ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ

ਅੰਗ - 1183


ਸਮਰਥ ਸੁਆਮੀ ਕਾਰਣ ਕਰਣ ॥

ਹੇ ਸਭ ਤਾਕਤਾਂ ਦੇ ਮਾਲਕ! ਹੇ ਸੁਆਮੀ! ਹੇ ਜਗਤ ਦੇ ਮੂਲ!

ਮੋਹਿ ਅਨਾਥ ਪ੍ਰਭ ਤੇਰੀ ਸਰਣ ॥

ਹੇ ਪ੍ਰਭੂ! ਮੈਂ ਅਨਾਥ ਤੇਰੀ ਸਰਨ ਆਇਆ ਹਾਂ।

ਜੀਅ ਜੰਤ ਤੇਰੇ ਆਧਾਰਿ ॥

ਹੇ ਪ੍ਰਭੂ! ਸਾਰੇ ਜੀਅ ਜੰਤ ਤੇਰੇ ਹੀ ਆਸਰੇ ਹਨ।

ਕਰਿ ਕਿਰਪਾ ਪ੍ਰਭ ਲੇਹਿ ਨਿਸਤਾਰਿ ॥੨॥

ਮਿਹਰ ਕਰ ਕੇ (ਇਹਨਾਂ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈ ॥੨॥

ਭਵ ਖੰਡਨ ਦੁਖ ਨਾਸ ਦੇਵ ॥

ਪਰਮਾਤਮਾ ਜੋ ਜਨਮ ਮਰਨ ਦਾ ਗੇੜ ਕੱਟਣ ਵਾਲਾ ਹੈ, ਦੁੱਖਾਂ ਦਾ ਨਾਸ ਕਰਨ ਵਾਲਾ ਅਤੇ ਚਾਨਣ-ਰੂਪ ਹੈ,

ਸੁਰਿ ਨਰ ਮੁਨਿ ਜਨ ਤਾ ਕੀ ਸੇਵ ॥

ਦੈਵੀ ਗੁਣਾਂ ਵਾਲੇ ਮਨੁੱਖ ਅਤੇ ਮੁਨੀ ਲੋਕ ਉਸ ਦੀ ਸੇਵਾ-ਭਗਤੀ ਕਰਦੇ ਹਨ।

ਧਰਣਿ ਅਕਾਸੁ ਜਾ ਕੀ ਕਲਾ ਮਾਹਿ ॥

ਧਰਤੀ ਅਤੇ ਆਕਾਸ਼ ਜਿਸ (ਪਰਮਾਤਮਾ) ਦੀ ਸੱਤਿਆ ਦੇ ਆਸਰੇ ਟਿਕੇ ਹੋਏ ਹਨ।

ਤੇਰਾ ਦੀਆ ਸਭਿ ਜੰਤ ਖਾਹਿ ॥੩॥

ਹੇ ਪ੍ਰਭੂ! ਸਾਰੇ ਜੀਵ ਤੇਰਾ ਦਿੱਤਾ (ਅੰਨ) ਖਾਂਦੇ ਹਨ ॥੩॥

ਅੰਤਰਜਾਮੀ ਪ੍ਰਭ ਦਇਆਲ ॥

ਹੇ ਸਭ ਦੇ ਦਿਲਾਂ ਦੀ ਜਾਣਨ ਵਾਲੇ ਦਇਆਲ ਪ੍ਰਭੂ!

ਅਪਣੇ ਦਾਸ ਕਉ ਨਦਰਿ ਨਿਹਾਲਿ ॥

ਆਪਣੇ ਦਾਸ ਨੂੰ ਮਿਹਰ ਦੀ ਨਿਗਾਹ ਨਾਲ ਵੇਖ।

ਕਰਿ ਕਿਰਪਾ ਮੋਹਿ ਦੇਹੁ ਦਾਨੁ ॥

ਮਿਹਰ ਕਰ ਕੇ ਮੈਨੂੰ (ਇਹ) ਦਾਨ ਦੇਹ,

ਜਪਿ ਜੀਵੈ ਨਾਨਕੁ ਤੇਰੋ ਨਾਮੁ ॥੪॥੧੦॥

ਕਿ (ਤੇਰਾ ਦਾਸ) ਨਾਨਕ ਤੇਰਾ ਨਾਮ ਜਪ ਕੇ ਆਤਮਕ ਜੀਵਨ ਪ੍ਰਾਪਤ ਕਰੇ ॥੪॥੧੦॥

ਬਸੰਤੁ ਮਹਲਾ ੫ ॥

ਰਾਮ ਰੰਗਿ ਸਭ ਗਏ ਪਾਪ ॥

ਪਰਮਾਤਮਾ ਦੇ ਪਿਆਰ ਵਿਚ (ਟਿਕਿਆਂ) ਸਾਰੇ ਪਾਪ ਮਿਟ ਜਾਂਦੇ ਹਨ,

ਰਾਮ ਜਪਤ ਕਛੁ ਨਹੀ ਸੰਤਾਪ ॥

ਪਰਮਾਤਮਾ ਦਾ ਨਾਮ ਜਪਦਿਆਂ ਕੋਈ ਦੁੱਖ ਕਲੇਸ਼ ਪੋਹ ਨਹੀਂ ਸਕਦੇ,

ਗੋਬਿੰਦ ਜਪਤ ਸਭਿ ਮਿਟੇ ਅੰਧੇਰ ॥

ਗੋਬਿੰਦ ਦਾ ਨਾਮ ਜਪਦਿਆਂ (ਮਾਇਆ ਦੇ ਮੋਹ ਦੇ) ਸਾਰੇ ਹਨੇਰੇ ਮਿਟ ਜਾਂਦੇ ਹਨ,

ਹਰਿ ਸਿਮਰਤ ਕਛੁ ਨਾਹਿ ਫੇਰ ॥੧॥

ਹਰਿ-ਨਾਮ ਸਿਮਰਦਿਆਂ ਜਨਮ ਮਰਨ ਦੇ ਗੇੜ ਨਹੀਂ ਰਹਿ ਜਾਂਦੇ ॥੧॥

ਬਸੰਤੁ ਹਮਾਰੈ ਰਾਮ ਰੰਗੁ ॥

(ਹੁਣ) ਮੇਰੇ ਅੰਦਰ ਪਰਮਾਤਮਾ (ਦੇ ਨਾਮ) ਦਾ ਪਿਆਰ ਬਣ ਗਿਆ ਹੈ, ਮੇਰੇ ਹਿਰਦੇ ਵਿਚ ਖਿੜਾਉ ਪੈਦਾ ਹੋ ਗਿਆ ਹੈ।

ਸੰਤ ਜਨਾ ਸਿਉ ਸਦਾ ਸੰਗੁ ॥੧॥ ਰਹਾਉ ॥

(ਗੁਰੂ ਦੀ ਕਿਰਪਾ ਨਾਲ) ਸੰਤ ਜਨਾਂ ਨਾਲ (ਮੇਰਾ) ਸਦਾ ਸਾਥ ਬਣਿਆ ਰਹਿੰਦਾ ਹੈ ॥੧॥ ਰਹਾਉ ॥

ਸੰਤ ਜਨੀ ਕੀਆ ਉਪਦੇਸੁ ॥

ਸੰਤ ਜਨਾਂ ਨੇ ਇਹ ਸਿੱਖਿਆ ਦਿੱਤੀ ਹੈ,

ਜਹ ਗੋਬਿੰਦ ਭਗਤੁ ਸੋ ਧੰਨਿ ਦੇਸੁ ॥

ਕਿ ਜਿੱਥੇ ਪਰਮਾਤਮਾ ਦਾ ਭਗਤ ਵੱਸਦਾ ਹੈ ਉਹ ਦੇਸ ਭਾਗਾਂ ਵਾਲਾ ਹੈ।

ਹਰਿ ਭਗਤਿਹੀਨ ਉਦਿਆਨ ਥਾਨੁ ॥

ਅਤੇ ਪਰਮਾਤਮਾ ਦੀ ਭਗਤੀ ਤੋਂ ਸੱਖਣਾ ਥਾਂ ਉਜਾੜ (ਬਰਾਬਰ) ਹੈ।

ਗੁਰਪ੍ਰਸਾਦਿ ਘਟਿ ਘਟਿ ਪਛਾਨੁ ॥੨॥

ਗੁਰੂ ਦੀ ਕਿਰਪਾ ਨਾਲ (ਤੂੰ ਉਸ ਪਰਮਾਤਮਾ ਨੂੰ) ਹਰੇਕ ਸਰੀਰ ਵਿਚ ਵੱਸਦਾ ਸਮਝ ॥੨॥

ਹਰਿ ਕੀਰਤਨ ਰਸ ਭੋਗ ਰੰਗੁ ॥

ਹੇ (ਮੇਰੇ) ਮਨ! ਪਰਮਾਤਮਾ ਦੀ ਸਿਫ਼ਤ-ਸਾਲਾਹ ਨੂੰ ਹੀ ਦੁਨੀਆ ਦੇ ਰਸਾਂ ਭੋਗਾਂ ਦੀ ਮੌਜ-ਬਹਾਰ ਸਮਝ।

ਮਨ ਪਾਪ ਕਰਤ ਤੂ ਸਦਾ ਸੰਗੁ ॥

ਹੇ ਮਨ! ਪਾਪ ਕਰਦਿਆਂ ਸਦਾ ਝਿਜਕਿਆ ਕਰ।

ਨਿਕਟਿ ਪੇਖੁ ਪ੍ਰਭੁ ਕਰਣਹਾਰ ॥

ਸਭ ਕੁਝ ਕਰ ਸਕਣ ਵਾਲੇ ਪ੍ਰਭੂ ਨੂੰ (ਆਪਣੇ) ਨੇੜੇ ਵੱਸਦਾ ਵੇਖ।

ਈਤ ਊਤ ਪ੍ਰਭ ਕਾਰਜ ਸਾਰ ॥੩॥

ਇਸ ਲੋਕ ਅਤੇ ਪਰਲੋਕ ਦੇ ਸਾਰੇ ਕੰਮ ਪ੍ਰਭੂ ਹੀ ਸੰਵਾਰਨ ਵਾਲਾ ਹੈ ॥੩॥

ਚਰਨ ਕਮਲ ਸਿਉ ਲਗੋ ਧਿਆਨੁ ॥

ਉਸ ਮਨੁੱਖ ਦੀ ਸੁਰਤ ਪ੍ਰਭੂ ਦੇ ਸੋਹਣੇ ਚਰਨਾਂ ਵਿਚ ਜੁੜ ਗਈ,

ਕਰਿ ਕਿਰਪਾ ਪ੍ਰਭਿ ਕੀਨੋ ਦਾਨੁ ॥

ਪ੍ਰਭੂ ਨੇ ਮਿਹਰ ਕਰ ਕੇ (ਜਿਸ ਉੱਤੇ) ਬਖ਼ਸ਼ਸ਼ ਕੀਤੀ।

ਤੇਰਿਆ ਸੰਤ ਜਨਾ ਕੀ ਬਾਛਉ ਧੂਰਿ ॥

ਮੈਂ ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ,

ਜਪਿ ਨਾਨਕ ਸੁਆਮੀ ਸਦ ਹਜੂਰਿ ॥੪॥੧੧॥

(ਤਾ ਕਿ) ਹੇ ਸੁਆਮੀ! (ਉਹਨਾਂ ਦੀ ਸੰਗਤ ਦੀ ਬਰਕਤਿ ਨਾਲ ਤੈਨੂੰ) (ਦਾਸ) ਨਾਨਕ ਸਦਾ ਅੰਗ-ਸੰਗ ਸਮਝ ਕੇ ਜਪਦਾ ਰਹੇ ॥੪॥੧੧॥

ਬਸੰਤੁ ਮਹਲਾ ੫ ॥

ਸਚੁ ਪਰਮੇਸਰੁ ਨਿਤ ਨਵਾ ॥

ਪਰਮਾਤਮਾ ਸਦਾ ਕਾਇਮ ਰਹਿਣ ਵਾਲਾ ਹੈ, (ਫਿਰ ਉਹ ਪਿਆਰਾ ਲੱਗਦਾ ਹੈ ਕਿਉਂਕਿ ਉਹ) ਸਦਾ ਹੀ ਨਵਾਂ ਹੈ।

ਗੁਰ ਕਿਰਪਾ ਤੇ ਨਿਤ ਚਵਾ ॥

ਗੁਰੂ ਦੀ ਮਿਹਰ ਨਾਲ ਮੈਂ ਸਦਾ (ਉਸ ਦਾ ਨਾਮ) ਉਚਾਰਦਾ ਹਾਂ।

ਪ੍ਰਭ ਰਖਵਾਲੇ ਮਾਈ ਬਾਪ ॥

(ਜਿਵੇਂ) ਮਾਪੇ (ਆਪਣੇ ਬੱਚੇ ਦਾ ਸਦਾ ਧਿਆਨ ਰੱਖਦੇ ਹਨ, ਤਿਵੇਂ) ਪ੍ਰਭੂ ਜੀ ਸਦਾ (ਮੇਰੇ) ਰਾਖੇ ਹਨ,

ਜਾ ਕੈ ਸਿਮਰਣਿ ਨਹੀ ਸੰਤਾਪ ॥੧॥

(ਉਹ ਪ੍ਰਭੂ ਐਸਾ ਹੈ) ਕਿ ਉਸ ਦੇ ਸਿਮਰਨ ਨਾਲ ਕੋਈ ਦੁੱਖ-ਕਲੇਸ਼ ਪੋਹ ਨਹੀਂ ਸਕਦੇ ॥੧॥

ਖਸਮੁ ਧਿਆਈ ਇਕ ਮਨਿ ਇਕ ਭਾਇ ॥

(ਹੁਣ) ਮੈਂ ਇਕਾਗ੍ਰ ਮਨ ਨਾਲ ਉਸੇ ਦੇ ਪਿਆਰ ਵਿਚ ਟਿਕ ਕੇ ਉਸ ਖਸਮ-ਪ੍ਰਭੂ ਨੂੰ ਸਿਮਰਦਾ ਰਹਿੰਦਾ ਹਾ,

ਗੁਰ ਪੂਰੇ ਕੀ ਸਦਾ ਸਰਣਾਈ ਸਾਚੈ ਸਾਹਿਬਿ ਰਖਿਆ ਕੰਠਿ ਲਾਇ ॥੧॥ ਰਹਾਉ ॥

ਪੂਰੇ ਗੁਰੂ ਦੀ ਸਦਾ ਸਰਨ ਪਿਆ ਰਹਿੰਦਾ ਹਾਂ (ਉਸ ਦੀ ਮਿਹਰ ਨਾਲ) ਸਦਾ ਕਾਇਮ ਰਹਿਣ ਵਾਲੇ ਮਾਲਕ-ਪ੍ਰਭੂ ਨੇ (ਮੈਨੂੰ) ਆਪਣੇ ਗਲ ਨਾਲ ਲਾ ਕੇ ਰੱਖਿਆ ਕੀਤੀ ਹੋਈ ਹੈ ॥੧॥ ਰਹਾਉ ॥

ਅਪਣੇ ਜਨ ਪ੍ਰਭਿ ਆਪਿ ਰਖੇ ॥

ਪ੍ਰਭੂ ਨੇ ਆਪਣੇ ਸੇਵਕਾਂ ਦੀ ਸਦਾ ਆਪ ਰੱਖਿਆ ਕੀਤੀ ਹੈ।

ਦੁਸਟ ਦੂਤ ਸਭਿ ਭ੍ਰਮਿ ਥਕੇ ॥

(ਸੇਵਕਾਂ ਦੇ) ਭੈੜੇ ਵੈਰੀ ਸਾਰੇ ਭਟਕ ਭਟਕ ਕੇ ਹਾਰ ਜਾਂਦੇ ਹਨ।

ਬਿਨੁ ਗੁਰ ਸਾਚੇ ਨਹੀ ਜਾਇ ॥

(ਸੇਵਕਾਂ ਨੂੰ) ਸਦਾ-ਥਿਰ ਪ੍ਰਭੂ ਦੇ ਰੂਪ ਗੁਰੂ ਤੋਂ ਬਿਨਾ ਹੋਰ ਕੋਈ ਆਸਰਾ ਨਹੀਂ ਹੁੰਦਾ।

ਦੁਖੁ ਦੇਸ ਦਿਸੰਤਰਿ ਰਹੇ ਧਾਇ ॥੨॥

(ਜਿਹੜੇ ਮਨੁੱਖ ਗੁਰੂ ਨੂੰ ਛੱਡ ਕੇ) ਹੋਰ ਹੋਰ ਥਾਂ ਭਟਕਦੇ ਫਿਰਦੇ ਹਨ, ਉਹਨਾਂ ਨੂੰ ਦੁੱਖ (ਵਾਪਰਦਾ ਹੈ) ॥੨॥

ਕਿਰਤੁ ਓਨੑਾ ਕਾ ਮਿਟਸਿ ਨਾਹਿ ॥

(ਗੁਰੂ ਨੂੰ ਛੱਡ ਕੇ ਹੋਰ ਹੋਰ ਥਾਂ ਭਟਕਣ ਵਾਲੇ) ਉਹਨਾਂ ਮਨੁੱਖਾਂ ਦਾ (ਇਹ) ਕੀਤਾ ਹੋਇਆ ਕੰਮ (ਕੀਤੇ ਇਹਨਾਂ ਕੰਮਾਂ ਦਾ ਸੰਸਕਾਰ-ਸਮੂਹ ਉਹਨਾਂ ਦੇ ਅੰਦਰੋਂ) ਮਿਟਦਾ ਨਹੀਂ।

ਓਇ ਅਪਣਾ ਬੀਜਿਆ ਆਪਿ ਖਾਹਿ ॥

ਆਪਣੇ ਕੀਤੇ ਕਰਮਾਂ ਦਾ ਫਲ ਉਹ ਆਪ ਹੀ ਖਾਂਦੇ ਹਨ।

ਜਨ ਕਾ ਰਖਵਾਲਾ ਆਪਿ ਸੋਇ ॥

ਆਪਣੇ ਸੇਵਕ ਦਾ ਰਾਖਾ ਪ੍ਰਭੂ ਆਪ ਬਣਦਾ ਹੈ।

ਜਨ ਕਉ ਪਹੁਚਿ ਨ ਸਕਸਿ ਕੋਇ ॥੩॥

ਕੋਈ ਹੋਰ ਮਨੁੱਖ ਪ੍ਰਭੂ ਦੇ ਸੇਵਕ ਦੀ ਬਰਾਬਰੀ ਨਹੀਂ ਕਰ ਸਕਦਾ ॥੩॥

ਪ੍ਰਭਿ ਦਾਸ ਰਖੇ ਕਰਿ ਜਤਨੁ ਆਪਿ ॥

ਉਸ ਪ੍ਰਭੂ ਨੇ (ਉਚੇਚਾ) ਜਤਨ ਕਰ ਕੇ ਆਪਣੇ ਸੇਵਕਾਂ ਦੀ ਸਦਾ ਆਪ ਰਾਖੀ ਕੀਤੀ ਹੈ,

ਅਖੰਡ ਪੂਰਨ ਜਾ ਕੋ ਪ੍ਰਤਾਪੁ ॥

ਜਿਸ ਦਾ ਅਤੁੱਟ ਅਤੇ ਪੂਰਨ ਪਰਤਾਪ ਹੈ।

ਗੁਣ ਗੋਬਿੰਦ ਨਿਤ ਰਸਨ ਗਾਇ ॥

ਉਸ ਗੋਬਿੰਦ ਦੇ ਗੁਣ ਸਦਾ ਆਪਣੀ ਜੀਭ ਨਾਲ ਗਾਇਆ ਕਰ।

ਨਾਨਕੁ ਜੀਵੈ ਹਰਿ ਚਰਣ ਧਿਆਇ ॥੪॥੧੨॥

ਨਾਨਕ (ਭੀ) ਉਸ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰ ਕੇ ਆਤਮਕ ਜੀਵਨ ਹਾਸਲ ਕਰਦਾ ਰਹਿੰਦਾ ਹੈ ॥੪॥੧੨॥

ਬਸੰਤੁ ਮਹਲਾ ੫ ॥

ਗੁਰ ਚਰਣ ਸਰੇਵਤ ਦੁਖੁ ਗਇਆ ॥

ਗੁਰੂ ਦੇ ਚਰਨ ਹਿਰਦੇ ਵਿਚ ਵਸਾਂਦਿਆਂ ਉਸ ਮਨੁੱਖ ਦਾ ਹਰੇਕ ਦੁੱਖ ਦੂਰ ਹੋ ਜਾਂਦਾ ਹੈ,

ਪਾਰਬ੍ਰਹਮਿ ਪ੍ਰਭਿ ਕਰੀ ਮਇਆ ॥

(ਜਿਸ ਮਨੁੱਖ ਉਤੇ) ਪਾਰਬ੍ਰਹਮ ਪ੍ਰਭੂ ਨੇ ਮਿਹਰ ਕੀਤੀ।

ਸਰਬ ਮਨੋਰਥ ਪੂਰਨ ਕਾਮ ॥

ਉਸ ਦੀਆਂ ਸਾਰੀਆਂ ਮੁਰਾਦਾਂ ਉਸ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ।

ਜਪਿ ਜੀਵੈ ਨਾਨਕੁ ਰਾਮ ਨਾਮ ॥੧॥

ਨਾਨਕ (ਭੀ) ਉਸ ਪਰਮਾਤਮਾ ਦਾ ਨਾਮ ਜਪ ਕੇ ਆਤਮਕ ਜੀਵਨ ਪ੍ਰਾਪਤ ਕਰ ਰਿਹਾ ਹੈ ॥੧॥

ਸਾ ਰੁਤਿ ਸੁਹਾਵੀ ਜਿਤੁ ਹਰਿ ਚਿਤਿ ਆਵੈ ॥

(ਮਨੁੱਖ ਵਾਸਤੇ) ਉਹ ਰੁੱਤ ਸੋਹਣੀ ਹੁੰਦੀ ਹੈ ਜਦੋਂ ਪਰਮਾਤਮਾ ਉਸ ਦੇ ਚਿੱਤ ਵਿਚ ਆ ਵੱਸਦਾ ਹੈ।

ਬਿਨੁ ਸਤਿਗੁਰ ਦੀਸੈ ਬਿਲਲਾਂਤੀ ਸਾਕਤੁ ਫਿਰਿ ਫਿਰਿ ਆਵੈ ਜਾਵੈ ॥੧॥ ਰਹਾਉ ॥

ਗੁਰੂ ਦੀ ਸਰਨ ਤੋਂ ਬਿਨਾ (ਲੁਕਾਈ) ਵਿਲਕਦੀ ਦਿੱਸਦੀ ਹੈ। ਪਰਮਾਤਮਾ ਤੋਂ ਟੁੱਟਾ ਹੋਇਆ ਮਨੁੱਖ ਮੁੜ ਮੁੜ ਜੰਮਦਾ ਮਰਦਾ ਰਹਿੰਦਾ ਹੈ ॥੧॥ ਰਹਾਉ ॥


ਸੂਚੀ (1 - 1430)
ਜਪੁ ਅੰਗ: 1 - 8
ਸੋ ਦਰੁ ਅੰਗ: 8 - 10
ਸੋ ਪੁਰਖੁ ਅੰਗ: 10 - 12
ਸੋਹਿਲਾ ਅੰਗ: 12 - 13
ਸਿਰੀ ਰਾਗੁ ਅੰਗ: 14 - 93
ਰਾਗੁ ਮਾਝ ਅੰਗ: 94 - 150
ਰਾਗੁ ਗਉੜੀ ਅੰਗ: 151 - 346
ਰਾਗੁ ਆਸਾ ਅੰਗ: 347 - 488
ਰਾਗੁ ਗੂਜਰੀ ਅੰਗ: 489 - 526
ਰਾਗੁ ਦੇਵਗੰਧਾਰੀ ਅੰਗ: 527 - 536
ਰਾਗੁ ਬਿਹਾਗੜਾ ਅੰਗ: 537 - 556
ਰਾਗੁ ਵਡਹੰਸੁ ਅੰਗ: 557 - 594
ਰਾਗੁ ਸੋਰਠਿ ਅੰਗ: 595 - 659
ਰਾਗੁ ਧਨਾਸਰੀ ਅੰਗ: 660 - 695
ਰਾਗੁ ਜੈਤਸਰੀ ਅੰਗ: 696 - 710
ਰਾਗੁ ਟੋਡੀ ਅੰਗ: 711 - 718
ਰਾਗੁ ਬੈਰਾੜੀ ਅੰਗ: 719 - 720
ਰਾਗੁ ਤਿਲੰਗ ਅੰਗ: 721 - 727
ਰਾਗੁ ਸੂਹੀ ਅੰਗ: 728 - 794
ਰਾਗੁ ਬਿਲਾਵਲੁ ਅੰਗ: 795 - 858
ਰਾਗੁ ਗੋਂਡ ਅੰਗ: 859 - 875
ਰਾਗੁ ਰਾਮਕਲੀ ਅੰਗ: 876 - 974
ਰਾਗੁ ਨਟ ਨਾਰਾਇਨ ਅੰਗ: 975 - 983
ਰਾਗੁ ਮਾਲੀ ਗਉੜਾ ਅੰਗ: 984 - 988
ਰਾਗੁ ਮਾਰੂ ਅੰਗ: 989 - 1106
ਰਾਗੁ ਤੁਖਾਰੀ ਅੰਗ: 1107 - 1117
ਰਾਗੁ ਕੇਦਾਰਾ ਅੰਗ: 1118 - 1124
ਰਾਗੁ ਭੈਰਉ ਅੰਗ: 1125 - 1167
ਰਾਗੁ ਬਸੰਤੁ ਅੰਗ: 1168 - 1196
ਰਾਗੁ ਸਾਰੰਗ ਅੰਗ: 1197 - 1253
ਰਾਗੁ ਮਲਾਰ ਅੰਗ: 1254 - 1293
ਰਾਗੁ ਕਾਨੜਾ ਅੰਗ: 1294 - 1318
ਰਾਗੁ ਕਲਿਆਨ ਅੰਗ: 1319 - 1326
ਰਾਗੁ ਪ੍ਰਭਾਤੀ ਅੰਗ: 1327 - 1351
ਰਾਗੁ ਜੈਜਾਵੰਤੀ ਅੰਗ: 1352 - 1359
ਸਲੋਕ ਸਹਸਕ੍ਰਿਤੀ ਅੰਗ: 1353 - 1360
ਗਾਥਾ ਮਹਲਾ ੫ ਅੰਗ: 1360 - 1361
ਫੁਨਹੇ ਮਹਲਾ ੫ ਅੰਗ: 1361 - 1663
ਚਉਬੋਲੇ ਮਹਲਾ ੫ ਅੰਗ: 1363 - 1364
ਸਲੋਕੁ ਭਗਤ ਕਬੀਰ ਜੀਉ ਕੇ ਅੰਗ: 1364 - 1377
ਸਲੋਕੁ ਸੇਖ ਫਰੀਦ ਕੇ ਅੰਗ: 1377 - 1385
ਸਵਈਏ ਸ੍ਰੀ ਮੁਖਬਾਕ ਮਹਲਾ ੫ ਅੰਗ: 1385 - 1389
ਸਵਈਏ ਮਹਲੇ ਪਹਿਲੇ ਕੇ ਅੰਗ: 1389 - 1390
ਸਵਈਏ ਮਹਲੇ ਦੂਜੇ ਕੇ ਅੰਗ: 1391 - 1392
ਸਵਈਏ ਮਹਲੇ ਤੀਜੇ ਕੇ ਅੰਗ: 1392 - 1396
ਸਵਈਏ ਮਹਲੇ ਚਉਥੇ ਕੇ ਅੰਗ: 1396 - 1406
ਸਵਈਏ ਮਹਲੇ ਪੰਜਵੇ ਕੇ ਅੰਗ: 1406 - 1409
ਸਲੋਕੁ ਵਾਰਾ ਤੇ ਵਧੀਕ ਅੰਗ: 1410 - 1426
ਸਲੋਕੁ ਮਹਲਾ ੯ ਅੰਗ: 1426 - 1429
ਮੁੰਦਾਵਣੀ ਮਹਲਾ ੫ ਅੰਗ: 1429 - 1429
ਰਾਗਮਾਲਾ ਅੰਗ: 1430 - 1430