ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ

ਅੰਗ - 1424


ਸਤਿਗੁਰ ਵਿਚਿ ਅੰਮ੍ਰਿਤ ਨਾਮੁ ਹੈ ਅੰਮ੍ਰਿਤੁ ਕਹੈ ਕਹਾਇ ॥

(ਪਰਮਾਤਮਾ ਦਾ) ਆਤਮਕ ਜੀਵਨ ਦੇਣ ਵਾਲਾ ਨਾਮ ਗੁਰੂ (ਦੇ ਹਿਰਦੇ) ਵਿਚ ਵੱਸਦਾ ਹੈ, (ਗੁਰੂ ਆਪ ਇਹ) ਅੰਮ੍ਰਿਤ-ਨਾਮ ਜਪਦਾ ਹੈ (ਅਤੇ ਹੋਰਨਾਂ ਪਾਸੋ) ਜਪਾਂਦਾ ਹੈ।

ਗੁਰਮਤੀ ਨਾਮੁ ਨਿਰਮਲੁੋ ਨਿਰਮਲ ਨਾਮੁ ਧਿਆਇ ॥

ਗੁਰੂ ਦੀ ਮੱਤ ਉਤੇ ਤੁਰਿਆਂ ਹੀ (ਇਹ) ਪਵਿੱਤਰ ਨਾਮ (ਪ੍ਰਾਪਤ ਹੁੰਦਾ ਹੈ। ਗੁਰੂ ਦੀ ਮੱਤ ਉਤੇ ਤੁਰ ਕੇ ਹੀ ਮਨੁੱਖ ਇਹ) ਪਵਿੱਤਰ ਨਾਮ ਜਪ (ਸਕਦਾ ਹੈ)।

ਅੰਮ੍ਰਿਤ ਬਾਣੀ ਤਤੁ ਹੈ ਗੁਰਮੁਖਿ ਵਸੈ ਮਨਿ ਆਇ ॥

(ਮਨੁੱਖਾ ਜੀਵਨ ਦਾ) ਤੱਤ (ਹਰਿ-ਨਾਮ ਗੁਰੂ ਦੀ) ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ ਹੀ ਮਿਲਦਾ ਹੈ, ਗੁਰੂ ਦੀ ਸਰਨ ਪਿਆਂ ਹੀ (ਹਰਿ-ਨਾਮ ਮਨੁੱਖ ਦੇ) ਮਨ ਵਿਚ ਆ ਵੱਸਦਾ ਹੈ।

ਹਿਰਦੈ ਕਮਲੁ ਪਰਗਾਸਿਆ ਜੋਤੀ ਜੋਤਿ ਮਿਲਾਇ ॥

(ਜਿਸ ਮਨੁੱਖ ਦੇ ਅੰਦਰ ਹਰਿ-ਨਾਮ ਆ ਵੱਸਦਾ ਹੈ, ਉਸ ਦੇ) ਹਿਰਦੇ ਦਾ ਕੌਲ-ਫੁੱਲ ਖਿੜ ਪੈਂਦਾ ਹੈ, (ਉਸ ਦੀ) ਜਿੰਦ ਪਰਮਾਤਮਾ ਦੀ ਜੋਤਿ ਵਿਚ ਮਿਲੀ ਰਹਿੰਦੀ ਹੈ।

ਨਾਨਕ ਸਤਿਗੁਰੁ ਤਿਨ ਕਉ ਮੇਲਿਓਨੁ ਜਿਨ ਧੁਰਿ ਮਸਤਕਿ ਭਾਗੁ ਲਿਖਾਇ ॥੨੫॥

ਪਰ, ਹੇ ਨਾਨਕ! ਉਸ (ਪਰਮਾਤਮਾ) ਨੇ ਗੁਰੂ ਉਹਨਾਂ (ਮਨੁੱਖਾਂ) ਨੂੰ ਮਿਲਾਇਆ, ਜਿਨ੍ਹਾਂ ਦੇ ਮੱਥੇ ਉਤੇ (ਉਸ ਨੇ) ਧੁਰ ਦਰਗਾਹ ਤੋਂ (ਇਹ) ਚੰਗੀ ਕਿਸਮਤ ਲਿਖ ਦਿੱਤੀ ॥੨੫॥

ਅੰਦਰਿ ਤਿਸਨਾ ਅਗਿ ਹੈ ਮਨਮੁਖ ਭੁਖ ਨ ਜਾਇ ॥

ਆਪਣੇ ਮਨ ਦੇ ਮੁਰੀਦ ਮਨੁੱਖ ਦੇ ਹਿਰਦੇ ਵਿਚ ਤ੍ਰਿਸ਼ਨਾ ਦੀ (ਅੱਗ ਬਲਦੀ) ਰਹਿੰਦੀ, (ਉਸ ਦੇ ਅੰਦਰੋਂ ਮਾਇਆ ਦੀ) ਭੁੱਖ (ਕਦੇ) ਦੂਰ ਨਹੀਂ ਹੁੰਦੀ।

ਮੋਹੁ ਕੁਟੰਬੁ ਸਭੁ ਕੂੜੁ ਹੈ ਕੂੜਿ ਰਹਿਆ ਲਪਟਾਇ ॥

(ਜਗਤ ਦਾ ਇਹ) ਮੋਹ ਨਾਸਵੰਤ ਪਸਾਰਾ ਹੈ, (ਇਹ) ਪਰਵਾਰ (ਭੀ) ਨਾਸਵੰਤ ਪਸਾਰਾ ਹੈ, (ਪਰ ਮਨ ਦਾ ਮੁਰੀਦ ਮਨੁੱਖ ਇਸ) ਨਾਸਵੰਤ ਪਸਾਰੇ ਵਿਚ (ਸਦਾ) ਫਸਿਆ ਰਹਿੰਦਾ ਹੈ।

ਅਨਦਿਨੁ ਚਿੰਤਾ ਚਿੰਤਵੈ ਚਿੰਤਾ ਬਧਾ ਜਾਇ ॥

ਹਰ ਵੇਲੇ (ਮਾਇਆ ਦੇ ਮੋਹ ਦੀਆਂ) ਸੋਚਾਂ ਸੋਚਦਾ ਰਹਿੰਦਾ ਹੈ, ਸੋਚਾਂ ਵਿਚ ਬੱਝਾ ਹੋਇਆ (ਹੀ ਜਗਤ ਤੋਂ) ਤੁਰ ਪੈਂਦਾ ਹੈ।

ਜੰਮਣੁ ਮਰਣੁ ਨ ਚੁਕਈ ਹਉਮੈ ਕਰਮ ਕਮਾਇ ॥

ਹਉਮੈ ਦੇ ਆਸਰੇ ਹੀ (ਸਾਰੇ) ਕੰਮ ਕਰਦਾ ਰਹਿੰਦਾ ਹੈ (ਤਾਹੀਏਂ ਉਸ ਦਾ) ਜਨਮ ਮਰਣ ਦਾ ਗੇੜ (ਕਦੇ) ਮੁੱਕਦਾ ਨਹੀਂ।

ਗੁਰ ਸਰਣਾਈ ਉਬਰੈ ਨਾਨਕ ਲਏ ਛਡਾਇ ॥੨੬॥

ਪਰ, ਹੇ ਨਾਨਕ! ਗੁਰੂ ਦੀ ਸਰਨ ਪੈ ਕੇ (ਉਹ ਮਨਮੁਖ ਭੀ ਮੋਹ ਦੇ ਜਾਲ ਵਿਚੋਂ) ਬਚ ਨਿਕਲਦਾ ਹੈ, ਗੁਰੂ (ਇਸ ਮੋਹ-ਜਾਲ ਤੋਂ) ਛੁਡਾ ਲੈਂਦਾ ਹੈ ॥੨੬॥

ਸਤਿਗੁਰ ਪੁਰਖੁ ਹਰਿ ਧਿਆਇਦਾ ਸਤਸੰਗਤਿ ਸਤਿਗੁਰ ਭਾਇ ॥

ਗੁਰੂ ਮਹਾਪੁਰਖ ਸਾਧ ਸੰਗਤ ਵਿਚ ਗੁਰੂ ਦੇ ਪਿਆਰ ਵਿਚ ਟਿਕ ਕੇ ਪਰਮਾਤਮਾ ਦਾ ਸਿਮਰਨ ਕਰਦਾ ਰਹਿੰਦਾ ਹੈ।

ਸਤਸੰਗਤਿ ਸਤਿਗੁਰ ਸੇਵਦੇ ਹਰਿ ਮੇਲੇ ਗੁਰੁ ਮੇਲਾਇ ॥

(ਜਿਹੜੇ ਮਨੁੱਖ) ਸਾਧ ਸੰਗਤ ਵਿਚ ਆ ਕੇ ਗੁਰੂ ਦੀ ਸਰਨ ਪੈਂਦੇ ਹਨ, ਗੁਰੂ ਉਹਨਾਂ ਨੂੰ ਪਰਮਾਤਮਾ ਵਿਚ ਜੋੜ ਦੇਂਦਾ ਹੈ ਪਰਮਾਤਮਾ ਨਾਲ ਮਿਲਾ ਦੇਂਦਾ ਹੈ।

ਏਹੁ ਭਉਜਲੁ ਜਗਤੁ ਸੰਸਾਰੁ ਹੈ ਗੁਰੁ ਬੋਹਿਥੁ ਨਾਮਿ ਤਰਾਇ ॥

(ਉ​‍ਂਞ ਤਾਂ) ਇਹ ਜਗਤ ਇਹ ਸੰਸਾਰ ਇਕ ਭਿਆਨਕ ਸਮੁੰਦਰ ਹੈ, ਪਰ ਗੁਰੂ-ਜਹਾਜ਼ (ਸਰਨ ਆਏ ਜੀਵਾਂ ਨੂੰ) ਹਰਿ-ਨਾਮ ਵਿਚ (ਜੋੜ ਕੇ ਇਸ ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ।

ਗੁਰਸਿਖੀ ਭਾਣਾ ਮੰਨਿਆ ਗੁਰੁ ਪੂਰਾ ਪਾਰਿ ਲੰਘਾਇ ॥

(ਜਿਨ੍ਹਾਂ) ਗੁਰਸਿੱਖਾਂ ਨੇ (ਗੁਰੂ ਦਾ) ਹੁਕਮ ਮੰਨ ਲਿਆ, ਪੂਰਾ ਗੁਰੂ (ਉਹਨਾਂ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾਂਦਾ ਹੈ।

ਗੁਰਸਿਖਾਂ ਕੀ ਹਰਿ ਧੂੜਿ ਦੇਹਿ ਹਮ ਪਾਪੀ ਭੀ ਗਤਿ ਪਾਂਹਿ ॥

ਹੇ ਹਰੀ! ਅਸਾਂ ਜੀਵਾਂ ਨੂੰ ਗੁਰਸਿੱਖਾਂ ਦੇ ਚਰਨਾਂ ਦੀ ਧੂੜ ਬਖ਼ਸ਼, ਤਾ ਕਿ ਅਸੀਂ ਵਿਕਾਰੀ ਜੀਵ ਭੀ ਉੱਚੀ ਆਤਮਕ ਅਵਸਥਾ ਪ੍ਰਾਪਤ ਕਰ ਸਕੀਏ।

ਧੁਰਿ ਮਸਤਕਿ ਹਰਿ ਪ੍ਰਭ ਲਿਖਿਆ ਗੁਰ ਨਾਨਕ ਮਿਲਿਆ ਆਇ ॥

ਹੇ ਨਾਨਕ! ਧੁਰ ਦਰਗਾਹ ਤੋਂ ਹਰੀ-ਪ੍ਰਭੂ ਦਾ ਲਿਖਿਆ ਲੇਖ (ਜਿਸ ਮਨੁੱਖ ਦੇ) ਮੱਥੇ ਉੱਤੇ ਉੱਘੜ ਪੈਂਦਾ ਹੈ ਉਹ ਮਨੁੱਖ ਗੁਰੂ ਨੂੰ ਆ ਮਿਲਦਾ ਹੈ।

ਜਮਕੰਕਰ ਮਾਰਿ ਬਿਦਾਰਿਅਨੁ ਹਰਿ ਦਰਗਹ ਲਏ ਛਡਾਇ ॥

ਉਸ (ਗੁਰੂ) ਨੇ (ਸਾਰੇ) ਜਮਦੂਤ ਮਾਰ ਕੇ ਮੁਕਾ ਦਿੱਤੇ। (ਗੁਰੂ ਉਸ ਨੂੰ) ਪਰਮਾਤਮਾ ਦੀ ਦਰਗਾਹ ਵਿਚ ਸੁਰਖ਼ਰੂ ਕਰਾ ਲੈਂਦਾ ਹੈ।

ਗੁਰਸਿਖਾ ਨੋ ਸਾਬਾਸਿ ਹੈ ਹਰਿ ਤੁਠਾ ਮੇਲਿ ਮਿਲਾਇ ॥੨੭॥

ਗੁਰਸਿੱਖਾਂ ਨੂੰ (ਲੋਕ ਪਰਲੋਕ ਵਿਚ) ਆਦਰ-ਸਤਕਾਰ ਮਿਲਦਾ ਹੈ, ਪ੍ਰਭੂ ਉਹਨਾਂ ਉਤੇ ਪ੍ਰਸੰਨ ਹੋ ਕੇ (ਉਹਨਾਂ ਨੂੰ ਆਪਣੇ ਨਾਲ) ਮਿਲਾ ਲੈਂਦਾ ਹੈ ॥੨੭॥

ਗੁਰਿ ਪੂਰੈ ਹਰਿ ਨਾਮੁ ਦਿੜਾਇਆ ਜਿਨਿ ਵਿਚਹੁ ਭਰਮੁ ਚੁਕਾਇਆ ॥

(ਜਿਸ) ਪੂਰੇ ਗੁਰੂ ਨੇ (ਜੀਵ ਦੇ ਅੰਦਰ ਸਦਾ) ਪਰਮਾਤਮਾ ਦਾ ਨਾਮ ਪੱਕਾ ਕੀਤਾ ਹੈ, ਜਿਸ (ਪੂਰੇ ਗੁਰੂ) ਨੇ (ਜੀਵ ਦੇ) ਅੰਦਰੋਂ ਭਟਕਣਾ (ਸਦਾ) ਮੁਕਾਈ ਹੈ,

ਰਾਮ ਨਾਮੁ ਹਰਿ ਕੀਰਤਿ ਗਾਇ ਕਰਿ ਚਾਨਣੁ ਮਗੁ ਦੇਖਾਇਆ ॥

(ਉਸ ਗੁਰੂ ਨੇ ਆਪ) ਪਰਮਾਤਮਾ ਦਾ ਨਾਮ (ਸਿਮਰ ਕੇ), ਪਰਮਾਤਮਾ ਦੀ ਸਿਫ਼ਤ-ਸਾਲਾਹ ਗਾ ਗਾ ਕੇ (ਸਰਨ ਆਏ ਮਨੁੱਖ ਦੇ ਹਿਰਦੇ ਵਿਚ ਆਤਮਕ ਜੀਵਨ ਦਾ) ਚਾਨਣ ਪੈਦਾ ਕਰ ਕੇ (ਉਸ ਨੂੰ ਆਤਮਕ ਜੀਵਨ ਦਾ ਸਹੀ) ਰਸਤਾ (ਸਦਾ) ਵਿਖਾਇਆ ਹੈ।

ਹਉਮੈ ਮਾਰਿ ਏਕ ਲਿਵ ਲਾਗੀ ਅੰਤਰਿ ਨਾਮੁ ਵਸਾਇਆ ॥

(ਪੂਰੇ ਗੁਰੂ ਦੀ ਰਾਹੀਂ) ਹਉਮੈ ਦੂਰ ਕਰ ਕੇ (ਜਿਸ ਮਨੁੱਖ ਦੇ ਅੰਦਰ) ਇਕ ਪਰਮਾਤਮਾ ਦੀ ਲਗਨ ਲੱਗ ਗਈ, (ਉਸ ਨੇ ਆਪਣੇ) ਹਿਰਦੇ ਵਿਚ ਪਰਮਾਤਮਾ ਦਾ ਨਾਮ ਵਸਾ ਲਿਆ।

ਗੁਰਮਤੀ ਜਮੁ ਜੋਹਿ ਨ ਸਕੈ ਸਚੈ ਨਾਇ ਸਮਾਇਆ ॥

ਗੁਰੂ ਦੀ ਮੱਤ ਉਤੇ ਤੁਰਨ ਦੇ ਕਾਰਨ ਜਮਰਾਜ ਭੀ (ਉਸ ਮਨੁੱਖ ਵੱਲ) ਤੱਕ ਨਹੀਂ ਸਕਦਾ, (ਉਹ ਮਨੁੱਖ) ਸਦਾ-ਥਿਰ ਹਰਿ-ਨਾਮ ਵਿਚ (ਸਦਾ) ਲੀਨ ਰਹਿੰਦਾ ਹੈ।

ਸਭੁ ਆਪੇ ਆਪਿ ਵਰਤੈ ਕਰਤਾ ਜੋ ਭਾਵੈ ਸੋ ਨਾਇ ਲਾਇਆ ॥

(ਉਸਨੂੰ ਇਹ ਨਿਸ਼ਚਾ ਬਣ ਜਾਂਦਾ ਹੈ ਕਿ) ਹਰ ਥਾਂ ਕਰਤਾਰ ਆਪ ਹੀ ਆਪ ਮੌਜੂਦ ਹੈ, ਜਿਹੜਾ ਮਨੁੱਖ ਉਸ ਨੂੰ ਚੰਗਾ ਲੱਗ ਪੈਂਦਾ ਹੈ ਉਸ ਨੂੰ ਆਪਣੇ ਨਾਮ ਵਿਚ ਜੋੜ ਲੈਂਦਾ ਹੈ।

ਜਨ ਨਾਨਕੁ ਨਾਉ ਲਏ ਤਾਂ ਜੀਵੈ ਬਿਨੁ ਨਾਵੈ ਖਿਨੁ ਮਰਿ ਜਾਇਆ ॥੨੮॥

ਦਾਸ ਨਾਨਕ (ਭੀ ਜਦੋਂ ਪਰਮਾਤਮਾ ਦਾ) ਨਾਮ ਜਪਦਾ ਹੈ ਤਦੋਂ ਆਤਮਕ ਜੀਵਨ ਹਾਸਲ ਕਰ ਲੈਂਦਾ ਹੈ। ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਤਾਂ ਜੀਵ ਇਕ ਖਿਨ ਵਿਚ ਹੀ ਆਤਮਕ ਮੌਤ ਸਹੇੜ ਲੈਂਦਾ ਹੈ ॥੨੮॥

ਮਨ ਅੰਤਰਿ ਹਉਮੈ ਰੋਗੁ ਭ੍ਰਮਿ ਭੂਲੇ ਹਉਮੈ ਸਾਕਤ ਦੁਰਜਨਾ ॥

ਪਰਮਾਤਮਾ ਨਾਲੋਂ ਟੁੱਟੇ ਹੋਏ ਦੁਰਾਚਾਰੀ ਮਨੁੱਖਾਂ ਦੇ ਮਨ ਵਿਚ ਹਉਮੈ ਦਾ ਰੋਗ (ਸਦਾ ਟਿਕਿਆ ਰਹਿੰਦਾ ਹੈ), ਇਸ ਹਉਮੈ ਦੇ ਕਾਰਨ ਭਟਕਣਾ ਵਿਚ ਪੈ ਕੇ ਉਹ (ਜੀਵਨ ਦੇ) ਗ਼ਲਤ ਰਸਤੇ ਪਏ ਰਹਿੰਦੇ ਹਨ।

ਨਾਨਕ ਰੋਗੁ ਗਵਾਇ ਮਿਲਿ ਸਤਿਗੁਰ ਸਾਧੂ ਸਜਣਾ ॥੨੯॥

ਹੇ ਨਾਨਕ! (ਸਾਕਤ ਮਨੁੱਖ ਭੀ) ਸੱਜਣ ਸਾਧੂ ਸਤਿਗੁਰੂ ਨੂੰ ਮਿਲ ਕੇ (ਹਉਮੈ ਦਾ ਇਹ) ਰੋਗ ਦੂਰ ਕਰ ਲੈਂਦਾ ਹੈ ॥੨੯॥

ਗੁਰਮਤੀ ਹਰਿ ਹਰਿ ਬੋਲੇ ॥

(ਜਿਹੜੀ ਜੀਵ-ਇਸਤ੍ਰੀ) ਗੁਰੂ ਦੀ ਮੱਤ ਉੱਤੇ ਤੁਰ ਕੇ (ਸਦਾ) ਪਰਮਾਤਮਾ ਦਾ ਨਾਮ ਜਪਦੀ ਰਹਿੰਦੀ ਹੈ,

ਹਰਿ ਪ੍ਰੇਮਿ ਕਸਾਈ ਦਿਨਸੁ ਰਾਤਿ ਹਰਿ ਰਤੀ ਹਰਿ ਰੰਗਿ ਚੋਲੇ ॥

ਉਹ ਦਿਨ ਰਾਤ ਪਰਮਾਤਮਾ ਦੇ ਪਿਆਰ ਵਿਚ ਖਿੱਚ ਪਾਂਦੀ ਰਹਿੰਦੀ ਹੈ, ਪਰਮਾਤਮਾ (ਦੇ ਨਾਮ) ਵਿਚ ਰੱਤੀ ਰਹਿੰਦੀ ਹੈ, ਉਹ ਪਰਮਾਤਮਾ ਦੇ (ਪ੍ਰੇਮ-) ਰੰਗ ਵਿਚ (ਆਤਮਕ ਆਨੰਦ) ਮਾਣਦੀ ਰਹਿੰਦੀ ਹੈ।

ਹਰਿ ਜੈਸਾ ਪੁਰਖੁ ਨ ਲਭਈ ਸਭੁ ਦੇਖਿਆ ਜਗਤੁ ਮੈ ਟੋਲੇ ॥

ਮੈਂ ਸਾਰਾ ਸੰਸਾਰ ਭਾਲ ਕੇ ਵੇਖ ਲਿਆ ਹੈ, ਪਰਮਾਤਮਾ ਵਰਗਾ ਖਸਮ (ਕਿਸੇ ਹੋਰ ਥਾਂ) ਨਹੀਂ ਲੱਭਦਾ।

ਗੁਰ ਸਤਿਗੁਰਿ ਨਾਮੁ ਦਿੜਾਇਆ ਮਨੁ ਅਨਤ ਨ ਕਾਹੂ ਡੋਲੇ ॥

ਗੁਰੂ ਸਤਿਗੁਰੂ ਨੇ (ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ) ਨਾਮ ਪੱਕਾ ਕਰ ਦਿੱਤਾ, (ਉਸ ਦਾ) ਮਨ ਕਿਸੇ ਭੀ ਹੋਰ ਪਾਸੇ ਨਹੀਂ ਡੋਲਦਾ।

ਜਨ ਨਾਨਕੁ ਹਰਿ ਕਾ ਦਾਸੁ ਹੈ ਗੁਰ ਸਤਿਗੁਰ ਕੇ ਗੁਲ ਗੋਲੇ ॥੩੦॥

ਦਾਸ ਨਾਨਕ (ਭੀ) ਪਰਮਾਤਮਾ ਦਾ ਦਾਸ ਹੈ, ਗੁਰੂ ਸਤਿਗੁਰੂ ਦੇ ਦਾਸਾਂ ਦੇ ਦਾਸਾਂ ਦਾ ਦਾਸ ਹੈ ॥੩੦॥


ਸੂਚੀ (1 - 1430)
ਜਪੁ ਅੰਗ: 1 - 8
ਸੋ ਦਰੁ ਅੰਗ: 8 - 10
ਸੋ ਪੁਰਖੁ ਅੰਗ: 10 - 12
ਸੋਹਿਲਾ ਅੰਗ: 12 - 13
ਸਿਰੀ ਰਾਗੁ ਅੰਗ: 14 - 93
ਰਾਗੁ ਮਾਝ ਅੰਗ: 94 - 150
ਰਾਗੁ ਗਉੜੀ ਅੰਗ: 151 - 346
ਰਾਗੁ ਆਸਾ ਅੰਗ: 347 - 488
ਰਾਗੁ ਗੂਜਰੀ ਅੰਗ: 489 - 526
ਰਾਗੁ ਦੇਵਗੰਧਾਰੀ ਅੰਗ: 527 - 536
ਰਾਗੁ ਬਿਹਾਗੜਾ ਅੰਗ: 537 - 556
ਰਾਗੁ ਵਡਹੰਸੁ ਅੰਗ: 557 - 594
ਰਾਗੁ ਸੋਰਠਿ ਅੰਗ: 595 - 659
ਰਾਗੁ ਧਨਾਸਰੀ ਅੰਗ: 660 - 695
ਰਾਗੁ ਜੈਤਸਰੀ ਅੰਗ: 696 - 710
ਰਾਗੁ ਟੋਡੀ ਅੰਗ: 711 - 718
ਰਾਗੁ ਬੈਰਾੜੀ ਅੰਗ: 719 - 720
ਰਾਗੁ ਤਿਲੰਗ ਅੰਗ: 721 - 727
ਰਾਗੁ ਸੂਹੀ ਅੰਗ: 728 - 794
ਰਾਗੁ ਬਿਲਾਵਲੁ ਅੰਗ: 795 - 858
ਰਾਗੁ ਗੋਂਡ ਅੰਗ: 859 - 875
ਰਾਗੁ ਰਾਮਕਲੀ ਅੰਗ: 876 - 974
ਰਾਗੁ ਨਟ ਨਾਰਾਇਨ ਅੰਗ: 975 - 983
ਰਾਗੁ ਮਾਲੀ ਗਉੜਾ ਅੰਗ: 984 - 988
ਰਾਗੁ ਮਾਰੂ ਅੰਗ: 989 - 1106
ਰਾਗੁ ਤੁਖਾਰੀ ਅੰਗ: 1107 - 1117
ਰਾਗੁ ਕੇਦਾਰਾ ਅੰਗ: 1118 - 1124
ਰਾਗੁ ਭੈਰਉ ਅੰਗ: 1125 - 1167
ਰਾਗੁ ਬਸੰਤੁ ਅੰਗ: 1168 - 1196
ਰਾਗੁ ਸਾਰੰਗ ਅੰਗ: 1197 - 1253
ਰਾਗੁ ਮਲਾਰ ਅੰਗ: 1254 - 1293
ਰਾਗੁ ਕਾਨੜਾ ਅੰਗ: 1294 - 1318
ਰਾਗੁ ਕਲਿਆਨ ਅੰਗ: 1319 - 1326
ਰਾਗੁ ਪ੍ਰਭਾਤੀ ਅੰਗ: 1327 - 1351
ਰਾਗੁ ਜੈਜਾਵੰਤੀ ਅੰਗ: 1352 - 1359
ਸਲੋਕ ਸਹਸਕ੍ਰਿਤੀ ਅੰਗ: 1353 - 1360
ਗਾਥਾ ਮਹਲਾ ੫ ਅੰਗ: 1360 - 1361
ਫੁਨਹੇ ਮਹਲਾ ੫ ਅੰਗ: 1361 - 1663
ਚਉਬੋਲੇ ਮਹਲਾ ੫ ਅੰਗ: 1363 - 1364
ਸਲੋਕੁ ਭਗਤ ਕਬੀਰ ਜੀਉ ਕੇ ਅੰਗ: 1364 - 1377
ਸਲੋਕੁ ਸੇਖ ਫਰੀਦ ਕੇ ਅੰਗ: 1377 - 1385
ਸਵਈਏ ਸ੍ਰੀ ਮੁਖਬਾਕ ਮਹਲਾ ੫ ਅੰਗ: 1385 - 1389
ਸਵਈਏ ਮਹਲੇ ਪਹਿਲੇ ਕੇ ਅੰਗ: 1389 - 1390
ਸਵਈਏ ਮਹਲੇ ਦੂਜੇ ਕੇ ਅੰਗ: 1391 - 1392
ਸਵਈਏ ਮਹਲੇ ਤੀਜੇ ਕੇ ਅੰਗ: 1392 - 1396
ਸਵਈਏ ਮਹਲੇ ਚਉਥੇ ਕੇ ਅੰਗ: 1396 - 1406
ਸਵਈਏ ਮਹਲੇ ਪੰਜਵੇ ਕੇ ਅੰਗ: 1406 - 1409
ਸਲੋਕੁ ਵਾਰਾ ਤੇ ਵਧੀਕ ਅੰਗ: 1410 - 1426
ਸਲੋਕੁ ਮਹਲਾ ੯ ਅੰਗ: 1426 - 1429
ਮੁੰਦਾਵਣੀ ਮਹਲਾ ੫ ਅੰਗ: 1429 - 1429
ਰਾਗਮਾਲਾ ਅੰਗ: 1430 - 1430