ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ

ਅੰਗ - 185


ਹਰਿ ਹਰਿ ਨਾਮੁ ਜੀਅ ਪ੍ਰਾਨ ਅਧਾਰੁ ॥

ਹਰੀ ਦਾ ਨਾਮ ਹੀ ਉਸ ਮਨੁੱਖ ਦੀ ਜ਼ਿੰਦਗੀ ਦਾ ਪ੍ਰਾਣਾਂ ਦਾ ਆਸਰਾ ਬਣ ਜਾਂਦਾ ਹੈ।

ਸਾਚਾ ਧਨੁ ਪਾਇਓ ਹਰਿ ਰੰਗਿ ॥

ਉਹ ਮਨੁੱਖ ਹਰੀ ਦੇ ਪ੍ਰੇਮ-ਰੰਗ ਵਿਚ (ਮਸਤ ਹੋ ਕੇ) ਸਦਾ ਨਾਲ ਨਿਭਣ ਵਾਲਾ ਨਾਮ-ਧਨ ਹਾਸਲ ਕਰ ਲੈਂਦਾ ਹੈ।

ਦੁਤਰੁ ਤਰੇ ਸਾਧ ਕੈ ਸੰਗਿ ॥੩॥

ਜੇਹੜਾ ਮਨੁੱਖ ਗੁਰੂ ਦੀ ਸੰਗਤ ਵਿਚ ਰਹਿੰਦਾ ਹੈ, ਉਹ ਇਸ ਔਖੇ ਤਰੇ ਜਾਣ ਵਾਲੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ ॥੩॥

ਸੁਖਿ ਬੈਸਹੁ ਸੰਤ ਸਜਨ ਪਰਵਾਰੁ ॥

ਹੇ ਸੰਤ ਜਨੋ! ਪਰਵਾਰ ਬਣ ਕੇ (ਮੇਰ-ਤੇਰ ਦੂਰ ਕਰ ਕੇ, ਪੂਰਨ ਪ੍ਰੇਮ ਨਾਲ) ਆਤਮਕ ਆਨੰਦ ਵਿਚ ਮਿਲ ਬੈਠੋ।

ਹਰਿ ਧਨੁ ਖਟਿਓ ਜਾ ਕਾ ਨਾਹਿ ਸੁਮਾਰੁ ॥

(ਜੇਹੜਾ ਮਨੁੱਖ ਗੁਰਮੁਖਾਂ ਦੀ ਸੰਗਤਿ ਵਿਚ ਬੈਠਦਾ ਹੈ ਉਸ ਨੇ) ਉਹ ਹਰਿ-ਨਾਮ ਧਨ ਕਮਾ ਲਿਆ ਜਿਸ ਦਾ ਅੰਦਾਜ਼ਾ ਨਹੀਂ ਲੱਗ ਸਕਦਾ।

ਜਿਸਹਿ ਪਰਾਪਤਿ ਤਿਸੁ ਗੁਰੁ ਦੇਇ ॥

(ਪ੍ਰਭੂ ਦੀ ਮਿਹਰ ਨਾਲ) ਜਿਸ ਦੇ ਭਾਗਾਂ ਵਿਚ (ਨਾਮ-ਧਨ) ਲਿਖਿਆ ਹੋਇਆ ਹੈ, ਉਸ ਨੂੰ ਗੁਰੂ (ਨਾਮ-ਧਨ) ਦੇਂਦਾ ਹੈ।

ਨਾਨਕ ਬਿਰਥਾ ਕੋਇ ਨ ਹੇਇ ॥੪॥੨੭॥੯੬॥

ਹੇ ਨਾਨਕ! (ਗੁਰੂ ਦੇ ਦਰ ਤੇ ਆ ਕੇ) ਕੋਈ ਮਨੁੱਖ ਖ਼ਾਲੀ ਨਹੀਂ ਰਹਿ ਜਾਂਦਾ ॥੪॥੨੭॥੯੬॥

ਗਉੜੀ ਗੁਆਰੇਰੀ ਮਹਲਾ ੫ ॥

ਹਸਤ ਪੁਨੀਤ ਹੋਹਿ ਤਤਕਾਲ ॥

(ਪ੍ਰਭੂ ਦੀ ਸਿਫ਼ਤ ਲਿਖ ਕੇ) ਉਸੇ ਵੇਲੇ ਤੇਰੇ ਹੱਥ ਪਵਿਤ੍ਰ ਹੋ ਜਾਣਗੇ।

ਬਿਨਸਿ ਜਾਹਿ ਮਾਇਆ ਜੰਜਾਲ ॥

ਤੇਰੇ ਮਾਇਆ (ਦੇ ਮੋਹ) ਦੇ ਫਾਹੇ ਦੂਰ ਹੋ ਜਾਣਗੇ।

ਰਸਨਾ ਰਮਹੁ ਰਾਮ ਗੁਣ ਨੀਤ ॥

ਆਪਣੀ ਜੀਭ ਨਾਲ ਸਦਾ ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੁਣ ਗਾਂਦਾ ਰਹੁ,

ਸੁਖੁ ਪਾਵਹੁ ਮੇਰੇ ਭਾਈ ਮੀਤ ॥੧॥

ਹੇ ਮੇਰੇ ਵੀਰ! ਹੇ ਮੇਰੇ ਮਿੱਤਰ! ਤੂੰ ਆਤਮਕ ਆਨੰਦ ਮਾਣੇਂਗਾ ॥੧॥

ਲਿਖੁ ਲੇਖਣਿ ਕਾਗਦਿ ਮਸਵਾਣੀ ॥

(ਹੇ ਮੇਰ ਵੀਰ! ਆਪਣੀ 'ਸੁਰਤਿ' ਦੀ) ਕਲਮ (ਲੈ ਕੇ ਆਪਣੀ 'ਕਰਣੀ' ਦੇ) ਕਾਗ਼ਜ਼ ਉਤੇ ('ਮਨ' ਦੀ) ਦਵਾਤ ਨਾਲ ਪਰਮਾਤਮਾ ਦਾ ਨਾਮ ਲਿਖ,

ਰਾਮ ਨਾਮ ਹਰਿ ਅੰਮ੍ਰਿਤ ਬਾਣੀ ॥੧॥ ਰਹਾਉ ॥

ਆਤਮਕ ਜੀਵਨ ਦੇਣ ਵਾਲੀ ਸਿਫ਼ਤ-ਸਾਲਾਹ ਦੀ ਬਾਣੀ ਲਿਖ ॥੧॥ ਰਹਾਉ ॥

ਇਹ ਕਾਰਜਿ ਤੇਰੇ ਜਾਹਿ ਬਿਕਾਰ ॥

(ਹੇ ਮੇਰੇ ਵੀਰ! ਹੇ ਮੇਰੇ ਮਿੱਤਰ!) ਇਸ ਕੰਮ ਦੇ ਕਰਨ ਨਾਲ ਤੇਰੇ (ਅੰਦਰੋਂ) ਵਿਕਾਰ ਨੱਸ ਜਾਣਗੇ।

ਸਿਮਰਤ ਰਾਮ ਨਾਹੀ ਜਮ ਮਾਰ ॥

ਪਰਮਾਤਮਾ ਦਾ ਨਾਮ ਸਿਮਰਿਆਂ (ਤੇਰੇ ਵਾਸਤੇ) ਆਤਮਕ ਮੌਤ ਨਹੀਂ ਰਹੇਗੀ।

ਧਰਮ ਰਾਇ ਕੇ ਦੂਤ ਨ ਜੋਹੈ ॥

(ਕਾਮਾਦਿਕ) ਦੂਤ ਜੋ ਧਰਮਰਾਜ ਦੇ ਵੱਸ ਪਾਂਦੇ ਹਨ ਤੇਰੇ ਵਲ ਤੱਕ ਨਹੀਂ ਸਕਣਗੇ,

ਮਾਇਆ ਮਗਨ ਨ ਕਛੂਐ ਮੋਹੈ ॥੨॥

ਤੂੰ ਮਾਇਆ (ਦੇ ਮੋਹ) ਵਿਚ ਨਹੀਂ ਡੁੱਬੇਂਗਾ, ਕੋਈ ਭੀ ਚੀਜ਼ ਤੈਨੂੰ ਮੋਹ ਨਹੀਂ ਸਕੇਗੀ ॥੨॥

ਉਧਰਹਿ ਆਪਿ ਤਰੈ ਸੰਸਾਰੁ ॥

(ਰਾਮ ਨਾਮ ਜਪ ਕੇ) ਤੂੰ ਆਪ (ਵਿਕਾਰਾਂ ਤੋਂ) ਬਚ ਜਾਏਂਗਾ, (ਤੇਰੀ ਸੰਗਤਿ ਵਿਚ) ਜਗਤ ਭੀ (ਵਿਕਾਰਾਂ ਦੇ ਸਮੁੰਦਰ ਤੋਂ) ਪਾਰ ਲੰਘ ਜਾਇਗਾ।

ਰਾਮ ਨਾਮ ਜਪਿ ਏਕੰਕਾਰੁ ॥

ਪਰਮਾਤਮਾ ਦਾ ਨਾਮ ਜਪ, ਇਕ ਓਅੰਕਾਰ ਨੂੰ ਸਿਮਰਦਾ ਰਹੁ।

ਆਪਿ ਕਮਾਉ ਅਵਰਾ ਉਪਦੇਸ ॥

(ਹੇ ਮੇਰੇ ਵੀਰ! ਤੂੰ ਆਪ ਨਾਮ ਸਿਮਰਨ ਦੀ ਕਮਾਈ ਕਰ, ਹੋਰਨਾਂ ਨੂੰ ਭੀ ਉਪਦੇਸ਼ ਕਰ,

ਰਾਮ ਨਾਮ ਹਿਰਦੈ ਪਰਵੇਸ ॥੩॥

ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਵਸਾ ॥੩॥

ਜਾ ਕੈ ਮਾਥੈ ਏਹੁ ਨਿਧਾਨੁ ॥

(ਪਰ ਹੇ ਮੇਰੇ ਵੀਰ!) ਉਹੀ ਮਨੁੱਖ ਭਗਵਾਨ ਨੂੰ ਯਾਦ ਕਰਦਾ ਹੈ ਜਿਸ ਦੇ ਮੱਥੇ ਉਤੇ (ਭਗਵਾਨ ਦੀ ਕਿਰਪਾ ਨਾਲ) ਇਹ ਖ਼ਜ਼ਾਨਾ (ਪ੍ਰਾਪਤ ਕਰਨ ਦਾ ਲੇਖ ਲਿਖਿਆ ਹੋਇਆ) ਹੈ।

ਸੋਈ ਪੁਰਖੁ ਜਪੈ ਭਗਵਾਨੁ ॥

ਹੇ ਨਾਨਕ ਆਖ-ਮੈਂ ਉਸ ਮਨੁੱਖ ਤੋਂ ਕੁਰਬਾਨ ਜਾਂਦਾ ਹਾਂ, ਜੇਹੜਾ ਅੱਠੇ ਪਹਰ (ਹਰ ਵੇਲੇ) ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ ॥੮॥੨੮॥੯੭॥

ਆਠ ਪਹਰ ਹਰਿ ਹਰਿ ਗੁਣ ਗਾਉ ॥

ਰਾਗ ਗਉੜੀ-ਗੁਆਰੇਰੀ ਵਿੱਚ ਗੁਰੂ ਅਰਜਨਦੇਵ ਜੀ ਦੀ ਚਾਰ-ਦੋ-ਪਦਿਆਂ ਵਾਲੀ ਬਾਣੀ।

ਕਹੁ ਨਾਨਕ ਹਉ ਤਿਸੁ ਬਲਿ ਜਾਉ ॥੪॥੨੮॥੯੭॥

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਰਾਗੁ ਗਉੜੀ ਗੁਆਰੇਰੀ ਮਹਲਾ ੫ ਚਉਪਦੇ ਦੁਪਦੇ ॥

ੴ ਸਤਿਗੁਰ ਪ੍ਰਸਾਦਿ ॥

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਜੋ ਪਰਾਇਓ ਸੋਈ ਅਪਨਾ ॥

(ਮਾਲ-ਧਨ ਆਦਿਕ) ਜੋ (ਆਖ਼ਿਰ) ਬਿਗਾਨਾ ਹੋ ਜਾਣਾ ਹੈ, ਉਸ ਨੂੰ ਅਸੀਂ ਆਪਣਾ ਮੰਨੀ ਬੈਠੇ ਹਾਂ,

ਜੋ ਤਜਿ ਛੋਡਨ ਤਿਸੁ ਸਿਉ ਮਨੁ ਰਚਨਾ ॥੧॥

ਸਾਡਾ ਮਨ ਉਸ (ਮਾਲ-ਧਨ) ਨਾਲ ਮਸਤ ਰਹਿੰਦਾ ਹੈ, ਜਿਸ ਨੂੰ (ਆਖ਼ਿਰ) ਛੱਡ ਜਾਣਾ ਹੈ ॥੧॥

ਕਹਹੁ ਗੁਸਾਈ ਮਿਲੀਐ ਕੇਹ ॥

(ਹੇ ਭਾਈ!) ਦੱਸੋ, ਅਸੀਂ ਖਸਮ-ਪ੍ਰਭੂ ਨੂੰ ਕਿਵੇਂ ਮਿਲ ਸਕਦੇ ਹਾਂ,

ਜੋ ਬਿਬਰਜਤ ਤਿਸ ਸਿਉ ਨੇਹ ॥੧॥ ਰਹਾਉ ॥

ਜੇ ਸਾਡਾ (ਸਦਾ) ਉਸ ਮਾਇਆ ਨਾਲ ਪਿਆਰ ਹੈ, ਜਿਸ ਵਲੋਂ ਸਾਨੂੰ ਵਰਜਿਆ ਹੋਇਆ ਹੈ? ॥੧॥ ਰਹਾਉ ॥

ਝੂਠੁ ਬਾਤ ਸਾ ਸਚੁ ਕਰਿ ਜਾਤੀ ॥

(ਇਹ ਖ਼ਿਆਲ ਝੂਠਾ ਹੈ ਕਿ ਅਸਾਂ ਇਥੇ ਸਦਾ ਬਹਿ ਰਹਿਣਾ ਹੈ, ਪਰ ਇਹ) ਜੋ ਝੂਠੀ ਗੱਲ ਹੈ ਇਸ ਨੂੰ ਅਸਾਂ ਠੀਕ ਸਮਝਿਆ ਹੋਇਆ ਹੈ,

ਸਤਿ ਹੋਵਨੁ ਮਨਿ ਲਗੈ ਨ ਰਾਤੀ ॥੨॥

(ਮੌਤ) ਜੋ ਜ਼ਰੂਰ ਵਾਪਰਨੀ ਹੈ ਉਹ ਸਾਡੇ ਮਨ ਵਿਚ ਰਤਾ ਭਰ ਭੀ ਨਹੀਂ ਜਚਦੀ ॥੨॥

ਬਾਵੈ ਮਾਰਗੁ ਟੇਢਾ ਚਲਨਾ ॥

(ਮੰਦੇ ਪਾਸੇ ਪਿਆਰ ਪਾਣ ਦੇ ਕਾਰਨ) ਅਸਾਂ ਮੰਦੇ ਪਾਸੇ ਜੀਵਨ ਰਸਤਾ ਮੱਲਿਆ ਹੋਇਆ ਹੈ, ਅਸੀਂ ਜੀਵਨ ਦੀ ਵਿੰਗੀ ਚਾਲ ਚੱਲ ਰਹੇ ਹਾਂ।

ਸੀਧਾ ਛੋਡਿ ਅਪੂਠਾ ਬੁਨਨਾ ॥੩॥

ਜੀਵਨ ਦਾ ਸਿੱਧਾ ਰਾਹ ਛੱਡ ਕੇ ਅਸੀਂ ਜੀਵਨ-ਤਾਣੀ ਦੀ ਪੁੱਠੀ ਬੁਣਤ ਬੁਣ ਰਹੇ ਹਾਂ ॥੩॥

ਦੁਹਾ ਸਿਰਿਆ ਕਾ ਖਸਮੁ ਪ੍ਰਭੁ ਸੋਈ ॥

(ਜੀਵਾਂ ਦੇ ਭੀ ਕੀਹ ਵੱਸ?) (ਜੀਵਨ ਦੇ ਚੰਗੇ ਤੇ ਮੰਦੇ) ਦੋਹਾਂ ਪਾਸਿਆਂ ਦਾ ਮਾਲਕ ਪਰਮਾਤਮਾ ਆਪ ਹੀ ਹੈ।

ਜਿਸੁ ਮੇਲੇ ਨਾਨਕ ਸੋ ਮੁਕਤਾ ਹੋਈ ॥੪॥੨੯॥੯੮॥

(ਪਰ) ਹੇ ਨਾਨਕ! ਜਿਸ ਮਨੁੱਖ ਨੂੰ ਪਰਮਾਤਮਾ (ਆਪਣੇ ਚਰਨਾਂ ਵਿਚ) ਜੋੜਦਾ ਹੈ, ਉਹ ਮੰਦੇ ਪਾਸੇ ਵਲੋਂ ਬਚ ਜਾਂਦਾ ਹੈ ॥੪॥੨੯॥੯੮॥

ਗਉੜੀ ਗੁਆਰੇਰੀ ਮਹਲਾ ੫ ॥

ਕਲਿਜੁਗ ਮਹਿ ਮਿਲਿ ਆਏ ਸੰਜੋਗ ॥

ਇਸ ਕਲੇਸ਼ਾਂ-ਵੇੜ੍ਹੀ ਦੁਨੀਆ ਵਿਚ (ਇਸਤਰੀ ਤੇ ਪਤੀ) ਪਿਛਲੇ ਸੰਬੰਧਾਂ ਦੇ ਕਾਰਨ ਮਿਲ ਕੇ ਆ ਇਕੱਠੇ ਹੁੰਦੇ ਹਨ।

ਜਿਚਰੁ ਆਗਿਆ ਤਿਚਰੁ ਭੋਗਹਿ ਭੋਗ ॥੧॥

ਜਿਤਨਾ ਚਿਰ (ਪਰਮਾਤਮਾ ਵਲੋਂ) ਹੁਕਮ ਮਿਲਦਾ ਹੈ ਉਤਨਾ ਚਿਰ (ਦੋਵੇਂ ਮਿਲ ਕੇ ਜਗਤ ਦੇ) ਪਦਾਰਥ ਮਾਣਦੇ ਹਨ ॥੧॥

ਜਲੈ ਨ ਪਾਈਐ ਰਾਮ ਸਨੇਹੀ ॥

(ਅੱਗ ਵਿਚ) ਸੜਨ ਨਾਲ ਪਿਆਰ ਕਰਨ ਵਾਲਾ ਪਤੀ ਨਹੀਂ ਮਿਲ ਸਕਦਾ,

ਕਿਰਤਿ ਸੰਜੋਗਿ ਸਤੀ ਉਠਿ ਹੋਈ ॥੧॥ ਰਹਾਉ ॥

(ਆਪਣੇ ਮਰੇ ਪਤੀ ਨਾਲ ਮੁੜ) ਕੀਤੇ ਜਾ ਸਕਣ ਵਾਲੇ ਮਿਲਾਪ ਦੀ ਖ਼ਾਤਰ (ਇਸਤਰੀ) ਉੱਠ ਕੇ ਸਤੀ ਹੋ ਜਾਂਦੀ ਹੈ, (ਪਤੀ ਦੀ ਚਿਖ਼ਾ ਵਿਚ ਫ਼ਜ਼ੂਲ ਹੀ ਸੜ ਮਰਦੀ ਹੈ) ॥੧॥ ਰਹਾਉ ॥

ਦੇਖਾ ਦੇਖੀ ਮਨਹਠਿ ਜਲਿ ਜਾਈਐ ॥

ਇਕ ਦੂਜੀ ਨੂੰ ਵੇਖ ਕੇ ਮਨ ਦੇ ਹਠ ਨਾਲ (ਹੀ) ਸੜ ਜਾਈਦਾ ਹੈ (ਪਰ ਮਰੇ ਪਤੀ ਦੀ ਚਿਖ਼ਾ ਵਿਚ ਸੜ ਕੇ ਇਸਤਰੀ ਆਪਣੇ) ਪਿਆਰੇ ਦਾ ਸਾਥ ਨਹੀਂ ਪ੍ਰਾਪਤ ਕਰ ਸਕਦੀ।

ਪ੍ਰਿਅ ਸੰਗੁ ਨ ਪਾਵੈ ਬਹੁ ਜੋਨਿ ਭਵਾਈਐ ॥੨॥

(ਇਸ ਤਰ੍ਹਾਂ ਸਗੋਂ) ਕਈ ਜੂਨਾਂ ਵਿਚ ਹੀ ਭਟਕੀਦਾ ਹੈ ॥੨॥

ਸੀਲ ਸੰਜਮਿ ਪ੍ਰਿਅ ਆਗਿਆ ਮਾਨੈ ॥

ਜੇਹੜੀ ਇਸਤਰੀ ਮਿੱਠੇ ਸੁਭਾਵ ਦੀ ਜੁਗਤਿ ਵਿਚ ਰਹਿ ਕੇ (ਆਪਣੇ) ਪਿਆਰੇ (ਪਤੀ) ਦਾ ਹੁਕਮ ਮੰਨਦੀ ਰਹਿੰਦੀ ਹੈ,

ਤਿਸੁ ਨਾਰੀ ਕਉ ਦੁਖੁ ਨ ਜਮਾਨੈ ॥੩॥

ਉਸ ਇਸਤ੍ਰੀ ਨੂੰ ਜਮਾਂ ਦਾ ਦੁੱਖ ਨਹੀਂ ਪੋਹ ਸਕਦਾ ॥੩॥

ਕਹੁ ਨਾਨਕ ਜਿਨਿ ਪ੍ਰਿਉ ਪਰਮੇਸਰੁ ਕਰਿ ਜਾਨਿਆ ॥

ਨਾਨਕ ਆਖਦਾ ਹੈ- ਜਿਸ (ਇਸਤ੍ਰੀ) ਨੇ ਆਪਣੇ ਪਤੀ ਨੂੰ ਹੀ ਇੱਕ ਖਸਮ ਕਰ ਕੇ ਸਮਝਿਆ ਹੈ (ਭਾਵ, ਸਿਰਫ਼ ਆਪਣੇ ਪਤੀ ਵਿਚ ਹੀ ਪਤੀ-ਭਾਵਨਾ ਰੱਖੀ ਹੈ) ਜਿਵੇਂ ਭਗਤ ਦਾ ਪਤੀ ਇੱਕ ਪਰਮਾਤਮਾ ਹੈ,

ਧੰਨੁ ਸਤੀ ਦਰਗਹ ਪਰਵਾਨਿਆ ॥੪॥੩੦॥੯੯॥

ਉਹ ਇਸਤ੍ਰੀ ਅਸਲੀ ਸਤੀ ਹੈ, ਉਹ ਭਾਗਾਂ ਵਾਲੀ ਹੈ, ਉਹ ਪਰਮਾਤਮਾ ਦੀ ਹਜ਼ੂਰੀ ਵਿਚ ਕਬੂਲ ਹੈ ॥੪॥੩੦॥੯੯॥

ਗਉੜੀ ਗੁਆਰੇਰੀ ਮਹਲਾ ੫ ॥

ਹਮ ਧਨਵੰਤ ਭਾਗਠ ਸਚ ਨਾਇ ॥

ਸਦਾ-ਥਿਰ ਪ੍ਰਭੂ ਦੇ ਨਾਮ ਦੀ ਬਰਕਤਿ ਨਾਲ ਅਸੀਂ (ਪਰਮਾਤਮਾ ਦੇ ਨਾਮ-ਧਨ ਦੇ) ਧਨੀ ਬਣਦੇ ਜਾ ਰਹੇ ਹਾਂ, ਭਾਗਾਂ ਵਾਲੇ ਬਣਦੇ ਜਾ ਰਹੇ ਹਾਂ,

ਹਰਿ ਗੁਣ ਗਾਵਹ ਸਹਜਿ ਸੁਭਾਇ ॥੧॥ ਰਹਾਉ ॥

(ਜਿਉਂ ਜਿਉਂ) ਅਸੀਂ ਪਰਮਾਤਮਾ ਦੇ ਗੁਣ (ਮਿਲ ਕੇ) ਗਾਂਦੇ ਹਾਂ, ਆਤਮਕ ਅਡੋਲਤਾ ਵਿਚ ਟਿਕੇ ਰਹਿੰਦੇ ਹਾਂ, ਪ੍ਰੇਮ ਵਿਚ ਮਗਨ ਰਹਿੰਦੇ ਹਾਂ ॥੧॥ ਰਹਾਉ ॥


ਸੂਚੀ (1 - 1430)
ਜਪੁ ਅੰਗ: 1 - 8
ਸੋ ਦਰੁ ਅੰਗ: 8 - 10
ਸੋ ਪੁਰਖੁ ਅੰਗ: 10 - 12
ਸੋਹਿਲਾ ਅੰਗ: 12 - 13
ਸਿਰੀ ਰਾਗੁ ਅੰਗ: 14 - 93
ਰਾਗੁ ਮਾਝ ਅੰਗ: 94 - 150
ਰਾਗੁ ਗਉੜੀ ਅੰਗ: 151 - 346
ਰਾਗੁ ਆਸਾ ਅੰਗ: 347 - 488
ਰਾਗੁ ਗੂਜਰੀ ਅੰਗ: 489 - 526
ਰਾਗੁ ਦੇਵਗੰਧਾਰੀ ਅੰਗ: 527 - 536
ਰਾਗੁ ਬਿਹਾਗੜਾ ਅੰਗ: 537 - 556
ਰਾਗੁ ਵਡਹੰਸੁ ਅੰਗ: 557 - 594
ਰਾਗੁ ਸੋਰਠਿ ਅੰਗ: 595 - 659
ਰਾਗੁ ਧਨਾਸਰੀ ਅੰਗ: 660 - 695
ਰਾਗੁ ਜੈਤਸਰੀ ਅੰਗ: 696 - 710
ਰਾਗੁ ਟੋਡੀ ਅੰਗ: 711 - 718
ਰਾਗੁ ਬੈਰਾੜੀ ਅੰਗ: 719 - 720
ਰਾਗੁ ਤਿਲੰਗ ਅੰਗ: 721 - 727
ਰਾਗੁ ਸੂਹੀ ਅੰਗ: 728 - 794
ਰਾਗੁ ਬਿਲਾਵਲੁ ਅੰਗ: 795 - 858
ਰਾਗੁ ਗੋਂਡ ਅੰਗ: 859 - 875
ਰਾਗੁ ਰਾਮਕਲੀ ਅੰਗ: 876 - 974
ਰਾਗੁ ਨਟ ਨਾਰਾਇਨ ਅੰਗ: 975 - 983
ਰਾਗੁ ਮਾਲੀ ਗਉੜਾ ਅੰਗ: 984 - 988
ਰਾਗੁ ਮਾਰੂ ਅੰਗ: 989 - 1106
ਰਾਗੁ ਤੁਖਾਰੀ ਅੰਗ: 1107 - 1117
ਰਾਗੁ ਕੇਦਾਰਾ ਅੰਗ: 1118 - 1124
ਰਾਗੁ ਭੈਰਉ ਅੰਗ: 1125 - 1167
ਰਾਗੁ ਬਸੰਤੁ ਅੰਗ: 1168 - 1196
ਰਾਗੁ ਸਾਰੰਗ ਅੰਗ: 1197 - 1253
ਰਾਗੁ ਮਲਾਰ ਅੰਗ: 1254 - 1293
ਰਾਗੁ ਕਾਨੜਾ ਅੰਗ: 1294 - 1318
ਰਾਗੁ ਕਲਿਆਨ ਅੰਗ: 1319 - 1326
ਰਾਗੁ ਪ੍ਰਭਾਤੀ ਅੰਗ: 1327 - 1351
ਰਾਗੁ ਜੈਜਾਵੰਤੀ ਅੰਗ: 1352 - 1359
ਸਲੋਕ ਸਹਸਕ੍ਰਿਤੀ ਅੰਗ: 1353 - 1360
ਗਾਥਾ ਮਹਲਾ ੫ ਅੰਗ: 1360 - 1361
ਫੁਨਹੇ ਮਹਲਾ ੫ ਅੰਗ: 1361 - 1663
ਚਉਬੋਲੇ ਮਹਲਾ ੫ ਅੰਗ: 1363 - 1364
ਸਲੋਕੁ ਭਗਤ ਕਬੀਰ ਜੀਉ ਕੇ ਅੰਗ: 1364 - 1377
ਸਲੋਕੁ ਸੇਖ ਫਰੀਦ ਕੇ ਅੰਗ: 1377 - 1385
ਸਵਈਏ ਸ੍ਰੀ ਮੁਖਬਾਕ ਮਹਲਾ ੫ ਅੰਗ: 1385 - 1389
ਸਵਈਏ ਮਹਲੇ ਪਹਿਲੇ ਕੇ ਅੰਗ: 1389 - 1390
ਸਵਈਏ ਮਹਲੇ ਦੂਜੇ ਕੇ ਅੰਗ: 1391 - 1392
ਸਵਈਏ ਮਹਲੇ ਤੀਜੇ ਕੇ ਅੰਗ: 1392 - 1396
ਸਵਈਏ ਮਹਲੇ ਚਉਥੇ ਕੇ ਅੰਗ: 1396 - 1406
ਸਵਈਏ ਮਹਲੇ ਪੰਜਵੇ ਕੇ ਅੰਗ: 1406 - 1409
ਸਲੋਕੁ ਵਾਰਾ ਤੇ ਵਧੀਕ ਅੰਗ: 1410 - 1426
ਸਲੋਕੁ ਮਹਲਾ ੯ ਅੰਗ: 1426 - 1429
ਮੁੰਦਾਵਣੀ ਮਹਲਾ ੫ ਅੰਗ: 1429 - 1429
ਰਾਗਮਾਲਾ ਅੰਗ: 1430 - 1430