ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ

ਅੰਗ - 1156


ਜਿਸੁ ਨਾਮੁ ਰਿਦੈ ਸੋ ਸੀਤਲੁ ਹੂਆ ॥

ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਵੱਸਦਾ ਹੈ ਉਸ ਦਾ ਹਿਰਦਾ (ਪੂਰਨ ਤੌਰ ਤੇ) ਸ਼ਾਂਤ ਰਹਿੰਦਾ ਹੈ।

ਨਾਮ ਬਿਨਾ ਧ੍ਰਿਗੁ ਜੀਵਣੁ ਮੂਆ ॥੨॥

ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਆਤਮਕ ਮੌਤ ਸਹੇੜ ਲੈਂਦਾ ਹੈ ਉਸ ਦਾ ਜੀਵਨ ਫਿਟਕਾਰ-ਜੋਗ ਹੋ ਜਾਂਦਾ ਹੈ ॥੨॥

ਜਿਸੁ ਨਾਮੁ ਰਿਦੈ ਸੋ ਜੀਵਨ ਮੁਕਤਾ ॥

ਜਿਸ ਮਨੁੱਖ ਦੇ ਹਿਰਦੇ ਵਿਚ ਪ੍ਰਭੂ ਦਾ ਨਾਮ ਆ ਵੱਸਦਾ ਹੈ, ਉਹ ਦੁਨੀਆ ਦੀ ਕਿਰਤ-ਕਾਰ ਕਰਦਾ ਹੋਇਆ ਹੀ ਮਾਇਆ ਦੇ ਪ੍ਰਭਾਵ ਤੋਂ ਪਰੇ ਰਹਿੰਦਾ ਹੈ।

ਜਿਸੁ ਨਾਮੁ ਰਿਦੈ ਤਿਸੁ ਸਭ ਹੀ ਜੁਗਤਾ ॥

ਜਿਸ ਮਨੁੱਖ ਦੇ ਹਿਰਦੇ ਵਿਚ ਪ੍ਰਭੂ ਦਾ ਨਾਮ ਆ ਵੱਸਦਾ ਹੈ ਉਸ ਨੂੰ ਸੁਚੱਜੇ ਜੀਵਨ ਦੀ ਸਾਰੀ ਜਾਚ ਆ ਜਾਂਦੀ ਹੈ।

ਜਿਸੁ ਨਾਮੁ ਰਿਦੈ ਤਿਨਿ ਨਉ ਨਿਧਿ ਪਾਈ ॥

ਜਿਸ ਮਨੁੱਖ ਦੇ ਹਿਰਦੇ ਵਿਚ ਪ੍ਰਭੂ ਦਾ ਨਾਮ ਆ ਵੱਸਦਾ ਹੈ, ਉਸ ਮਨੁੱਖ ਨੇ (ਮਾਨੋ, ਧਰਤੀ ਦੇ ਸਾਰੇ ਹੀ) ਨੌ ਖ਼ਜ਼ਾਨੇ ਪ੍ਰਾਪਤ ਕਰ ਲਏ ਹੁੰਦੇ ਹਨ।

ਨਾਮ ਬਿਨਾ ਭ੍ਰਮਿ ਆਵੈ ਜਾਈ ॥੩॥

ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਮਾਇਆ ਦੀ ਭਟਕਣਾ ਵਿਚ ਪੈ ਕੇ ਜਨਮ ਮਰਨ ਦੇ ਗੇੜ ਵਿਚ ਪੈ ਜਾਂਦਾ ਹੈ ॥੩॥

ਜਿਸੁ ਨਾਮੁ ਰਿਦੈ ਸੋ ਵੇਪਰਵਾਹਾ ॥

ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ, ਉਹ ਬੇ-ਮੁਥਾਜ ਟਿਕਿਆ ਰਹਿੰਦਾ ਹੈ।

ਜਿਸੁ ਨਾਮੁ ਰਿਦੈ ਤਿਸੁ ਸਦ ਹੀ ਲਾਹਾ ॥

ਜਿਸ ਮਨੁੱਖ ਦੇ ਹਿਰਦੇ ਵਿਚ ਪ੍ਰਭੂ ਦਾ ਨਾਮ ਆ ਵੱਸਦਾ ਹੈ (ਉਹ ਕਿਸੇ ਦੀ ਖ਼ੁਸ਼ਾਮਦ ਨਹੀਂ ਕਰਦਾ), ਉਸ ਨੂੰ ਉੱਚੇ ਆਤਮਕ ਜੀਵਨ ਦੀ ਖੱਟੀ ਸਦਾ ਹੀ ਪ੍ਰਾਪਤ ਰਹਿੰਦੀ ਹੈ।

ਜਿਸੁ ਨਾਮੁ ਰਿਦੈ ਤਿਸੁ ਵਡ ਪਰਵਾਰਾ ॥

ਜਿਸ ਮਨੁੱਖ ਦੇ ਹਿਰਦੇ ਵਿਚ ਪ੍ਰਭੂ ਦਾ ਨਾਮ ਆ ਵੱਸਦਾ ਹੈ ਉਸ ਮਨੁੱਖ ਦਾ ਵੱਡਾ ਪਰਵਾਰ ਬਣ ਜਾਂਦਾ ਹੈ (ਭਾਵ, ਸਾਰਾ ਜਗਤ ਹੀ ਉਸ ਨੂੰ ਆਪਣਾ ਦਿੱਸਦਾ ਹੈ)।

ਨਾਮ ਬਿਨਾ ਮਨਮੁਖ ਗਾਵਾਰਾ ॥੪॥

ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਆਪਣੇ ਮਨ ਦਾ ਮੁਰੀਦ ਬਣ ਜਾਂਦਾ ਹੈ, (ਜੀਵਨ-ਜਾਚ ਵਲੋਂ) ਮੂਰਖ ਹੀ ਰਹਿ ਜਾਂਦਾ ਹੈ ॥੪॥

ਜਿਸੁ ਨਾਮੁ ਰਿਦੈ ਤਿਸੁ ਨਿਹਚਲ ਆਸਨੁ ॥

ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ, ਉਸ ਦਾ ਹਿਰਦਾ-ਤਖ਼ਤ ਮਾਇਆ ਦੇ ਹੱਲਿਆਂ ਵਲੋਂ ਅਡੋਲ ਹੋ ਜਾਂਦਾ ਹੈ।

ਜਿਸੁ ਨਾਮੁ ਰਿਦੈ ਤਿਸੁ ਤਖਤਿ ਨਿਵਾਸਨੁ ॥

ਜਿਸ ਮਨੁੱਖ ਦੇ ਹਿਰਦੇ ਵਿਚ ਪ੍ਰਭੂ ਦਾ ਨਾਮ ਆ ਵੱਸਦਾ ਹੈ (ਆਤਮਕ ਅਡੋਲਤਾ ਦੇ ਉੱਚੇ) ਤਖ਼ਤ ਉੱਤੇ ਉਸ ਦਾ (ਸਦਾ ਲਈ) ਨਿਵਾਸ ਹੋ ਜਾਂਦਾ ਹੈ।

ਜਿਸੁ ਨਾਮੁ ਰਿਦੈ ਸੋ ਸਾਚਾ ਸਾਹੁ ॥

ਜਿਸ ਮਨੁੱਖ ਦੇ ਹਿਰਦੇ ਵਿਚ ਪ੍ਰਭੂ ਦਾ ਨਾਮ ਆ ਵੱਸਦਾ ਹੈ ਉਹ ਮਨੁੱਖ ਸਦਾ ਕਾਇਮ ਰਹਿਣ ਵਾਲੇ ਨਾਮ-ਧਨ ਦਾ ਸ਼ਾਹ ਬਣ ਜਾਂਦਾ ਹੈ।

ਨਾਮਹੀਣ ਨਾਹੀ ਪਤਿ ਵੇਸਾਹੁ ॥੫॥

ਨਾਮ ਤੋਂ ਸੱਖਣੇ ਮਨੁੱਖ ਦੀ ਨਾਹ ਕਿਤੇ ਇੱਜ਼ਤ ਹੁੰਦੀ ਹੈ, ਨਾਹ ਕਿਤੇ ਇਤਬਾਰ ਬਣਦਾ ਹੈ ॥੫॥

ਜਿਸੁ ਨਾਮੁ ਰਿਦੈ ਸੋ ਸਭ ਮਹਿ ਜਾਤਾ ॥

ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ, ਉਹ ਸਭ ਲੋਕਾਂ ਵਿਚ ਸੋਭਾ ਖੱਟਦਾ ਹੈ।

ਜਿਸੁ ਨਾਮੁ ਰਿਦੈ ਸੋ ਪੁਰਖੁ ਬਿਧਾਤਾ ॥

ਜਿਸ ਮਨੁੱਖ ਦੇ ਹਿਰਦੇ ਵਿਚ ਪ੍ਰਭੂ ਦਾ ਨਾਮ ਆ ਵੱਸਦਾ ਹੈ ਉਹ ਮਨੁੱਖ ਸਰਬ-ਵਿਆਪਕ ਸਿਰਜਣਹਾਰ ਦਾ ਰੂਪ ਹੋ ਜਾਂਦਾ ਹੈ।

ਜਿਸੁ ਨਾਮੁ ਰਿਦੈ ਸੋ ਸਭ ਤੇ ਊਚਾ ॥

ਜਿਸ ਮਨੁੱਖ ਦੇ ਹਿਰਦੇ ਵਿਚ ਪ੍ਰਭੂ ਦਾ ਨਾਮ ਆ ਵੱਸਦਾ ਹੈ ਉਹ ਸਭ ਤੋਂ ਉੱਚੇ ਆਤਮਕ ਜੀਵਨ ਵਾਲਾ ਬਣ ਜਾਂਦਾ ਹੈ।

ਨਾਮ ਬਿਨਾ ਭ੍ਰਮਿ ਜੋਨੀ ਮੂਚਾ ॥੬॥

ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਅਨੇਕਾਂ ਜੂਨਾਂ ਵਿਚ ਭਟਕਦਾ ਹੈ ॥੬॥

ਜਿਸੁ ਨਾਮੁ ਰਿਦੈ ਤਿਸੁ ਪ੍ਰਗਟਿ ਪਹਾਰਾ ॥

ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ, ਉਸ ਦੀ ਆਤਮਕ ਜੀਵਨ ਦੀ ਘਾੜਤ ਦੀ ਮਿਹਨਤ (ਸਭ ਥਾਂ) ਪਰਗਟ ਹੋ ਜਾਂਦੀ ਹੈ।

ਜਿਸੁ ਨਾਮੁ ਰਿਦੈ ਤਿਸੁ ਮਿਟਿਆ ਅੰਧਾਰਾ ॥

ਜਿਸ ਮਨੁੱਖ ਦੇ ਹਿਰਦੇ ਵਿਚ ਪ੍ਰਭੂ ਦਾ ਨਾਮ ਆ ਵੱਸਦਾ ਹੈ, ਉਸ ਦੇ ਅੰਦਰੋਂ ਮਾਇਆ ਦੇ ਮੋਹ ਦਾ ਹਨੇਰਾ ਮਿਟ ਜਾਂਦਾ ਹੈ।

ਜਿਸੁ ਨਾਮੁ ਰਿਦੈ ਸੋ ਪੁਰਖੁ ਪਰਵਾਣੁ ॥

ਜਿਸ ਮਨੁੱਖ ਦੇ ਹਿਰਦੇ ਵਿਚ ਪ੍ਰਭੂ ਦਾ ਨਾਮ ਆ ਵੱਸਦਾ ਹੈ, ਉਹ ਮਨੁੱਖ (ਪਰਮਾਤਮਾ ਦੀ ਦਰਗਾਹ ਵਿਚ) ਕਬੂਲ ਹੋ ਜਾਂਦਾ ਹੈ।

ਨਾਮ ਬਿਨਾ ਫਿਰਿ ਆਵਣ ਜਾਣੁ ॥੭॥

ਪਰਮਾਤਮਾ ਦੇ ਨਾਮ ਤੋਂ ਬਿਨਾ ਮੁੜ ਮੁੜ ਜਨਮ ਮਰਨ ਦਾ ਗੇੜ ਬਣਿਆ ਰਹਿੰਦਾ ਹੈ ॥੭॥

ਤਿਨਿ ਨਾਮੁ ਪਾਇਆ ਜਿਸੁ ਭਇਓ ਕ੍ਰਿਪਾਲ ॥

ਜਿਸ ਮਨੁੱਖ ਉੱਤੇ ਪਰਮਾਤਮਾ ਦਇਆਵਾਨ ਹੋ ਗਿਆ, ਉਸ ਨੇ ਹਰਿ-ਨਾਮ ਹਾਸਲ ਕਰ ਲਿਆ।

ਸਾਧਸੰਗਤਿ ਮਹਿ ਲਖੇ ਗੁੋਪਾਲ ॥

ਸਾਧ ਸੰਗਤ ਵਿਚ (ਟਿਕ ਕੇ) ਉਸ ਨੇ ਸ੍ਰਿਸ਼ਟੀ ਦੇ ਪਾਲਣਹਾਰ ਦਾ ਦਰਸਨ ਕਰ ਲਿਆ।

ਆਵਣ ਜਾਣ ਰਹੇ ਸੁਖੁ ਪਾਇਆ ॥

ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ, ਉਸ ਨੇ ਆਤਮਕ ਆਨੰਦ ਪ੍ਰਾਪਤ ਕਰ ਲਿਆ।

ਕਹੁ ਨਾਨਕ ਤਤੈ ਤਤੁ ਮਿਲਾਇਆ ॥੮॥੧॥੪॥

ਨਾਨਕ ਆਖਦਾ ਹੈ- ਉਸ ਮਨੁੱਖ ਦੀ ਜਿੰਦ ਪਰਮਾਤਮਾ ਦੇ ਨਾਲ ਇੱਕ-ਮਿਕ ਹੋ ਗਈ ॥੮॥੧॥੪॥

ਭੈਰਉ ਮਹਲਾ ੫ ॥

ਕੋਟਿ ਬਿਸਨ ਕੀਨੇ ਅਵਤਾਰ ॥

(ਉਹ ਗੋਬਿੰਦ ਐਸਾ ਹੈ ਜਿਸ ਨੇ) ਕ੍ਰੋੜਾਂ ਹੀ ਵਿਸ਼ਨੂ-ਅਵਤਾਰ ਬਣਾਏ,

ਕੋਟਿ ਬ੍ਰਹਮੰਡ ਜਾ ਕੇ ਧ੍ਰਮਸਾਲ ॥

ਕ੍ਰੋੜਾਂ ਬ੍ਰਹਮੰਡ ਜਿਸ ਦੇ ਧਰਮ-ਅਸਥਾਨ ਹਨ,

ਕੋਟਿ ਮਹੇਸ ਉਪਾਇ ਸਮਾਏ ॥

ਜਿਹੜਾ ਕ੍ਰੋੜਾਂ ਸ਼ਿਵ ਪੈਦਾ ਕਰ ਕੇ (ਆਪਣੇ ਵਿਚ ਹੀ) ਲੀਨ ਕਰ ਦੇਂਦਾ ਹੈ,

ਕੋਟਿ ਬ੍ਰਹਮੇ ਜਗੁ ਸਾਜਣ ਲਾਏ ॥੧॥

ਜਿਸ ਨੇ ਕ੍ਰੋੜਾਂ ਹੀ ਬ੍ਰਹਮੇ ਜਗਤ ਪੈਦਾ ਕਰਨ ਦੇ ਕੰਮ ਤੇ ਲਾਏ ਹੋਏ ਹਨ ॥੧॥

ਐਸੋ ਧਣੀ ਗੁਵਿੰਦੁ ਹਮਾਰਾ ॥

ਸਾਡਾ ਮਾਲਕ ਪ੍ਰਭੂ ਇਹੋ ਜਿਹਾ (ਬੇਅੰਤ) ਹੈ,

ਬਰਨਿ ਨ ਸਾਕਉ ਗੁਣ ਬਿਸਥਾਰਾ ॥੧॥ ਰਹਾਉ ॥

ਕਿ ਮੈਂ ਉਸ ਦੇ ਗੁਣਾਂ ਦਾ ਵਿਸਥਾਰ ਬਿਆਨ ਨਹੀਂ ਕਰ ਸਕਦਾ ॥੧॥ ਰਹਾਉ ॥

ਕੋਟਿ ਮਾਇਆ ਜਾ ਕੈ ਸੇਵਕਾਇ ॥

(ਉਹ ਗੋਬਿੰਦ ਐਸਾ ਮਾਲਕ ਹੈ ਕਿ) ਕ੍ਰੋੜਾਂ ਹੀ ਲੱਛਮੀਆਂ ਉਸ ਦੇ ਘਰ ਵਿਚ ਦਾਸੀਆਂ ਹਨ,

ਕੋਟਿ ਜੀਅ ਜਾ ਕੀ ਸਿਹਜਾਇ ॥

ਕ੍ਰੋੜਾਂ ਹੀ ਜੀਵ ਉਸ ਦੀ ਸੇਜ ਹਨ।

ਕੋਟਿ ਉਪਾਰਜਨਾ ਤੇਰੈ ਅੰਗਿ ॥

ਹੇ ਪ੍ਰਭੂ! ਕ੍ਰੋੜਾਂ ਹੀ ਉਤਪੱਤੀਆਂ ਤੇਰੇ ਆਪੇ ਵਿਚ ਸਮਾ ਜਾਂਦੀਆਂ ਹਨ।

ਕੋਟਿ ਭਗਤ ਬਸਤ ਹਰਿ ਸੰਗਿ ॥੨॥

ਕ੍ਰੋੜਾਂ ਹੀ ਭਗਤ ਪ੍ਰਭੂ ਦੇ ਚਰਨਾਂ ਵਿਚ ਵੱਸਦੇ ਹਨ ॥੨॥

ਕੋਟਿ ਛਤ੍ਰਪਤਿ ਕਰਤ ਨਮਸਕਾਰ ॥

(ਉਹ ਗੋਬਿੰਦ ਐਸਾ ਮਾਲਕ ਹੈ ਕਿ) ਕ੍ਰੋੜਾਂ ਰਾਜੇ ਉਸ ਅੱਗੇ ਸਿਰ ਨਿਵਾਂਦੇ ਹਨ,

ਕੋਟਿ ਇੰਦ੍ਰ ਠਾਢੇ ਹੈ ਦੁਆਰ ॥

ਕ੍ਰੋੜਾਂ ਇੰਦ੍ਰ ਉਸ ਦੇ ਦਰ ਤੇ ਖੜੇ ਹਨ,

ਕੋਟਿ ਬੈਕੁੰਠ ਜਾ ਕੀ ਦ੍ਰਿਸਟੀ ਮਾਹਿ ॥

ਕ੍ਰੋੜਾਂ ਹੀ ਬੈਕੁੰਠ ਉਸ ਦੀ (ਮਿਹਰ ਦੀ) ਨਿਗਾਹ ਵਿਚ ਹਨ,

ਕੋਟਿ ਨਾਮ ਜਾ ਕੀ ਕੀਮਤਿ ਨਾਹਿ ॥੩॥

ਉਸ ਦੇ ਕ੍ਰੋੜਾਂ ਹੀ ਨਾਮ ਹਨ, (ਉਹ ਐਸਾ ਹੈ) ਕਿ ਉਸ ਦਾ ਮੁੱਲ ਨਹੀਂ ਪੈ ਸਕਦਾ ॥੩॥

ਕੋਟਿ ਪੂਰੀਅਤ ਹੈ ਜਾ ਕੈ ਨਾਦ ॥

(ਉਹ ਗੋਬਿੰਦ ਐਸਾ ਹੈ ਕਿ) ਉਸ ਦੇ ਦਰ ਤੇ ਕ੍ਰੋੜਾਂ (ਸੰਖ ਆਦਿਕ) ਨਾਦ ਪੂਰੇ (ਵਜਾਏ) ਜਾਂਦੇ ਹਨ,

ਕੋਟਿ ਅਖਾਰੇ ਚਲਿਤ ਬਿਸਮਾਦ ॥

ਉਸ ਦੇ ਕ੍ਰੋੜਾਂ ਹੀ ਜਗਤ-ਅਖਾੜੇ ਹਨ, ਉਸ ਦੇ ਰਚੇ ਕੌਤਕ-ਤਮਾਸ਼ੇ ਹੈਰਾਨ ਕਰਨ ਵਾਲੇ ਹਨ।

ਕੋਟਿ ਸਕਤਿ ਸਿਵ ਆਗਿਆਕਾਰ ॥

ਕ੍ਰੋੜਾਂ ਸ਼ਿਵ ਤੇ ਕ੍ਰੋੜਾਂ ਸ਼ਕਤੀਆਂ ਉਸ ਦੇ ਹੁਕਮ ਵਿਚ ਤੁਰਨ ਵਾਲੇ ਹਨ।

ਕੋਟਿ ਜੀਅ ਦੇਵੈ ਆਧਾਰ ॥੪॥

ਉਹ ਮਾਲਕ ਕ੍ਰੋੜਾਂ ਜੀਵਾਂ ਨੂੰ ਆਸਰਾ ਦੇ ਰਿਹਾ ਹੈ ॥੪॥

ਕੋਟਿ ਤੀਰਥ ਜਾ ਕੇ ਚਰਨ ਮਝਾਰ ॥

(ਸਾਡਾ ਉਹ ਗੋਬਿੰਦ ਐਸਾ ਧਣੀ ਹੈ) ਕਿ ਕ੍ਰੋੜਾਂ ਹੀ ਤੀਰਥ ਉਸ ਦੇ ਚਰਨਾਂ ਵਿਚ ਹਨ (ਉਸ ਦੇ ਚਰਨਾਂ ਵਿਚ ਜੁੜੇ ਰਹਿਣਾ ਹੀ ਕ੍ਰੋੜਾਂ ਤੀਰਥਾਂ ਦੇ ਇਸ਼ਨਾਨ ਬਰਾਬਰ ਹੈ),

ਕੋਟਿ ਪਵਿਤ੍ਰ ਜਪਤ ਨਾਮ ਚਾਰ ॥

ਕ੍ਰੋੜਾਂ ਹੀ ਜੀਵ ਉਸ ਦਾ ਸੋਹਣਾ ਨਾਮ ਜਪਦਿਆਂ ਸੁੱਚੇ ਜੀਵਨ ਵਾਲੇ ਹੋ ਜਾਂਦੇ ਹਨ।

ਕੋਟਿ ਪੂਜਾਰੀ ਕਰਤੇ ਪੂਜਾ ॥

ਕ੍ਰੋੜਾਂ ਪੁਜਾਰੀ ਉਸ ਦੀ ਪੂਜਾ ਕਰ ਰਹੇ ਹਨ।

ਕੋਟਿ ਬਿਸਥਾਰਨੁ ਅਵਰੁ ਨ ਦੂਜਾ ॥੫॥

ਉਸ ਮਾਲਕ ਨੇ ਕ੍ਰੋੜਾਂ ਹੀ ਜੀਵਾਂ ਦਾ ਖਿਲਾਰਾ ਖਿਲਾਰਿਆ ਹੋਇਆ ਹੈ, (ਉਸ ਤੋਂ ਬਿਨਾ) ਕੋਈ ਹੋਰ ਦੂਜਾ ਨਹੀਂ ਹੈ ॥੫॥

ਕੋਟਿ ਮਹਿਮਾ ਜਾ ਕੀ ਨਿਰਮਲ ਹੰਸ ॥

(ਉਹ ਸਾਡਾ ਗੋਬਿੰਦ ਐਸਾ ਹੈ) ਕਿ ਕ੍ਰੋੜਾਂ ਹੀ ਪਵਿੱਤਰ ਜੀਵਨ ਵਾਲੇ ਜੀਵ ਉਸ ਦੀ ਮਹਿਮਾ ਕਰ ਰਹੇ ਹਨ,

ਕੋਟਿ ਉਸਤਤਿ ਜਾ ਕੀ ਕਰਤ ਬ੍ਰਹਮੰਸ ॥

ਸਨਕ ਆਦਿਕ ਬ੍ਰਹਮਾ ਦੇ ਕ੍ਰੋੜਾਂ ਹੀ ਪੁੱਤਰ ਉਸ ਦੀ ਉਸਤਤਿ ਕਰ ਰਹੇ ਹਨ,

ਕੋਟਿ ਪਰਲਉ ਓਪਤਿ ਨਿਮਖ ਮਾਹਿ ॥

ਉਹ ਗੋਬਿੰਦ ਅੱਖ ਦੇ ਇਕ ਫੋਰ ਵਿਚ ਕ੍ਰੋੜਾਂ (ਜੀਵਾਂ ਦੀ) ਉਤਪੱਤੀ ਤੇ ਨਾਸ (ਕਰਦਾ ਰਹਿੰਦਾ) ਹੈ।

ਕੋਟਿ ਗੁਣਾ ਤੇਰੇ ਗਣੇ ਨ ਜਾਹਿ ॥੬॥

ਹੇ ਪ੍ਰਭੂ! ਤੇਰੇ ਕ੍ਰੋੜਾਂ ਹੀ ਗੁਣ ਹਨ, (ਅਸਾਂ ਜੀਵਾਂ ਪਾਸੋਂ) ਗਿਣੇ ਨਹੀਂ ਜਾ ਸਕਦੇ ॥੬॥

ਕੋਟਿ ਗਿਆਨੀ ਕਥਹਿ ਗਿਆਨੁ ॥

(ਸਾਡਾ ਉਹ ਗੋਬਿੰਦ ਐਸਾ ਹੈ ਕਿ) ਆਤਮਕ ਜੀਵਨ ਦੀ ਸੂਝ ਵਾਲੇ ਕ੍ਰੋੜਾਂ ਹੀ ਮਨੁੱਖ ਉਸ ਦੇ ਗੁਣਾਂ ਦਾ ਵਿਚਾਰ ਬਿਆਨ ਕਰਦੇ ਰਹਿੰਦੇ ਹਨ,

ਕੋਟਿ ਧਿਆਨੀ ਧਰਤ ਧਿਆਨੁ ॥

ਸਮਾਧੀਆਂ ਲਾਣ ਵਾਲੇ ਕ੍ਰੋੜਾਂ ਹੀ ਸਾਧੂ (ਉਸ ਵਿਚ) ਸੁਰਤ ਜੋੜੀ ਰੱਖਦੇ ਹਨ,

ਕੋਟਿ ਤਪੀਸਰ ਤਪ ਹੀ ਕਰਤੇ ॥

(ਉਸ ਦਾ ਦਰਸਨ ਕਰਨ ਲਈ) ਕ੍ਰੋੜਾਂ ਹੀ ਵੱਡੇ ਵੱਡੇ ਤਪੀ ਤਪ ਕਰਦੇ ਰਹਿੰਦੇ ਹਨ,


ਸੂਚੀ (1 - 1430)
ਜਪੁ ਅੰਗ: 1 - 8
ਸੋ ਦਰੁ ਅੰਗ: 8 - 10
ਸੋ ਪੁਰਖੁ ਅੰਗ: 10 - 12
ਸੋਹਿਲਾ ਅੰਗ: 12 - 13
ਸਿਰੀ ਰਾਗੁ ਅੰਗ: 14 - 93
ਰਾਗੁ ਮਾਝ ਅੰਗ: 94 - 150
ਰਾਗੁ ਗਉੜੀ ਅੰਗ: 151 - 346
ਰਾਗੁ ਆਸਾ ਅੰਗ: 347 - 488
ਰਾਗੁ ਗੂਜਰੀ ਅੰਗ: 489 - 526
ਰਾਗੁ ਦੇਵਗੰਧਾਰੀ ਅੰਗ: 527 - 536
ਰਾਗੁ ਬਿਹਾਗੜਾ ਅੰਗ: 537 - 556
ਰਾਗੁ ਵਡਹੰਸੁ ਅੰਗ: 557 - 594
ਰਾਗੁ ਸੋਰਠਿ ਅੰਗ: 595 - 659
ਰਾਗੁ ਧਨਾਸਰੀ ਅੰਗ: 660 - 695
ਰਾਗੁ ਜੈਤਸਰੀ ਅੰਗ: 696 - 710
ਰਾਗੁ ਟੋਡੀ ਅੰਗ: 711 - 718
ਰਾਗੁ ਬੈਰਾੜੀ ਅੰਗ: 719 - 720
ਰਾਗੁ ਤਿਲੰਗ ਅੰਗ: 721 - 727
ਰਾਗੁ ਸੂਹੀ ਅੰਗ: 728 - 794
ਰਾਗੁ ਬਿਲਾਵਲੁ ਅੰਗ: 795 - 858
ਰਾਗੁ ਗੋਂਡ ਅੰਗ: 859 - 875
ਰਾਗੁ ਰਾਮਕਲੀ ਅੰਗ: 876 - 974
ਰਾਗੁ ਨਟ ਨਾਰਾਇਨ ਅੰਗ: 975 - 983
ਰਾਗੁ ਮਾਲੀ ਗਉੜਾ ਅੰਗ: 984 - 988
ਰਾਗੁ ਮਾਰੂ ਅੰਗ: 989 - 1106
ਰਾਗੁ ਤੁਖਾਰੀ ਅੰਗ: 1107 - 1117
ਰਾਗੁ ਕੇਦਾਰਾ ਅੰਗ: 1118 - 1124
ਰਾਗੁ ਭੈਰਉ ਅੰਗ: 1125 - 1167
ਰਾਗੁ ਬਸੰਤੁ ਅੰਗ: 1168 - 1196
ਰਾਗੁ ਸਾਰੰਗ ਅੰਗ: 1197 - 1253
ਰਾਗੁ ਮਲਾਰ ਅੰਗ: 1254 - 1293
ਰਾਗੁ ਕਾਨੜਾ ਅੰਗ: 1294 - 1318
ਰਾਗੁ ਕਲਿਆਨ ਅੰਗ: 1319 - 1326
ਰਾਗੁ ਪ੍ਰਭਾਤੀ ਅੰਗ: 1327 - 1351
ਰਾਗੁ ਜੈਜਾਵੰਤੀ ਅੰਗ: 1352 - 1359
ਸਲੋਕ ਸਹਸਕ੍ਰਿਤੀ ਅੰਗ: 1353 - 1360
ਗਾਥਾ ਮਹਲਾ ੫ ਅੰਗ: 1360 - 1361
ਫੁਨਹੇ ਮਹਲਾ ੫ ਅੰਗ: 1361 - 1663
ਚਉਬੋਲੇ ਮਹਲਾ ੫ ਅੰਗ: 1363 - 1364
ਸਲੋਕੁ ਭਗਤ ਕਬੀਰ ਜੀਉ ਕੇ ਅੰਗ: 1364 - 1377
ਸਲੋਕੁ ਸੇਖ ਫਰੀਦ ਕੇ ਅੰਗ: 1377 - 1385
ਸਵਈਏ ਸ੍ਰੀ ਮੁਖਬਾਕ ਮਹਲਾ ੫ ਅੰਗ: 1385 - 1389
ਸਵਈਏ ਮਹਲੇ ਪਹਿਲੇ ਕੇ ਅੰਗ: 1389 - 1390
ਸਵਈਏ ਮਹਲੇ ਦੂਜੇ ਕੇ ਅੰਗ: 1391 - 1392
ਸਵਈਏ ਮਹਲੇ ਤੀਜੇ ਕੇ ਅੰਗ: 1392 - 1396
ਸਵਈਏ ਮਹਲੇ ਚਉਥੇ ਕੇ ਅੰਗ: 1396 - 1406
ਸਵਈਏ ਮਹਲੇ ਪੰਜਵੇ ਕੇ ਅੰਗ: 1406 - 1409
ਸਲੋਕੁ ਵਾਰਾ ਤੇ ਵਧੀਕ ਅੰਗ: 1410 - 1426
ਸਲੋਕੁ ਮਹਲਾ ੯ ਅੰਗ: 1426 - 1429
ਮੁੰਦਾਵਣੀ ਮਹਲਾ ੫ ਅੰਗ: 1429 - 1429
ਰਾਗਮਾਲਾ ਅੰਗ: 1430 - 1430
Flag Counter