ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ

ਅੰਗ - 1358


ਭੈ ਅਟਵੀਅੰ ਮਹਾ ਨਗਰ ਬਾਸੰ ਧਰਮ ਲਖੵਣ ਪ੍ਰਭ ਮਇਆ ॥

ਡਰਾਉਣਾ ਜੰਗਲ ਤਕੜਾ ਵੱਸਦਾ ਸ਼ਹਿਰ ਜਾਪਣ ਲੱਗ ਪੈਂਦਾ ਹੈ-ਇਹ ਹਨ ਧਰਮ ਦੇ ਲੱਛਣ ਜੋ ਪ੍ਰਭੂ ਦੀ ਮੇਹਰ ਨਾਲ ਪ੍ਰਾਪਤ ਹੁੰਦੇ ਹਨ।

ਸਾਧ ਸੰਗਮ ਰਾਮ ਰਾਮ ਰਮਣੰ ਸਰਣਿ ਨਾਨਕ ਹਰਿ ਹਰਿ ਦਯਾਲ ਚਰਣੰ ॥੪੪॥

ਹੇ ਨਾਨਕ! (ਉਹ ਧਰਮ ਹੈ-) ਸਾਧ ਸੰਗਤ ਵਿਚ ਜਾ ਕੇ ਪਰਮਾਤਮਾ ਦਾ ਨਾਮ ਸਿਮਰਨਾ ਤੇ ਦਿਆਲ ਪ੍ਰਭੂ ਦੇ ਚਰਨਾਂ ਦਾ ਆਸਰਾ ਲੈਣਾ ॥੪੪॥

ਹੇ ਅਜਿਤ ਸੂਰ ਸੰਗ੍ਰਾਮੰ ਅਤਿ ਬਲਨਾ ਬਹੁ ਮਰਦਨਹ ॥

ਹੇ ਨਾਹ ਜਿੱਤੇ ਜਾਣ ਵਾਲੇ (ਮੋਹ)! ਤੂੰ ਜੁੱਧ ਦਾ ਸੂਰਮਾ ਹੈਂ, ਤੂੰ ਅਨੇਕਾਂ ਮਹਾਂ ਬਲੀਆਂ ਨੂੰ ਮਲ ਦੇਣ ਵਾਲਾ ਹੈਂ।

ਗਣ ਗੰਧਰਬ ਦੇਵ ਮਾਨੁਖੵੰ ਪਸੁ ਪੰਖੀ ਬਿਮੋਹਨਹ ॥

ਗਣ ਗੰਧਰਬ ਦੇਵਤੇ ਮਨੁੱਖ ਪਸ਼ੂ ਪੰਛੀ-ਇਹਨਾਂ ਸਭਨਾਂ ਨੂੰ ਤੂੰ ਮੋਹ ਲੈਂਦਾ ਹੈਂ।

ਹਰਿ ਕਰਣਹਾਰੰ ਨਮਸਕਾਰੰ ਸਰਣਿ ਨਾਨਕ ਜਗਦੀਸ੍ਵਰਹ ॥੪੫॥

(ਪਰ ਇਸ ਦੀ ਮਾਰ ਤੋਂ ਬਚਣ ਲਈ) ਹੇ ਨਾਨਕ! ਜਗਤ ਦੇ ਮਾਲਕ ਪ੍ਰਭੂ ਦੀ ਸਰਨ ਲੈ ਅਤੇ ਜਗਤ ਦੇ ਰਚਣਹਾਰ ਹਰੀ ਨੂੰ ਨਮਸਕਾਰ ਕਰ ॥੪੫॥

ਹੇ ਕਾਮੰ ਨਰਕ ਬਿਸ੍ਰਾਮੰ ਬਹੁ ਜੋਨੀ ਭ੍ਰਮਾਵਣਹ ॥

ਹੇ ਕਾਮ! ਤੂੰ (ਜੀਵਾਂ ਨੂੰ ਆਪਣੇ ਵੱਸ ਵਿਚ ਕਰ ਕੇ) ਨਰਕ ਵਿਚ ਅਪੜਾਣ ਵਾਲਾ ਹੈਂ ਅਤੇ ਕਈ ਜੂਨਾਂ ਵਿਚ ਭਟਕਾਣ ਵਾਲਾ ਹੈਂ।

ਚਿਤ ਹਰਣੰ ਤ੍ਰੈ ਲੋਕ ਗੰਮੵੰ ਜਪ ਤਪ ਸੀਲ ਬਿਦਾਰਣਹ ॥

ਤੂੰ ਜੀਵਾਂ ਦੇ ਮਨ ਭਰਮਾ ਲੈਂਦਾ ਹੈਂ, ਤਿੰਨਾਂ ਹੀ ਲੋਕਾਂ ਵਿਚ ਤੇਰੀ ਪਹੁੰਚ ਹੈ, ਤੂੰ ਜੀਵਾਂ ਦੇ ਜਪ ਤਪ ਤੇ ਸੁੱਧ ਆਚਰਨ ਨਾਸ ਕਰ ਦੇਂਦਾ ਹੈਂ।

ਅਲਪ ਸੁਖ ਅਵਿਤ ਚੰਚਲ ਊਚ ਨੀਚ ਸਮਾਵਣਹ ॥

ਹੇ ਚੰਚਲ ਕਾਮ! ਤੂੰ ਸੁਖ ਤਾਂ ਥੋੜਾ ਹੀ ਦੇਂਦਾ ਹੈਂ, ਪਰ ਇਸੇ ਨਾਲ ਤੂੰ ਜੀਵਾਂ ਨੂੰ (ਸੁੱਧ ਆਚਰਨ ਦੇ) ਧਨ ਤੋਂ ਸੱਖਣਾ ਕਰ ਦੇਂਦਾ ਹੈਂ।

ਤਵ ਭੈ ਬਿਮੁੰਚਿਤ ਸਾਧ ਸੰਗਮ ਓਟ ਨਾਨਕ ਨਾਰਾਇਣਹ ॥੪੬॥

ਜੀਵ ਉੱਚੇ ਹੋਣ, ਨੀਵੇਂ ਹੋਣ, ਸਭਨਾਂ ਵਿਚ ਤੂੰ ਪਹੁੰਚ ਜਾਂਦਾ ਹੈਂ। ਸਾਧ ਸੰਗਤ ਵਿਚ ਪਹੁੰਚਿਆਂ ਤੇਰੇ ਡਰ ਤੋਂ ਖ਼ਲਾਸੀ ਮਿਲਦੀ ਹੈ। ਹੇ ਨਾਨਕ! (ਸਾਧ ਸੰਗ ਵਿਚ ਜਾ ਕੇ) ਪ੍ਰਭੂ ਦੀ ਸਰਨ ਲੈ ॥੪੬॥

ਹੇ ਕਲਿ ਮੂਲ ਕ੍ਰੋਧੰ ਕਦੰਚ ਕਰੁਣਾ ਨ ਉਪਰਜਤੇ ॥

ਹੇ ਝਗੜੇ ਦੇ ਮੁੱਢ ਕ੍ਰੋਧ! (ਤੇਰੇ ਅੰਦਰ) ਕਦੇ ਦਇਆ ਨਹੀਂ ਉਪਜਦੀ।

ਬਿਖਯੰਤ ਜੀਵੰ ਵਸੵੰ ਕਰੋਤਿ ਨਿਰਤੵੰ ਕਰੋਤਿ ਜਥਾ ਮਰਕਟਹ ॥

ਤੂੰ ਵਿਸ਼ਈ ਜੀਵਾਂ ਨੂੰ ਆਪਣੇ ਵੱਸ ਵਿਚ ਕਰ ਲੈਂਦਾ ਹੈਂ। ਤੇਰੇ ਵੱਸ ਵਿਚ ਆਇਆ ਜੀਵ ਇਉਂ ਨੱਚਦਾ ਹੈ ਜਿਵੇਂ ਬਾਂਦਰ।

ਅਨਿਕ ਸਾਸਨ ਤਾੜੰਤਿ ਜਮਦੂਤਹ ਤਵ ਸੰਗੇ ਅਧਮੰ ਨਰਹ ॥

ਤੇਰੀ ਸੰਗਤ ਵਿਚ ਜੀਵ ਨੀਚ (ਸੁਭਾਵ ਵਾਲੇ) ਬਣ ਜਾਂਦੇ ਹਨ। ਜਮਦੂਤ ਉਹਨਾਂ ਨੂੰ ਅਨੇਕਾਂ ਹੁਕਮ ਤੇ ਦੰਡ ਦੇਂਦੇ ਹਨ।

ਦੀਨ ਦੁਖ ਭੰਜਨ ਦਯਾਲ ਪ੍ਰਭੁ ਨਾਨਕ ਸਰਬ ਜੀਅ ਰਖੵਾ ਕਰੋਤਿ ॥੪੭॥

ਹੇ ਨਾਨਕ! ਦੀਨਾਂ ਦੇ ਦੁੱਖ ਦੂਰ ਕਰਨ ਵਾਲਾ ਦਿਆਲ ਪ੍ਰਭੂ ਹੀ (ਇਸ ਕ੍ਰੋਧ ਤੋਂ) ਸਭ ਜੀਵਾਂ ਦੀ ਰੱਖਿਆ ਕਰਦਾ ਹੈ (ਹੋਰ ਕੋਈ ਨਹੀਂ ਕਰ ਸਕਦਾ) ॥੪੭॥

ਹੇ ਲੋਭਾ ਲੰਪਟ ਸੰਗ ਸਿਰਮੋਰਹ ਅਨਿਕ ਲਹਰੀ ਕਲੋਲਤੇ ॥

ਹੇ ਲੋਭ! ਮੁਖੀ ਬੰਦੇ (ਭੀ) ਤੇਰੀ ਸੰਗਤ ਵਿਚ (ਰਹਿ ਕੇ ਵਿਕਾਰਾਂ ਵਿਚ) ਡੁੱਬ ਜਾਂਦੇ ਹਨ, ਤੇਰੀਆਂ ਲਹਿਰਾਂ ਵਿਚ (ਫਸ ਕੇ) ਅਨੇਕਾਂ ਕਲੋਲ ਕਰਦੇ ਹਨ।

ਧਾਵੰਤ ਜੀਆ ਬਹੁ ਪ੍ਰਕਾਰੰ ਅਨਿਕ ਭਾਂਤਿ ਬਹੁ ਡੋਲਤੇ ॥

ਤੇਰੇ ਵੱਸ ਵਿਚ ਆਏ ਹੋਏ ਜੀਵ ਕਈ ਤਰ੍ਹਾਂ ਭਟਕਦੇ ਫਿਰਦੇ ਹਨ, ਅਨੇਕਾਂ ਤਰੀਕਿਆਂ ਨਾਲ ਡੋਲਦੇ ਹਨ।

ਨਚ ਮਿਤ੍ਰੰ ਨਚ ਇਸਟੰ ਨਚ ਬਾਧਵ ਨਚ ਮਾਤ ਪਿਤਾ ਤਵ ਲਜਯਾ ॥

ਤੇਰੇ ਅਸਰ ਹੇਠ ਰਹਿਣ ਕਰਕੇ ਉਹਨਾਂ ਨੂੰ ਨਾਹ ਕਿਸੇ ਮਿਤ੍ਰ ਦੀ, ਨਾਹ ਗੁਰੂ-ਪੀਰ ਦੀ, ਨਾਹ ਸਨਬੰਧੀਆਂ ਦੀ, ਅਤੇ ਨਾ ਹੀ ਮਾਂ ਪਿਉ ਦੀ ਕੋਈ ਸ਼ਰਮ ਰਹਿੰਦੀ ਹੈ।

ਅਕਰਣੰ ਕਰੋਤਿ ਅਖਾਦੵਿ ਖਾਦੵੰ ਅਸਾਜੵੰ ਸਾਜਿ ਸਮਜਯਾ ॥

ਤੇਰੇ ਪ੍ਰਭਾਵ ਨਾਲ ਜੀਵ ਖੁਲ੍ਹੇ ਤੌਰ ਤੇ ਸਮਾਜ ਵਿਚ ਉਹ ਕੰਮ ਕਰਦਾ ਹੈ ਜੋ ਨਹੀਂ ਕਰਨੇ ਚਾਹੀਦੇ, ਉਹ ਚੀਜ਼ਾਂ ਖਾਂਦਾ ਹੈ ਜੋ ਨਹੀਂ ਖਾਣੀਆਂ ਚਾਹੀਦੀਆਂ, ਉਹ ਗੱਲਾਂ ਸ਼ੁਰੂ ਕਰ ਦੇਂਦਾ ਹੈ ਜੋ ਨਹੀਂ ਕਰਨੀਆਂ ਚਾਹੀਦੀਆਂ।

ਤ੍ਰਾਹਿ ਤ੍ਰਾਹਿ ਸਰਣਿ ਸੁਆਮੀ ਬਿਗੵਾਪ੍ਤਿ ਨਾਨਕ ਹਰਿ ਨਰਹਰਹ ॥੪੮॥

ਹੇ ਨਾਨਕ! (ਲੋਭ ਤੋਂ ਬਚਣ ਲਈ) ਇਉਂ ਅਰਦਾਸ ਕਰ-ਹੇ ਪ੍ਰਭੂ! ਹੇ ਸੁਆਮੀ! ਮੈਂ ਤੇਰੀ ਸਰਨ ਆਇਆ ਹਾਂ, ਮੈਨੂੰ ਇਸ ਤੋਂ ਬਚਾ ਲੈ, ਬਚਾ ਲੈ ॥੪੮॥

ਹੇ ਜਨਮ ਮਰਣ ਮੂਲੰ ਅਹੰਕਾਰੰ ਪਾਪਾਤਮਾ ॥

ਹੇ ਪਾਪੀ ਅਹੰਕਾਰ! ਤੂੰ ਜੀਵਾਂ ਦੇ ਜਨਮ ਮਰਨ ਦਾ ਕਾਰਨ ਹੈਂ।

ਮਿਤ੍ਰੰ ਤਜੰਤਿ ਸਤ੍ਰੰ ਦ੍ਰਿੜੰਤਿ ਅਨਿਕ ਮਾਯਾ ਬਿਸ੍ਤੀਰਨਹ ॥

ਮਾਇਆ ਦੇ ਅਨੇਕਾਂ ਖਿਲਾਰੇ ਖਿਲਾਰ ਕੇ ਤੂੰ ਮਿੱਤ੍ਰਾਂ ਦਾ ਤਿਆਗ ਕਰਾ ਕੇ ਵੈਰੀ ਪੱਕੇ ਕਰਾਈ ਜਾਂਦਾ ਹੈਂ।

ਆਵੰਤ ਜਾਵੰਤ ਥਕੰਤ ਜੀਆ ਦੁਖ ਸੁਖ ਬਹੁ ਭੋਗਣਹ ॥

(ਤੇਰੇ ਵੱਸ ਵਿਚ ਹੋ ਕੇ) ਜੀਵ ਜਨਮ ਮਰਨ ਦੇ ਗੇੜ ਵਿਚ ਪੈ ਕੇ ਥੱਕ ਜਾਂਦੇ ਹਨ, ਅਨੇਕਾਂ ਦੁੱਖ ਸੁਖ ਭੋਗਦੇ ਹਨ,

ਭ੍ਰਮ ਭਯਾਨ ਉਦਿਆਨ ਰਮਣੰ ਮਹਾ ਬਿਕਟ ਅਸਾਧ ਰੋਗਣਹ ॥

ਭਟਕਣਾ ਵਿਚ ਪੈ ਕੇ, ਮਾਨੋ, ਡਰਾਉਣੇ ਜੰਗਲ ਵਿਚੋਂ ਦੀ ਲੰਘਦੇ ਹਨ, ਅਤੇ ਬੜੇ ਭਿਆਨਕ ਲਾ-ਇਲਾਜ ਰੋਗਾਂ ਵਿਚ ਫਸੇ ਹੋਏ ਹਨ।

ਬੈਦੵੰ ਪਾਰਬ੍ਰਹਮ ਪਰਮੇਸ੍ਵਰ ਆਰਾਧਿ ਨਾਨਕ ਹਰਿ ਹਰਿ ਹਰੇ ॥੪੯॥

(ਅਹੰਕਾਰ ਦੇ ਰੋਗ ਤੋਂ ਬਚਾਣ ਵਾਲਾ) ਹਕੀਮ ਪਰਮਾਤਮਾ ਹੀ ਹੈ। ਹੇ ਨਾਨਕ! ਉਸ ਪ੍ਰਭੂ ਨੂੰ ਹਰ ਵੇਲੇ ਸਿਮਰ ॥੪੯॥

ਹੇ ਪ੍ਰਾਣ ਨਾਥ ਗੋਬਿੰਦਹ ਕ੍ਰਿਪਾ ਨਿਧਾਨ ਜਗਦ ਗੁਰੋ ॥

ਹੇ ਗੋਬਿੰਦ! ਹੇ ਜੀਵਾਂ ਦੇ ਮਾਲਕ! ਹੇ ਕਿਰਪਾ ਦੇ ਖ਼ਜ਼ਾਨੇ! ਹੇ ਜਗਤ ਦੇ ਗੁਰੂ!

ਹੇ ਸੰਸਾਰ ਤਾਪ ਹਰਣਹ ਕਰੁਣਾ ਮੈ ਸਭ ਦੁਖ ਹਰੋ ॥

ਹੇ ਦੁਨੀਆ ਦੇ ਦੁੱਖਾਂ ਦੇ ਨਾਸ ਕਰਨ ਵਾਲੇ! ਹੇ ਤਰਸ-ਸਰੂਪ ਪ੍ਰਭੂ! (ਜੀਵਾਂ ਦੇ) ਸਾਰੇ ਦੁੱਖ-ਕਲੇਸ਼ ਦੂਰ ਕਰ।

ਹੇ ਸਰਣਿ ਜੋਗ ਦਯਾਲਹ ਦੀਨਾ ਨਾਥ ਮਯਾ ਕਰੋ ॥

ਹੇ ਦਇਆ ਦੇ ਘਰ! ਹੇ ਸਰਨ ਆਇਆਂ ਦੀ ਸਹੈਤਾ ਕਰਨ-ਜੋਗ ਪ੍ਰਭੂ! ਹੇ ਦੀਨਾਂ ਦੇ ਨਾਥ! ਮੇਹਰ ਕਰ।

ਸਰੀਰ ਸ੍ਵਸਥ ਖੀਣ ਸਮਏ ਸਿਮਰੰਤਿ ਨਾਨਕ ਰਾਮ ਦਾਮੋਦਰ ਮਾਧਵਹ ॥੫੦॥

ਹੇ ਰਾਮ! ਹੇ ਦਾਮੋਦਰ! ਹੇ ਮਾਧੋ! ਸਰੀਰਕ ਅਰੋਗਤਾ ਸਮੇ ਅਤੇ ਸਰੀਰ ਦੇ ਨਾਸ ਹੋਣ ਸਮੇ (ਹਰ ਵੇਲੇ) ਨਾਨਕ ਤੈਨੂੰ ਸਿਮਰਦਾ ਰਹੇ ॥੫੦॥

ਚਰਣ ਕਮਲ ਸਰਣੰ ਰਮਣੰ ਗੋਪਾਲ ਕੀਰਤਨਹ ॥

ਸਾਧ ਸੰਗਤ ਦੀ ਰਾਹੀਂ ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ (ਲਿਆਂ), ਜਗਤ ਦੇ ਪਾਲਣਹਾਰ ਪਰਮਾਤਮਾ ਦੀ ਸਿਫ਼ਤ-ਸਾਲਾਹ ਉਚਾਰਿਆਂ-

ਸਾਧ ਸੰਗੇਣ ਤਰਣੰ ਨਾਨਕ ਮਹਾ ਸਾਗਰ ਭੈ ਦੁਤਰਹ ॥੫੧॥

(ਇਸ ਵਿਚੋਂ) ਪਾਰ ਲੰਘ ਸਕੀਦਾ ਹੈ। ਹੇ ਨਾਨਕ! (ਸੰਸਾਰ) ਇਕ ਵੱਡਾ ਭਿਆਨਕ ਸਮੁੰਦਰ ਹੈ, ਇਸ ਵਿਚੋਂ ਪਾਰ ਲੰਘਣਾ ਬਹੁਤ ਔਖਾ ਹੈ ॥੫੧॥

ਸਿਰ ਮਸ੍ਤਕ ਰਖੵਾ ਪਾਰਬ੍ਰਹਮੰ ਹਸ੍ਤ ਕਾਯਾ ਰਖੵਾ ਪਰਮੇਸ੍ਵਰਹ ॥

ਸਿਰ, ਮੱਥਾ, ਹੱਥ, ਸਰੀਰ ਦੀ (ਹਰ ਤਰ੍ਹਾਂ) ਰੱਖਿਆ ਕਰਨ ਵਾਲਾ ਪਾਰਬ੍ਰਹਮ ਪਰਮੇਸਰ (ਹੈ),

ਆਤਮ ਰਖੵਾ ਗੋਪਾਲ ਸੁਆਮੀ ਧਨ ਚਰਣ ਰਖੵਾ ਜਗਦੀਸ੍ਵਰਹ ॥

ਜਿੰਦ, ਧਨ-ਪਦਾਰਥ (ਆਦਿ ਦੀ) ਹਰ ਪ੍ਰਕਾਰ ਦੀ ਰਾਖੀ ਕਰਨ ਵਾਲਾ ਗੋਪਾਲ, ਸੁਆਮੀ, ਜਗਦੀਸਰ (ਹੀ ਹੈ)।

ਸਰਬ ਰਖੵਾ ਗੁਰ ਦਯਾਲਹ ਭੈ ਦੂਖ ਬਿਨਾਸਨਹ ॥

ਹਰ ਪ੍ਰਕਾਰ ਦੀ ਰਾਖੀ ਕਰਨ ਵਾਲਾ ਸਭ ਤੋਂ ਵੱਡਾ ਦਇਆ ਦਾ ਘਰ ਪਰਮਾਤਮਾ ਹੀ ਹੈ। ਉਹੀ ਸਾਰੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ।

ਭਗਤਿ ਵਛਲ ਅਨਾਥ ਨਾਥੇ ਸਰਣਿ ਨਾਨਕ ਪੁਰਖ ਅਚੁਤਹ ॥੫੨॥

ਹੇ ਨਾਨਕ! ਉਹ ਪ੍ਰਭੂ ਨਿਆਸਰਿਆਂ ਦਾ ਆਸਰਾ ਹੈ, ਭਗਤੀ ਨੂੰ ਪਿਆਰ ਕਰਨ ਵਾਲਾ ਹੈ। ਉਸ ਅਵਿਨਾਸ਼ੀ ਸਰਬ-ਵਿਆਪਕ ਪ੍ਰਭੂ ਦਾ ਆਸਰਾ ਲੈ ॥੫੨॥

ਜੇਨ ਕਲਾ ਧਾਰਿਓ ਆਕਾਸੰ ਬੈਸੰਤਰੰ ਕਾਸਟ ਬੇਸਟੰ ॥

ਜਿਸ (ਪਰਮਾਤਮਾ) ਨੇ ਆਪਣੀ ਸੱਤਿਆ ਨਾਲ ਆਕਾਸ਼ ਨੂੰ ਟਿਕਾਇਆ ਹੋਇਆ ਹੈ ਅਤੇ ਅੱਗ ਨੂੰ ਲੱਕੜ ਨਾਲ ਢਕਿਆ ਹੋਇਆ ਹੈ;

ਜੇਨ ਕਲਾ ਸਸਿ ਸੂਰ ਨਖੵਤ੍ਰ ਜੋਤੵਿੰ ਸਾਸੰ ਸਰੀਰ ਧਾਰਣੰ ॥

ਜਿਸ ਪ੍ਰਭੂ ਨੇ ਆਪਣੀ ਤਾਕਤ ਨਾਲ ਚੰਦ੍ਰਮਾ ਸੂਰਜ ਤਾਰਿਆਂ ਵਿਚ ਆਪਣਾ ਪ੍ਰਕਾਸ਼ ਟਿਕਾਇਆ ਹੋਇਆ ਹੈ ਅਤੇ ਸਭ ਸਰੀਰਾਂ ਵਿਚ ਸੁਆਸ ਟਿਕਾਏ ਹੋਏ ਹਨ;


ਸੂਚੀ (1 - 1430)
ਜਪੁ ਅੰਗ: 1 - 8
ਸੋ ਦਰੁ ਅੰਗ: 8 - 10
ਸੋ ਪੁਰਖੁ ਅੰਗ: 10 - 12
ਸੋਹਿਲਾ ਅੰਗ: 12 - 13
ਸਿਰੀ ਰਾਗੁ ਅੰਗ: 14 - 93
ਰਾਗੁ ਮਾਝ ਅੰਗ: 94 - 150
ਰਾਗੁ ਗਉੜੀ ਅੰਗ: 151 - 346
ਰਾਗੁ ਆਸਾ ਅੰਗ: 347 - 488
ਰਾਗੁ ਗੂਜਰੀ ਅੰਗ: 489 - 526
ਰਾਗੁ ਦੇਵਗੰਧਾਰੀ ਅੰਗ: 527 - 536
ਰਾਗੁ ਬਿਹਾਗੜਾ ਅੰਗ: 537 - 556
ਰਾਗੁ ਵਡਹੰਸੁ ਅੰਗ: 557 - 594
ਰਾਗੁ ਸੋਰਠਿ ਅੰਗ: 595 - 659
ਰਾਗੁ ਧਨਾਸਰੀ ਅੰਗ: 660 - 695
ਰਾਗੁ ਜੈਤਸਰੀ ਅੰਗ: 696 - 710
ਰਾਗੁ ਟੋਡੀ ਅੰਗ: 711 - 718
ਰਾਗੁ ਬੈਰਾੜੀ ਅੰਗ: 719 - 720
ਰਾਗੁ ਤਿਲੰਗ ਅੰਗ: 721 - 727
ਰਾਗੁ ਸੂਹੀ ਅੰਗ: 728 - 794
ਰਾਗੁ ਬਿਲਾਵਲੁ ਅੰਗ: 795 - 858
ਰਾਗੁ ਗੋਂਡ ਅੰਗ: 859 - 875
ਰਾਗੁ ਰਾਮਕਲੀ ਅੰਗ: 876 - 974
ਰਾਗੁ ਨਟ ਨਾਰਾਇਨ ਅੰਗ: 975 - 983
ਰਾਗੁ ਮਾਲੀ ਗਉੜਾ ਅੰਗ: 984 - 988
ਰਾਗੁ ਮਾਰੂ ਅੰਗ: 989 - 1106
ਰਾਗੁ ਤੁਖਾਰੀ ਅੰਗ: 1107 - 1117
ਰਾਗੁ ਕੇਦਾਰਾ ਅੰਗ: 1118 - 1124
ਰਾਗੁ ਭੈਰਉ ਅੰਗ: 1125 - 1167
ਰਾਗੁ ਬਸੰਤੁ ਅੰਗ: 1168 - 1196
ਰਾਗੁ ਸਾਰੰਗ ਅੰਗ: 1197 - 1253
ਰਾਗੁ ਮਲਾਰ ਅੰਗ: 1254 - 1293
ਰਾਗੁ ਕਾਨੜਾ ਅੰਗ: 1294 - 1318
ਰਾਗੁ ਕਲਿਆਨ ਅੰਗ: 1319 - 1326
ਰਾਗੁ ਪ੍ਰਭਾਤੀ ਅੰਗ: 1327 - 1351
ਰਾਗੁ ਜੈਜਾਵੰਤੀ ਅੰਗ: 1352 - 1359
ਸਲੋਕ ਸਹਸਕ੍ਰਿਤੀ ਅੰਗ: 1353 - 1360
ਗਾਥਾ ਮਹਲਾ ੫ ਅੰਗ: 1360 - 1361
ਫੁਨਹੇ ਮਹਲਾ ੫ ਅੰਗ: 1361 - 1663
ਚਉਬੋਲੇ ਮਹਲਾ ੫ ਅੰਗ: 1363 - 1364
ਸਲੋਕੁ ਭਗਤ ਕਬੀਰ ਜੀਉ ਕੇ ਅੰਗ: 1364 - 1377
ਸਲੋਕੁ ਸੇਖ ਫਰੀਦ ਕੇ ਅੰਗ: 1377 - 1385
ਸਵਈਏ ਸ੍ਰੀ ਮੁਖਬਾਕ ਮਹਲਾ ੫ ਅੰਗ: 1385 - 1389
ਸਵਈਏ ਮਹਲੇ ਪਹਿਲੇ ਕੇ ਅੰਗ: 1389 - 1390
ਸਵਈਏ ਮਹਲੇ ਦੂਜੇ ਕੇ ਅੰਗ: 1391 - 1392
ਸਵਈਏ ਮਹਲੇ ਤੀਜੇ ਕੇ ਅੰਗ: 1392 - 1396
ਸਵਈਏ ਮਹਲੇ ਚਉਥੇ ਕੇ ਅੰਗ: 1396 - 1406
ਸਵਈਏ ਮਹਲੇ ਪੰਜਵੇ ਕੇ ਅੰਗ: 1406 - 1409
ਸਲੋਕੁ ਵਾਰਾ ਤੇ ਵਧੀਕ ਅੰਗ: 1410 - 1426
ਸਲੋਕੁ ਮਹਲਾ ੯ ਅੰਗ: 1426 - 1429
ਮੁੰਦਾਵਣੀ ਮਹਲਾ ੫ ਅੰਗ: 1429 - 1429
ਰਾਗਮਾਲਾ ਅੰਗ: 1430 - 1430