ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ

ਅੰਗ - 1355


ਰਾਜੰ ਤ ਮਾਨੰ ਅਭਿਮਾਨੰ ਤ ਹੀਨੰ ॥

ਜਿਥੇ ਰਾਜ ਹੈ, ਉਥੇ ਅਹੰਕਾਰ ਭੀ ਹੈ, ਜਿਥੇ ਅਹੰਕਾਰ ਹੈ, ਉਥੇ ਨਿਰਾਦਰੀ ਭੀ ਹੈ।

ਪ੍ਰਵਿਰਤਿ ਮਾਰਗੰ ਵਰਤੰਤਿ ਬਿਨਾਸਨੰ ॥

ਸੋ ਦੁਨੀਆ ਦੇ ਰਸਤੇ ਵਿਚ ਹਰੇਕ ਚੀਜ਼ ਦਾ ਅੰਤ (ਭੀ) ਹੈ।

ਗੋਬਿੰਦ ਭਜਨ ਸਾਧ ਸੰਗੇਣ ਅਸਥਿਰੰ ਨਾਨਕ ਭਗਵੰਤ ਭਜਨਾਸਨੰ ॥੧੨॥

ਸਦਾ-ਥਿਰ ਰਹਿਣ ਵਾਲੀ ਪਰਮਾਤਮਾ ਦੀ ਭਗਤੀ ਹੀ ਹੈ ਜੋ ਸਾਧ ਸੰਗਤ (ਦੇ ਆਸਰੇ ਕੀਤੀ ਜਾ ਸਕਦੀ ਹੈ)। (ਇਸ ਵਾਸਤੇ) ਹੇ ਨਾਨਕ! ਭਗਵਾਨ ਦੇ ਭਜਨ ਦਾ ਭੋਜਨ (ਆਪਣੀ ਜਿੰਦ ਨੂੰ ਦੇਹ) ॥੧੨॥

ਕਿਰਪੰਤ ਹਰੀਅੰ ਮਤਿ ਤਤੁ ਗਿਆਨੰ ॥

ਜਿਥੇ ਪਰਮਾਤਮਾ ਦੀ ਕਿਰਪਾ ਹੋਵੇ ਉਥੇ ਮਨੁੱਖ ਦੀ ਅਕਲ ਨੂੰ ਸਹੀ ਜੀਵਨ ਦੀ ਸੂਝ ਆ ਜਾਂਦੀ ਹੈ,

ਬਿਗਸੀਧੵਿ ਬੁਧਾ ਕੁਸਲ ਥਾਨੰ ॥

(ਅਜੇਹੀ ਬੁੱਧੀ) ਸੁਖ ਦਾ ਟਿਕਾਣਾ ਬਣ ਜਾਂਦੀ ਹੈ, (ਅਜੇਹੀ ਬੁੱਧੀ ਵਾਲੇ) ਗਿਆਨਵਾਨ ਲੋਕ ਸਦਾ ਖਿੜੇ ਰਹਿੰਦੇ ਹਨ।

ਬਸੵਿੰਤ ਰਿਖਿਅੰ ਤਿਆਗਿ ਮਾਨੰ ॥

ਮਾਣ ਤਿਆਗਣ ਕਰ ਕੇ ਉਹਨਾਂ ਦੇ ਇੰਦ੍ਰੇ ਵੱਸ ਵਿਚ ਰਹਿੰਦੇ ਹਨ,

ਸੀਤਲੰਤ ਰਿਦਯੰ ਦ੍ਰਿੜੁ ਸੰਤ ਗਿਆਨੰ ॥

ਉਹਨਾਂ ਦਾ ਹਿਰਦਾ (ਸਦਾ) ਸੀਤਲ ਰਹਿੰਦਾ ਹੈ, ਇਹ ਸ਼ਾਂਤੀ ਵਾਲਾ ਗਿਆਨ ਉਹਨਾਂ ਦੇ ਅੰਦਰ ਪੱਕਾ ਰਹਿੰਦਾ ਹੈ।

ਰਹੰਤ ਜਨਮੰ ਹਰਿ ਦਰਸ ਲੀਣਾ ॥

ਪਰਮਾਤਮਾ ਦੇ ਦੀਦਾਰ ਵਿਚ ਮਸਤ ਅਜੇਹੇ ਬੰਦਿਆਂ ਦਾ ਜਨਮ (-ਮਰਨ) ਮੁੱਕ ਜਾਂਦਾ ਹੈ,

ਬਾਜੰਤ ਨਾਨਕ ਸਬਦ ਬੀਣਾਂ ॥੧੩॥

ਹੇ ਨਾਨਕ! ਉਹਨਾਂ ਦੇ ਅੰਦਰ ਪਰਮਾਤਮਾ ਦੀ ਸਿਫ਼ਤ-ਸਾਲਾਹ ਦੀ ਬਾਣੀ ਦੇ ਵਾਜੇ (ਸਦਾ) ਵੱਜਦੇ ਹਨ ॥੧੩॥

ਕਹੰਤ ਬੇਦਾ ਗੁਣੰਤ ਗੁਨੀਆ ਸੁਣੰਤ ਬਾਲਾ ਬਹੁ ਬਿਧਿ ਪ੍ਰਕਾਰਾ ॥

ਜੋ ਕੁਝ ਵੇਦ ਆਖਦੇ ਹਨ, ਉਸ ਨੂੰ ਵਿਦਵਾਨ ਮਨੁੱਖ ਕਈ ਢੰਗਾਂ ਤਰੀਕਿਆਂ ਨਾਲ ਵਿਚਾਰਦੇ ਹਨ, ਤੇ (ਉਹਨਾਂ ਦੇ) ਵਿਦਿਆਰਥੀ ਸੁਣਦੇ ਹਨ।

ਦ੍ਰਿੜੰਤ ਸੁਬਿਦਿਆ ਹਰਿ ਹਰਿ ਕ੍ਰਿਪਾਲਾ ॥

ਪਰ ਜਿਨ੍ਹਾਂ ਉਤੇ ਪਰਮਾਤਮਾ ਦੀ ਕਿਰਪਾ ਹੋਵੇ, ਉਹ (ਪਰਮਾਤਮਾ ਦੇ ਸਿਮਰਨ ਦੀ) ਸ੍ਰੇਸ਼ਟ ਵਿਦਿਆ ਨੂੰ (ਆਪਣੇ ਹਿਰਦੇ ਵਿਚ) ਦ੍ਰਿੜ ਕਰਦੇ ਹਨ।

ਨਾਮ ਦਾਨੁ ਜਾਚੰਤ ਨਾਨਕ ਦੈਨਹਾਰ ਗੁਰ ਗੋਪਾਲਾ ॥੧੪॥

ਹੇ ਨਾਨਕ! ਉਹ ਵਡਭਾਗੀ ਮਨੁੱਖ ਦੇਵਣਹਾਰ ਗੁਰੂ ਪਰਮਾਤਮਾ ਤੋਂ (ਸਦਾ) ਨਾਮਿ ਦੀ ਦਾਤ ਹੀ ਮੰਗਦੇ ਹਨ ॥੧੪॥

ਨਹ ਚਿੰਤਾ ਮਾਤ ਪਿਤ ਭ੍ਰਾਤਹ ਨਹ ਚਿੰਤਾ ਕਛੁ ਲੋਕ ਕਹ ॥

ਮਾਂ ਪਿਉ ਭਰਾ ਇਹਨਾਂ ਵਾਸਤੇ ਚਿੰਤਾ ਕਰਨੀ ਵਿਅਰਥ ਹੈ,

ਨਹ ਚਿੰਤਾ ਬਨਿਤਾ ਸੁਤ ਮੀਤਹ ਪ੍ਰਵਿਰਤਿ ਮਾਇਆ ਸਨਬੰਧਨਹ ॥

ਇਸਤ੍ਰੀ ਪੁੱਤਰ ਮਿੱਤਰ ਅਤੇ ਹੋਰ ਲੋਕ- ਜੋ ਮਾਇਆ ਵਿਚ ਪਰਵਿਰਤ ਹੋਣ ਕਰਕੇ (ਸਾਡੇ) ਸਨਬੰਧੀ ਹਨ, ਇਹਨਾਂ ਵਾਸਤੇ ਕਿਸੇ ਤਰ੍ਹਾਂ ਦੀ ਚਿੰਤਾ ਵਿਅਰਥ ਹੈ।

ਦਇਆਲ ਏਕ ਭਗਵਾਨ ਪੁਰਖਹ ਨਾਨਕ ਸਰਬ ਜੀਅ ਪ੍ਰਤਿਪਾਲਕਹ ॥੧੫॥

ਹੇ ਨਾਨਕ! ਸਾਰੇ ਜੀਵਾਂ ਦਾ ਪਾਲਣ ਵਾਲਾ ਦਇਆ ਦਾ ਸਮੁੰਦਰ ਇਕ ਭਗਵਾਨ ਅਕਾਲ ਪੁਰਖ ਹੀ ਹੈ ॥੧੫॥

ਅਨਿਤੵ ਵਿਤੰ ਅਨਿਤੵ ਚਿਤੰ ਅਨਿਤੵ ਆਸਾ ਬਹੁ ਬਿਧਿ ਪ੍ਰਕਾਰੰ ॥

ਧਨ ਨਿੱਤ ਰਹਿਣ ਵਾਲਾ ਨਹੀਂ ਹੈ, (ਇਸ ਵਾਸਤੇ ਧਨ ਦੀਆਂ) ਸੋਚਾਂ ਵਿਅਰਥ (ਉੱਦਮ) ਹੈ, ਅਤੇ ਧਨ ਦੀਆਂ ਕਈ ਕਿਸਮ ਦੀਆਂ ਆਸਾਂ (ਬਣਾਣੀਆਂ ਭੀ) ਵਿਅਰਥ ਹੈ।

ਅਨਿਤੵ ਹੇਤੰ ਅਹੰ ਬੰਧੰ ਭਰਮ ਮਾਇਆ ਮਲਨੰ ਬਿਕਾਰੰ ॥

ਨਿੱਤ ਨਾਹ ਰਹਿਣ ਵਾਲੇ ਪਦਾਰਥਾਂ ਦੇ ਮੋਹ ਦੇ ਕਾਰਨ ਹਉਮੈ ਦਾ ਬੱਧਾ ਜੀਵ ਮਾਇਆ ਦੀ ਖ਼ਾਤਰ ਭਟਕਦਾ ਹੈ, ਤੇ, ਮੈਲੇ ਮੰਦੇ ਕਰਮ ਕਰਦਾ ਹੈ।

ਫਿਰੰਤ ਜੋਨਿ ਅਨੇਕ ਜਠਰਾਗਨਿ ਨਹ ਸਿਮਰੰਤ ਮਲੀਣ ਬੁਧੵੰ ॥

ਮੈਲੀ ਮੱਤ ਵਾਲਾ ਬੰਦਾ ਅਨੇਕਾਂ ਜੂਨਾਂ ਵਿਚ ਭੌਂਦਾ ਹੈ ਅਤੇ (ਮਾਂ ਦੇ) ਪੇਟ ਦੀ ਅੱਗ ਨੂੰ ਚੇਤੇ ਨਹੀਂ ਰੱਖਦਾ (ਜੋ ਜੂਨ ਵਿਚ ਪਿਆਂ ਸਹਾਰਨੀ ਪੈਂਦੀ ਹੈ)।

ਹੇ ਗੋਬਿੰਦ ਕਰਤ ਮਇਆ ਨਾਨਕ ਪਤਿਤ ਉਧਾਰਣ ਸਾਧ ਸੰਗਮਹ ॥੧੬॥

ਨਾਨਕ (ਬੇਨਤੀ ਕਰਦਾ ਹੈ) ਹੇ ਗੋਬਿੰਦ! ਮੇਹਰ ਕਰ, ਤੇ ਜੀਵ ਨੂੰ ਸਾਧ ਸੰਗਤ ਬਖ਼ਸ਼ ਜਿਥੇ ਵਡੇ ਵਿਕਰਮੀ ਵੀ ਬਚ ਨਿਕਲਦੇ ਹਨ ॥੧੬॥

ਗਿਰੰਤ ਗਿਰਿ ਪਤਿਤ ਪਾਤਾਲੰ ਜਲੰਤ ਦੇਦੀਪੵ ਬੈਸ੍ਵਾਂਤਰਹ ॥

ਪਹਾੜ ਤੋਂ ਡਿੱਗ ਕੇ ਪਾਤਾਲ ਵਿਚ ਜਾ ਪੈਣਾ, ਭੜਕਦੀ ਅੱਗ ਵਿਚ ਸੜਨਾ,

ਬਹੰਤਿ ਅਗਾਹ ਤੋਯੰ ਤਰੰਗੰ ਦੁਖੰਤ ਗ੍ਰਹ ਚਿੰਤਾ ਜਨਮੰ ਤ ਮਰਣਹ ॥

ਡੂੰਘੇ ਪਾਣੀਆਂ ਦੀਆਂ ਠਿੱਲਾਂ ਵਿਚ ਰੁੜ੍ਹ ਜਾਣਾ- ਘਰ ਦੀ ਚਿੰਤਾ (ਮਾਇਆ ਦੇ ਮੋਹ) ਅਤੇ ਜਨਮ ਮਰਨ ਦੇ ਦੁੱਖਾਂ ਤੋਂ (ਬਚਣ ਲਈ)

ਅਨਿਕ ਸਾਧਨੰ ਨ ਸਿਧੵਤੇ ਨਾਨਕ ਅਸਥੰਭੰ ਅਸਥੰਭੰ ਅਸਥੰਭੰ ਸਬਦ ਸਾਧ ਸ੍ਵਜਨਹ ॥੧੭॥

ਅਜੇਹੇ ਅਨੇਕਾਂ (ਕਠਨ) ਸਾਧਨ, ਸਫਲ ਨਹੀਂ ਹੁੰਦੇ। ਹੇ ਨਾਨਕ! ਸਦਾ ਲਈ ਜੀਵ ਦਾ ਆਸਰਾ ਗੁਰ-ਸ਼ਬਦ ਹੀ ਹੈ ਜੋ ਸਾਧ ਸੰਗਤ ਵਿਚ ਮਿਲਦਾ ਹੈ ॥੧੭॥

ਘੋਰ ਦੁਖੵੰ ਅਨਿਕ ਹਤੵੰ ਜਨਮ ਦਾਰਿਦ੍ਰੰ ਮਹਾ ਬਿਖੵਾਦੰ ॥

ਭਿਆਨਕ ਦੁੱਖ-ਕੇਲਸ਼, (ਕੀਤੇ ਹੋਏ) ਅਨੇਕਾਂ ਖ਼ੂਨ, ਜਨਮਾਂ ਜਨਮਾਂਤਰਾਂ ਦੀ ਗ਼ਰੀਬੀ, ਵੱਡੇ ਵੱਡੇ ਪੁਆੜੇ-ਇਹ ਸਾਰੇ,

ਮਿਟੰਤ ਸਗਲ ਸਿਮਰੰਤ ਹਰਿ ਨਾਮ ਨਾਨਕ ਜੈਸੇ ਪਾਵਕ ਕਾਸਟ ਭਸਮੰ ਕਰੋਤਿ ॥੧੮॥

ਹੇ ਨਾਨਕ! ਪਰਮਾਤਮਾ ਦਾ ਨਾਮ ਸਿਮਰਿਆਂ ਮਿਟ ਜਾਂਦੇ ਹਨ, ਜਿਵੇਂ ਅੱਗ ਲੱਕੜਾਂ ਨੂੰ ਸੁਆਹ ਕਰ ਦੇਂਦੀ ਹੈ ॥੧੮॥

ਅੰਧਕਾਰ ਸਿਮਰਤ ਪ੍ਰਕਾਸੰ ਗੁਣ ਰਮੰਤ ਅਘ ਖੰਡਨਹ ॥

ਪਰਮਾਤਮਾ ਦਾ ਨਾਮ ਸਿਮਰਿਆਂ (ਅਗਿਆਨਤਾ ਦਾ) ਹਨੇਰਾ (ਦੂਰ ਹੋ ਕੇ) (ਆਤਮਕ ਜੀਵਨ ਦੀ ਸੂਝ ਦਾ) ਚਾਨਣ ਹੋ ਜਾਂਦਾ ਹੈ। ਪ੍ਰਭੂ ਦੇ ਗੁਣ ਚੇਤੇ ਕੀਤਿਆਂ ਪਾਪਾਂ ਦਾ ਨਾਸ ਹੋ ਜਾਂਦਾ ਹੈ।

ਰਿਦ ਬਸੰਤਿ ਭੈ ਭੀਤ ਦੂਤਹ ਕਰਮ ਕਰਤ ਮਹਾ ਨਿਰਮਲਹ ॥

ਪ੍ਰਭੂ ਦਾ ਨਾਮ ਹਿਰਦੇ ਵਿਚ ਵੱਸਿਆਂ ਜਮਦੂਤ ਭੀ ਡਰਦੇ ਹਨ, ਉਹ ਮਨੁੱਖ ਬੜੇ ਪਵਿਤ੍ਰ ਕਰਮ ਕਰਨ ਵਾਲਾ ਬਣ ਜਾਂਦਾ ਹੈ।

ਜਨਮ ਮਰਣ ਰਹੰਤ ਸ੍ਰੋਤਾ ਸੁਖ ਸਮੂਹ ਅਮੋਘ ਦਰਸਨਹ ॥

ਪ੍ਰਭੂ ਦੀ ਸਿਫ਼ਤ-ਸਾਲਾਹ ਸੁਣਨ ਵਾਲੇ ਦਾ ਜਨਮ ਮਰਨ (ਦਾ ਗੇੜ) ਮੁੱਕ ਜਾਂਦਾ ਹੈ, ਪ੍ਰਭੂ ਦਾ ਦੀਦਾਰ ਫਲ ਦੇਣ ਤੋਂ ਖੁੰਝਦਾ ਨਹੀਂ, ਅਨੇਕਾਂ ਸੁਖ ਦੇਂਦਾ ਹੈ।

ਸਰਣਿ ਜੋਗੰ ਸੰਤ ਪ੍ਰਿਅ ਨਾਨਕ ਸੋ ਭਗਵਾਨ ਖੇਮੰ ਕਰੋਤਿ ॥੧੯॥

ਹੇ ਨਾਨਕ! ਉਹ ਭਗਵਾਨ ਜੋ ਸੰਤਾਂ ਦਾ ਪਿਆਰਾ ਹੈ ਤੇ ਸਰਨ ਆਇਆਂ ਦੀ ਸਹੈਤਾ ਕਰਨ ਦੇ ਸਮਰੱਥ ਹੈ (ਭਗਤਾਂ ਨੂੰ ਸਭ) ਸੁਖ ਦੇਂਦਾ ਹੈ ॥੧੯॥

ਪਾਛੰ ਕਰੋਤਿ ਅਗ੍ਰਣੀਵਹ ਨਿਰਾਸੰ ਆਸ ਪੂਰਨਹ ॥

ਉਹ ਪ੍ਰਭੂ ਪਿੱਛੇ ਤੁਰਨ ਵਾਲਿਆਂ ਨੂੰ ਆਗੂ ਬਣਾ ਦੇਂਦਾ ਹੈ, ਨਿਰਾਸਿਆਂ ਦੀਆਂ ਆਸਾਂ ਪੂਰੀਆਂ ਕਰਦਾ ਹੈ।

ਨਿਰਧਨ ਭਯੰ ਧਨਵੰਤਹ ਰੋਗੀਅੰ ਰੋਗ ਖੰਡਨਹ ॥

(ਉਸ ਦੀ ਮੇਹਰ ਨਾਲ) ਕੰਗਾਲ ਧਨ ਵਾਲਾ ਬਣ ਜਾਂਦਾ ਹੈ। ਉਹ ਮਾਲਕ ਰੋਗੀਆਂ ਦੇ ਰੋਗ ਨਾਸ ਕਰਨ-ਜੋਗ ਹੈ।

ਭਗਤੵੰ ਭਗਤਿ ਦਾਨੰ ਰਾਮ ਨਾਮ ਗੁਣ ਕੀਰਤਨਹ ॥

ਪ੍ਰਭੂ ਆਪਣੇ ਭਗਤਾਂ ਨੂੰ ਆਪਣੀ ਭਗਤੀ ਨਾਮ ਅਤੇ ਗੁਣਾਂ ਦੀ ਸਿਫ਼ਤ-ਸਾਲਾਹ ਦੀ ਦਾਤ ਦੇਂਦਾ ਹੈ।

ਪਾਰਬ੍ਰਹਮ ਪੁਰਖ ਦਾਤਾਰਹ ਨਾਨਕ ਗੁਰ ਸੇਵਾ ਕਿੰ ਨ ਲਭੵਤੇ ॥੨੦॥

ਸਰਬ-ਵਿਆਪਕ ਪ੍ਰਭੂ ਸਭ ਦਾਤਾਂ ਦੇਣ ਵਾਲਾ ਹੈ। ਹੇ ਨਾਨਕ! ਗੁਰੂ ਦੀ ਸੇਵਾ ਦੀ ਰਾਹੀਂ (ਉਸ ਪਾਸੋਂ) ਕੀਹ ਕੁਝ ਨਹੀਂ ਮਿਲਦਾ? ॥੨੦॥

ਅਧਰੰ ਧਰੰ ਧਾਰਣਹ ਨਿਰਧਨੰ ਧਨ ਨਾਮ ਨਰਹਰਹ ॥

ਪਰਮਾਤਮਾ ਦਾ ਨਾਮ ਨਿਆਸਰਿਆਂ ਨੂੰ ਆਸਰਾ ਦੇਣ ਵਾਲਾ ਹੈ, ਅਤੇ ਧਨ-ਹੀਣਾਂ ਦਾ ਧਨ ਹੈ।

ਅਨਾਥ ਨਾਥ ਗੋਬਿੰਦਹ ਬਲਹੀਣ ਬਲ ਕੇਸਵਹ ॥

ਗੋਬਿੰਦ ਅਨਾਥਾਂ ਦਾ ਨਾਥ ਹੈ ਤੇ ਕੇਸ਼ਵ-ਪ੍ਰਭੂ ਨਿਤਾਣਿਆਂ ਦਾ ਤਾਣ ਹੈ।

ਸਰਬ ਭੂਤ ਦਯਾਲ ਅਚੁਤ ਦੀਨ ਬਾਂਧਵ ਦਾਮੋਦਰਹ ॥

ਅਬਿਨਾਸ਼ੀ ਪ੍ਰਭੂ ਸਭ ਜੀਵਾਂ ਉਤੇ ਦਇਆ ਕਰਨ ਵਾਲਾ ਹੈ ਅਤੇ ਕੰਗਾਲਾਂ ਦਾ ਬੰਧੂ ਹੈ।

ਸਰਬਗੵ ਪੂਰਨ ਪੁਰਖ ਭਗਵਾਨਹ ਭਗਤਿ ਵਛਲ ਕਰੁਣਾ ਮਯਹ ॥

ਸਰਬ-ਵਿਆਪਕ ਭਗਵਾਨ ਸਭ ਜੀਆਂ ਦੇ ਦਿਲ ਦੀ ਜਾਣਨ ਵਾਲਾ ਹੈ, ਭਗਤੀ ਨੂੰ ਪਿਆਰ ਕਰਦਾ ਹੈ ਅਤੇ ਤਰਸ ਦਾ ਘਰ ਹੈ।


ਸੂਚੀ (1 - 1430)
ਜਪੁ ਅੰਗ: 1 - 8
ਸੋ ਦਰੁ ਅੰਗ: 8 - 10
ਸੋ ਪੁਰਖੁ ਅੰਗ: 10 - 12
ਸੋਹਿਲਾ ਅੰਗ: 12 - 13
ਸਿਰੀ ਰਾਗੁ ਅੰਗ: 14 - 93
ਰਾਗੁ ਮਾਝ ਅੰਗ: 94 - 150
ਰਾਗੁ ਗਉੜੀ ਅੰਗ: 151 - 346
ਰਾਗੁ ਆਸਾ ਅੰਗ: 347 - 488
ਰਾਗੁ ਗੂਜਰੀ ਅੰਗ: 489 - 526
ਰਾਗੁ ਦੇਵਗੰਧਾਰੀ ਅੰਗ: 527 - 536
ਰਾਗੁ ਬਿਹਾਗੜਾ ਅੰਗ: 537 - 556
ਰਾਗੁ ਵਡਹੰਸੁ ਅੰਗ: 557 - 594
ਰਾਗੁ ਸੋਰਠਿ ਅੰਗ: 595 - 659
ਰਾਗੁ ਧਨਾਸਰੀ ਅੰਗ: 660 - 695
ਰਾਗੁ ਜੈਤਸਰੀ ਅੰਗ: 696 - 710
ਰਾਗੁ ਟੋਡੀ ਅੰਗ: 711 - 718
ਰਾਗੁ ਬੈਰਾੜੀ ਅੰਗ: 719 - 720
ਰਾਗੁ ਤਿਲੰਗ ਅੰਗ: 721 - 727
ਰਾਗੁ ਸੂਹੀ ਅੰਗ: 728 - 794
ਰਾਗੁ ਬਿਲਾਵਲੁ ਅੰਗ: 795 - 858
ਰਾਗੁ ਗੋਂਡ ਅੰਗ: 859 - 875
ਰਾਗੁ ਰਾਮਕਲੀ ਅੰਗ: 876 - 974
ਰਾਗੁ ਨਟ ਨਾਰਾਇਨ ਅੰਗ: 975 - 983
ਰਾਗੁ ਮਾਲੀ ਗਉੜਾ ਅੰਗ: 984 - 988
ਰਾਗੁ ਮਾਰੂ ਅੰਗ: 989 - 1106
ਰਾਗੁ ਤੁਖਾਰੀ ਅੰਗ: 1107 - 1117
ਰਾਗੁ ਕੇਦਾਰਾ ਅੰਗ: 1118 - 1124
ਰਾਗੁ ਭੈਰਉ ਅੰਗ: 1125 - 1167
ਰਾਗੁ ਬਸੰਤੁ ਅੰਗ: 1168 - 1196
ਰਾਗੁ ਸਾਰੰਗ ਅੰਗ: 1197 - 1253
ਰਾਗੁ ਮਲਾਰ ਅੰਗ: 1254 - 1293
ਰਾਗੁ ਕਾਨੜਾ ਅੰਗ: 1294 - 1318
ਰਾਗੁ ਕਲਿਆਨ ਅੰਗ: 1319 - 1326
ਰਾਗੁ ਪ੍ਰਭਾਤੀ ਅੰਗ: 1327 - 1351
ਰਾਗੁ ਜੈਜਾਵੰਤੀ ਅੰਗ: 1352 - 1359
ਸਲੋਕ ਸਹਸਕ੍ਰਿਤੀ ਅੰਗ: 1353 - 1360
ਗਾਥਾ ਮਹਲਾ ੫ ਅੰਗ: 1360 - 1361
ਫੁਨਹੇ ਮਹਲਾ ੫ ਅੰਗ: 1361 - 1663
ਚਉਬੋਲੇ ਮਹਲਾ ੫ ਅੰਗ: 1363 - 1364
ਸਲੋਕੁ ਭਗਤ ਕਬੀਰ ਜੀਉ ਕੇ ਅੰਗ: 1364 - 1377
ਸਲੋਕੁ ਸੇਖ ਫਰੀਦ ਕੇ ਅੰਗ: 1377 - 1385
ਸਵਈਏ ਸ੍ਰੀ ਮੁਖਬਾਕ ਮਹਲਾ ੫ ਅੰਗ: 1385 - 1389
ਸਵਈਏ ਮਹਲੇ ਪਹਿਲੇ ਕੇ ਅੰਗ: 1389 - 1390
ਸਵਈਏ ਮਹਲੇ ਦੂਜੇ ਕੇ ਅੰਗ: 1391 - 1392
ਸਵਈਏ ਮਹਲੇ ਤੀਜੇ ਕੇ ਅੰਗ: 1392 - 1396
ਸਵਈਏ ਮਹਲੇ ਚਉਥੇ ਕੇ ਅੰਗ: 1396 - 1406
ਸਵਈਏ ਮਹਲੇ ਪੰਜਵੇ ਕੇ ਅੰਗ: 1406 - 1409
ਸਲੋਕੁ ਵਾਰਾ ਤੇ ਵਧੀਕ ਅੰਗ: 1410 - 1426
ਸਲੋਕੁ ਮਹਲਾ ੯ ਅੰਗ: 1426 - 1429
ਮੁੰਦਾਵਣੀ ਮਹਲਾ ੫ ਅੰਗ: 1429 - 1429
ਰਾਗਮਾਲਾ ਅੰਗ: 1430 - 1430