ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ

ਅੰਗ - 1169


ਜਾਮਿ ਨ ਭੀਜੈ ਸਾਚ ਨਾਇ ॥੧॥ ਰਹਾਉ ॥

ਜਦੋਂ ਤਕ ਮਨੁੱਖ ਪ੍ਰਭੂ ਦੇ ਸੱਚੇ ਨਾਮ ਵਿਚ ਨਹੀਂ ਭਿੱਜਦਾ (ਪ੍ਰੀਤ ਨਹੀਂ ਪਾਂਦਾ, ਉਸ ਦਾ ਕੋਈ ਭੀ ਉੱਦਮ ਪ੍ਰਭੂ ਨੂੰ ਪਸੰਦ ਨਹੀਂ) ॥੧॥ ਰਹਾਉ ॥

ਦਸ ਅਠ ਲੀਖੇ ਹੋਵਹਿ ਪਾਸਿ ॥

ਜੇ ਕਿਸੇ ਪੰਡਿਤ ਨੇ ਅਠਾਰਾਂ ਪੁਰਾਣ ਲਿਖ ਕੇ ਕੋਲ ਰੱਖੇ ਹੋਏ ਹੋਣ,

ਚਾਰੇ ਬੇਦ ਮੁਖਾਗਰ ਪਾਠਿ ॥

ਜੇ ਪਾਠ ਵਿਚ ਉਹ ਚਾਰੇ ਵੇਦ ਜ਼ਬਾਨੀ ਪੜ੍ਹੇ,

ਪੁਰਬੀ ਨਾਵੈ ਵਰਨਾਂ ਕੀ ਦਾਤਿ ॥

ਜੇ ਉਹ ਪਵਿਤ੍ਰ (ਮਿਥੇ) ਦਿਹਾੜਿਆਂ ਤੇ ਤੀਰਥੀਂ ਇਸ਼ਨਾਨ ਕਰੇ, ਸ਼ਾਸਤ੍ਰਾਂ ਦੀ ਦੱਸੀ ਮਰਯਾਦਾ ਅਨੁਸਾਰ ਵਖ ਵਖ ਵਰਨਾਂ ਦੇ ਬੰਦਿਆਂ ਨੂੰ ਦਾਨ-ਪੁੰਨ ਕਰੇ,

ਵਰਤ ਨੇਮ ਕਰੇ ਦਿਨ ਰਾਤਿ ॥੨॥

ਜੇ ਉਹ ਦਿਨ ਰਾਤ ਵਰਤ ਰੱਖਦਾ ਰਹੇ ਤੇ ਹੋਰ ਨਿਯਮ ਨਿਬਾਹੁੰਦਾ ਰਹੇ (ਤਾਂ ਭੀ ਪ੍ਰਭੂ ਨੂੰ ਇਹ ਕੋਈ ਉੱਦਮ ਪਸੰਦ ਨਹੀਂ) ॥੨॥

ਕਾਜੀ ਮੁਲਾਂ ਹੋਵਹਿ ਸੇਖ ॥

ਜੇ ਕੋਈ ਬੰਦੇ ਕਾਜ਼ੀ ਮੁੱਲਾਂ ਸ਼ੇਖ਼ ਬਣ ਜਾਣ,

ਜੋਗੀ ਜੰਗਮ ਭਗਵੇ ਭੇਖ ॥

ਕੋਈ ਜੋਗੀ ਜੰਗਮ ਬਣ ਕੇ ਭਗਵੇ ਕੱਪੜੇ ਪਹਿਨ ਲੈਣ,

ਕੋ ਗਿਰਹੀ ਕਰਮਾ ਕੀ ਸੰਧਿ ॥

ਕੋਈ ਗ੍ਰਿਹਸਤੀ ਬਣ ਕੇ ਪੂਰਾ ਕਰਮ-ਕਾਂਡੀ ਹੋ ਜਾਏ-

ਬਿਨੁ ਬੂਝੇ ਸਭ ਖੜੀਅਸਿ ਬੰਧਿ ॥੩॥

ਇਹਨਾਂ ਵਿਚੋਂ ਹਰੇਕ ਦੋਸੀਆਂ ਵਾਂਗ ਬੰਨ੍ਹ ਕੇ ਅੱਗੇ ਲਾ ਲਿਆ ਜਾਇਗਾ, ਜਦ ਤਕ ਉਹ ਸਿਮਰਨ ਦੀ ਕਦਰ ਨਹੀਂ ਸਮਝਿਆ, (ਜਦ ਤਕ ਉਹ ਸੱਚੇ ਨਾਮ ਵਿਚ ਨਹੀਂ ਪਤੀਜਦਾ) ॥੩॥

ਜੇਤੇ ਜੀਅ ਲਿਖੀ ਸਿਰਿ ਕਾਰ ॥

(ਅਸਲ ਗੱਲ ਇਹ ਹੈ ਕਿ) ਜਿਤਨੇ ਭੀ ਜੀਵ ਹਨ ਸਭਨਾਂ ਦੇ ਸਿਰ ਉਤੇ ਪ੍ਰਭੂ ਦਾ ਇਹੀ ਹੁਕਮ-ਰੂਪ ਲੇਖ ਲਿਖਿਆ ਹੋਇਆ ਹੈ,

ਕਰਣੀ ਉਪਰਿ ਹੋਵਗਿ ਸਾਰ ॥

ਕਿ ਹਰੇਕ ਦੀ ਕਾਮਯਾਬੀ ਦਾ ਫ਼ੈਸਲਾ ਉਸ ਦੇ ਕੀਤੇ ਕਰਮਾਂ ਉਤੇ ਹੀ ਹੋਵੇਗਾ।

ਹੁਕਮੁ ਕਰਹਿ ਮੂਰਖ ਗਾਵਾਰ ॥

ਜੇਹੜੇ ਬੰਦੇ ਸੁੱਚੇ ਕਰਮ-ਕਾਂਡ ਭੇਖ ਆਦਿਕ ਉਤੇ ਹੀ ਮਾਣ ਕਰਦੇ ਹਨ ਉਹ ਵੱਡੇ ਮੂਰਖ ਹਨ।

ਨਾਨਕ ਸਾਚੇ ਕੇ ਸਿਫਤਿ ਭੰਡਾਰ ॥੪॥੩॥

ਹੇ ਨਾਨਕ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀਆਂ ਸਿਫ਼ਤਾਂ ਦੇ ਖ਼ਜ਼ਾਨੇ ਭਰੇ ਪਏ ਹਨ (ਉਹਨਾਂ ਵਿਚ ਜੁੜੋ। ਇਹੀ ਹੈ ਪਰਵਾਨ ਹੋਣ ਵਾਲੀ ਕਰਣੀ) ॥੪॥੩॥

ਬਸੰਤੁ ਮਹਲਾ ੩ ਤੀਜਾ ॥

ਬਸਤ੍ਰ ਉਤਾਰਿ ਦਿਗੰਬਰੁ ਹੋਗੁ ॥

ਜੇ ਕੋਈ ਮਨੁੱਖ ਕੱਪੜੇ ਉਤਾਰ ਕੇ ਨਾਂਗਾ ਸਾਧੂ ਬਣ ਜਾਏ (ਤਾਂ ਭੀ ਵਿਅਰਥ ਹੀ ਉੱਦਮ ਹੈ)।

ਜਟਾਧਾਰਿ ਕਿਆ ਕਮਾਵੈ ਜੋਗੁ ॥

ਜਟਾ ਧਾਰ ਕੇ ਭੀ ਕੋਈ ਜੋਗ ਨਹੀਂ ਕਮਾਇਆ ਜਾ ਸਕਦਾ। (ਪਰਮਾਤਮਾ ਨਾਲ ਜੋਗ (ਮੇਲ) ਨਹੀਂ ਹੋ ਸਕੇਗਾ)।

ਮਨੁ ਨਿਰਮਲੁ ਨਹੀ ਦਸਵੈ ਦੁਆਰ ॥

ਦਸਵੇਂ ਦੁਆਰ ਵਿਚ ਪ੍ਰਾਣ ਚੜ੍ਹਾਇਆਂ ਭੀ ਮਨ ਪਵਿਤ੍ਰ ਨਹੀਂ ਹੁੰਦਾ।

ਭ੍ਰਮਿ ਭ੍ਰਮਿ ਆਵੈ ਮੂੜੑਾ ਵਾਰੋ ਵਾਰ ॥੧॥

(ਅਜੇਹੇ ਸਾਧਨਾਂ ਵਿਚ ਲੱਗਾ ਹੋਇਆ) ਮੂਰਖ ਭਟਕ ਭਟਕ ਕੇ ਮੁੜ ਮੁੜ ਜਨਮ ਲੈਂਦਾ ਹੈ ॥੧॥

ਏਕੁ ਧਿਆਵਹੁ ਮੂੜੑ ਮਨਾ ॥

ਹੇ ਮੂਰਖ ਮਨ! ਇਕ ਪਰਮਾਤਮਾ ਨੂੰ ਸਿਮਰ।

ਪਾਰਿ ਉਤਰਿ ਜਾਹਿ ਇਕ ਖਿਨਾਂ ॥੧॥ ਰਹਾਉ ॥

(ਸਿਮਰਨ ਦੀ ਬਰਕਤਿ ਨਾਲ) ਇਕ ਪਲ ਵਿਚ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਹਿਂਗਾ ॥੧॥ ਰਹਾਉ ॥

ਸਿਮ੍ਰਿਤਿ ਸਾਸਤ੍ਰ ਕਰਹਿ ਵਖਿਆਣ ॥

(ਪੰਡਿਤ ਲੋਕ) ਸਿਮ੍ਰਿਤੀਆਂ ਤੇ ਸ਼ਾਸਤ੍ਰ (ਹੋਰਨਾਂ ਨੂੰ ਪੜ੍ਹ ਪੜ੍ਹ ਕੇ) ਸੁਣਾਂਦੇ ਹਨ,

ਨਾਦੀ ਬੇਦੀ ਪੜੑਹਿ ਪੁਰਾਣ ॥

ਜੋਗੀ ਨਾਦ ਵਜਾਂਦੇ ਹਨ, ਪੰਡਿਤ ਵੇਦ ਪੜ੍ਹਦੇ ਹਨ, ਕੋਈ ਪੁਰਾਣ ਪੜ੍ਹਦੇ ਹਨ,

ਪਾਖੰਡ ਦ੍ਰਿਸਟਿ ਮਨਿ ਕਪਟੁ ਕਮਾਹਿ ॥

ਪਰ ਉਹਨਾਂ ਦੀ ਨਿਗਾਹ ਪਖੰਡ ਵਾਲੀ ਹੈ, ਮਨ ਵਿਚ ਉਹ ਖੋਟ ਕਮਾਂਦੇ ਹਨ।

ਤਿਨ ਕੈ ਰਮਈਆ ਨੇੜਿ ਨਾਹਿ ॥੨॥

ਪਰਮਾਤਮਾ ਅਜੇਹੇ ਬੰਦਿਆਂ ਦੇ ਨੇੜੇ ਨਹੀਂ (ਢੁਕਦਾ) ॥੨॥

ਜੇ ਕੋ ਐਸਾ ਸੰਜਮੀ ਹੋਇ ॥

ਜੇ ਕੋਈ ਅਜੇਹਾ ਬੰਦਾ ਭੀ ਹੋਵੇ ਜੋ ਆਪਣੇ ਇੰਦ੍ਰਿਆਂ ਨੂੰ ਵੱਸ ਕਰਨ ਦੇ ਜਤਨ ਕਰਦਾ ਹੋਵੇ,

ਕ੍ਰਿਆ ਵਿਸੇਖ ਪੂਜਾ ਕਰੇਇ ॥

ਕਿਸੇ ਉਚੇਚੀ ਕਿਸਮ ਦੀ ਕ੍ਰਿਆ ਕਰਦਾ ਹੋਵੇ, ਦੇਵ-ਪੂਜਾ ਭੀ ਕਰੇ,

ਅੰਤਰਿ ਲੋਭੁ ਮਨੁ ਬਿਖਿਆ ਮਾਹਿ ॥

ਪਰ ਜੇ ਉਸ ਦੇ ਅੰਦਰ ਲੋਭ ਹੈ, ਜੇ ਉਸ ਦਾ ਮਨ ਮਾਇਆ ਦੇ ਮੋਹ ਵਿਚ ਹੀ ਫਸਿਆ ਪਿਆ ਹੈ,

ਓਇ ਨਿਰੰਜਨੁ ਕੈਸੇ ਪਾਹਿ ॥੩॥

ਤਾਂ ਅਜੇਹੇ ਬੰਦੇ ਭੀ ਮਾਇਆ ਤੋਂ ਨਿਰਲੇਪ ਪਰਮਾਤਮਾ ਦੀ ਪ੍ਰਾਪਤੀ ਨਹੀਂ ਕਰ ਸਕਦੇ ॥੩॥

ਕੀਤਾ ਹੋਆ ਕਰੇ ਕਿਆ ਹੋਇ ॥

(ਪਰ ਜੀਵਾਂ ਦੇ ਭੀ ਕੀਹ ਵੱਸ?) ਸਭ ਕੁਝ ਪਰਮਾਤਮਾ ਦਾ ਕੀਤਾ ਹੋ ਰਿਹਾ ਹੈ। ਜੀਵ ਦੇ ਕੀਤਿਆਂ ਕੁਝ ਨਹੀਂ ਹੋ ਸਕਦਾ।

ਜਿਸ ਨੋ ਆਪਿ ਚਲਾਏ ਸੋਇ ॥

ਜਿਸ ਜੀਵ ਨੂੰ ਜਿਵੇਂ ਪਰਮਾਤਮਾ ਜੀਵਨ ਪੰਧ ਉੱਤੇ ਤੋਰਿਆ ਚਾਹੁੰਦਾ ਹੈ, (ਉਹ ਜੀਵ ਉਹੀ ਰਸਤਾ ਅਖ਼ਤਿਆਰ ਕਰਦਾ ਹੈ)।

ਨਦਰਿ ਕਰੇ ਤਾਂ ਭਰਮੁ ਚੁਕਾਏ ॥

ਜਦੋਂ ਪ੍ਰਭੂ ਆਪ (ਕਿਸੇ ਜੀਵ ਉਤੇ) ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਸ ਦੀ ਭਟਕਣਾ ਦੂਰ ਕਰਦਾ ਹੈ।

ਹੁਕਮੈ ਬੂਝੈ ਤਾਂ ਸਾਚਾ ਪਾਏ ॥੪॥

(ਪ੍ਰਭੂ ਦੀ ਮੇਹਰ ਨਾਲ ਹੀ ਜਦੋਂ ਜੀਵ) ਪ੍ਰਭੂ ਦਾ ਹੁਕਮ ਸਮਝਦਾ ਹੈ ਤਾਂ ਉਸ ਦਾ ਮਿਲਾਪ ਹਾਸਲ ਕਰ ਲੈਂਦਾ ਹੈ ॥੪॥

ਜਿਸੁ ਜੀਉ ਅੰਤਰੁ ਮੈਲਾ ਹੋਇ ॥

ਜਿਸ ਮਨੁੱਖ ਦਾ ਅੰਦਰਲਾ ਆਤਮਾ (ਵਿਕਾਰਾਂ ਨਾਲ) ਮੈਲਾ ਹੋ ਜਾਂਦਾ ਹੈ,

ਤੀਰਥ ਭਵੈ ਦਿਸੰਤਰ ਲੋਇ ॥

ਉਹ ਜੇ ਤੀਰਥਾਂ ਉਤੇ ਭੀ ਜਾਂਦਾ ਹੈ ਜੇ ਉਹ ਜਗਤ ਵਿਚ ਹੋਰ ਹੋਰ ਦੇਸਾਂ ਵਿਚ ਭੀ (ਵਿਰਕਤ ਰਹਿਣ ਲਈ) ਤੁਰਿਆ ਫਿਰਦਾ ਹੈ (ਤਾਂ ਭੀ ਉਸ ਦੇ ਮਾਇਆ ਵਾਲੇ ਬੰਧਨ ਟੁੱਟਦੇ ਨਹੀਂ)।

ਨਾਨਕ ਮਿਲੀਐ ਸਤਿਗੁਰ ਸੰਗ ॥

ਹੇ ਨਾਨਕ! ਜੇ ਗੁਰੂ ਦਾ ਮੇਲ ਪ੍ਰਾਪਤ ਹੋਵੇ ਤਾਂ ਹੀ ਪਰਮਾਤਮਾ ਮਿਲਦਾ ਹੈ,

ਤਉ ਭਵਜਲ ਕੇ ਤੂਟਸਿ ਬੰਧ ॥੫॥੪॥

ਤਦੋਂ ਹੀ ਸੰਸਾਰ-ਸਮੁੰਦਰ ਵਾਲੇ ਬੰਧਨ ਟੁੱਟਦੇ ਹਨ ॥੫॥੪॥

ਬਸੰਤੁ ਮਹਲਾ ੧ ॥

ਸਗਲ ਭਵਨ ਤੇਰੀ ਮਾਇਆ ਮੋਹ ॥

ਹੇ ਪ੍ਰਭੂ! ਸਾਰੇ ਭਵਨਾਂ ਵਿਚ (ਸਾਰੇ ਜਗਤ ਵਿਚ) ਤੇਰੀ ਮਾਇਆ ਦੇ ਮੋਹ ਦਾ ਪਸਾਰਾ ਹੈ।

ਮੈ ਅਵਰੁ ਨ ਦੀਸੈ ਸਰਬ ਤੋਹ ॥

ਮੈਨੂੰ ਤੈਥੋਂ ਬਿਨਾ ਕੋਈ ਹੋਰ ਨਹੀਂ ਦਿੱਸਦਾ, ਸਭ ਜੀਵਾਂ ਵਿਚ ਤੇਰਾ ਹੀ ਪ੍ਰਕਾਸ਼ ਹੈ।

ਤੂ ਸੁਰਿ ਨਾਥਾ ਦੇਵਾ ਦੇਵ ॥

ਤੂੰ ਦੇਵਤਿਆਂ ਦਾ ਨਾਥਾਂ ਦਾ ਭੀ ਦੇਵਤਾ ਹੈਂ।

ਹਰਿ ਨਾਮੁ ਮਿਲੈ ਗੁਰ ਚਰਨ ਸੇਵ ॥੧॥

ਹੇ ਹਰੀ! ਗੁਰੂ ਦੇ ਚਰਨਾਂ ਦੀ ਸੇਵਾ ਕੀਤਿਆਂ ਹੀ ਤੇਰਾ ਨਾਮ ਮਿਲਦਾ ਹੈ ॥੧॥

ਮੇਰੇ ਸੁੰਦਰ ਗਹਿਰ ਗੰਭੀਰ ਲਾਲ ॥

ਹੇ ਮੇਰੇ ਸੋਹਣੇ ਲਾਲ! ਹੇ ਡੂੰਘੇ ਤੇ ਵੱਡੇ ਜਿਗਰੇ ਵਾਲੇ ਪ੍ਰਭੂ!

ਗੁਰਮੁਖਿ ਰਾਮ ਨਾਮ ਗੁਨ ਗਾਏ ਤੂ ਅਪਰੰਪਰੁ ਸਰਬ ਪਾਲ ॥੧॥ ਰਹਾਉ ॥

ਹੇ ਸਭ ਜੀਵਾਂ ਨੂੰ ਪਾਲਣ ਵਾਲੇ ਪ੍ਰਭੂ! ਤੂੰ ਬੜਾ ਹੀ ਬੇਅੰਤ ਹੈਂ। ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ ਤੇਰੀ ਸਿਫ਼ਤ-ਸਾਲਾਹ ਕਰਦਾ ਹੈ ॥੧॥ ਰਹਾਉ ॥

ਬਿਨੁ ਸਾਧ ਨ ਪਾਈਐ ਹਰਿ ਕਾ ਸੰਗੁ ॥

ਗੁਰੂ ਦੀ ਸਰਨ ਤੋਂ ਬਿਨਾ ਪਰਮਾਤਮਾ ਦਾ ਸਾਥ ਪ੍ਰਾਪਤ ਨਹੀਂ ਹੁੰਦਾ,

ਬਿਨੁ ਗੁਰ ਮੈਲ ਮਲੀਨ ਅੰਗੁ ॥

(ਕਿਉਂਕਿ) ਗੁਰੂ ਤੋਂ ਬਿਨਾ ਮਨੁੱਖ ਦਾ ਸਰੀਰ (ਵਿਕਾਰਾਂ ਦੀ) ਮੈਲ ਨਾਲ ਗੰਦਾ ਰਹਿੰਦਾ ਹੈ।

ਬਿਨੁ ਹਰਿ ਨਾਮ ਨ ਸੁਧੁ ਹੋਇ ॥

ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ (ਇਹ ਸਰੀਰ) ਪਵਿਤ੍ਰ ਨਹੀਂ ਹੋ ਸਕਦਾ।

ਗੁਰ ਸਬਦਿ ਸਲਾਹੇ ਸਾਚੁ ਸੋਇ ॥੨॥

ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਾ ਹੈ ਉਹ ਸਦਾ-ਥਿਰ ਪ੍ਰਭੂ ਦਾ ਰੂਪ ਹੋ ਜਾਂਦਾ ਹੈ ॥੨॥

ਜਾ ਕਉ ਤੂ ਰਾਖਹਿ ਰਖਨਹਾਰ ॥

ਹੇ ਰੱਖਣਹਾਰ ਪ੍ਰਭੂ! ਜਿਸ ਨੂੰ ਤੂੰ ਆਪ (ਵਿਕਾਰਾਂ ਤੋਂ) ਬਚਾਂਦਾ ਹੈਂ,

ਸਤਿਗੁਰੂ ਮਿਲਾਵਹਿ ਕਰਹਿ ਸਾਰ ॥

ਜਿਸ ਨੂੰ ਤੂੰ ਗੁਰੂ ਮਿਲਾਂਦਾ ਹੈਂ ਤੇ ਜਿਸ ਦੀ ਤੂੰ ਸੰਭਾਲ ਕਰਦਾ ਹੈਂ,

ਬਿਖੁ ਹਉਮੈ ਮਮਤਾ ਪਰਹਰਾਇ ॥

ਉਹ ਮਨੁੱਖ ਆਪਣੇ ਅੰਦਰੋਂ ਹਉਮੈ ਤੇ ਮਲਕੀਅਤਾਂ ਬਣਾਣ ਦੇ ਜ਼ਹਰ ਨੂੰ ਦੂਰ ਕਰ ਲੈਂਦਾ ਹੈ।

ਸਭਿ ਦੂਖ ਬਿਨਾਸੇ ਰਾਮ ਰਾਇ ॥੩॥

ਹੇ ਰਾਮਰਾਇ! ਤੇਰੀ ਮੇਹਰ ਨਾਲ ਉਸ ਦੇ ਸਾਰੇ ਦੁੱਖ ਨਾਸ ਹੋ ਜਾਂਦੇ ਹਨ ॥੩॥

ਊਤਮ ਗਤਿ ਮਿਤਿ ਹਰਿ ਗੁਨ ਸਰੀਰ ॥

ਜਿਸ ਮਨੁੱਖ ਦੇ ਅੰਦਰ ਪ੍ਰਭੂ ਦੇ ਗੁਣ ਵੱਸ ਪੈਂਦੇ ਹਨ ਉਸ ਦੀ ਆਤਮਕ ਅਵਸਥਾ ਉੱਚੀ ਹੋ ਜਾਂਦੀ ਹੈ ਉਹ ਫ਼ਰਾਖ਼-ਦਿਲ ਹੋ ਜਾਂਦਾ ਹੈ,

ਗੁਰਮਤਿ ਪ੍ਰਗਟੇ ਰਾਮ ਨਾਮ ਹੀਰ ॥

ਗੁਰੂ ਦੀ ਮੱਤ ਤੇ ਤੁਰ ਕੇ ਉਸ ਦੇ ਅੰਦਰ ਪ੍ਰਭੂ-ਨਾਮ ਦਾ ਹੀਰਾ ਚਮਕ ਪੈਂਦਾ ਹੈ,

ਲਿਵ ਲਾਗੀ ਨਾਮਿ ਤਜਿ ਦੂਜਾ ਭਾਉ ॥

ਮਾਇਆ ਦਾ ਪਿਆਰ ਤਿਆਗ ਕੇ ਉਸ ਦੀ ਸੁਰਤ ਪ੍ਰਭੂ ਦੇ ਨਾਮ ਵਿਚ ਜੁੜਦੀ ਹੈ।

ਜਨ ਨਾਨਕ ਹਰਿ ਗੁਰੁ ਗੁਰ ਮਿਲਾਉ ॥੪॥੫॥

ਹੇ ਪ੍ਰਭੂ! (ਮੇਰੀ ਤੇਰੇ ਦਰ ਤੇ ਅਰਦਾਸਿ ਹੈ ਕਿ) ਮੈਨੂੰ ਦਾਸ ਨਾਨਕ ਨੂੰ ਗੁਰੂ ਮਿਲਾ, ਗੁਰੂ ਦਾ ਮਿਲਾਪ ਕਰਾ ਦੇ ॥੪॥੫॥

ਬਸੰਤੁ ਮਹਲਾ ੧ ॥

ਮੇਰੀ ਸਖੀ ਸਹੇਲੀ ਸੁਨਹੁ ਭਾਇ ॥

ਹੇ ਮੇਰੀ (ਸਤ ਸੰਗਣ) ਸਹੇਲੀਹੋ! ਪ੍ਰੇਮ ਨਾਲ (ਮੇਰੀ ਗੱਲ) ਸੁਣੋ,

ਮੇਰਾ ਪਿਰੁ ਰੀਸਾਲੂ ਸੰਗਿ ਸਾਇ ॥

(ਕਿ) ਮੇਰਾ ਸੁੰਦਰ ਪਤੀ-ਪ੍ਰਭੂ ਜਿਸ ਸਹੇਲੀ ਦੇ ਅੰਗ-ਸੰਗ ਹੈ ਉਹੀ ਸਹੇਲੀ (ਸੁਹਾਗਣਿ) ਹੈ।

ਓਹੁ ਅਲਖੁ ਨ ਲਖੀਐ ਕਹਹੁ ਕਾਇ ॥

ਉਹ (ਸੋਹਣਾ ਪ੍ਰਭੂ) ਬਿਆਨ ਤੋਂ ਪਰੇ ਹੈ, ਉਸ ਦਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ। ਦੱਸੋ (ਹੇ ਸਹੇਲੀਹੋ!) ਉਹ (ਫਿਰ) ਕਿਵੇਂ (ਮਿਲੇ)।


ਸੂਚੀ (1 - 1430)
ਜਪੁ ਅੰਗ: 1 - 8
ਸੋ ਦਰੁ ਅੰਗ: 8 - 10
ਸੋ ਪੁਰਖੁ ਅੰਗ: 10 - 12
ਸੋਹਿਲਾ ਅੰਗ: 12 - 13
ਸਿਰੀ ਰਾਗੁ ਅੰਗ: 14 - 93
ਰਾਗੁ ਮਾਝ ਅੰਗ: 94 - 150
ਰਾਗੁ ਗਉੜੀ ਅੰਗ: 151 - 346
ਰਾਗੁ ਆਸਾ ਅੰਗ: 347 - 488
ਰਾਗੁ ਗੂਜਰੀ ਅੰਗ: 489 - 526
ਰਾਗੁ ਦੇਵਗੰਧਾਰੀ ਅੰਗ: 527 - 536
ਰਾਗੁ ਬਿਹਾਗੜਾ ਅੰਗ: 537 - 556
ਰਾਗੁ ਵਡਹੰਸੁ ਅੰਗ: 557 - 594
ਰਾਗੁ ਸੋਰਠਿ ਅੰਗ: 595 - 659
ਰਾਗੁ ਧਨਾਸਰੀ ਅੰਗ: 660 - 695
ਰਾਗੁ ਜੈਤਸਰੀ ਅੰਗ: 696 - 710
ਰਾਗੁ ਟੋਡੀ ਅੰਗ: 711 - 718
ਰਾਗੁ ਬੈਰਾੜੀ ਅੰਗ: 719 - 720
ਰਾਗੁ ਤਿਲੰਗ ਅੰਗ: 721 - 727
ਰਾਗੁ ਸੂਹੀ ਅੰਗ: 728 - 794
ਰਾਗੁ ਬਿਲਾਵਲੁ ਅੰਗ: 795 - 858
ਰਾਗੁ ਗੋਂਡ ਅੰਗ: 859 - 875
ਰਾਗੁ ਰਾਮਕਲੀ ਅੰਗ: 876 - 974
ਰਾਗੁ ਨਟ ਨਾਰਾਇਨ ਅੰਗ: 975 - 983
ਰਾਗੁ ਮਾਲੀ ਗਉੜਾ ਅੰਗ: 984 - 988
ਰਾਗੁ ਮਾਰੂ ਅੰਗ: 989 - 1106
ਰਾਗੁ ਤੁਖਾਰੀ ਅੰਗ: 1107 - 1117
ਰਾਗੁ ਕੇਦਾਰਾ ਅੰਗ: 1118 - 1124
ਰਾਗੁ ਭੈਰਉ ਅੰਗ: 1125 - 1167
ਰਾਗੁ ਬਸੰਤੁ ਅੰਗ: 1168 - 1196
ਰਾਗੁ ਸਾਰੰਗ ਅੰਗ: 1197 - 1253
ਰਾਗੁ ਮਲਾਰ ਅੰਗ: 1254 - 1293
ਰਾਗੁ ਕਾਨੜਾ ਅੰਗ: 1294 - 1318
ਰਾਗੁ ਕਲਿਆਨ ਅੰਗ: 1319 - 1326
ਰਾਗੁ ਪ੍ਰਭਾਤੀ ਅੰਗ: 1327 - 1351
ਰਾਗੁ ਜੈਜਾਵੰਤੀ ਅੰਗ: 1352 - 1359
ਸਲੋਕ ਸਹਸਕ੍ਰਿਤੀ ਅੰਗ: 1353 - 1360
ਗਾਥਾ ਮਹਲਾ ੫ ਅੰਗ: 1360 - 1361
ਫੁਨਹੇ ਮਹਲਾ ੫ ਅੰਗ: 1361 - 1363
ਚਉਬੋਲੇ ਮਹਲਾ ੫ ਅੰਗ: 1363 - 1364
ਸਲੋਕੁ ਭਗਤ ਕਬੀਰ ਜੀਉ ਕੇ ਅੰਗ: 1364 - 1377
ਸਲੋਕੁ ਸੇਖ ਫਰੀਦ ਕੇ ਅੰਗ: 1377 - 1385
ਸਵਈਏ ਸ੍ਰੀ ਮੁਖਬਾਕ ਮਹਲਾ ੫ ਅੰਗ: 1385 - 1389
ਸਵਈਏ ਮਹਲੇ ਪਹਿਲੇ ਕੇ ਅੰਗ: 1389 - 1390
ਸਵਈਏ ਮਹਲੇ ਦੂਜੇ ਕੇ ਅੰਗ: 1391 - 1392
ਸਵਈਏ ਮਹਲੇ ਤੀਜੇ ਕੇ ਅੰਗ: 1392 - 1396
ਸਵਈਏ ਮਹਲੇ ਚਉਥੇ ਕੇ ਅੰਗ: 1396 - 1406
ਸਵਈਏ ਮਹਲੇ ਪੰਜਵੇ ਕੇ ਅੰਗ: 1406 - 1409
ਸਲੋਕੁ ਵਾਰਾ ਤੇ ਵਧੀਕ ਅੰਗ: 1410 - 1426
ਸਲੋਕੁ ਮਹਲਾ ੯ ਅੰਗ: 1426 - 1429
ਮੁੰਦਾਵਣੀ ਮਹਲਾ ੫ ਅੰਗ: 1429 - 1429
ਰਾਗਮਾਲਾ ਅੰਗ: 1430 - 1430