ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ

ਅੰਗ - 139


ਸੋਭਾ ਸੁਰਤਿ ਸੁਹਾਵਣੀ ਜਿਨਿ ਹਰਿ ਸੇਤੀ ਚਿਤੁ ਲਾਇਆ ॥੨॥

ਜਿਸ ਮਨੁੱਖ ਨੇ ਪ੍ਰਭੂ ਨਾਲ ਚਿੱਤ ਜੋੜਿਆ ਹੈ, (ਜਗਤ ਵਿਚ ਉਸ ਦੀ) ਸੋਭਾ ਹੁੰਦੀ ਹੈ ਤੇ ਉਸ ਦੀ ਸੋਹਣੀ ਸੂਝ ਹੋ ਜਾਂਦੀ ਹੈ ॥੨॥

ਸਲੋਕੁ ਮਃ ੨ ॥

ਅਖੀ ਬਾਝਹੁ ਵੇਖਣਾ ਵਿਣੁ ਕੰਨਾ ਸੁਨਣਾ ॥

ਜੇ ਅੱਖਾਂ ਤੋਂ ਬਿਨਾ ਵੇਖੀਏ (ਭਾਵ, ਜੇ ਪਰਾਇਆ ਰੂਪ ਤੱਕਣ ਦੀ ਵਾਦੀ ਵਲੋਂ ਇਹਨਾਂ ਅੱਖਾਂ ਨੂੰ ਹਟਾ ਕੇ ਜਗਤ ਨੂੰ ਵੇਖੀਏ), ਕੰਨਾਂ ਤੋਂ ਬਿਨਾ ਸੁਣੀਏ (ਭਾਵ, ਜੇ ਨਿੰਦਾ ਸੁਣਨ ਦੀ ਵਾਦੀ ਹਟਾ ਕੇ ਇਹ ਕੰਨ ਵਰਤੀਏ),

ਪੈਰਾ ਬਾਝਹੁ ਚਲਣਾ ਵਿਣੁ ਹਥਾ ਕਰਣਾ ॥

ਜੇ ਪੈਰਾਂ ਤੋਂ ਬਿਨਾ ਤੁਰੀਏ (ਭਾਵ, ਜੇ ਮੰਦੇ ਪਾਸੇ ਵਲ ਦੌੜਨ ਤੋਂ ਪੈਰਾਂ ਨੂੰ ਵਰਜ ਰੱਖੀਏ), ਜੇ ਹੱਥਾਂ ਤੋਂ ਬਿਨਾ ਕੰਮ ਕਰੀਏ (ਭਾਵ, ਜੇ ਪਰਾਇਆ ਨੁਕਸਾਨ ਕਰਨ ਵਲੋਂ ਰੋਕ ਕੇ ਹੱਥਾਂ ਨੂੰ ਵਰਤੀਏ),

ਜੀਭੈ ਬਾਝਹੁ ਬੋਲਣਾ ਇਉ ਜੀਵਤ ਮਰਣਾ ॥

ਜੇ ਜੀਭ ਤੋਂ ਬਿਨਾ ਬੋਲੀਏ, (ਭਾਵ ਜੇ ਨਿੰਦਾ ਕਰਨ ਦੀ ਵਾਦੀ ਹਟਾ ਕੇ ਜੀਭ ਤੋਂ ਬੋਲਣ ਦਾ ਕੰਮ ਲਈਏ), -ਇਸ ਤਰ੍ਹਾਂ ਜਿਊਂਦਿਆਂ ਮਰੀਦਾ ਹੈ।

ਨਾਨਕ ਹੁਕਮੁ ਪਛਾਣਿ ਕੈ ਤਉ ਖਸਮੈ ਮਿਲਣਾ ॥੧॥

ਹੇ ਨਾਨਕ! ਖਸਮ ਪ੍ਰਭੂ ਦਾ ਹੁਕਮ ਪਛਾਣੀਏ ਤਾਂ ਉਸ ਨੂੰ ਮਿਲੀਦਾ ਹੈ (ਭਾਵ, ਜੇ ਇਹ ਸਮਝ ਲਈਏ ਕਿ ਖਸਮ ਪ੍ਰਭੂ ਵਲੋਂ ਅੱਖਾਂ ਆਦਿਕ ਇੰਦ੍ਰਿਆਂ ਨੂੰ ਕਿਵੇਂ ਵਰਤਣ ਦਾ ਹੁਕਮ ਹੈ, ਤਾਂ ਉਸ ਪ੍ਰਭੂ ਨੂੰ ਮਿਲ ਪਈਦਾ ਹੈ) ॥੧॥

ਮਃ ੨ ॥

ਦਿਸੈ ਸੁਣੀਐ ਜਾਣੀਐ ਸਾਉ ਨ ਪਾਇਆ ਜਾਇ ॥

(ਪਰਮਾਤਮਾ ਕੁਦਰਤਿ ਵਿਚ ਵੱਸਦਾ) ਦਿੱਸ ਰਿਹਾ ਹੈ, (ਉਸ ਦੀ ਜੀਵਨ-ਰੌ ਸਾਰੀ ਰਚਨਾ ਵਿਚ) ਸੁਣੀ ਜਾ ਰਹੀ ਹੈ, (ਉਸ ਦੇ ਕੰਮਾਂ ਤੋਂ) ਜਾਪ ਰਿਹਾ ਹੈ (ਕਿ ਉਹ ਕੁਦਰਤਿ ਵਿਚ ਮੌਜੂਦ ਹੈ, ਫਿਰ ਭੀ ਉਸ ਦੇ ਮਿਲਾਪ ਦਾ) ਸੁਆਦ (ਜੀਵ ਨੂੰ) ਹਾਸਲ ਨਹੀਂ ਹੁੰਦਾ।

ਰੁਹਲਾ ਟੁੰਡਾ ਅੰਧੁਲਾ ਕਿਉ ਗਲਿ ਲਗੈ ਧਾਇ ॥

(ਇਹ ਕਿਉਂ?) ਇਸ ਵਾਸਤੇ ਕਿ ਪ੍ਰਭੂ ਨੂੰ ਮਿਲਣ ਲਈ (ਜੀਵ ਦੇ) ਨਾਹ ਪੈਰ ਹਨ, ਨਾਹ ਹੱਥ ਹਨ ਤੇ ਨਾਹ ਅੱਖਾਂ ਹਨ (ਫਿਰ ਇਹ) ਕਿਵੇਂ ਭੱਜ ਕੇ (ਪ੍ਰਭੂ ਦੇ) ਗਲ ਜਾ ਲੱਗੇ?

ਭੈ ਕੇ ਚਰਣ ਕਰ ਭਾਵ ਕੇ ਲੋਇਣ ਸੁਰਤਿ ਕਰੇਇ ॥

ਜੇ (ਜੀਵ ਪ੍ਰਭੂ ਦੇ) ਡਰ (ਵਿਚ ਤੁਰਨ) ਨੂੰ (ਆਪਣੇ) ਪੈਰ ਬਣਾਏ, ਪਿਆਰ ਦੇ ਹੱਥ ਬਣਾਏ ਤੇ (ਪ੍ਰਭੂ ਦੀ) ਯਾਦ (ਵਿਚ ਜੁੜਨ) ਨੂੰ ਅੱਖਾਂ ਬਣਾਏ,

ਨਾਨਕੁ ਕਹੈ ਸਿਆਣੀਏ ਇਵ ਕੰਤ ਮਿਲਾਵਾ ਹੋਇ ॥੨॥

ਤਾਂ ਨਾਨਕ ਆਖਦਾ ਹੈ- ਹੇ ਸਿਆਣੀ (ਜੀਵ-ਇਸਤ੍ਰੀਏ)! ਇਸ ਤਰ੍ਹਾਂ ਖਸਮ-ਪ੍ਰਭੂ ਨਾਲ ਮੇਲ ਹੁੰਦਾ ਹੈ ॥੨॥

ਪਉੜੀ ॥

ਸਦਾ ਸਦਾ ਤੂੰ ਏਕੁ ਹੈ ਤੁਧੁ ਦੂਜਾ ਖੇਲੁ ਰਚਾਇਆ ॥

(ਹੇ ਪ੍ਰਭੂ!) ਤੂੰ ਸਦਾ ਹੀ ਇਕ (ਆਪ ਹੀ ਆਪ) ਹੈਂ, ਇਹ (ਤੈਥੋਂ ਵੱਖਰਾ ਦਿੱਸਦਾ ਤਮਾਸ਼ਾ ਤੂੰ ਆਪ ਹੀ ਰਚਿਆ ਹੈ।

ਹਉਮੈ ਗਰਬੁ ਉਪਾਇ ਕੈ ਲੋਭੁ ਅੰਤਰਿ ਜੰਤਾ ਪਾਇਆ ॥

(ਤੂੰ ਹੀ ਜੀਵਾਂ ਦੇ ਅੰਦਰ) ਹਉਮੈ ਅਹੰਕਾਰ ਪੈਦਾ ਕਰ ਕੇ ਜੀਵਾਂ ਦੇ ਅੰਦਰ ਲੋਭ (ਭੀ) ਪਾ ਦਿੱਤਾ ਹੈ।

ਜਿਉ ਭਾਵੈ ਤਿਉ ਰਖੁ ਤੂ ਸਭ ਕਰੇ ਤੇਰਾ ਕਰਾਇਆ ॥

(ਸੋ), ਸਾਰੇ ਜੀਵ ਤੇਰੇ ਹੀ ਪ੍ਰੇਰੇ ਹੋਏ ਕਾਰ ਕਰ ਰਹੇ ਹਨ। ਜਿਵੇਂ ਤੈਨੂੰ ਭਾਵੇ ਤਿਵੇਂ ਇਹਨਾਂ ਦੀ ਰੱਖਿਆ ਕਰ।

ਇਕਨਾ ਬਖਸਹਿ ਮੇਲਿ ਲੈਹਿ ਗੁਰਮਤੀ ਤੁਧੈ ਲਾਇਆ ॥

ਕਈ ਜੀਵਾਂ ਨੂੰ ਤੂੰ ਬਖ਼ਸ਼ਦਾ ਹੈਂ (ਤੇ ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਗੁਰੂ ਦੀ ਸਿੱਖਿਆ ਵਿਚ ਤੂੰ ਆਪ ਹੀ ਉਹਨਾਂ ਨੂੰ ਲਾਇਆ ਹੈ।

ਇਕਿ ਖੜੇ ਕਰਹਿ ਤੇਰੀ ਚਾਕਰੀ ਵਿਣੁ ਨਾਵੈ ਹੋਰੁ ਨ ਭਾਇਆ ॥

(ਐਸੇ) ਕਈ ਜੀਵ ਸੁਚੇਤ ਹੋ ਕੇ ਤੇਰੀ ਬੰਦਗੀ ਕਰ ਰਹੇ ਹਨ। ਤੇਰੇ ਨਾਮ (ਦੀ ਯਾਦ) ਤੋਂ ਬਿਨਾ ਕੋਈ ਹੋਰ ਕੰਮ ਉਹਨਾਂ ਨੂੰ ਭਾਉਂਦਾ ਨਹੀਂ (ਭਾਵ, ਕਿਸੇ ਹੋਰ ਕੰਮ ਦੀ ਖ਼ਾਤਰ ਤੇਰਾ ਨਾਮ ਵਿਸਾਰਨ ਨੂੰ ਉਹ ਤਿਆਰ ਨਹੀਂ)।

ਹੋਰੁ ਕਾਰ ਵੇਕਾਰ ਹੈ ਇਕਿ ਸਚੀ ਕਾਰੈ ਲਾਇਆ ॥

ਜਿਨ੍ਹਾਂ ਐਸੇ ਬੰਦਿਆਂ ਤੂੰ ਇਸ ਸੱਚੀ ਕਾਰ ਵਿਚ ਲਾਇਆ ਹੈ, ਉਹਨਾਂ ਨੂੰ (ਤੇਰਾ ਨਾਮ ਵਿਸਾਰ ਕੇ) ਕੋਈ ਹੋਰ ਕੰਮ ਕਰਨਾ ਮੰਦਾ ਲੱਗਦਾ ਹੈ।

ਪੁਤੁ ਕਲਤੁ ਕੁਟੰਬੁ ਹੈ ਇਕਿ ਅਲਿਪਤੁ ਰਹੇ ਜੋ ਤੁਧੁ ਭਾਇਆ ॥

ਇਹ ਜੋ ਪੁਤ੍ਰ ਇਸਤ੍ਰੀ ਤੇ ਪਰਵਾਰ ਹੈ, (ਹੇ ਪ੍ਰਭੂ!) ਜੋ ਬੰਦੇ ਤੈਨੂੰ ਪਿਆਰੇ ਲੱਗਦੇ ਹਨ, ਉਹ ਇਹਨਾਂ ਤੋਂ ਨਿਰਮੋਹ ਰਹਿੰਦੇ ਹਨ;

ਓਹਿ ਅੰਦਰਹੁ ਬਾਹਰਹੁ ਨਿਰਮਲੇ ਸਚੈ ਨਾਇ ਸਮਾਇਆ ॥੩॥

ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਵਿਚ ਜੁੜੇ ਹੋਏ ਉਹ ਬੰਦੇ ਅੰਦਰੋਂ ਬਾਹਰੋਂ ਸੁੱਚੇ ਰਹਿੰਦੇ ਹਨ ॥੩॥

ਸਲੋਕੁ ਮਃ ੧ ॥

ਸੁਇਨੇ ਕੈ ਪਰਬਤਿ ਗੁਫਾ ਕਰੀ ਕੈ ਪਾਣੀ ਪਇਆਲਿ ॥

ਮੈਂ (ਚਾਹੇ) ਸੋਨੇ ਦੇ (ਸੁਮੇਰ) ਪਰਬਤ ਉੱਤੇ ਗੁਫਾ ਬਣਾ ਲਵਾਂ, ਭਾਵੇਂ ਹੇਠਾਂ ਪਾਣੀ ਵਿਚ (ਜਾ ਰਹਾਂ);

ਕੈ ਵਿਚਿ ਧਰਤੀ ਕੈ ਆਕਾਸੀ ਉਰਧਿ ਰਹਾ ਸਿਰਿ ਭਾਰਿ ॥

ਚਾਹੇ ਧਰਤੀ ਵਿਚ ਰਹਾਂ, ਚਾਹੇ ਆਕਾਸ਼ ਵਿਚ ਪੁੱਠਾ ਸਿਰ ਭਾਰ ਖਲੋਤਾ ਰਹਾਂ,

ਪੁਰੁ ਕਰਿ ਕਾਇਆ ਕਪੜੁ ਪਹਿਰਾ ਧੋਵਾ ਸਦਾ ਕਾਰਿ ॥

ਭਾਵੇਂ ਸਰੀਰ ਨੂੰ ਪੂਰੇ ਤੌਰ ਤੇ ਕਪੜਾ ਪਹਿਨਾ ਲਵਾਂ (ਭਾਵ, ਕਾਪੜੀਆਂ ਵਾਂਗ ਸਰੀਰ ਨੂੰ ਮੁਕੰਮਲ ਤੌਰ ਤੇ ਕਪੜਿਆਂ ਨਾਲ ਢੱਕ ਲਵਾਂ) ਚਾਹੇ ਸਰੀਰ ਨੂੰ ਸਦਾ ਹੀ ਧੋਂਦਾ ਰਹਾਂ,

ਬਗਾ ਰਤਾ ਪੀਅਲਾ ਕਾਲਾ ਬੇਦਾ ਕਰੀ ਪੁਕਾਰ ॥

ਭਾਵੇਂ ਮੈਂ ਚਿੱਟੇ ਲਾਲ ਪੀਲੇ ਜਾਂ ਕਾਲੇ ਕਪੜੇ ਪਾ ਕੇ (ਚਾਰ) ਵੇਦਾਂ ਦਾ ਉਚਾਰਨ ਕਰਾਂ,

ਹੋਇ ਕੁਚੀਲੁ ਰਹਾ ਮਲੁ ਧਾਰੀ ਦੁਰਮਤਿ ਮਤਿ ਵਿਕਾਰ ॥

ਚਾਹੇ (ਸਰੇਵੜਿਆਂ ਵਾਂਗ) ਗੰਦਾ ਤੇ ਮੈਲਾ ਰਹਾਂ-ਇਹ ਸਾਰੇ ਭੈੜੀ ਮਤਿ ਦੇ ਮੰਦੇ ਕਰਮ ਹੀ ਹਨ।

ਨਾ ਹਉ ਨਾ ਮੈ ਨਾ ਹਉ ਹੋਵਾ ਨਾਨਕ ਸਬਦੁ ਵੀਚਾਰਿ ॥੧॥

ਹੇ ਨਾਨਕ! (ਮੈਂ ਤਾਂ ਇਹ ਚਾਹੁੰਦਾ ਹਾਂ ਕਿ) (ਸਤਿਗੁਰੂ ਦੇ) ਸ਼ਬਦ ਨੂੰ ਵਿਚਾਰ ਕੇ (ਮੇਰੀ) ਹਉਮੈ ਨਾ ਰਹੇ ॥੧॥

ਮਃ ੧ ॥

ਵਸਤ੍ਰ ਪਖਾਲਿ ਪਖਾਲੇ ਕਾਇਆ ਆਪੇ ਸੰਜਮਿ ਹੋਵੈ ॥

(ਜੋ ਮਨੁੱਖ ਨਿੱਤ) ਕੱਪੜੇ ਧੋ ਕੇ ਸਰੀਰ ਧੋਂਦਾ ਹੈ (ਤੇ ਸਿਰਫ਼ ਕਪੜੇ ਤੇ ਸਰੀਰ ਸੁੱਚੇ ਰੱਖਣ ਨਾਲ ਹੀ) ਆਪਣੇ ਵੱਲੋਂ ਤਪਸ੍ਵੀ ਬਣ ਬੈਠਦਾ ਹੈ,

ਅੰਤਰਿ ਮੈਲੁ ਲਗੀ ਨਹੀ ਜਾਣੈ ਬਾਹਰਹੁ ਮਲਿ ਮਲਿ ਧੋਵੈ ॥

(ਪਰ) ਮਨ ਵਿਚ ਲੱਗੀ ਹੋਈ ਮੈਲ ਦੀ ਉਸ ਨੂੰ ਖ਼ਬਰ ਹੀ ਨਹੀਂ, (ਸਦਾ ਸਰੀਰ ਨੂੰ) ਬਾਹਰੋਂ ਹੀ ਮਲ ਮਲ ਕੇ ਧੋਂਦਾ ਹੈ,

ਅੰਧਾ ਭੂਲਿ ਪਇਆ ਜਮ ਜਾਲੇ ॥

(ਉਹ) ਅੰਨ੍ਹਾ ਮਨੁੱਖ (ਸਿੱਧੇ ਰਾਹ ਤੋਂ) ਖੁੰਝ ਕੇ ਮੌਤ ਦਾ ਡਰ ਪੈਦਾ ਕਰਨ ਵਾਲੇ ਜਾਲ ਵਿਚ ਫਸਿਆ ਹੋਇਆ ਹੈ,

ਵਸਤੁ ਪਰਾਈ ਅਪੁਨੀ ਕਰਿ ਜਾਨੈ ਹਉਮੈ ਵਿਚਿ ਦੁਖੁ ਘਾਲੇ ॥

ਹਉਮੈ ਵਿਚ ਦੁੱਖ ਸਹਾਰਦਾ ਹੈ ਕਿਉਂਕਿ ਪਰਾਈ ਵਸਤ (ਸਰੀਰ ਤੇ ਹੋਰ ਪਦਾਰਥ ਆਦਿਕਾਂ) ਨੂੰ ਆਪਣੀ ਸਮਝ ਬੈਠਦਾ ਹੈ।

ਨਾਨਕ ਗੁਰਮੁਖਿ ਹਉਮੈ ਤੁਟੈ ਤਾ ਹਰਿ ਹਰਿ ਨਾਮੁ ਧਿਆਵੈ ॥

ਹੇ ਨਾਨਕ! (ਜਦੋਂ) ਗੁਰੂ ਦੇ ਸਨਮੁਖ ਹੋ ਕੇ (ਮਨੁੱਖ ਦੀ) ਹਉਮੈ ਦੂਰ ਹੁੰਦੀ ਹੈ, ਤਦੋਂ ਉਹ ਪ੍ਰਭੂ ਦਾ ਨਾਮ ਸਿਮਰਦਾ ਹੈ,

ਨਾਮੁ ਜਪੇ ਨਾਮੋ ਆਰਾਧੇ ਨਾਮੇ ਸੁਖਿ ਸਮਾਵੈ ॥੨॥

ਨਾਮ ਜਪਦਾ ਹੈ, ਨਾਮ ਹੀ ਯਾਦ ਕਰਦਾ ਹੈ ਤੇ ਨਾਮ ਦੀ ਹੀ ਬਰਕਤਿ ਨਾਲ ਸੁਖ ਵਿਚ ਟਿਕਿਆ ਰਹਿੰਦਾ ਹੈ ॥੨॥

ਪਵੜੀ ॥

ਕਾਇਆ ਹੰਸਿ ਸੰਜੋਗੁ ਮੇਲਿ ਮਿਲਾਇਆ ॥

ਸਰੀਰ ਤੇ ਜੀਵ (-ਆਤਮਾ) ਦਾ ਸੰਜੋਗ ਮਿਥ ਕੇ (ਪਰਮਾਤਮਾ ਨੇ ਇਹਨਾਂ ਨੂੰ ਮਨੁੱਖਾ-ਜਨਮ ਵਿਚ) ਇਕੱਠਾ ਕਰ ਦਿੱਤਾ ਹੈ।

ਤਿਨ ਹੀ ਕੀਆ ਵਿਜੋਗੁ ਜਿਨਿ ਉਪਾਇਆ ॥

ਜਿਸ (ਪ੍ਰਭੂ) ਨੇ (ਸਰੀਰ ਤੇ ਜੀਵ ਨੂੰ) ਪੈਦਾ ਕੀਤਾ ਹੈ ਉਸ ਨੇ ਹੀ (ਇਹਨਾਂ ਲਈ) ਵਿਛੋੜਾ (ਭੀ) ਬਣਾ ਰੱਖਿਆ ਹੈ।

ਮੂਰਖੁ ਭੋਗੇ ਭੋਗੁ ਦੁਖ ਸਬਾਇਆ ॥

(ਪਰ ਇਸ ਵਿਛੋੜੇ ਨੂੰ ਭੁਲਾ ਕੇ) ਮੂਰਖ (ਜੀਵ) ਭੋਗ ਭੋਗਦਾ ਰਹਿੰਦਾ ਹੈ (ਜੋ) ਸਾਰੇ ਦੁੱਖਾਂ ਦਾ (ਮੂਲ ਬਣਦਾ) ਹੈ।

ਸੁਖਹੁ ਉਠੇ ਰੋਗ ਪਾਪ ਕਮਾਇਆ ॥

ਪਾਪ ਕਮਾਣ ਦੇ ਕਾਰਨ (ਭੋਗਾਂ ਦੇ) ਸੁਖ ਤੋਂ ਰੋਗ ਪੈਦਾ ਹੁੰਦੇ ਹਨ।

ਹਰਖਹੁ ਸੋਗੁ ਵਿਜੋਗੁ ਉਪਾਇ ਖਪਾਇਆ ॥

(ਭੋਗਾਂ ਦੀ ਖ਼ੁਸ਼ੀ ਤੋਂ ਚਿੰਤਾ (ਤੇ ਅੰਤ ਨੂੰ) ਵਿਛੋੜਾ ਪੈਦਾ ਹੁੰਦਾ ਹੈ ਅਤੇ ਜਨਮ ਮਰਨ ਦਾ ਗੇੜ ਪੈ ਜਾਂਦਾ ਹੈ।

ਮੂਰਖ ਗਣਤ ਗਣਾਇ ਝਗੜਾ ਪਾਇਆ ॥

ਮੂਰਖਾਂ ਵਾਲੇ ਕੰਮ ਕਰ ਕੇ ਜਨਮ ਮਰਨ ਦਾ ਲੰਮਾ ਝੰਬੇਲਾ ਸਹੇੜ ਲੈਂਦਾ ਹੈ।

ਸਤਿਗੁਰ ਹਥਿ ਨਿਬੇੜੁ ਝਗੜੁ ਚੁਕਾਇਆ ॥

(ਜਨਮ ਮਰਨ ਦੇ ਗੇੜ ਨੂੰ ਮੁਕਾਣ ਦੀ ਤਾਕਤ ਸਤਿਗੁਰੂ ਦੇ ਹੱਥ ਵਿਚ ਹੈ, (ਜਿਸ ਨੂੰ ਗੁਰੂ ਮਿਲਦਾ ਹੈ ਉਸ ਦਾ ਇਹ) ਝੰਬੇਲਾ ਮੁੱਕ ਜਾਂਦਾ ਹੈ।

ਕਰਤਾ ਕਰੇ ਸੁ ਹੋਗੁ ਨ ਚਲੈ ਚਲਾਇਆ ॥੪॥

(ਜੀਵਾਂ ਦੀ ਕੋਈ) ਆਪਣੀ ਚਲਾਈ ਸਿਆਣਪ ਚੱਲ ਨਹੀਂ ਸਕਦੀ, ਜੋ ਕਰਤਾਰ ਕਰਦਾ ਹੈ ਉਹੀ ਹੁੰਦਾ ਹੈ ॥੪॥

ਸਲੋਕੁ ਮਃ ੧ ॥

ਕੂੜੁ ਬੋਲਿ ਮੁਰਦਾਰੁ ਖਾਇ ॥

(ਜੋ ਮਨੁੱਖ) ਝੂਠ ਬੋਲ ਕੇ (ਆਪ ਤਾਂ) ਦੂਜਿਆਂ ਦਾ ਹੱਕ ਖਾਂਦਾ ਹੈ,


ਸੂਚੀ (1 - 1430)
ਜਪੁ ਅੰਗ: 1 - 8
ਸੋ ਦਰੁ ਅੰਗ: 8 - 10
ਸੋ ਪੁਰਖੁ ਅੰਗ: 10 - 12
ਸੋਹਿਲਾ ਅੰਗ: 12 - 13
ਸਿਰੀ ਰਾਗੁ ਅੰਗ: 14 - 93
ਰਾਗੁ ਮਾਝ ਅੰਗ: 94 - 150
ਰਾਗੁ ਗਉੜੀ ਅੰਗ: 151 - 346
ਰਾਗੁ ਆਸਾ ਅੰਗ: 347 - 488
ਰਾਗੁ ਗੂਜਰੀ ਅੰਗ: 489 - 526
ਰਾਗੁ ਦੇਵਗੰਧਾਰੀ ਅੰਗ: 527 - 536
ਰਾਗੁ ਬਿਹਾਗੜਾ ਅੰਗ: 537 - 556
ਰਾਗੁ ਵਡਹੰਸੁ ਅੰਗ: 557 - 594
ਰਾਗੁ ਸੋਰਠਿ ਅੰਗ: 595 - 659
ਰਾਗੁ ਧਨਾਸਰੀ ਅੰਗ: 660 - 695
ਰਾਗੁ ਜੈਤਸਰੀ ਅੰਗ: 696 - 710
ਰਾਗੁ ਟੋਡੀ ਅੰਗ: 711 - 718
ਰਾਗੁ ਬੈਰਾੜੀ ਅੰਗ: 719 - 720
ਰਾਗੁ ਤਿਲੰਗ ਅੰਗ: 721 - 727
ਰਾਗੁ ਸੂਹੀ ਅੰਗ: 728 - 794
ਰਾਗੁ ਬਿਲਾਵਲੁ ਅੰਗ: 795 - 858
ਰਾਗੁ ਗੋਂਡ ਅੰਗ: 859 - 875
ਰਾਗੁ ਰਾਮਕਲੀ ਅੰਗ: 876 - 974
ਰਾਗੁ ਨਟ ਨਾਰਾਇਨ ਅੰਗ: 975 - 983
ਰਾਗੁ ਮਾਲੀ ਗਉੜਾ ਅੰਗ: 984 - 988
ਰਾਗੁ ਮਾਰੂ ਅੰਗ: 989 - 1106
ਰਾਗੁ ਤੁਖਾਰੀ ਅੰਗ: 1107 - 1117
ਰਾਗੁ ਕੇਦਾਰਾ ਅੰਗ: 1118 - 1124
ਰਾਗੁ ਭੈਰਉ ਅੰਗ: 1125 - 1167
ਰਾਗੁ ਬਸੰਤੁ ਅੰਗ: 1168 - 1196
ਰਾਗੁ ਸਾਰੰਗ ਅੰਗ: 1197 - 1253
ਰਾਗੁ ਮਲਾਰ ਅੰਗ: 1254 - 1293
ਰਾਗੁ ਕਾਨੜਾ ਅੰਗ: 1294 - 1318
ਰਾਗੁ ਕਲਿਆਨ ਅੰਗ: 1319 - 1326
ਰਾਗੁ ਪ੍ਰਭਾਤੀ ਅੰਗ: 1327 - 1351
ਰਾਗੁ ਜੈਜਾਵੰਤੀ ਅੰਗ: 1352 - 1359
ਸਲੋਕ ਸਹਸਕ੍ਰਿਤੀ ਅੰਗ: 1353 - 1360
ਗਾਥਾ ਮਹਲਾ ੫ ਅੰਗ: 1360 - 1361
ਫੁਨਹੇ ਮਹਲਾ ੫ ਅੰਗ: 1361 - 1363
ਚਉਬੋਲੇ ਮਹਲਾ ੫ ਅੰਗ: 1363 - 1364
ਸਲੋਕੁ ਭਗਤ ਕਬੀਰ ਜੀਉ ਕੇ ਅੰਗ: 1364 - 1377
ਸਲੋਕੁ ਸੇਖ ਫਰੀਦ ਕੇ ਅੰਗ: 1377 - 1385
ਸਵਈਏ ਸ੍ਰੀ ਮੁਖਬਾਕ ਮਹਲਾ ੫ ਅੰਗ: 1385 - 1389
ਸਵਈਏ ਮਹਲੇ ਪਹਿਲੇ ਕੇ ਅੰਗ: 1389 - 1390
ਸਵਈਏ ਮਹਲੇ ਦੂਜੇ ਕੇ ਅੰਗ: 1391 - 1392
ਸਵਈਏ ਮਹਲੇ ਤੀਜੇ ਕੇ ਅੰਗ: 1392 - 1396
ਸਵਈਏ ਮਹਲੇ ਚਉਥੇ ਕੇ ਅੰਗ: 1396 - 1406
ਸਵਈਏ ਮਹਲੇ ਪੰਜਵੇ ਕੇ ਅੰਗ: 1406 - 1409
ਸਲੋਕੁ ਵਾਰਾ ਤੇ ਵਧੀਕ ਅੰਗ: 1410 - 1426
ਸਲੋਕੁ ਮਹਲਾ ੯ ਅੰਗ: 1426 - 1429
ਮੁੰਦਾਵਣੀ ਮਹਲਾ ੫ ਅੰਗ: 1429 - 1429
ਰਾਗਮਾਲਾ ਅੰਗ: 1430 - 1430