ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ

ਅੰਗ - 1236


ਅਨਿਕ ਪੁਰਖ ਅੰਸਾ ਅਵਤਾਰ ॥

ਹੋਰ ਅਨੇਕਾਂ ਹੀ ਛੋਟੇ ਛੋਟੇ ਉਸ ਦੇ ਅਵਤਾਰ ਹਨ,

ਅਨਿਕ ਇੰਦ੍ਰ ਊਭੇ ਦਰਬਾਰ ॥੩॥

ਅਨੇਕਾਂ ਹੀ ਇੰਦਰ ਦੇਵਤੇ ਉਸ ਦੇ ਦਰ ਤੇ ਖਲੋਤੇ ਰਹਿੰਦੇ ਹਨ ॥੩॥

ਅਨਿਕ ਪਵਨ ਪਾਵਕ ਅਰੁ ਨੀਰ ॥

(ਹੇ ਸੰਤ ਜਨੋ! ਪਰਮਾਤਮਾ ਦਾ ਦਰਬਾਰ ਹੈਰਾਨ ਕਰਨ ਵਾਲਾ ਹੈ, ਉਸ ਦੇ ਪੈਦਾ ਕੀਤੇ ਹੋਏ) ਅਨੇਕਾਂ ਹੀ ਹਵਾ ਪਾਣੀ ਅਤੇ ਅੱਗ (ਆਦਿਕ) ਹਨ,

ਅਨਿਕ ਰਤਨ ਸਾਗਰ ਦਧਿ ਖੀਰ ॥

(ਉਸ ਦੇ ਪੈਦਾ ਕੀਤੇ ਹੋਏ) ਅਨੇਕਾਂ ਹੀ ਰਤਨਾਂ ਦੇ, ਦਹੀਂ ਦੇ, ਦੁੱਧ ਦੇ ਸਮੁੰਦਰ ਹਨ।

ਅਨਿਕ ਸੂਰ ਸਸੀਅਰ ਨਖਿਆਤਿ ॥

(ਉਸ ਦੇ ਬਣਾਏ ਹੋਏ) ਅਨੇਕਾਂ ਹੀ ਸੂਰਜ ਚੰਦ੍ਰਮਾ ਅਤੇ ਤਾਰੇ ਹਨ,

ਅਨਿਕ ਦੇਵੀ ਦੇਵਾ ਬਹੁ ਭਾਂਤਿ ॥੪॥

ਅਤੇ ਕਈ ਕਿਸਮਾਂ ਦੇ ਅਨੇਕਾਂ ਹੀ ਦੇਵੀਆਂ ਦੇਵਤੇ ਹਨ ॥੪॥

ਅਨਿਕ ਬਸੁਧਾ ਅਨਿਕ ਕਾਮਧੇਨ ॥

(ਹੇ ਸੰਤ ਜਨੋ! ਪਰਮਾਤਮਾ ਦਾ ਦਰਬਾਰ ਅਸਚਰਜ ਹੈ, ਉਸ ਦੀਆਂ ਪੈਦਾ ਕੀਤੀਆਂ) ਅਨੇਕਾਂ ਧਰਤੀਆਂ ਅਤੇ ਅਨੇਕਾਂ ਹੀ ਮਨੋ-ਕਾਮਨਾ ਪੂਰੀਆਂ ਕਰਨ ਵਾਲੀਆਂ ਸੁਵਰਗ ਦੀਆਂ ਗਾਂਈਆਂ ਹਨ,

ਅਨਿਕ ਪਾਰਜਾਤ ਅਨਿਕ ਮੁਖਿ ਬੇਨ ॥

ਅਨੇਕਾਂ ਹੀ ਪਾਰਜਾਤ ਰੁੱਖ ਅਤੇ ਅਨੇਕਾਂ ਹੀ ਕ੍ਰਿਸ਼ਨ ਹਨ,

ਅਨਿਕ ਅਕਾਸ ਅਨਿਕ ਪਾਤਾਲ ॥

ਅਨੇਕਾਂ ਹੀ ਆਕਾਸ਼ ਅਤੇ ਅਨੇਕਾਂ ਹੀ ਪਾਤਾਲ ਹਨ।

ਅਨਿਕ ਮੁਖੀ ਜਪੀਐ ਗੋਪਾਲ ॥੫॥

ਹੇ ਸੰਤ ਜਨੋ! ਉਸ ਗੋਪਾਲ ਨੂੰ ਅਨੇਕਾਂ ਮੂੰਹਾਂ ਦੀ ਰਾਹੀਂ ਜਪਿਆ ਜਾ ਰਿਹਾ ਹੈ। (ਅਨੇਕਾਂ ਜੀਵ ਉਸ ਦਾ ਨਾਮ ਜਪਦੇ ਹਨ) ॥੫॥

ਅਨਿਕ ਸਾਸਤ੍ਰ ਸਿਮ੍ਰਿਤਿ ਪੁਰਾਨ ॥

(ਹੇ ਸੰਤ ਜਨੋ! ਪਰਮਾਤਮਾ ਦਾ ਦਰਬਾਰ ਹੈਰਾਨ ਕਰਨ ਵਾਲਾ ਹੈ) ਅਨੇਕਾਂ ਸ਼ਾਸਤ੍ਰਾਂ ਸਿਮ੍ਰਿਤੀਆਂ ਅਤੇ ਪੁਰਾਣਾਂ ਦੀ ਰਾਹੀਂ-

ਅਨਿਕ ਜੁਗਤਿ ਹੋਵਤ ਬਖਿਆਨ ॥

ਅਨੇਕਾਂ ਤਰੀਕਿਆਂ ਨਾਲ (ਉਸ ਦੇ ਗੁਣਾਂ ਦਾ) ਉਪਦੇਸ਼ ਹੋ ਰਿਹਾ ਹੈ।

ਅਨਿਕ ਸਰੋਤੇ ਸੁਨਹਿ ਨਿਧਾਨ ॥

ਹੇ ਸੰਤ ਜਨੋ! ਅਨੇਕਾਂ ਹੀ ਸੁਣਨ ਵਾਲੇ ਉਸ ਗੁਣਾਂ ਦੇ ਖ਼ਜ਼ਾਨੇ ਪ੍ਰਭੂ ਦੀਆਂ ਸਿਫ਼ਤਾਂ ਸੁਣ ਰਹੇ ਹਨ।

ਸਰਬ ਜੀਅ ਪੂਰਨ ਭਗਵਾਨ ॥੬॥

ਹੇ ਸੰਤ ਜਨੋ! ਉਹ ਭਗਵਾਨ ਸਾਰੇ ਹੀ ਜੀਵਾਂ ਵਿਚ ਵਿਆਪਕ ਹੈ ॥੬॥

ਅਨਿਕ ਧਰਮ ਅਨਿਕ ਕੁਮੇਰ ॥

ਹੇ ਸੰਤ ਜਨੋ! (ਉਸ ਪਰਮਾਤਮਾ ਦੇ ਪੈਦਾ ਕੀਤੇ ਹੋਏ) ਅਨੇਕਾਂ ਧਰਮਰਾਜ ਹਨ ਅਨੇਕਾਂ ਹੀ ਧਨ ਦੇ ਦੇਵਤੇ ਕੁਬੇਰ ਹਨ,

ਅਨਿਕ ਬਰਨ ਅਨਿਕ ਕਨਿਕ ਸੁਮੇਰ ॥

ਅਨੇਕਾਂ ਸਮੁੰਦਰ ਦੇ ਦੇਵਤੇ ਵਰਣ ਹਨ ਅਤੇ ਅਨੇਕਾਂ ਹੀ ਸੋਨੇ ਦੇ ਸੁਮੇਰ ਪਰਬਤ ਹਨ,

ਅਨਿਕ ਸੇਖ ਨਵਤਨ ਨਾਮੁ ਲੇਹਿ ॥

ਅਨੇਕਾਂ ਹੀ ਉਸ ਦੇ ਬਣਾਏ ਹੋਏ ਸ਼ੇਸ਼ਨਾਗ ਹਨ ਜੋ (ਹਰ ਰੋਜ਼ ਸਦਾ ਉਸ ਦਾ) ਨਵਾਂ ਹੀ ਨਾਮ ਲੈਂਦੇ ਹਨ।

ਪਾਰਬ੍ਰਹਮ ਕਾ ਅੰਤੁ ਨ ਤੇਹਿ ॥੭॥

ਹੇ ਸੰਤ ਜਨੋ! ਉਹਨਾਂ ਵਿਚੋਂ ਕਿਸੇ ਨੇ ਉਸ (ਦੇ ਗੁਣਾਂ) ਦਾ ਅੰਤ ਨਹੀਂ ਲੱਭਾ ॥੭॥

ਅਨਿਕ ਪੁਰੀਆ ਅਨਿਕ ਤਹ ਖੰਡ ॥

(ਹੇ ਸੰਤ ਜਨੋ! ਪਰਮਾਤਮਾ ਦਾ ਦਰਬਾਰ ਹੈਰਾਨ ਕਰਨ ਵਾਲਾ ਹੈ, ਉਸ ਦੇ ਪੈਦਾ ਕੀਤੇ ਹੋਏ) ਅਨੇਕਾਂ ਖੰਡ ਹਨ ਅਤੇ ਅਨੇਕਾਂ ਪੁਰੀਆਂ ਹਨ।

ਅਨਿਕ ਰੂਪ ਰੰਗ ਬ੍ਰਹਮੰਡ ॥

ਉਸ ਦੇ ਬਣਾਏ ਅਨੇਕਾਂ ਰੂਪਾਂ ਰੰਗਾਂ ਦੇ ਬ੍ਰਹਮੰਡ ਹਨ।

ਅਨਿਕ ਬਨਾ ਅਨਿਕ ਫਲ ਮੂਲ ॥

ਉਸਦੇ ਪੈਦਾ ਕੀਤੇ ਹੋਏ ਅਨੇਕਾਂ ਜੰਗਲ ਤੇ ਉਹਨਾਂ ਵਿਚ ਉੱਗਣ ਵਾਲੇ ਅਨੇਕਾਂ ਕਿਸਮਾਂ ਦੇ ਫਲ ਅਤੇ ਕੰਦ ਮੂਲ ਹਨ।

ਆਪਹਿ ਸੂਖਮ ਆਪਹਿ ਅਸਥੂਲ ॥੮॥

ਉਹ ਪਰਮਾਤਮਾ ਆਪ ਹੀ ਅਦ੍ਰਿਸ਼ਟ ਰੂਪ ਵਾਲਾ ਹੈ, ਉਹ ਆਪ ਹੀ ਇਹ ਦਿੱਸਦਾ ਜਗਤ-ਤਮਾਸ਼ਾ ਹੈ ॥੮॥

ਅਨਿਕ ਜੁਗਾਦਿ ਦਿਨਸ ਅਰੁ ਰਾਤਿ ॥

ਹੇ ਸੰਤ ਜਨੋ! ਉਸ ਪਰਮਾਤਮਾ ਦੇ ਬਣਾਏ ਹੋਏ ਅਨੇਕਾਂ ਹੀ ਜੁਗ ਆਦਿਕ ਹਨ, ਅਨੇਕਾਂ ਹੀ ਦਿਨ ਹਨ ਅਤੇ ਅਨੇਕਾਂ ਹੀ ਰਾਤਾਂ ਹਨ।

ਅਨਿਕ ਪਰਲਉ ਅਨਿਕ ਉਤਪਾਤਿ ॥

ਉਹ ਅਨੇਕਾਂ ਵਾਰੀ ਜਗਤ ਦਾ ਨਾਸ ਕਰਦਾ ਹੈ ਅਨੇਕਾਂ ਵਾਰੀ ਜਗਤ-ਉਤਪੱਤੀ ਕਰਦਾ ਹੈ।

ਅਨਿਕ ਜੀਅ ਜਾ ਕੇ ਗ੍ਰਿਹ ਮਾਹਿ ॥

ਹੇ ਸੰਤ ਜਨੋ! (ਉਹ ਪਰਮਾਤਮਾ ਐਸਾ ਗ੍ਰਿਹਸਤੀ ਹੈ) ਕਿ ਉਸ ਦੇ ਘਰ ਵਿਚ ਅਨੇਕਾਂ ਹੀ ਜੀਵ ਹਨ,

ਰਮਤ ਰਾਮ ਪੂਰਨ ਸ੍ਰਬ ਠਾਂਇ ॥੯॥

ਉਹ ਸਭ ਥਾਵਾਂ ਵਿਚ ਵਿਆਪਕ ਹੈ ਸਭ ਥਾਵਾਂ ਵਿਚ ਮੌਜੂਦ ਹੈ ॥੯॥

ਅਨਿਕ ਮਾਇਆ ਜਾ ਕੀ ਲਖੀ ਨ ਜਾਇ ॥

ਹੇ ਸੰਤ ਜਨੋ! (ਪਰਮਾਤਮਾ ਦਾ ਦਰਬਾਰ ਹੈਰਾਨ ਕਰਨ ਵਾਲਾ ਹੈ) ਜਿਸ ਦੀ (ਰਚੀ ਹੋਈ) ਅਨੇਕਾਂ ਰੰਗਾਂ ਦੀ ਮਾਇਆ ਸਮਝੀ ਨਹੀਂ ਜਾ ਸਕਦੀ,

ਅਨਿਕ ਕਲਾ ਖੇਲੈ ਹਰਿ ਰਾਇ ॥

ਉਹ ਪ੍ਰਭੂ-ਪਾਤਿਸ਼ਾਹ ਅਨੇਕਾਂ ਕੌਤਕ ਰਚਾ ਰਿਹਾ ਹੈ।

ਅਨਿਕ ਧੁਨਿਤ ਲਲਿਤ ਸੰਗੀਤ ॥

(ਉਸ ਦੇ ਦਰ ਤੇ) ਅਨੇਕਾਂ ਸੁਰੀਲੇ ਰਾਗਾਂ ਦੀ ਧੁਨੀ ਹੋ ਰਹੀ ਹੈ।

ਅਨਿਕ ਗੁਪਤ ਪ੍ਰਗਟੇ ਤਹ ਚੀਤ ॥੧੦॥

ਉਥੇ ਅਨੇਕਾਂ ਹੀ ਚਿੱਤਰ ਗੁਪਤ ਪ੍ਰਤੱਖ ਦਿੱਸਦੇ ਹਨ ॥੧੦॥

ਸਭ ਤੇ ਊਚ ਭਗਤ ਜਾ ਕੈ ਸੰਗਿ ॥

ਹੇ ਸੰਤ ਜਨੋ! ਉਹ ਪਰਮਾਤਮਾ ਸਭ ਤੋਂ ਉੱਚਾ ਹੈ ਜਿਸ ਦੇ ਦਰ ਤੇ ਅਨੇਕਾਂ ਭਗਤ-

ਆਠ ਪਹਰ ਗੁਨ ਗਾਵਹਿ ਰੰਗਿ ॥

ਪ੍ਰੇਮ ਨਾਲ ਅੱਠੇ ਪਹਰ ਉਸ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦੇ ਰਹਿੰਦੇ ਹਨ।

ਅਨਿਕ ਅਨਾਹਦ ਆਨੰਦ ਝੁਨਕਾਰ ॥

ਉਸ ਦੇ ਦਰ ਤੇ ਬਿਨਾ ਵਜਾਏ ਵੱਜ ਰਹੇ ਸਾਜਾਂ ਦੀ ਮਿੱਠੀ ਸੁਰ ਦਾ ਆਨੰਦ ਬਣਿਆ ਰਹਿੰਦਾ ਹੈ,

ਉਆ ਰਸ ਕਾ ਕਛੁ ਅੰਤੁ ਨ ਪਾਰ ॥੧੧॥

ਉਸ ਆਨੰਦ ਦਾ ਅੰਤ ਜਾਂ ਪਾਰਲਾ ਬੰਨਾ ਨਹੀਂ ਲੱਭ ਸਕਦਾ (ਉਹ ਆਨੰਦ ਅਮੁੱਕ ਹੈ) ॥੧੧॥

ਸਤਿ ਪੁਰਖੁ ਸਤਿ ਅਸਥਾਨੁ ॥

ਹੇ ਸੰਤ ਜਨੋ! ਉਹ ਪਰਮਾਤਮਾ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦਾ ਅਸਥਾਨ ਭੀ ਅਟੱਲ ਹੈ।

ਊਚ ਤੇ ਊਚ ਨਿਰਮਲ ਨਿਰਬਾਨੁ ॥

ਉਹ ਉੱਚਿਆਂ ਤੋਂ ਉੱਚਾ ਹੈ, ਪਵਿੱਤਰ-ਸਰੂਪ ਹੈ, ਵਾਸਨਾ-ਰਹਿਤ ਹੈ।

ਅਪੁਨਾ ਕੀਆ ਜਾਨਹਿ ਆਪਿ ॥

ਹੇ ਪ੍ਰਭੂ! ਆਪਣੇ ਰਚੇ (ਜਗਤ) ਨੂੰ ਤੂੰ ਆਪ ਹੀ ਜਾਣਦਾ ਹੈਂ,

ਆਪੇ ਘਟਿ ਘਟਿ ਰਹਿਓ ਬਿਆਪਿ ॥

ਤੂੰ ਆਪ ਹੀ ਹਰੇਕ ਸਰੀਰ ਵਿਚ ਮੌਜੂਦ ਹੈਂ।

ਕ੍ਰਿਪਾ ਨਿਧਾਨ ਨਾਨਕ ਦਇਆਲ ॥

ਹੇ ਦਇਆ ਦੇ ਖ਼ਜ਼ਾਨੇ! ਹੇ ਦਇਆ ਦੇ ਸੋਮੇ!

ਜਿਨਿ ਜਪਿਆ ਨਾਨਕ ਤੇ ਭਏ ਨਿਹਾਲ ॥੧੨॥੧॥੨॥੨॥੩॥੭॥

ਨਾਨਕ ਆਖਦਾ ਹੈ, ਜਿਸ ਜਿਸ ਨੇ (ਤੇਰਾ ਨਾਮ) ਜਪਿਆ ਹੈ, ਉਹ ਸਭ ਪ੍ਰਸੰਨ-ਚਿੱਤ ਰਹਿੰਦੇ ਹਨ ॥੧੨॥੧॥੨॥੨॥੩॥੭॥

ਸਾਰਗ ਛੰਤ ਮਹਲਾ ੫ ॥

ਰਾਗ ਸਾਰੰਗ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ 'ਛੰਤ' (ਛੰਦ)।

ੴ ਸਤਿਗੁਰ ਪ੍ਰਸਾਦਿ ॥

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਸਭ ਦੇਖੀਐ ਅਨਭੈ ਕਾ ਦਾਤਾ ॥

ਨਿਰਭੈਤਾ ਦੀ ਅਵਸਥਾ ਦੇਣ ਵਾਲਾ ਪ੍ਰਭੂ ਸਾਰੀ ਸ੍ਰਿਸ਼ਟੀ ਵਿਚ ਵੱਸਦਾ ਦਿੱਸ ਰਿਹਾ ਹੈ।

ਘਟਿ ਘਟਿ ਪੂਰਨ ਹੈ ਅਲਿਪਾਤਾ ॥

ਉਹ ਪ੍ਰਭੂ ਹਰੇਕ ਸਰੀਰ ਵਿਚ ਵਿਆਪਕ ਹੈ, ਫਿਰ ਭੀ ਨਿਰਲੇਪ ਰਹਿੰਦਾ ਹੈ।

ਘਟਿ ਘਟਿ ਪੂਰਨੁ ਕਰਿ ਬਿਸਥੀਰਨੁ ਜਲ ਤਰੰਗ ਜਿਉ ਰਚਨੁ ਕੀਆ ॥

ਜਿਵੇਂ ਪਾਣੀ ਦੀਆਂ ਲਹਿਰਾਂ (ਵਿਚ ਪਾਣੀ ਮੌਜੂਦ ਹੈ) ਪਰਮਾਤਮਾ ਜਗਤ-ਰਚਨਾ ਦਾ ਖਿਲਾਰਾ ਰਚ ਕੇ ਆਪ ਹਰੇਕ ਸਰੀਰ ਵਿਚ ਵਿਆਪਕ ਹੈ।

ਹਭਿ ਰਸ ਮਾਣੇ ਭੋਗ ਘਟਾਣੇ ਆਨ ਨ ਬੀਆ ਕੋ ਥੀਆ ॥

ਹਰੇਕ ਸਰੀਰ ਵਿਚ ਵਿਆਪਕ ਹੋ ਕੇ ਉਹ ਸਾਰੇ ਰਸ ਮਾਣਦਾ ਹੈ ਸਾਰੇ ਭੋਗ ਭੋਗਦਾ ਹੈ, (ਉਸ ਤੋਂ ਬਿਨਾ ਕਿਤੇ ਭੀ) ਕੋਈ ਦੂਜਾ ਨਹੀਂ ਹੈ।

ਹਰਿ ਰੰਗੀ ਇਕ ਰੰਗੀ ਠਾਕੁਰੁ ਸੰਤਸੰਗਿ ਪ੍ਰਭੁ ਜਾਤਾ ॥

ਸਭ ਰੰਗਾਂ ਦਾ ਰਚਣ ਵਾਲਾ ਉਹ ਮਾਲਕ-ਹਰੀ ਇਕ-ਰਸ ਸਭ ਵਿਚ ਵਿਆਪਕ ਹੈ। ਸੰਤ ਜਨਾਂ ਦੀ ਸੰਗਤ ਵਿਚ ਟਿੱਕ ਕੇ ਉਸ ਪ੍ਰਭੂ ਨਾਲ ਸਾਂਝ ਪੈ ਸਕਦੀ ਹੈ।

ਨਾਨਕ ਦਰਸਿ ਲੀਨਾ ਜਿਉ ਜਲ ਮੀਨਾ ਸਭ ਦੇਖੀਐ ਅਨਭੈ ਕਾ ਦਾਤਾ ॥੧॥

ਹੇ ਨਾਨਕ! ਮੈਂ ਉਸ ਦੇ ਦਰਸਨ ਵਿਚ ਇਉਂ ਲੀਨ ਰਹਿੰਦਾ ਹਾਂ ਜਿਵੇਂ ਮੱਛੀ ਪਾਣੀ ਵਿਚ। ਨਿਰਭੈਤਾ ਦਾ ਦੇਣ ਵਾਲਾ ਉਹ ਪ੍ਰਭੂ ਸਾਰੀ ਸ੍ਰਿਸ਼ਟੀ ਵਿਚ ਦਿੱਸ ਰਿਹਾ ਹੈ ॥੧॥

ਕਉਨ ਉਪਮਾ ਦੇਉ ਕਵਨ ਬਡਾਈ ॥

ਹੇ ਸੰਤ ਜਨੋ! ਮੈਂ ਉਸ ਪਰਮਾਤਮਾ ਦੀ ਬਰਾਬਰੀ ਦਾ ਕੋਈ ਭੀ ਦੱਸ ਨਹੀਂ ਸਕਦਾ। ਉਹ ਕੇਡਾ ਵੱਡਾ ਹੈ-ਇਹ ਭੀ ਨਹੀਂ ਦੱਸ ਸਕਦਾ।

ਪੂਰਨ ਪੂਰਿ ਰਹਿਓ ਸ੍ਰਬ ਠਾਈ ॥

ਉਹ ਸਰਬ-ਵਿਆਪਕ ਹੈ, ਉਹ ਸਭਨੀਂ ਥਾਈਂ ਮੌਜੂਦ ਹੈ।

ਪੂਰਨ ਮਨਮੋਹਨ ਘਟ ਘਟ ਸੋਹਨ ਜਬ ਖਿੰਚੈ ਤਬ ਛਾਈ ॥

ਉਹ ਪ੍ਰਭੂ ਸਰਬ-ਵਿਆਪਕ ਹੈ, ਸਭ ਦੇ ਮਨਾਂ ਨੂੰ ਖਿੱਚ ਪਾਣ ਵਾਲਾ ਹੈ, ਸਭ ਸਰੀਰਾਂ ਨੂੰ (ਆਪਣੀ ਜੋਤਿ ਨਾਲ) ਸੋਹਣਾ ਬਣਾਣ ਵਾਲਾ ਹੈ। ਜਦੋਂ ਉਹ ਆਪਣੀ ਜੋਤਿ ਖਿੱਚ ਲੈਂਦਾ ਹੈ, ਤਦੋਂ ਕੁਝ ਭੀ ਨਹੀਂ ਰਹਿ ਜਾਂਦਾ।


ਸੂਚੀ (1 - 1430)
ਜਪੁ ਅੰਗ: 1 - 8
ਸੋ ਦਰੁ ਅੰਗ: 8 - 10
ਸੋ ਪੁਰਖੁ ਅੰਗ: 10 - 12
ਸੋਹਿਲਾ ਅੰਗ: 12 - 13
ਸਿਰੀ ਰਾਗੁ ਅੰਗ: 14 - 93
ਰਾਗੁ ਮਾਝ ਅੰਗ: 94 - 150
ਰਾਗੁ ਗਉੜੀ ਅੰਗ: 151 - 346
ਰਾਗੁ ਆਸਾ ਅੰਗ: 347 - 488
ਰਾਗੁ ਗੂਜਰੀ ਅੰਗ: 489 - 526
ਰਾਗੁ ਦੇਵਗੰਧਾਰੀ ਅੰਗ: 527 - 536
ਰਾਗੁ ਬਿਹਾਗੜਾ ਅੰਗ: 537 - 556
ਰਾਗੁ ਵਡਹੰਸੁ ਅੰਗ: 557 - 594
ਰਾਗੁ ਸੋਰਠਿ ਅੰਗ: 595 - 659
ਰਾਗੁ ਧਨਾਸਰੀ ਅੰਗ: 660 - 695
ਰਾਗੁ ਜੈਤਸਰੀ ਅੰਗ: 696 - 710
ਰਾਗੁ ਟੋਡੀ ਅੰਗ: 711 - 718
ਰਾਗੁ ਬੈਰਾੜੀ ਅੰਗ: 719 - 720
ਰਾਗੁ ਤਿਲੰਗ ਅੰਗ: 721 - 727
ਰਾਗੁ ਸੂਹੀ ਅੰਗ: 728 - 794
ਰਾਗੁ ਬਿਲਾਵਲੁ ਅੰਗ: 795 - 858
ਰਾਗੁ ਗੋਂਡ ਅੰਗ: 859 - 875
ਰਾਗੁ ਰਾਮਕਲੀ ਅੰਗ: 876 - 974
ਰਾਗੁ ਨਟ ਨਾਰਾਇਨ ਅੰਗ: 975 - 983
ਰਾਗੁ ਮਾਲੀ ਗਉੜਾ ਅੰਗ: 984 - 988
ਰਾਗੁ ਮਾਰੂ ਅੰਗ: 989 - 1106
ਰਾਗੁ ਤੁਖਾਰੀ ਅੰਗ: 1107 - 1117
ਰਾਗੁ ਕੇਦਾਰਾ ਅੰਗ: 1118 - 1124
ਰਾਗੁ ਭੈਰਉ ਅੰਗ: 1125 - 1167
ਰਾਗੁ ਬਸੰਤੁ ਅੰਗ: 1168 - 1196
ਰਾਗੁ ਸਾਰੰਗ ਅੰਗ: 1197 - 1253
ਰਾਗੁ ਮਲਾਰ ਅੰਗ: 1254 - 1293
ਰਾਗੁ ਕਾਨੜਾ ਅੰਗ: 1294 - 1318
ਰਾਗੁ ਕਲਿਆਨ ਅੰਗ: 1319 - 1326
ਰਾਗੁ ਪ੍ਰਭਾਤੀ ਅੰਗ: 1327 - 1351
ਰਾਗੁ ਜੈਜਾਵੰਤੀ ਅੰਗ: 1352 - 1359
ਸਲੋਕ ਸਹਸਕ੍ਰਿਤੀ ਅੰਗ: 1353 - 1360
ਗਾਥਾ ਮਹਲਾ ੫ ਅੰਗ: 1360 - 1361
ਫੁਨਹੇ ਮਹਲਾ ੫ ਅੰਗ: 1361 - 1663
ਚਉਬੋਲੇ ਮਹਲਾ ੫ ਅੰਗ: 1363 - 1364
ਸਲੋਕੁ ਭਗਤ ਕਬੀਰ ਜੀਉ ਕੇ ਅੰਗ: 1364 - 1377
ਸਲੋਕੁ ਸੇਖ ਫਰੀਦ ਕੇ ਅੰਗ: 1377 - 1385
ਸਵਈਏ ਸ੍ਰੀ ਮੁਖਬਾਕ ਮਹਲਾ ੫ ਅੰਗ: 1385 - 1389
ਸਵਈਏ ਮਹਲੇ ਪਹਿਲੇ ਕੇ ਅੰਗ: 1389 - 1390
ਸਵਈਏ ਮਹਲੇ ਦੂਜੇ ਕੇ ਅੰਗ: 1391 - 1392
ਸਵਈਏ ਮਹਲੇ ਤੀਜੇ ਕੇ ਅੰਗ: 1392 - 1396
ਸਵਈਏ ਮਹਲੇ ਚਉਥੇ ਕੇ ਅੰਗ: 1396 - 1406
ਸਵਈਏ ਮਹਲੇ ਪੰਜਵੇ ਕੇ ਅੰਗ: 1406 - 1409
ਸਲੋਕੁ ਵਾਰਾ ਤੇ ਵਧੀਕ ਅੰਗ: 1410 - 1426
ਸਲੋਕੁ ਮਹਲਾ ੯ ਅੰਗ: 1426 - 1429
ਮੁੰਦਾਵਣੀ ਮਹਲਾ ੫ ਅੰਗ: 1429 - 1429
ਰਾਗਮਾਲਾ ਅੰਗ: 1430 - 1430