ਜਿਨ੍ਹਾਂ ਮਨੁੱਖਾਂ ਦੇ ਅੰਦਰ ਪਰਮਾਤਮਾ ਦਾ ਨਾਮ-ਸਰਮਾਇਆ ਮੌਜੂਦ ਹੈ ਉਹ ਧਨ ਵਾਲੇ ਹਨ।
ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹਨਾਂ ਦੇ ਅੰਦਰੋਂ ਕਾਮ ਕ੍ਰੋਧ (ਆਦਿਕ ਵਿਕਾਰ) ਨਾਸ ਹੋ ਜਾਂਦੇ ਹਨ।
ਉਹਨਾਂ ਦੇ ਸਾਰੇ ਡਰ ਦੂਰ ਹੋ ਜਾਂਦੇ ਹਨ, ਉਹ ਐਸਾ ਆਤਮਕ ਦਰਜਾ ਪ੍ਰਾਪਤ ਕਰ ਲੈਂਦੇ ਹਨ ਜਿੱਥੇ ਕੋਈ ਡਰ ਪੋਹ ਨਹੀਂ ਸਕਦਾ।
ਗੁਰੂ ਨੂੰ ਮਿਲ ਕੇ ਨਾਨਕ ਨੇ (ਭੀ) ਉਸ ਖਸਮ-ਪ੍ਰਭੂ ਨੂੰ ਸਿਮਰਿਆ ਹੈ ॥੨॥
ਪਰਮਾਤਮਾ ਨੇ ਜਿਸ ਮਨੁੱਖ ਦਾ ਟਿਕਾਣਾ ਸਾਧ ਸੰਗਤ ਵਿਚ ਬਣਾ ਦਿੱਤਾ ਹੈ,
ਪਰਮਾਤਮਾ ਦਾ ਨਾਮ ਜਪ ਜਪ ਕੇ ਉਸ ਦੀ ਹਰੇਕ ਆਸ ਪੂਰੀ ਹੋ ਜਾਂਦੀ ਹੈ।
ਉਹ ਪ੍ਰਭੂ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ (ਹਰ ਥਾਂ) ਵਿਆਪਕ ਹੈ।
ਗੁਰੂ ਨੂੰ ਮਿਲ ਕੇ ਨਾਨਕ ਨੇ (ਭੀ) ਉਸੇ ਦਾ ਸਿਮਰਨ ਕੀਤਾ ਹੈ ॥੩॥
ਇਹ ਹਰਿ-ਨਾਮ ਹੀ (ਸਿੱਧਾਂ ਦੀਆਂ) ਅੱਠ ਆਤਮਕ ਤਾਕਤਾਂ ਹੈ (ਕੁਬੇਰ ਦੇ) ਨੌ ਖ਼ਜ਼ਾਨੇ ਹੈ।
ਜਿਸ ਮਨੁੱਖ ਨੂੰ ਪ੍ਰਭੂ ਇਹ ਨਾਮ ਦੇਂਦਾ ਹੈ ਉਸੇ ਨੂੰ ਉਸ ਦੀ ਮਿਹਰ ਨਾਲ ਮਿਲਦਾ ਹੈ।
ਹੇ ਪ੍ਰਭੂ! ਤੇਰੇ ਦਾਸ (ਤੇਰਾ ਨਾਮ) ਜਪ ਜਪ ਕੇ ਆਤਮਕ ਜੀਵਨ ਹਾਸਲ ਕਰਦੇ ਹਨ।
ਹੇ ਨਾਨਕ! ਗੁਰੂ ਨੂੰ ਮਿਲ ਕੇ (ਨਾਮ ਦੀ ਬਰਕਤਿ ਨਾਲ ਉਹਨਾਂ ਦਾ) ਹਿਰਦਾ-ਕੌਲ ਖਿੜਿਆ ਰਹਿੰਦਾ ਹੈ ॥੪॥੧੩॥
ਰਾਗ ਬਸੰਤੁ, ਘਰ ੧ ਵਿੱਚ ਗੁਰੂ ਅਰਜਨਦੇਵ ਜੀ ਦੀ ਇਕ-ਤੁਕੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
(ਜਿਨ੍ਹਾਂ ਨੇ ਸਿਮਰਨ ਕੀਤਾ, ਪਰਮਾਤਮਾ ਦਾ ਨਾਮ) ਜਪ ਕੇ ਉਹਨਾਂ ਦੀਆਂ ਸਾਰੀਆਂ ਮੁਰਾਦਾਂ ਪੂਰੀਆਂ ਹੋ ਗਈਆਂ,
ਚਿਰ ਦੇ ਵਿਛੁੜੇ ਹੋਇਆਂ ਨੂੰ (ਭੀ) ਪ੍ਰਭੂ ਨੇ (ਆਪਣੇ ਚਰਨਾਂ ਦੇ ਨਾਲ) ਮਿਲਾ ਲਿਆ ॥੧॥
ਤੁਸੀਂ ਸਿਮਰਨ-ਜੋਗ ਗੋਬਿੰਦ ਦਾ ਨਾਮ ਸਿਮਰਿਆ ਕਰੋ।
ਜੇ (ਉਸ ਦਾ ਨਾਮ) ਸਿਮਰਿਆ ਜਾਏ, ਤਾਂ ਆਤਮਕ ਅਡੋਲਤਾ ਦੇ ਸੁਖਾਂ ਦਾ ਸੁਆਦ (ਪ੍ਰਾਪਤ ਹੁੰਦਾ ਹੈ) ॥੧॥ ਰਹਾਉ ॥
ਪ੍ਰਭੂ ਨੇ ਆਪਣੇ ਦਾਸ ਦੀ (ਸਦਾ) ਆਪ ਸੰਭਾਲ ਕੀਤੀ ਹੈ।
ਕਿਰਪਾ ਕਰ ਕੇ (ਪ੍ਰਭੂ ਨੇ ਆਪਣੇ ਦਾਸ ਨੂੰ ਸਦਾ) ਮਿਹਰ ਦੀ ਨਿਗਾਹ ਨਾਲ ਤੱਕਿਆ ਹੈ ॥੨॥
(ਪ੍ਰਭੂ-ਮਿਲਾਪ ਦੇ) ਸੁਆਦ ਨਾਲ ਉਹਨਾਂ ਦੀ ਹਿਰਦਾ-ਸੇਜ ਸੋਹਣੀ ਬਣ ਜਾਂਦੀ ਹੈ,
(ਜਿਸ ਮਨੁੱਖ ਨੂੰ) ਆ ਕੇ ਸੁਖਾਂ ਦੇ ਮਾਲਕ ਪ੍ਰਭੂ ਜੀ ਮਿਲ ਪੈਂਦੇ ਹਨ ॥੩॥
ਪ੍ਰਭੂ ਨੇ ਮੇਰਾ ਕੋਈ ਗੁਣ ਨਹੀਂ ਵਿਚਾਰਿਆ, ਕੋਈ ਔਗੁਣ ਨਹੀਂ ਵਿਚਾਰਿਆ,
ਹੇ ਨਾਨਕ! (ਮਿਹਰ ਕਰ ਕੇ ਉਸ ਨੇ ਮੈਨੂੰ) ਆਪਣੇ ਚਰਨਾਂ ਦਾ ਪੁਜਾਰੀ ਬਣਾ ਲਿਆ ਹੈ ॥੪॥੧॥੧੪॥
(ਕੋਈ ਭੀ ਮਨੁੱਖ ਹੋਵੇ, ਪਰਮਾਤਮਾ ਦੇ) ਗੁਣ ਗਾ ਕੇ ਉਸ ਦੇ ਸਾਰੇ ਪਾਪ ਨਾਸ ਹੋ ਜਾਂਦੇ ਹਨ,
ਉਸ ਦੇ ਅੰਦਰ ਹਰ ਵੇਲੇ ਆਤਮਕ ਅਡੋਲਤਾ ਦੀ ਰੌ ਪੈਦਾ ਹੋਈ ਰਹਿੰਦੀ ਹੈ ॥੧॥
ਉਸ ਸੇਵਕ ਦਾ ਮਨ ਪ੍ਰਭੂ ਦੇ ਚਰਨਾਂ ਵਿਚ (ਜੁੜ ਕੇ) ਆਤਮਕ ਜੀਵਨ ਵਾਲਾ ਹੋ ਜਾਂਦਾ ਹੈ,
ਜਿਸ ਸੇਵਕ ਨੂੰ ਪਰਮਾਤਮਾ ਮਿਹਰ ਕਰ ਕੇ ਗੁਰੂ ਮਿਲਾਂਦਾ ਹੈ। ਉਹ ਸੇਵਕ ਸਦਾ ਹਰਿ-ਨਾਮ ਦੇ ਰੰਗ ਵਿਚ ਰੰਗਿਆ ਜਾਂਦਾ ਹੈ ॥੧॥ ਰਹਾਉ ॥
ਮਿਹਰ ਕਰ ਕੇ ਗੋਪਾਲ-ਪ੍ਰਭੂ (ਜਿਸ ਮਨੁੱਖ ਦੇ ਹਿਰਦੇ ਵਿਚ) ਪਰਗਟ ਹੁੰਦਾ ਹੈ,
ਦੀਨਾਂ ਉਤੇ ਦਇਆ ਕਰਨ ਵਾਲਾ ਪ੍ਰਭੂ ਉਸ ਨੂੰ ਆਪਣੇ ਲੜ ਲਾ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ ॥੨॥
ਜਿਸ ਮਨੁੱਖ ਦਾ ਇਹ ਮਨ ਗੁਰੂ ਦੇ ਚਰਨਾਂ ਦੀ ਧੂੜ ਬਣਦਾ ਹੈ,
ਉਹ ਮਨੁੱਖ ਸੁਆਮੀ-ਪ੍ਰਭੂ ਨੂੰ ਸਦਾ ਆਪਣੇ ਅੰਗ-ਸੰਗ ਵੱਸਦਾ ਵੇਖਦਾ ਹੈ ॥੩॥
(ਉਸ ਦੇ ਅੰਦਰੋਂ) ਕਾਮ ਕ੍ਰੋਧ ਤ੍ਰਿਸ਼ਨਾ (ਆਦਿਕ ਵਿਕਾਰ) ਦੂਰ ਹੋ ਜਾਂਦੇ ਹਨ,
ਹੇ ਨਾਨਕ! ਜਿਸ ਮਨੁੱਖ ਉਤੇ ਪ੍ਰਭੂ ਦੀ ਮਿਹਰ ਹੁੰਦੀ ਹੈ ॥੪॥੨॥੧੫॥
(ਜਿਹੜੇ ਮਨੁੱਖ ਪੂਰੇ ਗੁਰੂ ਦੀ ਸਰਨ ਆਉਂਦੇ ਹਨ) ਪਰਮਾਤਮਾ ਆਪ (ਉਹਨਾਂ ਦੇ ਸਾਰੇ) ਰੋਗ ਮਿਟਾ ਦੇਂਦਾ ਹੈ,
ਉਹਨਾਂ ਬੱਚਿਆਂ ਨੂੰ ਆਪਣੇ ਹੱਥਾਂ ਨਾਲ ਥਾਪਣਾ ਦੇ ਕੇ ਉਹਨਾਂ ਦੀ ਰੱਖਿਆ ਕਰਦਾ ਹੈ (ਜਿਵੇਂ ਮਾਪੇ ਆਪਣੇ ਬੱਚਿਆਂ ਦੀ ਸੰਭਾਲ ਕਰਦੇ ਹਨ) ॥੧॥
(ਉਹਨਾਂ ਦੇ ਹਿਰਦੇ-) ਘਰ ਵਿਚ ਆਤਮਕ ਅਡੋਲਤਾ ਵਾਲੀ ਸ਼ਾਂਤੀ ਬਣੀ ਰਹਿੰਦੀ ਹੈ, ਸਦਾ ਕਾਇਮ ਰਹਿਣ ਵਾਲਾ ਖਿੜਾਉ ਬਣਿਆ ਰਹਿੰਦਾ ਹੈ,
(ਜਿਹੜੇ ਮਨੁੱਖ) ਪੂਰੇ ਗੁਰੂ ਦੀ ਸਰਨ ਆਉਂਦੇ ਹਨ, ਸੁਖ-ਸਰੂਪ ਪਰਮਾਤਮਾ ਦਾ ਨਾਮ-ਮੰਤ੍ਰ ਜਪ ਕੇ (ਨਾਮ-ਸਿਮਰਨ ਦੀਆਂ ਬਰਕਤਾਂ ਹਾਸਲ ਕਰਦੇ ਹਨ) ॥੧॥ ਰਹਾਉ ॥
(ਜਿਹੜੇ ਮਨੁੱਖ ਪੂਰੇ ਗੁਰੂ ਦੀ ਸਰਨ ਆ ਗਏ) ਪ੍ਰਭੂ ਨੇ ਆਪ (ਉਹਨਾਂ ਦੇ ਸਾਰੇ) ਚਿੰਤਾ-ਫ਼ਿਕਰ ਅਤੇ ਦੁੱਖ-ਕਲੇਸ਼ ਮਿਟਾ ਦਿੱਤੇ।
(ਹੇ ਭਾਈ!) ਤੂੰ ਭੀ ਸਦਾ ਹੀ ਸਦਾ ਹੀ ਆਪਣੇ ਗੁਰੂ ਨੂੰ ਯਾਦ ਕਰਦਾ ਰਹੁ ॥੨॥
ਹੇ ਪ੍ਰਭੂ! ਜਿਹੜਾ ਮਨੁੱਖ ਤੇਰਾ ਨਾਮ ਜਪਦਾ ਹੈ,
ਉਹ ਮਨੁੱਖ ਤੇਰੇ ਸਦਾ ਕਾਇਮ ਰਹਿਣ ਵਾਲੇ ਗੁਣਾਂ ਦਾ ਗਾਇਨ ਕਰ ਕੇ ਸਾਰੇ ਫਲ ਪ੍ਰਾਪਤ ਕਰ ਲੈਂਦਾ ਹੈ ॥੩॥
ਹੇ ਨਾਨਕ! ਭਗਤ ਜਨਾਂ ਦੀ ਇਹ ਸੋਹਣੀ ਜੀਵਨ-ਮਰਯਾਦਾ ਹੈ,
ਕਿ ਉਹ ਸਦਾ ਹੀ ਸੁਖਾਂ ਦੇ ਦੇਣ ਵਾਲੇ ਪਰਮਾਤਮਾ ਦਾ ਨਾਮ ਜਪਦੇ ਰਹਿੰਦੇ ਹਨ ॥੪॥੩॥੧੬॥
ਪਰਮਾਤਮਾ ਆਪਣੇ ਹੁਕਮ ਅਨੁਸਾਰ (ਆਪਣੇ ਸੇਵਕਾਂ ਨੂੰ) ਪ੍ਰਸੰਨ-ਚਿੱਤ ਰੱਖਦਾ ਹੈ।
ਉਹ ਆਪਣੇ ਸੇਵਕਾਂ ਉੱਤੇ (ਸਦਾ) ਦਇਆਵਾਨ ਹੁੰਦਾ ਹੈ ॥੧॥
ਪੂਰੇ ਗੁਰੂ ਨੇ (ਉਸ ਮਨੁੱਖ ਦਾ) ਹਰੇਕ ਕੰਮ ਸਿਰੇ ਚਾੜ੍ਹ ਦਿੱਤਾ (ਉਸ ਦਾ ਸਾਰਾ ਜੀਵਨ ਸਫਲ ਕਰ ਦਿੱਤਾ)
(ਜਿਸ ਮਨੁੱਖ ਦੇ) ਹਿਰਦੇ ਵਿਚ ਉਸ ਨੇ ਆਤਮਕ ਜੀਵਨ ਦੇਣ ਵਾਲਾ ਹਰਿ ਨਾਮ ਵਸਾ ਦਿੱਤਾ ॥੧॥ ਰਹਾਉ ॥
(ਗੁਰੂ ਨੇ) ਮੇਰਾ (ਭੀ) ਕੋਈ (ਚੰਗਾ) ਕਰਮ ਨਹੀਂ ਵਿਚਾਰਿਆ ਮੇਰਾ ਕੋਈ ਧਰਮ ਨਹੀਂ ਵਿਚਾਰਿਆ,