ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ

ਅੰਗ - 1173


ਨਦਰਿ ਕਰੇ ਚੂਕੈ ਅਭਿਮਾਨੁ ॥

ਜਿਸ ਮਨੁੱਖ ਉੱਤੇ ਪਰਮਾਤਮਾ ਮਿਹਰ ਦੀ ਨਿਗਾਹ ਕਰਦਾ ਹੈ ਉਸ ਦੇ ਅੰਦਰੋਂ ਅਹੰਕਾਰ ਦੂਰ ਹੋ ਜਾਂਦਾ ਹੈ,

ਸਾਚੀ ਦਰਗਹ ਪਾਵੈ ਮਾਨੁ ॥

ਉਹ ਮਨੁੱਖ ਸਦਾ-ਥਿਰ ਪ੍ਰਭੂ ਦੀ ਹਜ਼ੂਰੀ ਵਿਚ ਆਦਰ ਪ੍ਰਾਪਤ ਕਰਦਾ ਹੈ।

ਹਰਿ ਜੀਉ ਵੇਖੈ ਸਦ ਹਜੂਰਿ ॥

ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਮਨੁੱਖ ਪਰਮਾਤਮਾ ਨੂੰ ਸਦਾ ਆਪਣੇ ਅੰਗ-ਸੰਗ ਵੱਸਦਾ ਵੇਖਦਾ ਹੈ,

ਗੁਰ ਕੈ ਸਬਦਿ ਰਹਿਆ ਭਰਪੂਰਿ ॥੩॥

ਪਰਮਾਤਮਾ ਉਸ ਨੂੰ ਹਰ ਥਾਂ ਵੱਸਦਾ ਦਿੱਸਦਾ ਹੈ ॥੩॥

ਜੀਅ ਜੰਤ ਕੀ ਕਰੇ ਪ੍ਰਤਿਪਾਲ ॥

ਪਰਮਾਤਮਾ, ਜੋ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ,

ਗੁਰਪਰਸਾਦੀ ਸਦ ਸਮੑਾਲ ॥

ਜਿਹੜਾ ਮਨੁੱਖ ਗੁਰੂ ਦੀ ਕਿਰਪਾ ਨਾਲ ਉਸ ਪਰਮਾਤਮਾ ਨੂੰ ਸਦਾ ਯਾਦ ਰੱਖਦਾ ਹੈ,

ਦਰਿ ਸਾਚੈ ਪਤਿ ਸਿਉ ਘਰਿ ਜਾਇ ॥

ਉਹ ਸਦਾ-ਥਿਰ ਪ੍ਰਭੂ ਦੇ ਦਰ ਤੇ ਸਦਾ-ਥਿਰ ਪ੍ਰਭੂ ਦੇ ਘਰ ਵਿਚ ਇੱਜ਼ਤ ਨਾਲ ਜਾਂਦਾ ਹੈ।

ਨਾਨਕ ਨਾਮਿ ਵਡਾਈ ਪਾਇ ॥੪॥੩॥

ਹੇ ਨਾਨਕ! ਨਾਮ ਦੀ ਬਰਕਤਿ ਨਾਲ ਉਹ ਮਨੁੱਖ (ਲੋਕ ਪਰਲੋਕ ਵਿਚ) ਇੱਜ਼ਤ ਪਾਂਦਾ ਹੈ ॥੪॥੩॥

ਬਸੰਤੁ ਮਹਲਾ ੩ ॥

ਅੰਤਰਿ ਪੂਜਾ ਮਨ ਤੇ ਹੋਇ ॥

(ਜਿਹੜਾ ਭੀ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਹੈ ਉਸ ਦੇ) ਅੰਦਰ ਹੀ ਜੁੜੇ ਮਨ ਨਾਲ ਪਰਮਾਤਮਾ ਦੀ ਭਗਤੀ ਹੁੰਦੀ ਰਹਿੰਦੀ ਹੈ,

ਏਕੋ ਵੇਖੈ ਅਉਰੁ ਨ ਕੋਇ ॥

(ਉਹ ਮਨੁੱਖ ਹਰ ਥਾਂ) ਸਿਰਫ਼ ਪਰਮਾਤਮਾ ਨੂੰ (ਵੱਸਦਾ) ਵੇਖਦਾ ਹੈ, (ਕਿਤੇ ਭੀ ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਨੂੰ ਨਹੀਂ ਵੇਖਦਾ।

ਦੂਜੈ ਲੋਕੀ ਬਹੁਤੁ ਦੁਖੁ ਪਾਇਆ ॥

ਦੁਨੀਆ ਨੇ ਮਾਇਆ ਦੇ ਮੋਹ ਵਿਚ ਫਸ ਕੇ ਸਦਾ ਬਹੁਤ ਦੁੱਖ ਪਾਇਆ ਹੈ,

ਸਤਿਗੁਰਿ ਮੈਨੋ ਏਕੁ ਦਿਖਾਇਆ ॥੧॥

ਪਰ ਗੁਰੂ ਨੇ (ਮਿਹਰ ਕਰ ਕੇ) ਮੈਨੂੰ ਸਿਰਫ਼ ਪਰਮਾਤਮਾ ਹੀ (ਹਰ ਥਾਂ ਵੱਸਦਾ) ਵਿਖਾ ਦਿੱਤਾ ਹੈ (ਤੇ, ਮੈਂ ਦੁੱਖ ਤੋਂ ਬਚ ਗਿਆ ਹਾਂ) ॥੧॥

ਮੇਰਾ ਪ੍ਰਭੁ ਮਉਲਿਆ ਸਦ ਬਸੰਤੁ ॥

ਸਦਾ-ਆਨੰਦ-ਸਰੂਪ ਮੇਰਾ ਪਰਮਾਤਮਾ (ਹਰ ਥਾਂ) ਆਪਣਾ ਪਰਕਾਸ਼ ਕਰ ਰਿਹਾ ਹੈ।

ਇਹੁ ਮਨੁ ਮਉਲਿਆ ਗਾਇ ਗੁਣ ਗੋਬਿੰਦ ॥੧॥ ਰਹਾਉ ॥

ਉਸ ਪਰਮਾਤਮਾ ਦੇ ਗੁਣ ਗਾ ਗਾ ਕੇ (ਮੇਰਾ) ਇਹ ਮਨ ਸਦਾ ਖਿੜਿਆ ਰਹਿੰਦਾ ਹੈ ॥੧॥ ਰਹਾਉ ॥

ਗੁਰ ਪੂਛਹੁ ਤੁਮੑ ਕਰਹੁ ਬੀਚਾਰੁ ॥

(ਤੁਸਾਂ ਭੀ ਜੇ ਦੁੱਖਾਂ ਤੋਂ ਬਚਣਾ ਹੈ, ਤਾਂ) ਗੁਰੂ ਦੀ ਸਿੱਖਿਆ ਲਵੋ, ਤੇ, ਪਰਮਾਤਮਾ ਦੇ ਗੁਣਾਂ ਨੂੰ ਆਪਣੇ ਮਨ ਵਿਚ ਵਸਾਈ ਰੱਖੋ।

ਤਾਂ ਪ੍ਰਭ ਸਾਚੇ ਲਗੈ ਪਿਆਰੁ ॥

(ਜਦੋਂ ਪ੍ਰਭੂ ਦੇ ਗੁਣਾਂ ਨੂੰ ਆਪਣੇ ਮਨ ਵਿਚ ਵਸਾਉਗੇ) ਤਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨਾਲ (ਤੁਹਾਡਾ) ਪਿਆਰ ਬਣ ਜਾਇਗਾ।

ਆਪੁ ਛੋਡਿ ਹੋਹਿ ਦਾਸਤ ਭਾਇ ॥

ਜੇ ਤੂੰ ਆਪਾ-ਭਾਵ (ਹਉਮੈ) ਛੱਡ ਕੇ ਸੇਵਕ-ਸੁਭਾਵ ਵਿਚ ਟਿਕਿਆ ਰਹੇਂ,

ਤਉ ਜਗਜੀਵਨੁ ਵਸੈ ਮਨਿ ਆਇ ॥੨॥

ਤਾਂ ਜਗਤ ਨੂੰ ਪੈਦਾ ਕਰਨ ਵਾਲਾ ਪਰਮਾਤਮਾ (ਤੇਰੇ) ਮਨ ਵਿਚ ਆ ਵੱਸੇਗਾ ॥੨॥

ਭਗਤਿ ਕਰੇ ਸਦ ਵੇਖੈ ਹਜੂਰਿ ॥

ਜਿਹੜਾ ਮਨੁੱਖ ਪਰਮਾਤਮਾ ਦੀ ਭਗਤੀ ਕਰਦਾ ਹੈ, ਉਹ ਪਰਮਾਤਮਾ ਨੂੰ ਸਦਾ ਆਪਣੇ ਅੰਗ-ਸੰਗ ਵੇਖਦਾ ਹੈ,

ਮੇਰਾ ਪ੍ਰਭੁ ਸਦ ਰਹਿਆ ਭਰਪੂਰਿ ॥

ਪਿਆਰਾ ਪ੍ਰਭੂ ਉਸ ਨੂੰ ਹਰ ਥਾਂ ਵਿਆਪਕ ਦਿੱਸਦਾ ਹੈ।

ਇਸੁ ਭਗਤੀ ਕਾ ਕੋਈ ਜਾਣੈ ਭੇਉ ॥

ਜਿਹੜਾ ਭੀ ਮਨੁੱਖ ਪਰਮਾਤਮਾ ਦੀ ਇਸ ਭਗਤੀ (ਦੇ ਕੌਤਕ) ਦਾ ਭੇਤ ਸਮਝ ਲੈਂਦਾ ਹੈ,

ਸਭੁ ਮੇਰਾ ਪ੍ਰਭੁ ਆਤਮ ਦੇਉ ॥੩॥

ਉਸ ਨੂੰ ਪਰਮਾਤਮਾ ਹਰ ਥਾਂ ਵੱਸਦਾ ਦਿੱਸ ਪੈਂਦਾ ਹੈ ॥੩॥

ਆਪੇ ਸਤਿਗੁਰੁ ਮੇਲਿ ਮਿਲਾਏ ॥

ਪਰ, (ਭਗਤੀ ਦੀ ਦਾਤ ਉਸ ਦੀ ਆਪਣੀ ਮਿਹਰ ਨਾਲ ਹੀ ਮਿਲਦੀ ਹੈ) ਜਗਤ ਦਾ ਜੀਵਨ ਪ੍ਰਭੂ ਆਪ ਹੀ (ਮਨੁੱਖ ਨੂੰ) ਗੁਰੂ ਮਿਲਾ ਕੇ (ਆਪਣੇ ਚਰਨਾਂ ਵਿਚ) ਜੋੜਦਾ ਹੈ,

ਜਗਜੀਵਨ ਸਿਉ ਆਪਿ ਚਿਤੁ ਲਾਏ ॥

ਉਹ ਆਪ ਹੀ ਮਨੁੱਖ ਦਾ ਚਿੱਤ ਆਪਣੇ ਨਾਲ ਜੋੜਦਾ ਹੈ।

ਮਨੁ ਤਨੁ ਹਰਿਆ ਸਹਜਿ ਸੁਭਾਏ ॥

ਉਹ ਆਤਮਕ ਅਡੋਲਤਾ ਵਿਚ ਟਿਕੇ ਰਹਿੰਦੇ ਹਨ, ਉਹ ਪ੍ਰਭੂ-ਪਿਆਰ ਵਿਚ ਟਿਕੇ ਰਹਿੰਦੇ ਹਨ, ਉਹਨਾਂ ਦਾ ਮਨ ਉਹਨਾਂ ਦਾ ਤਨ ਆਤਮਕ ਜੀਵਨ ਨਾਲ ਭਰਪੂਰ ਰਹਿੰਦਾ ਹੈ,

ਨਾਨਕ ਨਾਮਿ ਰਹੇ ਲਿਵ ਲਾਏ ॥੪॥੪॥

ਹੇ ਨਾਨਕ! ਜਿਹੜੇ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤ ਜੋੜੀ ਰੱਖਦੇ ਹਨ ॥੪॥੪॥

ਬਸੰਤੁ ਮਹਲਾ ੩ ॥

ਭਗਤਿ ਵਛਲੁ ਹਰਿ ਵਸੈ ਮਨਿ ਆਇ ॥

ਭਗਤੀ ਨਾਲ ਪਿਆਰ ਕਰਨ ਵਾਲਾ ਪ੍ਰਭੂ ਉਸ ਮਨੁੱਖ ਦੇ ਮਨ ਵਿਚ ਆ ਵੱਸਦਾ ਹੈ,

ਗੁਰ ਕਿਰਪਾ ਤੇ ਸਹਜ ਸੁਭਾਇ ॥

ਜਿਹੜਾ ਗੁਰੂ ਦੀ ਕਿਰਪਾ ਨਾਲ ਆਤਮਕ ਅਡੋਲਤਾ ਵਿਚ ਪ੍ਰਭੂ ਦੇ ਪਿਆਰ ਵਿਚ ਲੀਨ ਰਹਿੰਦਾ ਹੈ।

ਭਗਤਿ ਕਰੇ ਵਿਚਹੁ ਆਪੁ ਖੋਇ ॥

ਜਦੋਂ ਮਨੁੱਖ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਕੇ ਪਰਮਾਤਮਾ ਦੀ ਭਗਤੀ ਕਰਦਾ ਹੈ,

ਤਦ ਹੀ ਸਾਚਿ ਮਿਲਾਵਾ ਹੋਇ ॥੧॥

ਤਦੋਂ ਹੀ ਸਦਾ-ਥਿਰ ਪਰਮਾਤਮਾ ਵਿਚ ਉਸ ਦਾ ਮਿਲਾਪ ਹੋ ਜਾਂਦਾ ਹੈ ॥੧॥

ਭਗਤ ਸੋਹਹਿ ਸਦਾ ਹਰਿ ਪ੍ਰਭ ਦੁਆਰਿ ॥

ਪਰਮਾਤਮਾ ਦੀ ਬੰਦਗੀ ਕਰਨ ਵਾਲੇ ਮਨੁੱਖ ਸਦਾ ਪਰਮਾਤਮਾ ਦੇ ਦਰ ਤੇ ਸੋਭਦੇ ਹਨ,

ਗੁਰ ਕੈ ਹੇਤਿ ਸਾਚੈ ਪ੍ਰੇਮ ਪਿਆਰਿ ॥੧॥ ਰਹਾਉ ॥

ਉਹ ਸਦਾ ਗੁਰੂ ਦੇ ਪ੍ਰੇਮ ਵਿਚ ਸਦਾ-ਥਿਰ ਪ੍ਰਭੂ ਦੇ ਪ੍ਰੇਮ ਵਿਚ (ਜੁੜੇ ਰਹਿੰਦੇ ਹਨ) ॥੧॥ ਰਹਾਉ ॥

ਭਗਤਿ ਕਰੇ ਸੋ ਜਨੁ ਨਿਰਮਲੁ ਹੋਇ ॥

ਜਿਹੜਾ ਮਨੁੱਖ ਪਰਮਾਤਮਾ ਦੀ ਭਗਤੀ ਕਰਦਾ ਹੈ, ਉਹ ਮਨੁੱਖ ਪਵਿੱਤਰ ਜੀਵਨ ਵਾਲਾ ਹੋ ਜਾਂਦਾ ਹੈ।

ਗੁਰਸਬਦੀ ਵਿਚਹੁ ਹਉਮੈ ਖੋਇ ॥

ਉਹ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਅੰਦਰੋਂ ਹਉਮੈ ਦੂਰ ਕਰ ਕੇ (ਭਗਤੀ ਵਿਚ ਜੁੜਦਾ ਹੈ)।

ਹਰਿ ਜੀਉ ਆਪਿ ਵਸੈ ਮਨਿ ਆਇ ॥

ਪ੍ਰਭੂ ਆਪ ਉਸ ਦੇ ਮਨ ਵਿਚ ਆ ਵੱਸਦਾ ਹੈ,

ਸਦਾ ਸਾਂਤਿ ਸੁਖਿ ਸਹਜਿ ਸਮਾਇ ॥੨॥

ਉਸ ਦੇ ਅੰਦਰ ਸ਼ਾਂਤੀ ਬਣੀ ਰਹਿੰਦੀ ਹੈ, ਉਹ ਸਦਾ ਆਨੰਦ ਵਿਚ ਆਤਮਕ ਅਡਲੋਤਾ ਵਿਚ ਲੀਨ ਰਹਿੰਦਾ ਹੈ ॥੨॥

ਸਾਚਿ ਰਤੇ ਤਿਨ ਸਦ ਬਸੰਤ ॥

ਜਿਹੜੇ ਮਨੁੱਖ ਸਦਾ-ਥਿਰ ਪ੍ਰਭੂ (ਦੇ ਪਿਆਰ) ਵਿਚ ਰੰਗੇ ਜਾਂਦੇ ਹਨ,

ਮਨੁ ਤਨੁ ਹਰਿਆ ਰਵਿ ਗੁਣ ਗੁਵਿੰਦ ॥

ਉਹਨਾਂ ਦੇ ਅੰਦਰ ਸਦਾ ਖਿੜਾਉ ਬਣਿਆ ਰਹਿੰਦਾ ਹੈ। ਗੋਬਿੰਦ ਦੇ ਗੁਣ ਯਾਦ ਕਰ ਕਰ ਕੇ ਉਹਨਾਂ ਦਾ ਮਨ ਉਹਨਾਂ ਦਾ ਤਨ ਆਤਮਕ ਜੀਵਨ ਵਾਲਾ ਹੋ ਜਾਂਦਾ ਹੈ।

ਬਿਨੁ ਨਾਵੈ ਸੂਕਾ ਸੰਸਾਰੁ ॥

ਪਰਮਾਤਮਾ ਦੇ ਨਾਮ ਤੋਂ ਬਿਨਾ ਜਗਤ ਨਿੱਕੇ ਜਿਹੇ ਵਿਤ ਵਾਲਾ ਹੋਇਆ ਰਹਿੰਦਾ ਹੈ,

ਅਗਨਿ ਤ੍ਰਿਸਨਾ ਜਲੈ ਵਾਰੋ ਵਾਰ ॥੩॥

ਮੁੜ ਮੁੜ (ਮਾਇਆ ਦੀ) ਤ੍ਰਿਸ਼ਨਾ ਦੀ ਅੱਗ ਵਿਚ ਸੜਦਾ ਰਹਿੰਦਾ ਹੈ ॥੩॥

ਸੋਈ ਕਰੇ ਜਿ ਹਰਿ ਜੀਉ ਭਾਵੈ ॥

ਜਿਹੜਾ ਮਨੁੱਖ ਉਹੀ ਕੁਝ ਕਰਦਾ ਹੈ ਜੋ ਕੁਝ ਪਰਮਾਤਮਾ ਨੂੰ ਚੰਗਾ ਲੱਗਦਾ ਹੈ।

ਸਦਾ ਸੁਖੁ ਸਰੀਰਿ ਭਾਣੈ ਚਿਤੁ ਲਾਵੈ ॥

(ਜਿਹੜਾ ਮਨੁੱਖ ਪ੍ਰਭੂ ਦੀ ਰਜ਼ਾ ਵਿਚ ਤੁਰਦਾ ਹੈ), ਜਿਹੜਾ ਮਨੁੱਖ ਪਰਮਾਤਮਾ ਦੇ ਭਾਣੇ ਵਿਚ ਆਪਣਾ ਚਿੱਤ ਜੋੜਦਾ ਹੈ, ਉਸ ਦੇ ਹਿਰਦੇ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ।

ਅਪਣਾ ਪ੍ਰਭੁ ਸੇਵੇ ਸਹਜਿ ਸੁਭਾਇ ॥

ਜਿਹੜਾ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਕੇ ਪ੍ਰਭੂ-ਪਿਆਰ ਵਿਚ ਜੁੜ ਕੇ ਪਰਮਾਤਮਾ ਦੀ ਭਗਤੀ ਕਰਦਾ ਹੈ,

ਨਾਨਕ ਨਾਮੁ ਵਸੈ ਮਨਿ ਆਇ ॥੪॥੫॥

ਹੇ ਨਾਨਕ! ਪਰਮਾਤਮਾ ਦਾ ਨਾਮ ਉਸ ਦੇ ਮਨ ਵਿਚ ਆ ਵੱਸਦਾ ਹੈ ॥੪॥੫॥

ਬਸੰਤੁ ਮਹਲਾ ੩ ॥

ਮਾਇਆ ਮੋਹੁ ਸਬਦਿ ਜਲਾਏ ॥

ਜਿਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਮਾਇਆ ਦਾ ਮੋਹ ਸਾੜ ਦੇਂਦਾ ਹੈ,

ਮਨੁ ਤਨੁ ਹਰਿਆ ਸਤਿਗੁਰ ਭਾਏ ॥

ਗੁਰੂ ਦੇ ਪਿਆਰ ਦੀ ਬਰਕਤਿ ਨਾਲ ਉਸ ਦਾ ਮਨ ਉਸ ਦਾ ਤਨ ਆਤਮਕ ਜੀਵਨ ਨਾਲ ਭਰਪੂਰ ਹੋ ਜਾਂਦਾ ਹੈ।

ਸਫਲਿਓੁ ਬਿਰਖੁ ਹਰਿ ਕੈ ਦੁਆਰਿ ॥

ਉਸ ਮਨੁੱਖ ਦਾ (ਸਰੀਰ-) ਰੁੱਖ ਸਫਲ ਹੋ ਜਾਂਦਾ ਹੈ,

ਸਾਚੀ ਬਾਣੀ ਨਾਮ ਪਿਆਰਿ ॥੧॥

ਜਿਹੜਾ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਵਿਚ, ਹਰਿ-ਨਾਮ ਦੇ ਪਿਆਰ ਵਿਚ (ਟਿਕ ਕੇ ਸਦਾ) ਪਰਮਾਤਮਾ ਦੇ ਦਰ ਤੇ (ਪ੍ਰਭੂ-ਚਰਨਾਂ ਵਿਚ) ਟਿਕਿਆ ਰਹਿੰਦਾ ਹੈ ॥੧॥

ਏ ਮਨ ਹਰਿਆ ਸਹਜ ਸੁਭਾਇ ॥

ਹੇ (ਮੇਰੇ) ਮਨ! ਆਤਮਕ ਅਡੋਲਤਾ ਦੇਣ ਵਾਲੇ (ਗੁਰ-) ਪਿਆਰ ਵਿਚ (ਟਿਕਿਆ ਰਹੁ। ਇਸ ਤਰ੍ਹਾਂ ਤੂੰ) ਆਤਮਕ ਜੀਵਨ ਦੀ ਤਰਾਵਤ ਨਾਲ ਭਰਪੂਰ ਹੋ ਜਾਇਂਗਾ।

ਸਚ ਫਲੁ ਲਾਗੈ ਸਤਿਗੁਰ ਭਾਇ ॥੧॥ ਰਹਾਉ ॥

ਹੇ ਮਨ! ਗੁਰੂ ਦੇ ਪਿਆਰ ਦੀ ਬਰਕਤਿ ਨਾਲ (ਸਰੀਰ-ਰੁੱਖ ਨੂੰ) ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਨਾਮ-ਫਲ ਲੱਗਦਾ ਹੈ ॥੧॥ ਰਹਾਉ ॥

ਆਪੇ ਨੇੜੈ ਆਪੇ ਦੂਰਿ ॥

(ਉਸ ਨੂੰ ਸਮਝ ਆ ਜਾਂਦੀ ਹੈ ਕਿ ਪ੍ਰਭੂ) ਆਪ ਹੀ (ਕਿਸੇ ਨੂੰ) ਨੇੜੇ (ਦਿੱਸ ਰਿਹਾ ਹੈ) ਆਪ ਹੀ (ਕਿਸੇ ਨੂੰ ਦੂਰ ਵੱਸਦਾ ਜਾਪਦਾ ਹੈ।

ਗੁਰ ਕੈ ਸਬਦਿ ਵੇਖੈ ਸਦ ਹਜੂਰਿ ॥

ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਜਿਹੜਾ ਮਨੁੱਖ ਪਰਮਾਤਮਾ ਨੂੰ) ਸਦਾ ਆਪਣੇ ਅੰਗ-ਸੰਗ ਵੱਸਦਾ ਵੇਖਦਾ ਹੈ,

ਛਾਵ ਘਣੀ ਫੂਲੀ ਬਨਰਾਇ ॥

(ਉਸ ਮਨੁੱਖ ਨੂੰ ਪਰਤੱਖ ਦਿੱਸਦਾ ਹੈ ਕਿ ਪਰਮਾਤਮਾ ਦੀ ਜੋਤਿ-ਅਗਨੀ ਨਾਲ ਹੀ) ਸਾਰੀ ਬਨਸਪਤੀ ਸੰਘਣੀ ਛਾਂ ਵਾਲੀ ਹੈ ਤੇ ਖਿੜੀ ਹੋਈ ਹੈ,

ਗੁਰਮੁਖਿ ਬਿਗਸੈ ਸਹਜਿ ਸੁਭਾਇ ॥੨॥

ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਕੇ ਪ੍ਰਭੂ-ਪਿਆਰ ਵਿਚ ਜੁੜ ਕੇ (ਸਦਾ) ਆਨੰਦ-ਭਰਪੂਰ ਰਹਿੰਦਾ ਹੈ ॥੨॥

ਅਨਦਿਨੁ ਕੀਰਤਨੁ ਕਰਹਿ ਦਿਨ ਰਾਤਿ ॥

ਜਿਹੜੇ ਮਨੁੱਖ ਦਿਨ ਰਾਤ ਹਰ ਵੇਲੇ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਦੇ ਹਨ,

ਸਤਿਗੁਰਿ ਗਵਾਈ ਵਿਚਹੁ ਜੂਠਿ ਭਰਾਂਤਿ ॥

ਗੁਰੂ ਨੇ ਉਹਨਾਂ ਦੇ ਅੰਦਰੋਂ (ਮਾਇਆ ਦੀ ਖ਼ਾਤਰ) ਭਟਕਣਾ ਦੀ ਮੈਲ ਦੂਰ ਕਰ ਦਿੱਤੀ ਹੈ।


ਸੂਚੀ (1 - 1430)
ਜਪੁ ਅੰਗ: 1 - 8
ਸੋ ਦਰੁ ਅੰਗ: 8 - 10
ਸੋ ਪੁਰਖੁ ਅੰਗ: 10 - 12
ਸੋਹਿਲਾ ਅੰਗ: 12 - 13
ਸਿਰੀ ਰਾਗੁ ਅੰਗ: 14 - 93
ਰਾਗੁ ਮਾਝ ਅੰਗ: 94 - 150
ਰਾਗੁ ਗਉੜੀ ਅੰਗ: 151 - 346
ਰਾਗੁ ਆਸਾ ਅੰਗ: 347 - 488
ਰਾਗੁ ਗੂਜਰੀ ਅੰਗ: 489 - 526
ਰਾਗੁ ਦੇਵਗੰਧਾਰੀ ਅੰਗ: 527 - 536
ਰਾਗੁ ਬਿਹਾਗੜਾ ਅੰਗ: 537 - 556
ਰਾਗੁ ਵਡਹੰਸੁ ਅੰਗ: 557 - 594
ਰਾਗੁ ਸੋਰਠਿ ਅੰਗ: 595 - 659
ਰਾਗੁ ਧਨਾਸਰੀ ਅੰਗ: 660 - 695
ਰਾਗੁ ਜੈਤਸਰੀ ਅੰਗ: 696 - 710
ਰਾਗੁ ਟੋਡੀ ਅੰਗ: 711 - 718
ਰਾਗੁ ਬੈਰਾੜੀ ਅੰਗ: 719 - 720
ਰਾਗੁ ਤਿਲੰਗ ਅੰਗ: 721 - 727
ਰਾਗੁ ਸੂਹੀ ਅੰਗ: 728 - 794
ਰਾਗੁ ਬਿਲਾਵਲੁ ਅੰਗ: 795 - 858
ਰਾਗੁ ਗੋਂਡ ਅੰਗ: 859 - 875
ਰਾਗੁ ਰਾਮਕਲੀ ਅੰਗ: 876 - 974
ਰਾਗੁ ਨਟ ਨਾਰਾਇਨ ਅੰਗ: 975 - 983
ਰਾਗੁ ਮਾਲੀ ਗਉੜਾ ਅੰਗ: 984 - 988
ਰਾਗੁ ਮਾਰੂ ਅੰਗ: 989 - 1106
ਰਾਗੁ ਤੁਖਾਰੀ ਅੰਗ: 1107 - 1117
ਰਾਗੁ ਕੇਦਾਰਾ ਅੰਗ: 1118 - 1124
ਰਾਗੁ ਭੈਰਉ ਅੰਗ: 1125 - 1167
ਰਾਗੁ ਬਸੰਤੁ ਅੰਗ: 1168 - 1196
ਰਾਗੁ ਸਾਰੰਗ ਅੰਗ: 1197 - 1253
ਰਾਗੁ ਮਲਾਰ ਅੰਗ: 1254 - 1293
ਰਾਗੁ ਕਾਨੜਾ ਅੰਗ: 1294 - 1318
ਰਾਗੁ ਕਲਿਆਨ ਅੰਗ: 1319 - 1326
ਰਾਗੁ ਪ੍ਰਭਾਤੀ ਅੰਗ: 1327 - 1351
ਰਾਗੁ ਜੈਜਾਵੰਤੀ ਅੰਗ: 1352 - 1359
ਸਲੋਕ ਸਹਸਕ੍ਰਿਤੀ ਅੰਗ: 1353 - 1360
ਗਾਥਾ ਮਹਲਾ ੫ ਅੰਗ: 1360 - 1361
ਫੁਨਹੇ ਮਹਲਾ ੫ ਅੰਗ: 1361 - 1663
ਚਉਬੋਲੇ ਮਹਲਾ ੫ ਅੰਗ: 1363 - 1364
ਸਲੋਕੁ ਭਗਤ ਕਬੀਰ ਜੀਉ ਕੇ ਅੰਗ: 1364 - 1377
ਸਲੋਕੁ ਸੇਖ ਫਰੀਦ ਕੇ ਅੰਗ: 1377 - 1385
ਸਵਈਏ ਸ੍ਰੀ ਮੁਖਬਾਕ ਮਹਲਾ ੫ ਅੰਗ: 1385 - 1389
ਸਵਈਏ ਮਹਲੇ ਪਹਿਲੇ ਕੇ ਅੰਗ: 1389 - 1390
ਸਵਈਏ ਮਹਲੇ ਦੂਜੇ ਕੇ ਅੰਗ: 1391 - 1392
ਸਵਈਏ ਮਹਲੇ ਤੀਜੇ ਕੇ ਅੰਗ: 1392 - 1396
ਸਵਈਏ ਮਹਲੇ ਚਉਥੇ ਕੇ ਅੰਗ: 1396 - 1406
ਸਵਈਏ ਮਹਲੇ ਪੰਜਵੇ ਕੇ ਅੰਗ: 1406 - 1409
ਸਲੋਕੁ ਵਾਰਾ ਤੇ ਵਧੀਕ ਅੰਗ: 1410 - 1426
ਸਲੋਕੁ ਮਹਲਾ ੯ ਅੰਗ: 1426 - 1429
ਮੁੰਦਾਵਣੀ ਮਹਲਾ ੫ ਅੰਗ: 1429 - 1429
ਰਾਗਮਾਲਾ ਅੰਗ: 1430 - 1430