ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ

ਅੰਗ - 1235


ਮਨਮੁਖ ਦੂਜੈ ਭਰਮਿ ਭੁਲਾਏ ਨਾ ਬੂਝਹਿ ਵੀਚਾਰਾ ॥੭॥

ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਮਾਇਆ ਦੀ ਭਟਕਣਾ ਦੇ ਕਾਰਨ ਕੁਰਾਹੇ ਪਏ ਰਹਿੰਦੇ ਹਨ, ਉਹਨਾਂ ਨੂੰ (ਆਤਮਕ ਜੀਵਨ ਵਾਲੀ ਸਹੀ) ਵਿਚਾਰ ਨਹੀਂ ਸੁੱਝਦੀ ॥੭॥

ਆਪੇ ਗੁਰਮੁਖਿ ਆਪੇ ਦੇਵੈ ਆਪੇ ਕਰਿ ਕਰਿ ਵੇਖੈ ॥

ਪ੍ਰਭੂ ਆਪ ਹੀ (ਜੀਵ ਨੂੰ) ਗੁਰੂ ਦੀ ਸਰਨ ਪਾ ਕੇ ਆਪ ਹੀ (ਆਪਣੇ ਨਾਮ ਦੀ ਦਾਤਿ) ਦੇਂਦਾ ਹੈ, ਆਪ ਹੀ (ਇਹ ਸਾਰਾ ਤਮਾਸ਼ਾ) ਕਰ ਕਰ ਕੇ ਵੇਖਦਾ ਹੈ।

ਨਾਨਕ ਸੇ ਜਨ ਥਾਇ ਪਏ ਹੈ ਜਿਨ ਕੀ ਪਤਿ ਪਾਵੈ ਲੇਖੈ ॥੮॥੩॥

ਹੇ ਨਾਨਕ! ਉਹ ਬੰਦੇ ਕਬੂਲ ਪੈਂਦੇ ਹਨ, ਜਿਨ੍ਹਾਂ ਦੀ ਇੱਜ਼ਤ ਆਪ ਹੀ ਰੱਖਦਾ ਹੈ ॥੮॥੩॥

ਸਾਰਗ ਮਹਲਾ ੫ ਅਸਟਪਦੀਆ ਘਰੁ ੧ ॥

ਰਾਗ ਸਾਰੰਗ, ਘਰ ੧ ਵਿੱਚ ਗੁਰੂ ਅਰਜਨਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ।

ੴ ਸਤਿਗੁਰ ਪ੍ਰਸਾਦਿ ॥

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਗੁਸਾੲਂੀ ਪਰਤਾਪੁ ਤੁਹਾਰੋ ਡੀਠਾ ॥

ਹੇ ਜਗਤ ਦੇ ਖਸਮ! (ਮੈਂ) ਤੇਰੀ (ਅਜਬ) ਤਾਕਤ-ਸਮਰੱਥਾ ਵੇਖੀ ਹੈ।

ਕਰਨ ਕਰਾਵਨ ਉਪਾਇ ਸਮਾਵਨ ਸਗਲ ਛਤ੍ਰਪਤਿ ਬੀਠਾ ॥੧॥ ਰਹਾਉ ॥

ਤੂੰ ਸਭ ਕੁਝ ਕਰਨ-ਜੋਗਾ ਹੈਂ, (ਜੀਵਾਂ ਪਾਸੋਂ) ਕਰਾ ਸਕਣ ਵਾਲਾ ਹੈਂ, ਤੂੰ (ਜਗਤ) ਪੈਦਾ ਕਰ ਕੇ ਫਿਰ ਇਸ ਨੂੰ ਆਪਣੇ ਆਪ ਵਿਚ ਲੀਨ ਕਰ ਲੈਣ ਵਾਲਾ ਹੈਂ। ਤੂੰ ਸਭ ਜੀਵਾਂ ਉਤੇ ਪਾਤਿਸ਼ਾਹ (ਬਣ ਕੇ) ਬੈਠਾ ਹੋਇਆ ਹੈਂ ॥੧॥ ਰਹਾਉ ॥

ਰਾਣਾ ਰਾਉ ਰਾਜ ਭਏ ਰੰਕਾ ਉਨਿ ਝੂਠੇ ਕਹਣੁ ਕਹਾਇਓ ॥

(ਪ੍ਰਭੂ ਦੀ ਰਜ਼ਾ ਅਨੁਸਾਰ) ਰਾਜੇ ਪਾਤਿਸ਼ਾਹ ਕੰਗਾਲ ਹੋ ਜਾਂਦੇ ਹਨ। ਉਹਨਾਂ ਰਾਜਿਆਂ ਨੇ ਤਾਂ ਆਪਣੇ ਆਪ ਨੂੰ ਝੂਠ ਹੀ ਰਾਜੇ ਅਖਵਾਇਆ।

ਹਮਰਾ ਰਾਜਨੁ ਸਦਾ ਸਲਾਮਤਿ ਤਾ ਕੋ ਸਗਲ ਘਟਾ ਜਸੁ ਗਾਇਓ ॥੧॥

ਸਾਡਾ ਪ੍ਰਭੂ-ਪਾਤਿਸ਼ਾਹ ਸਦਾ ਕਾਇਮ ਰਹਿਣ ਵਾਲਾ ਹੈ। ਸਾਰੇ ਹੀ ਜੀਵਾਂ ਨੇ ਉਸ ਦਾ (ਸਦਾ) ਜਸ ਗਾਇਆ ਹੈ ॥੧॥

ਉਪਮਾ ਸੁਨਹੁ ਰਾਜਨ ਕੀ ਸੰਤਹੁ ਕਹਤ ਜੇਤ ਪਾਹੂਚਾ ॥

ਹੇ ਸੰਤ ਜਨੋ! ਉਸ ਪ੍ਰਭੂ-ਪਾਤਿਸ਼ਾਹ ਦੀ ਵਡਿਆਈ ਸੁਣੋ। ਜਿਤਨੇ ਭੀ ਜੀਵ ਉਸ ਦੀ ਵਡਿਆਈ ਆਖਦੇ ਹਨ ਉਹ ਉਸ ਦੇ ਚਰਨਾਂ ਵਿਚ ਪਹੁੰਚਦੇ ਹਨ।

ਬੇਸੁਮਾਰ ਵਡ ਸਾਹ ਦਾਤਾਰਾ ਊਚੇ ਹੀ ਤੇ ਊਚਾ ॥੨॥

ਉਸ ਦੀ ਤਾਕਤ ਦਾ ਅੰਦਾਜ਼ਾ ਨਹੀਂ ਲੱਗ ਸਕਦਾ, ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਵੱਡਾ ਸ਼ਾਹ ਹੈ, ਉਹ ਉੱਚਿਆਂ ਤੋਂ ਉੱਚਾ ਹੈ ॥੨॥

ਪਵਨਿ ਪਰੋਇਓ ਸਗਲ ਅਕਾਰਾ ਪਾਵਕ ਕਾਸਟ ਸੰਗੇ ॥

ਸਾਰੇ ਸਰੀਰਾਂ ਨੂੰ ਸੁਆਸਾਂ ਦੀ ਹਵਾ ਨਾਲ ਪ੍ਰੋ ਕੇ ਰੱਖਿਆ ਹੋਇਆ ਹੈ, ਉਸ ਨੇ ਅੱਗ ਨੂੰ ਲੱਕੜ ਨਾਲ ਬੰਨ੍ਹ ਰੱਖਿਆ ਹੈ।

ਨੀਰੁ ਧਰਣਿ ਕਰਿ ਰਾਖੇ ਏਕਤ ਕੋਇ ਨ ਕਿਸ ਹੀ ਸੰਗੇ ॥੩॥

ਉਸ ਨੇ ਪਾਣੀ ਤੇ ਧਰਤੀ ਇਕੱਠੇ ਰੱਖੇ ਹੋਏ ਹਨ। (ਇਹਨਾਂ ਵਿਚੋਂ) ਕੋਈ ਕਿਸੇ ਨਾਲ (ਵੈਰ ਨਹੀਂ ਕਰ ਸਕਦਾ। ਪਾਣੀ ਧਰਤੀ ਨੂੰ ਡੋਬਦਾ ਨਹੀਂ, ਅੱਗ ਕਾਠ ਨੂੰ ਸਾੜਦੀ ਨਹੀਂ) ॥੩॥

ਘਟਿ ਘਟਿ ਕਥਾ ਰਾਜਨ ਕੀ ਚਾਲੈ ਘਰਿ ਘਰਿ ਤੁਝਹਿ ਉਮਾਹਾ ॥

ਉਸ ਪ੍ਰਭੂ-ਪਾਤਿਸ਼ਾਹ ਦੀ ਸਿਫ਼ਤ-ਸਾਲਾਹ ਦੀ ਕਹਾਣੀ ਹਰੇਕ ਸਰੀਰ ਵਿਚ ਹੋ ਰਹੀ ਹੈ। ਹੇ ਪ੍ਰਭੂ! ਹਰੇਕ ਹਿਰਦੇ ਵਿਚ ਤੇਰੇ ਮਿਲਾਪ ਲਈ ਹੀ ਉਤਸ਼ਾਹ ਹੈ।

ਜੀਅ ਜੰਤ ਸਭਿ ਪਾਛੈ ਕਰਿਆ ਪ੍ਰਥਮੇ ਰਿਜਕੁ ਸਮਾਹਾ ॥੪॥

ਤੂੰ ਸਾਰੇ ਜੀਵਾਂ ਨੂੰ ਪਿੱਛੋਂ ਪੈਦਾ ਕਰਦਾ ਹੈਂ, ਪਹਿਲਾਂ ਉਹਨਾਂ ਲਈ ਰਿਜ਼ਕ ਅਪੜਾਂਦਾ ਹੈਂ ॥੪॥

ਜੋ ਕਿਛੁ ਕਰਣਾ ਸੁ ਆਪੇ ਕਰਣਾ ਮਸਲਤਿ ਕਾਹੂ ਦੀਨੑੀ ॥

ਮੈਂ ਇਹ ਅਟੱਲ ਸਬਕ ਸਿੱਖ ਲਿਆ ਹੈ (ਕਿ ਪਰਮਾਤਮਾ ਦਾ ਪਰਤਾਪ ਬੇਅੰਤ ਹੈ) ਜੋ ਕੁਝ ਉਹ ਕਰਦਾ ਹੈ ਉਹ ਆਪ ਹੀ ਕਰਦਾ ਹੈ, ਕਿਸੇ ਨੇ ਉਸ ਨੂੰ ਕਦੇ ਕੋਈ ਸਲਾਹ ਨਹੀਂ ਦਿੱਤੀ।

ਅਨਿਕ ਜਤਨ ਕਰਿ ਕਰਹ ਦਿਖਾਏ ਸਾਚੀ ਸਾਖੀ ਚੀਨੑੀ ॥੫॥

ਅਸੀਂ ਜੀਵ ਭਾਵੇਂ (ਆਪਣੀ ਅਕਲ ਪਰਗਟ ਕਰਨ ਲਈ) ਵਿਖਾਵੇ ਦੇ ਅਨੇਕਾਂ ਜਤਨ ਕਰਦੇ ਹਾਂ ॥੫॥

ਹਰਿ ਭਗਤਾ ਕਰਿ ਰਾਖੇ ਅਪਨੇ ਦੀਨੀ ਨਾਮੁ ਵਡਾਈ ॥

(ਇਹ ਪਰਮਾਤਮਾ ਦਾ ਪਰਤਾਪ ਹੈ ਕਿ) ਪਰਮਾਤਮਾ ਆਪਣੇ ਭਗਤਾਂ ਨੂੰ ਆਪਣੇ ਬਣਾ ਕੇ ਰੱਖਿਆ ਕਰਦਾ ਹੈ, ਭਗਤਾਂ ਨੂੰ ਆਪਣਾ ਨਾਮ ਬਖ਼ਸ਼ਦਾ ਹੈ, ਵਡਿਆਈ ਦੇਂਦਾ ਹੈ।

ਜਿਨਿ ਜਿਨਿ ਕਰੀ ਅਵਗਿਆ ਜਨ ਕੀ ਤੇ ਤੈਂ ਦੀਏ ਰੁੜੑਾਈ ॥੬॥

ਹੇ ਪ੍ਰਭੂ! ਜਿਸ ਜਿਸ ਨੇ ਕਦੇ ਤੇਰੇ ਭਗਤਾਂ ਦੀ ਨਿਰਾਦਰੀ ਕੀਤੀ, ਤੂੰ ਉਹਨਾਂ ਨੂੰ (ਵਿਕਾਰਾਂ ਦੇ ਸਮੁੰਦਰ ਵਿਚ) ਰੋੜ੍ਹ ਦਿੱਤਾ ॥੬॥

ਮੁਕਤਿ ਭਏ ਸਾਧਸੰਗਤਿ ਕਰਿ ਤਿਨ ਕੇ ਅਵਗਨ ਸਭਿ ਪਰਹਰਿਆ ॥

ਸਾਧ ਸੰਗਤ ਕਰ ਕੇ (ਵਿਕਾਰੀ ਭੀ) ਵਿਕਾਰਾਂ ਤੋਂ ਬਚ ਨਿਕਲੇ, ਪ੍ਰਭੂ ਨੇ ਉਹਨਾਂ ਦੇ ਸਾਰੇ ਔਗੁਣ ਨਾਸ ਕਰ ਦਿੱਤੇ।

ਤਿਨ ਕਉ ਦੇਖਿ ਭਏ ਕਿਰਪਾਲਾ ਤਿਨ ਭਵ ਸਾਗਰੁ ਤਰਿਆ ॥੭॥

ਗੁਰੂ ਦੀ ਸੰਗਤ ਵਿਚ ਆਉਣ ਵਾਲਿਆਂ ਨੂੰ ਵੇਖ ਕੇ ਪ੍ਰਭੂ ਜੀ ਸਦਾ ਮਿਹਰਵਾਨ ਹੁੰਦੇ ਹਨ, ਤੇ, ਉਹ ਬੰਦੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ ॥੭॥

ਹਮ ਨਾਨੑੇ ਨੀਚ ਤੁਮੇੑ ਬਡ ਸਾਹਿਬ ਕੁਦਰਤਿ ਕਉਣ ਬੀਚਾਰਾ ॥

ਹੇ ਮਾਲਕ-ਪ੍ਰਭੂ! ਤੂੰ ਬਹੁਤ ਵੱਡਾ ਹੈਂ, ਅਸੀਂ ਜੀਵ (ਤੇਰੇ ਸਾਹਮਣੇ) ਬਹੁਤ ਹੀ ਨਿੱਕੇ ਤੇ ਨੀਵੇਂ (ਕੀੜੇ ਜਿਹੇ) ਹਾਂ। ਮੇਰੀ ਕੀਹ ਤਾਕਤ ਹੈ ਕਿ ਤੇਰੇ ਪਰਤਾਪ ਦਾ ਅੰਦਾਜ਼ਾ ਲਾ ਸਕਾਂ?

ਮਨੁ ਤਨੁ ਸੀਤਲੁ ਗੁਰ ਦਰਸ ਦੇਖੇ ਨਾਨਕ ਨਾਮੁ ਅਧਾਰਾ ॥੮॥੧॥

ਨਾਨਕ ਆਖਦਾ ਹੈ- ਗੁਰੂ ਦਾ ਦਰਸਨ ਕਰ ਕੇ ਮਨੁੱਖ ਦਾ ਮਨ ਤਨ ਠੰਢਾ ਠਾਰ ਹੋ ਜਾਂਦਾ ਹੈ, ਤੇ, ਮਨੁੱਖ ਨੂੰ ਪ੍ਰਭੂ ਦਾ ਨਾਮ-ਆਸਰਾ ਮਿਲ ਜਾਂਦਾ ਹੈ ॥੮॥੧॥

ਸਾਰਗ ਮਹਲਾ ੫ ਅਸਟਪਦੀ ਘਰੁ ੬ ॥

ਰਾਗ ਸਾਰੰਗ, ਘਰ ੬ ਵਿੱਚ ਗੁਰੂ ਅਰਜਨਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ।

ੴ ਸਤਿਗੁਰ ਪ੍ਰਸਾਦਿ ॥

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਅਗਮ ਅਗਾਧਿ ਸੁਨਹੁ ਜਨ ਕਥਾ ॥

ਹੇ ਸੰਤ ਜਨੋ! ਅਪਹੁੰਚ ਅਤੇ ਅਥਾਹ ਪਰਮਾਤਮਾ ਦੀ ਸਿਫ਼ਤ-ਸਾਲਾਹ ਸੁਣਿਆ ਕਰੋ।

ਪਾਰਬ੍ਰਹਮ ਕੀ ਅਚਰਜ ਸਭਾ ॥੧॥ ਰਹਾਉ ॥

ਉਸ ਪਰਮਾਤਮਾ ਦਾ ਦਰਬਾਰ ਹੈਰਾਨ ਕਰਨ ਵਾਲਾ ਹੈ ॥੧॥ ਰਹਾਉ ॥

ਸਦਾ ਸਦਾ ਸਤਿਗੁਰ ਨਮਸਕਾਰ ॥

ਹੇ ਸੰਤ ਜਨੋ! ਸਦਾ ਹੀ ਗੁਰੂ ਦੇ ਦਰ ਤੇ ਸਿਰ ਨਿਵਾਇਆ ਕਰੋ।

ਗੁਰ ਕਿਰਪਾ ਤੇ ਗੁਨ ਗਾਇ ਅਪਾਰ ॥

ਗੁਰੂ ਦੀ ਮਿਹਰ ਨਾਲ ਬੇਅੰਤ ਪ੍ਰਭੂ ਦੇ ਗੁਣ ਗਾ ਕੇ-

ਮਨ ਭੀਤਰਿ ਹੋਵੈ ਪਰਗਾਸੁ ॥

ਮਨ ਵਿਚ ਆਤਮਕ ਜੀਵਨ ਦਾ ਚਾਨਣ ਪੈਦਾ ਹੋ ਜਾਂਦਾ ਹੈ,

ਗਿਆਨ ਅੰਜਨੁ ਅਗਿਆਨ ਬਿਨਾਸੁ ॥੧॥

(ਗੁਰੂ ਪਾਸੋਂ ਮਿਲਿਆ ਹੋਇਆ) ਆਤਮਕ ਜੀਵਨ ਦੀ ਸੂਝ ਦਾ ਸੁਰਮਾ ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਨਾਸ ਕਰ ਦੇਂਦਾ ਹੈ ॥੧॥

ਮਿਤਿ ਨਾਹੀ ਜਾ ਕਾ ਬਿਸਥਾਰੁ ॥

ਹੇ ਸੰਤ ਜਨੋ! ਜਿਸ ਪਰਮਾਤਮਾ ਦਾ (ਇਹ ਸਾਰਾ) ਜਗਤ-ਖਿਲਾਰਾ (ਬਣਾਇਆ ਹੋਇਆ) ਹੈ, ਉਸ (ਦੀ ਸਮਰਥਾ) ਦਾ ਹੱਦ-ਬੰਨਾ ਨਹੀਂ ਲੱਭ ਸਕਦਾ।

ਸੋਭਾ ਤਾ ਕੀ ਅਪਰ ਅਪਾਰ ॥

ਉਸ ਪ੍ਰਭੂ ਦੀ ਵਡਿਆਈ ਬੇਅੰਤ ਹੈ ਬੇਅੰਤ ਹੈ।

ਅਨਿਕ ਰੰਗ ਜਾ ਕੇ ਗਨੇ ਨ ਜਾਹਿ ॥

ਹੇ ਸੰਤ ਜਨੋ! ਜਿਸ ਪਰਮਾਤਮਾ ਦੇ ਅਨੇਕਾਂ ਹੀ ਚੋਜ-ਤਮਾਸ਼ੇ ਹਨ ਗਿਣੇ ਨਹੀਂ ਜਾ ਸਕਦੇ,

ਸੋਗ ਹਰਖ ਦੁਹਹੂ ਮਹਿ ਨਾਹਿ ॥੨॥

ਉਹ ਪਰਮਾਤਮਾ ਖ਼ੁਸ਼ੀ ਗ਼ਮੀ ਦੋਹਾਂ ਤੋਂ ਪਰੇ ਰਹਿੰਦਾ ਹੈ ॥੨॥

ਅਨਿਕ ਬ੍ਰਹਮੇ ਜਾ ਕੇ ਬੇਦ ਧੁਨਿ ਕਰਹਿ ॥

ਹੇ ਸੰਤ ਜਨੋ! (ਉਸ ਪ੍ਰਭੂ ਦਾ ਦਰਬਾਰ ਹੈਰਾਨ ਕਰ ਦੇਣ ਵਾਲਾ ਹੈ) ਜਿਸ ਦੇ ਪੈਦਾ ਕੀਤੇ ਹੋਏ ਅਨੇਕਾਂ ਹੀ ਬ੍ਰਹਮੇ (ਉਸ ਦੇ ਦਰ ਤੇ) ਵੇਦਾਂ ਦਾ ਉਚਾਰਨ ਕਰ ਰਹੇ ਹਨ,

ਅਨਿਕ ਮਹੇਸ ਬੈਸਿ ਧਿਆਨੁ ਧਰਹਿ ॥

ਅਨੇਕਾਂ ਹੀ ਸ਼ਿਵ ਬੈਠ ਕੇ ਉਸ ਦਾ ਧਿਆਨ ਧਰ ਰਹੇ ਹਨ,


ਸੂਚੀ (1 - 1430)
ਜਪੁ ਅੰਗ: 1 - 8
ਸੋ ਦਰੁ ਅੰਗ: 8 - 10
ਸੋ ਪੁਰਖੁ ਅੰਗ: 10 - 12
ਸੋਹਿਲਾ ਅੰਗ: 12 - 13
ਸਿਰੀ ਰਾਗੁ ਅੰਗ: 14 - 93
ਰਾਗੁ ਮਾਝ ਅੰਗ: 94 - 150
ਰਾਗੁ ਗਉੜੀ ਅੰਗ: 151 - 346
ਰਾਗੁ ਆਸਾ ਅੰਗ: 347 - 488
ਰਾਗੁ ਗੂਜਰੀ ਅੰਗ: 489 - 526
ਰਾਗੁ ਦੇਵਗੰਧਾਰੀ ਅੰਗ: 527 - 536
ਰਾਗੁ ਬਿਹਾਗੜਾ ਅੰਗ: 537 - 556
ਰਾਗੁ ਵਡਹੰਸੁ ਅੰਗ: 557 - 594
ਰਾਗੁ ਸੋਰਠਿ ਅੰਗ: 595 - 659
ਰਾਗੁ ਧਨਾਸਰੀ ਅੰਗ: 660 - 695
ਰਾਗੁ ਜੈਤਸਰੀ ਅੰਗ: 696 - 710
ਰਾਗੁ ਟੋਡੀ ਅੰਗ: 711 - 718
ਰਾਗੁ ਬੈਰਾੜੀ ਅੰਗ: 719 - 720
ਰਾਗੁ ਤਿਲੰਗ ਅੰਗ: 721 - 727
ਰਾਗੁ ਸੂਹੀ ਅੰਗ: 728 - 794
ਰਾਗੁ ਬਿਲਾਵਲੁ ਅੰਗ: 795 - 858
ਰਾਗੁ ਗੋਂਡ ਅੰਗ: 859 - 875
ਰਾਗੁ ਰਾਮਕਲੀ ਅੰਗ: 876 - 974
ਰਾਗੁ ਨਟ ਨਾਰਾਇਨ ਅੰਗ: 975 - 983
ਰਾਗੁ ਮਾਲੀ ਗਉੜਾ ਅੰਗ: 984 - 988
ਰਾਗੁ ਮਾਰੂ ਅੰਗ: 989 - 1106
ਰਾਗੁ ਤੁਖਾਰੀ ਅੰਗ: 1107 - 1117
ਰਾਗੁ ਕੇਦਾਰਾ ਅੰਗ: 1118 - 1124
ਰਾਗੁ ਭੈਰਉ ਅੰਗ: 1125 - 1167
ਰਾਗੁ ਬਸੰਤੁ ਅੰਗ: 1168 - 1196
ਰਾਗੁ ਸਾਰੰਗ ਅੰਗ: 1197 - 1253
ਰਾਗੁ ਮਲਾਰ ਅੰਗ: 1254 - 1293
ਰਾਗੁ ਕਾਨੜਾ ਅੰਗ: 1294 - 1318
ਰਾਗੁ ਕਲਿਆਨ ਅੰਗ: 1319 - 1326
ਰਾਗੁ ਪ੍ਰਭਾਤੀ ਅੰਗ: 1327 - 1351
ਰਾਗੁ ਜੈਜਾਵੰਤੀ ਅੰਗ: 1352 - 1359
ਸਲੋਕ ਸਹਸਕ੍ਰਿਤੀ ਅੰਗ: 1353 - 1360
ਗਾਥਾ ਮਹਲਾ ੫ ਅੰਗ: 1360 - 1361
ਫੁਨਹੇ ਮਹਲਾ ੫ ਅੰਗ: 1361 - 1663
ਚਉਬੋਲੇ ਮਹਲਾ ੫ ਅੰਗ: 1363 - 1364
ਸਲੋਕੁ ਭਗਤ ਕਬੀਰ ਜੀਉ ਕੇ ਅੰਗ: 1364 - 1377
ਸਲੋਕੁ ਸੇਖ ਫਰੀਦ ਕੇ ਅੰਗ: 1377 - 1385
ਸਵਈਏ ਸ੍ਰੀ ਮੁਖਬਾਕ ਮਹਲਾ ੫ ਅੰਗ: 1385 - 1389
ਸਵਈਏ ਮਹਲੇ ਪਹਿਲੇ ਕੇ ਅੰਗ: 1389 - 1390
ਸਵਈਏ ਮਹਲੇ ਦੂਜੇ ਕੇ ਅੰਗ: 1391 - 1392
ਸਵਈਏ ਮਹਲੇ ਤੀਜੇ ਕੇ ਅੰਗ: 1392 - 1396
ਸਵਈਏ ਮਹਲੇ ਚਉਥੇ ਕੇ ਅੰਗ: 1396 - 1406
ਸਵਈਏ ਮਹਲੇ ਪੰਜਵੇ ਕੇ ਅੰਗ: 1406 - 1409
ਸਲੋਕੁ ਵਾਰਾ ਤੇ ਵਧੀਕ ਅੰਗ: 1410 - 1426
ਸਲੋਕੁ ਮਹਲਾ ੯ ਅੰਗ: 1426 - 1429
ਮੁੰਦਾਵਣੀ ਮਹਲਾ ੫ ਅੰਗ: 1429 - 1429
ਰਾਗਮਾਲਾ ਅੰਗ: 1430 - 1430