ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ

ਅੰਗ - 1165


ਪਰ ਨਾਰੀ ਸਿਉ ਘਾਲੈ ਧੰਧਾ ॥

ਤੇ ਪਰਾਈ ਜ਼ਨਾਨੀ ਨਾਲ ਝਖਾਂ ਮਾਰਦਾ ਹੈ,

ਜੈਸੇ ਸਿੰਬਲੁ ਦੇਖਿ ਸੂਆ ਬਿਗਸਾਨਾ ॥

(ਪਰਾਈ ਨਾਰ ਨੂੰ ਵੇਖ ਕੇ ਉਹ ਇਉਂ ਹੀ ਖ਼ੁਸ਼ ਹੁੰਦਾ ਹੈ) ਜਿਵੇਂ ਤੋਤਾ ਸਿੰਬਲ ਰੁੱਖ ਨੂੰ ਵੇਖ ਕੇ ਖ਼ੁਸ਼ ਹੁੰਦਾ ਹੈ (ਪਰ ਉਸ ਸਿੰਬਲ ਤੋਂ ਉਸ ਤੋਤੇ ਨੂੰ ਹਾਸਲ ਕੁਝ ਨਹੀਂ ਹੁੰਦਾ);

ਅੰਤ ਕੀ ਬਾਰ ਮੂਆ ਲਪਟਾਨਾ ॥੧॥

ਆਖ਼ਰ ਨੂੰ ਅਜਿਹਾ ਵਿਕਾਰੀ ਮਨੁੱਖ (ਇਸ ਵਿਕਾਰ) ਵਿਚ ਗ੍ਰਸਿਆ ਹੋਇਆ ਹੀ ਮਰ ਜਾਂਦਾ ਹੈ ॥੧॥

ਪਾਪੀ ਕਾ ਘਰੁ ਅਗਨੇ ਮਾਹਿ ॥

ਵਿਕਾਰੀ ਬੰਦੇ ਦਾ ਟਿਕਾਣਾ ਸਦਾ ਉਸ ਅੱਗ ਵਿਚ ਰਹਿੰਦਾ ਹੈ,

ਜਲਤ ਰਹੈ ਮਿਟਵੈ ਕਬ ਨਾਹਿ ॥੧॥ ਰਹਾਉ ॥

ਜੋ ਅੱਗ ਸਦਾ ਬਲਦੀ ਰਹਿੰਦੀ ਹੈ, ਕਦੇ ਬੁੱਝਦੀ ਨਹੀਂ ॥੧॥ ਰਹਾਉ ॥

ਹਰਿ ਕੀ ਭਗਤਿ ਨ ਦੇਖੈ ਜਾਇ ॥

ਜਿੱਥੇ ਪ੍ਰਭੂ ਦੀ ਭਗਤੀ ਹੁੰਦੀ ਹੈ (ਵਿਕਾਰੀ ਮਨੁੱਖ) ਉਹ ਥਾਂ ਜਾ ਕੇ ਨਹੀਂ ਵੇਖਦਾ,

ਮਾਰਗੁ ਛੋਡਿ ਅਮਾਰਗਿ ਪਾਇ ॥

(ਜੀਵਨ ਦਾ ਸਿੱਧਾ) ਰਾਹ ਛੱਡ ਕੇ (ਵਿਕਾਰਾਂ ਦੇ) ਉਲਟੇ ਰਸਤੇ ਪੈਂਦਾ ਹੈ,

ਮੂਲਹੁ ਭੂਲਾ ਆਵੈ ਜਾਇ ॥

ਜਗਤ ਦੇ ਮੂਲ ਪ੍ਰਭੂ ਤੋਂ ਖੁੰਝ ਕੇ ਜਨਮ ਮਰਨ ਦੇ ਗੇੜ ਵਿਚ ਪੈ ਜਾਂਦਾ ਹੈ,

ਅੰਮ੍ਰਿਤੁ ਡਾਰਿ ਲਾਦਿ ਬਿਖੁ ਖਾਇ ॥੨॥

ਨਾਮ-ਅੰਮ੍ਰਿਤ ਡੋਲ੍ਹ ਕੇ (ਵਿਕਾਰਾਂ ਦਾ) ਜ਼ਹਿਰ ਲੱਦ ਕੇ ਖਾਂਦਾ ਹੈ ॥੨॥

ਜਿਉ ਬੇਸ੍ਵਾ ਕੇ ਪਰੈ ਅਖਾਰਾ ॥

ਜਿਵੇਂ ਵੇਸਵਾਂ ਦੇ ਮੁਜਰੇ ਹੁੰਦੇ ਹਨ,

ਕਾਪਰੁ ਪਹਿਰਿ ਕਰਹਿ ਸਂੀਗਾਰਾ ॥

(ਸੁਹਣੀ ਸੁਹਣੀ) ਪੁਸ਼ਾਕ ਪਾ ਕੇ ਸਿੰਗਾਰ ਕਰਦੀਆਂ ਹਨ।

ਪੂਰੇ ਤਾਲ ਨਿਹਾਲੇ ਸਾਸ ॥

ਵੇਸਵਾ ਨੱਚਦੀ ਹੈ, ਤੇ ਬੜੇ ਗਹੁ ਨਾਲ ਆਪਣੀ ਸੁਰ ਨੂੰ ਤੋਲਦੀ ਹੈ,

ਵਾ ਕੇ ਗਲੇ ਜਮ ਕਾ ਹੈ ਫਾਸ ॥੩॥

(ਬੱਸ, ਇਸ ਵਿਕਾਰੀ ਜੀਵਨ ਦੇ ਕਾਰਨ) ਉਸ ਦੇ ਗਲ ਵਿਚ ਜਮਾਂ ਦੀ ਫਾਹੀ ਪੈਂਦੀ ਹੈ ॥੩॥

ਜਾ ਕੇ ਮਸਤਕਿ ਲਿਖਿਓ ਕਰਮਾ ॥

ਜਿਸ ਮਨੁੱਖ ਦੇ ਮੱਥੇ ਉੱਤੇ ਪ੍ਰਭੂ ਦੀ ਬਖ਼ਸ਼ਸ਼ (ਦਾ ਲੇਖ) ਲਿਖਿਆ ਹੋਇਆ ਹੈ (ਭਾਵ, ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ ਬਖ਼ਸ਼ਸ਼ ਹੁੰਦੀ ਹੈ),

ਸੋ ਭਜਿ ਪਰਿ ਹੈ ਗੁਰ ਕੀ ਸਰਨਾ ॥

ਉਹ (ਵਿਕਾਰਾਂ ਵਲੋਂ) ਹਟ ਕੇ ਸਤਿਗੁਰੂ ਦੀ ਸ਼ਰਨ ਪੈਂਦਾ ਹੈ।

ਕਹਤ ਨਾਮਦੇਉ ਇਹੁ ਬੀਚਾਰੁ ॥

ਨਾਮਦੇਵ ਇਹ ਇਕ ਵਿਚਾਰ ਦਾ ਬਚਨ ਆਖਦਾ ਹੈ,

ਇਨ ਬਿਧਿ ਸੰਤਹੁ ਉਤਰਹੁ ਪਾਰਿ ॥੪॥੨॥੮॥

ਹੇ ਸੰਤ ਜਨੋ! ਗੁਰੂ ਦੀ ਸ਼ਰਨ ਪੈ ਕੇ ਹੀ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਪਾਰ ਲੰਘ ਸਕੋਗੇ ॥੪॥੨॥੮॥

ਸੰਡਾ ਮਰਕਾ ਜਾਇ ਪੁਕਾਰੇ ॥ ਪੜੈ ਨਹੀ ਹਮ ਹੀ ਪਚਿ ਹਾਰੇ ॥

(ਪ੍ਰਹਿਲਾਦ ਦੇ ਦੋਵੇਂ ਉਸਤਾਦ) ਸੰਡ ਅਤੇ ਅਮਰਕ ਨੇ (ਹਰਨਾਖਸ਼ ਕੋਲ) ਜਾ ਕੇ ਫ਼ਰਿਆਦ ਕੀਤੀ-ਅਸੀਂ ਖਪ ਲੱਥੇ ਹਾਂ, ਪ੍ਰਹਿਲਾਦ ਪੜ੍ਹਦਾ ਨਹੀਂ।

ਰਾਮੁ ਕਹੈ ਕਰ ਤਾਲ ਬਜਾਵੈ ਚਟੀਆ ਸਭੈ ਬਿਗਾਰੇ ॥੧॥

ਉਹ ਹੱਥਾਂ ਨਾਲ ਤਾਲ ਵਜਾਉਂਦਾ ਹੈ, ਤੇ ਰਾਮ ਨਾਮ ਗਾਉਂਦਾ ਹੈ, ਹੋਰ ਸਾਰੇ ਵਿੱਦਿਆਰਥੀ ਭੀ ਉਸ ਨੇ ਵਿਗਾੜ ਦਿੱਤੇ ਹਨ ॥੧॥

ਰਾਮ ਨਾਮਾ ਜਪਿਬੋ ਕਰੈ ॥

(ਪ੍ਰਹਿਲਾਦ) ਹਰ ਵੇਲੇ ਪਰਮਾਤਮਾ ਦਾ ਨਾਮ ਸਿਮਰਦਾ ਹੈ,

ਹਿਰਦੈ ਹਰਿ ਜੀ ਕੋ ਸਿਮਰਨੁ ਧਰੈ ॥੧॥ ਰਹਾਉ ॥

ਪਰਮਾਤਮਾ ਦਾ ਸਿਮਰਨ ਆਪਣੇ ਹਿਰਦੇ ਵਿਚ ਧਾਰਨ ਕਰੀ ਰੱਖਦਾ ਹੈ ॥੧॥ ਰਹਾਉ ॥

ਬਸੁਧਾ ਬਸਿ ਕੀਨੀ ਸਭ ਰਾਜੇ ਬਿਨਤੀ ਕਰੈ ਪਟਰਾਨੀ ॥

(ਪ੍ਰਹਿਲਾਦ ਦੀ ਮਾਂ) ਵੱਡੀ ਰਾਣੀ (ਪ੍ਰਹਿਲਾਦ ਅੱਗੇ) ਤਰਲੇ ਕਰਦੀ ਹੈ (ਤੇ ਸਮਝਾਉਂਦੀ ਹੈ ਕਿ ਤੇਰੇ ਪਿਤਾ) ਰਾਜੇ ਨੇ ਸਾਰੀ ਧਰਤੀ ਆਪਣੇ ਵੱਸ ਕੀਤੀ ਹੋਈ ਹੈ (ਉਸ ਦਾ ਹੁਕਮ ਨਾ ਮੋੜ),

ਪੂਤੁ ਪ੍ਰਹਿਲਾਦੁ ਕਹਿਆ ਨਹੀ ਮਾਨੈ ਤਿਨਿ ਤਉ ਅਉਰੈ ਠਾਨੀ ॥੨॥

ਪਰ ਪੁੱਤਰ ਪ੍ਰਹਿਲਾਦ (ਮਾਂ ਦਾ) ਆਖਿਆ ਮੰਨਦਾ ਨਹੀਂ, ਉਸ ਨੇ ਤਾਂ ਕੋਈ ਹੋਰ ਗੱਲ ਮਨ ਵਿਚ ਪੱਕੀ ਕੀਤੀ ਹੋਈ ਹੈ ॥੨॥

ਦੁਸਟ ਸਭਾ ਮਿਲਿ ਮੰਤਰ ਉਪਾਇਆ ਕਰਸਹ ਅਉਧ ਘਨੇਰੀ ॥

ਦੁਸ਼ਟਾਂ ਦੀ ਜੁੰਡੀ ਨੇ ਰਲ ਕੇ ਸਲਾਹ ਕਰ ਲਈ-(ਜੇ ਪ੍ਰਹਿਲਾਦ ਨਹੀਂ ਮੰਨਦਾ ਤਾਂ) ਅਸੀਂ ਇਸ ਨੂੰ ਮਾਰ ਮੁਕਾਵਾਂਗੇ;

ਗਿਰਿ ਤਰ ਜਲੁ ਜੁਆਲਾ ਭੈ ਰਾਖਿਓ ਰਾਜਾ ਰਾਮਿ ਮਾਇਆ ਫੇਰੀ ॥੩॥

ਪਰ ਜਗਤ ਦੇ ਮਾਲਕ ਪ੍ਰਭੂ ਨੇ ਆਪਣੀ ਮਾਇਆ ਦਾ ਸੁਭਾਉ ਹੀ ਬਦਲਾ ਦਿੱਤਾ, (ਪ੍ਰਭੂ ਨੇ ਪ੍ਰਹਿਲਾਦ ਨੂੰ) ਪਹਾੜ, ਰੁੱਖ, ਪਾਣੀ, ਅੱਗ (ਇਹਨਾਂ ਸਭਨਾਂ ਦੇ) ਡਰ ਤੋਂ ਬਚਾ ਲਿਆ ॥੩॥

ਕਾਢਿ ਖੜਗੁ ਕਾਲੁ ਭੈ ਕੋਪਿਓ ਮੋਹਿ ਬਤਾਉ ਜੁ ਤੁਹਿ ਰਾਖੈ ॥

(ਹੁਣ ਅੰਦਰੋਂ) ਡਰਿਆ ਹੋਇਆ (ਪਰ ਬਾਹਰੋਂ) ਕ੍ਰੋਧਵਾਨ ਹੋ ਕੇ, ਮੌਤ-ਰੂਪ ਤਲਵਾਰ ਕੱਢ ਕੇ (ਬੋਲਿਆ-) ਮੈਨੂੰ ਦੱਸ ਜਿਹੜਾ ਤੈਨੂੰ (ਇਸ ਤਲਵਾਰ ਤੋਂ) ਬਚਾ ਸਕਦਾ ਹੈ।

ਪੀਤ ਪੀਤਾਂਬਰ ਤ੍ਰਿਭਵਣ ਧਣੀ ਥੰਭ ਮਾਹਿ ਹਰਿ ਭਾਖੈ ॥੪॥

(ਅੱਗੋਂ) ਪੀਲੇ ਕੱਪੜਿਆਂ ਵਾਲਾ ਕ੍ਰਿਸ਼ਨ ਪ੍ਰਭੂ, ਤਿੰਨਾਂ ਭਵਨਾਂ ਦਾ ਮਾਲਕ ਪਰਮਾਤਮਾ ਥੰਮ੍ਹ ਵਿਚ ਬੋਲਦਾ ਹੈ ॥੪॥

ਹਰਨਾਖਸੁ ਜਿਨਿ ਨਖਹ ਬਿਦਾਰਿਓ ਸੁਰਿ ਨਰ ਕੀਏ ਸਨਾਥਾ ॥

ਜਿਸ ਪ੍ਰਭੂ ਨੇ ਹਰਨਾਖ਼ਸ਼ ਨੂੰ ਨਹੁੰਆਂ ਨਾਲ ਚੀਰ ਦਿੱਤਾ, ਦੇਵਤਿਆਂ ਤੇ ਮਨੁੱਖਾਂ ਨੂੰ ਢਾਰਸ ਦਿੱਤੀ,

ਕਹਿ ਨਾਮਦੇਉ ਹਮ ਨਰਹਰਿ ਧਿਆਵਹ ਰਾਮੁ ਅਭੈ ਪਦ ਦਾਤਾ ॥੫॥੩॥੯॥

ਨਾਮਦੇਵ ਆਖਦਾ ਹੈ ਕਿ ਮੈਂ ਭੀ ਉਸੇ ਪ੍ਰਭੂ ਨੂੰ ਸਿਮਰਦਾ ਹਾਂ; ਪ੍ਰਭੂ ਹੀ ਨਿਰਭੈਤਾ ਦਾ ਦਰਜਾ ਬਖ਼ਸ਼ਣ ਵਾਲਾ ਹੈ ॥੫॥੩॥੯॥

ਸੁਲਤਾਨੁ ਪੂਛੈ ਸੁਨੁ ਬੇ ਨਾਮਾ ॥

(ਮੁਹੰਮਦ-ਬਿਨ-ਤੁਗ਼ਲਕ) ਬਾਦਸ਼ਾਹ ਪੁੱਛਦਾ ਹੈ-ਹੇ ਨਾਮੇ! ਸੁਣ,

ਦੇਖਉ ਰਾਮ ਤੁਮੑਾਰੇ ਕਾਮਾ ॥੧॥

ਮੈਂ ਤੇਰੇ ਰਾਮ ਦੇ ਕੰਮ ਵੇਖਣੇ ਚਾਹੁੰਦਾ ਹਾਂ ॥੧॥

ਨਾਮਾ ਸੁਲਤਾਨੇ ਬਾਧਿਲਾ ॥

ਬਾਦਸ਼ਾਹ ਨੇ ਮੈਨੂੰ (ਨਾਮੇ ਨੂੰ) ਬੰਨ੍ਹ ਲਿਆ,

ਦੇਖਉ ਤੇਰਾ ਹਰਿ ਬੀਠੁਲਾ ॥੧॥ ਰਹਾਉ ॥

(ਤੇ ਆਖਣ ਲੱਗਾ-) ਮੈਂ ਤੇਰਾ ਹਰੀ, ਤੇਰਾ ਬੀਠਲੁ, ਵੇਖਣਾ ਚਾਹੁੰਦਾ ਹਾਂ ॥੧॥ ਰਹਾਉ ॥

ਬਿਸਮਿਲਿ ਗਊ ਦੇਹੁ ਜੀਵਾਇ ॥

(ਮੇਰੀ ਇਹ) ਮੋਈ ਹੋਈ ਗਾਂ ਜਿਵਾਲ ਦੇਹ,

ਨਾਤਰੁ ਗਰਦਨਿ ਮਾਰਉ ਠਾਂਇ ॥੨॥

ਨਹੀਂ ਤਾਂ ਤੈਨੂੰ ਭੀ ਇੱਥੇ ਹੀ (ਹੁਣੇ ਹੀ) ਮਾਰ ਦਿਆਂਗਾ ॥੨॥

ਬਾਦਿਸਾਹ ਐਸੀ ਕਿਉ ਹੋਇ ॥

(ਮੈਂ ਆਖਿਆ-) ਬਾਦਸ਼ਾਹ! ਅਜਿਹੀ ਗੱਲ ਕਿਵੇਂ ਹੋ ਸਕਦੀ ਹੈ?

ਬਿਸਮਿਲਿ ਕੀਆ ਨ ਜੀਵੈ ਕੋਇ ॥੩॥

ਕਦੇ ਕੋਈ ਮੋਇਆ ਹੋਇਆ ਮੁੜ ਨਹੀਂ ਜੀਵਿਆ ॥੩॥

ਮੇਰਾ ਕੀਆ ਕਛੂ ਨ ਹੋਇ ॥

(ਤੇ ਇਕ ਹੋਰ ਗੱਲ ਭੀ ਹੈ) ਮੇਰਾ ਕੀਤਾ ਕੁਝ ਨਹੀਂ ਹੋ ਸਕਦਾ।

ਕਰਿ ਹੈ ਰਾਮੁ ਹੋਇ ਹੈ ਸੋਇ ॥੪॥

ਉਹੀ ਕੁਝ ਹੁੰਦਾ ਹੈ ਜੋ ਪਰਮਾਤਮਾ ਕਰਦਾ ਹੈ ॥੪॥

ਬਾਦਿਸਾਹੁ ਚੜਿੑਓ ਅਹੰਕਾਰਿ ॥

ਬਾਦਸ਼ਾਹ (ਇਹ ਉੱਤਰ ਸੁਣ ਕੇ) ਅਹੰਕਾਰ ਵਿਚ ਆਇਆ,

ਗਜ ਹਸਤੀ ਦੀਨੋ ਚਮਕਾਰਿ ॥੫॥

ਉਸ ਨੇ (ਮੇਰੇ ਉੱਤੇ) ਇਕ ਵੱਡਾ ਹਾਥੀ ਚਮਕਾ ਕੇ ਚਾੜ੍ਹ ਦਿੱਤਾ ॥੫॥

ਰੁਦਨੁ ਕਰੈ ਨਾਮੇ ਕੀ ਮਾਇ ॥

(ਮੇਰੀ) ਨਾਮੇ ਦੀ ਮਾਂ ਰੋਣ ਲੱਗ ਪਈ,

ਛੋਡਿ ਰਾਮੁ ਕੀ ਨ ਭਜਹਿ ਖੁਦਾਇ ॥੬॥

(ਤੇ ਆਖਣ ਲੱਗੀ-ਹੇ ਬੱਚਾ!) ਤੂੰ ਰਾਮ ਛੱਡ ਕੇ ਖ਼ੁਦਾ ਖ਼ੁਦਾ ਕਿਉਂ ਨਹੀਂ ਆਖਣ ਲੱਗ ਪੈਂਦਾ? ॥੬॥

ਨ ਹਉ ਤੇਰਾ ਪੂੰਗੜਾ ਨ ਤੂ ਮੇਰੀ ਮਾਇ ॥

(ਮੈਂ ਉੱਤਰ ਦਿੱਤਾ-) ਨਾ ਮੈਂ ਤੇਰਾ ਪੁੱਤਰ ਹਾਂ, ਨਾ ਤੂੰ ਮੇਰੀ ਮਾਂ ਹੈਂ;

ਪਿੰਡੁ ਪੜੈ ਤਉ ਹਰਿ ਗੁਨ ਗਾਇ ॥੭॥

ਜੇ ਮੇਰਾ ਸਰੀਰ ਭੀ ਨਾਸ ਹੋ ਜਾਏ, ਤਾਂ ਭੀ ਨਾਮਾ ਹਰੀ ਦੇ ਗੁਣ ਗਾਂਦਾ ਰਹੇਗਾ ॥੭॥

ਕਰੈ ਗਜਿੰਦੁ ਸੁੰਡ ਕੀ ਚੋਟ ॥

ਹਾਥੀ ਆਪਣੀ ਸੁੰਡ ਦੀ ਚੋਟ ਕਰਦਾ ਹੈ,

ਨਾਮਾ ਉਬਰੈ ਹਰਿ ਕੀ ਓਟ ॥੮॥

ਪਰ ਨਾਮਾ ਬਚ ਨਿਕਲਦਾ ਹੈ; ਨਾਮੇ ਨੂੰ ਪਰਮਾਤਮਾ ਦਾ ਆਸਰਾ ਹੈ ॥੮॥

ਕਾਜੀ ਮੁਲਾਂ ਕਰਹਿ ਸਲਾਮੁ ॥

(ਬਾਦਸ਼ਾਹ ਸੋਚਦਾ ਹੈ-) ਮੈਨੂੰ (ਮੇਰੇ ਮਜ਼ਹਬ ਦੇ ਆਗੂ) ਕਾਜ਼ੀ ਤੇ ਮੌਲਵੀ ਤਾਂ ਸਲਾਮ ਕਰਦੇ ਹਨ,

ਇਨਿ ਹਿੰਦੂ ਮੇਰਾ ਮਲਿਆ ਮਾਨੁ ॥੯॥

ਪਰ ਇਸ ਹਿੰਦੂ ਨੇ ਮੇਰਾ ਮਾਣ ਤੋੜ ਦਿੱਤਾ ਹੈ ॥੯॥

ਬਾਦਿਸਾਹ ਬੇਨਤੀ ਸੁਨੇਹੁ ॥

(ਹਿੰਦੂ ਲੋਕ ਰਲ ਕੇ ਆਏ, ਤੇ ਆਖਣ ਲੱਗੇ,) ਹੇ ਬਾਦਸ਼ਾਹ! ਅਸਾਡੀ ਅਰਜ਼ ਸੁਣ,


ਸੂਚੀ (1 - 1430)
ਜਪੁ ਅੰਗ: 1 - 8
ਸੋ ਦਰੁ ਅੰਗ: 8 - 10
ਸੋ ਪੁਰਖੁ ਅੰਗ: 10 - 12
ਸੋਹਿਲਾ ਅੰਗ: 12 - 13
ਸਿਰੀ ਰਾਗੁ ਅੰਗ: 14 - 93
ਰਾਗੁ ਮਾਝ ਅੰਗ: 94 - 150
ਰਾਗੁ ਗਉੜੀ ਅੰਗ: 151 - 346
ਰਾਗੁ ਆਸਾ ਅੰਗ: 347 - 488
ਰਾਗੁ ਗੂਜਰੀ ਅੰਗ: 489 - 526
ਰਾਗੁ ਦੇਵਗੰਧਾਰੀ ਅੰਗ: 527 - 536
ਰਾਗੁ ਬਿਹਾਗੜਾ ਅੰਗ: 537 - 556
ਰਾਗੁ ਵਡਹੰਸੁ ਅੰਗ: 557 - 594
ਰਾਗੁ ਸੋਰਠਿ ਅੰਗ: 595 - 659
ਰਾਗੁ ਧਨਾਸਰੀ ਅੰਗ: 660 - 695
ਰਾਗੁ ਜੈਤਸਰੀ ਅੰਗ: 696 - 710
ਰਾਗੁ ਟੋਡੀ ਅੰਗ: 711 - 718
ਰਾਗੁ ਬੈਰਾੜੀ ਅੰਗ: 719 - 720
ਰਾਗੁ ਤਿਲੰਗ ਅੰਗ: 721 - 727
ਰਾਗੁ ਸੂਹੀ ਅੰਗ: 728 - 794
ਰਾਗੁ ਬਿਲਾਵਲੁ ਅੰਗ: 795 - 858
ਰਾਗੁ ਗੋਂਡ ਅੰਗ: 859 - 875
ਰਾਗੁ ਰਾਮਕਲੀ ਅੰਗ: 876 - 974
ਰਾਗੁ ਨਟ ਨਾਰਾਇਨ ਅੰਗ: 975 - 983
ਰਾਗੁ ਮਾਲੀ ਗਉੜਾ ਅੰਗ: 984 - 988
ਰਾਗੁ ਮਾਰੂ ਅੰਗ: 989 - 1106
ਰਾਗੁ ਤੁਖਾਰੀ ਅੰਗ: 1107 - 1117
ਰਾਗੁ ਕੇਦਾਰਾ ਅੰਗ: 1118 - 1124
ਰਾਗੁ ਭੈਰਉ ਅੰਗ: 1125 - 1167
ਰਾਗੁ ਬਸੰਤੁ ਅੰਗ: 1168 - 1196
ਰਾਗੁ ਸਾਰੰਗ ਅੰਗ: 1197 - 1253
ਰਾਗੁ ਮਲਾਰ ਅੰਗ: 1254 - 1293
ਰਾਗੁ ਕਾਨੜਾ ਅੰਗ: 1294 - 1318
ਰਾਗੁ ਕਲਿਆਨ ਅੰਗ: 1319 - 1326
ਰਾਗੁ ਪ੍ਰਭਾਤੀ ਅੰਗ: 1327 - 1351
ਰਾਗੁ ਜੈਜਾਵੰਤੀ ਅੰਗ: 1352 - 1359
ਸਲੋਕ ਸਹਸਕ੍ਰਿਤੀ ਅੰਗ: 1353 - 1360
ਗਾਥਾ ਮਹਲਾ ੫ ਅੰਗ: 1360 - 1361
ਫੁਨਹੇ ਮਹਲਾ ੫ ਅੰਗ: 1361 - 1363
ਚਉਬੋਲੇ ਮਹਲਾ ੫ ਅੰਗ: 1363 - 1364
ਸਲੋਕੁ ਭਗਤ ਕਬੀਰ ਜੀਉ ਕੇ ਅੰਗ: 1364 - 1377
ਸਲੋਕੁ ਸੇਖ ਫਰੀਦ ਕੇ ਅੰਗ: 1377 - 1385
ਸਵਈਏ ਸ੍ਰੀ ਮੁਖਬਾਕ ਮਹਲਾ ੫ ਅੰਗ: 1385 - 1389
ਸਵਈਏ ਮਹਲੇ ਪਹਿਲੇ ਕੇ ਅੰਗ: 1389 - 1390
ਸਵਈਏ ਮਹਲੇ ਦੂਜੇ ਕੇ ਅੰਗ: 1391 - 1392
ਸਵਈਏ ਮਹਲੇ ਤੀਜੇ ਕੇ ਅੰਗ: 1392 - 1396
ਸਵਈਏ ਮਹਲੇ ਚਉਥੇ ਕੇ ਅੰਗ: 1396 - 1406
ਸਵਈਏ ਮਹਲੇ ਪੰਜਵੇ ਕੇ ਅੰਗ: 1406 - 1409
ਸਲੋਕੁ ਵਾਰਾ ਤੇ ਵਧੀਕ ਅੰਗ: 1410 - 1426
ਸਲੋਕੁ ਮਹਲਾ ੯ ਅੰਗ: 1426 - 1429
ਮੁੰਦਾਵਣੀ ਮਹਲਾ ੫ ਅੰਗ: 1429 - 1429
ਰਾਗਮਾਲਾ ਅੰਗ: 1430 - 1430