ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ

ਅੰਗ - 1322


ਕਲਿਆਨ ਮਹਲਾ ੫ ॥

ਮੇਰੇ ਲਾਲਨ ਕੀ ਸੋਭਾ ॥

ਮੇਰੇ ਸੋਹਣੇ ਪ੍ਰਭੂ ਦੀ ਸੋਭਾ-ਵਡਿਆਈ-

ਸਦ ਨਵਤਨ ਮਨ ਰੰਗੀ ਸੋਭਾ ॥੧॥ ਰਹਾਉ ॥

ਸਦਾ ਹੀ ਨਵੀਂ (ਰਹਿੰਦੀ ਹੈ, ਖਿੱਚ ਪਾਂਦੀ ਰਹਿੰਦੀ ਹੈ, ਅਤੇ) ਸਦਾ ਹੀ ਮਨ ਨੂੰ (ਪਿਆਰ ਦਾ) ਰੰਗ ਚਾੜ੍ਹਦੀ ਰਹਿੰਦੀ ਹੈ ॥੧॥ ਰਹਾਉ ॥

ਬ੍ਰਹਮ ਮਹੇਸ ਸਿਧ ਮੁਨਿ ਇੰਦ੍ਰਾ ਭਗਤਿ ਦਾਨੁ ਜਸੁ ਮੰਗੀ ॥੧॥

ਬ੍ਰਹਮਾ, ਸ਼ਿਵ, ਸਿੱਧ, ਮੁਨੀ, ਇੰਦ੍ਰ, (ਆਦਿਕ ਦੇਵਤੇ)-ਇਹ ਸਾਰੇ (ਪ੍ਰਭੂ ਦੇ ਦਰ ਤੋਂ ਉਸ ਦੀ) ਭਗਤੀ ਦਾ ਦਾਨ ਮੰਗਦੇ ਹਨ, ਉਸ ਦੀ ਸਿਫ਼ਤ-ਸਾਲਾਹ ਦੀ ਦਾਤ ਮੰਗਦੇ ਰਹਿੰਦੇ ਹਨ ॥੧॥

ਜੋਗ ਗਿਆਨ ਧਿਆਨ ਸੇਖਨਾਗੈ ਸਗਲ ਜਪਹਿ ਤਰੰਗੀ ॥

ਜੋਗੀ, ਗਿਆਨੀ, ਧਿਆਨੀ, ਸ਼ੇਸ਼ਨਾਗ (ਆਦਿਕ ਇਹ) ਸਾਰੇ ਉਸ ਅਨੇਕਾਂ ਚੋਜਾਂ ਦੇ ਮਾਲਕ-ਪ੍ਰਭੂ ਦਾ ਨਾਮ ਜਪਦੇ ਰਹਿੰਦੇ ਹਨ।

ਕਹੁ ਨਾਨਕ ਸੰਤਨ ਬਲਿਹਾਰੈ ਜੋ ਪ੍ਰਭ ਕੇ ਸਦ ਸੰਗੀ ॥੨॥੩॥

ਨਾਨਕ ਆਖਦਾ ਹੈ- ਮੈਂ ਉਹਨਾਂ ਸੰਤ ਜਨਾਂ ਤੋਂ ਕੁਰਬਾਨ ਜਾਂਦਾ ਹਾਂ, ਜਿਹੜੇ ਪਰਮਾਤਮਾ ਦੇ ਸਦਾ ਸਾਥੀ ਬਣੇ ਰਹਿੰਦੇ ਹਨ ॥੨॥੩॥

ਕਲਿਆਨ ਮਹਲਾ ੫ ਘਰੁ ੨ ॥

ਰਾਗ ਕਲਿਆਨੁ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ।

ੴ ਸਤਿਗੁਰ ਪ੍ਰਸਾਦਿ ॥

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਤੇਰੈ ਮਾਨਿ ਹਰਿ ਹਰਿ ਮਾਨਿ ॥

ਹੇ ਹਰੀ! ਤੇਰੇ (ਬਖ਼ਸ਼ੇ) ਪਿਆਰ ਦੀ ਬਰਕਤਿ ਨਾਲ, ਹੇ ਹਰੀ! ਤੇਰੇ ਦਿੱਤੇ ਪ੍ਰੇਮ ਦੀ ਰਾਹੀਂ;

ਨੈਨ ਬੈਨ ਸ੍ਰਵਨ ਸੁਨੀਐ ਅੰਗ ਅੰਗੇ ਸੁਖ ਪ੍ਰਾਨਿ ॥੧॥ ਰਹਾਉ ॥

ਅੱਖਾਂ ਨਾਲ (ਤੇਰਾ ਦਰਸਨ ਹਰ ਥਾਂ ਕਰੀਦਾ ਹੈ) ਬਚਨਾਂ ਨਾਲ (ਤੇਰੀ ਸਿਫ਼ਤ-ਸਾਲਾਹ ਕਰੀਦੀ ਹੈ) ਕੰਨਾਂ ਨਾਲ (ਤੇਰੀ ਸਿਫ਼ਤ-ਸਾਲਾਹ) ਸੁਣੀਦੀ ਹੈ, ਹਰੇਕ ਅੰਗ ਵਿਚ ਹਰੇਕ ਸਾਹ ਦੇ ਨਾਲ ਆਨੰਦ (ਪ੍ਰਾਪਤ ਹੁੰਦਾ ਹੈ) ॥੧॥ ਰਹਾਉ ॥

ਇਤ ਉਤ ਦਹ ਦਿਸਿ ਰਵਿਓ ਮੇਰ ਤਿਨਹਿ ਸਮਾਨਿ ॥੧॥

(ਪ੍ਰਭੂ ਤੋਂ ਮਿਲੇ ਪਿਆਰ ਦੀ ਬਰਕਤਿ ਨਾਲ ਉਹ ਪ੍ਰਭੂ) ਹਰ ਥਾਂ ਦਸੀਂ ਪਾਸੀਂ ਵਿਆਪਕ ਦਿੱਸ ਪੈਂਦਾ ਹੈ, ਸੁਮੇਰ ਪਰਬਤ ਅਤੇ ਤੀਲੇ ਵਿਚ ਇਕੋ ਜਿਹਾ ॥੧॥

ਜਤ ਕਤਾ ਤਤ ਪੇਖੀਐ ਹਰਿ ਪੁਰਖ ਪਤਿ ਪਰਧਾਨ ॥

ਉਹ ਪਰਧਾਨ ਪੁਰਖ ਉਹ ਸਾਰੇ ਜੀਵਾਂ ਦਾ ਮਾਲਕ ਹਰੀ ਹਰ ਥਾਂ ਵੱਸਦਾ ਦਿੱਸਣ ਲੱਗ ਪੈਂਦਾ ਹੈ।

ਸਾਧਸੰਗਿ ਭ੍ਰਮ ਭੈ ਮਿਟੇ ਕਥੇ ਨਾਨਕ ਬ੍ਰਹਮ ਗਿਆਨ ॥੨॥੧॥੪॥

ਹੇ ਨਾਨਕ! ਸਾਧ ਸੰਗਤ ਵਿਚ ਪਰਮਾਤਮਾ ਦੀ ਸਿਫ਼ਤ-ਸਾਲਾਹ ਕੀਤਿਆਂ ਸਾਰੇ ਭਰਮ ਸਾਰੇ ਡਰ ਮਿਟ ਜਾਂਦੇ ਹਨ ॥੨॥੧॥੪॥

ਕਲਿਆਨ ਮਹਲਾ ੫ ॥

ਗੁਨ ਨਾਦ ਧੁਨਿ ਅਨੰਦ ਬੇਦ ॥

(ਪਰਮਾਤਮਾ ਦੇ) ਗੁਣ (ਗਾਵਣੇ, ਜੋਗੀਆਂ ਦੇ) ਨਾਦ (ਵਜਾਣੇ ਹਨ), (ਪ੍ਰਭੂ ਦੇ ਗੁਣ ਗਾਵਣ ਤੋਂ ਪੈਦਾ ਹੋਈ) ਆਨੰਦ ਦੀ ਰੌ (ਹੀ) ਵੇਦ ਹਨ।

ਕਥਤ ਸੁਨਤ ਮੁਨਿ ਜਨਾ ਮਿਲਿ ਸੰਤ ਮੰਡਲੀ ॥੧॥ ਰਹਾਉ ॥

ਉਹ ਸੇਵਕ ਜਿਨ੍ਹਾਂ ਨੇ ਆਪਣੇ ਮਨ ਨੂੰ ਵਿਕਾਰਾਂ ਵਲੋਂ ਚੁੱਪ ਕਰਾ ਲਿਆ ਹੁੰਦਾ ਹੈ ਸਾਧ ਸੰਗਤ ਵਿਚ ਮਿਲ ਕੇ ਇਹੀ ਗੁਣ ਗਾਂਦੇ ਹਨ ਅਤੇ ਸੁਣਦੇ ਹਨ ॥੧॥ ਰਹਾਉ ॥

ਗਿਆਨ ਧਿਆਨ ਮਾਨ ਦਾਨ ਮਨ ਰਸਿਕ ਰਸਨ ਨਾਮੁ ਜਪਤ ਤਹ ਪਾਪ ਖੰਡਲੀ ॥੧॥

(ਸਾਧ ਸੰਗਤ ਵਿਚ ਜਿੱਥੇ) ਆਤਮਕ ਜੀਵਨ ਦੀ ਸੂਝ ਪ੍ਰਾਪਤ ਹੁੰਦੀ ਹੈ, ਜਿੱਥੇ ਪ੍ਰਭੂ-ਚਰਨਾਂ ਵਿਚ ਸੁਰਤ ਜੁੜਦੀ ਹੈ, ਜਿਥੇ ਹਰਿ-ਨਾਮ ਨਾਲ ਪਿਆਰ ਬਣਦਾ ਹੈ, ਜਿੱਥੇ ਹਰਿ-ਨਾਮ ਹੋਰਨਾਂ ਨੂੰ ਵੰਡਿਆ ਜਾਂਦਾ ਹੈ, ਉੱਥੇ ਰਸੀਏ ਮਨ (ਆਪਣੀ) ਜੀਭ ਨਾਲ ਨਾਮ ਜਪਦੇ ਹਨ, ਉੱਥੇ ਸਾਰੇ ਪਾਪ ਨਾਸ ਹੋ ਜਾਂਦੇ ਹਨ ॥੧॥

ਜੋਗ ਜੁਗਤਿ ਗਿਆਨ ਭੁਗਤਿ ਸੁਰਤਿ ਸਬਦ ਤਤ ਬੇਤੇ ਜਪੁ ਤਪੁ ਅਖੰਡਲੀ ॥

ਪ੍ਰਭੂ ਨਾਲ ਮਿਲਾਪ ਦੀ ਜੁਗਤਿ ਦੇ ਭੇਤ ਨੂੰ ਜਾਣਨ ਵਾਲੇ, ਆਤਮਕ ਜੀਵਨ ਦੀ ਸੂਝ-ਰੂਪ ਆਤਮਕ ਖ਼ੁਰਾਕ ਦੇ ਭੇਤ ਨੂੰ ਜਾਣਨ ਵਾਲੇ, ਗੁਰੂ ਦੇ ਸ਼ਬਦ ਦੀ ਲਗਨ ਦੇ ਭੇਤ ਨੂੰ ਜਾਣਨ ਵਾਲੇ ਮਨੁੱਖ (ਸਾਧ ਸੰਗਤ ਵਿਚ ਟਿਕ ਕੇ ਇਹੀ ਨਾਮ-ਸਿਮਰਨ ਦਾ) ਜਪ ਅਤੇ ਤਪ ਸਦਾ ਕਰਦੇ ਹਨ।

ਓਤਿ ਪੋਤਿ ਮਿਲਿ ਜੋਤਿ ਨਾਨਕ ਕਛੂ ਦੁਖੁ ਨ ਡੰਡਲੀ ॥੨॥੨॥੫॥

ਹੇ ਨਾਨਕ! ਉਹ ਮਨੁੱਖ ਰੱਬੀ ਜੋਤਿ ਨਾਲ ਮਿਲ ਕੇ ਤਾਣੇ ਪੇਟੇ ਵਾਂਗ (ਉਸ ਨਾਲ) ਇੱਕ-ਰੂਪ ਹੋ ਜਾਂਦੇ ਹਨ, (ਉਹਨਾਂ ਨੂੰ) ਕੋਈ ਭੀ ਦੁੱਖ ਦੁਖੀ ਨਹੀਂ ਕਰ ਸਕਦਾ ॥੨॥੨॥੫॥

ਕਲਿਆਨੁ ਮਹਲਾ ੫ ॥

ਕਉਨੁ ਬਿਧਿ ਤਾ ਕੀ ਕਹਾ ਕਰਉ ॥

(ਵਿਕਾਰਾਂ ਤੋਂ ਖ਼ਲਾਸੀ ਪਰਮਾਤਮਾ ਦੇ ਨਾਮ-ਰਸ ਦੀ ਬਰਕਤਿ ਨਾਲ ਹੀ ਹੋ ਸਕਦੀ ਹੈ। ਸੋ,) ਉਸ (ਪਰਮਾਤਮਾ ਦੇ ਮਿਲਾਪ) ਦਾ ਮੈਂ ਕਿਹੜਾ ਤਰੀਕਾ ਵਰਤਾਂ, ਮੈਂ ਕਿਹੜਾ ਉੱਦਮ ਕਰਾਂ?

ਧਰਤ ਧਿਆਨੁ ਗਿਆਨੁ ਸਸਤ੍ਰਗਿਆ ਅਜਰ ਪਦੁ ਕੈਸੇ ਜਰਉ ॥੧॥ ਰਹਾਉ ॥

(ਅਨੇਕਾਂ ਐਸੇ ਹਨ ਜੋ) ਸਮਾਧੀਆਂ ਲਾਂਦੇ ਹਨ, (ਅਨੇਕਾਂ ਐਸੇ ਹਨ ਜੋ) ਸ਼ਾਸਤ੍ਰ-ਵੇੱਤਾ ਸ਼ਾਸਤ੍ਰਾਰਥ ਕਰਦੇ ਰਹਿੰਦੇ ਹਨ (ਪਰ ਇਹਨਾਂ ਤਰੀਕਿਆਂ ਨਾਲ ਵਿਕਾਰਾਂ ਤੋਂ ਮੁਕਤੀ ਨਹੀਂ ਮਿਲਦੀ। ਵਿਕਾਰਾਂ ਦਾ ਦਬਾਉ ਪਿਆ ਹੀ ਰਹਿੰਦਾ ਹੈ, ਤੇ, ਇਹ) ਇਕ ਅਜਿਹੀ (ਨਿਘਰੀ ਹੋਈ) ਆਤਮਕ ਅਵਸਥਾ ਹੈ ਜੋ (ਹੁਣ) ਸਹਾਰੀ ਨਹੀਂ ਜਾ ਸਕਦੀ। ਮੈਂ ਇਸ ਨੂੰ ਸਹਾਰ ਨਹੀਂ ਸਕਦਾ (ਮੈਂ ਇਸ ਨੂੰ ਆਪਣੇ ਅੰਦਰ ਕਾਇਮ ਨਹੀਂ ਰਹਿਣ ਦੇ ਸਕਦਾ) ॥੧॥ ਰਹਾਉ ॥

ਬਿਸਨ ਮਹੇਸ ਸਿਧ ਮੁਨਿ ਇੰਦ੍ਰਾ ਕੈ ਦਰਿ ਸਰਨਿ ਪਰਉ ॥੧॥

ਵਿਸ਼ਨੂੰ, ਸ਼ਿਵ, ਸਿੱਧ, ਮੁਨੀ, ਇੰਦਰ ਦੇਵਤਾ (ਅਨੇਕਾਂ ਸੁਣੀਦੇ ਹਨ ਵਰ ਦੇਣ ਵਾਲੇ। ਪਰ ਵਿਕਾਰਾਂ ਤੋਂ ਮੁਕਤੀ ਹਾਸਲ ਕਰਨ ਲਈ ਇਹਨਾਂ ਵਿਚੋਂ) ਮੈਂ ਕਿਸ ਦੇ ਦਰ ਤੇ ਜਾਵਾਂ? ਮੈਂ ਕਿਸ ਦੀ ਸਰਨ ਪਵਾਂ? ॥੧॥

ਕਾਹੂ ਪਹਿ ਰਾਜੁ ਕਾਹੂ ਪਹਿ ਸੁਰਗਾ ਕੋਟਿ ਮਧੇ ਮੁਕਤਿ ਕਹਉ ॥

ਕਿਸੇ ਪਾਸ ਰਾਜ (ਦੇਣ ਦੀ ਤਾਕਤ ਸੁਣੀਦੀ) ਹੈ, ਕਿਸੇ ਪਾਸ ਸੁਰਗ (ਦੇਣ ਦੀ ਸਮਰਥਾ ਸੁਣੀ ਜਾ ਰਹੀ) ਹੈ। ਪਰ ਕ੍ਰੋੜਾਂ ਵਿਚੋਂ ਕੋਈ ਵਿਰਲਾ ਹੀ (ਐਸਾ ਹੋ ਸਕਦਾ ਹੈ, ਜਿਸ ਪਾਸ ਜਾ ਕੇ) ਮੈਂ (ਇਹ) ਆਖਾਂ (ਕਿ) ਵਿਕਾਰਾਂ ਤੋਂ ਖ਼ਲਾਸੀ (ਮਿਲ ਜਾਏ)।

ਕਹੁ ਨਾਨਕ ਨਾਮ ਰਸੁ ਪਾਈਐ ਸਾਧੂ ਚਰਨ ਗਹਉ ॥੨॥੩॥੬॥

ਨਾਨਕ ਆਖਦਾ ਹੈ- (ਮੁਕਤੀ ਹਰਿ-ਨਾਮ ਤੋਂ ਹੀ ਮਿਲਦੀ ਹੈ, ਤੇ) ਨਾਮ ਦਾ ਸੁਆਦ (ਤਦੋਂ ਹੀ) ਮਿਲ ਸਕਦਾ ਹੈ (ਜਦੋਂ) ਮੈਂ ਗੁਰੂ ਦੇ ਚਰਨ (ਜਾ) ਫੜਾਂ ॥੨॥੩॥੬॥

ਕਲਿਆਨ ਮਹਲਾ ੫ ॥

ਪ੍ਰਾਨਪਤਿ ਦਇਆਲ ਪੁਰਖ ਪ੍ਰਭ ਸਖੇ ॥

ਹੇ (ਜੀਵਾਂ ਦੀ) ਜਿੰਦ ਦੇ ਮਾਲਕ! ਹੇ ਦਇਆ ਦੇ ਘਰ ਪੁਰਖ ਪ੍ਰਭੂ! ਹੇ ਮਿੱਤਰ!

ਗਰਭ ਜੋਨਿ ਕਲਿ ਕਾਲ ਜਾਲ ਦੁਖ ਬਿਨਾਸਨੁ ਹਰਿ ਰਖੇ ॥੧॥ ਰਹਾਉ ॥

ਹੇ ਹਰੀ! ਤੂੰ ਹੀ ਗਰਭ-ਜੋਨਿ ਦਾ ਨਾਸ ਕਰਨ ਵਾਲਾ ਹੈਂ (ਜੂਨਾਂ ਦੇ ਗੇੜ ਵਿਚੋਂ ਕੱਢਣ ਵਾਲਾ ਹੈਂ), ਤੂੰ ਹੀ ਝਗੜੇ ਕਲੇਸ਼ਾਂ ਦਾ ਨਾਸ ਕਰਨ ਵਾਲਾ ਹੈਂ, ਤੂੰ ਹੀ ਆਤਮਕ ਮੌਤ ਲਿਆਉਣ ਵਾਲੀਆਂ ਮੋਹ ਦੀਆਂ ਫਾਹੀਆਂ ਕੱਟਣ ਵਾਲਾ ਹੈਂ, ਤੂੰ ਹੀ ਦੁੱਖਾਂ ਦਾ ਨਾਸ ਕਰਨ ਵਾਲਾ ਹੈਂ, ਤੂੰ ਹੀ ਰਾਖਾ ਹੈਂ ॥੧॥ ਰਹਾਉ ॥

ਨਾਮ ਧਾਰੀ ਸਰਨਿ ਤੇਰੀ ॥

(ਹੇ ਪ੍ਰਭੂ) ਮੈਂ ਤੇਰੀ ਸਰਨ ਆਇਆ ਹਾਂ, (ਮਿਹਰ ਕਰ, ਮੈਂ ਤੇਰਾ) ਨਾਮ (ਆਪਣੇ ਅੰਦਰ) ਵਸਾਈ ਰੱਖਾਂ,

ਪ੍ਰਭ ਦਇਆਲ ਟੇਕ ਮੇਰੀ ॥੧॥

ਹੇ ਦਇਆਲ ਪ੍ਰਭੂ! ਮੈਨੂੰ ਇਕ ਤੇਰਾ ਹੀ ਸਹਾਰਾ ਹੈ ॥੧॥

ਅਨਾਥ ਦੀਨ ਆਸਵੰਤ ॥

ਨਿਮਾਣੇ ਤੇ ਗਰੀਬ (ਇਕ ਤੇਰੀ ਹੀ ਸਹਾਇਤਾ ਦੀ) ਆਸ ਰੱਖਦੇ ਹਨ।

ਨਾਮੁ ਸੁਆਮੀ ਮਨਹਿ ਮੰਤ ॥੨॥

ਹੇ ਸੁਆਮੀ! (ਮਿਹਰ ਕਰ, ਤੇਰਾ) ਨਾਮ-ਮੰਤ੍ਰ (ਮੇਰੇ) ਮਨ ਵਿਚ (ਟਿਕਿਆ ਰਹੇ) ॥੨॥

ਤੁਝ ਬਿਨਾ ਪ੍ਰਭ ਕਿਛੂ ਨ ਜਾਨੂ ॥

ਹੇ ਪ੍ਰਭੂ! ਤੇਰੀ ਸਰਨ ਪਏ ਰਹਿਣ ਤੋਂ ਬਿਨਾ ਮੈਂ ਹੋਰ ਕੁਝ ਭੀ ਨਹੀਂ ਜਾਣਦਾ।

ਸਰਬ ਜੁਗ ਮਹਿ ਤੁਮ ਪਛਾਨੂ ॥੩॥

ਸਾਰੇ ਜੁਗਾਂ ਵਿਚ ਤੂੰ ਹੀ (ਅਸਾਂ ਜੀਵਾਂ ਦਾ) ਮਿੱਤਰ ਹੈਂ ॥੩॥

ਹਰਿ ਮਨਿ ਬਸੇ ਨਿਸਿ ਬਾਸਰੋ ॥

ਹੇ ਹਰੀ! ਦਿਨ ਰਾਤ (ਮੇਰੇ) ਮਨ ਵਿਚ ਟਿਕਿਆ ਰਹੁ।

ਗੋਬਿੰਦ ਨਾਨਕ ਆਸਰੋ ॥੪॥੪॥੭॥

ਹੇ ਗੋਬਿੰਦ! ਤੂੰ ਹੀ ਨਾਨਕ ਦਾ ਆਸਰਾ ਹੈਂ ॥੪॥੪॥੭॥

ਕਲਿਆਨ ਮਹਲਾ ੫ ॥

ਮਨਿ ਤਨਿ ਜਾਪੀਐ ਭਗਵਾਨ ॥

ਮਨ ਵਿਚ ਹਿਰਦੇ ਵਿਚ (ਸਦਾ) ਭਗਵਾਨ (ਦਾ ਨਾਮ) ਜਪਦੇ ਰਹਿਣਾ ਚਾਹੀਦਾ ਹੈ।

ਗੁਰ ਪੂਰੇ ਸੁਪ੍ਰਸੰਨ ਭਏ ਸਦਾ ਸੂਖ ਕਲਿਆਨ ॥੧॥ ਰਹਾਉ ॥

(ਜਿਸ ਮਨੁੱਖ ਉੱਤੇ) ਪੂਰੇ ਸਤਿਗੁਰੂ ਜੀ ਦਇਆਲ ਹੁੰਦੇ ਹਨ (ਉਹ ਮਨੁੱਖ ਭਗਵਾਨ ਦਾ ਨਾਮ ਜਪਦਾ ਹੈ, ਜਿਸ ਦੀ ਬਰਕਤਿ ਨਾਲ ਉਸ ਦੇ ਅੰਦਰ) ਸਦਾ ਸੁਖ ਆਨੰਦ (ਬਣਿਆ ਰਹਿੰਦਾ ਹੈ) ॥੧॥ ਰਹਾਉ ॥

ਸਰਬ ਕਾਰਜ ਸਿਧਿ ਭਏ ਗਾਇ ਗੁਨ ਗੁਪਾਲ ॥

ਸ੍ਰਿਸ਼ਟੀ ਦੇ ਪਾਲਣਹਾਰ ਪ੍ਰਭੂ ਦੇ ਗੁਣ ਗਾ ਕੇ (ਮਨੁੱਖ ਨੂੰ ਆਪਣੇ) ਸਾਰੇ ਕੰਮਾਂ ਦੀ ਸਫਲਤਾ ਪ੍ਰਾਪਤ ਹੋ ਜਾਂਦੀ ਹੈ।

ਮਿਲਿ ਸਾਧਸੰਗਤਿ ਪ੍ਰਭੂ ਸਿਮਰੇ ਨਾਠਿਆ ਦੁਖ ਕਾਲ ॥੧॥

ਜਿਸ ਮਨੁੱਖ ਨੇ ਸਾਧ ਸੰਗਤ ਵਿਚ ਮਿਲ ਕੇ ਪ੍ਰਭੂ ਜੀ ਦਾ ਨਾਮ ਸਿਮਰਿਆ ਉਸ ਦੇ ਆਤਮਕ ਮੌਤ ਤੋਂ ਪੈਦਾ ਹੋਣ ਵਾਲੇ ਸਾਰੇ ਦੁੱਖ ਨਾਸ ਹੋ ਜਾਂਦੇ ਹਨ ॥੧॥

ਕਰਿ ਕਿਰਪਾ ਪ੍ਰਭ ਮੇਰਿਆ ਕਰਉ ਦਿਨੁ ਰੈਨਿ ਸੇਵ ॥

ਹੇ ਮੇਰੇ ਪ੍ਰਭੂ! ਮਿਹਰ ਕਰ, ਦਿਨ ਰਾਤ ਮੈਂ ਤੇਰੀ ਭਗਤੀ ਕਰਦਾ ਰਹਾਂ।


ਸੂਚੀ (1 - 1430)
ਜਪੁ ਅੰਗ: 1 - 8
ਸੋ ਦਰੁ ਅੰਗ: 8 - 10
ਸੋ ਪੁਰਖੁ ਅੰਗ: 10 - 12
ਸੋਹਿਲਾ ਅੰਗ: 12 - 13
ਸਿਰੀ ਰਾਗੁ ਅੰਗ: 14 - 93
ਰਾਗੁ ਮਾਝ ਅੰਗ: 94 - 150
ਰਾਗੁ ਗਉੜੀ ਅੰਗ: 151 - 346
ਰਾਗੁ ਆਸਾ ਅੰਗ: 347 - 488
ਰਾਗੁ ਗੂਜਰੀ ਅੰਗ: 489 - 526
ਰਾਗੁ ਦੇਵਗੰਧਾਰੀ ਅੰਗ: 527 - 536
ਰਾਗੁ ਬਿਹਾਗੜਾ ਅੰਗ: 537 - 556
ਰਾਗੁ ਵਡਹੰਸੁ ਅੰਗ: 557 - 594
ਰਾਗੁ ਸੋਰਠਿ ਅੰਗ: 595 - 659
ਰਾਗੁ ਧਨਾਸਰੀ ਅੰਗ: 660 - 695
ਰਾਗੁ ਜੈਤਸਰੀ ਅੰਗ: 696 - 710
ਰਾਗੁ ਟੋਡੀ ਅੰਗ: 711 - 718
ਰਾਗੁ ਬੈਰਾੜੀ ਅੰਗ: 719 - 720
ਰਾਗੁ ਤਿਲੰਗ ਅੰਗ: 721 - 727
ਰਾਗੁ ਸੂਹੀ ਅੰਗ: 728 - 794
ਰਾਗੁ ਬਿਲਾਵਲੁ ਅੰਗ: 795 - 858
ਰਾਗੁ ਗੋਂਡ ਅੰਗ: 859 - 875
ਰਾਗੁ ਰਾਮਕਲੀ ਅੰਗ: 876 - 974
ਰਾਗੁ ਨਟ ਨਾਰਾਇਨ ਅੰਗ: 975 - 983
ਰਾਗੁ ਮਾਲੀ ਗਉੜਾ ਅੰਗ: 984 - 988
ਰਾਗੁ ਮਾਰੂ ਅੰਗ: 989 - 1106
ਰਾਗੁ ਤੁਖਾਰੀ ਅੰਗ: 1107 - 1117
ਰਾਗੁ ਕੇਦਾਰਾ ਅੰਗ: 1118 - 1124
ਰਾਗੁ ਭੈਰਉ ਅੰਗ: 1125 - 1167
ਰਾਗੁ ਬਸੰਤੁ ਅੰਗ: 1168 - 1196
ਰਾਗੁ ਸਾਰੰਗ ਅੰਗ: 1197 - 1253
ਰਾਗੁ ਮਲਾਰ ਅੰਗ: 1254 - 1293
ਰਾਗੁ ਕਾਨੜਾ ਅੰਗ: 1294 - 1318
ਰਾਗੁ ਕਲਿਆਨ ਅੰਗ: 1319 - 1326
ਰਾਗੁ ਪ੍ਰਭਾਤੀ ਅੰਗ: 1327 - 1351
ਰਾਗੁ ਜੈਜਾਵੰਤੀ ਅੰਗ: 1352 - 1359
ਸਲੋਕ ਸਹਸਕ੍ਰਿਤੀ ਅੰਗ: 1353 - 1360
ਗਾਥਾ ਮਹਲਾ ੫ ਅੰਗ: 1360 - 1361
ਫੁਨਹੇ ਮਹਲਾ ੫ ਅੰਗ: 1361 - 1363
ਚਉਬੋਲੇ ਮਹਲਾ ੫ ਅੰਗ: 1363 - 1364
ਸਲੋਕੁ ਭਗਤ ਕਬੀਰ ਜੀਉ ਕੇ ਅੰਗ: 1364 - 1377
ਸਲੋਕੁ ਸੇਖ ਫਰੀਦ ਕੇ ਅੰਗ: 1377 - 1385
ਸਵਈਏ ਸ੍ਰੀ ਮੁਖਬਾਕ ਮਹਲਾ ੫ ਅੰਗ: 1385 - 1389
ਸਵਈਏ ਮਹਲੇ ਪਹਿਲੇ ਕੇ ਅੰਗ: 1389 - 1390
ਸਵਈਏ ਮਹਲੇ ਦੂਜੇ ਕੇ ਅੰਗ: 1391 - 1392
ਸਵਈਏ ਮਹਲੇ ਤੀਜੇ ਕੇ ਅੰਗ: 1392 - 1396
ਸਵਈਏ ਮਹਲੇ ਚਉਥੇ ਕੇ ਅੰਗ: 1396 - 1406
ਸਵਈਏ ਮਹਲੇ ਪੰਜਵੇ ਕੇ ਅੰਗ: 1406 - 1409
ਸਲੋਕੁ ਵਾਰਾ ਤੇ ਵਧੀਕ ਅੰਗ: 1410 - 1426
ਸਲੋਕੁ ਮਹਲਾ ੯ ਅੰਗ: 1426 - 1429
ਮੁੰਦਾਵਣੀ ਮਹਲਾ ੫ ਅੰਗ: 1429 - 1429
ਰਾਗਮਾਲਾ ਅੰਗ: 1430 - 1430