ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ

ਅੰਗ - 1237


ਕਿਉ ਨ ਅਰਾਧਹੁ ਮਿਲਿ ਕਰਿ ਸਾਧਹੁ ਘਰੀ ਮੁਹਤਕ ਬੇਲਾ ਆਈ ॥

ਹੇ ਸੰਤ ਜਨੋ! ਘੜੀ ਅੱਧੀ ਘੜੀ ਨੂੰ (ਹਰੇਕ ਜੀਵ ਵਾਸਤੇ ਇਥੋਂ ਕੂਚ ਕਰਨ ਦਾ) ਵੇਲਾ ਆ ਹੀ ਜਾਂਦਾ ਹੈ, ਫਿਰ ਕਿਉਂ ਨਾ ਮਿਲ ਕੇ ਉਸ ਦੇ ਨਾਮ ਦਾ ਆਰਾਧਨ ਕਰੋ?

ਅਰਥੁ ਦਰਬੁ ਸਭੁ ਜੋ ਕਿਛੁ ਦੀਸੈ ਸੰਗਿ ਨ ਕਛਹੂ ਜਾਈ ॥

ਹੇ ਸੰਤ ਜਨੋ! ਧਨ-ਪਦਾਰਥ ਇਹ ਸਭ ਕੁਝ ਜੋ ਦਿੱਸ ਰਿਹਾ ਹੈ, ਕੋਈ ਭੀ ਚੀਜ਼ (ਕਿਸੇ ਦੇ) ਨਾਲ ਨਹੀਂ ਜਾਂਦੀ।

ਕਹੁ ਨਾਨਕ ਹਰਿ ਹਰਿ ਆਰਾਧਹੁ ਕਵਨ ਉਪਮਾ ਦੇਉ ਕਵਨ ਬਡਾਈ ॥੨॥

ਨਾਨਕ ਆਖਦਾ ਹੈ- ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰੋ। ਮੈਂ ਉਸ ਦੀ ਬਰਾਬਰੀ ਦਾ ਕੋਈ ਭੀ ਨਹੀਂ ਦੱਸ ਸਕਦਾ। ਉਹ ਕੇਡਾ ਵੱਡਾ ਹੈ-ਇਹ ਭੀ ਨਹੀਂ ਦੱਸ ਸਕਦਾ ॥੨॥

ਪੂਛਉ ਸੰਤ ਮੇਰੋ ਠਾਕੁਰੁ ਕੈਸਾ ॥

(ਗੁਰੂ ਪਾਸੋਂ) ਮੈਂ ਪੁੱਛਦਾ ਹਾਂ-ਹੇ ਗੁਰੂ! ਮੇਰਾ ਮਾਲਕ-ਪ੍ਰਭੂ ਕਿਹੋ ਜਿਹਾ ਹੈ?

ਹਂੀਉ ਅਰਾਪਉਂ ਦੇਹੁ ਸਦੇਸਾ ॥

ਮੈਨੂੰ (ਠਾਕੁਰ ਦੀ) ਖ਼ਬਰ ਦੱਸ, ਮੈਂ ਆਪਣਾ ਹਿਰਦਾ (ਤੇਰੇ ਚਰਨਾਂ ਵਿਚ) ਭੇਟਾ ਕਰਦਾ ਹਾਂ।

ਦੇਹੁ ਸਦੇਸਾ ਪ੍ਰਭ ਜੀਉ ਕੈਸਾ ਕਹ ਮੋਹਨ ਪਰਵੇਸਾ ॥

ਹੇ ਗੁਰੂ! ਮੈਨੂੰ ਦੱਸ ਕਿ ਪ੍ਰਭੂ ਜੀ ਕਿਹੋ ਜਿਹਾ ਹੈ ਅਤੇ ਉਸ ਮੋਹਨ-ਪ੍ਰਭੂ ਦਾ ਟਿਕਾਣਾ ਕਿੱਥੇ ਹੈ।

ਅੰਗ ਅੰਗ ਸੁਖਦਾਈ ਪੂਰਨ ਬ੍ਰਹਮਾਈ ਥਾਨ ਥਾਨੰਤਰ ਦੇਸਾ ॥

(ਅੱਗੋਂ ਉੱਤਰ ਮਿਲਦਾ ਹੈ-) ਉਹ ਪੂਰਨ ਪ੍ਰਭੂ ਸਭ ਥਾਵਾਂ ਵਿਚ ਸਭ ਦੇਸਾਂ ਵਿਚ ਸੁਖ ਦੇਣ ਵਾਲਾ ਹੈ ਅਤੇ (ਹਰੇਕ ਜੀਵ ਦੇ) ਅੰਗ ਅੰਗ ਨਾਲ ਵੱਸਦਾ ਹੈ।

ਬੰਧਨ ਤੇ ਮੁਕਤਾ ਘਟਿ ਘਟਿ ਜੁਗਤਾ ਕਹਿ ਨ ਸਕਉ ਹਰਿ ਜੈਸਾ ॥

ਪ੍ਰਭੂ ਹਰੇਕ ਸਰੀਰ ਵਿਚ ਮਿਲਿਆ ਹੋਇਆ ਹੈ (ਫਿਰ ਭੀ ਮੋਹ ਦੇ) ਬੰਧਨਾਂ ਤੋਂ ਆਜ਼ਾਦ ਹੈ। ਪਰ ਜਿਹੋ ਜਿਹਾ ਉਹ ਪ੍ਰਭੂ ਹੈ ਮੈਂ ਦੱਸ ਨਹੀਂ ਸਕਦਾ।

ਦੇਖਿ ਚਰਿਤ ਨਾਨਕ ਮਨੁ ਮੋਹਿਓ ਪੂਛੈ ਦੀਨੁ ਮੇਰੋ ਠਾਕੁਰੁ ਕੈਸਾ ॥੩॥

ਹੇ ਨਾਨਕ! ਉਸ ਦੇ ਚੋਜ-ਤਮਾਸ਼ੇ ਵੇਖ ਕੇ ਮੇਰਾ ਮਨ (ਉਸ ਦੇ ਪਿਆਰ ਵਿਚ) ਮੋਹਿਆ ਗਿਆ ਹੈ। ਗਰੀਬ ਦਾਸ ਪੁੱਛਦਾ ਹੈ-ਹੇ ਗੁਰੂ! ਦੱਸ, ਮੇਰਾ ਮਾਲਕ-ਪ੍ਰਭੂ ਕਿਹੋ ਜਿਹਾ ਹੈ ॥੩॥

ਕਰਿ ਕਿਰਪਾ ਅਪੁਨੇ ਪਹਿ ਆਇਆ ॥

ਪ੍ਰਭੂ ਮਿਹਰ ਕਰ ਕੇ ਆਪਣੇ ਸੇਵਕ ਦੇ ਕੋਲ (ਆਪ) ਆ ਜਾਂਦਾ ਹੈ।

ਧੰਨਿ ਸੁ ਰਿਦਾ ਜਿਹ ਚਰਨ ਬਸਾਇਆ ॥

ਜਿਹੜਾ ਮਨੁੱਖ ਪ੍ਰਭੂ ਦੇ ਚਰਨਾਂ ਨੂੰ ਆਪਣੇ ਹਿਰਦੇ ਵਿਚ ਵਸਾ ਲੈਂਦਾ ਹੈ, ਉਸ ਦਾ ਹਿਰਦਾ ਭਾਗਾਂ ਵਾਲਾ ਹੁੰਦਾ ਹੈ।

ਚਰਨ ਬਸਾਇਆ ਸੰਤ ਸੰਗਾਇਆ ਅਗਿਆਨ ਅੰਧੇਰੁ ਗਵਾਇਆ ॥

ਜਿਹੜਾ ਮਨੁੱਖ ਸਾਧ ਸੰਗਤ ਵਿਚ (ਟਿੱਕ ਕੇ) ਪ੍ਰਭੂ ਦੇ ਚਰਨ (ਆਪਣੇ ਹਿਰਦੇ ਵਿਚ) ਵਸਾ ਲੈਂਦਾ ਹੈ, ਉਹ (ਆਪਣੇ ਅੰਦਰੋਂ) ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਹਨੇਰਾ ਦੂਰ ਕਰ ਲੈਂਦਾ ਹੈ।

ਭਇਆ ਪ੍ਰਗਾਸੁ ਰਿਦੈ ਉਲਾਸੁ ਪ੍ਰਭੁ ਲੋੜੀਦਾ ਪਾਇਆ ॥

(ਉਸ ਦੇ ਅੰਦਰ) ਆਤਮਕ ਜੀਵਨ ਦਾ ਚਾਨਣ ਹੋ ਜਾਂਦਾ ਹੈ, ਉਸ ਦੇ ਹਿਰਦੇ ਵਿਚ ਸਦਾ ਉਤਸ਼ਾਹ ਬਣਿਆ ਰਹਿੰਦਾ ਹੈ (ਕਿਉਂਕਿ) ਜਿਸ ਪ੍ਰਭੂ ਨੂੰ ਉਹ ਚਿਰਾਂ ਤੋਂ ਲੋੜ ਰਿਹਾ ਸੀ ਉਸ ਨੂੰ ਮਿਲ ਪੈਂਦਾ ਹੈ।

ਦੁਖੁ ਨਾਠਾ ਸੁਖੁ ਘਰ ਮਹਿ ਵੂਠਾ ਮਹਾ ਅਨੰਦ ਸਹਜਾਇਆ ॥

ਉਸ ਦੇ ਅੰਦਰੋਂ ਦੁੱਖ ਦੂਰ ਹੋ ਜਾਂਦਾ ਹੈ, ਉਸ ਦੇ ਹਿਰਦੇ-ਘਰ ਵਿਚ ਸੁਖ ਆ ਵੱਸਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦਾ ਆਨੰਦ ਪੈਦਾ ਹੋ ਜਾਂਦਾ ਹੈ।

ਕਹੁ ਨਾਨਕ ਮੈ ਪੂਰਾ ਪਾਇਆ ਕਰਿ ਕਿਰਪਾ ਅਪੁਨੇ ਪਹਿ ਆਇਆ ॥੪॥੧॥

ਨਾਨਕ ਆਖਦਾ ਹੈ- ਮੈਂ ਭੀ ਉਹ ਪੂਰਨ ਪ੍ਰਭੂ ਲੱਭ ਲਿਆ ਹੈ। ਉਹ ਤਾਂ ਮਿਹਰ ਕਰ ਕੇ ਆਪਣੇ ਸੇਵਕ ਦੇ ਕੋਲ ਆਪ ਹੀ ਆ ਜਾਂਦਾ ਹੈ ॥੪॥੧॥

ਸਾਰੰਗ ਕੀ ਵਾਰ ਮਹਲਾ ੪ ਰਾਇ ਮਹਮੇ ਹਸਨੇ ਕੀ ਧੁਨਿ ॥

ਇਹ ਸਾਰੰਗ ਦੀ ਵਾਰ ਮਹਮਾ ਤੇ ਹਸਨਾ ਦੀ ਧੁਨ ਅਨੁਸਾਰ ਗਾਈ ਜਾਏ।

ੴ ਸਤਿਗੁਰ ਪ੍ਰਸਾਦਿ ॥

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਸਲੋਕ ਮਹਲਾ ੨ ॥

ਰਾਗ ਸਾਰੰਗ ਵਿੱਚ ਗੁਰੂ ਅੰਗਦੇਵ ਜੀ ਦੀ ਬਾਣੀ 'ਸਲੋਕ'।

ਗੁਰੁ ਕੁੰਜੀ ਪਾਹੂ ਨਿਵਲੁ ਮਨੁ ਕੋਠਾ ਤਨੁ ਛਤਿ ॥

(ਮਨੁੱਖ ਦਾ) ਮਨ (ਮਾਨੋ) ਕੋਠਾ ਹੈ ਤੇ ਸਰੀਰ (ਇਸ ਕੋਠੇ ਦਾ) ਛੱਤ ਹੈ, (ਮਾਇਆ ਦੀ) ਪਾਹ (ਇਸ ਮਨ-ਕੋਠੇ ਨੂੰ) ਜੰਦਰਾ (ਵੱਜਾ ਹੋਇਆ) ਹੈ, (ਇਸ ਜੰਦਰੇ ਨੂੰ ਖੋਲ੍ਹਣ ਲਈ) ਗੁਰੁ ਕੁੰਜੀ ਹੈ (ਭਾਵ, ਮਨ ਤੋਂ ਮਾਇਆ ਦਾ ਪ੍ਰਭਾਵ ਗੁਰੂ ਹੀ ਦੂਰ ਕਰ ਸਕਦਾ ਹੈ)।

ਨਾਨਕ ਗੁਰ ਬਿਨੁ ਮਨ ਕਾ ਤਾਕੁ ਨ ਉਘੜੈ ਅਵਰ ਨ ਕੁੰਜੀ ਹਥਿ ॥੧॥

ਹੇ ਨਾਨਕ! ਸਤਿਗੁਰੂ ਤੋਂ ਬਿਨਾ ਮਨ ਦਾ ਬੂਹਾ ਖੁਲ੍ਹ ਨਹੀਂ ਸਕਦਾ, ਤੇ ਕਿਸੇ ਹੋਰ ਦੇ ਹੱਥ ਵਿਚ (ਇਸ ਦੀ) ਕੁੰਜੀ ਨਹੀਂ ਹੈ ॥੧॥

ਮਹਲਾ ੧ ॥

ਨ ਭੀਜੈ ਰਾਗੀ ਨਾਦੀ ਬੇਦਿ ॥

ਰਾਗ ਗਾਣ ਨਾਲ, ਨਾਦ ਵਜਾਣ ਨਾਲ ਜਾਂ ਵੇਦ (ਆਦਿਕ ਧਰਮ-ਪੁਸਤਕ) ਪੜ੍ਹਨ ਨਾਲ ਪਰਮਾਤਮਾ ਪ੍ਰਸੰਨ ਨਹੀਂ ਹੁੰਦਾ;

ਨ ਭੀਜੈ ਸੁਰਤੀ ਗਿਆਨੀ ਜੋਗਿ ॥

ਨਾਹ ਹੀ, ਸਮਾਧੀ ਲਾਇਆਂ ਗਿਆਨ-ਚਰਚਾ ਕੀਤਿਆ ਜਾਂ ਜੋਗ ਦਾ ਕੋਈ ਸਾਧਨ ਕੀਤਿਆਂ ਪਰਮਾਤਮਾ ਪ੍ਰਸੰਨ ਹੁੰਦਾ ਹੈ।

ਨ ਭੀਜੈ ਸੋਗੀ ਕੀਤੈ ਰੋਜਿ ॥

ਨਾਹ ਹੀ ਉਹ ਤ੍ਰੁਠਦਾ ਹੈ ਨਿਤ ਸੋਗ ਕੀਤਿਆਂ (ਜਿਵੇਂ ਸ੍ਰਾਵਗ ਸਰੇਵੜੇ ਕਰਦੇ ਹਨ);

ਨ ਭੀਜੈ ਰੂਪਂੀ ਮਾਲਂੀ ਰੰਗਿ ॥

ਰੂਪ, ਮਾਲ-ਧਨ ਤੇ ਰੰਗ-ਤਮਾਸ਼ੇ ਵਿਚ ਰੁੱਝਿਆਂ ਭੀ ਪ੍ਰਭੂ (ਜੀਵ ਉਤੇ) ਖ਼ੁਸ਼ ਨਹੀਂ ਹੁੰਦਾ;

ਨ ਭੀਜੈ ਤੀਰਥਿ ਭਵਿਐ ਨੰਗਿ ॥

ਨਾਹ ਹੀ ਉਹ ਭਿੱਜਦਾ ਹੈ ਤੀਰਥ ਤੇ ਨ੍ਹਾਤਿਆਂ ਜਾਂ ਨੰਗੇ ਭਵਿਆਂ।

ਨ ਭੀਜੈ ਦਾਤਂੀ ਕੀਤੈ ਪੁੰਨਿ ॥

ਦਾਨ-ਪੁੰਨ ਕੀਤਿਆਂ ਭੀ ਰੱਬ ਰੀਝਦਾ ਨਹੀਂ,

ਨ ਭੀਜੈ ਬਾਹਰਿ ਬੈਠਿਆ ਸੁੰਨਿ ॥

ਤੇ ਬਾਹਰ (ਜੰਗਲਾਂ ਵਿਚ) ਸੁੰਨ-ਮੁੰਨ ਬੈਠਿਆਂ ਭੀ ਨਹੀਂ ਪਸੀਜਦਾ।

ਨ ਭੀਜੈ ਭੇੜਿ ਮਰਹਿ ਭਿੜਿ ਸੂਰ ॥

ਜੋਧੇ ਲੜਾਈ ਵਿਚ ਲੜ ਕੇ ਮਰਦੇ ਹਨ (ਇਸ ਤਰ੍ਹਾਂ ਭੀ) ਪ੍ਰਭੂ ਪ੍ਰਸੰਨ ਨਹੀਂ ਹੁੰਦਾ,

ਨ ਭੀਜੈ ਕੇਤੇ ਹੋਵਹਿ ਧੂੜ ॥

ਕਈ ਬੰਦੇ (ਸੁਆਹ ਆਦਿਕ ਮਲ ਕੇ) ਮਿੱਟੀ ਵਿਚ ਲਿੱਬੜਦੇ ਹਨ (ਇਸ ਤਰ੍ਹਾਂ ਭੀ ਉਹ) ਖ਼ੁਸ਼ ਨਹੀਂ ਹੁੰਦਾ।

ਲੇਖਾ ਲਿਖੀਐ ਮਨ ਕੈ ਭਾਇ ॥

(ਜੀਵਾਂ ਦੇ ਚੰਗੇ ਮੰਦੇ ਹੋਣ ਦੀ) ਪਰਖ ਮਨ ਦੀ ਭਾਵਨਾ ਅਨੁਸਾਰ ਕੀਤੀ ਜਾਂਦੀ ਹੈ।

ਨਾਨਕ ਭੀਜੈ ਸਾਚੈ ਨਾਇ ॥੨॥

ਹੇ ਨਾਨਕ! ਪਰਮਾਤਮਾ ਪ੍ਰਸੰਨ ਹੁੰਦਾ ਹੈ ਜੇ ਉਸ ਸਦਾ ਕਾਇਮ ਰਹਿਣ ਵਾਲੇ ਦੇ ਨਾਮ ਵਿਚ (ਜੁੜੀਏ) ॥੨॥

ਮਹਲਾ ੧ ॥

ਨਵ ਛਿਅ ਖਟ ਕਾ ਕਰੇ ਬੀਚਾਰੁ ॥

ਜੋ ਮਨੁੱਖ (ਇਤਨਾ ਵਿਦਵਾਨ ਹੋਵੇ ਕਿ) ਨੌ ਵਿਆਕਰਣਾਂ, ਛੇ ਸ਼ਾਸਤ੍ਰਾਂ ਤੇ ਛੇ ਵੇਦਾਂਗ ਦੀ ਵਿਚਾਰ ਕਰੇ (ਭਾਵ, ਇਹਨਾਂ ਪੁਸਤਕਾਂ ਦੇ ਅਰਥ ਸਮਝ ਲਏ),

ਨਿਸਿ ਦਿਨ ਉਚਰੈ ਭਾਰ ਅਠਾਰ ॥

ਅਠਾਰਾਂ ਪਰਵਾਂ ਵਾਲੇ ਮਹਾਭਾਰਤ ਗ੍ਰੰਥ ਨੂੰ ਦਿਨ ਰਾਤ ਪੜ੍ਹਦਾ ਰਹੇ,

ਤਿਨਿ ਭੀ ਅੰਤੁ ਨ ਪਾਇਆ ਤੋਹਿ ॥

ਉਸ ਨੇ ਭੀ (ਹੇ ਪ੍ਰਭੂ!) ਤੇਰਾ ਅੰਤ ਨਹੀਂ ਪਾਇਆ,

ਨਾਮ ਬਿਹੂਣ ਮੁਕਤਿ ਕਿਉ ਹੋਇ ॥

(ਤੇਰੇ) ਨਾਮ ਤੋਂ ਬਿਨਾ ਮਨ ਵਿਕਾਰਾਂ ਤੋਂ ਖ਼ਲਾਸੀ ਪ੍ਰਾਪਤ ਨਹੀਂ ਕਰ ਸਕਦਾ।

ਨਾਭਿ ਵਸਤ ਬ੍ਰਹਮੈ ਅੰਤੁ ਨ ਜਾਣਿਆ ॥

ਕਮਲ ਦੀ ਨਾਭੀ ਵਿਚ ਵੱਸਦਾ ਬ੍ਰਹਮਾ ਪਰਮਾਤਮਾ ਦੇ ਗੁਣਾਂ ਦਾ ਅੰਦਾਜ਼ਾ ਨਾਹ ਲਾ ਸਕਿਆ।

ਗੁਰਮੁਖਿ ਨਾਨਕ ਨਾਮੁ ਪਛਾਣਿਆ ॥੩॥

ਹੇ ਨਾਨਕ! ਗੁਰੂ ਦੇ ਦੱਸੇ ਰਾਹ ਉਤੇ ਤੁਰ ਕੇ ਹੀ (ਪ੍ਰਭੂ ਦਾ) ਨਾਮ (ਸਿਮਰਨ ਦਾ ਮਹਾਤਮ) ਸਮਝਿਆ ਜਾ ਸਕਦਾ ਹੈ ॥੩॥

ਪਉੜੀ ॥

ਆਪੇ ਆਪਿ ਨਿਰੰਜਨਾ ਜਿਨਿ ਆਪੁ ਉਪਾਇਆ ॥

ਮਾਇਆ-ਰਹਿਤ ਪ੍ਰਭੂ ਆਪ ਹੀ (ਜਗਤ ਦਾ ਮੂਲ) ਹੈ ਉਸਨੇ ਆਪਣੇ ਆਪ ਨੂੰ (ਜਗਤ ਦੇ ਰੂਪ ਵਿਚ) ਪਰਗਟ ਕੀਤਾ ਹੈ;

ਆਪੇ ਖੇਲੁ ਰਚਾਇਓਨੁ ਸਭੁ ਜਗਤੁ ਸਬਾਇਆ ॥

ਇਹ ਸਾਰਾ ਹੀ ਜਗਤ-ਤਮਾਸ਼ਾ ਉਸ ਨੇ ਆਪ ਹੀ ਰਚਿਆ ਹੈ।

ਤ੍ਰੈ ਗੁਣ ਆਪਿ ਸਿਰਜਿਅਨੁ ਮਾਇਆ ਮੋਹੁ ਵਧਾਇਆ ॥

ਮਾਇਆ ਦੇ ਤਿੰਨ ਗੁਣ ਉਸ ਨੇ ਆਪ ਹੀ ਬਣਾਏ ਹਨ (ਤੇ ਜਗਤ ਵਿਚ) ਮਾਇਆ ਦਾ ਮੋਹ (ਭੀ ਉਸ ਨੇ ਆਪ ਹੀ) ਪ੍ਰਬਲ ਕੀਤਾ ਹੈ,

ਗੁਰਪਰਸਾਦੀ ਉਬਰੇ ਜਿਨ ਭਾਣਾ ਭਾਇਆ ॥

(ਇਸ ਤ੍ਰੈ-ਗੁਣੀ ਮਾਇਆ ਦੇ ਮੋਹ ਵਿਚੋਂ ਸਿਰਫ਼) ਉਹ (ਜੀਵ) ਬਚਦੇ ਹਨ ਜਿਨ੍ਹਾਂ ਨੂੰ ਸਤਿਗੁਰੂ ਦੀ ਕਿਰਪਾ ਨਾਲ (ਪ੍ਰਭੂ ਦੀ) ਰਜ਼ਾ ਮਿੱਠੀ ਲੱਗਦੀ ਹੈ।

ਨਾਨਕ ਸਚੁ ਵਰਤਦਾ ਸਭ ਸਚਿ ਸਮਾਇਆ ॥੧॥

ਹੇ ਨਾਨਕ! ਸਦਾ ਕਾਇਮ ਰਹਿਣ ਵਾਲਾ ਪ੍ਰਭੂ (ਹਰ ਥਾਂ) ਮੌਜੂਦ ਹੈ, ਤੇ ਸਾਰੀ ਸ੍ਰਿਸ਼ਟੀ ਉਸ ਸਦਾ-ਥਿਰ ਵਿਚ ਟਿੱਕੀ ਹੋਈ ਹੈ (ਭਾਵ, ਉਸ ਦੇ ਹੁਕਮ ਦੇ ਅੰਦਰ ਰਹਿੰਦੀ ਹੈ) ॥੧॥


ਸੂਚੀ (1 - 1430)
ਜਪੁ ਅੰਗ: 1 - 8
ਸੋ ਦਰੁ ਅੰਗ: 8 - 10
ਸੋ ਪੁਰਖੁ ਅੰਗ: 10 - 12
ਸੋਹਿਲਾ ਅੰਗ: 12 - 13
ਸਿਰੀ ਰਾਗੁ ਅੰਗ: 14 - 93
ਰਾਗੁ ਮਾਝ ਅੰਗ: 94 - 150
ਰਾਗੁ ਗਉੜੀ ਅੰਗ: 151 - 346
ਰਾਗੁ ਆਸਾ ਅੰਗ: 347 - 488
ਰਾਗੁ ਗੂਜਰੀ ਅੰਗ: 489 - 526
ਰਾਗੁ ਦੇਵਗੰਧਾਰੀ ਅੰਗ: 527 - 536
ਰਾਗੁ ਬਿਹਾਗੜਾ ਅੰਗ: 537 - 556
ਰਾਗੁ ਵਡਹੰਸੁ ਅੰਗ: 557 - 594
ਰਾਗੁ ਸੋਰਠਿ ਅੰਗ: 595 - 659
ਰਾਗੁ ਧਨਾਸਰੀ ਅੰਗ: 660 - 695
ਰਾਗੁ ਜੈਤਸਰੀ ਅੰਗ: 696 - 710
ਰਾਗੁ ਟੋਡੀ ਅੰਗ: 711 - 718
ਰਾਗੁ ਬੈਰਾੜੀ ਅੰਗ: 719 - 720
ਰਾਗੁ ਤਿਲੰਗ ਅੰਗ: 721 - 727
ਰਾਗੁ ਸੂਹੀ ਅੰਗ: 728 - 794
ਰਾਗੁ ਬਿਲਾਵਲੁ ਅੰਗ: 795 - 858
ਰਾਗੁ ਗੋਂਡ ਅੰਗ: 859 - 875
ਰਾਗੁ ਰਾਮਕਲੀ ਅੰਗ: 876 - 974
ਰਾਗੁ ਨਟ ਨਾਰਾਇਨ ਅੰਗ: 975 - 983
ਰਾਗੁ ਮਾਲੀ ਗਉੜਾ ਅੰਗ: 984 - 988
ਰਾਗੁ ਮਾਰੂ ਅੰਗ: 989 - 1106
ਰਾਗੁ ਤੁਖਾਰੀ ਅੰਗ: 1107 - 1117
ਰਾਗੁ ਕੇਦਾਰਾ ਅੰਗ: 1118 - 1124
ਰਾਗੁ ਭੈਰਉ ਅੰਗ: 1125 - 1167
ਰਾਗੁ ਬਸੰਤੁ ਅੰਗ: 1168 - 1196
ਰਾਗੁ ਸਾਰੰਗ ਅੰਗ: 1197 - 1253
ਰਾਗੁ ਮਲਾਰ ਅੰਗ: 1254 - 1293
ਰਾਗੁ ਕਾਨੜਾ ਅੰਗ: 1294 - 1318
ਰਾਗੁ ਕਲਿਆਨ ਅੰਗ: 1319 - 1326
ਰਾਗੁ ਪ੍ਰਭਾਤੀ ਅੰਗ: 1327 - 1351
ਰਾਗੁ ਜੈਜਾਵੰਤੀ ਅੰਗ: 1352 - 1359
ਸਲੋਕ ਸਹਸਕ੍ਰਿਤੀ ਅੰਗ: 1353 - 1360
ਗਾਥਾ ਮਹਲਾ ੫ ਅੰਗ: 1360 - 1361
ਫੁਨਹੇ ਮਹਲਾ ੫ ਅੰਗ: 1361 - 1663
ਚਉਬੋਲੇ ਮਹਲਾ ੫ ਅੰਗ: 1363 - 1364
ਸਲੋਕੁ ਭਗਤ ਕਬੀਰ ਜੀਉ ਕੇ ਅੰਗ: 1364 - 1377
ਸਲੋਕੁ ਸੇਖ ਫਰੀਦ ਕੇ ਅੰਗ: 1377 - 1385
ਸਵਈਏ ਸ੍ਰੀ ਮੁਖਬਾਕ ਮਹਲਾ ੫ ਅੰਗ: 1385 - 1389
ਸਵਈਏ ਮਹਲੇ ਪਹਿਲੇ ਕੇ ਅੰਗ: 1389 - 1390
ਸਵਈਏ ਮਹਲੇ ਦੂਜੇ ਕੇ ਅੰਗ: 1391 - 1392
ਸਵਈਏ ਮਹਲੇ ਤੀਜੇ ਕੇ ਅੰਗ: 1392 - 1396
ਸਵਈਏ ਮਹਲੇ ਚਉਥੇ ਕੇ ਅੰਗ: 1396 - 1406
ਸਵਈਏ ਮਹਲੇ ਪੰਜਵੇ ਕੇ ਅੰਗ: 1406 - 1409
ਸਲੋਕੁ ਵਾਰਾ ਤੇ ਵਧੀਕ ਅੰਗ: 1410 - 1426
ਸਲੋਕੁ ਮਹਲਾ ੯ ਅੰਗ: 1426 - 1429
ਮੁੰਦਾਵਣੀ ਮਹਲਾ ੫ ਅੰਗ: 1429 - 1429
ਰਾਗਮਾਲਾ ਅੰਗ: 1430 - 1430