ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਣਾ ਸ਼ੁਰੂ ਕਰ ਦਿੱਤਾ,
(ਉਸ ਦੇ ਮਨ ਦੀ) ਚਿੰਤਾ ਮੁੱਕ ਗਈ, ਪਰਮਾਤਮਾ ਦੇ ਨਾਮ ਵਿਚ ਉਸ ਦਾ ਪਿਆਰ ਬਣ ਗਿਆ,
ਅਨੇਕਾਂ ਜਨਮਾਂ ਦਾ ਮਾਇਆ ਦੇ ਮੋਹ ਦੀ ਨੀਂਦ ਵਿਚ ਸੁੱਤਾ ਹੋਇਆ ਹੁਣ ਉਹ ਜਾਗ ਪਿਆ (ਉਸ ਨੂੰ ਜੀਵਨ-ਜੁਗਤਿ ਦੀ ਸਮਝ ਆ ਗਈ) ॥੧॥
ਮਿਹਰ ਕਰ ਕੇ ਪਰਮਾਤਮਾ (ਜਿਸ ਮਨੁੱਖ ਨੂੰ) ਆਪਣੀ ਸੇਵਾ-ਭਗਤੀ ਵਿਚ ਜੋੜਦਾ ਹੈ,
ਉਹ ਮਨੁੱਖ ਗੁਰੂ ਦੀ ਸੰਗਤ ਵਿਚ ਟਿਕ ਕੇ ਸਾਰੇ ਆਤਮਕ ਆਨੰਦ ਮਾਣਦਾ ਹੈ ॥੧॥ ਰਹਾਉ ॥
ਜਿਸ ਮਨੁੱਖ ਨੇ ਗੁਰੂ ਨੂੰ ਮਿਲ ਕੇ (ਆਪਣੇ ਮਨ ਵਿਚੋਂ) ਰੋਗ ਅਤੇ ਵਿਕਾਰ ਦੂਰ ਕਰ ਲਏ,
ਜਿਹੜਾ ਮਨੁੱਖ ਨਾਮ-ਦਾਰੂ ਆਪਣੇ ਮਨ ਵਿਚ ਸਾਂਭ ਕੇ ਰੱਖਦਾ ਹੈ,
ਗੁਰੂ ਨੂੰ ਮਿਲਿਆਂ ਉਸ ਦੇ ਮਨ ਵਿਚ ਆਨੰਦ ਬਣ ਆਉਂਦਾ ਹੈ।
ਭਗਵਾਨ ਦਾ ਨਾਮ ਸਾਰੇ ਸੁਖਾਂ ਦਾ ਖ਼ਜ਼ਾਨਾ ਹੈ ॥੨॥
(ਮਿਹਰ ਕਰ ਕੇ ਪ੍ਰਭੂ ਜਿਸ ਮਨੁੱਖ ਨੂੰ ਆਪਣੀ ਸੇਵਾ-ਭਗਤੀ ਵਿਚ ਜੋੜਦਾ ਹੈ, ਉਸ ਦੇ ਮਨ ਵਿਚੋਂ) ਜਨਮ ਮਰਨ ਦੇ ਗੇੜ ਦਾ ਸਹਿਮ ਜਮ-ਰਾਜ ਦਾ ਡਰ ਮਿਟ ਜਾਂਦਾ ਹੈ,
ਸਾਧ ਸੰਗਤ ਦੀ ਬਰਕਤਿ ਨਾਲ ਉਸ ਦਾ (ਪਹਿਲਾਂ ਮਾਇਆ ਦੇ ਮੋਹ ਵਲ) ਉਲਟਿਆ ਹੋਇਆ ਹਿਰਦਾ-ਕਮਲ ਖਿੜ ਪੈਂਦਾ ਹੈ।
ਪਰਮਾਤਮਾ ਦੇ ਗੁਣ ਗਾਂਦਿਆਂ (ਉਸ ਨੂੰ ਉਹ ਆਤਮਕ) ਟਿਕਾਣਾ (ਮਿਲ ਜਾਂਦਾ ਹੈ ਜਿਹੜਾ ਮਾਇਆ ਦੇ ਹੱਲਿਆਂ ਦੇ ਟਾਕਰੇ ਤੇ) ਅਡੋਲ ਰਹਿੰਦਾ ਹੈ,
ਉਸ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ ॥੩॥
(ਮਿਹਰ ਕਰ ਕੇ ਪ੍ਰਭੂ ਜਿਸ ਮਨੁੱਖ ਨੂੰ ਆਪਣੀ ਸੇਵਾ-ਭਗਤੀ ਵਿਚ ਜੋੜਦਾ ਹੈ) ਪਰਮਾਤਮਾ ਦਾ ਨਾਮ ਸਦਾ ਜਪ ਕੇ ਉਸ ਦਾ ਇਹ ਦੁਰਲੱਭ ਸਰੀਰ (ਲੋਕ ਪਰਲੋਕ ਵਿਚ) ਕਬੂਲ ਹੋ ਜਾਂਦਾ ਹੈ,
(ਉਸ ਦੀ ਕਾਇਆ) ਪਰਮਾਤਮਾ ਦਾ ਨਾਮ ਜਪ ਕੇ ਕਾਮਯਾਬ ਹੋ ਜਾਂਦੀ ਹੈ।
ਨਾਨਕ ਆਖਦਾ ਹੈ- ਪ੍ਰਭੂ ਨੇ (ਮੇਰੇ ਉੱਤੇ) ਮਿਹਰ ਕੀਤੀ ਹੈ,
ਮੈਂ ਭੀ ਹਰੇਕ ਸਾਹ ਦੇ ਨਾਲ ਹਰੇਕ ਗਿਰਾਹੀ ਦੇ ਨਾਲ ਉਸ ਦਾ ਨਾਮ ਜਪ ਰਿਹਾ ਹਾਂ ॥੪॥੨੯॥੪੨॥
ਜਿਸ ਪਰਮਾਤਮਾ ਦਾ ਨਾਮਣਾ ਸਭ ਨਾਲੋਂ ਉੱਚਾ ਹੈ,
ਤੂੰ ਸਦਾ ਹੀ ਉਸ ਦੇ ਗੁਣ ਗਾਇਆ ਕਰ।
ਜਿਸ ਦਾ ਸਿਮਰਨ ਕਰਦਿਆਂ ਸਾਰਾ ਦੁੱਖ ਦੂਰ ਹੋ ਜਾਂਦਾ ਹੈ,
ਅਤੇ ਸਾਰੇ ਆਨੰਦ ਮਨ ਵਿਚ ਆ ਵੱਸਦੇ ਹਨ (ਉਸ ਦੇ ਗੁਣ ਗਾ) ॥੧॥
ਹੇ (ਮੇਰੇ) ਮਨ! ਤੂੰ ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਹੀ ਸਿਮਰਿਆ ਕਰ।
(ਸਿਮਰਨ ਦੀ ਬਰਕਤਿ ਨਾਲ) ਇਸ ਲੋਕ ਅਤੇ ਪਰਲੋਕ ਵਿਚ ਤੇਰੀ ਉੱਚੀ ਆਤਮਕ ਅਵਸਥਾ ਬਣੀ ਰਹੇਗੀ ॥੧॥ ਰਹਾਉ ॥
ਹੇ ਮਨ! (ਤੂੰ ਉਸ ਸਦਾ-ਥਿਰ ਪ੍ਰਭੂ ਦਾ ਸਿਮਰਨ ਕਰਿਆ ਕਰ) ਜੋ ਸਰਬ-ਵਿਆਪਕ ਹੈ, ਜੋ ਮਾਇਆ ਦੇ ਮੋਹ ਦੀ ਕਾਲਖ ਤੋਂ ਰਹਿਤ ਹੈ, ਜੋ ਸਭ ਨੂੰ ਪੈਦਾ ਕਰਨ ਵਾਲਾ ਹੈ,
ਜੋ ਸਭ ਜੀਵਾਂ ਨੂੰ ਖਾਣ ਲਈ ਖ਼ੁਰਾਕ ਦੇਂਦਾ ਹੈ,
ਜੋ (ਜੀਵਾਂ ਦੇ) ਕ੍ਰੋੜਾਂ ਪਾਪ ਇਕ ਖਿਨ ਵਿਚ ਬਖ਼ਸ਼ ਸਕਣ ਵਾਲਾ ਹੈ,
ਜੋ ਉਹਨਾਂ ਜੀਵਾਂ ਨੂੰ ਸਦਾ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਦੇਂਦਾ ਹੈ ਜਿਹੜੇ ਪ੍ਰੇਮ ਵਿਚ ਟਿਕ ਕੇ ਉਸ ਦੀ ਭਗਤੀ ਕਰਦੇ ਹਨ ॥੨॥
ਉਸ ਮਨੁੱਖ ਨੂੰ ਸਦਾ ਕਾਇਮ ਰਹਿਣ ਵਾਲਾ ਨਾਮ-ਧਨ ਲੱਭ ਪਿਆ, ਉਸ ਨੂੰ ਸਦਾ-ਥਿਰ ਰਹਿਣ ਵਾਲੀ (ਲੋਕ ਪਰਲੋਕ ਦੀ) ਸੋਭਾ ਮਿਲ ਗਈ,
ਜਿਸ ਮਨੁੱਖ ਨੇ ਪੂਰੇ ਗੁਰੂ ਪਾਸੋਂ ਵਿਕਾਰਾਂ ਵਲੋਂ ਅਡੋਲ ਰਹਿਣ ਵਾਲੀ ਸਿਮਰਨ ਦੀ ਮੱਤ ਪ੍ਰਾਪਤ ਕਰ ਲਈ।
ਰੱਖਿਆ ਕਰਨ ਵਾਲਾ ਪ੍ਰਭੂ ਜਿਸ ਮਨੁੱਖ ਨੂੰ ਮਿਹਰ ਕਰ ਕੇ (ਸਿਮਰਨ ਦੀ ਦਾਤ ਦੇਂਦਾ ਹੈ)
ਉਸ ਦੇ ਅੰਦਰੋਂ ਮਾਇਆ ਦੇ ਮੋਹ ਦਾ ਸਾਰਾ ਹਨੇਰਾ ਦੂਰ ਹੋ ਜਾਂਦਾ ਹੈ ॥੩॥
ਉਸ ਦੀ ਸੁਰਤ ਪਰਮਾਤਮਾ ਦੇ ਚਰਨਾਂ ਵਿਚ ਜੁੜੀ ਰਹਿੰਦੀ ਹੈ,
ਉਸ ਨੂੰ ਵਾਸਨਾ-ਰਹਿਤ ਪ੍ਰਭੂ ਸਭ ਥਾਈਂ ਵਿਆਪਕ ਦਿੱਸਦਾ ਹੈ,
ਉਹ ਮਨੁੱਖ (ਆਪਣੇ ਅੰਦਰੋਂ) ਹਰੇਕ ਕਿਸਮ ਦੀ ਭਟਕਣਾ ਅਤੇ ਡਰ ਮਿਟਾ ਕੇ ਸ੍ਰਿਸ਼ਟੀ ਦੇ ਪਾਲਕ-ਪ੍ਰਭੂ ਨੂੰ ਮਿਲ ਪੈਂਦਾ ਹੈ,
ਹੇ ਨਾਨਕ! ਜਿਸ ਮਨੁੱਖ ਉਤੇ ਸਤਿਗੁਰੂ ਜੀ ਦਇਆਵਾਨ ਹੁੰਦੇ ਹਨ ॥੪॥੩੦॥੪੩॥
ਜਿਸ ਪਰਮਾਤਮਾ ਦਾ ਨਾਮ ਸਿਮਰਦਿਆਂ (ਮਨੁੱਖ ਦੇ) ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਜਾਂਦੀ ਹੈ
(ਜਿਸ ਦਾ ਸਿਮਰਨ ਕਰਦਿਆਂ ਸਾਰੇ) ਕਲੇਸ਼ ਮਿਟ ਜਾਂਦੇ ਹਨ, ਸੁਖਾਂ ਵਿਚ ਆਤਮਕ ਅਡੋਲਤਾ ਵਿਚ ਟਿਕਾਉ ਹੋ ਜਾਂਦਾ ਹੈ,
ਉਹ ਪਰਮਾਤਮਾ ਜਿਸ ਮਨੁੱਖ ਨੂੰ (ਸਿਮਰਨ ਦੀ ਦਾਤਿ) ਦੇਂਦਾ ਹੈ ਉਸੇ ਨੂੰ ਮਿਲਦੀ ਹੈ,
(ਪਰਮਾਤਮਾ ਉਸ ਮਨੁੱਖ ਨੂੰ) ਪੂਰੇ ਗੁਰੂ ਦੀ ਸੇਵਾ ਵਿਚ ਜੋੜ ਦੇਂਦਾ ਹੈ ॥੧॥
ਹੇ ਪ੍ਰਭੂ! ਤੇਰਾ ਨਾਮ ਸਾਰੇ ਸੁਖਾਂ ਦਾ ਮੂਲ ਹੈ।
ਹੇ ਮੇਰੇ ਮਨ! ਅੱਠੇ ਪਹਰ (ਹਰ ਵੇਲੇ) ਪ੍ਰਭੂ ਦੇ ਗੁਣ ਗਾਇਆ ਕਰ ॥੧॥ ਰਹਾਉ ॥
ਉਹ ਮਨੁੱਖ ਜੋ ਕੁਝ (ਪਰਮਾਤਮਾ ਪਾਸੋਂ) ਮੰਗਦਾ ਹੈ ਉਹੀ ਫਲ ਹਾਸਲ ਕਰ ਲੈਂਦਾ ਹੈ,
ਜਿਹੜਾ ਮਨੁੱਖ ਪਰਮਾਤਮਾ ਦਾ ਨਾਮ (ਆਪਣੇ) ਮਨ ਵਿਚ ਵਸਾਂਦਾ ਹੈ।
ਪ੍ਰਭੂ ਦਾ ਧਿਆਨ ਧਰ ਕੇ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ।
ਭਗਤੀ-ਭਾਵ ਨਾਲ ਪ੍ਰਭੂ ਵਿਚ ਸੁਰਤ ਜੋੜ ਕੇ (ਉਸ ਦਾ ਉਧਾਰ ਹੋ ਜਾਂਦਾ ਹੈ) ॥੨॥
(ਉਸ ਦੇ ਅੰਦਰੋਂ) ਕਾਮ ਕ੍ਰੋਧ ਅਹੰਕਾਰ (ਇਹ ਸਾਰੇ ਵਿਕਾਰ) ਨਾਸ ਹੋ ਜਾਂਦੇ ਹਨ,
(ਉਸ ਦੇ ਅੰਦਰੋਂ) ਮਾਇਆ ਦੇ ਮੋਹ ਦੀਆਂ ਤਣਾਵਾਂ ਟੁੱਟ ਜਾਂਦੀਆਂ ਹਨ,
ਉਹ ਮਨੁੱਖ ਦਿਨ ਰਾਤ ਪਰਮਾਤਮਾ ਦੇ ਹੀ ਆਸਰੇ ਰਹਿੰਦਾ ਹੈ,
ਪਰਮਾਤਮਾ ਜਿਸ ਮਨੁੱਖ ਨੂੰ (ਆਪਣੇ ਨਾਮ ਦੀ) ਦਾਤ ਦੇਂਦਾ ਹੈ ॥੩॥
ਹੇ ਸਭ ਕੁਝ ਕਰਨ ਜੋਗ ਸੁਆਮੀ! ਹੇ ਜੀਵਾਂ ਪਾਸੋਂ ਸਭ ਕੁਝ ਕਰਾਵਣ ਦੇ ਸਮਰਥ ਸੁਆਮੀ!
ਹੇ ਸਭ ਜੀਵਾਂ ਦੇ ਦਿਲ ਦੀ ਜਾਣਨ ਵਾਲੇ!
ਮਿਹਰ ਕਰ ਕੇ (ਮੈਨੂੰ) ਆਪਣੀ ਸੇਵਾ-ਭਗਤੀ ਵਿਚ ਜੋੜੀ ਰੱਖ,
(ਮੈਂ ਤੇਰਾ) ਦਾਸ ਨਾਨਕ ਤੇਰੀ ਸਰਨ ਆਇਆ ਹਾਂ ॥੪॥੩੧॥੪੪॥
ਜਿਹੜਾ ਮਨੁੱਖ ਪਰਮਾਤਮਾ ਦਾ ਨਾਮ ਨਹੀਂ ਸਿਮਰਦਾ, ਉਹ ਆਪਣੇ ਆਪ ਵਿਚ ਸ਼ਰਮ ਨਾਲ ਹੌਲਾ ਪੈ ਜਾਂਦਾ ਹੈ।
ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਮਨੁੱਖ ਸੁਖ ਦੀ ਨੀਂਦ ਨਹੀਂ ਸੌਂ ਸਕਦਾ।
(ਜਿਹੜਾ ਮਨੁੱਖ) ਹਰਿ-ਨਾਮ ਦਾ ਸਿਮਰਨ ਛੱਡ ਕੇ ਸਭ ਤੋਂ ਉੱਚੀ ਆਤਮਕ ਅਵਸਥਾ (ਹਾਸਲ ਕਰਨੀ) ਚਾਹੁੰਦਾ ਹੈ,