ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ

ਅੰਗ - 1415


ਆਤਮਾ ਰਾਮੁ ਨ ਪੂਜਨੀ ਦੂਜੈ ਕਿਉ ਸੁਖੁ ਹੋਇ ॥

ਸਰਬ-ਵਿਆਪਕ ਪ੍ਰਭੂ ਦੀ ਭਗਤੀ ਨਹੀਂ ਕਰਦੇ। (ਭਲਾ) ਮਾਇਆ ਦੇ ਮੋਹ ਵਿਚ (ਫਸੇ ਰਹਿ ਕੇ ਉਹਨਾਂ ਨੂੰ) ਸੁਖ ਕਿਵੇਂ ਹੋ ਸਕਦਾ ਹੈ?

ਹਉਮੈ ਅੰਤਰਿ ਮੈਲੁ ਹੈ ਸਬਦਿ ਨ ਕਾਢਹਿ ਧੋਇ ॥

ਉਹਨਾਂ ਦੇ ਅੰਦਰ ਹਉਮੈ ਦੀ ਮੈਲ ਟਿਕੀ ਰਹਿੰਦੀ ਹੈ ਜਿਸ ਨੂੰ ਉਹ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਧੋ ਕੇ ਨਹੀਂ ਕੱਢਦੇ।

ਨਾਨਕ ਬਿਨੁ ਨਾਵੈ ਮੈਲਿਆ ਮੁਏ ਜਨਮੁ ਪਦਾਰਥੁ ਖੋਇ ॥੨੦॥

ਹੇ ਨਾਨਕ! ਨਾਮ ਤੋਂ ਵਾਂਜੇ ਹੋਏ ਮਨੁੱਖ ਕੀਮਤੀ ਮਨੁੱਖਾ ਜਨਮ ਗਵਾ ਕੇ ਵਿਕਾਰਾਂ ਦੀ ਮੈਲ ਨਾਲ ਭਰੇ ਰਹਿੰਦੇ ਹਨ, ਤੇ ਆਤਮਕ ਮੌਤ ਸਹੇੜੀ ਰੱਖਦੇ ਹਨ ॥੨੦॥

ਮਨਮੁਖ ਬੋਲੇ ਅੰਧੁਲੇ ਤਿਸੁ ਮਹਿ ਅਗਨੀ ਕਾ ਵਾਸੁ ॥

ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੀ (ਸੁਰਤ) ਵਿਚ ਤ੍ਰਿਸ਼ਨਾ ਦੀ ਅੱਗ ਦਾ ਨਿਵਾਸ ਹੋਇਆ ਰਹਿੰਦਾ ਹੈ। (ਆਤਮਕ ਜੀਵਨ ਵਲੋਂ ਉਹ) ਅੰਨ੍ਹੇ ਤੇ ਬੋਲੇ ਹੋਏ ਰਹਿੰਦੇ ਹਨ।

ਬਾਣੀ ਸੁਰਤਿ ਨ ਬੁਝਨੀ ਸਬਦਿ ਨ ਕਰਹਿ ਪ੍ਰਗਾਸੁ ॥

ਉਹ ਗੁਰੂ ਦੀ ਬਾਣੀ ਵਿਚ ਸੁਰਤ ਜੋੜਨੀ ਨਹੀਂ ਸਮਝਦੇ, ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੀ ਸੁਰਤ ਵਿਚ ਆਤਮਕ ਜੀਵਨ ਦੀ ਸੂਝ ਦਾ) ਚਾਨਣ ਨਹੀਂ ਕਰਦੇ।

ਓਨਾ ਆਪਣੀ ਅੰਦਰਿ ਸੁਧਿ ਨਹੀ ਗੁਰ ਬਚਨਿ ਨ ਕਰਹਿ ਵਿਸਾਸੁ ॥

ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਦੇ ਅੰਦਰ ਆਪਣੇ ਆਪੇ ਦੀ ਸੂਝ ਨਹੀਂ ਹੁੰਦੀ, ਉਹ ਗੁਰੂ ਦੇ ਬਚਨ ਵਿਚ ਸਰਧਾ ਨਹੀਂ ਲਿਆਉਂਦੇ।

ਗਿਆਨੀਆ ਅੰਦਰਿ ਗੁਰਸਬਦੁ ਹੈ ਨਿਤ ਹਰਿ ਲਿਵ ਸਦਾ ਵਿਗਾਸੁ ॥

ਪਰ, ਆਤਮਕ ਜੀਵਨ ਦੀ ਸੂਝ ਵਾਲੇ ਬੰਦਿਆਂ ਦੇ ਅੰਦਰ (ਸਦਾ) ਗੁਰੂ ਦਾ ਸ਼ਬਦ ਵੱਸਦਾ ਹੈ, ਉਹਨਾਂ ਦੀ ਲਗਨ ਸਦਾ ਹਰੀ ਵਿਚ ਰਹਿੰਦੀ ਹੈ (ਇਸ ਵਾਸਤੇ ਉਹਨਾਂ ਦੇ ਅੰਦਰ) ਸਦਾ (ਆਤਮਕ) ਖਿੜਾਉ ਬਣਿਆ ਰਹਿੰਦਾ ਹੈ।

ਹਰਿ ਗਿਆਨੀਆ ਕੀ ਰਖਦਾ ਹਉ ਸਦ ਬਲਿਹਾਰੀ ਤਾਸੁ ॥

ਪਰਮਾਤਮਾ ਆਤਮਕ ਜੀਵਨ ਵਾਲੇ ਮਨੁੱਖਾਂ ਦੀ ਸਦਾ (ਇੱਜ਼ਤ) ਰੱਖਦਾ ਹੈ, ਮੈਂ ਉਹਨਾਂ ਤੋਂ ਸਦਾ ਕੁਰਬਾਨ ਜਾਂਦਾ ਹਾਂ।

ਗੁਰਮੁਖਿ ਜੋ ਹਰਿ ਸੇਵਦੇ ਜਨ ਨਾਨਕੁ ਤਾ ਕਾ ਦਾਸੁ ॥੨੧॥

ਗੁਰੂ ਦੀ ਸਰਨ ਪੈ ਕੇ ਜਿਹੜੇ ਮਨੁੱਖ ਪਰਮਾਤਮਾ ਦੀ ਸੇਵਾ-ਭਗਤੀ ਕਰਦੇ ਰਹਿੰਦੇ ਹਨ, ਦਾਸ ਨਾਨਕ ਉਹਨਾਂ ਦਾ ਸੇਵਕ ਹੈ ॥੨੧॥

ਮਾਇਆ ਭੁਇਅੰਗਮੁ ਸਰਪੁ ਹੈ ਜਗੁ ਘੇਰਿਆ ਬਿਖੁ ਮਾਇ ॥

ਮਾਇਆ ਸੱਪ ਹੈ ਵੱਡਾ ਸੱਪ। ਆਤਮਕ ਮੌਤ ਲਿਆਉਣ ਵਾਲੀ ਜ਼ਹਰ ਦਾ ਭਰਿਆ ਇਹ ਮਾਇਆ-ਸੱਪ ਜਗਤ ਨੂੰ ਘੇਰੀ ਬੈਠਾ ਹੈ।

ਬਿਖੁ ਕਾ ਮਾਰਣੁ ਹਰਿ ਨਾਮੁ ਹੈ ਗੁਰ ਗਰੁੜ ਸਬਦੁ ਮੁਖਿ ਪਾਇ ॥

ਪਰਮਾਤਮਾ ਦਾ ਨਾਮ (ਹੀ ਇਸ) ਜ਼ਹਰ ਦਾ ਅਸਰ ਮੁਕਾ ਸਕਣ ਵਾਲਾ ਹੈ। ਗੁਰੂ ਦਾ ਸ਼ਬਦ (ਹੀ) ਗਾਰੁੜ ਮੰਤ੍ਰ ਹੈ (ਇਸ ਨੂੰ ਸਦਾ ਆਪਣੇ) ਮੂੰਹ ਵਿਚ ਪਾਈ ਰੱਖ।

ਜਿਨ ਕਉ ਪੂਰਬਿ ਲਿਖਿਆ ਤਿਨ ਸਤਿਗੁਰੁ ਮਿਲਿਆ ਆਇ ॥

ਜਿਨ੍ਹਾਂ ਦੇ ਮੱਥੇ ਉਤੇ ਧੁਰ ਦਰਗਾਹ ਤੋਂ ਲੇਖ ਲਿਖਿਆ ਹੁੰਦਾ ਹੈ, ਉਹਨਾਂ ਨੂੰ ਗੁਰੂ ਆ ਕੇ ਮਿਲ ਪੈਂਦਾ ਹੈ,

ਮਿਲਿ ਸਤਿਗੁਰ ਨਿਰਮਲੁ ਹੋਇਆ ਬਿਖੁ ਹਉਮੈ ਗਇਆ ਬਿਲਾਇ ॥

ਗੁਰੂ ਨੂੰ ਮਿਲ ਕੇ ਉਹਨਾਂ ਦਾ ਜੀਵਨ ਪਵਿੱਤਰ ਹੋ ਜਾਂਦਾ ਹੈ ਉਹਨਾਂ ਦੇ ਅੰਦਰੋਂ ਹਉਮੈ ਦਾ ਜ਼ਹਰ ਸਦਾ ਲਈ ਦੂਰ ਹੋ ਜਾਂਦਾ ਹੈ।

ਗੁਰਮੁਖਾ ਕੇ ਮੁਖ ਉਜਲੇ ਹਰਿ ਦਰਗਹ ਸੋਭਾ ਪਾਇ ॥

ਪਰਮਾਤਮਾ ਦੀ ਹਜ਼ੂਰੀ ਵਿਚ ਸੋਭਾ ਖੱਟ ਕੇ ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖਾਂ ਦੇ ਮੂੰਹ ਰੌਸ਼ਨ ਹੋ ਜਾਂਦੇ ਹਨ।

ਜਨ ਨਾਨਕੁ ਸਦਾ ਕੁਰਬਾਣੁ ਤਿਨ ਜੋ ਚਾਲਹਿ ਸਤਿਗੁਰ ਭਾਇ ॥੨੨॥

ਦਾਸ ਨਾਨਕ ਉਹਨਾਂ ਮਨੁੱਖਾਂ ਤੋਂ ਸਦਾ ਸਦਕੇ ਜਾਂਦਾ ਹੈ ਜਿਹੜੇ ਗੁਰੂ ਦੀ ਰਜ਼ਾ ਵਿਚ ਤੁਰਦੇ ਹਨ ॥੨੨॥

ਸਤਿਗੁਰ ਪੁਰਖੁ ਨਿਰਵੈਰੁ ਹੈ ਨਿਤ ਹਿਰਦੈ ਹਰਿ ਲਿਵ ਲਾਇ ॥

ਗੁਰੂ (ਇਕ ਐਸਾ ਮਹਾ) ਪੁਰਖ ਹੈ ਜਿਸ ਦਾ ਕਿਸੇ ਨਾਲ ਭੀ ਵੈਰ ਨਹੀਂ ਹੈ, ਗੁਰੂ ਹਰ ਵੇਲੇ ਆਪਣੇ ਹਿਰਦੇ ਵਿਚ ਪਰਮਾਤਮਾ ਨਾਲ ਲਗਨ ਲਾਈ ਰੱਖਦਾ ਹੈ।

ਨਿਰਵੈਰੈ ਨਾਲਿ ਵੈਰੁ ਰਚਾਇਦਾ ਅਪਣੈ ਘਰਿ ਲੂਕੀ ਲਾਇ ॥

ਜਿਹੜਾ ਮਨੁੱਖ (ਅਜਿਹੇ) ਨਿਰਵੈਰ (ਗੁਰੂ) ਨਾਲ ਵੈਰ ਬਣਾਈ ਰੱਖਦਾ ਹੈ, ਉਹ ਆਪਣੇ (ਹਿਰਦੇ-) ਘਰ ਵਿਚ (ਈਰਖਾ ਦੀ) ਚੁਆਤੀ ਬਾਲੀ ਰੱਖਦਾ ਹੈ।

ਅੰਤਰਿ ਕ੍ਰੋਧੁ ਅਹੰਕਾਰੁ ਹੈ ਅਨਦਿਨੁ ਜਲੈ ਸਦਾ ਦੁਖੁ ਪਾਇ ॥

ਉਸ ਦੇ ਅੰਦਰ ਕ੍ਰੋਧ (ਦਾ ਭਾਂਬੜ) ਹੈ, ਉਸ ਦੇ ਅੰਦਰ ਅਹੰਕਾਰ (ਦਾ ਭਾਂਬੜ ਬਲਦਾ ਰਹਿੰਦਾ) ਹੈ (ਜਿਸ ਵਿਚ) ਉਹ ਹਰ ਵੇਲੇ ਸੜਦਾ ਰਹਿੰਦਾ ਹੈ, ਤੇ, ਸਦਾ ਦੁੱਖ ਪਾਂਦਾ ਰਹਿੰਦਾ ਹੈ।

ਕੂੜੁ ਬੋਲਿ ਬੋਲਿ ਨਿਤ ਭਉਕਦੇ ਬਿਖੁ ਖਾਧੇ ਦੂਜੈ ਭਾਇ ॥

(ਜਿਹੜੇ ਮਨੁੱਖ ਗੁਰੂ ਦੇ ਵਿਰੁੱਧ) ਝੂਠ ਬੋਲ ਬੋਲ ਕੇ ਵਾਹੀ ਤਬਾਹੀ ਬੋਲਦੇ ਰਹਿੰਦੇ ਹਨ, ਮਾਇਆ ਦੇ ਮੋਹ ਵਿਚ (ਉਹ ਇਉਂ ਆਤਮਕ ਮੌਤੇ ਮਰੇ ਰਹਿੰਦੇ ਹਨ, ਜਿਵੇਂ) ਉਹਨਾਂ ਜ਼ਹਰ ਖਾਧੀ ਹੁੰਦੀ ਹੈ।

ਬਿਖੁ ਮਾਇਆ ਕਾਰਣਿ ਭਰਮਦੇ ਫਿਰਿ ਘਰਿ ਘਰਿ ਪਤਿ ਗਵਾਇ ॥

ਆਤਮਕ ਮੌਤ ਲਿਆਉਣ ਵਾਲੀ ਮਾਇਆ-ਜ਼ਹਰ ਦੀ ਖ਼ਾਤਰ ਉਹ ਘਰ ਘਰ (ਦੇ ਬੂਹੇ) ਤੇ ਇੱਜ਼ਤ ਗਵਾ ਕੇ (ਹੌਲੇ ਪੈ ਕੇ) ਭਟਕਦੇ ਫਿਰਦੇ ਹਨ।

ਬੇਸੁਆ ਕੇਰੇ ਪੂਤ ਜਿਉ ਪਿਤਾ ਨਾਮੁ ਤਿਸੁ ਜਾਇ ॥

(ਅਜਿਹੇ ਮਨੁੱਖ) ਵੇਸੁਆ ਦੇ ਪੁੱਤਰ ਵਾਂਗ (ਨੱਕ-ਵੱਢੇ ਹੁੰਦੇ ਹਨ) ਜਿਸ ਦੇ ਪਿਤਾ ਦਾ ਨਾਮ ਗੁੰਮ ਹੋ ਜਾਂਦਾ ਹੈ।

ਹਰਿ ਹਰਿ ਨਾਮੁ ਨ ਚੇਤਨੀ ਕਰਤੈ ਆਪਿ ਖੁਆਇ ॥

ਉਹ ਮਨੁੱਖ ਪਰਮਾਤਮਾ ਦਾ ਨਾਮ ਨਹੀਂ ਸਿਮਰਦੇ (ਪਰ ਉਹਨਾਂ ਦੇ ਭੀ ਕੀਹ ਵੱਸ?) ਕਰਤਾਰ ਨੇ ਆਪ (ਹੀ ਉਹਨਾਂ ਨੂੰ) ਕੁਰਾਹੇ ਪਾਇਆ ਹੁੰਦਾ ਹੈ।

ਹਰਿ ਗੁਰਮੁਖਿ ਕਿਰਪਾ ਧਾਰੀਅਨੁ ਜਨ ਵਿਛੁੜੇ ਆਪਿ ਮਿਲਾਇ ॥

ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖਾਂ ਉਤੇ ਹਰੀ ਨੇ ਆਪ ਕਿਰਪਾ ਕੀਤੀ ਹੁੰਦੀ ਹੈ। ਗੁਰੂ ਦੀ ਰਾਹੀਂ ਉਹਨਾਂ ਵਿਛੁੜਿਆਂ ਨੂੰ ਹਰੀ ਆਪ (ਆਪਣੇ ਨਾਲ) ਮਿਲਾ ਲੈਂਦਾ ਹੈ।

ਜਨ ਨਾਨਕੁ ਤਿਸੁ ਬਲਿਹਾਰਣੈ ਜੋ ਸਤਿਗੁਰ ਲਾਗੇ ਪਾਇ ॥੨੩॥

ਦਾਸ ਨਾਨਕ ਉਸ ਮਨੁੱਖ ਤੋਂ ਸਦਕੇ ਜਾਂਦਾ ਹੈ, ਜਿਹੜੇ ਗੁਰੂ ਦੀ ਚਰਨੀਂ ਪਏ ਰਹਿੰਦੇ ਹਨ ॥੨੩॥

ਨਾਮਿ ਲਗੇ ਸੇ ਊਬਰੇ ਬਿਨੁ ਨਾਵੈ ਜਮ ਪੁਰਿ ਜਾਂਹਿ ॥

ਜਿਹੜੇ ਮਨੁੱਖ ਪਰਮਾਤਮਾ ਦੇ ਨਾਮ ਵਿਚ ਜੁੜੇ ਰਹੇ, ਉਹ (ਸੰਸਾਰ-ਸਮੁੰਦਰ ਵਿਚ ਡੁੱਬਣੋਂ) ਬਚ ਗਏ। ਨਾਮ ਤੋਂ ਖ਼ਾਲੀ ਰਹਿਣ ਵਾਲੇ ਮਨੁੱਖ ਜਮਰਾਜ ਦੇ ਵੱਸ ਪੈਂਦੇ ਹਨ।

ਨਾਨਕ ਬਿਨੁ ਨਾਵੈ ਸੁਖੁ ਨਹੀ ਆਇ ਗਏ ਪਛੁਤਾਹਿ ॥੨੪॥

ਹੇ ਨਾਨਕ! ਪਰਮਾਤਮਾ ਦੇ ਨਾਮ ਤੋਂ ਬਿਨਾ (ਉਹਨਾਂ ਨੂੰ) ਆਤਮਕ ਆਨੰਦ ਨਹੀਂ ਮਿਲਦਾ। (ਜਗਤ ਵਿਚ) ਜਨਮ ਲੈ ਕੇ (ਨਾਮ ਤੋਂ ਸੱਖਣੇ ਹੀ) ਜਾਂਦੇ ਹਨ ਤੇ ਪਛੁਤਾਂਦੇ ਰਹਿੰਦੇ ਹਨ ॥੨੪॥

ਚਿੰਤਾ ਧਾਵਤ ਰਹਿ ਗਏ ਤਾਂ ਮਨਿ ਭਇਆ ਅਨੰਦੁ ॥

ਮਾਇਆ ਦੀ ਚਿੰਤਾ ਵਿਚ ਭਟਕ ਰਹੇ ਜਿਹੜੇ ਮਨੁੱਖ (ਇਸ ਭਟਕਣਾ ਤੋਂ) ਹਟ ਜਾਂਦੇ ਹਨ, ਉਹਨਾਂ ਦੇ ਮਨ ਵਿਚ ਆਨੰਦ ਪੈਦਾ ਹੋ ਜਾਂਦਾ ਹੈ,

ਗੁਰਪ੍ਰਸਾਦੀ ਬੁਝੀਐ ਸਾ ਧਨ ਸੁਤੀ ਨਿਚਿੰਦ ॥

(ਪਰ ਇਹ ਭੇਤ) ਗੁਰੂ ਦੀ ਕਿਰਪਾ ਨਾਲ ਹੀ ਸਮਝ ਸਕੀਦਾ ਹੈ। (ਜਿਹੜੀ) ਜੀਵ-ਇਸਤ੍ਰੀ (ਇਸ ਭੇਤ ਨੂੰ ਸਮਝ ਲੈਂਦੀ ਹੈ, ਉਹ) ਚਿੰਤਾ-ਰਹਿਤ ਅਵਸਥਾ ਵਿਚ ਲੀਨ ਰਹਿੰਦੀ ਹੈ।

ਜਿਨ ਕਉ ਪੂਰਬਿ ਲਿਖਿਆ ਤਿਨੑਾ ਭੇਟਿਆ ਗੁਰ ਗੋਵਿੰਦੁ ॥

ਜਿਨ੍ਹਾਂ ਮਨੁੱਖਾਂ ਦੇ ਮੱਥੇ ਉੱਤੇ ਧੁਰ ਦਰਗਾਹ ਤੋਂ ਲੇਖ ਲਿਖਿਆ ਹੁੰਦਾ ਹੈ ਉਹਨਾਂ ਨੂੰ ਗੁਰੂ-ਪਰਮਾਤਮਾ ਮਿਲ ਪੈਂਦਾ ਹੈ।

ਨਾਨਕ ਸਹਜੇ ਮਿਲਿ ਰਹੇ ਹਰਿ ਪਾਇਆ ਪਰਮਾਨੰਦੁ ॥੨੫॥

ਹੇ ਨਾਨਕ! ਉਹ ਆਤਮਕ ਅਡੋਲਤਾ ਵਿਚ ਟਿਕੇ ਰਹਿੰਦੇ ਹਨ। ਸਭ ਤੋਂ ਉੱਚੇ ਆਤਮਕ ਆਨੰਦ ਦੇ ਮਾਲਕ-ਪ੍ਰਭੂ (ਦਾ ਮਿਲਾਪ) ਉਹ ਮਨੁੱਖ ਪ੍ਰਾਪਤ ਕਰ ਲੈਂਦੇ ਹਨ ॥੨੫॥

ਸਤਿਗੁਰੁ ਸੇਵਨਿ ਆਪਣਾ ਗੁਰਸਬਦੀ ਵੀਚਾਰਿ ॥

ਜਿਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਸੁਰਤ ਜੋੜ ਕੇ ਪਿਆਰੇ ਗੁਰੂ ਦੀ ਸਰਨ ਪਏ ਰਹਿੰਦੇ ਹਨ,

ਸਤਿਗੁਰ ਕਾ ਭਾਣਾ ਮੰਨਿ ਲੈਨਿ ਹਰਿ ਨਾਮੁ ਰਖਹਿ ਉਰ ਧਾਰਿ ॥

ਗੁਰੂ ਦੀ ਰਜ਼ਾ ਨੂੰ (ਸਿਰ-ਮੱਥੇ) ਮੰਨਦੇ ਹਨ, ਪਰਮਾਤਮਾ ਦਾ ਨਾਮ (ਆਪਣੇ) ਹਿਰਦੇ ਵਿਚ ਵਸਾਈ ਰੱਖਦੇ ਹਨ,

ਐਥੈ ਓਥੈ ਮੰਨੀਅਨਿ ਹਰਿ ਨਾਮਿ ਲਗੇ ਵਾਪਾਰਿ ॥

ਪਰਮਾਤਮਾ ਦੇ ਨਾਮ-ਵਪਾਰ ਵਿਚ ਰੁੱਝੇ ਰਹਿੰਦੇ ਹਨ, ਉਹ ਮਨੁੱਖ ਇਸ ਲੋਕ ਵਿਚ ਅਤੇ ਪਰਲੋਕ ਵਿਚ ਸਤਕਾਰੇ ਜਾਂਦੇ ਹਨ।

ਗੁਰਮੁਖਿ ਸਬਦਿ ਸਿਞਾਪਦੇ ਤਿਤੁ ਸਾਚੈ ਦਰਬਾਰਿ ॥

ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਉਸ ਸਦਾ-ਥਿਰ ਦਰਬਾਰ ਵਿਚ ਗੁਰੂ ਦੇ ਸ਼ਬਦ ਦੀ ਰਾਹੀਂ ਪਛਾਣੇ ਜਾਂਦੇ ਹਨ।

ਸਚਾ ਸਉਦਾ ਖਰਚੁ ਸਚੁ ਅੰਤਰਿ ਪਿਰਮੁ ਪਿਆਰੁ ॥

ਉਹ ਮਨੁੱਖ ਸਦਾ-ਥਿਰ ਹਰਿ-ਨਾਮ ਦਾ ਵਣਜ (ਕਰਦੇ ਰਹਿੰਦੇ ਹਨ), ਸਦਾ-ਥਿਰ ਹਰਿ-ਨਾਮ ਹੀ ਆਤਮਕ ਖ਼ੁਰਾਕ ਦੇ ਤੌਰ ਤੇ ਵਰਤਦੇ ਰਹਿੰਦੇ ਹਨ, ਉਹਨਾਂ ਦੇ ਅੰਦਰ ਪਰਮਾਤਮਾ ਦਾ ਪ੍ਰੇਮ-ਪਿਆਰ (ਸਦਾ ਟਿਕਿਆ ਰਹਿੰਦਾ ਹੈ)।

ਜਮਕਾਲੁ ਨੇੜਿ ਨ ਆਵਈ ਆਪਿ ਬਖਸੇ ਕਰਤਾਰਿ ॥

ਉਹਨਾਂ ਉਤੇ ਕਰਤਾਰ ਨੇ ਆਪ ਮਿਹਰ ਕੀਤੀ ਹੁੰਦੀ ਹੈ, ਮੌਤ (ਦਾ ਡਰ ਉਹਨਾਂ ਦੇ) ਨੇੜੇ ਨਹੀਂ ਢੁਕਦਾ (ਆਤਮਕ ਮੌਤ ਉਹਨਾਂ ਦੇ ਨੇੜੇ ਨਹੀਂ ਆਉਂਦੀ)।


ਸੂਚੀ (1 - 1430)
ਜਪੁ ਅੰਗ: 1 - 8
ਸੋ ਦਰੁ ਅੰਗ: 8 - 10
ਸੋ ਪੁਰਖੁ ਅੰਗ: 10 - 12
ਸੋਹਿਲਾ ਅੰਗ: 12 - 13
ਸਿਰੀ ਰਾਗੁ ਅੰਗ: 14 - 93
ਰਾਗੁ ਮਾਝ ਅੰਗ: 94 - 150
ਰਾਗੁ ਗਉੜੀ ਅੰਗ: 151 - 346
ਰਾਗੁ ਆਸਾ ਅੰਗ: 347 - 488
ਰਾਗੁ ਗੂਜਰੀ ਅੰਗ: 489 - 526
ਰਾਗੁ ਦੇਵਗੰਧਾਰੀ ਅੰਗ: 527 - 536
ਰਾਗੁ ਬਿਹਾਗੜਾ ਅੰਗ: 537 - 556
ਰਾਗੁ ਵਡਹੰਸੁ ਅੰਗ: 557 - 594
ਰਾਗੁ ਸੋਰਠਿ ਅੰਗ: 595 - 659
ਰਾਗੁ ਧਨਾਸਰੀ ਅੰਗ: 660 - 695
ਰਾਗੁ ਜੈਤਸਰੀ ਅੰਗ: 696 - 710
ਰਾਗੁ ਟੋਡੀ ਅੰਗ: 711 - 718
ਰਾਗੁ ਬੈਰਾੜੀ ਅੰਗ: 719 - 720
ਰਾਗੁ ਤਿਲੰਗ ਅੰਗ: 721 - 727
ਰਾਗੁ ਸੂਹੀ ਅੰਗ: 728 - 794
ਰਾਗੁ ਬਿਲਾਵਲੁ ਅੰਗ: 795 - 858
ਰਾਗੁ ਗੋਂਡ ਅੰਗ: 859 - 875
ਰਾਗੁ ਰਾਮਕਲੀ ਅੰਗ: 876 - 974
ਰਾਗੁ ਨਟ ਨਾਰਾਇਨ ਅੰਗ: 975 - 983
ਰਾਗੁ ਮਾਲੀ ਗਉੜਾ ਅੰਗ: 984 - 988
ਰਾਗੁ ਮਾਰੂ ਅੰਗ: 989 - 1106
ਰਾਗੁ ਤੁਖਾਰੀ ਅੰਗ: 1107 - 1117
ਰਾਗੁ ਕੇਦਾਰਾ ਅੰਗ: 1118 - 1124
ਰਾਗੁ ਭੈਰਉ ਅੰਗ: 1125 - 1167
ਰਾਗੁ ਬਸੰਤੁ ਅੰਗ: 1168 - 1196
ਰਾਗੁ ਸਾਰੰਗ ਅੰਗ: 1197 - 1253
ਰਾਗੁ ਮਲਾਰ ਅੰਗ: 1254 - 1293
ਰਾਗੁ ਕਾਨੜਾ ਅੰਗ: 1294 - 1318
ਰਾਗੁ ਕਲਿਆਨ ਅੰਗ: 1319 - 1326
ਰਾਗੁ ਪ੍ਰਭਾਤੀ ਅੰਗ: 1327 - 1351
ਰਾਗੁ ਜੈਜਾਵੰਤੀ ਅੰਗ: 1352 - 1359
ਸਲੋਕ ਸਹਸਕ੍ਰਿਤੀ ਅੰਗ: 1353 - 1360
ਗਾਥਾ ਮਹਲਾ ੫ ਅੰਗ: 1360 - 1361
ਫੁਨਹੇ ਮਹਲਾ ੫ ਅੰਗ: 1361 - 1363
ਚਉਬੋਲੇ ਮਹਲਾ ੫ ਅੰਗ: 1363 - 1364
ਸਲੋਕੁ ਭਗਤ ਕਬੀਰ ਜੀਉ ਕੇ ਅੰਗ: 1364 - 1377
ਸਲੋਕੁ ਸੇਖ ਫਰੀਦ ਕੇ ਅੰਗ: 1377 - 1385
ਸਵਈਏ ਸ੍ਰੀ ਮੁਖਬਾਕ ਮਹਲਾ ੫ ਅੰਗ: 1385 - 1389
ਸਵਈਏ ਮਹਲੇ ਪਹਿਲੇ ਕੇ ਅੰਗ: 1389 - 1390
ਸਵਈਏ ਮਹਲੇ ਦੂਜੇ ਕੇ ਅੰਗ: 1391 - 1392
ਸਵਈਏ ਮਹਲੇ ਤੀਜੇ ਕੇ ਅੰਗ: 1392 - 1396
ਸਵਈਏ ਮਹਲੇ ਚਉਥੇ ਕੇ ਅੰਗ: 1396 - 1406
ਸਵਈਏ ਮਹਲੇ ਪੰਜਵੇ ਕੇ ਅੰਗ: 1406 - 1409
ਸਲੋਕੁ ਵਾਰਾ ਤੇ ਵਧੀਕ ਅੰਗ: 1410 - 1426
ਸਲੋਕੁ ਮਹਲਾ ੯ ਅੰਗ: 1426 - 1429
ਮੁੰਦਾਵਣੀ ਮਹਲਾ ੫ ਅੰਗ: 1429 - 1429
ਰਾਗਮਾਲਾ ਅੰਗ: 1430 - 1430