ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ

ਅੰਗ - 1186


ਤੂ ਵਡ ਦਾਤਾ ਤੂ ਵਡ ਦਾਨਾ ਅਉਰੁ ਨਹੀ ਕੋ ਦੂਜਾ ॥

ਹੇ ਪ੍ਰਭੂ! ਤੂੰ (ਸਭ ਤੋਂ) ਵੱਡਾ ਦਾਤਾਰ ਹੈਂ, ਤੂੰ (ਸਭ ਤੋਂ) ਵੱਡਾ ਸਿਆਣਾ ਹੈਂ (ਤੇਰੇ ਬਰਾਬਰ ਦਾ) ਕੋਈ ਹੋਰ ਦੂਜਾ ਨਹੀਂ ਹੈ।

ਤੂ ਸਮਰਥੁ ਸੁਆਮੀ ਮੇਰਾ ਹਉ ਕਿਆ ਜਾਣਾ ਤੇਰੀ ਪੂਜਾ ॥੩॥

ਤੂੰ ਸਭ ਤਾਕਤਾਂ ਦਾ ਮਾਲਕ ਹੈਂ, ਤੂੰ ਮੇਰਾ ਖਸਮ ਹੈਂ, ਮੈਂ ਤੇਰੀ ਭਗਤੀ ਕਰਨੀ ਨਹੀਂ ਜਾਣਦਾ (ਤੂੰ ਆਪ ਹੀ ਮਿਹਰ ਕਰੇਂ, ਤਾਂ ਕਰ ਸਕਦਾ ਹਾਂ) ॥੩॥

ਤੇਰਾ ਮਹਲੁ ਅਗੋਚਰੁ ਮੇਰੇ ਪਿਆਰੇ ਬਿਖਮੁ ਤੇਰਾ ਹੈ ਭਾਣਾ ॥

ਹੇ ਮੇਰੇ ਪਿਆਰੇ ਪ੍ਰਭੂ! ਜਿੱਥੇ ਤੂੰ ਵੱਸਦਾ ਹੈਂ ਉਹ ਟਿਕਾਣਾ ਅਸਾਂ ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, ਤੇਰੀ ਰਜ਼ਾ ਵਿਚ ਤੁਰਨਾ ਬੜਾ ਔਖਾ ਕੰਮ ਹੈ।

ਕਹੁ ਨਾਨਕ ਢਹਿ ਪਇਆ ਦੁਆਰੈ ਰਖਿ ਲੇਵਹੁ ਮੁਗਧ ਅਜਾਣਾ ॥੪॥੨॥੨੦॥

ਨਾਨਕ ਆਖਦਾ ਹੈ- (ਹੇ ਪ੍ਰਭੂ!) ਮੈਂ ਤੇਰੇ ਦਰ ਤੇ ਡਿੱਗ ਪਿਆ ਹਾਂ, ਮੈਨੂੰ ਮੂਰਖ ਨੂੰ ਮੈਨੂੰ ਅੰਞਾਣ ਨੂੰ (ਤੂੰ ਆਪ ਹੱਥ ਦੇ ਕੇ) ਬਚਾ ਲੈ ॥੪॥੨॥੨੦॥

ਬਸੰਤੁ ਹਿੰਡੋਲ ਮਹਲਾ ੫ ॥

ਮੂਲੁ ਨ ਬੂਝੈ ਆਪੁ ਨ ਸੂਝੈ ਭਰਮਿ ਬਿਆਪੀ ਅਹੰ ਮਨੀ ॥੧॥

ਹੇ ਭਾਈ! ਹਉਮੈ ਦੇ ਕਾਰਨ (ਜੀਵ ਦੀ ਬੁੱਧੀ ਮਾਇਆ ਦੀ ਖ਼ਾਤਰ) ਦੌੜ-ਭੱਜ ਵਿਚ ਫਸੀ ਰਹਿੰਦੀ ਹੈ, (ਤਾਹੀਏਂ ਜੀਵ ਆਪਣੇ) ਮੂਲੁ-ਪ੍ਰਭੂ ਨਾਲ ਸਾਂਝ ਨਹੀਂ ਪਾਂਦਾ, ਅਤੇ ਆਪਣੇ ਆਪ ਨੂੰ ਭੀ ਨਹੀਂ ਸਮਝਦਾ ॥੧॥

ਪਿਤਾ ਪਾਰਬ੍ਰਹਮ ਪ੍ਰਭ ਧਨੀ ॥

ਹੇ ਮੇਰੇ ਪਿਤਾ ਪਾਰਬ੍ਰਹਮ! ਹੇ ਮੇਰੇ ਮਾਲਕ ਪ੍ਰਭੂ!

ਮੋਹਿ ਨਿਸਤਾਰਹੁ ਨਿਰਗੁਨੀ ॥੧॥ ਰਹਾਉ ॥

ਮੈਨੂੰ ਗੁਣ-ਹੀਨ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ॥੧॥ ਰਹਾਉ ॥

ਓਪਤਿ ਪਰਲਉ ਪ੍ਰਭ ਤੇ ਹੋਵੈ ਇਹ ਬੀਚਾਰੀ ਹਰਿ ਜਨੀ ॥੨॥

ਸੰਤ ਜਨਾਂ ਨੇ ਤਾਂ ਇਹੀ ਵਿਚਾਰਿਆ ਹੈ ਕਿ ਜਗਤ ਦੀ ਉਤਪੱਤੀ ਤੇ ਜਗਤ ਦਾ ਨਾਸ ਪਰਮਾਤਮਾ ਦੇ ਹੁਕਮ ਅਨੁਸਾਰ ਹੀ ਹੁੰਦਾ ਹੈ ॥੨॥

ਨਾਮ ਪ੍ਰਭੂ ਕੇ ਜੋ ਰੰਗਿ ਰਾਤੇ ਕਲਿ ਮਹਿ ਸੁਖੀਏ ਸੇ ਗਨੀ ॥੩॥

ਜਿਹੜੇ ਮਨੁੱਖ ਪਰਮਾਤਮਾ ਦੇ ਨਾਮ ਦੇ ਪਿਆਰ-ਰੰਗ ਵਿਚ ਰੰਗੇ ਰਹਿੰਦੇ ਹਨ, ਮੈਂ ਤਾਂ ਉਹਨਾਂ ਨੂੰ ਹੀ ਸੁਖੀ ਜੀਵਨ ਵਾਲੇ ਸਮਝਦਾ ਹਾਂ ॥੩॥

ਅਵਰੁ ਉਪਾਉ ਨ ਕੋਈ ਸੂਝੈ ਨਾਨਕ ਤਰੀਐ ਗੁਰ ਬਚਨੀ ॥੪॥੩॥੨੧॥

ਹੇ ਨਾਨਕ! (ਆਖ-ਹੇ ਭਾਈ!) ਗੁਰੂ ਦੇ ਬਚਨਾਂ ਉੱਤੇ ਤੁਰ ਕੇ ਹੀ ਸੰਸਾਰ-ਸਮੁੰਦਰ ਤੋਂ ਪਾਰ ਲੰਘ ਸਕੀਦਾ ਹੈ। ਹੋਰ ਕੋਈ ਹੀਲਾ ਨਹੀਂ ਸੁੱਝਦਾ (ਜਿਸ ਦੀ ਮਦਦ ਨਾਲ ਪਾਰ ਲੰਘਿਆ ਜਾ ਸਕੇ) ॥੪॥੩॥੨੧॥

ੴ ਸਤਿਗੁਰ ਪ੍ਰਸਾਦਿ ॥

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਰਾਗੁ ਬਸੰਤੁ ਹਿੰਡੋਲ ਮਹਲਾ ੯ ॥

ਰਾਗ ਬਸੰਤੁ/ਹਿੰਡੋਲ ਵਿੱਚ ਗੁਰੂ ਤੇਗਬਹਾਦਰ ਜੀ ਦੀ ਬਾਣੀ।

ਸਾਧੋ ਇਹੁ ਤਨੁ ਮਿਥਿਆ ਜਾਨਉ ॥

ਹੇ ਸੰਤ ਜਨੋ! ਇਸ ਸਰੀਰ ਨੂੰ ਨਾਸਵੰਤ ਸਮਝੋ।

ਯਾ ਭੀਤਰਿ ਜੋ ਰਾਮੁ ਬਸਤੁ ਹੈ ਸਾਚੋ ਤਾਹਿ ਪਛਾਨੋ ॥੧॥ ਰਹਾਉ ॥

ਇਸ ਸਰੀਰ ਵਿਚ ਜਿਹੜਾ ਪਦਾਰਥ ਵੱਸ ਰਿਹਾ ਹੈ, (ਸਿਰਫ਼) ਉਸ ਨੂੰ ਸਦਾ ਕਾਇਮ ਰਹਿਣ ਵਾਲਾ ਜਾਣੋ ॥੧॥ ਰਹਾਉ ॥

ਇਹੁ ਜਗੁ ਹੈ ਸੰਪਤਿ ਸੁਪਨੇ ਕੀ ਦੇਖਿ ਕਹਾ ਐਡਾਨੋ ॥

ਇਹ ਜਗਤ ਉਸ ਧਨ-ਸਮਾਨ ਹੀ ਹੈ ਜਿਹੜਾ ਸੁਪਨੇ ਵਿਚ ਲੱਭ ਲਈਦਾ ਹੈ (ਤੇ, ਜਾਗਦਿਆਂ ਹੀ ਖ਼ਤਮ ਹੋ ਜਾਂਦਾ ਹੈ) (ਇਸ ਜਗਤ ਨੂੰ ਧਨ ਨੂੰ) ਵੇਖ ਕੇ ਕਿਉਂ ਅਹੰਕਾਰ ਕਰਦਾ ਹੈਂ?

ਸੰਗਿ ਤਿਹਾਰੈ ਕਛੂ ਨ ਚਾਲੈ ਤਾਹਿ ਕਹਾ ਲਪਟਾਨੋ ॥੧॥

ਇਥੋਂ ਕੋਈ ਭੀ ਚੀਜ਼ (ਅੰਤ ਸਮੇਂ) ਤੇਰੇ ਨਾਲ ਨਹੀਂ ਜਾ ਸਕਦੀ। ਫਿਰ ਇਸ ਨਾਲ ਕਿਉਂ ਚੰਬੜਿਆ ਹੋਇਆ ਹੈਂ? ॥੧॥

ਉਸਤਤਿ ਨਿੰਦਾ ਦੋਊ ਪਰਹਰਿ ਹਰਿ ਕੀਰਤਿ ਉਰਿ ਆਨੋ ॥

ਕਿਸੇ ਦੀ ਖ਼ੁਸ਼ਾਮਦ ਕਿਸੇ ਦੀ ਨਿੰਦਿਆ-ਇਹ ਦੋਵੇਂ ਕੰਮ ਛੱਡ ਦੇ। ਸਿਰਫ਼ ਪਰਮਾਤਮਾ ਦੀ ਸਿਫ਼ਤ-ਸਾਲਾਹ (ਆਪਣੇ) ਹਿਰਦੇ ਵਿਚ ਵਸਾਓ।

ਜਨ ਨਾਨਕ ਸਭ ਹੀ ਮੈ ਪੂਰਨ ਏਕ ਪੁਰਖ ਭਗਵਾਨੋ ॥੨॥੧॥

ਹੇ ਦਾਸ ਨਾਨਕ! (ਆਖ-ਹੇ ਭਾਈ!) ਸਿਰਫ਼ ਉਹ ਭਗਵਾਨ ਪੁਰਖ ਹੀ (ਸਲਾਹੁਣ-ਜੋਗ ਹੈ ਜੋ) ਸਭ ਜੀਵਾਂ ਵਿਚ ਵਿਆਪਕ ਹੈ ॥੨॥੧॥

ਬਸੰਤੁ ਮਹਲਾ ੯ ॥

ਪਾਪੀ ਹੀਐ ਮੈ ਕਾਮੁ ਬਸਾਇ ॥

ਪਾਪਾਂ ਵਿਚ ਫਸਾਣ ਵਾਲੀ ਕਾਮ-ਵਾਸਨਾ (ਮਨੁੱਖ ਦੇ) ਹਿਰਦੇ ਵਿਚ ਟਿਕੀ ਰਹਿੰਦੀ ਹੈ,

ਮਨੁ ਚੰਚਲੁ ਯਾ ਤੇ ਗਹਿਓ ਨ ਜਾਇ ॥੧॥ ਰਹਾਉ ॥

ਇਸ ਵਾਸਤੇ (ਮਨੁੱਖ ਦਾ) ਚੰਚਲ ਮਨ ਕਾਬੂ ਵਿਚ ਨਹੀਂ ਆ ਸਕਦਾ ॥੧॥ ਰਹਾਉ ॥

ਜੋਗੀ ਜੰਗਮ ਅਰੁ ਸੰਨਿਆਸ ॥

ਜੋਗੀ ਜੰਗਮ ਅਤੇ ਸੰਨਿਆਸੀ (ਜਿਹੜੇ ਆਪਣੇ ਵੱਲੋਂ ਮਾਇਆ ਦਾ) ਤਿਆਗ ਕਰ ਗਏ ਹਨ)-

ਸਭ ਹੀ ਪਰਿ ਡਾਰੀ ਇਹ ਫਾਸ ॥੧॥

ਇਹਨਾਂ ਸਭਨਾਂ ਉੱਤੇ ਹੀ (ਮਾਇਆ ਨੇ ਕਾਮ-ਵਾਸ਼ਨਾ ਦੀ) ਇਹ ਫਾਹੀ ਸੁੱਟੀ ਹੋਈ ਹੈ ॥੧॥

ਜਿਹਿ ਜਿਹਿ ਹਰਿ ਕੋ ਨਾਮੁ ਸਮੑਾਰਿ ॥

ਜਿਸ ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਵਸਾਇਆ ਹੈ,

ਤੇ ਭਵ ਸਾਗਰ ਉਤਰੇ ਪਾਰਿ ॥੨॥

ਉਹ ਸਾਰੇ ਸੰਸਾਰ-ਸਮੁੰਦਰ (ਦੇ ਵਿਕਾਰਾਂ) ਤੋਂ ਪਾਰ ਲੰਘ ਜਾਂਦੇ ਹਨ ॥੨॥

ਜਨ ਨਾਨਕ ਹਰਿ ਕੀ ਸਰਨਾਇ ॥

ਹੇ ਨਾਨਕ! ਪਰਮਾਤਮਾ ਦਾ ਦਾਸ ਪਰਮਾਤਮਾ ਦੀ ਸਰਨ ਪਿਆ ਰਹਿੰਦਾ ਹੈ (ਪਰਮਾਤਮਾ ਦੇ ਦਰ ਤੇ ਉਹ ਅਰਜ਼ੋਈ ਕਰਦਾ ਰਹਿੰਦਾ ਹੈ-

ਦੀਜੈ ਨਾਮੁ ਰਹੈ ਗੁਨ ਗਾਇ ॥੩॥੨॥

ਹੇ ਪ੍ਰਭੂ! ਆਪਣੇ ਦਾਸ ਨੂੰ ਆਪਣਾ) ਨਾਮ ਦੇਹ (ਤਾ ਕਿ ਤੇਰਾ ਦਾਸ ਤੇਰੇ) ਗੁਣ ਗਾਂਦਾ ਰਹੇ (ਇਸ ਤਰ੍ਹਾਂ ਉਹ ਕਾਮਾਦਿਕ ਵਿਕਾਰਾਂ ਦੀ ਮਾਰ ਤੋਂ ਬਚਿਆ ਰਹਿੰਦਾ ਹੈ) ॥੩॥੨॥

ਬਸੰਤੁ ਮਹਲਾ ੯ ॥

ਮਾਈ ਮੈ ਧਨੁ ਪਾਇਓ ਹਰਿ ਨਾਮੁ ॥

ਹੇ (ਮੇਰੀ) ਮਾਂ! (ਜਦੋਂ ਦਾ ਗੁਰੂ ਦੀ ਸਰਨ ਪੈ ਕੇ) ਮੈਂ ਪਰਮਾਤਮਾ ਦਾ ਨਾਮ-ਧਨ ਹਾਸਲ ਕੀਤਾ ਹੈ,

ਮਨੁ ਮੇਰੋ ਧਾਵਨ ਤੇ ਛੂਟਿਓ ਕਰਿ ਬੈਠੋ ਬਿਸਰਾਮੁ ॥੧॥ ਰਹਾਉ ॥

ਮੇਰਾ ਮਨ (ਮਾਇਆ ਦੀ ਖ਼ਾਤਰ) ਦੌੜ-ਭੱਜ ਕਰਨ ਤੋਂ ਬਚ ਗਿਆ ਹੈ, (ਹੁਣ ਮੇਰਾ ਮਨ ਨਾਮ-ਧਨ ਵਿਚ) ਟਿਕਾਣਾ ਬਣਾ ਕੇ ਬਹਿ ਗਿਆ ਹੈ ॥੧॥ ਰਹਾਉ ॥

ਮਾਇਆ ਮਮਤਾ ਤਨ ਤੇ ਭਾਗੀ ਉਪਜਿਓ ਨਿਰਮਲ ਗਿਆਨੁ ॥

ਹੇ ਮੇਰੀ ਮਾਂ! (ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ) ਸੁੱਧ-ਸਰੂਪ ਪਰਮਾਤਮਾ ਨਾਲ ਡੂੰਘੀ ਸਾਂਝ ਬਣ ਗਈ ਹੈ (ਜਿਸ ਕਰਕੇ) ਮੇਰੇ ਸਰੀਰ ਵਿਚੋਂ ਮਾਇਆ ਜੋੜਨ ਦੀ ਲਾਲਸਾ ਦੂਰ ਹੋ ਗਈ ਹੈ।

ਲੋਭ ਮੋਹ ਏਹ ਪਰਸਿ ਨ ਸਾਕੈ ਗਹੀ ਭਗਤਿ ਭਗਵਾਨ ॥੧॥

(ਜਦੋਂ ਤੋਂ ਮੈਂ) ਭਗਵਾਨ ਦੀ ਭਗਤੀ ਹਿਰਦੇ ਵਿਚ ਵਸਾਈ ਹੈ ਲੋਭ ਅਤੇ ਮੋਹ ਇਹ ਮੇਰੇ ਉਤੇ ਆਪਣਾ ਜ਼ੋਰ ਨਹੀਂ ਪਾ ਸਕਦੇ ॥੧॥

ਜਨਮ ਜਨਮ ਕਾ ਸੰਸਾ ਚੂਕਾ ਰਤਨੁ ਨਾਮੁ ਜਬ ਪਾਇਆ ॥

ਹੇ ਮੇਰੀ ਮਾਂ! ਜਦੋਂ ਤੋਂ (ਗੁਰੂ ਦੀ ਕਿਰਪਾ ਨਾਲ) ਮੈਂ ਪਰਮਾਤਮਾ ਦਾ ਅਮੋਲਕ ਨਾਮ ਲੱਭਾ ਹੈ, ਮੇਰਾ ਜਨਮਾਂ ਜਨਮਾਂਤਰਾਂ ਦਾ ਸਹਿਮ ਦੂਰ ਹੋ ਗਿਆ ਹੈ।

ਤ੍ਰਿਸਨਾ ਸਕਲ ਬਿਨਾਸੀ ਮਨ ਤੇ ਨਿਜ ਸੁਖ ਮਾਹਿ ਸਮਾਇਆ ॥੨॥

ਮੇਰੇ ਮਨ ਵਿਚੋਂ ਸਾਰੀ ਤ੍ਰਿਸ਼ਨਾ ਮੁੱਕ ਗਈ ਹੈ, ਹੁਣ ਮੈਂ ਉਸ ਆਨੰਦ ਵਿਚ ਟਿਕਿਆ ਰਹਿੰਦਾ ਹਾਂ ਜਿਹੜਾ ਸਦਾ ਮੇਰੇ ਨਾਲ ਟਿਕਿਆ ਰਹਿਣ ਵਾਲਾ ਹੈ ॥੨॥

ਜਾ ਕਉ ਹੋਤ ਦਇਆਲੁ ਕਿਰਪਾ ਨਿਧਿ ਸੋ ਗੋਬਿੰਦ ਗੁਨ ਗਾਵੈ ॥

ਹੇ ਮਾਂ! ਕਿਰਪਾ ਦਾ ਖ਼ਜ਼ਾਨਾ ਗੋਬਿੰਦ ਜਿਸ ਮਨੁੱਖ ਉੱਤੇ ਦਇਆਵਾਨ ਹੁੰਦਾ ਹੈ, ਉਹ ਮਨੁੱਖ ਉਸ ਦੇ ਗੁਣ ਗਾਂਦਾ ਰਹਿੰਦਾ ਹੈ।

ਕਹੁ ਨਾਨਕ ਇਹ ਬਿਧਿ ਕੀ ਸੰਪੈ ਕੋਊ ਗੁਰਮੁਖਿ ਪਾਵੈ ॥੩॥੩॥

ਨਾਨਕ ਆਖਦਾ ਹੈ- (ਹੇ ਮਾਂ) ਕੋਈ ਵਿਰਲਾ ਮਨੁੱਖ ਇਸ ਕਿਸਮ ਦਾ ਧਨ ਗੁਰੂ ਦੇ ਸਨਮੁਖ ਰਹਿ ਕੇ ਹਾਸਲ ਕਰਦਾ ਹੈ ॥੩॥੩॥

ਬਸੰਤੁ ਮਹਲਾ ੯ ॥

ਮਨ ਕਹਾ ਬਿਸਾਰਿਓ ਰਾਮ ਨਾਮੁ ॥

ਹੇ ਮਨ! ਤੂੰ ਪਰਮਾਤਮਾ ਦਾ ਨਾਮ ਕਿਉਂ ਭੁਲਾਈ ਬੈਠਾ ਹੈਂ?

ਤਨੁ ਬਿਨਸੈ ਜਮ ਸਿਉ ਪਰੈ ਕਾਮੁ ॥੧॥ ਰਹਾਉ ॥

(ਜਦੋਂ) ਸਰੀਰ ਨਾਸ ਹੋ ਜਾਂਦਾ ਹੈ, (ਤਦੋਂ ਪਰਮਾਤਮਾ ਦੇ ਨਾਮ ਤੋਂ ਬਿਨਾ) ਜਮਾਂ ਨਾਲ ਵਾਹ ਪੈਂਦਾ ਹੈ ॥੧॥ ਰਹਾਉ ॥

ਇਹੁ ਜਗੁ ਧੂਏ ਕਾ ਪਹਾਰ ॥

ਹੇ ਮਨ! ਇਹ ਸੰਸਾਰ (ਤਾਂ, ਮਾਨੋ) ਧੂਏਂ ਦਾ ਪਹਾੜ ਹੈ (ਜਿਸ ਨੂੰ ਹਵਾ ਦਾ ਇੱਕੋ ਬੁੱਲਾ ਉਡਾ ਕੇ ਲੈ ਜਾਂਦਾ ਹੈ)।


ਸੂਚੀ (1 - 1430)
ਜਪੁ ਅੰਗ: 1 - 8
ਸੋ ਦਰੁ ਅੰਗ: 8 - 10
ਸੋ ਪੁਰਖੁ ਅੰਗ: 10 - 12
ਸੋਹਿਲਾ ਅੰਗ: 12 - 13
ਸਿਰੀ ਰਾਗੁ ਅੰਗ: 14 - 93
ਰਾਗੁ ਮਾਝ ਅੰਗ: 94 - 150
ਰਾਗੁ ਗਉੜੀ ਅੰਗ: 151 - 346
ਰਾਗੁ ਆਸਾ ਅੰਗ: 347 - 488
ਰਾਗੁ ਗੂਜਰੀ ਅੰਗ: 489 - 526
ਰਾਗੁ ਦੇਵਗੰਧਾਰੀ ਅੰਗ: 527 - 536
ਰਾਗੁ ਬਿਹਾਗੜਾ ਅੰਗ: 537 - 556
ਰਾਗੁ ਵਡਹੰਸੁ ਅੰਗ: 557 - 594
ਰਾਗੁ ਸੋਰਠਿ ਅੰਗ: 595 - 659
ਰਾਗੁ ਧਨਾਸਰੀ ਅੰਗ: 660 - 695
ਰਾਗੁ ਜੈਤਸਰੀ ਅੰਗ: 696 - 710
ਰਾਗੁ ਟੋਡੀ ਅੰਗ: 711 - 718
ਰਾਗੁ ਬੈਰਾੜੀ ਅੰਗ: 719 - 720
ਰਾਗੁ ਤਿਲੰਗ ਅੰਗ: 721 - 727
ਰਾਗੁ ਸੂਹੀ ਅੰਗ: 728 - 794
ਰਾਗੁ ਬਿਲਾਵਲੁ ਅੰਗ: 795 - 858
ਰਾਗੁ ਗੋਂਡ ਅੰਗ: 859 - 875
ਰਾਗੁ ਰਾਮਕਲੀ ਅੰਗ: 876 - 974
ਰਾਗੁ ਨਟ ਨਾਰਾਇਨ ਅੰਗ: 975 - 983
ਰਾਗੁ ਮਾਲੀ ਗਉੜਾ ਅੰਗ: 984 - 988
ਰਾਗੁ ਮਾਰੂ ਅੰਗ: 989 - 1106
ਰਾਗੁ ਤੁਖਾਰੀ ਅੰਗ: 1107 - 1117
ਰਾਗੁ ਕੇਦਾਰਾ ਅੰਗ: 1118 - 1124
ਰਾਗੁ ਭੈਰਉ ਅੰਗ: 1125 - 1167
ਰਾਗੁ ਬਸੰਤੁ ਅੰਗ: 1168 - 1196
ਰਾਗੁ ਸਾਰੰਗ ਅੰਗ: 1197 - 1253
ਰਾਗੁ ਮਲਾਰ ਅੰਗ: 1254 - 1293
ਰਾਗੁ ਕਾਨੜਾ ਅੰਗ: 1294 - 1318
ਰਾਗੁ ਕਲਿਆਨ ਅੰਗ: 1319 - 1326
ਰਾਗੁ ਪ੍ਰਭਾਤੀ ਅੰਗ: 1327 - 1351
ਰਾਗੁ ਜੈਜਾਵੰਤੀ ਅੰਗ: 1352 - 1359
ਸਲੋਕ ਸਹਸਕ੍ਰਿਤੀ ਅੰਗ: 1353 - 1360
ਗਾਥਾ ਮਹਲਾ ੫ ਅੰਗ: 1360 - 1361
ਫੁਨਹੇ ਮਹਲਾ ੫ ਅੰਗ: 1361 - 1663
ਚਉਬੋਲੇ ਮਹਲਾ ੫ ਅੰਗ: 1363 - 1364
ਸਲੋਕੁ ਭਗਤ ਕਬੀਰ ਜੀਉ ਕੇ ਅੰਗ: 1364 - 1377
ਸਲੋਕੁ ਸੇਖ ਫਰੀਦ ਕੇ ਅੰਗ: 1377 - 1385
ਸਵਈਏ ਸ੍ਰੀ ਮੁਖਬਾਕ ਮਹਲਾ ੫ ਅੰਗ: 1385 - 1389
ਸਵਈਏ ਮਹਲੇ ਪਹਿਲੇ ਕੇ ਅੰਗ: 1389 - 1390
ਸਵਈਏ ਮਹਲੇ ਦੂਜੇ ਕੇ ਅੰਗ: 1391 - 1392
ਸਵਈਏ ਮਹਲੇ ਤੀਜੇ ਕੇ ਅੰਗ: 1392 - 1396
ਸਵਈਏ ਮਹਲੇ ਚਉਥੇ ਕੇ ਅੰਗ: 1396 - 1406
ਸਵਈਏ ਮਹਲੇ ਪੰਜਵੇ ਕੇ ਅੰਗ: 1406 - 1409
ਸਲੋਕੁ ਵਾਰਾ ਤੇ ਵਧੀਕ ਅੰਗ: 1410 - 1426
ਸਲੋਕੁ ਮਹਲਾ ੯ ਅੰਗ: 1426 - 1429
ਮੁੰਦਾਵਣੀ ਮਹਲਾ ੫ ਅੰਗ: 1429 - 1429
ਰਾਗਮਾਲਾ ਅੰਗ: 1430 - 1430