ਪਰਮਾਤਮਾ ਪਾਰਬ੍ਰਹਮ ਪਰਮੇਸਰ ਹਰੇਕ ਦੇ ਹਿਰਦੇ ਵਿਚ ਵੱਸਦਾ ਹੈ।
ਨਾਨਕ ਉਸ ਕਿਰਪਾਲ ਨਾਰਾਇਣ ਤੋਂ ਕਿਰਪਾ ਦਾ ਇਹ ਦਾਨ ਮੰਗਦਾ ਹੈ ਕਿ ਉਹ ਮੈਨੂੰ ਕਦੇ ਨਾਹ ਵਿੱਸਰੇ, ਕਦੇ ਨਾਹ ਵਿੱਸਰੇ ॥੨੧॥
ਹੇ ਪਰਮ ਉੱਤਮ ਅਕਾਲ ਪੁਰਖ! (ਮੇਰੇ ਅੰਦਰ ਸਿਮਰਨ ਦੀ) ਨਾਹ ਹੀ ਸਮਰੱਥਾ ਹੈ, ਨਾ ਹੀ ਮੈਂ ਸੇਵਕ ਹਾਂ, ਨਾਹ ਹੀ ਮੇਰੇ ਅੰਦਰ (ਤੇਰੇ ਚਰਨਾਂ ਦੀ) ਪ੍ਰੀਤ ਹੈ।
ਹੇ ਕ੍ਰਿਪਾਲ ਹਰੀ! ਹੇ ਗੁਰੂ ਹਰੀ! (ਤੇਰਾ ਦਾਸ) ਨਾਨਕ ਤੇਰੀ ਮੇਹਰ ਨਾਲ (ਹੀ) ਤੇਰਾ ਨਾਮ ਸਿਮਰਦਾ ਹੈ ॥੨੨॥
ਸਾਰੇ ਜੀਵਾਂ ਦਾ ਪਾਲਣ-ਪੋਸ਼ਣ ਕਰਦਾ ਹੈ, ਕੱਪੜਾ ਆਸਰਾ ਆਦਿਕ ਦਾਤਾਂ ਦੇਂਦਾ ਹੈ।
ਸਮਰੱਥ ਚੇਤਨ-ਸਰੂਪ ਪਰਮਾਤਮਾ (ਹੀ ਜੀਵਾਂ ਨੂੰ) ਸ੍ਰੇਸ਼ਟ ਮਨੁੱਖਾ ਜਨਮ ਦੇਂਦਾ ਹੈ।
ਉਸ ਆਨੰਦ-ਰੂਪ ਪ੍ਰਭੂ ਦੀ ਕਿਰਪਾ ਨਾਲ ਜੀਵ ਸੁਖੀ ਰਹਿੰਦੇ ਹਨ। ਹੇ ਨਾਨਕ! ਜੋ ਜੀਵ ਉਸ ਹਰੀ ਨੂੰ ਸਿਮਰਦੇ ਹਨ, ਉਸ ਇਸ ਨਾਸਵੰਤ ਰਚਨਾ ਤੋਂ ਨਿਰਮੋਹ ਰਹਿੰਦੇ ਹਨ ॥੨੩॥
ਪੂਰਬਲੇ ਜਨਮਾਂ ਵਿਚ ਕੀਤੇ ਪੁੰਨ-ਕਰਮਾਂ ਦਾ ਸਦਕਾ ਰਾਜੇ (ਇਥੇ ਰਾਜ-ਮਿਲਖ ਦੀ) ਮਾਲਕੀ ਮਾਣਦੇ ਹਨ।
ਪਰ, ਹੇ ਨਾਨਕ! ਇਥੇ ਨਾਸਵੰਤ ਜਗਤ ਵਿਚ (ਉਹਨਾਂ ਸੁਖਾਂ ਦੇ ਕਾਰਨ) ਜਿਨ੍ਹਾਂ ਦੀ ਬੁੱਧੀ ਉਲਟੀ ਹੋ ਜਾਂਦੀ ਹੈ, ਉਹ ਚਿਰਕਾਲ ਤਕ ਦੁੱਖ ਭੋਗਦੇ ਹਨ ॥੨੪॥
ਜੋ ਮਨੁੱਖ ਗੋਬਿੰਦ ਦੀ ਮੇਹਰ ਤੋਂ ਵਾਂਜੇ ਹੋਏ ਹਨ, ਜਿਨ੍ਹਾਂ ਦੇ ਹਿਰਦੇ ਉਸ ਦੇ ਸਿਮਰਨ ਤੋਂ ਸੱਖਣੇ ਹਨ,
ਉਹ ਨਰੋਏ ਮਨੁੱਖ ਭੀ ਵੱਡੇ ਰੋਗੀ ਹਨ, ਕਿਉਂਕਿ ਉਹ ਦਇਆ ਸਰੂਪ ਗੋਬਿੰਦ ਨੂੰ ਵਿਸਾਰ ਰਹੇ ਹਨ ॥੨੫॥
ਕੇਵਲ ਸਿਫ਼ਤ-ਸਾਲਾਹ ਕਰਨੀ ਮਨੁੱਖਾਂ ਦਾ ਸ੍ਰੇਸ਼ਟ ਧਰਮ ਹੈ।
ਹੇ ਨਾਨਕ! ਸੰਤ ਜਨ ਪਰਮਾਤਮਾ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਜਲ ਪੀਂਦਿਆਂ ਰੱਜਦੇ ਨਹੀਂ ॥੨੬॥
ਸੰਤ ਜਨਾਂ ਨੂੰ ਮਿਤ੍ਰ ਅਤੇ ਦੁਰਜਨ ਇੱਕ-ਸਮਾਨ ਹੁੰਦੇ ਹਨ। ਦੂਜਿਆਂ ਦੀ ਵਧੀਕੀ ਨੂੰ ਸਹਾਰਨਾ-ਇਹ ਉਹਨਾਂ ਦਾ ਸੁਭਾਉ ਬਣ ਜਾਂਦਾ ਹੈ।
ਹੇ ਨਾਨਕ! ਮਿਤ੍ਰ ਤਾਂ ਅਨੇਕਾਂ ਕਿਸਮਾਂ ਦੇ ਭੋਜਨ ਲੈ ਕੇ, ਪਰ ਨਿੰਦਕ (ਉਹਨਾਂ ਨੂੰ ਮਾਰਨ ਵਾਸਤੇ) ਸ਼ਸਤ੍ਰ ਲੈ ਕੇ ਉਹਨਾਂ ਪਾਸ ਜਾਂਦੇ ਹਨ (ਉਹ ਦੋਹਾਂ ਨੂੰ ਪਿਆਰ ਦੀ ਦ੍ਰਿਸ਼ਟੀ ਨਾਲ ਤੱਕਦੇ ਹਨ) ॥੨੭॥
ਉਹਨਾਂ (ਬੰਦਿਆਂ ਦੀ) ਦੀ ਕਦੇ ਨਿਰਾਦਰੀ ਨਹੀਂ ਹੋ ਸਕਦੀ, ਉਹਨਾਂ ਦਾ ਕਦੇ ਅਪਮਾਨ ਨਹੀਂ ਹੋ ਸਕਦਾ,
ਉਹਨਾਂ ਦੀ ਕਦੇ ਭੀ ਸੋਭਾ ਨਹੀਂ ਮਿਟਦੀ, ਅਤੇ ਉਹਨਾਂ ਨੂੰ ਸੰਸਾਰ ਦੇ ਦੁੱਖ ਪੋਹ ਨਹੀਂ ਸਕਦੇ,
ਜਿਹੜੇ ਸਾਧ ਸੰਗਤ ਵਿਚ ਮਿਲ ਕੇ ਗੋਬਿੰਦ ਦਾ ਨਾਮ ਜਪਦੇ ਹਨ। ਹੇ ਨਾਨਕ! ਉਹ ਬੰਦੇ (ਸਦਾ) ਸੁਖੀ ਵਸਦੇ ਹਨ ॥੨੮॥
ਸੰਤ-ਜਨ ਅਜਿੱਤ ਸੂਰਮਿਆਂ ਦੀ ਸੈਨਾ ਹੈ। ਗ਼ਰੀਬੀ ਸੁਭਾਉ ਉਹਨਾਂ ਦੇ ਸਰੀਰ ਉਤੇ ਸੰਜੋਅ ਹੈ;
ਗੋਬਿੰਦ ਦੇ ਗੁਣ ਗਾਉਣੇ ਉਹਨਾਂ ਪਾਸ ਸ਼ਸਤ੍ਰ ਹਨ; ਗੁਰ-ਸ਼ਬਦ ਦੀ ਓਟ ਉਹਨਾਂ ਦੇ ਹੱਥ ਦੀ ਢਾਲ ਹੈ।
ਸੰਤ-ਜਨ ਪਰਮਾਤਮਾ (ਦੇ ਮਿਲਾਪ) ਦਾ ਰਸਤਾ ਭਾਲਦੇ ਰਹਿੰਦੇ ਹਨ-ਇਹ, ਮਾਨੋ, ਉਹ ਘੋੜੇ ਰਥ ਹਾਥੀਆਂ ਦੀ ਸਵਾਰੀ ਕਰਦੇ ਹਨ।
ਸੰਤ-ਜਨ ਪਰਮਾਤਮਾ ਦੀ ਸਿਫ਼ਤ-ਸਾਲਾਹ (ਦੀ ਸਹੈਤਾ) ਨਾਲ (ਕਾਮਾਦਿਕ) ਵੈਰੀ-ਦਲ ਉਤੇ ਹੱਲਾ ਕਰਦੇ ਹਨ, ਅਤੇ (ਇਸ ਤਰ੍ਹਾਂ ਉਹਨਾਂ ਵਿਚ) ਨਿਡਰ ਹੋ ਕੇ ਤੁਰੇ ਫਿਰਦੇ ਹਨ।
ਹੇ ਨਾਨਕ! ਸੰਤ-ਜਨ ਉਹਨਾਂ ਪੰਜਾਂ ਚੋਰਾਂ ਨੂੰ ਆਪਣੇ ਵੱਸ ਵਿਚ ਕਰ ਲੈਂਦੇ ਹਨ ਜੋ ਸਾਰੇ ਸੰਸਾਰ ਨੂੰ ਜਿੱਤ ਰਹੇ ਹਨ ॥੨੯॥
ਭੈੜੀ ਬੁੱਧੀ ਵਾਲਾ ਬੰਦਾ ਠਗਨੀਰੇ ਨੂੰ ਹਵਾਈ ਕਿਲ੍ਹੇ ਨੂੰ ਅਤੇ ਰੁੱਖ ਦੀ ਛਾਂ ਨੂੰ ਸਹੀ ਮੰਨ ਲੈਂਦਾ ਹੈ।
ਉਸੇ ਤਰ੍ਹਾਂ ਦਾ ਨਾਸਵੰਤ ਕੁਟੰਬ ਦਾ ਮੋਹ ਹੈ। ਹੇ ਨਾਨਕ! (ਇਸ ਨੂੰ ਤਿਆਗ ਕੇ ਸੰਤ-ਜਨ) ਪਰਮਾਤਮਾ ਦਾ ਨਾਮ ਸਿਮਰਦੇ ਹਨ ॥੩੦॥
ਨਾਹ ਹੀ ਮੈਂ ਵੇਦ-ਵਿਦਿਆ ਦਾ ਖ਼ਜ਼ਾਨਾ ਹਾਂ, ਨਾਹ ਹੀ ਮੈਂ ਗੁਣਾਂ ਦਾ ਪਾਰਖੂ ਹਾਂ, ਨਾਹ ਹੀ ਮੇਰੇ ਪਾਸ ਪਰਮਾਤਮਾ ਦੀ ਸਿਫ਼ਤ-ਸਾਲਾਹ ਹੈ।
ਮੇਰੇ ਗਲੇ ਵਿਚ ਸ੍ਰੇਸ਼ਟ ਰਾਗ ਭੀ ਨਹੀਂ, ਨਾਹ ਹੀ ਮੈਂ ਚੁਸਤ ਤੇ ਬੜਾ ਸਿਆਣਾ ਹਾਂ।
ਪੂਰਬਲੇ ਭਾਗਾਂ ਅਨੁਸਾਰ ਉੱਦਮ ਕੀਤਿਆਂ ਮਾਇਆ ਮਿਲਦੀ ਹੈ (ਉਹ ਭੀ ਮੇਰੇ ਪਾਸ ਨਹੀਂ)। (ਪਰ) ਹੇ ਨਾਨਕ! ਸਤਸੰਗ ਵਿਚ ਆ ਕੇ ਮੂਰਖ (ਭੀ) ਪੰਡਿਤ (ਬਣ ਜਾਂਦਾ ਹੈ, ਇਹੀ ਮੇਰਾ ਭੀ ਆਸਰਾ ਹੈ) ॥੩੧॥
ਜਿਹੜਾ ਮਨੁੱਖ (ਗਲੇ ਤੋਂ) ਪਰਮਾਤਮਾ ਦੇ ਨਾਮ ਦੇ ਉਚਾਰਨ ਨੂੰ ਗਲੇ ਦੀ ਸੁੰਦਰ ਮਾਲਾ ਬਣਾਂਦਾ ਹੈ, (ਹਿਰਦੇ ਵਿਚ) ਪ੍ਰੇਮ ਟਿਕਾਣ ਨੂੰ ਮਾਲਾ ਦੀ ਥੈਲੀ ਬਣਾਂਦਾ ਹੈ,
ਜਿਹੜਾ ਮਨੁੱਖ ਜੀਭ ਨਾਲ ਸਿਫ਼ਤ-ਸਾਲਾਹ ਦੀ ਬਾਣੀ ਉਚਾਰਦਾ ਹੈ, ਉਹ ਮਾਇਆ ਦੇ ਪ੍ਰਭਾਵ ਤੋਂ ਬਚ ਜਾਂਦਾ ਹੈ ॥੩੨॥
ਜਿਹੜਾ ਬੰਦਾ ਸਤਿਗੁਰੂ ਦੇ ਉਪਦੇਸ਼ ਤੋਂ ਸੱਖਣਾ ਹੈ, ਉਸ ਭੈੜੀ ਬੱਧ ਵਾਲੇ ਦਾ ਜੀਵਨ ਫਿਟਕਾਰ-ਯੋਗ ਹੈ।
ਉਹ ਮੂਰਖ ਕੁੱਤੇ ਸੂਰ ਖੋਤੇ ਕਾਂ ਸੱਪ ਦੇ ਬਰਾਬਰ (ਜਾਣੋ) ॥੩੩॥
ਜਿਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਟਿਕਾਂਦਾ ਹੈ, ਪਰਮਾਤਮਾ ਦੇ ਚਰਨ-ਕਮਲਾਂ ਨੂੰ ਸਿਮਰਦਾ ਹੈ,