ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ

ਅੰਗ - 1377


ਮੁਕਤਿ ਪਦਾਰਥੁ ਪਾਈਐ ਠਾਕ ਨ ਅਵਘਟ ਘਾਟ ॥੨੩੧॥

ਉਸ ਦੀ ਸੰਗਤ ਤੋਂ ਫਲ ਇਹ ਮਿਲਦਾ ਹੈ ਕਿ ਦੁਨੀਆ ਦੇ "ਬਾਦ ਬਿਬਾਦ" ਤੋਂ ਖ਼ਲਾਸੀ ਹੋ ਜਾਂਦੀ ਹੈ, ਕੋਈ ਭੀ ਵਿਕਾਰ ਇਸ ਔਖੇ ਸਫ਼ਰ ਦੇ ਰਾਹ ਵਿਚ ਰੋਕ ਨਹੀਂ ਪਾਂਦਾ ॥੨੩੧॥

ਕਬੀਰ ਏਕ ਘੜੀ ਆਧੀ ਘਰੀ ਆਧੀ ਹੂੰ ਤੇ ਆਧ ॥

ਹੇ ਕਬੀਰ! (ਚੂੰਕਿ ਦੁਨੀਆ ਦੇ "ਬਾਦ ਬਿਬਾਦ" ਤੋਂ ਖ਼ਲਾਸੀ ਸਾਧੂ ਦੀ ਸੰਗਤ ਕੀਤਿਆਂ ਹੀ ਮਿਲਦੀ ਹੈ, ਇਸ ਵਾਸਤੇ) ਇੱਕ ਘੜੀ, ਅੱਧੀ ਘੜੀ, ਘੜੀ ਦਾ ਚੌਥਾ ਹਿੱਸਾ-

ਭਗਤਨ ਸੇਤੀ ਗੋਸਟੇ ਜੋ ਕੀਨੇ ਸੋ ਲਾਭ ॥੨੩੨॥

ਜਿਤਨਾ ਚਿਰ ਭੀ ਗੁਰਮੁਖਾਂ ਦੀ ਸੰਗਤ ਕੀਤੀ ਜਾਏ, ਇਸ ਤੋਂ (ਆਤਮਕ ਜੀਵਨ ਵਿਚ) ਨਫ਼ਾ ਹੀ ਨਫ਼ਾ ਹੈ ॥੨੩੨॥

ਕਬੀਰ ਭਾਂਗ ਮਾਛੁਲੀ ਸੁਰਾ ਪਾਨਿ ਜੋ ਜੋ ਪ੍ਰਾਨੀ ਖਾਂਹਿ ॥

ਹੇ ਕਬੀਰ! ਜੇ ਲੋਕ 'ਭਗਤਨ ਸੇਤੀ ਗੋਸਟੇ' ਕਰ ਕੇ ਤੀਰਥ-ਜਾਤ੍ਰਾ ਵਰਤ-ਨੇਮ ਆਦਿਕ ਭੀ ਕਰਦੇ ਹਨ ਤੇ ਉਹ ਸ਼ਰਾਬੀ ਲੋਕ ਭੰਗ ਮੱਛੀ ਭੀ ਖਾਂਦੇ ਹਨ (ਭਾਵ, ਸਤਸੰਗ ਵਿਚ ਭੀ ਜਾਂਦੇ ਹਨ ਤੇ ਸ਼ਰਾਬ-ਕਬਾਬ ਭੀ ਖਾਂਦੇ ਪੀਂਦੇ ਹਨ, ਵਿਕਾਰ ਭੀ ਕਰਦੇ ਹਨ)

ਤੀਰਥ ਬਰਤ ਨੇਮ ਕੀਏ ਤੇ ਸਭੈ ਰਸਾਤਲਿ ਜਾਂਹਿ ॥੨੩੩॥

ਉਹਨਾਂ ਦੇ ਉਹ ਤੀਰਥ ਵਰਤ ਆਦਿਕ ਵਾਲੇ ਸਾਰੇ ਕਰਮ ਬਿਲਕੁਲ ਵਿਅਰਥ ਜਾਂਦੇ ਹਨ ॥੨੩੩॥

ਨੀਚੇ ਲੋਇਨ ਕਰਿ ਰਹਉ ਲੇ ਸਾਜਨ ਘਟ ਮਾਹਿ ॥

(ਹੇ ਮੇਰੀ ਸਤ-ਸੰਗਣ ਸਹੇਲੀਏ! ਜਦੋਂ ਦੀ ਮੈਨੂੰ 'ਸਾਧੂ ਸੰਗੁ ਪਰਾਪਤੀ' ਹੋਈ ਹੈ, ਮੈਂ 'ਭਗਤਨ ਸੇਤੀ ਗੋਸਟੇ' ਹੀ ਕਰਦੀ ਹਾਂ, ਇਸ 'ਸਾਧੂ ਸੰਗ' ਦੀ ਬਰਕਤਿ ਨਾਲ) ਪਿਆਰੇ ਪ੍ਰਭੂ-ਪਤੀ ਨੂੰ ਆਪਣੇ ਹਿਰਦੇ ਵਿਚ ਸਾਂਭ ਕੇ (ਇਹਨਾਂ 'ਭਾਂਗ ਮਾਛੁਲੀ ਸੁਰਾ' ਆਦਿਕ ਵਿਕਾਰਾਂ ਵਲੋਂ) ਮੈਂ ਆਪਣੀਆਂ ਅੱਖਾਂ ਨੀਵੀਆਂ ਕਰੀ ਰੱਖਦੀ ਹਾਂ,

ਸਭ ਰਸ ਖੇਲਉ ਪੀਅ ਸਉ ਕਿਸੀ ਲਖਾਵਉ ਨਾਹਿ ॥੨੩੪॥

(ਦੁਨੀਆ ਦੇ ਇਹਨਾਂ ਰਸਾਂ ਨਾਲ ਖੇਡਾਂ ਖੇਡਣ ਦੇ ਥਾਂ) ਮੈਂ ਪ੍ਰਭੂ-ਪਤੀ ਨਾਲ ਸਾਰੇ ਰੰਗ ਮਾਣਦੀ ਹਾਂ; ਪਰ ਮੈਂ (ਇਹ ਭੇਤ) ਕਿਸੇ ਨੂੰ ਨਹੀਂ ਦੱਸਦੀ ॥੨੩੪॥

ਆਠ ਜਾਮ ਚਉਸਠਿ ਘਰੀ ਤੁਅ ਨਿਰਖਤ ਰਹੈ ਜੀਉ ॥

(ਹੇ ਸਖੀ! ਮੈਂ ਸਿਰਫ਼ ਪ੍ਰਭੂ-ਪਤੀ ਨੂੰ ਹੀ ਆਖਦੀ ਹਾਂ ਕਿ ਹੇ ਪਤੀ!) ਅੱਠੇ ਪਹਿਰ ਹਰ ਘੜੀ ਮੇਰੀ ਜਿੰਦ ਤੈਨੂੰ ਹੀ ਤੱਕਦੀ ਰਹਿੰਦੀ ਹੈ।

ਨੀਚੇ ਲੋਇਨ ਕਿਉ ਕਰਉ ਸਭ ਘਟ ਦੇਖਉ ਪੀਉ ॥੨੩੫॥

(ਹੇ ਸਖੀ!) ਮੈਂ ਸਭ ਸਰੀਰਾਂ ਵਿਚ ਪ੍ਰਭੂ-ਪਤੀ ਨੂੰ ਹੀ ਵੇਖਦੀ ਹਾਂ, ਇਸ ਵਾਸਤੇ ਮੈਨੂੰ ਕਿਸੇ ਪ੍ਰਾਣੀ-ਮਾਤ੍ਰ ਤੋਂ ਨਫ਼ਰਤ ਨਹੀਂ ਹੈ ॥੨੩੫॥

ਸੁਨੁ ਸਖੀ ਪੀਅ ਮਹਿ ਜੀਉ ਬਸੈ ਜੀਅ ਮਹਿ ਬਸੈ ਕਿ ਪੀਉ ॥

ਹੇ ਸਹੇਲੀਏ! ('ਸਾਧੂ ਸੰਗ' ਦੀ ਬਰਕਤਿ ਨਾਲ ਮੇਰੇ ਅੰਦਰ ਇਕ ਅਚਰਜ ਖੇਡ ਬਣ ਗਈ ਹੈ, ਮੈਨੂੰ ਹੁਣ ਇਹ ਪਤਾ ਨਹੀਂ ਲੱਗਦਾ ਕਿ) ਮੇਰੀ ਜਿੰਦ ਪ੍ਰਭੂ-ਪਤੀ ਵਿਚ ਵੱਸ ਰਹੀ ਹੈ ਜਾਂ ਜਿੰਦ ਵਿਚ ਪਿਆਰਾ ਆ ਵੱਸਿਆ ਹੈ।

ਜੀਉ ਪੀਉ ਬੂਝਉ ਨਹੀ ਘਟ ਮਹਿ ਜੀਉ ਕਿ ਪੀਉ ॥੨੩੬॥

ਹੇ ਸਹੇਲੀਏ! ਤੂੰ ਹੁਣ ਇਹ ਸਮਝ ਹੀ ਨਹੀਂ ਸਕਦੀ ਕਿ ਮੇਰੇ ਅੰਦਰ ਮੇਰੀ ਜਿੰਦ ਹੈ ਜਾਂ ਮੇਰਾ ਪਿਆਰਾ ਪ੍ਰਭੂ-ਪਤੀ ॥੨੩੬॥

ਕਬੀਰ ਬਾਮਨੁ ਗੁਰੂ ਹੈ ਜਗਤ ਕਾ ਭਗਤਨ ਕਾ ਗੁਰੁ ਨਾਹਿ ॥

ਪਰ, ਹੇ ਕਬੀਰ! (ਆਖ-ਮੈਨੂੰ ਜੋ ਇਹ ਜੀਵਨ- ਦਾਤ ਮਿਲੀ ਹੈ, ਜੀਵਨ-ਦਾਤੇ ਸਤਿਗੁਰੂ ਤੋਂ ਮਿਲੀ ਹੈ ਜੋ ਆਪ ਭੀ ਨਾਮ ਦਾ ਰਸੀਆ ਹੈ; ਜਨੇਊ ਆਦਿਕ ਦੇ ਕੇ ਤੇ ਕਰਮ-ਕਾਂਡ ਦਾ ਰਾਹ ਦੱਸ ਕੇ) ਬ੍ਰਾਹਮਣ ਸਿਰਫ਼ ਦੁਨੀਆਦਾਰਾਂ ਦਾ ਹੀ ਗੁਰੂ ਅਖਵਾ ਸਕਦਾ ਹੈ, ਭਗਤੀ ਕਰਨ ਵਾਲਿਆਂ ਦਾ ਉਪਦੇਸ਼-ਦਾਤਾ ਬ੍ਰਾਹਮਣ ਨਹੀਂ ਬਣ ਸਕਦਾ,

ਅਰਝਿ ਉਰਝਿ ਕੈ ਪਚਿ ਮੂਆ ਚਾਰਉ ਬੇਦਹੁ ਮਾਹਿ ॥੨੩੭॥

ਕਿਉਂਕਿ ਇਹ ਤਾਂ ਆਪ ਹੀ ਚਹੁੰਆਂ ਵੇਦਾਂ ਦੇ ਜੱਗ ਆਦਿਕ ਕਰਮ-ਕਾਂਡ ਦੀਆਂ ਉਲਝਣਾਂ ਨੂੰ ਸੋਚ ਸੋਚ ਕੇ ਇਹਨਾਂ ਵਿਚ ਹੀ ਖਪ ਖਪ ਕੇ ਆਤਮਕ ਮੌਤ ਮਰ ਚੁੱਕਾ ਹੈ (ਇਸ ਦੀ ਆਪਣੀ ਹੀ ਜਿੰਦ ਪ੍ਰਭੂ-ਮਿਲਾਪ ਦਾ ਆਨੰਦ ਨਹੀਂ ਮਾਣ ਸਕੀ, ਇਹ ਭਗਤਾਂ ਨੂੰ ਉਹ ਸੁਆਦ ਕਿਵੇਂ ਦੇ ਦਿਵਾ ਸਕਦਾ ਹੈ?) ॥੨੩੭॥

ਹਰਿ ਹੈ ਖਾਂਡੁ ਰੇਤੁ ਮਹਿ ਬਿਖਰੀ ਹਾਥੀ ਚੁਨੀ ਨ ਜਾਇ ॥

ਪਰਮਾਤਮਾ ਦਾ ਨਾਮ, ਮਾਨੋ, ਖੰਡ ਹੈ ਜੋ ਰੇਤ ਵਿਚ ਖਿੱਲਰੀ ਹੋਈ ਹੈ, ਹਾਥੀ ਪਾਸੋਂ ਇਹ ਖੰਡ ਰੇਤ ਵਿਚੋਂ ਚੁਣੀ ਨਹੀਂ ਜਾ ਸਕਦੀ।

ਕਹਿ ਕਬੀਰ ਗੁਰਿ ਭਲੀ ਬੁਝਾਈ ਕੀਟੀ ਹੋਇ ਕੈ ਖਾਇ ॥੨੩੮॥

ਕਬੀਰ ਆਖਦਾ ਹੈ ਕਿ ਪੂਰੇ ਸਤਿਗੁਰੂ ਨੇ ਹੀ ਇਹ ਭਲੀ ਮੱਤ ਦਿੱਤੀ ਹੈ ਕਿ ਮਨੁੱਖ ਕੀੜੀ ਬਣ ਕੇ ਇਹ ਖੰਡ ਖਾ ਸਕਦਾ ਹੈ ॥੨੩੮॥

ਕਬੀਰ ਜਉ ਤੁਹਿ ਸਾਧ ਪਿਰੰਮ ਕੀ ਸੀਸੁ ਕਾਟਿ ਕਰਿ ਗੋਇ ॥

ਹੇ ਕਬੀਰ! ਜੇ ਤੈਨੂੰ ਪ੍ਰਭੂ-ਪਿਆਰ ਦੀ ਖੇਡ ਖੇਡਣ ਦੀ ਤਾਂਘ ਹੈ, ਤਾਂ ਆਪਣਾ ਸਿਰ ਕੱਟ ਕੇ ਗੇਂਦ ਬਣਾ ਲੈ (ਇਸ ਤਰ੍ਹਾਂ ਅਹੰਕਾਰ ਦੂਰ ਕਰ ਕਿ ਲੋਕ ਬੇ-ਸ਼ੱਕ ਠੇਡੇ ਪਏ ਮਾਰਨ 'ਕਬੀਰ ਰੋੜਾ ਹੋਇ ਰਹੁ ਬਾਟ ਕਾ, ਤਜਿ ਮਨ ਕਾ, ਅਭਿਮਾਨੁ')

ਖੇਲਤ ਖੇਲਤ ਹਾਲ ਕਰਿ ਜੋ ਕਿਛੁ ਹੋਇ ਤ ਹੋਇ ॥੨੩੯॥

ਇਹ ਖੇਡ ਖੇਡਦਾ ਖੇਡਦਾ ਇਤਨਾ ਮਸਤ ਹੋ ਜਾ ਕਿ (ਦੁਨੀਆ ਵਲੋਂ) ਜੋ (ਸਲੂਕ ਤੇਰੇ ਨਾਲ) ਹੋਵੇ ਉਹ ਪਿਆ ਹੋਵੇ ॥੨੩੯॥

ਕਬੀਰ ਜਉ ਤੁਹਿ ਸਾਧ ਪਿਰੰਮ ਕੀ ਪਾਕੇ ਸੇਤੀ ਖੇਲੁ ॥

ਪਰ, ਹੇ ਕਬੀਰ! ਜੇ ਤੈਨੂੰ ਪ੍ਰਭੂ-ਪਿਆਰ ਦੀ ਇਹ ਖੇਡ ਖੇਡਣ ਦੀ ਸਿੱਕ ਹੈ ਤਾਂ ਪੂਰੇ ਸਤਿਗੁਰੂ ਦੀ ਸਰਨ ਪੈ ਕੇ ਖੇਡ; (ਕਰਮ-ਕਾਂਡੀ ਬ੍ਰਾਹਮਣ ਪਾਸ ਇਹ ਚੀਜ਼ ਨਹੀਂ ਹੈ)।

ਕਾਚੀ ਸਰਸਉਂ ਪੇਲਿ ਕੈ ਨਾ ਖਲਿ ਭਈ ਨ ਤੇਲੁ ॥੨੪੦॥

ਕੱਚੀ ਸਰਹੋਂ ਪੀੜਿਆਂ ਨਾਹ ਤੇਲ ਨਿਕਲਦਾ ਹੈ ਤੇ ਨਾਹ ਹੀ ਖਲ ਬਣਦੀ ਹੈ (ਇਹੀ ਹਾਲ ਜਨੇਊ ਆਦਿਕ ਦੇ ਕੇ ਬਣੇ ਕੱਚੇ ਗੁਰੂਆਂ ਦਾ ਹੈ) ॥੨੪੦॥

ਢੂੰਢਤ ਡੋਲਹਿ ਅੰਧ ਗਤਿ ਅਰੁ ਚੀਨਤ ਨਾਹੀ ਸੰਤ ॥

ਜੋ ਮਨੁੱਖ (ਪ੍ਰਭੂ ਦੀ) ਭਾਲ ਤਾਂ ਕਰਦੇ ਹਨ, ਪਰ ਭਗਤ ਜਨਾਂ ਨੂੰ ਪਛਾਣ ਨਹੀਂ ਸਕਦੇ ਉਹ ਅੰਨ੍ਹਿਆਂ ਵਾਂਗ ਹੀ ਟਟੌਲੇ ਮਾਰਦੇ ਹਨ।

ਕਹਿ ਨਾਮਾ ਕਿਉ ਪਾਈਐ ਬਿਨੁ ਭਗਤਹੁ ਭਗਵੰਤੁ ॥੨੪੧॥

ਨਾਮਦੇਵ ਆਖਦਾ ਹੈ ਕਿ ਭਗਤੀ ਕਰਨ ਵਾਲੇ ਬੰਦਿਆਂ (ਦੀ ਸੰਗਤ) ਤੋਂ ਬਿਨਾ ਭਗਵਾਨ ਨਹੀਂ ਮਿਲ ਸਕਦਾ ॥੨੪੧॥

ਹਰਿ ਸੋ ਹੀਰਾ ਛਾਡਿ ਕੈ ਕਰਹਿ ਆਨ ਕੀ ਆਸ ॥

(ਸਾਰੇ ਸੁਖ ਪ੍ਰਭੂ ਦੇ ਸਿਮਰਨ ਵਿਚ ਹਨ, ਪਰ) ਜੋ ਮਨੁੱਖ ਪਰਮਾਤਮਾ ਦਾ ਨਾਮ-ਹੀਰਾ ਛੱਡ ਕੇ ਹੋਰ ਹੋਰ ਥਾਂ ਤੋਂ ਸੁਖਾਂ ਦੀ ਆਸ ਰੱਖਦੇ ਹਨ,

ਤੇ ਨਰ ਦੋਜਕ ਜਾਹਿਗੇ ਸਤਿ ਭਾਖੈ ਰਵਿਦਾਸ ॥੨੪੨॥

ਉਹ ਲੋਕ ਸਦਾ ਦੁੱਖ ਹੀ ਸਹਾਰਦੇ ਹਨ-ਇਹ ਸੱਚੀ ਗੱਲ ਰਵਿਦਾਸ ਦੱਸਦਾ ਹੈ ॥੨੪੨॥

ਕਬੀਰ ਜਉ ਗ੍ਰਿਹੁ ਕਰਹਿ ਤ ਧਰਮੁ ਕਰੁ ਨਾਹੀ ਤ ਕਰੁ ਬੈਰਾਗੁ ॥

ਹੇ ਕਬੀਰ! ਜੇ ਤੂੰ ਘਰ-ਬਾਰੀ ਬਣਦਾ ਹੈਂ ਤਾਂ ਘਰ-ਬਾਰੀ ਵਾਲਾ ਫ਼ਰਜ਼ ਭੀ ਨਿਬਾਹ (ਭਾਵ, ਪ੍ਰਭੂ ਦਾ ਸਿਮਰਨ ਕਰ, ਵਿਕਾਰਾਂ ਤੋਂ ਬਚਿਆ ਰਹੁ ਅਤੇ ਕਿਸੇ ਤੋਂ ਨਫ਼ਰਤ ਨਾਹ ਕਰ। ਪਰ ਗ੍ਰਿਹਸਤ ਵਿਚ ਰਹਿ ਕੇ) ਜੇ ਤੂੰ ਮਾਇਆ ਵਿਚ ਹੀ ਗ਼ਰਕੇ ਰਹਿਣਾ ਹੈ ਤਾਂ ਇਸ ਨੂੰ ਤਿਆਗਣਾ ਹੀ ਭਲਾ ਹੈ।

ਬੈਰਾਗੀ ਬੰਧਨੁ ਕਰੈ ਤਾ ਕੋ ਬਡੋ ਅਭਾਗੁ ॥੨੪੩॥

ਤਿਆਗੀ ਬਣ ਕੇ ਜੋ ਮਨੁੱਖ ਫਿਰ ਭੀ ਨਾਲ ਨਾਲ ਮਾਇਆ ਦਾ ਜੰਜਾਲ ਸਹੇੜਦਾ ਹੈ ਉਸ ਦੀ ਬੜੀ ਬਦ-ਕਿਸਮਤੀ ਸਮਝੋ (ਉਹ ਕਿਸੇ ਥਾਂ ਜੋਗਾ ਨਾਹ ਰਿਹਾ) ॥੨੪੩॥

ਸਲੋਕ ਸੇਖ ਫਰੀਦ ਕੇ ॥

ਸ਼ੇਖ ਫਰੀਦ ਜੀ ਦੇ ਸਲੋਕ।

ੴ ਸਤਿਗੁਰ ਪ੍ਰਸਾਦਿ ॥

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਜਿਤੁ ਦਿਹਾੜੈ ਧਨ ਵਰੀ ਸਾਹੇ ਲਏ ਲਿਖਾਇ ॥

ਜਿਸ ਦਿਨ (ਜੀਵ-) ਇਸਤ੍ਰੀ ਵਿਆਹੀ ਜਾਇਗੀ, ਉਹ ਸਮਾ (ਪਹਿਲਾਂ ਹੀ) ਲਿਖਿਆ ਗਿਆ ਹੈ (ਭਾਵ, ਜੀਵ ਦੇ ਜਗਤ ਵਿਚ ਆਉਣ ਤੋਂ ਪਹਿਲਾਂ ਹੀ ਇਸ ਦੀ ਮੌਤ ਦਾ ਸਮਾ ਮਿਥਿਆ ਜਾਂਦਾ ਹੈ),

ਮਲਕੁ ਜਿ ਕੰਨੀ ਸੁਣੀਦਾ ਮੁਹੁ ਦੇਖਾਲੇ ਆਇ ॥

ਮੌਤ ਦਾ ਫ਼ਰਿਸਤਾ ਜੋ ਕੰਨਾਂ ਨਾਲ ਸੁਣਿਆ ਹੀ ਹੋਇਆ ਸੀ, ਆ ਕੇ ਮੂੰਹ ਵਿਖਾਂਦਾ ਹੈ (ਭਾਵ, ਜਿਸ ਬਾਰੇ ਪਹਿਲਾਂ ਹੋਰਨਾਂ ਦੀ ਮੌਤ ਸਮੇ ਸੁਣਿਆ ਸੀ, ਹੁਣ ਉਸ ਜੀਵ-ਇਸਤ੍ਰੀ ਨੂੰ ਆ ਮੂੰਹ ਵਿਖਾਂਦਾ ਹੈ ਜਿਸ ਦੀ ਵਾਰੀ ਆ ਜਾਂਦੀ ਹੈ)।

ਜਿੰਦੁ ਨਿਮਾਣੀ ਕਢੀਐ ਹਡਾ ਕੂ ਕੜਕਾਇ ॥

ਹੱਡਾਂ ਨੂੰ ਭੰਨ ਭੰਨ ਕੇ (ਭਾਵ, ਸਰੀਰ ਨੂੰ ਰੋਗ ਆਦਿਕ ਨਾਲ ਨਿਤਾਣਾ ਕਰ ਕੇ) ਵਿਚਾਰੀ ਜਿੰਦ (ਇਸ ਵਿਚੋਂ) ਕੱਢ ਲਈ ਜਾਂਦੀ ਹੈ।

ਸਾਹੇ ਲਿਖੇ ਨ ਚਲਨੀ ਜਿੰਦੂ ਕੂੰ ਸਮਝਾਇ ॥

ਜਿੰਦ ਨੂੰ (ਇਹ ਗੱਲ) ਸਮਝਾ ਕਿ (ਮੌਤ ਦਾ) ਇਹ ਮਿਥਿਆ ਹੋਇਆ ਸਮਾ ਟਲ ਨਹੀਂ ਸਕਦਾ।

ਜਿੰਦੁ ਵਹੁਟੀ ਮਰਣੁ ਵਰੁ ਲੈ ਜਾਸੀ ਪਰਣਾਇ ॥

ਜਿੰਦ, ਮਾਨੋ, ਵਹੁਟੀ ਹੈ, ਮੌਤ (ਦਾ ਫ਼ਰਿਸਤਾ ਇਸ ਦਾ) ਲਾੜਾ ਹੈ (ਜਿੰਦ ਨੂੰ) ਵਿਆਹ ਕੇ ਜ਼ਰੂਰ ਲੈ ਜਾਇਗਾ,

ਆਪਣ ਹਥੀ ਜੋਲਿ ਕੈ ਕੈ ਗਲਿ ਲਗੈ ਧਾਇ ॥

ਇਹ (ਕਾਂਇਆਂ ਜਿੰਦ ਨੂੰ) ਆਪਣੀ ਹੱਥੀਂ ਤੋਰ ਤੇ ਕਿਸ ਦੇ ਗਲ ਲੱਗੇਗੀ? (ਭਾਵ ਨਿਆਸਰੀ ਹੋ ਜਾਇਗੀ)।

ਵਾਲਹੁ ਨਿਕੀ ਪੁਰਸਲਾਤ ਕੰਨੀ ਨ ਸੁਣੀ ਆਇ ॥

ਹੇ ਫਰੀਦ! ਤੂੰ ਕਦੇ 'ਪੁਲ ਸਿਰਾਤ' ਦਾ ਨਾਮ ਨਹੀਂ ਸੁਣਿਆ ਜੋ ਵਾਲ ਤੋਂ ਭੀ ਬਰੀਕ ਹੈ?

ਫਰੀਦਾ ਕਿੜੀ ਪਵੰਦੀਈ ਖੜਾ ਨ ਆਪੁ ਮੁਹਾਇ ॥੧॥

ਕੰਨੀਂ ਵਾਜਾਂ ਪੈਂਦਿਆਂ ਭੀ ਆਪਣੇ ਆਪ ਨੂੰ ਲੁਟਾਈ ਨਾ ਜਾਹ (ਭਾਵ, ਜਗਤ ਵਿਚ ਸਮੁੰਦਰ ਹੈ ਜਿਸ ਵਿਚ ਵਿਕਾਰਾਂ ਦੀਆਂ ਲਹਿਰਾਂ ਉੱਠ ਰਹੀਆਂ ਹਨ, ਇਸ ਵਿਚੋਂ ਸਹੀ ਸਲਾਮੱਤ ਪਾਰ ਲੰਘਣ ਲਈ 'ਦਰਵੇਸ਼ੀ', ਮਾਨੋ, ਇਕ ਪੁਲ ਹੈ, ਜੋ ਹੈ ਬਹੁਤ ਸੌੜਾ ਤੇ ਬਾਰੀਕ, ਭਾਵ, ਦਰਵੇਸ਼ੀ ਕਮਾਣੀ ਬੜੀ ਹੀ ਔਖੀ ਹੈ, ਪਰ ਦੁਨੀਆ ਦੇ ਵਿਕਾਰਾਂ ਤੋਂ ਬਚਣ ਲਈ ਰਸਤਾ ਸਿਰਫ਼ ਇਹੀ ਹੈ। ਧਰਮ-ਪੁਸਤਕਾਂ ਦੀ ਰਾਹੀਂ ਗੁਰੂ-ਪੈਗ਼ੰਬਰ ਤੈਨੂੰ ਵਿਕਾਰਾਂ ਦੀਆਂ ਲਹਿਰਾਂ ਦੇ ਖ਼ਤਰੇ ਤੋਂ ਬਚਣ ਲਈ ਵਾਜਾਂ ਮਾਰ ਰਹੇ ਹਨ; ਧਿਆਨ ਨਾਲ ਸੁਣ ਤੇ ਜੀਵਨ ਅਜ਼ਾਈਂ ਨਾਹ ਗਵਾ) ॥੧॥

ਫਰੀਦਾ ਦਰ ਦਰਵੇਸੀ ਗਾਖੜੀ ਚਲਾਂ ਦੁਨੀਆਂ ਭਤਿ ॥

ਹੇ ਫਰੀਦ! (ਪਰਮਾਤਮਾ ਦੇ) ਦਰ ਦੀ ਫ਼ਕੀਰੀ ਔਖੀ (ਕਾਰ) ਹੈ, ਤੇ ਮੈਂ ਦੁਨੀਆਦਾਰਾਂ ਵਾਂਗ ਹੀ ਤੁਰ ਰਿਹਾ ਹਾਂ,

ਬੰਨਿੑ ਉਠਾਈ ਪੋਟਲੀ ਕਿਥੈ ਵੰਞਾ ਘਤਿ ॥੨॥

('ਦੁਨੀਆ' ਵਾਲੀ) ਨਿੱਕੀ ਜਹੀ ਗੰਢ (ਮੈਂ ਭੀ) ਬੰਨ੍ਹ ਕੇ ਚੁੱਕੀ ਹੋਈ ਹੈ, ਇਸ ਨੂੰ ਸੁੱਟ ਕੇ ਕਿਥੇ ਜਾਵਾਂ? (ਭਾਵ, ਦੁਨੀਆ ਦੇ ਮੋਹ ਨੂੰ ਛੱਡਣਾ ਕੋਈ ਸੌਖਾ ਕੰਮ ਨਹੀਂ ਹੈ) ॥੨॥


ਸੂਚੀ (1 - 1430)
ਜਪੁ ਅੰਗ: 1 - 8
ਸੋ ਦਰੁ ਅੰਗ: 8 - 10
ਸੋ ਪੁਰਖੁ ਅੰਗ: 10 - 12
ਸੋਹਿਲਾ ਅੰਗ: 12 - 13
ਸਿਰੀ ਰਾਗੁ ਅੰਗ: 14 - 93
ਰਾਗੁ ਮਾਝ ਅੰਗ: 94 - 150
ਰਾਗੁ ਗਉੜੀ ਅੰਗ: 151 - 346
ਰਾਗੁ ਆਸਾ ਅੰਗ: 347 - 488
ਰਾਗੁ ਗੂਜਰੀ ਅੰਗ: 489 - 526
ਰਾਗੁ ਦੇਵਗੰਧਾਰੀ ਅੰਗ: 527 - 536
ਰਾਗੁ ਬਿਹਾਗੜਾ ਅੰਗ: 537 - 556
ਰਾਗੁ ਵਡਹੰਸੁ ਅੰਗ: 557 - 594
ਰਾਗੁ ਸੋਰਠਿ ਅੰਗ: 595 - 659
ਰਾਗੁ ਧਨਾਸਰੀ ਅੰਗ: 660 - 695
ਰਾਗੁ ਜੈਤਸਰੀ ਅੰਗ: 696 - 710
ਰਾਗੁ ਟੋਡੀ ਅੰਗ: 711 - 718
ਰਾਗੁ ਬੈਰਾੜੀ ਅੰਗ: 719 - 720
ਰਾਗੁ ਤਿਲੰਗ ਅੰਗ: 721 - 727
ਰਾਗੁ ਸੂਹੀ ਅੰਗ: 728 - 794
ਰਾਗੁ ਬਿਲਾਵਲੁ ਅੰਗ: 795 - 858
ਰਾਗੁ ਗੋਂਡ ਅੰਗ: 859 - 875
ਰਾਗੁ ਰਾਮਕਲੀ ਅੰਗ: 876 - 974
ਰਾਗੁ ਨਟ ਨਾਰਾਇਨ ਅੰਗ: 975 - 983
ਰਾਗੁ ਮਾਲੀ ਗਉੜਾ ਅੰਗ: 984 - 988
ਰਾਗੁ ਮਾਰੂ ਅੰਗ: 989 - 1106
ਰਾਗੁ ਤੁਖਾਰੀ ਅੰਗ: 1107 - 1117
ਰਾਗੁ ਕੇਦਾਰਾ ਅੰਗ: 1118 - 1124
ਰਾਗੁ ਭੈਰਉ ਅੰਗ: 1125 - 1167
ਰਾਗੁ ਬਸੰਤੁ ਅੰਗ: 1168 - 1196
ਰਾਗੁ ਸਾਰੰਗ ਅੰਗ: 1197 - 1253
ਰਾਗੁ ਮਲਾਰ ਅੰਗ: 1254 - 1293
ਰਾਗੁ ਕਾਨੜਾ ਅੰਗ: 1294 - 1318
ਰਾਗੁ ਕਲਿਆਨ ਅੰਗ: 1319 - 1326
ਰਾਗੁ ਪ੍ਰਭਾਤੀ ਅੰਗ: 1327 - 1351
ਰਾਗੁ ਜੈਜਾਵੰਤੀ ਅੰਗ: 1352 - 1359
ਸਲੋਕ ਸਹਸਕ੍ਰਿਤੀ ਅੰਗ: 1353 - 1360
ਗਾਥਾ ਮਹਲਾ ੫ ਅੰਗ: 1360 - 1361
ਫੁਨਹੇ ਮਹਲਾ ੫ ਅੰਗ: 1361 - 1663
ਚਉਬੋਲੇ ਮਹਲਾ ੫ ਅੰਗ: 1363 - 1364
ਸਲੋਕੁ ਭਗਤ ਕਬੀਰ ਜੀਉ ਕੇ ਅੰਗ: 1364 - 1377
ਸਲੋਕੁ ਸੇਖ ਫਰੀਦ ਕੇ ਅੰਗ: 1377 - 1385
ਸਵਈਏ ਸ੍ਰੀ ਮੁਖਬਾਕ ਮਹਲਾ ੫ ਅੰਗ: 1385 - 1389
ਸਵਈਏ ਮਹਲੇ ਪਹਿਲੇ ਕੇ ਅੰਗ: 1389 - 1390
ਸਵਈਏ ਮਹਲੇ ਦੂਜੇ ਕੇ ਅੰਗ: 1391 - 1392
ਸਵਈਏ ਮਹਲੇ ਤੀਜੇ ਕੇ ਅੰਗ: 1392 - 1396
ਸਵਈਏ ਮਹਲੇ ਚਉਥੇ ਕੇ ਅੰਗ: 1396 - 1406
ਸਵਈਏ ਮਹਲੇ ਪੰਜਵੇ ਕੇ ਅੰਗ: 1406 - 1409
ਸਲੋਕੁ ਵਾਰਾ ਤੇ ਵਧੀਕ ਅੰਗ: 1410 - 1426
ਸਲੋਕੁ ਮਹਲਾ ੯ ਅੰਗ: 1426 - 1429
ਮੁੰਦਾਵਣੀ ਮਹਲਾ ੫ ਅੰਗ: 1429 - 1429
ਰਾਗਮਾਲਾ ਅੰਗ: 1430 - 1430