ਸਦਾ 'ਗੁਰੂ' 'ਗੁਰੂ' ਕਰੋ, ਗੁਰੂ ਦੀ ਰਾਹੀਂ ਹੀ ਹਰੀ ਮਿਲਦਾ ਹੈ।
ਸਤਿਗੁਰੂ ਡੂੰਘਾ ਗੰਭੀਰ ਤੇ ਬੇਅੰਤ ਸਮੁੰਦਰ ਹੈ, (ਉਸ ਵਿਚ) ਚੁੱਭੀ ਲਾਇਆਂ ਹਰੀ ਦਾ ਨਾਮ-ਰੂਪੀ ਨਗ, ਹੀਰੇ ਤੇ ਮਣੀਆਂ ਪ੍ਰਾਪਤ ਹੁੰਦੀਆਂ ਹਨ।
ਅਤੇ, ਸਤਿਗੁਰੂ ਦੀ ਛੋਹ (ਜੀਵ ਦੇ ਅੰਦਰ) ਸੁਆਦਲੀ ਸੁਗੰਧੀ ਪੈਦਾ ਕਰ ਦੇਂਦੀ ਹੈ; ਸੋਨਾ ਬਣਾ ਦੇਂਦੀ ਹੈ, ਦੁਰਮੱਤ ਦੀ ਮੈਲ ਦੂਰ ਕਰ ਦੇਂਦੀ ਹੈ; (ਤਾਂ ਤੇ) ਸ਼ਬਦ ਦੀ ਰਾਹੀਂ ਗੁਰੂ ਨੂੰ ਸਿਮਰੀਏ।
ਜਿਸ ਗੁਰੂ ਦੇ ਦਰ ਤੇ ਸਦਾ ਅੰਮ੍ਰਿਤ ਦੇ ਚਸ਼ਮੇ ਜਾਰੀ ਹਨ, ਜਿਸ ਗੁਰੂ ਦੇ ਗਿਆਨ-ਰੂਪ ਨਿਰਮਲ ਸਰੋਵਰ ਵਿਚ ਸਿਖ ਸੰਤ ਇਸ਼ਨਾਨ ਕਰਦੇ ਹਨ,
ਉਸ ਗੁਰੂ ਦੀ ਰਾਹੀਂ ਹਰੀ ਦੇ ਵਾਸਨਾ-ਰਹਿਤ ਨਾਮ-ਖ਼ਜ਼ਾਨੇ ਨੂੰ ਹਿਰਦੇ ਵਿਚ ਟਿਕਾਓ। ਸਦਾ 'ਗੁਰੂ' 'ਗੁਰੂ' ਕਰੋ, ਗੁਰੂ ਦੀ ਰਾਹੀਂ ਹੀ ਹਰੀ ਮਿਲਦਾ ਹੈ ॥੩॥੧੫॥
ਹੇ ਮੇਰੇ ਮਨ! ਗੁਰੂ ਗੁਰੂ ਜਪ,
ਸ਼ਿਵ ਜੀ, ਉਸ ਦੇ ਗਣ, ਸਿੱਧ, ਸਾਧਿਕ, ਦੇਵ, ਦੈਂਤ ਤੇ ਤੇਤੀ ਕਰੋੜ ਦੇਵਤੇ, ਉਸ (ਗੁਰੂ) ਦੀ ਸੇਵਾ ਕਰ ਕੇ ਤੇ ਗੁਰੂ ਦੇ ਬਚਨ ਕੰਨੀਂ ਸੁਣ ਕੇ ਪਾਰ ਉਤਰ ਜਾਂਦੇ ਹਨ।
ਅਤੇ, ਉਹ ਸੰਤ ਜਨ ਅਤੇ ਭਗਤ ਤਰਦੇ ਹਨ, ਜੋ ਪਿਆਰ ਨਾਲ 'ਗੁਰੂ' 'ਗੁਰੂ' ਕਰਦੇ ਹਨ। ਗੁਰੂ ਨੂੰ ਮਿਲ ਕੇ ਪ੍ਰਹਲਾਦ ਤਰ ਗਿਆ ਅਤੇ ਕਈ ਮੁਨੀ ਤਰ ਗਏ।
ਹਰੀ-ਰੂਪ ਗੁਰੂ ਦੀ ਰਾਹੀਂ ਇਕ ਨਾਮ ਵਿਚ ਜੁੜ ਕੇ ਨਾਰਦ ਤੇ ਸਨਕ ਆਦਿਕ ਤਰਦੇ ਹਨ; (ਤਾਂ ਤੇ ਹੇ ਮਨ! ਤੂੰ ਭੀ) ਹੋਰ ਸੁਆਦ ਛੱਡ ਦੇਹ (ਤੇ ਇਕ ਨਾਮ ਜਪ)।
ਦਾਸ (ਨਲ੍ਯ੍ਯ ਕਵੀ) ਅਰਜ਼ ਕਰਦਾ ਹੈ ਕਿ ਨਾਮ ਗੁਰੂ ਦੀ ਰਾਹੀਂ ਮਿਲਦਾ ਹੈ, (ਤਾਂ ਤੇ) ਹੇ ਮਨ! 'ਗੁਰੂ' 'ਗੁਰੂ' ਜਪ ॥੪॥੧੬॥੨੯॥
ਉਸ ਗੁਰੂ ਨੇ ਸਾਰੇ ਜੀਆਂ ਉੱਤੇ ਮਿਹਰ ਕੀਤੀ ਹੈ,
ਜਿਸ (ਗੁਰੂ) ਨੇ ਸਤਜੁਗ ਵਿਚ ਧ੍ਰੂ ਉੱਤੇ ਕ੍ਰਿਪਾ ਕੀਤੀ,
ਪ੍ਰਹਲਾਦ ਭਗਤ ਨੂੰ ਬਚਾਇਆ,
ਤੇ ਉਸ ਦੇ ਮੱਥੇ ਉੱਤੇ ਆਪਣੇ ਕਮਲ ਵਰਗੇ ਹੱਥ ਰੱਖੇ।
ਕਿਸੇ ਪਾਸੋਂ ਅਲੱਖ ਪ੍ਰਭੂ ਦੇ ਰੂਪ (ਉਸ) ਗੁਰੂ ਦਾ ਸਰੂਪ ਪਰਖਿਆ ਨਹੀਂ ਜਾ ਸਕਦਾ,
ਸਾਰੇ ਸਿੱਧ ਤੇ ਸਾਧਨ ਕਰਨ ਵਾਲੇ (ਜਿਸ) ਸਤਿਗੁਰੂ ਦੀ ਸਰਨ ਆਏ ਹਨ।
(ਹੇ ਮਨ!) ਗੁਰੂ ਦੇ ਬਚਨ ਦ੍ਰਿੜ੍ਹ ਕਰ ਕੇ ਚਿੱਤ ਵਿਚ ਟਿਕਾਓ,
(ਤੇ ਇਸ ਤਰ੍ਹਾਂ) ਆਪਣੇ ਮਨੁੱਖਾ ਜਨਮ ਤੇ ਸਰੀਰ ਨੂੰ ਸਫਲ ਕਰ ਲਓ।
(ਇਸ ਸੰਸਾਰ-ਸਾਗਰ ਤੋਂ ਤਾਰਨ ਲਈ) ਗੁਰੂ ਜਹਾਜ਼ ਹੈ, ਗੁਰੂ ਹੀ ਮਲਾਹ ਹੈ, ਕੋਈ ਪ੍ਰਾਣੀ ਗੁਰੂ (ਦੀ ਸਹੈਤਾ) ਤੋਂ ਬਿਨਾ ਨਹੀਂ ਤਰ ਸਕਿਆ।
ਗੁਰੂ ਦੀ ਕਿਰਪਾ ਨਾਲ ਹੀ ਪ੍ਰਭੂ ਮਿਲਦਾ ਹੈ, ਗੁਰੂ ਤੋਂ ਬਿਨਾ ਮੁਕਤੀ ਪ੍ਰਾਪਤ ਨਹੀਂ ਹੁੰਦੀ।
ਗੁਰੂ ਨਾਨਕ ਅਕਾਲ ਪੁਰਖ ਦੇ ਨੇੜੇ ਵੱਸਦਾ ਹੈ।
ਉਸ (ਗੁਰੂ ਨਾਨਕ) ਨੇ ਲਹਣੇ ਨੂੰ ਨਿਵਾਜ ਕੇ ਜਗਤ ਵਿਚ (ਰੱਬੀ) ਜੋਤਿ ਪ੍ਰਕਾਸ਼ ਕੀਤੀ।
ਲਹਣੇ ਨੇ ਧਰਮ ਦਾ ਰਾਹ ਚਲਾਇਆ,
ਤੇ ਭੱਲੇ (ਗੁਰੂ) ਅਮਰਦਾਸ ਜੀ ਨੂੰ (ਨਾਮ ਦੀ ਦਾਤਿ) ਦਿੱਤੀ।
ਉਸ (ਗੁਰੂ ਅਮਰਦਾਸ ਜੀ) ਨੇ ਸੋਢੀ ਗੁਰੂ ਰਾਮਦਾਸ ਜੀ ਨੂੰ (ਸਦਾ ਲਈ) ਅਟੱਲ ਕਰ ਦਿੱਤਾ,
(ਅਤੇ ਉਹਨਾਂ ਨੂੰ) ਹਰੀ ਦਾ ਨਾਮ-ਰੂਪ ਨਾਹ ਮੁੱਕਣ ਵਾਲਾ ਖ਼ਜ਼ਾਨਾ ਬਖ਼ਸ਼ਿਆ ਤੇ ।
ਸਤਿਗੁਰੂ ਦੀ ਸੇਵਾ ਕਰ ਕੇ ਉਹਨਾਂ ਨੂੰ (ਨਾਮ-ਰੂਪ) ਫਲ ਪ੍ਰਾਪਤ ਹੁੰਦਾ ਹੈ। ਸਤਿਗੁਰੂ (ਉਹਨਾਂ ਨੂੰ) ਕਦੇ ਨਾਹ ਨਿਖੁੱਟਣ ਵਾਲਾ ਤੇ ਸਦਾ-ਥਿਰ ਰਹਿਣ ਵਾਲਾ ਨਾਮ-ਰੂਪ ਖ਼ਜ਼ਾਨਾ ਬਖ਼ਸ਼ਦਾ ਹੈ।
ਜੋ (ਮਨੁੱਖ ਗੁਰੂ ਦੇ) ਚਰਨਾਂ ਤੇ ਢਹਿੰਦੇ ਹਨ ਤੇ ਸਰਨ ਆਉਂਦੇ ਹਨ, ਉਹ ਸੁਖ ਪਾਂਦੇ ਹਨ, ਉਹ ਪਰਮ ਆਨੰਦ ਮਾਣਦੇ ਹਨ, ਤੇ ਉਹਨਾਂ ਨੂੰ ਗੁਰਮੁਖ ਆਖੀਦਾ ਹੈ।
(ਜੋ) ਪਰਮਾਤਮਾ (ਸਭ ਜੀਵਾਂ ਦਾ) ਮਾਲਕ ਹੈ, ਸਭ ਦਾ ਮੂਲ ਹੈ, ਹੋਂਦ ਵਾਲਾ ਹੈ, ਸਭ ਦਾ ਪਾਲਣ ਵਾਲਾ ਹੈ, ਉਹ ਹੁਣ) ਪਰਤੱਖ ਤੌਰ ਤੇ (ਗੁਰੂ ਰਾਮਦਾਸ ਜੀ ਦੇ) ਸਰੀਰ (ਵਿਚ ਪਰਗਟ) ਹੈ।
ਜਿਸ ਗੁਰੂ (ਰਾਮਦਾਸ) ਦੀ ਆਤਮਕ ਅਵਸਥਾ ਬਿਆਨ ਤੋਂ ਬਾਹਰ ਹੈ, ਜੋ ਸੰਸਾਰ-ਸਾਗਰ ਤੋਂ ਤਾਰਨ ਲਈ ਜਹਾਜ਼ ਹੈ, ਉਸ ਦੀ ਸੇਵਾ ਕਰੋ ॥੧॥
ਜਿਸ (ਗੁਰੂ) ਦੇ ਅੰਮ੍ਰਿਤ ਬਚਨਾਂ ਤੇ ਬਾਣੀ ਨੂੰ ਸੰਤ-ਜਨ ਹਿਰਦੇ ਵਿਚ ਵੱਡੇ ਉਤਸ਼ਾਹ ਨਾਲ ਜਪਦੇ ਹਨ,
ਤੇ ਸਦਾ ਆਨੰਦ ਮੰਗਲ (ਕਰਦੇ ਹਨ), ਉਸ ਗੁਰੂ ਦਾ ਦਰਸ਼ਨ ਸੰਸਾਰ ਵਿਚ (ਉੱਤਮ) ਫਲ ਦੇਣ ਵਾਲਾ ਹੈ।
ਸੰਸਾਰ ਵਿਚ ਸਤਿਗੁਰੂ ਦਾ ਦਰਸ਼ਨ ਗੰਗਾ ਵਾਂਗ ਸਫਲ ਹੈ। ਗੁਰੂ ਦੇ (ਚਰਨ) ਪਰਸਨ ਨਾਲ ਪਰਮ ਪਵਿਤ੍ਰ ਪਦਵੀ ਪ੍ਰਾਪਤ ਹੁੰਦੀ ਹੈ।
ਜੋ ਮਨੁੱਖ (ਪਹਿਲਾਂ) ਪਤਿਤ ਭੀ (ਭਾਵ, ਗਿਰੇ ਹੋਏ ਆਚਰਨ ਵਾਲੇ) ਹੁੰਦੇ ਹਨ, ਉਹ ਕਲਿਆਨ-ਸਰੂਪ ਸਤਿਗੁਰੂ ਦੇ ਗਿਆਨ ਵਿਚ ਰੰਗੇ ਜਾ ਕੇ ਰੱਬ ਦੇ ਸੇਵਕ ਬਣ ਕੇ ਜਮ-ਲੋਕ ਨੂੰ ਜਿੱਤ ਲੈਂਦੇ ਹਨ, (ਭਾਵ, ਉਹਨਾਂ ਨੂੰ ਜਮਾਂ ਦਾ ਡਰ ਨਹੀਂ ਰਹਿੰਦਾ)।
ਰਘੂ ਦੀ ਕੁਲ ਵਿਚ ਦਸਰਥ ਦੇ ਘਰ ਵਿਚ ਸ਼ਿਰੋਮਣੀ ਤੇ ਸੁੰਦਰ (ਮੇਰੀਆਂ ਨਿਗਾਹਾਂ ਵਿਚ ਤਾਂ ਗੁਰੂ ਰਾਮਦਾਸ ਜੀ ਹੀ ਸਨ) ਜਿਨ੍ਹਾਂ ਦੀ ਸਰਨ ਆਉਣਾ (ਸਾਰੇ) ਮੁਨੀ ਲੋਚਦੇ ਹਨ।