ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ

ਅੰਗ - 1425


ਸਲੋਕ ਮਹਲਾ ੫ ॥

ਗੁਰੂ ਅਰਜਨਦੇਵ ਜੀ ਦੇ ਸਲੋਕ।

ੴ ਸਤਿਗੁਰ ਪ੍ਰਸਾਦਿ ॥

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਰਤੇ ਸੇਈ ਜਿ ਮੁਖੁ ਨ ਮੋੜੰਨਿੑ ਜਿਨੑੀ ਸਿਞਾਤਾ ਸਾਈ ॥

ਉਹ ਮਨੁੱਖ ਹੀ (ਪ੍ਰੇਮ ਰੰਗ ਵਿਚ) ਰੰਗੇ ਹੋਏ ਹਨ, ਜਿਹੜੇ (ਖਸਮ-ਪ੍ਰਭੂ ਦੀ ਯਾਦ ਵਲੋਂ ਕਦੇ ਭੀ) ਮੂੰਹ ਨਹੀਂ ਮੋੜਦੇ (ਕਦੇ ਭੀ ਪ੍ਰਭੂ ਦੀ ਯਾਦ ਨਹੀਂ ਭੁਲਾਂਦੇ), ਜਿਨ੍ਹਾਂ ਨੇ ਖਸਮ-ਪ੍ਰਭੂ ਨਾਲ ਡੂੰਘੀ ਸਾਂਝ ਪਾਈ ਹੋਈ ਹੈ।

ਝੜਿ ਝੜਿ ਪਵਦੇ ਕਚੇ ਬਿਰਹੀ ਜਿਨੑਾ ਕਾਰਿ ਨ ਆਈ ॥੧॥

ਪਰ ਜਿਨ੍ਹਾਂ ਨੂੰ (ਪ੍ਰੇਮ ਦੀ ਦਵਾਈ) ਮੁਆਫ਼ਿਕ ਨਹੀਂ ਬੈਠਦੀ (ਠੀਕ ਅਸਰ ਨਹੀਂ ਕਰਦੀ,) ਉਹ ਕਮਜ਼ੋਰ ਪ੍ਰੇਮ ਵਾਲੇ ਮਨੁੱਖ (ਪ੍ਰਭੂ ਚਰਨਾਂ ਨਾਲੋਂ ਇਉਂ) ਮੁੜ ਮੁੜ ਟੁੱਟਦੇ ਹਨ (ਜਿਵੇਂ ਕਮਜ਼ੋਰ ਕੱਚੇ ਫਲ ਟਾਹਣੀ ਨਾਲੋਂ) ॥੧॥

ਧਣੀ ਵਿਹੂਣਾ ਪਾਟ ਪਟੰਬਰ ਭਾਹੀ ਸੇਤੀ ਜਾਲੇ ॥

(ਹੇ ਭਾਈ!) (ਮੈਂ ਤਾਂ ਉਹ) ਰੇਸ਼ਮੀ ਕਪੜੇ (ਭੀ) ਅੱਗ ਨਾਲ ਸਾੜ ਦਿੱਤੇ ਹਨ (ਜਿਨ੍ਹਾਂ ਦੇ ਕਾਰਨ ਜੀਵਨ) ਖਸਮ-ਪ੍ਰਭੂ (ਦੀ ਯਾਦ) ਤੋਂ ਵਾਂਜਿਆ ਹੀ ਰਹੇ।

ਧੂੜੀ ਵਿਚਿ ਲੁਡੰਦੜੀ ਸੋਹਾਂ ਨਾਨਕ ਤੈ ਸਹ ਨਾਲੇ ॥੨॥

ਨਾਨਕ ਆਖਦਾ ਹੈ, ਹੇ ਖਸਮ-ਪ੍ਰਭੂ! ਤੇਰੇ ਨਾਲ (ਤੇਰੇ ਚਰਨਾਂ ਵਿਚ ਰਹਿ ਕੇ) ਮੈਂ ਘੱਟੇ-ਮਿੱਟੀ ਵਿਚ ਲਿਬੜੀ ਹੋਈ ਭੀ ਸੋਹਣੀ ਲੱਗਦੀ ਹਾਂ ॥੨॥

ਗੁਰ ਕੈ ਸਬਦਿ ਅਰਾਧੀਐ ਨਾਮਿ ਰੰਗਿ ਬੈਰਾਗੁ ॥

ਗੁਰੂ ਦੇ ਸ਼ਬਦ ਵਿਚ ਜੁੜ ਕੇ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ। (ਪ੍ਰਭੂ ਦੇ) ਨਾਮ ਦੀ ਬਰਕਤਿ ਨਾਲ, (ਪ੍ਰਭੂ ਦੇ ਪ੍ਰੇਮ-) ਰੰਗ ਦੀ ਬਰਕਤਿ ਨਾਲ (ਮਨ ਵਿਚ ਵਿਕਾਰਾਂ ਵਲੋਂ) ਉਪਰਾਮਤਾ (ਪੈਦਾ ਹੋ ਜਾਂਦੀ ਹੈ),

ਜੀਤੇ ਪੰਚ ਬੈਰਾਈਆ ਨਾਨਕ ਸਫਲ ਮਾਰੂ ਇਹੁ ਰਾਗੁ ॥੩॥

(ਕਾਮਾਦਿਕ) ਪੰ​‍ਜੇ ਵੈਰੀ ਵੱਸ ਵਿਚ ਆ ਜਾਂਦੇ ਹਨ। ਹੇ ਨਾਨਕ! ਇਹ ਪ੍ਰੇਮ-ਹੁਲਾਰਾ (ਵਿਕਾਰ-ਰੋਗਾਂ ਨੂੰ) ਮਾਰ-ਮੁਕਾਣ ਵਾਲੀ ਕਾਰੀ ਦਵਾਈ ਹੈ ॥੩॥

ਜਾਂ ਮੂੰ ਇਕੁ ਤ ਲਖ ਤਉ ਜਿਤੀ ਪਿਨਣੇ ਦਰਿ ਕਿਤੜੇ ॥

ਹੇ ਪ੍ਰਭੂ! ਜਦੋਂ ਇਕ ਤੂੰ ਮੇਰੇ ਵੱਲ ਹੈਂ, ਤਦੋਂ (ਤੇਰੇ ਪੈਦਾ ਕੀਤੇ ਲੱਖਾਂ ਹੀ (ਜੀਵ ਮੇਰੇ ਵੱਲ ਹੋ ਜਾਂਦੇ ਹਨ)। (ਇਹ) ਤੇਰੀ ਜਿਤਨੀ ਭੀ (ਪੈਦਾ ਕੀਤੀ ਹੋਈ ਸ੍ਰਿਸ਼ਟੀ ਹੈ, ਤੇਰੇ) ਦਰ ਤੇ (ਇਹ ਸਾਰੇ) ਅਨੇਕਾਂ ਹੀ ਮੰਗਤੇ ਹਨ।

ਬਾਮਣੁ ਬਿਰਥਾ ਗਇਓ ਜਨੰਮੁ ਜਿਨਿ ਕੀਤੋ ਸੋ ਵਿਸਰੇ ॥੪॥

ਜਿਸ ਪਰਮਾਤਮਾ ਨੇ ਪੈਦਾ ਕੀਤਾ ਹੈ, ਜੇ ਉਹ ਭੁੱਲਿਆ ਰਹੇ, ਤਾਂ (ਸਭ ਤੋਂ ਉੱਚਾ ਸਮਝਿਆ ਜਾਣ ਵਾਲਾ) ਬ੍ਰਾਹਮਣ (ਦੇ ਘਰ ਦਾ) ਜਨਮ (ਭੀ) ਵਿਅਰਥ ਚਲਾ ਗਿਆ ॥੪॥

ਸੋਰਠਿ ਸੋ ਰਸੁ ਪੀਜੀਐ ਕਬਹੂ ਨ ਫੀਕਾ ਹੋਇ ॥

ਉਹ (ਹਰਿ-ਨਾਮ-) ਰਸ ਪੀਂਦੇ ਰਹਿਣਾ ਚਾਹੀਦਾ ਹੈ, ਜੋ ਕਦੇ ਭੀ ਬੇ-ਸੁਆਦਾ ਨਹੀਂ ਹੁੰਦਾ।

ਨਾਨਕ ਰਾਮ ਨਾਮ ਗੁਨ ਗਾਈਅਹਿ ਦਰਗਹ ਨਿਰਮਲ ਸੋਇ ॥੫॥

ਹੇ ਨਾਨਕ! ਪਰਮਾਤਮਾ ਦੇ ਨਾਮ ਦੇ ਗੁਣ (ਸਦਾ) ਗਾਏ ਜਾਣੇ ਚਾਹੀਦੇ ਹਨ (ਇਸ ਤਰ੍ਹਾਂ ਪਰਮਾਤਮਾ ਦੀ) ਹਜ਼ੂਰੀ ਵਿਚ ਬੇ-ਦਾਗ਼ ਸੋਭਾ (ਮਿਲਦੀ ਹੈ) ॥੫॥

ਜੋ ਪ੍ਰਭਿ ਰਖੇ ਆਪਿ ਤਿਨ ਕੋਇ ਨ ਮਾਰਈ ॥

ਜਿਨ੍ਹਾਂ (ਮਨੁੱਖਾਂ) ਦੀ ਪ੍ਰਭੂ ਨੇ ਆਪ ਰੱਖਿਆ ਕੀਤੀ, ਉਹਨਾਂ ਨੂੰ ਕੋਈ ਮਾਰ ਨਹੀਂ ਸਕਦਾ।

ਅੰਦਰਿ ਨਾਮੁ ਨਿਧਾਨੁ ਸਦਾ ਗੁਣ ਸਾਰਈ ॥

(ਜਿਸ ਮਨੁੱਖ ਦੇ) ਹਿਰਦੇ ਵਿਚ ਪਰਮਾਤਮਾ ਦਾ ਨਾਮ ਖ਼ਜ਼ਾਨਾ ਵੱਸ ਰਿਹਾ ਹੈ, ਉਹ ਸਦਾ ਪਰਮਾਤਮਾ ਦੇ ਗੁਣ ਚੇਤੇ ਕਰਦਾ ਰਹਿੰਦਾ ਹੈ।

ਏਕਾ ਟੇਕ ਅਗੰਮ ਮਨਿ ਤਨਿ ਪ੍ਰਭੁ ਧਾਰਈ ॥

ਜਿਸ ਨੂੰ ਇਕ ਅਪਹੁੰਚ ਪ੍ਰਭੂ ਦਾ (ਸਦਾ) ਆਸਰਾ ਹੈ, ਉਹ ਆਪਣੇ ਮਨ ਵਿਚ ਤਨ ਵਿਚ ਪ੍ਰਭੂ ਨੂੰ ਵਸਾਈ ਰੱਖਦਾ ਹੈ।

ਲਗਾ ਰੰਗੁ ਅਪਾਰੁ ਕੋ ਨ ਉਤਾਰਈ ॥

(ਜਿਸ ਦੇ ਹਿਰਦੇ ਵਿਚ) ਕਦੇ ਨਾਹ ਮੁੱਕਣ ਵਾਲਾ ਪ੍ਰਭੂ-ਪ੍ਰੇਮ ਬਣ ਜਾਂਦਾ ਹੈ, ਉਸ ਪ੍ਰੇਮ-ਰੰਗ ਨੂੰ ਕੋਈ ਉਤਾਰ ਨਹੀਂ ਸਕਦਾ।

ਗੁਰਮੁਖਿ ਹਰਿ ਗੁਣ ਗਾਇ ਸਹਜਿ ਸੁਖੁ ਸਾਰਈ ॥

ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਅਤੇ ਆਤਮਕ ਅਡੋਲਤਾ ਵਿਚ (ਟਿਕ ਕੇ ਆਤਮਕ) ਅਨੰਦ ਮਾਣਦਾ ਰਹਿੰਦਾ ਹੈ।

ਨਾਨਕ ਨਾਮੁ ਨਿਧਾਨੁ ਰਿਦੈ ਉਰਿ ਹਾਰਈ ॥੬॥

ਹੇ ਨਾਨਕ! (ਗੁਰੂ ਨੇ ਸਨਮੁਖ ਰਹਿਣ ਵਾਲਾ ਮਨੁੱਖ) ਪਰਮਾਤਮਾ ਦਾ ਨਾਮ-ਖ਼ਜ਼ਾਨਾ ਆਪਣੇ ਹਿਰਦੇ ਵਿਚ (ਇਉਂ) ਟਿਕਾਈ ਰੱਖਦਾ ਹੈ (ਜਿਵੇਂ ਹਾਰ ਗਲ ਵਿਚ ਪਾ ਰੱਖੀਦਾ ਹੈ) ॥੬॥

ਕਰੇ ਸੁ ਚੰਗਾ ਮਾਨਿ ਦੁਯੀ ਗਣਤ ਲਾਹਿ ॥

(ਜਿਹੜਾ ਕੰਮ ਪਰਮਾਤਮਾ) ਕਰਦਾ ਹੈ, ਉਸ (ਕੰਮ) ਨੂੰ ਚੰਗਾ ਸਮਝ, (ਅਤੇ ਆਪਣੇ ਅੰਦਰੋਂ) ਹੋਰ ਹੋਰ ਚਿੰਤਾ-ਫ਼ਿਕਰ ਦੂਰ ਕਰ।

ਅਪਣੀ ਨਦਰਿ ਨਿਹਾਲਿ ਆਪੇ ਲੈਹੁ ਲਾਇ ॥

ਹੇ ਪ੍ਰਭੂ! ਤੂੰ ਆਪਣੀ ਮਿਹਰ ਦੀ ਨਿਗਾਹ ਨਾਲ ਤੱਕ, ਆਪ ਹੀ (ਆਪਣੇ ਸੇਵਕ ਨੂੰ ਆਪਣੇ ਚਰਨਾਂ ਵਿਚ) ਜੋੜੀ ਰੱਖ।

ਜਨ ਦੇਹੁ ਮਤੀ ਉਪਦੇਸੁ ਵਿਚਹੁ ਭਰਮੁ ਜਾਇ ॥

(ਆਪਣੇ) ਸੇਵਕ ਨੂੰ (ਉਹ) ਅਕਲ ਦੇਹ (ਉਹ) ਸਿੱਖਿਆ ਦੇਹ (ਜਿਸ ਦੀ ਰਾਹੀਂ ਇਸ ਦੇ) ਅੰਦਰੋਂ ਭਟਕਣਾ ਦੂਰ ਹੋ ਜਾਏ।

ਜੋ ਧੁਰਿ ਲਿਖਿਆ ਲੇਖੁ ਸੋਈ ਸਭ ਕਮਾਇ ॥

(ਜੀਵਾਂ ਦੇ ਕੀਤੇ ਕਰਮਾਂ ਅਨੁਸਾਰ) ਧੁਰ ਦਰਗਾਹ ਤੋਂ ਜਿਹੜਾ ਲੇਖ (ਇਹਨਾਂ ਦੇ ਮੱਥੇ ਉੱਥੇ) ਲਿਖਿਆ ਜਾਂਦਾ ਹੈ, ਸਾਰੀ ਲੁਕਾਈ (ਉਸ ਲੇਖ ਅਨੁਸਾਰ ਹੀ ਹਰੇਕ) ਕਾਰ ਕਰਦੀ ਹੈ,

ਸਭੁ ਕਛੁ ਤਿਸ ਦੈ ਵਸਿ ਦੂਜੀ ਨਾਹਿ ਜਾਇ ॥

(ਕਿਉਂਕਿ) ਹਰੇਕ ਕਾਰ ਉਸ (ਪਰਮਾਤਮਾ) ਦੇ ਵੱਸ ਵਿਚ ਹੈ; (ਉਸ ਤੋਂ ਬਿਨਾ ਜੀਵਾਂ ਵਾਸਤੇ) ਕੋਈ ਹੋਰ ਥਾਂ (ਆਸਰਾ) ਨਹੀਂ ਹੈ।

ਨਾਨਕ ਸੁਖ ਅਨਦ ਭਏ ਪ੍ਰਭ ਕੀ ਮੰਨਿ ਰਜਾਇ ॥੭॥

ਹੇ ਨਾਨਕ! ਪਰਮਾਤਮਾ ਦੀ ਰਜ਼ਾ ਨੂੰ ਮੰਨ ਕੇ (ਜੀਵ ਦੇ ਅੰਦਰ ਆਤਮਕ) ਸੁਖ ਆਨੰਦ ਬਣੇ ਰਹਿੰਦੇ ਹਨ ॥੭॥

ਗੁਰੁ ਪੂਰਾ ਜਿਨ ਸਿਮਰਿਆ ਸੇਈ ਭਏ ਨਿਹਾਲ ॥

ਜਿਸ ਜਿਸ ਮਨੁੱਖ ਨੇ ਪੂਰੇ ਗੁਰੂ ਨੂੰ (ਗੁਰੂ ਦੇ ਉਪਦੇਸ਼ ਨੂੰ) ਚੇਤੇ ਰੱਖਿਆ, ਉਹ ਸਾਰੇ ਪ੍ਰਸੰਨ-ਚਿੱਤ ਹੋ ਗਏ।

ਨਾਨਕ ਨਾਮੁ ਅਰਾਧਣਾ ਕਾਰਜੁ ਆਵੈ ਰਾਸਿ ॥੮॥

ਹੇ ਨਾਨਕ! (ਗੁਰੂ ਦਾ ਉਪਦੇਸ਼ ਇਹ ਹੈ ਕਿ ਪਰਮਾਤਮਾ ਦਾ) ਨਾਮ ਸਿਮਰਨਾ ਚਾਹੀਦਾ ਹੈ (ਸਿਮਰਨ ਦੀ ਬਰਕਤਿ ਨਾਲ) ਜੀਵਨ-ਮਨੋਰਥ ਸਫਲ ਹੋ ਜਾਂਦਾ ਹੈ ॥੮॥

ਪਾਪੀ ਕਰਮ ਕਮਾਵਦੇ ਕਰਦੇ ਹਾਏ ਹਾਇ ॥

ਵਿਕਾਰੀ ਮਨੁੱਖ (ਵਿਕਾਰਾਂ ਦੇ) ਕੰਮ ਕਰਦੇ ਹੋਏ ਦੁਖੀ ਹੁੰਦੇ ਰਹਿੰਦੇ ਹਨ।

ਨਾਨਕ ਜਿਉ ਮਥਨਿ ਮਾਧਾਣੀਆ ਤਿਉ ਮਥੇ ਧ੍ਰਮ ਰਾਇ ॥੯॥

ਹੇ ਨਾਨਕ! (ਵਿਕਾਰੀਆਂ ਨੂੰ) ਧਰਮਰਾਜ (ਹਰ ਵੇਲੇ) ਇਉਂ ਦੁਖੀ ਕਰਦਾ ਰਹਿੰਦਾ ਹੈ ਜਿਵੇਂ ਮਧਾਣੀਆਂ (ਦੁੱਧ) ਰਿੜਕਦੀਆਂ ਹਨ ॥੯॥

ਨਾਮੁ ਧਿਆਇਨਿ ਸਾਜਨਾ ਜਨਮ ਪਦਾਰਥੁ ਜੀਤਿ ॥

ਜਿਹੜੇ ਭਲੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹ ਇਸ ਕੀਮਤੀ ਮਨੁੱਖਾ ਜੀਵਨ ਦੀ ਬਾਜ਼ੀ ਜਿੱਤ ਕੇ (ਜਾਂਦੇ ਹਨ)।

ਨਾਨਕ ਧਰਮ ਐਸੇ ਚਵਹਿ ਕੀਤੋ ਭਵਨੁ ਪੁਨੀਤ ॥੧੦॥

ਹੇ ਨਾਨਕ! ਜਿਹੜੇ ਮਨੁੱਖ (ਮਨੁੱਖਾ ਜੀਵਨ ਦਾ) ਮਨੋਰਥ (ਹਰਿ-ਨਾਮ) ਉਚਾਰਦੇ ਰਹਿੰਦੇ ਹਨ, ਉਹ ਜਗਤ ਨੂੰ ਭੀ ਪਵਿੱਤਰ ਕਰ ਦੇਂਦੇ ਹਨ ॥੧੦॥

ਖੁਭੜੀ ਕੁਥਾਇ ਮਿਠੀ ਗਲਣਿ ਕੁਮੰਤ੍ਰੀਆ ॥

ਭੈੜੀ ਮੱਤ ਲੈਣ ਵਾਲੀ (ਜੀਵ-ਇਸਤ੍ਰੀ ਮਾਇਆ ਦੇ ਮੋਹ ਦੀ ਜਿਲ੍ਹਣ ਵਿਚ) ਕੋਝੇ ਥਾਂ ਵਿਚ ਬੁਰੇ ਹਾਲੇ ਖੁੱਭੀ ਰਹਿੰਦੀ ਹੈ, (ਪਰ ਇਹ) ਜਿਲ੍ਹਣ (ਉਸ ਨੂੰ) ਮਿੱਠੀ (ਭੀ ਲੱਗਦੀ ਹੈ)।

ਨਾਨਕ ਸੇਈ ਉਬਰੇ ਜਿਨਾ ਭਾਗੁ ਮਥਾਹਿ ॥੧੧॥

ਹੇ ਨਾਨਕ! ਉਹ ਮਨੁੱਖ ਹੀ (ਮਾਇਆ ਦੇ ਮੋਹ ਦੀ ਇਸ ਜਿਲ੍ਹਣ ਵਿਚੋਂ) ਬਚ ਨਿਕਲਦੇ ਹਨ, ਜਿਨ੍ਹਾਂ ਦੇ ਮੱਥੇ ਉਤੇ ਭਾਗ (ਜਾਗ ਪੈਂਦਾ ਹੈ) ॥੧੧॥

ਸੁਤੜੇ ਸੁਖੀ ਸਵੰਨਿੑ ਜੋ ਰਤੇ ਸਹ ਆਪਣੈ ॥

ਜਿਹੜੇ ਮਨੁੱਖ ਆਪਣੇ ਖਸਮ-ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ, ਪ੍ਰੇਮ-ਲਗਨ ਵਿਚ ਮਸਤ ਰਹਿਣ ਵਾਲੇ ਉਹ ਮਨੁੱਖ ਆਨੰਦ ਨਾਲ ਜੀਵਨ ਬਿਤੀਤ ਕਰਦੇ ਹਨ।

ਪ੍ਰੇਮ ਵਿਛੋਹਾ ਧਣੀ ਸਉ ਅਠੇ ਪਹਰ ਲਵੰਨਿੑ ॥੧੨॥

ਪਰ ਜਿਨ੍ਹਾਂ ਮਨੁੱਖਾਂ ਨੂੰ ਖਸਮ ਨਾਲੋਂ ਪ੍ਰੇਮ ਦਾ ਵਿਛੋੜਾ ਰਹਿੰਦਾ ਹੈ, ਉਹ (ਮਾਇਆ ਦੀ ਖ਼ਾਤਰ) ਅੱਠੇ ਪਹਰ (ਕਾਂ ਵਾਂਗ) ਲੌ ਲੌਂ ਕਰਦੇ ਰਹਿੰਦੇ ਹਨ ॥੧੨॥

ਸੁਤੜੇ ਅਸੰਖ ਮਾਇਆ ਝੂਠੀ ਕਾਰਣੇ ॥

ਨਾਸਵੰਤ ਮਾਇਆ ਦੀ ਖ਼ਾਤਰ ਅਣਗਿਣਤ ਜੀਵ (ਮੋਹ ਦੀ ਨੀਂਦ ਵਿਚ) ਸੁੱਤੇ ਰਹਿੰਦੇ ਹਨ।

ਨਾਨਕ ਸੇ ਜਾਗੰਨਿੑ ਜਿ ਰਸਨਾ ਨਾਮੁ ਉਚਾਰਣੇ ॥੧੩॥

ਹੇ ਨਾਨਕ! (ਮੋਹ ਦੀ ਇਸ ਨੀਂਦ ਵਿਚੋਂ ਸਿਰਫ਼) ਉਹ ਬੰਦੇ ਜਾਗਦੇ ਰਹਿੰਦੇ ਹਨ, ਜਿਹੜੇ (ਆਪਣੀ) ਜੀਭ ਨਾਲ ਪਰਮਾਤਮਾ ਦਾ ਨਾਮ ਜਪਦੇ ਰਹਿੰਦੇ ਹਨ ॥੧੩॥

ਮ੍ਰਿਗ ਤਿਸਨਾ ਪੇਖਿ ਭੁਲਣੇ ਵੁਠੇ ਨਗਰ ਗੰਧ੍ਰਬ ॥

(ਜਿਵੇਂ) ਠਗਨੀਰੇ ਨੂੰ ਵੇਖ ਕੇ (ਹਰਨ ਭੁੱਲ ਜਾਂਦੇ ਹਨ ਤੇ ਜਾਨ ਗੰਵਾ ਲੈਂਦੇ ਹਨ, ਤਿਵੇਂ ਮਾਇਆ ਦੀ) ਬਣੀ ਗੰਧਰਬ-ਨਗਰੀ ਨੂੰ ਵੇਖ ਕੇ (ਜੀਵ) ਕੁਰਾਹੇ ਪਏ ਰਹਿੰਦੇ ਹਨ।

ਜਿਨੀ ਸਚੁ ਅਰਾਧਿਆ ਨਾਨਕ ਮਨਿ ਤਨਿ ਫਬ ॥੧੪॥

ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੇ ਸਦਾ-ਥਿਰ ਹਰਿ-ਨਾਮ ਸਿਮਰਿਆ, ਉਹਨਾਂ ਦੇ ਮਨ ਵਿਚ ਉਹਨਾਂ ਦੇ ਤਨ ਵਿਚ (ਆਤਮਕ ਜੀਵਨ ਦੀ) ਸੁੰਦਰਤਾ ਪੈਦਾ ਹੋ ਗਈ ॥੧੪॥

ਪਤਿਤ ਉਧਾਰਣ ਪਾਰਬ੍ਰਹਮੁ ਸੰਮ੍ਰਥ ਪੁਰਖੁ ਅਪਾਰੁ ॥

ਅਕਾਲ ਪੁਰਖ ਪਰਮਾਤਮਾ ਬੇਅੰਤ ਹੈ, ਸਭ ਤਾਕਤਾਂ ਦਾ ਮਾਲਕ ਹੈ, ਵਿਕਾਰੀਆਂ ਨੂੰ ਵਿਕਾਰਾਂ ਤੋਂ ਬਚਾਣ ਵਾਲਾ ਹੈ।


ਸੂਚੀ (1 - 1430)
ਜਪੁ ਅੰਗ: 1 - 8
ਸੋ ਦਰੁ ਅੰਗ: 8 - 10
ਸੋ ਪੁਰਖੁ ਅੰਗ: 10 - 12
ਸੋਹਿਲਾ ਅੰਗ: 12 - 13
ਸਿਰੀ ਰਾਗੁ ਅੰਗ: 14 - 93
ਰਾਗੁ ਮਾਝ ਅੰਗ: 94 - 150
ਰਾਗੁ ਗਉੜੀ ਅੰਗ: 151 - 346
ਰਾਗੁ ਆਸਾ ਅੰਗ: 347 - 488
ਰਾਗੁ ਗੂਜਰੀ ਅੰਗ: 489 - 526
ਰਾਗੁ ਦੇਵਗੰਧਾਰੀ ਅੰਗ: 527 - 536
ਰਾਗੁ ਬਿਹਾਗੜਾ ਅੰਗ: 537 - 556
ਰਾਗੁ ਵਡਹੰਸੁ ਅੰਗ: 557 - 594
ਰਾਗੁ ਸੋਰਠਿ ਅੰਗ: 595 - 659
ਰਾਗੁ ਧਨਾਸਰੀ ਅੰਗ: 660 - 695
ਰਾਗੁ ਜੈਤਸਰੀ ਅੰਗ: 696 - 710
ਰਾਗੁ ਟੋਡੀ ਅੰਗ: 711 - 718
ਰਾਗੁ ਬੈਰਾੜੀ ਅੰਗ: 719 - 720
ਰਾਗੁ ਤਿਲੰਗ ਅੰਗ: 721 - 727
ਰਾਗੁ ਸੂਹੀ ਅੰਗ: 728 - 794
ਰਾਗੁ ਬਿਲਾਵਲੁ ਅੰਗ: 795 - 858
ਰਾਗੁ ਗੋਂਡ ਅੰਗ: 859 - 875
ਰਾਗੁ ਰਾਮਕਲੀ ਅੰਗ: 876 - 974
ਰਾਗੁ ਨਟ ਨਾਰਾਇਨ ਅੰਗ: 975 - 983
ਰਾਗੁ ਮਾਲੀ ਗਉੜਾ ਅੰਗ: 984 - 988
ਰਾਗੁ ਮਾਰੂ ਅੰਗ: 989 - 1106
ਰਾਗੁ ਤੁਖਾਰੀ ਅੰਗ: 1107 - 1117
ਰਾਗੁ ਕੇਦਾਰਾ ਅੰਗ: 1118 - 1124
ਰਾਗੁ ਭੈਰਉ ਅੰਗ: 1125 - 1167
ਰਾਗੁ ਬਸੰਤੁ ਅੰਗ: 1168 - 1196
ਰਾਗੁ ਸਾਰੰਗ ਅੰਗ: 1197 - 1253
ਰਾਗੁ ਮਲਾਰ ਅੰਗ: 1254 - 1293
ਰਾਗੁ ਕਾਨੜਾ ਅੰਗ: 1294 - 1318
ਰਾਗੁ ਕਲਿਆਨ ਅੰਗ: 1319 - 1326
ਰਾਗੁ ਪ੍ਰਭਾਤੀ ਅੰਗ: 1327 - 1351
ਰਾਗੁ ਜੈਜਾਵੰਤੀ ਅੰਗ: 1352 - 1359
ਸਲੋਕ ਸਹਸਕ੍ਰਿਤੀ ਅੰਗ: 1353 - 1360
ਗਾਥਾ ਮਹਲਾ ੫ ਅੰਗ: 1360 - 1361
ਫੁਨਹੇ ਮਹਲਾ ੫ ਅੰਗ: 1361 - 1663
ਚਉਬੋਲੇ ਮਹਲਾ ੫ ਅੰਗ: 1363 - 1364
ਸਲੋਕੁ ਭਗਤ ਕਬੀਰ ਜੀਉ ਕੇ ਅੰਗ: 1364 - 1377
ਸਲੋਕੁ ਸੇਖ ਫਰੀਦ ਕੇ ਅੰਗ: 1377 - 1385
ਸਵਈਏ ਸ੍ਰੀ ਮੁਖਬਾਕ ਮਹਲਾ ੫ ਅੰਗ: 1385 - 1389
ਸਵਈਏ ਮਹਲੇ ਪਹਿਲੇ ਕੇ ਅੰਗ: 1389 - 1390
ਸਵਈਏ ਮਹਲੇ ਦੂਜੇ ਕੇ ਅੰਗ: 1391 - 1392
ਸਵਈਏ ਮਹਲੇ ਤੀਜੇ ਕੇ ਅੰਗ: 1392 - 1396
ਸਵਈਏ ਮਹਲੇ ਚਉਥੇ ਕੇ ਅੰਗ: 1396 - 1406
ਸਵਈਏ ਮਹਲੇ ਪੰਜਵੇ ਕੇ ਅੰਗ: 1406 - 1409
ਸਲੋਕੁ ਵਾਰਾ ਤੇ ਵਧੀਕ ਅੰਗ: 1410 - 1426
ਸਲੋਕੁ ਮਹਲਾ ੯ ਅੰਗ: 1426 - 1429
ਮੁੰਦਾਵਣੀ ਮਹਲਾ ੫ ਅੰਗ: 1429 - 1429
ਰਾਗਮਾਲਾ ਅੰਗ: 1430 - 1430