ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ

ਅੰਗ - 1157


ਕੋਟਿ ਮੁਨੀਸਰ ਮੁੋਨਿ ਮਹਿ ਰਹਤੇ ॥੭॥

ਕ੍ਰੋੜਾਂ ਹੀ ਵੱਡੇ ਵੱਡੇ ਮੁਨੀ ਮੋਨ ਧਾਰੀ ਰੱਖਦੇ ਹਨ ॥੭॥

ਅਵਿਗਤ ਨਾਥੁ ਅਗੋਚਰ ਸੁਆਮੀ ॥

ਸਾਡਾ ਉਹ ਖਸਮ-ਪ੍ਰਭੂ ਅਦ੍ਰਿਸ਼ਟ ਹੈ, ਸਾਡਾ ਉਹ ਸੁਆਮੀ ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ,

ਪੂਰਿ ਰਹਿਆ ਘਟ ਅੰਤਰਜਾਮੀ ॥

ਸਭ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਉਹ ਪ੍ਰਭੂ ਸਭ ਸਰੀਰਾਂ ਵਿਚ ਮੌਜੂਦ ਹੈ।

ਜਤ ਕਤ ਦੇਖਉ ਤੇਰਾ ਵਾਸਾ ॥

ਹੇ ਪ੍ਰਭੂ! ਮੈਂ ਜਿਧਰ ਕਿਧਰ ਵੇਖਦਾ ਹਾਂ ਮੈਨੂੰ ਤੇਰਾ ਹੀ ਨਿਵਾਸ ਦਿੱਸਦਾ ਹੈ।

ਨਾਨਕ ਕਉ ਗੁਰਿ ਕੀਓ ਪ੍ਰਗਾਸਾ ॥੮॥੨॥੫॥

(ਮੈਨੂੰ) ਨਾਨਕ ਨੂੰ ਗੁਰੂ ਨੇ (ਅਜਿਹਾ ਆਤਮਕ) ਚਾਨਣ ਬਖ਼ਸ਼ਿਆ ਹੈ ॥੮॥੨॥੫॥

ਭੈਰਉ ਮਹਲਾ ੫ ॥

ਸਤਿਗੁਰਿ ਮੋ ਕਉ ਕੀਨੋ ਦਾਨੁ ॥

ਗੁਰੂ ਨੇ ਮੈਨੂੰ (ਇਹ) ਦਾਤ ਬਖ਼ਸ਼ੀ ਹੈ,

ਅਮੋਲ ਰਤਨੁ ਹਰਿ ਦੀਨੋ ਨਾਮੁ ॥

(ਗੁਰੂ ਨੇ ਮੈਨੂੰ ਉਹ) ਨਾਮ-ਰਤਨ ਦਿੱਤਾ ਹੈ ਜੋ ਕਿਸੇ ਭੀ ਮੁੱਲ ਤੋਂ ਨਹੀਂ ਮਿਲ ਸਕਦਾ।

ਸਹਜ ਬਿਨੋਦ ਚੋਜ ਆਨੰਤਾ ॥

(ਹੁਣ ਮੇਰੇ ਅੰਦਰ) ਆਤਮਕ ਅਡੋਲਤਾ ਦੇ ਬੇਅੰਤ ਆਨੰਦ-ਤਮਾਸ਼ੇ ਬਣੇ ਰਹਿੰਦੇ ਹਨ।

ਨਾਨਕ ਕਉ ਪ੍ਰਭੁ ਮਿਲਿਓ ਅਚਿੰਤਾ ॥੧॥

(ਮੈਨੂੰ) ਨਾਨਕ ਨੂੰ (ਗੁਰੂ ਦੀ ਕਿਰਪਾ ਨਾਲ) ਚਿੰਤਾ ਦੂਰ ਕਰਨ ਵਾਲਾ ਪਰਮਾਤਮਾ ਆ ਮਿਲਿਆ ਹੈ ॥੧॥

ਕਹੁ ਨਾਨਕ ਕੀਰਤਿ ਹਰਿ ਸਾਚੀ ॥

ਨਾਨਕ ਆਖਦਾ ਹੈ- (ਹੇ ਭਾਈ!) ਪਰਮਾਤਮਾ ਦੀ ਸਦਾ ਕਾਇਮ ਰਹਿਣ ਵਾਲੀ ਵਡਿਆਈ ਕਰਿਆ ਕਰ।

ਬਹੁਰਿ ਬਹੁਰਿ ਤਿਸੁ ਸੰਗਿ ਮਨੁ ਰਾਚੀ ॥੧॥ ਰਹਾਉ ॥

ਆਪਣੇ ਮਨ ਨੂੰ ਮੁੜ ਮੁੜ ਉਸ (ਸਿਫ਼ਤ-ਸਾਲਾਹ) ਨਾਲ ਜੋੜੀ ਰੱਖ ॥੧॥ ਰਹਾਉ ॥

ਅਚਿੰਤ ਹਮਾਰੈ ਭੋਜਨ ਭਾਉ ॥

(ਗੁਰੂ ਦੀ ਕਿਰਪਾ ਨਾਲ ਹੁਣ) ਚਿੰਤਾ ਦੂਰ ਕਰਨ ਵਾਲੇ ਪ੍ਰਭੂ ਦਾ ਪਿਆਰ ਹੀ ਮੇਰੇ ਵਾਸਤੇ (ਆਤਮਕ ਜੀਵਨ ਦੀ) ਖ਼ੁਰਾਕ ਹੈ,

ਅਚਿੰਤ ਹਮਾਰੈ ਲੀਚੈ ਨਾਉ ॥

ਮੇਰੇ ਅੰਦਰ ਅਚਿੰਤ ਪ੍ਰਭੂ ਦਾ ਨਾਮ ਹੀ ਸਦਾ ਲਿਆ ਜਾ ਰਿਹਾ ਹੈ,

ਅਚਿੰਤ ਹਮਾਰੈ ਸਬਦਿ ਉਧਾਰ ॥

ਅਚਿੰਤ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਦੀ ਰਾਹੀਂ ਵਿਕਾਰਾਂ ਤੋਂ ਮੇਰਾ ਬਚਾਉ ਹੋ ਰਿਹਾ ਹੈ।

ਅਚਿੰਤ ਹਮਾਰੈ ਭਰੇ ਭੰਡਾਰ ॥੨॥

(ਗੁਰੂ ਦੀ ਕਿਰਪਾ ਨਾਲ) ਮੇਰੇ ਅੰਦਰ ਚਿੰਤਾ ਦੂਰ ਕਰਨ ਵਾਲੇ ਪਰਮਾਤਮਾ ਦੇ ਨਾਮ ਦੇ ਖ਼ਜ਼ਾਨੇ ਭਰੇ ਗਏ ਹਨ ॥੨॥

ਅਚਿੰਤ ਹਮਾਰੈ ਕਾਰਜ ਪੂਰੇ ॥

ਚਿੰਤਾ ਦੂਰ ਕਰਨ ਵਾਲੇ ਪਰਮਾਤਮਾ ਦੇ ਨਾਮ ਦੀ ਬਰਕਤਿ ਨਾਲ ਮੇਰੇ ਸਾਰੇ ਕੰਮ ਸਫਲ ਹੋ ਰਹੇ ਹਨ,

ਅਚਿੰਤ ਹਮਾਰੈ ਲਥੇ ਵਿਸੂਰੇ ॥

ਚਿੰਤਾ ਦੂਰ ਕਰਨ ਵਾਲੇ ਪਰਮਾਤਮਾ ਦੇ ਨਾਮ ਦੀ ਬਰਕਤਿ ਨਾਲ (ਮੇਰੇ ਅੰਦਰੋਂ ਸਾਰੇ) ਚਿੰਤਾ-ਝੋਰੇ ਮੁੱਕ ਗਏ ਹਨ,

ਅਚਿੰਤ ਹਮਾਰੈ ਬੈਰੀ ਮੀਤਾ ॥

ਚਿੰਤਾ ਦੂਰ ਕਰਨ ਵਾਲੇ ਪਰਮਾਤਮਾ ਦੇ ਨਾਮ ਦੀ ਬਰਕਤਿ ਨਾਲ ਹੁਣ ਮੈਨੂੰ ਵੈਰੀ ਭੀ ਮਿੱਤਰ ਦਿੱਸ ਰਹੇ ਹਨ।

ਅਚਿੰਤੋ ਹੀ ਇਹੁ ਮਨੁ ਵਸਿ ਕੀਤਾ ॥੩॥

ਚਿੰਤਾ ਦੂਰ ਕਰਨ ਵਾਲਾ ਹਰਿ-ਨਾਮ ਲੈ ਕੇ ਹੀ ਮੈਂ ਆਪਣਾ ਇਹ ਮਨ ਵੱਸ ਵਿਚ ਕਰ ਲਿਆ ਹੈ ॥੩॥

ਅਚਿੰਤ ਪ੍ਰਭੂ ਹਮ ਕੀਆ ਦਿਲਾਸਾ ॥

ਚਿੰਤਾ ਦੂਰ ਕਰਨ ਵਾਲੇ ਪਰਮਾਤਮਾ ਨੇ ਮੈਨੂੰ ਹੌਸਲਾ ਬਖ਼ਸ਼ਿਆ ਹੈ।

ਅਚਿੰਤ ਹਮਾਰੀ ਪੂਰਨ ਆਸਾ ॥

ਚਿੰਤਾ ਦੂਰ ਕਰਨ ਵਾਲੇ ਪਰਮਾਤਮਾ (ਦੀ ਕ੍ਰਿਪਾ ਦੁਆਰਾ) ਮੇਰੀਆਂ ਸਾਰੀਆਂ ਆਸਾਂ ਪੂਰੀਆਂ ਹੋ ਗਈਆਂ ਹਨ।

ਅਚਿੰਤ ਹਮੑਾ ਕਉ ਸਗਲ ਸਿਧਾਂਤੁ ॥

ਚਿੰਤਾ ਦੂਰ ਕਰਨ ਵਾਲੇ ਪ੍ਰਭੂ ਦਾ ਨਾਮ ਜਪਣਾ ਹੀ ਮੇਰੇ ਵਾਸਤੇ ਸਾਰੇ ਧਰਮਾਂ ਦਾ ਨਿਚੋੜ ਹੈ।

ਅਚਿੰਤੁ ਹਮ ਕਉ ਗੁਰਿ ਦੀਨੋ ਮੰਤੁ ॥੪॥

ਚਿੰਤਾ ਦੂਰ ਕਰਨ ਵਾਲੇ ਪਰਮਾਤਮਾ ਦਾ ਨਾਮ-ਮੰਤ੍ਰ ਮੈਨੂੰ ਗੁਰੂ ਨੇ ਦਿੱਤਾ ਹੈ ॥੪॥

ਅਚਿੰਤ ਹਮਾਰੇ ਬਿਨਸੇ ਬੈਰ ॥

ਚਿੰਤਾ ਦੂਰ ਕਰਨ ਵਾਲੇ ਪਰਮਾਤਮਾ ਦਾ ਨਾਮ ਜਪ ਕੇ (ਮੇਰੇ ਅੰਦਰੋਂ ਸਾਰੇ) ਵੈਰ-ਵਿਰੋਧ ਨਾਸ ਹੋ ਗਏ ਹਨ,

ਅਚਿੰਤ ਹਮਾਰੇ ਮਿਟੇ ਅੰਧੇਰ ॥

ਚਿੰਤਾ ਦੂਰ ਕਰਨ ਵਾਲੇ ਪਰਮਾਤਮਾ ਦਾ ਨਾਮ ਜਪ ਕੇ (ਮੇਰੇ ਅੰਦਰੋਂ) ਮਾਇਆ ਦੇ ਮੋਹ ਦੇ ਹਨੇਰੇ ਦੂਰ ਹੋ ਗਏ ਹਨ।

ਅਚਿੰਤੋ ਹੀ ਮਨਿ ਕੀਰਤਨੁ ਮੀਠਾ ॥

ਚਿੰਤਾ ਦੂਰ ਕਰਨ ਵਾਲਾ ਹਰਿ-ਨਾਮ ਜਪ ਕੇ ਹੀ ਮੇਰੇ ਮਨ ਵਿਚ ਪਰਮਾਤਮਾ ਦੀ ਸਿਫ਼ਤ-ਸਾਲਾਹ ਪਿਆਰੀ ਲੱਗ ਰਹੀ ਹੈ,

ਅਚਿੰਤੋ ਹੀ ਪ੍ਰਭੁ ਘਟਿ ਘਟਿ ਡੀਠਾ ॥੫॥

ਅਤੇ ਚਿੰਤਾ ਦੂਰ ਕਰਨ ਵਾਲਾ ਹਰਿ-ਨਾਮ ਜਪ ਕੇ ਹੀ ਉਸ ਪਰਮਾਤਮਾ ਨੂੰ ਮੈਂ ਹਰੇਕ ਹਿਰਦੇ ਵਿਚ ਵੱਸਦਾ ਵੇਖ ਲਿਆ ਹੈ ॥੫॥

ਅਚਿੰਤ ਮਿਟਿਓ ਹੈ ਸਗਲੋ ਭਰਮਾ ॥

ਚਿੰਤਾ ਦੂਰ ਕਰਨ ਵਾਲੇ ਹਰਿ-ਨਾਮ ਦੀ ਬਰਕਤਿ ਨਾਲ ਮੇਰੀ ਸਾਰੀ ਭਟਕਣਾ ਮੁੱਕ ਗਈ ਹੈ,

ਅਚਿੰਤ ਵਸਿਓ ਮਨਿ ਸੁਖ ਬਿਸ੍ਰਾਮਾ ॥

(ਜਦੋਂ ਤੋਂ) ਅਚਿੰਤ ਪ੍ਰਭੂ ਮੇਰੇ ਮਨ ਵਿਚ ਆ ਵੱਸਿਆ ਹੈ, ਮੇਰੇ ਅੰਦਰ ਆਤਮਕ ਆਨੰਦ ਦਾ (ਪੱਕਾ) ਟਿਕਾਣਾ ਬਣ ਗਿਆ ਹੈ।

ਅਚਿੰਤ ਹਮਾਰੈ ਅਨਹਤ ਵਾਜੈ ॥

ਹੁਣ ਮੇਰੇ ਅੰਦਰ ਚਿੰਤਾ ਦੂਰ ਕਰਨ ਵਾਲੇ ਹਰਿ-ਨਾਮ ਦਾ ਇੱਕ-ਰਸ ਵਾਜਾ ਵੱਜ ਰਿਹਾ ਹੈ,

ਅਚਿੰਤ ਹਮਾਰੈ ਗੋਬਿੰਦੁ ਗਾਜੈ ॥੬॥

ਅਤੇ ਮੇਰੇ ਅੰਦਰ ਚਿੰਤਾ ਦੂਰ ਕਰਨ ਵਾਲੇ ਗੋਬਿੰਦ ਦਾ ਨਾਮ ਹੀ ਹਰ ਵੇਲੇ ਗੱਜ ਰਿਹਾ ਹੈ ॥੬॥

ਅਚਿੰਤ ਹਮਾਰੈ ਮਨੁ ਪਤੀਆਨਾ ॥

ਚਿੰਤਾ ਦੂਰ ਕਰਨ ਵਾਲੇ ਹਰਿ-ਨਾਮ ਦੀ ਬਰਕਤਿ ਨਾਲ ਮੇਰਾ ਮਨ ਭਟਕਣੋਂ ਹਟ ਗਿਆ ਹੈ,

ਨਿਹਚਲ ਧਨੀ ਅਚਿੰਤੁ ਪਛਾਨਾ ॥

ਅਚਿੰਤ ਹਰਿ-ਨਾਮ ਜਪ ਕੇ ਮੈਂ ਸਦਾ ਕਾਇਮ ਰਹਿਣ ਵਾਲੇ ਮਾਲਕ-ਪ੍ਰਭੂ ਨਾਲ ਸਾਂਝ ਪਾ ਲਈ ਹੈ।

ਅਚਿੰਤੋ ਉਪਜਿਓ ਸਗਲ ਬਿਬੇਕਾ ॥

ਚਿੰਤਾ ਦੂਰ ਕਰਨ ਵਾਲਾ ਹਰਿ-ਨਾਮ ਜਪ ਕੇ ਹੀ ਮੇਰੇ ਅੰਦਰ ਚੰਗੇ ਮਾੜੇ ਕੰਮ ਦੀ ਸਾਰੀ ਪਛਾਣ ਪੈਦਾ ਹੋ ਗਈ ਹੈ।

ਅਚਿੰਤ ਚਰੀ ਹਥਿ ਹਰਿ ਹਰਿ ਟੇਕਾ ॥੭॥

ਇਸ ਅਚਿੰਤ ਹਰਿ-ਨਾਮ ਦੀ ਮੈਨੂੰ ਸਦਾ ਲਈ ਟੇਕ ਮਿਲ ਗਈ ਹੈ ॥੭॥

ਅਚਿੰਤ ਪ੍ਰਭੂ ਧੁਰਿ ਲਿਖਿਆ ਲੇਖੁ ॥

ਜਿਸ ਮਨੁੱਖ ਦੇ ਮੱਥੇ ਉਤੇ ਪ੍ਰਭੂ ਨੇ ਚਿੰਤਾ ਦੂਰ ਕਰਨ ਵਾਲੇ ਹਰਿ-ਨਾਮ ਦੀ ਪ੍ਰਾਪਤੀ ਦਾ ਲੇਖ ਧੁਰ ਦਰਗਾਹ ਤੋਂ ਲਿਖ ਦਿੱਤਾ ਹੈ,

ਅਚਿੰਤ ਮਿਲਿਓ ਪ੍ਰਭੁ ਠਾਕੁਰੁ ਏਕੁ ॥

ਉਸ ਨੂੰ ਉਹ ਚਿੰਤਾ ਦੂਰ ਕਰਨ ਵਾਲਾ ਸਭ ਦਾ ਮਾਲਕ ਪ੍ਰਭੂ ਮਿਲ ਜਾਂਦਾ ਹੈ।

ਚਿੰਤ ਅਚਿੰਤਾ ਸਗਲੀ ਗਈ ॥

ਚਿੰਤਾ ਦੂਰ ਕਰਨ ਵਾਲਾ ਹਰਿ-ਨਾਮ ਜਪ ਕੇ ਮੇਰੀ ਸਾਰੀ ਚਿੰਤਾ ਦੂਰ ਹੋ ਗਈ ਹੈ,

ਪ੍ਰਭ ਨਾਨਕ ਨਾਨਕ ਨਾਨਕ ਮਈ ॥੮॥੩॥੬॥

ਹੁਣ ਮੈਂ ਨਾਨਕ ਸਦਾ ਲਈ ਪ੍ਰਭੂ ਵਿਚ ਲੀਨ ਹੋ ਗਿਆ ਹਾਂ ॥੮॥੩॥੬॥

ਭੈਰਉ ਬਾਣੀ ਭਗਤਾ ਕੀ ॥ ਕਬੀਰ ਜੀਉ ਘਰੁ ੧ ॥

ਰਾਗ ਭੈਰਉ ਵਿੱਚ ਭਗਤਾਂ ਦੀ ਬਾਣੀ। (ਰਾਗ ਭੈਰਉ) ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ।

ੴ ਸਤਿਗੁਰ ਪ੍ਰਸਾਦਿ ॥

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਇਹੁ ਧਨੁ ਮੇਰੇ ਹਰਿ ਕੋ ਨਾਉ ॥

ਪ੍ਰਭੂ ਦਾ ਇਹ ਨਾਮ ਹੀ ਮੇਰੇ ਲਈ ਧਨ ਹੈ (ਜਿਵੇਂ ਲੋਕ ਧਨ ਨੂੰ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਮੇਰੇ ਜੀਵਨ ਦਾ ਸਹਾਰਾ ਪ੍ਰਭੂ ਦਾ ਨਾਮ ਹੀ ਹੈ, ਪਰ)

ਗਾਂਠਿ ਨ ਬਾਧਉ ਬੇਚਿ ਨ ਖਾਉ ॥੧॥ ਰਹਾਉ ॥

ਮੈਂ ਨਾਹ ਤਾਂ ਇਸ ਨੂੰ ਲੁਕਾ ਕੇ ਰੱਖਦਾ ਹਾਂ, ਤੇ ਨਾਹ ਹੀ ਵਿਖਾਵੇ ਲਈ ਵਰਤਦਾ ਹਾਂ ॥੧॥ ਰਹਾਉ ॥

ਨਾਉ ਮੇਰੇ ਖੇਤੀ ਨਾਉ ਮੇਰੇ ਬਾਰੀ ॥

(ਕੋਈ ਮਨੁੱਖ ਖੇਤੀ-ਵਾੜੀ ਨੂੰ ਆਸਰਾ ਮੰਨਦਾ ਹੈ, ਪਰ) ਮੇਰੇ ਲਈ ਪ੍ਰਭੂ ਦਾ ਨਾਮ ਹੀ ਖੇਤੀ ਹੈ, ਤੇ ਨਾਮ ਹੀ ਬਗ਼ੀਚੀ ਹੈ।

ਭਗਤਿ ਕਰਉ ਜਨੁ ਸਰਨਿ ਤੁਮੑਾਰੀ ॥੧॥

ਹੇ ਪ੍ਰਭੂ! ਮੈਂ ਤੇਰਾ ਦਾਸ ਤੇਰੀ ਹੀ ਸ਼ਰਨ ਹਾਂ, ਤੇ ਤੇਰੀ ਭਗਤੀ ਕਰਦਾ ਹਾਂ ॥੧॥

ਨਾਉ ਮੇਰੇ ਮਾਇਆ ਨਾਉ ਮੇਰੇ ਪੂੰਜੀ ॥

ਹੇ ਪ੍ਰਭੂ! ਤੇਰਾ ਨਾਮ ਹੀ ਮੇਰੇ ਲਈ ਮਾਇਆ ਹੈ ਤੇ ਰਾਸ-ਪੂੰਜੀ ਹੈ (ਵਪਾਰ ਕਰਨ ਲਈ। ਭਾਵ, ਵਪਾਰ ਸਰੀਰਕ ਨਿਰਬਾਹ ਵਾਸਤੇ ਹੈ, ਮੇਰੀ ਜ਼ਿੰਦਗੀ ਦਾ ਸਹਾਰਾ ਨਹੀਂ ਹੈ)।

ਤੁਮਹਿ ਛੋਡਿ ਜਾਨਉ ਨਹੀ ਦੂਜੀ ॥੨॥

ਹੇ ਪ੍ਰਭੂ! ਤੈਨੂੰ ਵਿਸਾਰ ਕੇ ਮੈਂ ਕਿਸੇ ਹੋਰ ਰਾਸ-ਪੂੰਜੀ ਨਾਲ ਸਾਂਝ ਨਹੀਂ ਬਣਾਂਦਾ ॥੨॥

ਨਾਉ ਮੇਰੇ ਬੰਧਿਪ ਨਾਉ ਮੇਰੇ ਭਾਈ ॥

ਪ੍ਰਭੂ ਦਾ ਨਾਮ ਹੀ ਮੇਰੇ ਲਈ ਰਿਸ਼ਤੇਦਾਰ ਹੈ, ਨਾਮ ਹੀ ਮੇਰਾ ਭਰਾ ਹੈ;

ਨਾਉ ਮੇਰੇ ਸੰਗਿ ਅੰਤਿ ਹੋਇ ਸਖਾਈ ॥੩॥

ਨਾਮ ਹੀ ਮੇਰੇ ਨਾਲ ਆਖ਼ਰ ਨੂੰ ਸਹਾਇਤਾ ਕਰਨ ਵਾਲਾ ਬਣ ਸਕਦਾ ਹੈ ॥੩॥

ਮਾਇਆ ਮਹਿ ਜਿਸੁ ਰਖੈ ਉਦਾਸੁ ॥

ਜਿਸ ਨੂੰ ਪ੍ਰਭੂ ਮਾਇਆ ਵਿਚ ਰਹਿੰਦੇ ਹੋਏ ਨੂੰ ਮਾਇਆ ਤੋਂ ਨਿਰਲੇਪ ਰੱਖਦਾ ਹੈ,

ਕਹਿ ਕਬੀਰ ਹਉ ਤਾ ਕੋ ਦਾਸੁ ॥੪॥੧॥

ਕਬੀਰ ਆਖਦਾ ਹੈ ਕਿ ਮੈਂ ਉਸ ਮਨੁੱਖ ਦਾ ਸੇਵਕ ਹਾਂ ॥੪॥੧॥

ਨਾਂਗੇ ਆਵਨੁ ਨਾਂਗੇ ਜਾਨਾ ॥

(ਜਗਤ ਵਿਚ) ਨੰਗੇ ਆਈਦਾ ਹੈ, ਤੇ ਨੰਗੇ ਹੀ (ਇੱਥੋਂ) ਤੁਰ ਪਈਦਾ ਹੈ।

ਕੋਇ ਨ ਰਹਿਹੈ ਰਾਜਾ ਰਾਨਾ ॥੧॥

ਕੋਈ ਰਾਜਾ ਹੋਵੇ, ਅਮੀਰ ਹੋਵੇ, ਕਿਸੇ ਨੇ ਇੱਥੇ ਸਦਾ ਨਹੀਂ ਰਹਿਣਾ ॥੧॥


ਸੂਚੀ (1 - 1430)
ਜਪੁ ਅੰਗ: 1 - 8
ਸੋ ਦਰੁ ਅੰਗ: 8 - 10
ਸੋ ਪੁਰਖੁ ਅੰਗ: 10 - 12
ਸੋਹਿਲਾ ਅੰਗ: 12 - 13
ਸਿਰੀ ਰਾਗੁ ਅੰਗ: 14 - 93
ਰਾਗੁ ਮਾਝ ਅੰਗ: 94 - 150
ਰਾਗੁ ਗਉੜੀ ਅੰਗ: 151 - 346
ਰਾਗੁ ਆਸਾ ਅੰਗ: 347 - 488
ਰਾਗੁ ਗੂਜਰੀ ਅੰਗ: 489 - 526
ਰਾਗੁ ਦੇਵਗੰਧਾਰੀ ਅੰਗ: 527 - 536
ਰਾਗੁ ਬਿਹਾਗੜਾ ਅੰਗ: 537 - 556
ਰਾਗੁ ਵਡਹੰਸੁ ਅੰਗ: 557 - 594
ਰਾਗੁ ਸੋਰਠਿ ਅੰਗ: 595 - 659
ਰਾਗੁ ਧਨਾਸਰੀ ਅੰਗ: 660 - 695
ਰਾਗੁ ਜੈਤਸਰੀ ਅੰਗ: 696 - 710
ਰਾਗੁ ਟੋਡੀ ਅੰਗ: 711 - 718
ਰਾਗੁ ਬੈਰਾੜੀ ਅੰਗ: 719 - 720
ਰਾਗੁ ਤਿਲੰਗ ਅੰਗ: 721 - 727
ਰਾਗੁ ਸੂਹੀ ਅੰਗ: 728 - 794
ਰਾਗੁ ਬਿਲਾਵਲੁ ਅੰਗ: 795 - 858
ਰਾਗੁ ਗੋਂਡ ਅੰਗ: 859 - 875
ਰਾਗੁ ਰਾਮਕਲੀ ਅੰਗ: 876 - 974
ਰਾਗੁ ਨਟ ਨਾਰਾਇਨ ਅੰਗ: 975 - 983
ਰਾਗੁ ਮਾਲੀ ਗਉੜਾ ਅੰਗ: 984 - 988
ਰਾਗੁ ਮਾਰੂ ਅੰਗ: 989 - 1106
ਰਾਗੁ ਤੁਖਾਰੀ ਅੰਗ: 1107 - 1117
ਰਾਗੁ ਕੇਦਾਰਾ ਅੰਗ: 1118 - 1124
ਰਾਗੁ ਭੈਰਉ ਅੰਗ: 1125 - 1167
ਰਾਗੁ ਬਸੰਤੁ ਅੰਗ: 1168 - 1196
ਰਾਗੁ ਸਾਰੰਗ ਅੰਗ: 1197 - 1253
ਰਾਗੁ ਮਲਾਰ ਅੰਗ: 1254 - 1293
ਰਾਗੁ ਕਾਨੜਾ ਅੰਗ: 1294 - 1318
ਰਾਗੁ ਕਲਿਆਨ ਅੰਗ: 1319 - 1326
ਰਾਗੁ ਪ੍ਰਭਾਤੀ ਅੰਗ: 1327 - 1351
ਰਾਗੁ ਜੈਜਾਵੰਤੀ ਅੰਗ: 1352 - 1359
ਸਲੋਕ ਸਹਸਕ੍ਰਿਤੀ ਅੰਗ: 1353 - 1360
ਗਾਥਾ ਮਹਲਾ ੫ ਅੰਗ: 1360 - 1361
ਫੁਨਹੇ ਮਹਲਾ ੫ ਅੰਗ: 1361 - 1663
ਚਉਬੋਲੇ ਮਹਲਾ ੫ ਅੰਗ: 1363 - 1364
ਸਲੋਕੁ ਭਗਤ ਕਬੀਰ ਜੀਉ ਕੇ ਅੰਗ: 1364 - 1377
ਸਲੋਕੁ ਸੇਖ ਫਰੀਦ ਕੇ ਅੰਗ: 1377 - 1385
ਸਵਈਏ ਸ੍ਰੀ ਮੁਖਬਾਕ ਮਹਲਾ ੫ ਅੰਗ: 1385 - 1389
ਸਵਈਏ ਮਹਲੇ ਪਹਿਲੇ ਕੇ ਅੰਗ: 1389 - 1390
ਸਵਈਏ ਮਹਲੇ ਦੂਜੇ ਕੇ ਅੰਗ: 1391 - 1392
ਸਵਈਏ ਮਹਲੇ ਤੀਜੇ ਕੇ ਅੰਗ: 1392 - 1396
ਸਵਈਏ ਮਹਲੇ ਚਉਥੇ ਕੇ ਅੰਗ: 1396 - 1406
ਸਵਈਏ ਮਹਲੇ ਪੰਜਵੇ ਕੇ ਅੰਗ: 1406 - 1409
ਸਲੋਕੁ ਵਾਰਾ ਤੇ ਵਧੀਕ ਅੰਗ: 1410 - 1426
ਸਲੋਕੁ ਮਹਲਾ ੯ ਅੰਗ: 1426 - 1429
ਮੁੰਦਾਵਣੀ ਮਹਲਾ ੫ ਅੰਗ: 1429 - 1429
ਰਾਗਮਾਲਾ ਅੰਗ: 1430 - 1430