ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ

ਅੰਗ - 1353


ਅਸਥਿਰੁ ਜੋ ਮਾਨਿਓ ਦੇਹ ਸੋ ਤਉ ਤੇਰਉ ਹੋਇ ਹੈ ਖੇਹ ॥

ਜਿਸ (ਆਪਣੇ) ਸਰੀਰ ਨੂੰ ਤੂੰ ਸਦਾ ਕਾਇਮ ਰਹਿਣ ਵਾਲਾ ਸਮਝੀ ਬੈਠਾ ਹੈਂ, ਤੇਰਾ ਉਹ (ਸਰੀਰ) ਤਾਂ (ਜ਼ਰੂਰ) ਸੁਆਹ ਹੋ ਜਾਇਗਾ।

ਕਿਉ ਨ ਹਰਿ ਕੋ ਨਾਮੁ ਲੇਹਿ ਮੂਰਖ ਨਿਲਾਜ ਰੇ ॥੧॥

ਹੇ ਮੂਰਖ! ਹੇ ਬੇ-ਸ਼ਰਮ! ਤੂੰ ਕਿਉਂ ਪਰਮਾਤਮਾ ਦਾ ਨਾਮ ਨਹੀਂ ਜਪਦਾ? ॥੧॥

ਰਾਮ ਭਗਤਿ ਹੀਏ ਆਨਿ ਛਾਡਿ ਦੇ ਤੈ ਮਨ ਕੋ ਮਾਨੁ ॥

(ਆਪਣੇ) ਮਨ ਦਾ ਅਹੰਕਾਰ ਛੱਡ ਦੇਹ, ਪਰਮਾਤਮਾ ਦੀ ਭਗਤੀ (ਆਪਣੇ) ਹਿਰਦੇ ਵਿਚ ਵਸਾ ਲੈ!

ਨਾਨਕ ਜਨ ਇਹ ਬਖਾਨਿ ਜਗ ਮਹਿ ਬਿਰਾਜੁ ਰੇ ॥੨॥੪॥

ਦਾਸ ਨਾਨਕ (ਤੈਨੂੰ ਮੁੜ ਮੁੜ) ਇਹ ਗੱਲ ਹੀ ਆਖਦਾ ਹੈ ਕਿ ਇਹੋ ਜਿਹਾ ਸੁਚੱਜਾ ਜੀਵਨ ਜੀਉ! ॥੨॥੪॥

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥

ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ 'ਹੋਂਦ ਵਾਲਾ' ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀਂ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਸਲੋਕ ਸਹਸਕ੍ਰਿਤੀ ਮਹਲਾ ੧ ॥

ਗੁਰੂ ਨਾਨਕਦੇਵ ਜੀ ਦੇ ਸਹਸਕ੍ਰਿਤੀ ਸਲੋਕ।

ਪੜਿੑ ਪੁਸ੍ਤਕ ਸੰਧਿਆ ਬਾਦੰ ॥

ਪੰਡਿਤ (ਵੇਦ ਆਦਿਕ ਧਾਰਮਿਕ) ਪੁਸਤਕਾਂ ਪੜ੍ਹ ਕੇ ਸੰਧਿਆ ਕਰਦਾ ਹੈ, ਅਤੇ (ਹੋਰਨਾਂ ਨਾਲ) ਚਰਚਾ ਕਰਦਾ ਹੈ,

ਸਿਲ ਪੂਜਸਿ ਬਗੁਲ ਸਮਾਧੰ ॥

ਮੂਰਤੀ ਪੂਜਦਾ ਹੈ ਅਤੇ ਬਗਲੇ ਵਾਂਗ ਸਮਾਧੀ ਲਾਂਦਾ ਹੈ;

ਮੁਖਿ ਝੂਠੁ ਬਿਭੂਖਨ ਸਾਰੰ ॥

ਮੁਖੋਂ ਝੂਠ ਬੋਲਦਾ ਹੈ (ਪਰ ਉਸ ਝੂਠ ਨੂੰ) ਬੜੇ ਸੋਹਣੇ ਗਹਣਿਆਂ ਵਾਂਗ ਸੋਹਣਾ ਕਰ ਕੇ ਵਿਖਾਲਦਾ ਹੈ;

ਤ੍ਰੈਪਾਲ ਤਿਹਾਲ ਬਿਚਾਰੰ ॥

(ਹਰ ਰੋਜ਼) ਤਿੰਨ ਵੇਲੇ ਗਾਯਤ੍ਰੀ ਮੰਤ੍ਰ ਨੂੰ ਵਿਚਾਰਦਾ ਹੈ;

ਗਲਿ ਮਾਲਾ ਤਿਲਕ ਲਿਲਾਟੰ ॥

ਗਲ ਵਿਚ ਮਾਲਾ ਰੱਖਦਾ ਹੈ, ਮੱਥੇ ਉਤੇ ਤਿਲਕ ਲਾਂਦਾ ਹੈ;

ਦੁਇ ਧੋਤੀ ਬਸਤ੍ਰ ਕਪਾਟੰ ॥

ਸਦਾ ਦੋ ਧੋਤੀਆਂ (ਆਪਣੇ ਪਾਸ) ਰੱਖਦਾ ਹੈ, ਤੇ (ਸੰਧਿਆ ਕਰਨ ਵੇਲੇ) ਸਿਰ ਉਤੇ ਇਕ ਵਸਤ੍ਰ ਧਰ ਲੈਂਦਾ ਹੈ।

ਜੋ ਜਾਨਸਿ ਬ੍ਰਹਮੰ ਕਰਮੰ ॥

ਪਰ ਜੋ ਮਨੁੱਖ ਪਰਮਾਤਮਾ ਦੀ ਭਗਤੀ ਦਾ ਕੰਮ ਜਾਣਦਾ ਹੋਵੇ,

ਸਭ ਫੋਕਟ ਨਿਸਚੈ ਕਰਮੰ ॥

ਤਦ ਨਿਸ਼ਚਾ ਕਰ ਕੇ ਜਾਣ ਲਵੋ ਕਿ ਉਸ ਦੇ ਵਾਸਤੇ ਇਹ ਸਾਰੇ ਕੰਮ ਫੋਕੇ ਹਨ।

ਕਹੁ ਨਾਨਕ ਨਿਸਚੌ ਧੵਿਾਵੈ ॥

ਨਾਨਕ ਆਖਦਾ ਹੈ- (ਮਨੁੱਖ) ਸਰਧਾ ਧਾਰ ਕੇ ਪਰਮਾਤਮਾ ਨੂੰ ਸਿਮਰੇ (ਕੇਵਲ ਇਹੋ ਰਸਤਾ ਲਾਭਦਾਇਕ ਹੈ, ਪਰ)

ਬਿਨੁ ਸਤਿਗੁਰ ਬਾਟ ਨ ਪਾਵੈ ॥੧॥

ਇਹ ਰਸਤਾ ਸਤਿਗੁਰੂ ਤੋਂ ਬਿਨਾ ਨਹੀਂ ਲੱਭਦਾ ॥੧॥

ਨਿਹਫਲੰ ਤਸੵ ਜਨਮਸੵ ਜਾਵਦ ਬ੍ਰਹਮ ਨ ਬਿੰਦਤੇ ॥

ਜਦ ਤਕ ਮਨੁੱਖ ਪਰਮਾਤਮਾ ਨਾਲ ਸਾਂਝ ਨਹੀਂ ਪਾਂਦਾ, ਤਦ ਤਕ ਉਸ ਦਾ (ਮਨੁੱਖਾ) ਜਨਮ ਵਿਅਰਥ ਹੈ।

ਸਾਗਰੰ ਸੰਸਾਰਸੵ ਗੁਰਪਰਸਾਦੀ ਤਰਹਿ ਕੇ ॥

(ਜੋ ਮਨੁੱਖ) ਗੁਰੂ ਦੀ ਕਿਰਪਾ ਦੀ ਰਾਹੀਂ (ਪਰਮਾਤਮਾ ਨਾਲ ਸਾਂਝ ਪਾਂਦੇ ਹਨ, ਉਹ) ਅਨੇਕਾਂ ਹੀ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ।

ਕਰਣ ਕਾਰਣ ਸਮਰਥੁ ਹੈ ਕਹੁ ਨਾਨਕ ਬੀਚਾਰਿ ॥

ਹੇ ਨਾਨਕ! (ਪਰਮਾਤਮਾ ਦਾ ਨਾਮ ਮੁੜ ਮੁੜ) ਆਖ, (ਪਰਮਾਤਮਾ ਦੇ ਨਾਮ ਦੀ) ਵਿਚਾਰ ਕਰ, (ਉਹ) ਜਗਤ ਦਾ ਮੂਲ (ਪਰਮਾਤਮਾ) ਸਭ ਤਾਕਤਾਂ ਦਾ ਮਾਲਕ ਹੈ।

ਕਾਰਣੁ ਕਰਤੇ ਵਸਿ ਹੈ ਜਿਨਿ ਕਲ ਰਖੀ ਧਾਰਿ ॥੨॥

ਜਿਸ ਪ੍ਰਭੂ ਨੇ (ਜਗਤ ਵਿਚ ਆਪਣੀ) ਸੱਤਿਆ ਟਿਕਾ ਰੱਖੀ ਹੈ, ਉਸ ਕਰਤਾਰ ਦੇ ਇਖ਼ਤਿਆਰ ਵਿਚ ਹੀ (ਹਰੇਕ) ਸਬਬ ਹੈ ॥੨॥

ਜੋਗ ਸਬਦੰ ਗਿਆਨ ਸਬਦੰ ਬੇਦ ਸਬਦੰ ਤ ਬ੍ਰਾਹਮਣਹ ॥

(ਵਰਨ-ਵੰਡ ਦੇ ਵਿਤਕਰੇ ਪਾਣ ਵਾਲੇ ਆਖਦੇ ਹਨ ਕਿ) ਜੋਗ ਦਾ ਧਰਮ ਗਿਆਨ ਪ੍ਰਾਪਤ ਕਰਨਾ ਹੈ (ਬ੍ਰਹਮ ਦੀ ਵਿਚਾਰ ਕਰਨਾ ਹੈ;) ਬ੍ਰਾਹਮਣਾਂ ਦਾ ਧਰਮ ਵੇਦਾਂ ਦੀ ਵਿਚਾਰ ਹੈ;

ਖੵਤ੍ਰੀ ਸਬਦੰ ਸੂਰ ਸਬਦੰ ਸੂਦ੍ਰ ਸਬਦੰ ਪਰਾ ਕ੍ਰਿਤਹ ॥

ਖਤ੍ਰੀਆਂ ਦਾ ਧਰਮ ਸੂਰਮਿਆਂ ਵਾਲੇ ਕੰਮ ਕਰਨਾ ਹੈ ਅਤੇ ਸ਼ੂਦਰਾਂ ਦਾ ਧਰਮ ਦੂਜਿਆਂ ਦੀ ਸੇਵਾ ਕਰਨੀ ਹੈ।

ਸਰਬ ਸਬਦੰ ਤ ਏਕ ਸਬਦੰ ਜੇ ਕੋ ਜਾਨਸਿ ਭੇਉ ॥

ਪਰ ਸਭ ਤੋਂ ਸ੍ਰੇਸ਼ਟ ਧਰਮ ਇਹ ਹੈ ਕਿ ਪਰਮਾਤਮਾ ਦਾ ਸਿਮਰਨ ਕੀਤਾ ਜਾਏ। ਜੇ ਕੋਈ ਮਨੁੱਖ ਇਸ ਭੇਤ ਨੂੰ ਸਮਝ ਲਏ,

ਨਾਨਕ ਤਾ ਕੋ ਦਾਸੁ ਹੈ ਸੋਈ ਨਿਰੰਜਨ ਦੇਉ ॥੩॥

ਨਾਨਕ ਉਸ ਮਨੁੱਖ ਦਾ ਦਾਸ ਹੈ, ਉਹ ਮਨੁੱਖ ਪਰਮਾਤਮਾ ਦਾ ਰੂਪ ਹੋ ਜਾਂਦਾ ਹੈ ॥੩॥

ਏਕ ਕ੍ਰਿਸ੍ਨੰ ਤ ਸਰਬ ਦੇਵਾ ਦੇਵ ਦੇਵਾ ਤ ਆਤਮਹ ॥

ਇਕ ਪਰਮਾਤਮਾ ਹੀ ਸਾਰੇ ਦੇਵਤਿਆਂ ਦਾ ਆਤਮਾ ਹੈ, ਦੇਵਤਿਆਂ ਦੇ ਦੇਵਤਿਆਂ ਦਾ ਭੀ ਆਤਮਾ ਹੈ।

ਆਤਮੰ ਸ੍ਰੀ ਬਾਸ੍ਵਦੇਵਸੵ ਜੇ ਕੋਈ ਜਾਨਸਿ ਭੇਵ ॥

ਜੋ ਮਨੁੱਖ ਪ੍ਰਭੂ ਦੇ ਆਤਮਾ ਦਾ ਭੇਤ ਜਾਣ ਲੈਂਦਾ ਹੈ,

ਨਾਨਕ ਤਾ ਕੋ ਦਾਸੁ ਹੈ ਸੋਈ ਨਿਰੰਜਨ ਦੇਵ ॥੪॥

ਨਾਨਕ ਉਸ ਮਨੁੱਖ ਦਾ ਦਾਸ ਹੈ, ਉਹ ਮਨੁੱਖ ਪਰਮਾਤਮਾ ਦਾ ਰੂਪ ਹੈ ॥੪॥

ਸਲੋਕ ਸਹਸਕ੍ਰਿਤੀ ਮਹਲਾ ੫ ॥

ਸਹਸਕ੍ਰਿਤੀ ਸਲੋਕਾਂ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ।

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥

ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ 'ਹੋਂਦ ਵਾਲਾ' ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀਂ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਕਤੰਚ ਮਾਤਾ ਕਤੰਚ ਪਿਤਾ ਕਤੰਚ ਬਨਿਤਾ ਬਿਨੋਦ ਸੁਤਹ ॥

ਕਿੱਥੇ ਰਹਿ ਜਾਂਦੀ ਹੈ ਮਾਂ, ਤੇ ਕਿੱਥੇ ਰਹਿ ਜਾਂਦਾ ਹੈ ਪਿਉ? ਤੇ ਕਿੱਥੇ ਰਹਿ ਜਾਂਦੇ ਹਨ ਇਸਤ੍ਰੀ ਪੁੱਤ੍ਰਾਂ ਦੇ ਲਾਡ-ਪਿਆਰ?

ਕਤੰਚ ਭ੍ਰਾਤ ਮੀਤ ਹਿਤ ਬੰਧਵ ਕਤੰਚ ਮੋਹ ਕੁਟੰਬੵਤੇ ॥

ਕਿੱਥੇ ਰਹਿ ਜਾਂਦੇ ਹਨ ਭਰਾ ਮਿਤ੍ਰ ਹਿਤੂ ਤੇ ਸਨਬੰਧੀ? ਤੇ ਕਿੱਥੇ ਰਹਿ ਜਾਂਦਾ ਹੈ ਪਰਵਾਰ ਦਾ ਮੋਹ?

ਕਤੰਚ ਚਪਲ ਮੋਹਨੀ ਰੂਪੰ ਪੇਖੰਤੇ ਤਿਆਗੰ ਕਰੋਤਿ ॥

ਕਿੱਥੇ ਜਾਂਦੀ ਹੈ ਮਨ ਨੂੰ ਮੋਹਣ ਵਾਲੀ ਇਹ ਚੰਚਲ ਮਾਇਆ ਵੇਖਦਿਆਂ ਵੇਖਦਿਆਂ ਹੀ ਛੱਡ ਜਾਂਦੀ ਹੈ।

ਰਹੰਤ ਸੰਗ ਭਗਵਾਨ ਸਿਮਰਣ ਨਾਨਕ ਲਬਧੵੰ ਅਚੁਤ ਤਨਹ ॥੧॥

ਹੇ ਨਾਨਕ! (ਮਨੁੱਖ ਦੇ) ਨਾਲ (ਸਦਾ) ਰਹਿੰਦਾ ਹੈ ਭਗਵਾਨ ਦਾ ਭਜਨ (ਹੀ), ਤੇ ਇਹ ਭਜਨ ਮਿਲਦਾ ਹੈ ਸੰਤ ਜਨਾਂ ਤੋਂ ॥੧॥


ਸੂਚੀ (1 - 1430)
ਜਪੁ ਅੰਗ: 1 - 8
ਸੋ ਦਰੁ ਅੰਗ: 8 - 10
ਸੋ ਪੁਰਖੁ ਅੰਗ: 10 - 12
ਸੋਹਿਲਾ ਅੰਗ: 12 - 13
ਸਿਰੀ ਰਾਗੁ ਅੰਗ: 14 - 93
ਰਾਗੁ ਮਾਝ ਅੰਗ: 94 - 150
ਰਾਗੁ ਗਉੜੀ ਅੰਗ: 151 - 346
ਰਾਗੁ ਆਸਾ ਅੰਗ: 347 - 488
ਰਾਗੁ ਗੂਜਰੀ ਅੰਗ: 489 - 526
ਰਾਗੁ ਦੇਵਗੰਧਾਰੀ ਅੰਗ: 527 - 536
ਰਾਗੁ ਬਿਹਾਗੜਾ ਅੰਗ: 537 - 556
ਰਾਗੁ ਵਡਹੰਸੁ ਅੰਗ: 557 - 594
ਰਾਗੁ ਸੋਰਠਿ ਅੰਗ: 595 - 659
ਰਾਗੁ ਧਨਾਸਰੀ ਅੰਗ: 660 - 695
ਰਾਗੁ ਜੈਤਸਰੀ ਅੰਗ: 696 - 710
ਰਾਗੁ ਟੋਡੀ ਅੰਗ: 711 - 718
ਰਾਗੁ ਬੈਰਾੜੀ ਅੰਗ: 719 - 720
ਰਾਗੁ ਤਿਲੰਗ ਅੰਗ: 721 - 727
ਰਾਗੁ ਸੂਹੀ ਅੰਗ: 728 - 794
ਰਾਗੁ ਬਿਲਾਵਲੁ ਅੰਗ: 795 - 858
ਰਾਗੁ ਗੋਂਡ ਅੰਗ: 859 - 875
ਰਾਗੁ ਰਾਮਕਲੀ ਅੰਗ: 876 - 974
ਰਾਗੁ ਨਟ ਨਾਰਾਇਨ ਅੰਗ: 975 - 983
ਰਾਗੁ ਮਾਲੀ ਗਉੜਾ ਅੰਗ: 984 - 988
ਰਾਗੁ ਮਾਰੂ ਅੰਗ: 989 - 1106
ਰਾਗੁ ਤੁਖਾਰੀ ਅੰਗ: 1107 - 1117
ਰਾਗੁ ਕੇਦਾਰਾ ਅੰਗ: 1118 - 1124
ਰਾਗੁ ਭੈਰਉ ਅੰਗ: 1125 - 1167
ਰਾਗੁ ਬਸੰਤੁ ਅੰਗ: 1168 - 1196
ਰਾਗੁ ਸਾਰੰਗ ਅੰਗ: 1197 - 1253
ਰਾਗੁ ਮਲਾਰ ਅੰਗ: 1254 - 1293
ਰਾਗੁ ਕਾਨੜਾ ਅੰਗ: 1294 - 1318
ਰਾਗੁ ਕਲਿਆਨ ਅੰਗ: 1319 - 1326
ਰਾਗੁ ਪ੍ਰਭਾਤੀ ਅੰਗ: 1327 - 1351
ਰਾਗੁ ਜੈਜਾਵੰਤੀ ਅੰਗ: 1352 - 1359
ਸਲੋਕ ਸਹਸਕ੍ਰਿਤੀ ਅੰਗ: 1353 - 1360
ਗਾਥਾ ਮਹਲਾ ੫ ਅੰਗ: 1360 - 1361
ਫੁਨਹੇ ਮਹਲਾ ੫ ਅੰਗ: 1361 - 1663
ਚਉਬੋਲੇ ਮਹਲਾ ੫ ਅੰਗ: 1363 - 1364
ਸਲੋਕੁ ਭਗਤ ਕਬੀਰ ਜੀਉ ਕੇ ਅੰਗ: 1364 - 1377
ਸਲੋਕੁ ਸੇਖ ਫਰੀਦ ਕੇ ਅੰਗ: 1377 - 1385
ਸਵਈਏ ਸ੍ਰੀ ਮੁਖਬਾਕ ਮਹਲਾ ੫ ਅੰਗ: 1385 - 1389
ਸਵਈਏ ਮਹਲੇ ਪਹਿਲੇ ਕੇ ਅੰਗ: 1389 - 1390
ਸਵਈਏ ਮਹਲੇ ਦੂਜੇ ਕੇ ਅੰਗ: 1391 - 1392
ਸਵਈਏ ਮਹਲੇ ਤੀਜੇ ਕੇ ਅੰਗ: 1392 - 1396
ਸਵਈਏ ਮਹਲੇ ਚਉਥੇ ਕੇ ਅੰਗ: 1396 - 1406
ਸਵਈਏ ਮਹਲੇ ਪੰਜਵੇ ਕੇ ਅੰਗ: 1406 - 1409
ਸਲੋਕੁ ਵਾਰਾ ਤੇ ਵਧੀਕ ਅੰਗ: 1410 - 1426
ਸਲੋਕੁ ਮਹਲਾ ੯ ਅੰਗ: 1426 - 1429
ਮੁੰਦਾਵਣੀ ਮਹਲਾ ੫ ਅੰਗ: 1429 - 1429
ਰਾਗਮਾਲਾ ਅੰਗ: 1430 - 1430