ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ

ਅੰਗ - 173


ਵਡਭਾਗੀ ਮਿਲੁ ਰਾਮਾ ॥੧॥

ਹੇ ਜਿੰਦੇ! ਮਿਲ ਰਾਮ ਨੂੰ, ਤੇਰੇ ਭਾਗ ਚੰਗੇ ਹੋ ਗਏ ਹਨ ॥੧॥

ਗੁਰੁ ਜੋਗੀ ਪੁਰਖੁ ਮਿਲਿਆ ਰੰਗੁ ਮਾਣੀ ਜੀਉ ॥

(ਹੇ ਭਾਈ!) ਪ੍ਰਭੂ ਦਾ ਰੂਪ ਜੋਗੀ-ਰੂਪ ਮਿਲ ਪਿਆ ਹੈ (ਉਸ ਦੀ ਕਿਰਪਾ ਨਾਲ) ਮੈਂ ਆਤਮਕ ਆਨੰਦ ਮਾਣਦਾ ਹਾਂ।

ਗੁਰੁ ਹਰਿ ਰੰਗਿ ਰਤੜਾ ਸਦਾ ਨਿਰਬਾਣੀ ਜੀਉ ॥

ਗੁਰੂ ਸਦਾ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗਿਆ ਰਹਿੰਦਾ ਹੈ, ਤੇ ਗੁਰੂ ਸਦਾ ਵਾਸਨਾ-ਰਹਿਤ ਹੈ।

ਵਡਭਾਗੀ ਮਿਲੁ ਸੁਘੜ ਸੁਜਾਣੀ ਜੀਉ ॥

ਹੇ ਵੱਡੇ ਭਾਗਾਂ ਵਾਲੇ! ਉਸ ਸੋਹਣੇ ਜੀਵਨ ਵਾਲੇ ਸੁਜਾਨ ਗੁਰੂ ਨੂੰ ਮਿਲ।

ਮੇਰਾ ਮਨੁ ਤਨੁ ਹਰਿ ਰੰਗਿ ਭਿੰਨਾ ॥੨॥

(ਗੁਰੂ ਦੀ ਕਿਰਪਾ ਨਾਲ ਹੀ) ਮੇਰਾ ਮਨ ਮੇਰਾ ਤਨ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਭਿੱਜ ਗਿਆ ਹੈ ॥੨॥

ਆਵਹੁ ਸੰਤਹੁ ਮਿਲਿ ਨਾਮੁ ਜਪਾਹਾ ॥

ਹੇ ਸੰਤ ਜਨੋ! ਆਓ, ਅਸੀਂ ਰਲ ਕੇ ਪਰਮਾਤਮਾ ਦਾ ਨਾਮ ਜਪੀਏ।

ਵਿਚਿ ਸੰਗਤਿ ਨਾਮੁ ਸਦਾ ਲੈ ਲਾਹਾ ਜੀਉ ॥

(ਹੇ ਭਾਈ!) ਸਾਧ ਸੰਗਤਿ ਵਿਚ ਮਿਲ ਕੇ ਸਦਾ ਹਰਿ-ਨਾਮ ਦੀ ਖੱਟੀ ਖੱਟ।

ਕਰਿ ਸੇਵਾ ਸੰਤਾ ਅੰਮ੍ਰਿਤੁ ਮੁਖਿ ਪਾਹਾ ਜੀਉ ॥

(ਹੇ ਭਾਈ! ਆਓ, ਸਾਧ ਸੰਗਤਿ ਵਿਚ) ਗੁਰਮੁਖਾਂ ਦੀ ਸੇਵਾ ਕਰ ਕੇ ਆਪਣੇ ਮੂੰਹ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਭੋਜਨ ਪਾਈਏ।

ਮਿਲੁ ਪੂਰਬਿ ਲਿਖਿਅੜੇ ਧੁਰਿ ਕਰਮਾ ॥੩॥

(ਹੇ ਜਿੰਦੇ!) ਮਿਲ ਪ੍ਰਭੂ ਨੂੰ, ਪ੍ਰਭੂ ਦੀ ਦਰਗਾਹ ਤੋਂ ਉਸ ਦੀ ਬਖ਼ਸ਼ਸ਼ ਦੇ ਪੂਰਬਲੇ ਸਮੇ ਦੇ ਲੇਖ ਜਾਗ ਪਏ ਹਨ ॥੩॥

ਸਾਵਣਿ ਵਰਸੁ ਅੰਮ੍ਰਿਤਿ ਜਗੁ ਛਾਇਆ ਜੀਉ ॥

(ਜਿਵੇਂ) ਸਾਵਣ (ਦੇ ਮਹੀਨੇ) ਵਿਚ ਬੱਦਲ (ਵਰ੍ਹਦਾ ਹੈ ਤੇ) ਜਗਤ ਨੂੰ (ਧਰਤੀ ਨੂੰ) ਜਲ ਨਾਲ ਭਰਪੂਰ ਕਰ ਦੇਂਦਾ ਹੈ,

ਮਨੁ ਮੋਰੁ ਕੁਹੁਕਿਅੜਾ ਸਬਦੁ ਮੁਖਿ ਪਾਇਆ ॥

(ਉਸ ਬੱਦਲ ਨੂੰ ਵੇਖ ਵੇਖ ਕੇ) ਮੋਰ ਆਪਣੀ ਮਿੱਠੀ ਬੋਲੀ ਬੋਲਦਾ ਹੈ, (ਤਿਵੇਂ ਗੁਰੂ) ਨਾਮ-ਅੰਮ੍ਰਿਤ ਨਾਲ ਜਗਤ ਨੂੰ ਪ੍ਰਭਾਵਿਤ ਕਰਦਾ ਹੈ (ਜਿਸ ਵਡ-ਭਾਗੀ ਉਤੇ ਮਿਹਰ ਹੁੰਦੀ ਹੈ ਉਸ ਦਾ) ਮਨ ਉਛਾਲੇ ਮਾਰਦਾ ਹੈ (ਉਹ ਮਨੁੱਖ ਗੁਰੂ ਦੇ) ਸ਼ਬਦ ਨੂੰ ਆਪਣੇ ਮੂੰਹ ਵਿਚ ਪਾਂਦਾ ਹੈ।

ਹਰਿ ਅੰਮ੍ਰਿਤੁ ਵੁਠੜਾ ਮਿਲਿਆ ਹਰਿ ਰਾਇਆ ਜੀਉ ॥

(ਜਿਸ ਮਨੁੱਖ ਦੇ ਹਿਰਦੇ ਵਿਚ) ਨਾਮ ਅੰਮ੍ਰਿਤ ਆ ਵੱਸਦਾ ਹੈ, (ਜਿਸ ਨੂੰ) ਪਰਮਾਤਮਾ ਮਿਲ ਪੈਂਦਾ ਹੈ,

ਜਨ ਨਾਨਕ ਪ੍ਰੇਮਿ ਰਤੰਨਾ ॥੪॥੧॥੨੭॥੬੫॥

ਹੇ ਦਾਸ ਨਾਨਕ! ਉਹ ਪ੍ਰਭੂ-ਪ੍ਰੇਮ ਵਿਚ ਰੰਗਿਆ ਜਾਂਦਾ ਹੈ ॥੪॥੧॥੨੭॥੬੫॥

ਗਉੜੀ ਮਾਝ ਮਹਲਾ ੪ ॥

ਆਉ ਸਖੀ ਗੁਣ ਕਾਮਣ ਕਰੀਹਾ ਜੀਉ ॥

ਹੇ (ਸਤਸੰਗੀ ਜੀਵ-ਇਸਤ੍ਰੀ) ਸਹੇਲੀਏ! ਆ, ਅਸੀਂ ਪ੍ਰਭੂ ਦੇ ਗੁਣਾਂ ਦੇ ਟੂਣੇ-ਜਾਦੂ ਤਿਆਰ ਕਰੀਏ (ਤੇ ਪ੍ਰਭੂ-ਪਤੀ ਨੂੰ ਵੱਸ ਕਰੀਏ),

ਮਿਲਿ ਸੰਤ ਜਨਾ ਰੰਗੁ ਮਾਣਿਹ ਰਲੀਆ ਜੀਉ ॥

ਸੰਤ ਜਨਾਂ ਨੂੰ ਮਿਲ ਕੇ ਪ੍ਰਭੂ ਦੇ ਮਿਲਾਪ ਦਾ ਆਨੰਦ ਮਾਣੀਏ।

ਗੁਰ ਦੀਪਕੁ ਗਿਆਨੁ ਸਦਾ ਮਨਿ ਬਲੀਆ ਜੀਉ ॥

(ਹੇ ਸਹੇਲੀਏ! ਆ, ਅਸੀਂ ਆਪਣੇ) ਮਨ ਵਿਚ ਗੁਰੂ ਦਾ ਦਿੱਤਾ ਗਿਆਨ-ਦੀਵਾ ਬਾਲੀਏ,

ਹਰਿ ਤੁਠੈ ਢੁਲਿ ਢੁਲਿ ਮਿਲੀਆ ਜੀਉ ॥੧॥

(ਇਸ ਤਰ੍ਹਾਂ) ਜੇ ਪ੍ਰਭੂ ਤ੍ਰੁਠ ਪਏ ਤਾਂ ਸ਼ੁਕਰ ਸ਼ੁਕਰ ਵਿਚ ਆ ਕੇ (ਉਸ ਦੇ ਚਰਨਾਂ ਵਿਚ) ਮਿਲ ਜਾਈਏ ॥੧॥

ਮੇਰੈ ਮਨਿ ਤਨਿ ਪ੍ਰੇਮੁ ਲਗਾ ਹਰਿ ਢੋਲੇ ਜੀਉ ॥

(ਹੇ ਸਹੇਲੀਏ!) ਮੇਰੇ ਮਨ ਵਿਚ ਮੇਰੇ ਹਿਰਦੇ ਵਿਚ ਹਰਿ-ਮਿਤ੍ਰ ਦਾ ਪਿਆਰ ਪੈਦਾ ਹੋ ਚੁਕਾ ਹੈ।

ਮੈ ਮੇਲੇ ਮਿਤ੍ਰੁ ਸਤਿਗੁਰੁ ਵੇਚੋਲੇ ਜੀਉ ॥

(ਮੇਰੇ ਅੰਦਰ ਤਾਂਘ ਹੈ ਕਿ) ਵਿਚੋਲਾ ਗੁਰੂ ਮੈਨੂੰ ਉਹ ਮਿਤ੍ਰ-ਪ੍ਰਭੂ ਮਿਲਾ ਦੇਵੇ।

ਮਨੁ ਦੇਵਾਂ ਸੰਤਾ ਮੇਰਾ ਪ੍ਰਭੁ ਮੇਲੇ ਜੀਉ ॥

(ਹੇ ਸਹੇਲੀਏ!) ਮੈਂ ਆਪਣਾ ਮਨ ਉਨ੍ਹਾਂ ਗੁਰਮੁਖਾਂ ਦੇ ਹਵਾਲੇ ਕਰ ਦਿਆਂ, ਜੇਹੜੇ ਮੈਨੂੰ ਮੇਰਾ ਪ੍ਰਭੂ ਮਿਲਾ ਦੇਣ।

ਹਰਿ ਵਿਟੜਿਅਹੁ ਸਦਾ ਘੋਲੇ ਜੀਉ ॥੨॥

ਮੈਂ ਹਰਿ-ਪ੍ਰਭੂ ਤੋਂ ਸਦਾ ਕੁਰਬਾਨ ਸਦਾ ਕੁਰਬਾਨ ਜਾਂਦੀ ਹਾਂ ॥੨॥

ਵਸੁ ਮੇਰੇ ਪਿਆਰਿਆ ਵਸੁ ਮੇਰੇ ਗੋਵਿਦਾ ਹਰਿ ਕਰਿ ਕਿਰਪਾ ਮਨਿ ਵਸੁ ਜੀਉ ॥

ਹੇ ਮੇਰੇ ਪਿਆਰੇ ਗੋਵਿੰਦ! ਮਿਹਰ ਕਰ ਕੇ ਮੇਰੇ ਮਨ ਵਿਚ ਆ ਵੱਸ।

ਮਨਿ ਚਿੰਦਿਅੜਾ ਫਲੁ ਪਾਇਆ ਮੇਰੇ ਗੋਵਿੰਦਾ ਗੁਰੁ ਪੂਰਾ ਵੇਖਿ ਵਿਗਸੁ ਜੀਉ ॥

ਹੇ ਮੇਰੇ ਗੋਵਿੰਦ! ਪੂਰੇ ਗੁਰੂ ਦਾ ਦਰਸਨ ਕਰ ਕੇ ਜਿਸ ਸੋਹਾਗਣ ਦੇ ਹਿਰਦੇ ਵਿਚ ਖਿੜਾਉ ਪੈਦਾ ਹੁੰਦਾ ਹੈ ਉਹ ਆਪਣੇ ਮਨ ਵਿਚ ਚਿਤਵਿਆ ਹੋਇਆ (ਪ੍ਰਭੂ-ਮਿਲਾਪ ਦਾ) ਫਲ ਪਾ ਲੈਂਦੀ ਹੈ।

ਹਰਿ ਨਾਮੁ ਮਿਲਿਆ ਸੋਹਾਗਣੀ ਮੇਰੇ ਗੋਵਿੰਦਾ ਮਨਿ ਅਨਦਿਨੁ ਅਨਦੁ ਰਹਸੁ ਜੀਉ ॥

ਹੇ ਮੇਰੇ ਗੋਵਿੰਦ! ਜਿਸ ਸੋਹਾਗਣ ਜੀਵ-ਇਸਤ੍ਰੀ ਨੂੰ ਹਰਿ-ਨਾਮ ਮਿਲ ਜਾਂਦਾ ਹੈ, ਉਸ ਦੇ ਮਨ ਵਿਚ ਹਰ ਵੇਲੇ ਆਨੰਦ ਬਣਿਆ ਰਹਿੰਦਾ ਹੈ ਚਾਉ ਬਣਿਆ ਰਹਿੰਦਾ ਹੈ।

ਹਰਿ ਪਾਇਅੜਾ ਵਡਭਾਗੀਈ ਮੇਰੇ ਗੋਵਿੰਦਾ ਨਿਤ ਲੈ ਲਾਹਾ ਮਨਿ ਹਸੁ ਜੀਉ ॥੩॥

ਹੇ ਮੇਰੇ ਗੋਵਿੰਦ! ਜਿਨ੍ਹਾਂ ਭਾਗਾਂ ਵਾਲੀਆਂ ਜੀਵ-ਇਸਤ੍ਰੀਆਂ ਨੇ ਹਰੀ ਦਾ ਮਿਲਾਪ ਹਾਸਲ ਕਰ ਲਿਆ ਹੈ, ਉਹ ਹਰਿ-ਨਾਮ ਦੀ ਖੱਟੀ ਖੱਟ ਕੇ ਮਨ ਵਿਚ ਨਿੱਤ ਆਤਮਕ ਆਨੰਦ ਮਾਣਦੀਆਂ ਹਨ ॥੩॥

ਹਰਿ ਆਪਿ ਉਪਾਏ ਹਰਿ ਆਪੇ ਵੇਖੈ ਹਰਿ ਆਪੇ ਕਾਰੈ ਲਾਇਆ ਜੀਉ ॥

ਹੇ ਸਹੇਲੀਏ! ਪ੍ਰਭੂ ਆਪ ਹੀ ਜੀਵਾਂ ਨੂੰ ਪੈਦਾ ਕਰਦਾ ਹੈ, ਆਪ ਹੀ (ਸਭ ਦੀ) ਸੰਭਾਲ ਕਰਦਾ ਹੈ ਤੇ ਆਪ ਹੀ (ਸਭ ਨੂੰ) ਕਾਰ ਵਿਚ ਲਾਂਦਾ ਹੈ।

ਇਕਿ ਖਾਵਹਿ ਬਖਸ ਤੋਟਿ ਨ ਆਵੈ ਇਕਨਾ ਫਕਾ ਪਾਇਆ ਜੀਉ ॥

ਅਨੇਕਾਂ ਜੀਵ ਐਸੇ ਹਨ ਜੋ ਉਸ ਦੇ ਬਖ਼ਸ਼ੇ ਹੋਏ ਪਦਾਰਥ ਵਰਤਦੇ ਰਹਿੰਦੇ ਹਨ ਤੇ ਉਹ ਪਦਾਰਥ ਕਦੇ ਮੁੱਕਦੇ ਨਹੀਂ। ਅਨੇਕਾਂ ਜੀਵ ਐਸੇ ਹਨ ਜਿਨ੍ਹਾਂ ਨੂੰ ਉਹ ਦੇਂਦਾ ਹੀ ਥੋੜਾ ਕੁਝ ਹੈ।

ਇਕਿ ਰਾਜੇ ਤਖਤਿ ਬਹਹਿ ਨਿਤ ਸੁਖੀਏ ਇਕਨਾ ਭਿਖ ਮੰਗਾਇਆ ਜੀਉ ॥

ਅਨੇਕਾਂ ਐਸੇ ਹਨ ਜੋ (ਉਸ ਦੀ ਮਿਹਰ ਨਾਲ) ਰਾਜੇ (ਬਣ ਕੇ) ਤਖ਼ਤ ਉੱਤੇ ਬੈਠਦੇ ਹਨ ਤੇ ਸਦਾ ਸੁਖੀ ਰਹਿੰਦੇ ਹਨ, ਅਨੇਕਾਂ ਐਸੇ ਹਨ ਜਿਨ੍ਹਾਂ ਪਾਸੋਂ (ਦਰ ਦਰ ਤੇ) ਭੀਖ ਮੰਗਾਂਦਾ ਹੈ।

ਸਭੁ ਇਕੋ ਸਬਦੁ ਵਰਤਦਾ ਮੇਰੇ ਗੋਵਿਦਾ ਜਨ ਨਾਨਕ ਨਾਮੁ ਧਿਆਇਆ ਜੀਉ ॥੪॥੨॥੨੮॥੬੬॥

ਹੇ ਦਾਸ ਨਾਨਕ! (ਆਖ-) ਹੇ ਮੇਰੇ ਗੋਵਿੰਦ! ਹਰ ਥਾਂ ਇਕ ਤੇਰਾ ਹੀ ਹੁਕਮ ਵਰਤ ਰਿਹਾ ਹੈ, (ਜਿਸ ਉਤੇ ਤੇਰੀ ਮਿਹਰ ਹੁੰਦੀ ਹੈ ਉਹ) ਤੇਰਾ ਨਾਮ ਸਿਮਰਦਾ ਹੈ ॥੪॥੨॥੨੮॥੬੬॥

ਗਉੜੀ ਮਾਝ ਮਹਲਾ ੪ ॥

ਮਨ ਮਾਹੀ ਮਨ ਮਾਹੀ ਮੇਰੇ ਗੋਵਿੰਦਾ ਹਰਿ ਰੰਗਿ ਰਤਾ ਮਨ ਮਾਹੀ ਜੀਉ ॥

ਹੇ ਮੇਰੇ ਗੋਵਿੰਦ! (ਜਿਸ ਉਤੇ ਤੇਰੀ ਮਿਹਰ ਹੁੰਦੀ ਹੈ, ਉਹ ਮਨੁੱਖ ਆਪਣੇ) ਮਨ ਵਿਚ ਹੀ, ਮਨ ਵਿਚ ਹੀ, ਮਨ ਵਿਚ ਹੀ, ਹਰਿ-ਨਾਮ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ।

ਹਰਿ ਰੰਗੁ ਨਾਲਿ ਨ ਲਖੀਐ ਮੇਰੇ ਗੋਵਿਦਾ ਗੁਰੁ ਪੂਰਾ ਅਲਖੁ ਲਖਾਹੀ ਜੀਉ ॥

ਹੇ ਮੇਰੇ ਗੋਵਿੰਦ! ਹਰਿ-ਨਾਮ ਦਾ ਆਨੰਦ ਹਰੇਕ ਜੀਵ ਦੇ ਨਾਲ (ਉਸ ਦੇ ਅੰਦਰ ਮੌਜੂਦ) ਹੈ, ਪਰ ਇਹ ਆਨੰਦ (ਹਰੇਕ ਜੀਵ ਪਾਸੋਂ) ਮਾਣਿਆ ਨਹੀਂ ਜਾ ਸਕਦਾ। ਜਿਨ੍ਹਾਂ ਮਨੁੱਖਾਂ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਉਹ ਉਸ ਅਦ੍ਰਿਸ਼ਟ ਪਰਮਾਤਮਾ ਨੂੰ ਲੱਭ ਲੈਂਦੇ ਹਨ।

ਹਰਿ ਹਰਿ ਨਾਮੁ ਪਰਗਾਸਿਆ ਮੇਰੇ ਗੋਵਿੰਦਾ ਸਭ ਦਾਲਦ ਦੁਖ ਲਹਿ ਜਾਹੀ ਜੀਉ ॥

ਹੇ ਮੇਰੇ ਗੋਵਿੰਦ! ਜਿਨ੍ਹਾਂ ਦੇ ਅੰਦਰ ਤੂੰ ਹਰਿ-ਨਾਮ ਦਾ ਪਰਕਾਸ਼ ਕਰਦਾ ਹੈਂ, ਉਹਨਾਂ ਦੇ ਸਾਰੇ ਦੁੱਖ ਦਲਿੱਦਰ ਦੂਰ ਹੋ ਜਾਂਦੇ ਹਨ।

ਹਰਿ ਪਦੁ ਊਤਮੁ ਪਾਇਆ ਮੇਰੇ ਗੋਵਿੰਦਾ ਵਡਭਾਗੀ ਨਾਮਿ ਸਮਾਹੀ ਜੀਉ ॥੧॥

ਹੇ ਮੇਰੇ ਗੋਵਿੰਦ! ਜਿਨ੍ਹਾਂ ਮਨੁੱਖਾਂ ਨੂੰ ਹਰਿ-ਮਿਲਾਪ ਦੀ ਉੱਚੀ ਅਵਸਥਾ ਪ੍ਰਾਪਤ ਹੋ ਜਾਂਦੀ ਹੈ, ਉਹ ਵਡ-ਭਾਗੀ ਮਨੁੱਖ ਹਰਿ-ਨਾਮ ਵਿਚ ਲੀਨ ਰਹਿੰਦੇ ਹਨ ॥੧॥

ਨੈਣੀ ਮੇਰੇ ਪਿਆਰਿਆ ਨੈਣੀ ਮੇਰੇ ਗੋਵਿਦਾ ਕਿਨੈ ਹਰਿ ਪ੍ਰਭੁ ਡਿਠੜਾ ਨੈਣੀ ਜੀਉ ॥

ਹੇ ਮੇਰੇ ਪਿਆਰੇ ਗੋਵਿੰਦ! ਤੈਨੂੰ ਹਰਿ-ਪ੍ਰਭੂ ਨੂੰ ਕਿਸੇ ਵਿਰਲੇ (ਵਡ-ਭਾਗੀ ਨੇ ਆਪਣੀਆਂ) ਅੱਖਾਂ ਨਾਲ ਵੇਖਿਆ ਹੈ।

ਮੇਰਾ ਮਨੁ ਤਨੁ ਬਹੁਤੁ ਬੈਰਾਗਿਆ ਮੇਰੇ ਗੋਵਿੰਦਾ ਹਰਿ ਬਾਝਹੁ ਧਨ ਕੁਮਲੈਣੀ ਜੀਉ ॥

ਹੇ ਮੇਰੇ ਗੋਵਿੰਦ! (ਤੇਰੇ ਵਿਛੋੜੇ ਵਿਚ) ਮੇਰਾ ਮਨ ਮੇਰਾ ਹਿਰਦਾ ਬਹੁਤ ਵੈਰਾਗਵਾਨ ਹੋ ਰਿਹਾ ਹੈ। ਹੇ ਹਰੀ! ਤੈਥੋਂ ਬਿਨਾ ਮੈਂ ਜੀਵ-ਇਸਤ੍ਰੀ ਕੁਮਲਾਈ ਪਈ ਹਾਂ।


ਸੂਚੀ (1 - 1430)
ਜਪੁ ਅੰਗ: 1 - 8
ਸੋ ਦਰੁ ਅੰਗ: 8 - 10
ਸੋ ਪੁਰਖੁ ਅੰਗ: 10 - 12
ਸੋਹਿਲਾ ਅੰਗ: 12 - 13
ਸਿਰੀ ਰਾਗੁ ਅੰਗ: 14 - 93
ਰਾਗੁ ਮਾਝ ਅੰਗ: 94 - 150
ਰਾਗੁ ਗਉੜੀ ਅੰਗ: 151 - 346
ਰਾਗੁ ਆਸਾ ਅੰਗ: 347 - 488
ਰਾਗੁ ਗੂਜਰੀ ਅੰਗ: 489 - 526
ਰਾਗੁ ਦੇਵਗੰਧਾਰੀ ਅੰਗ: 527 - 536
ਰਾਗੁ ਬਿਹਾਗੜਾ ਅੰਗ: 537 - 556
ਰਾਗੁ ਵਡਹੰਸੁ ਅੰਗ: 557 - 594
ਰਾਗੁ ਸੋਰਠਿ ਅੰਗ: 595 - 659
ਰਾਗੁ ਧਨਾਸਰੀ ਅੰਗ: 660 - 695
ਰਾਗੁ ਜੈਤਸਰੀ ਅੰਗ: 696 - 710
ਰਾਗੁ ਟੋਡੀ ਅੰਗ: 711 - 718
ਰਾਗੁ ਬੈਰਾੜੀ ਅੰਗ: 719 - 720
ਰਾਗੁ ਤਿਲੰਗ ਅੰਗ: 721 - 727
ਰਾਗੁ ਸੂਹੀ ਅੰਗ: 728 - 794
ਰਾਗੁ ਬਿਲਾਵਲੁ ਅੰਗ: 795 - 858
ਰਾਗੁ ਗੋਂਡ ਅੰਗ: 859 - 875
ਰਾਗੁ ਰਾਮਕਲੀ ਅੰਗ: 876 - 974
ਰਾਗੁ ਨਟ ਨਾਰਾਇਨ ਅੰਗ: 975 - 983
ਰਾਗੁ ਮਾਲੀ ਗਉੜਾ ਅੰਗ: 984 - 988
ਰਾਗੁ ਮਾਰੂ ਅੰਗ: 989 - 1106
ਰਾਗੁ ਤੁਖਾਰੀ ਅੰਗ: 1107 - 1117
ਰਾਗੁ ਕੇਦਾਰਾ ਅੰਗ: 1118 - 1124
ਰਾਗੁ ਭੈਰਉ ਅੰਗ: 1125 - 1167
ਰਾਗੁ ਬਸੰਤੁ ਅੰਗ: 1168 - 1196
ਰਾਗੁ ਸਾਰੰਗ ਅੰਗ: 1197 - 1253
ਰਾਗੁ ਮਲਾਰ ਅੰਗ: 1254 - 1293
ਰਾਗੁ ਕਾਨੜਾ ਅੰਗ: 1294 - 1318
ਰਾਗੁ ਕਲਿਆਨ ਅੰਗ: 1319 - 1326
ਰਾਗੁ ਪ੍ਰਭਾਤੀ ਅੰਗ: 1327 - 1351
ਰਾਗੁ ਜੈਜਾਵੰਤੀ ਅੰਗ: 1352 - 1359
ਸਲੋਕ ਸਹਸਕ੍ਰਿਤੀ ਅੰਗ: 1353 - 1360
ਗਾਥਾ ਮਹਲਾ ੫ ਅੰਗ: 1360 - 1361
ਫੁਨਹੇ ਮਹਲਾ ੫ ਅੰਗ: 1361 - 1663
ਚਉਬੋਲੇ ਮਹਲਾ ੫ ਅੰਗ: 1363 - 1364
ਸਲੋਕੁ ਭਗਤ ਕਬੀਰ ਜੀਉ ਕੇ ਅੰਗ: 1364 - 1377
ਸਲੋਕੁ ਸੇਖ ਫਰੀਦ ਕੇ ਅੰਗ: 1377 - 1385
ਸਵਈਏ ਸ੍ਰੀ ਮੁਖਬਾਕ ਮਹਲਾ ੫ ਅੰਗ: 1385 - 1389
ਸਵਈਏ ਮਹਲੇ ਪਹਿਲੇ ਕੇ ਅੰਗ: 1389 - 1390
ਸਵਈਏ ਮਹਲੇ ਦੂਜੇ ਕੇ ਅੰਗ: 1391 - 1392
ਸਵਈਏ ਮਹਲੇ ਤੀਜੇ ਕੇ ਅੰਗ: 1392 - 1396
ਸਵਈਏ ਮਹਲੇ ਚਉਥੇ ਕੇ ਅੰਗ: 1396 - 1406
ਸਵਈਏ ਮਹਲੇ ਪੰਜਵੇ ਕੇ ਅੰਗ: 1406 - 1409
ਸਲੋਕੁ ਵਾਰਾ ਤੇ ਵਧੀਕ ਅੰਗ: 1410 - 1426
ਸਲੋਕੁ ਮਹਲਾ ੯ ਅੰਗ: 1426 - 1429
ਮੁੰਦਾਵਣੀ ਮਹਲਾ ੫ ਅੰਗ: 1429 - 1429
ਰਾਗਮਾਲਾ ਅੰਗ: 1430 - 1430