ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ

ਅੰਗ - 174


ਸੰਤ ਜਨਾ ਮਿਲਿ ਪਾਇਆ ਮੇਰੇ ਗੋਵਿਦਾ ਮੇਰਾ ਹਰਿ ਪ੍ਰਭੁ ਸਜਣੁ ਸੈਣੀ ਜੀਉ ॥

ਹੇ ਮੇਰੇ ਗੋਵਿੰਦ! ਮੇਰਾ ਹਰਿ-ਪ੍ਰਭੂ ਮੇਰਾ (ਅਸਲੀ) ਸੱਜਣ ਮਿੱਤਰ (ਜਿਨ੍ਹਾਂ ਨੇ ਭੀ ਲੱਭਾ ਹੈ) ਸੰਤ ਜਨਾਂ ਨੂੰ ਮਿਲ ਕੇ (ਹੀ) ਲੱਭਾ ਹੈ।

ਹਰਿ ਆਇ ਮਿਲਿਆ ਜਗਜੀਵਨੁ ਮੇਰੇ ਗੋਵਿੰਦਾ ਮੈ ਸੁਖਿ ਵਿਹਾਣੀ ਰੈਣੀ ਜੀਉ ॥੨॥

ਹੇ ਮੇਰੇ ਗੋਵਿੰਦ! (ਸੰਤ ਜਨਾਂ ਦੀ ਮਿਹਰ ਨਾਲ ਹੀ) ਮੈਨੂੰ (ਭੀ) ਉਹ ਹਰੀ ਆ ਮਿਲਿਆ ਹੈ ਜੋ ਸਾਰੇ ਜਗਤ ਦੇ ਜੀਵਨ ਦਾ ਆਸਰਾ ਹੈ, ਹੁਣ ਮੇਰੀ (ਜ਼ਿੰਦਗੀ-ਰੂਪ) ਰਾਤ ਆਨੰਦ ਵਿਚ ਬੀਤ ਰਹੀ ਹੈ ॥੨॥

ਮੈ ਮੇਲਹੁ ਸੰਤ ਮੇਰਾ ਹਰਿ ਪ੍ਰਭੁ ਸਜਣੁ ਮੈ ਮਨਿ ਤਨਿ ਭੁਖ ਲਗਾਈਆ ਜੀਉ ॥

ਹੇ ਸੰਤ ਜਨੋ! ਮੈਨੂੰ ਮੇਰਾ ਸੱਜਣ ਹਰਿ-ਪ੍ਰਭੂ ਮਿਲਾ ਦਿਉ। ਮੇਰੇ ਮਨ ਵਿਚ ਮੇਰੇ ਹਿਰਦੇ ਵਿਚ ਉਸਦੇ ਮਿਲਣ ਦੀ ਤਾਂਘ ਪੈਦਾ ਹੋ ਰਹੀ ਹੈ।

ਹਉ ਰਹਿ ਨ ਸਕਉ ਬਿਨੁ ਦੇਖੇ ਮੇਰੇ ਪ੍ਰੀਤਮ ਮੈ ਅੰਤਰਿ ਬਿਰਹੁ ਹਰਿ ਲਾਈਆ ਜੀਉ ॥

ਮੈਂ ਆਪਣੇ ਪ੍ਰੀਤਮ ਨੂੰ ਵੇਖਣ ਤੋਂ ਬਿਨਾ ਧੀਰਜ ਨਹੀਂ ਫੜ ਸਕਦਾ, ਮੇਰੇ ਅੰਦਰ ਉਸ ਦੇ ਵਿਛੋੜੇ ਦਾ ਦਰਦ ਉੱਠ ਰਿਹਾ ਹੈ।

ਹਰਿ ਰਾਇਆ ਮੇਰਾ ਸਜਣੁ ਪਿਆਰਾ ਗੁਰੁ ਮੇਲੇ ਮੇਰਾ ਮਨੁ ਜੀਵਾਈਆ ਜੀਉ ॥

ਪਰਮਾਤਮਾ ਹੀ ਮੇਰਾ ਰਾਜਾ ਹੈ ਮੇਰਾ ਪਿਆਰਾ ਸੱਜਣ ਹੈ, ਜਦੋਂ (ਉਸ ਨਾਲ) ਗੁਰੂ (ਮੈਨੂੰ) ਮਿਲਾ ਦੇਂਦਾ ਹੈ ਤਾਂ ਮੇਰਾ ਮਨ ਜੀਊ ਪੈਂਦਾ ਹੈ।

ਮੇਰੈ ਮਨਿ ਤਨਿ ਆਸਾ ਪੂਰੀਆ ਮੇਰੇ ਗੋਵਿੰਦਾ ਹਰਿ ਮਿਲਿਆ ਮਨਿ ਵਾਧਾਈਆ ਜੀਉ ॥੩॥

ਹੇ ਮੇਰੇ ਗੋਵਿੰਦ! ਜਦੋਂ ਤੂੰ ਹਰੀ ਮੈਨੂੰ ਮਿਲ ਪੈਂਦਾ ਹੈ, ਮੇਰੇ ਮਨ ਵਿਚ ਮੇਰੇ ਹਿਰਦੇ ਵਿਚ (ਚਿਰਾਂ ਤੋਂ ਟਿਕੀ) ਆਸ ਪੂਰੀ ਹੋ ਜਾਂਦੀ ਹੈ, ਤਾਂ ਮੇਰੇ ਮਨ ਵਿਚ ਚੜ੍ਹਦੀ ਕਲਾ ਪੈਦਾ ਹੋ ਜਾਂਦੀ ਹੈ ॥੩॥

ਵਾਰੀ ਮੇਰੇ ਗੋਵਿੰਦਾ ਵਾਰੀ ਮੇਰੇ ਪਿਆਰਿਆ ਹਉ ਤੁਧੁ ਵਿਟੜਿਅਹੁ ਸਦ ਵਾਰੀ ਜੀਉ ॥

ਹੇ ਮੇਰੇ ਗੋਵਿੰਦ! ਹੇ ਮੇਰੇ ਪਿਆਰੇ! ਮੈਂ ਸਦਕੇ, ਮੈਂ ਤੈਥੋਂ ਸਦਾ ਸਦਕੇ।

ਮੇਰੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਮੇਰੇ ਗੋਵਿਦਾ ਹਰਿ ਪੂੰਜੀ ਰਾਖੁ ਹਮਾਰੀ ਜੀਉ ॥

ਹੇ ਮੇਰੇ ਗੋਵਿੰਦ! ਮੇਰੇ ਮਨ ਵਿਚ ਮੇਰੇ ਹਿਰਦੇ ਵਿਚ ਤੈਂ ਪਿਆਰੇ ਦਾ ਪ੍ਰੇਮ ਜਾਗ ਉਠਿਆ ਹੈ (ਮੈਂ ਤੇਰੀ ਸਰਨ ਆਇਆ ਹਾਂ) ਮੇਰੀ ਇਸ (ਪ੍ਰੇਮ ਦੀ) ਰਾਸ ਦੀ ਤੂੰ ਰਾਖੀ ਕਰ।

ਸਤਿਗੁਰੁ ਵਿਸਟੁ ਮੇਲਿ ਮੇਰੇ ਗੋਵਿੰਦਾ ਹਰਿ ਮੇਲੇ ਕਰਿ ਰੈਬਾਰੀ ਜੀਉ ॥

ਹੇ ਮੇਰੇ ਗੋਵਿੰਦ! ਮੈਨੂੰ ਵਿਚੋਲਾ ਗੁਰੂ ਮਿਲਾ, ਜੇਹੜਾ ਮੇਰੀ (ਜੀਵਨ ਵਿਚ) ਅਗਵਾਈ ਕਰ ਕੇ ਮੈਨੂੰ ਤੈਂ ਹਰੀ ਨਾਲ ਮਿਲਾ ਦੇਵੇ।

ਹਰਿ ਨਾਮੁ ਦਇਆ ਕਰਿ ਪਾਇਆ ਮੇਰੇ ਗੋਵਿੰਦਾ ਜਨ ਨਾਨਕੁ ਸਰਣਿ ਤੁਮਾਰੀ ਜੀਉ ॥੪॥੩॥੨੯॥੬੭॥

ਹੇ ਮੇਰੇ ਗੋਵਿੰਦ! ਮੈਂ ਦਾਸ ਨਾਨਕ ਤੇਰੀ ਸਰਨ ਆਇਆ ਹਾਂ, ਤੇਰੀ ਦਇਆ ਦਾ ਸਦਕਾ ਹੀ ਮੈਨੂੰ ਤੇਰਾ ਹਰਿ-ਨਾਮ ਪ੍ਰਾਪਤ ਹੋਇਆ ਹੈ ॥੪॥੩॥੨੯॥੬੭॥

ਗਉੜੀ ਮਾਝ ਮਹਲਾ ੪ ॥

ਚੋਜੀ ਮੇਰੇ ਗੋਵਿੰਦਾ ਚੋਜੀ ਮੇਰੇ ਪਿਆਰਿਆ ਹਰਿ ਪ੍ਰਭੁ ਮੇਰਾ ਚੋਜੀ ਜੀਉ ॥

ਹੇ ਮੇਰੇ ਪਿਆਰੇ! ਹੇ ਮੇਰੇ ਗੋਵਿੰਦ! ਤੂੰ ਆਪਣੀ ਮਰਜ਼ੀ ਦੇ ਕੰਮ ਕਰਨ ਵਾਲਾ ਮੇਰਾ ਹਰਿ-ਪ੍ਰਭੂ ਹੈਂ।

ਹਰਿ ਆਪੇ ਕਾਨੑੁ ਉਪਾਇਦਾ ਮੇਰੇ ਗੋਵਿਦਾ ਹਰਿ ਆਪੇ ਗੋਪੀ ਖੋਜੀ ਜੀਉ ॥

ਹਰੀ ਆਪ ਹੀ ਕ੍ਰਿਸ਼ਨ ਨੂੰ ਪੈਦਾ ਕਰਨ ਵਾਲਾ ਹੈ, ਹਰੀ ਆਪ ਹੀ (ਕ੍ਰਿਸ਼ਨ ਨੂੰ) ਲੱਭਣ ਵਾਲੀ ਗਵਾਲਣ ਹੈ।

ਹਰਿ ਆਪੇ ਸਭ ਘਟ ਭੋਗਦਾ ਮੇਰੇ ਗੋਵਿੰਦਾ ਆਪੇ ਰਸੀਆ ਭੋਗੀ ਜੀਉ ॥

ਸਭ ਸਰੀਰਾਂ ਵਿਚ ਵਿਆਪਕ ਹੋ ਕੇ ਹਰੀ ਆਪ ਹੀ ਸਭ ਪਦਾਰਥਾਂ ਨੂੰ ਭੋਗਦਾ ਹੈ, ਹਰੀ ਆਪ ਹੀ ਸਾਰੇ ਮਾਇਕ ਪਦਾਰਥਾਂ ਦੇ ਰਸ ਲੈਣ ਵਾਲਾ ਹੈ, ਆਪ ਹੀ ਭੋਗਣ ਵਾਲਾ ਹੈ।

ਹਰਿ ਸੁਜਾਣੁ ਨ ਭੁਲਈ ਮੇਰੇ ਗੋਵਿੰਦਾ ਆਪੇ ਸਤਿਗੁਰੁ ਜੋਗੀ ਜੀਉ ॥੧॥

(ਪਰ) ਹਰੀ ਬਹੁਤ ਸਿਆਣਾ ਹੈ, (ਸਭ ਪਦਾਰਥਾਂ ਨੂੰ ਭੋਗਣ ਵਾਲਾ ਹੁੰਦਿਆਂ ਭੀ ਉਹ) ਭੁੱਲਦਾ ਨਹੀਂ, ਉਹ ਹਰੀ ਆਪ ਹੀ ਭੋਗਾਂ ਤੋਂ ਨਿਰਲੇਪ ਸਤਿਗੁਰੂ ਹੈ ॥੧॥

ਆਪੇ ਜਗਤੁ ਉਪਾਇਦਾ ਮੇਰੇ ਗੋਵਿਦਾ ਹਰਿ ਆਪਿ ਖੇਲੈ ਬਹੁ ਰੰਗੀ ਜੀਉ ॥

ਹਰਿ-ਪ੍ਰਭੂ ਆਪ ਹੀ ਜਗਤ ਪੈਦਾ ਕਰਦਾ ਹੈ, ਹਰੀ ਆਪ ਹੀ ਅਨੇਕਾਂ ਰੰਗਾਂ ਵਿਚ (ਜਗਤ ਦਾ ਖੇਲ) ਖੇਲ ਰਿਹਾ ਹੈ।

ਇਕਨਾ ਭੋਗ ਭੋਗਾਇਦਾ ਮੇਰੇ ਗੋਵਿੰਦਾ ਇਕਿ ਨਗਨ ਫਿਰਹਿ ਨੰਗ ਨੰਗੀ ਜੀਉ ॥

ਹਰੀ ਆਪ ਹੀ ਅਨੇਕਾਂ ਜੀਵਾਂ ਪਾਸੋਂ ਮਾਇਕ ਪਦਾਰਥਾਂ ਦੇ ਭੋਗ ਭੋਗਾਂਦਾ ਹੈ (ਭਾਵ, ਅਨੇਕਾਂ ਨੂੰ ਰੱਜਵੇਂ ਪਦਾਰਥ ਬਖ਼ਸ਼ਦਾ ਹੈ, ਪਰ) ਅਨੇਕਾਂ ਜੀਵ ਐਸੇ ਹਨ ਜੋ ਨੰਗੇ ਪਏ ਫਿਰਦੇ ਹਨ (ਜਿਨ੍ਹਾਂ ਦੇ ਤਨ ਉਤੇ ਕੱਪੜਾ ਭੀ ਨਹੀਂ)।

ਆਪੇ ਜਗਤੁ ਉਪਾਇਦਾ ਮੇਰੇ ਗੋਵਿਦਾ ਹਰਿ ਦਾਨੁ ਦੇਵੈ ਸਭ ਮੰਗੀ ਜੀਉ ॥

ਹਰੀ ਆਪ ਹੀ ਸਾਰੇ ਜਗਤ ਨੂੰ ਪੈਦਾ ਕਰਦਾ ਹੈ, ਸਾਰੀ ਲੁਕਾਈ ਉਸ ਪਾਸੋਂ ਮੰਗਦੀ ਰਹਿੰਦੀ ਹੈ, ਉਹ ਸਭਨਾਂ ਨੂੰ ਦਾਤਾਂ ਦੇਂਦਾ ਹੈ।

ਭਗਤਾ ਨਾਮੁ ਆਧਾਰੁ ਹੈ ਮੇਰੇ ਗੋਵਿੰਦਾ ਹਰਿ ਕਥਾ ਮੰਗਹਿ ਹਰਿ ਚੰਗੀ ਜੀਉ ॥੨॥

ਉਸ ਦੀ ਭਗਤੀ ਕਰਨ ਵਾਲੇ ਬੰਦਿਆਂ ਨੂੰ ਉਸ ਦੇ ਨਾਮ ਦਾ ਹੀ ਆਸਰਾ ਹੈ, ਉਹ ਹਰੀ ਪਾਸੋਂ ਉਸ ਦੀ ਸ੍ਰੇਸ਼ਟ ਸਿਫ਼ਤ-ਸਾਲਾਹ ਹੀ ਮੰਗਦੇ ਹਨ ॥੨॥

ਹਰਿ ਆਪੇ ਭਗਤਿ ਕਰਾਇਦਾ ਮੇਰੇ ਗੋਵਿੰਦਾ ਹਰਿ ਭਗਤਾ ਲੋਚ ਮਨਿ ਪੂਰੀ ਜੀਉ ॥

ਹਰੀ ਆਪ ਹੀ (ਆਪਣੇ ਭਗਤਾਂ ਪਾਸੋਂ) ਆਪਣੀ ਭਗਤੀ ਕਰਾਂਦਾ ਹੈ, ਭਗਤਾਂ ਦੇ ਮਨ ਵਿਚ (ਪੈਦਾ ਹੋਈ ਭਗਤੀ ਦੀ) ਤਾਂਘ ਹਰੀ ਆਪ ਹੀ ਪੂਰੀ ਕਰਦਾ ਹੈ।

ਆਪੇ ਜਲਿ ਥਲਿ ਵਰਤਦਾ ਮੇਰੇ ਗੋਵਿਦਾ ਰਵਿ ਰਹਿਆ ਨਹੀ ਦੂਰੀ ਜੀਉ ॥

ਜਲ ਵਿਚ, ਧਰਤੀ ਵਿਚ, (ਸਭ ਥਾਂ) ਹਰੀ ਆਪ ਹੀ ਵੱਸ ਰਿਹਾ ਹੈ, (ਸਭ ਜੀਵਾਂ ਵਿਚ) ਵਿਆਪਕ ਹੈ (ਕਿਸੇ ਜੀਵ ਤੋਂ ਉਹ ਹਰੀ) ਦੂਰ ਨਹੀਂ ਹੈ।

ਹਰਿ ਅੰਤਰਿ ਬਾਹਰਿ ਆਪਿ ਹੈ ਮੇਰੇ ਗੋਵਿਦਾ ਹਰਿ ਆਪਿ ਰਹਿਆ ਭਰਪੂਰੀ ਜੀਉ ॥

ਸਭ ਜੀਵਾਂ ਦੇ ਅੰਦਰ ਤੇ ਬਾਹਰ ਸਾਰੇ ਜਗਤ ਵਿਚ ਹਰੀ ਆਪ ਹੀ ਵੱਸਦਾ ਹੈ, ਹਰ ਥਾਂ ਹਰੀ ਆਪ ਹੀ ਭਰਪੂਰ ਹੈ।

ਹਰਿ ਆਤਮ ਰਾਮੁ ਪਸਾਰਿਆ ਮੇਰੇ ਗੋਵਿੰਦਾ ਹਰਿ ਵੇਖੈ ਆਪਿ ਹਦੂਰੀ ਜੀਉ ॥੩॥

ਸਰਬ-ਵਿਆਪਕ ਰਾਮ ਆਪ ਹੀ ਇਸ ਜਗਤ-ਖਿਲਾਰੇ ਨੂੰ ਖਿਲਾਰ ਰਿਹਾ ਹੈ, ਹਰੇਕ ਦੇ ਅੰਗ-ਸੰਗ ਰਹਿ ਕੇ ਹਰੀ ਆਪ ਹੀ ਸਭ ਦੀ ਸੰਭਾਲ ਕਰਦਾ ਹੈ ॥੩॥

ਹਰਿ ਅੰਤਰਿ ਵਾਜਾ ਪਉਣੁ ਹੈ ਮੇਰੇ ਗੋਵਿੰਦਾ ਹਰਿ ਆਪਿ ਵਜਾਏ ਤਿਉ ਵਾਜੈ ਜੀਉ ॥

ਸਭ ਜੀਵਾਂ ਦੇ ਅੰਦਰ ਪ੍ਰਾਣ-ਰੂਪ ਹੋ ਕੇ ਹਰੀ ਆਪ ਹੀ ਵਾਜਾ (ਵੱਜ ਰਿਹਾ) ਹੈ (ਹਰੇਕ ਜੀਵ ਪ੍ਰਭੂ ਦਾ, ਮਾਨੋ, ਵਾਜਾ ਹੈ) ਜਿਵੇਂ ਉਹ ਹਰੇਕ ਜੀਵ-ਵਾਜੇ ਨੂੰ ਵਜਾਂਦਾ ਹੈ ਤਿਵੇਂ ਹਰੇਕ ਜੀਵ-ਵਾਜਾ ਵੱਜਦਾ ਹੈ।

ਹਰਿ ਅੰਤਰਿ ਨਾਮੁ ਨਿਧਾਨੁ ਹੈ ਮੇਰੇ ਗੋਵਿੰਦਾ ਗੁਰਸਬਦੀ ਹਰਿ ਪ੍ਰਭੁ ਗਾਜੈ ਜੀਉ ॥

ਹਰੇਕ ਜੀਵ ਦੇ ਅੰਦਰ ਹਰੀ ਦਾ ਨਾਮ-ਖ਼ਜ਼ਾਨਾ ਮੌਜੂਦ ਹੈ, ਪਰ ਗੁਰੂ ਦੇ ਸ਼ਬਦ ਦੀ ਰਾਹੀਂ ਹੀ ਹਰਿ-ਪ੍ਰਭੂ (ਜੀਵ ਦੇ ਅੰਦਰ) ਪਰਗਟ ਹੁੰਦਾ ਹੈ।

ਆਪੇ ਸਰਣਿ ਪਵਾਇਦਾ ਮੇਰੇ ਗੋਵਿੰਦਾ ਹਰਿ ਭਗਤ ਜਨਾ ਰਾਖੁ ਲਾਜੈ ਜੀਉ ॥

ਹਰੀ ਆਪ ਹੀ ਜੀਵ ਨੂੰ ਪ੍ਰੇਰ ਕੇ ਆਪਣੀ ਸਰਨ ਵਿਚ ਲਿਅਉਂਦਾ ਹੈ, ਹਰੀ ਆਪ ਹੀ ਭਗਤਾਂ ਦੀ ਇੱਜ਼ਤ ਦਾ ਰਾਖਾ ਬਣਦਾ ਹੈ (ਭਾਵ, ਭਗਤਾਂ ਨੂੰ ਵਿਕਾਰਾਂ ਵਿਚ ਡਿੱਗਣ ਤੋਂ ਬਚਾਂਦਾ ਹੈ)।


ਸੂਚੀ (1 - 1430)
ਜਪੁ ਅੰਗ: 1 - 8
ਸੋ ਦਰੁ ਅੰਗ: 8 - 10
ਸੋ ਪੁਰਖੁ ਅੰਗ: 10 - 12
ਸੋਹਿਲਾ ਅੰਗ: 12 - 13
ਸਿਰੀ ਰਾਗੁ ਅੰਗ: 14 - 93
ਰਾਗੁ ਮਾਝ ਅੰਗ: 94 - 150
ਰਾਗੁ ਗਉੜੀ ਅੰਗ: 151 - 346
ਰਾਗੁ ਆਸਾ ਅੰਗ: 347 - 488
ਰਾਗੁ ਗੂਜਰੀ ਅੰਗ: 489 - 526
ਰਾਗੁ ਦੇਵਗੰਧਾਰੀ ਅੰਗ: 527 - 536
ਰਾਗੁ ਬਿਹਾਗੜਾ ਅੰਗ: 537 - 556
ਰਾਗੁ ਵਡਹੰਸੁ ਅੰਗ: 557 - 594
ਰਾਗੁ ਸੋਰਠਿ ਅੰਗ: 595 - 659
ਰਾਗੁ ਧਨਾਸਰੀ ਅੰਗ: 660 - 695
ਰਾਗੁ ਜੈਤਸਰੀ ਅੰਗ: 696 - 710
ਰਾਗੁ ਟੋਡੀ ਅੰਗ: 711 - 718
ਰਾਗੁ ਬੈਰਾੜੀ ਅੰਗ: 719 - 720
ਰਾਗੁ ਤਿਲੰਗ ਅੰਗ: 721 - 727
ਰਾਗੁ ਸੂਹੀ ਅੰਗ: 728 - 794
ਰਾਗੁ ਬਿਲਾਵਲੁ ਅੰਗ: 795 - 858
ਰਾਗੁ ਗੋਂਡ ਅੰਗ: 859 - 875
ਰਾਗੁ ਰਾਮਕਲੀ ਅੰਗ: 876 - 974
ਰਾਗੁ ਨਟ ਨਾਰਾਇਨ ਅੰਗ: 975 - 983
ਰਾਗੁ ਮਾਲੀ ਗਉੜਾ ਅੰਗ: 984 - 988
ਰਾਗੁ ਮਾਰੂ ਅੰਗ: 989 - 1106
ਰਾਗੁ ਤੁਖਾਰੀ ਅੰਗ: 1107 - 1117
ਰਾਗੁ ਕੇਦਾਰਾ ਅੰਗ: 1118 - 1124
ਰਾਗੁ ਭੈਰਉ ਅੰਗ: 1125 - 1167
ਰਾਗੁ ਬਸੰਤੁ ਅੰਗ: 1168 - 1196
ਰਾਗੁ ਸਾਰੰਗ ਅੰਗ: 1197 - 1253
ਰਾਗੁ ਮਲਾਰ ਅੰਗ: 1254 - 1293
ਰਾਗੁ ਕਾਨੜਾ ਅੰਗ: 1294 - 1318
ਰਾਗੁ ਕਲਿਆਨ ਅੰਗ: 1319 - 1326
ਰਾਗੁ ਪ੍ਰਭਾਤੀ ਅੰਗ: 1327 - 1351
ਰਾਗੁ ਜੈਜਾਵੰਤੀ ਅੰਗ: 1352 - 1359
ਸਲੋਕ ਸਹਸਕ੍ਰਿਤੀ ਅੰਗ: 1353 - 1360
ਗਾਥਾ ਮਹਲਾ ੫ ਅੰਗ: 1360 - 1361
ਫੁਨਹੇ ਮਹਲਾ ੫ ਅੰਗ: 1361 - 1663
ਚਉਬੋਲੇ ਮਹਲਾ ੫ ਅੰਗ: 1363 - 1364
ਸਲੋਕੁ ਭਗਤ ਕਬੀਰ ਜੀਉ ਕੇ ਅੰਗ: 1364 - 1377
ਸਲੋਕੁ ਸੇਖ ਫਰੀਦ ਕੇ ਅੰਗ: 1377 - 1385
ਸਵਈਏ ਸ੍ਰੀ ਮੁਖਬਾਕ ਮਹਲਾ ੫ ਅੰਗ: 1385 - 1389
ਸਵਈਏ ਮਹਲੇ ਪਹਿਲੇ ਕੇ ਅੰਗ: 1389 - 1390
ਸਵਈਏ ਮਹਲੇ ਦੂਜੇ ਕੇ ਅੰਗ: 1391 - 1392
ਸਵਈਏ ਮਹਲੇ ਤੀਜੇ ਕੇ ਅੰਗ: 1392 - 1396
ਸਵਈਏ ਮਹਲੇ ਚਉਥੇ ਕੇ ਅੰਗ: 1396 - 1406
ਸਵਈਏ ਮਹਲੇ ਪੰਜਵੇ ਕੇ ਅੰਗ: 1406 - 1409
ਸਲੋਕੁ ਵਾਰਾ ਤੇ ਵਧੀਕ ਅੰਗ: 1410 - 1426
ਸਲੋਕੁ ਮਹਲਾ ੯ ਅੰਗ: 1426 - 1429
ਮੁੰਦਾਵਣੀ ਮਹਲਾ ੫ ਅੰਗ: 1429 - 1429
ਰਾਗਮਾਲਾ ਅੰਗ: 1430 - 1430