ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ

ਅੰਗ - 189


ਸੰਤ ਪ੍ਰਸਾਦਿ ਜਨਮ ਮਰਣ ਤੇ ਛੋਟ ॥੧॥

ਗੁਰੂ-ਸੰਤ ਦੀ ਕਿਰਪਾ ਨਾਲ (ਮਨੁੱਖ ਨੂੰ) ਜਨਮ ਮਰਨ (ਦੇ ਚੱਕਰ) ਤੋਂ ਖ਼ਲਾਸੀ ਮਿਲ ਜਾਂਦੀ ਹੈ ॥੧॥

ਸੰਤ ਕਾ ਦਰਸੁ ਪੂਰਨ ਇਸਨਾਨੁ ॥

(ਹੇ ਭਾਈ!) ਗੁਰੂ-ਸੰਤ ਦਾ ਦਰਸਨ (ਹੀ) ਮੁਕੰਮਲ (ਤੀਰਥ-) ਇਸ਼ਨਾਨ ਹੈ।

ਸੰਤ ਕ੍ਰਿਪਾ ਤੇ ਜਪੀਐ ਨਾਮੁ ॥੧॥ ਰਹਾਉ ॥

ਗੁਰੂ-ਸੰਤ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ ॥੧॥ ਰਹਾਉ ॥

ਸੰਤ ਕੈ ਸੰਗਿ ਮਿਟਿਆ ਅਹੰਕਾਰੁ ॥

(ਹੇ ਭਾਈ!) ਗੁਰੂ-ਸੰਤ ਦੀ ਸੰਗਤਿ ਵਿਚ (ਰਿਹਾਂ) ਅਹੰਕਾਰ ਦੂਰ ਹੋ ਜਾਂਦਾ ਹੈ,

ਦ੍ਰਿਸਟਿ ਆਵੈ ਸਭੁ ਏਕੰਕਾਰੁ ॥੨॥

(ਗੁਰੂ ਦੀ ਸੰਗਤਿ ਵਿਚ ਰਹਿਣ ਵਾਲੇ ਮਨੁੱਖ ਨੂੰ) ਹਰ ਥਾਂ ਇਕ ਪਰਮਾਤਮਾ ਹੀ ਨਜ਼ਰੀਂ ਆਉਂਦਾ ਹੈ ॥੨॥

ਸੰਤ ਸੁਪ੍ਰਸੰਨ ਆਏ ਵਸਿ ਪੰਚਾ ॥

(ਹੇ ਭਾਈ!) ਜਿਸ ਮਨੁੱਖ ਉਤੇ ਗੁਰੂ-ਸੰਤ ਮਿਹਰਬਾਨ ਹੋ ਜਾਏ, (ਕਾਮਾਦਿਕ) ਪੰਜੇ (ਦੂਤ) ਉਸ ਦੇ ਵੱਸ ਵਿਚ ਆ ਜਾਂਦੇ ਹਨ,

ਅੰਮ੍ਰਿਤੁ ਨਾਮੁ ਰਿਦੈ ਲੈ ਸੰਚਾ ॥੩॥

ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਆਪਣੇ ਹਿਰਦੇ ਵਿਚ ਇਕੱਠਾ ਕਰ ਲੈਂਦਾ ਹੈ ॥੩॥

ਕਹੁ ਨਾਨਕ ਜਾ ਕਾ ਪੂਰਾ ਕਰਮ ॥

(ਪਰ) ਨਾਨਕ ਆਖਦਾ ਹੈ- ਜਿਸ ਦੀ ਵੱਡੀ (ਚੰਗੀ) ਕਿਸਮਤਿ ਹੋਵੇ,

ਤਿਸੁ ਭੇਟੇ ਸਾਧੂ ਕੇ ਚਰਨ ॥੪॥੪੬॥੧੧੫॥

ਉਸ ਮਨੁੱਖ ਨੂੰ (ਹੀ) ਗੁਰੂ ਦੇ ਚਰਨ (ਪਰਸਣੇ) ਮਿਲਦੇ ਹਨ ॥੪॥੪੬॥੧੧੫॥

ਗਉੜੀ ਮਹਲਾ ੫ ॥

ਹਰਿ ਗੁਣ ਜਪਤ ਕਮਲੁ ਪਰਗਾਸੈ ॥

(ਹੇ ਭਾਈ!) ਪਰਮਾਤਮਾ ਦੇ ਗੁਣ ਗਾਂਦਿਆਂ (ਹਿਰਦਾ-) ਕੌਲ-ਫੁੱਲ ਖਿੜ ਪੈਂਦਾ ਹੈ,

ਹਰਿ ਸਿਮਰਤ ਤ੍ਰਾਸ ਸਭ ਨਾਸੈ ॥੧॥

ਪਰਮਾਤਮਾ ਦਾ ਨਾਮ ਸਿਮਰਦਿਆਂ ਹਰੇਕ ਕਿਸਮ ਦਾ ਡਰ ਦੂਰ ਹੋ ਜਾਂਦਾ ਹੈ ॥੧॥

ਸਾ ਮਤਿ ਪੂਰੀ ਜਿਤੁ ਹਰਿ ਗੁਣ ਗਾਵੈ ॥

(ਹੇ ਭਾਈ!) ਉਹੀ ਅਕਲ ਉਕਾਈ ਕਰਨ ਤੋਂ ਬਚੀ ਹੋਈ ਸਮਝੋ, ਜਿਸ ਅਕਲ ਦੀ ਬਰਕਤਿ ਨਾਲ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਹੈ,

ਵਡੈ ਭਾਗਿ ਸਾਧੂ ਸੰਗੁ ਪਾਵੈ ॥੧॥ ਰਹਾਉ ॥

(ਪਰ ਇਹ ਅਕਲ ਉਸ ਮਨੁੱਖ ਦੇ ਅੰਦਰ ਪੈਦਾ ਹੁੰਦੀ ਹੈ ਜੋ) ਵੱਡੀ ਕਿਸਮਤਿ ਨਾਲ ਗੁਰੂ ਦੀ ਸੰਗਤਿ ਪ੍ਰਾਪਤ ਕਰ ਲੈਂਦਾ ਹੈ ॥੧॥ ਰਹਾਉ ॥

ਸਾਧਸੰਗਿ ਪਾਈਐ ਨਿਧਿ ਨਾਮਾ ॥

(ਹੇ ਭਾਈ!) ਗੁਰੂ ਦੀ ਸੰਗਤਿ ਵਿੱਚ ਰਿਹਾਂ ਪਰਮਾਤਮਾ ਦਾ ਨਾਮ ਖ਼ਜ਼ਾਨਾ ਮਿਲ ਜਾਂਦਾ ਹੈ,

ਸਾਧਸੰਗਿ ਪੂਰਨ ਸਭਿ ਕਾਮਾ ॥੨॥

ਤੇ, ਗੁਰੂ ਦੀ ਸੰਗਤਿ ਵਿੱਚ ਰਿਹਾਂ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ ॥੨॥

ਹਰਿ ਕੀ ਭਗਤਿ ਜਨਮੁ ਪਰਵਾਣੁ ॥

ਪਰਮਾਤਮਾ ਦੀ ਭਗਤੀ ਕੀਤਿਆਂ ਮਨੁੱਖਾ ਜਨਮ ਸਫਲ ਹੋ ਜਾਂਦਾ ਹੈ,

ਗੁਰ ਕਿਰਪਾ ਤੇ ਨਾਮੁ ਵਖਾਣੁ ॥੩॥

(ਪਰ ਪਰਮਾਤਮਾ ਦੀ ਭਗਤੀ) ਪਰਮਾਤਮਾ ਦਾ ਨਾਮ ਉਚਾਰਨਾ ਗੁਰੂ ਦੀ ਕਿਰਪਾ ਨਾਲ (ਹੀ) ਮਿਲਦਾ ਹੈ ॥੩॥

ਕਹੁ ਨਾਨਕ ਸੋ ਜਨੁ ਪਰਵਾਨੁ ॥

ਨਾਨਕ ਆਖਦਾ ਹੈ- (ਸਿਰਫ਼) ਉਹ ਮਨੁੱਖ (ਪਰਮਾਤਮਾ ਦੀ ਦਰਗਾਹ ਵਿਚ) ਕਬੂਲ ਹੁੰਦਾ ਹੈ,

ਜਾ ਕੈ ਰਿਦੈ ਵਸੈ ਭਗਵਾਨੁ ॥੪॥੪੭॥੧੧੬॥

ਜਿਸ ਦੇ ਹਿਰਦੇ ਵਿਚ (ਸਦਾ) ਪਰਮਾਤਮਾ (ਦਾ ਨਾਮ) ਵੱਸਦਾ ਹੈ ॥੪॥੪੭॥੧੧੬॥

ਗਉੜੀ ਮਹਲਾ ੫ ॥

ਏਕਸੁ ਸਿਉ ਜਾ ਕਾ ਮਨੁ ਰਾਤਾ ॥

(ਗੁਰੂ ਦੀ ਕਿਰਪਾ ਨਾਲ) ਜਿਸ ਮਨੁੱਖ ਦਾ ਮਨ ਇਕ ਪਰਮਾਤਮਾ ਨਾਲ ਹੀ ਰੰਗਿਆ ਰਹਿੰਦਾ ਹੈ,

ਵਿਸਰੀ ਤਿਸੈ ਪਰਾਈ ਤਾਤਾ ॥੧॥

ਉਸ ਨੂੰ ਹੋਰਨਾਂ ਨਾਲ ਈਰਖਾ ਕਰਨੀ ਭੁੱਲ ਜਾਂਦੀ ਹੈ ॥੧॥

ਬਿਨੁ ਗੋਬਿੰਦ ਨ ਦੀਸੈ ਕੋਈ ॥

(ਜਿਸ ਮਨੁੱਖ ਉਤੇ ਗੁਰੂ ਦੀ ਕਿਰਪਾ ਹੁੰਦੀ ਹੈ, ਉਸ ਨੂੰ ਕਿਤੇ ਭੀ) ਗੋਬਿੰਦ ਤੋਂ ਬਿਨਾਂ ਹੋਰ ਕੋਈ (ਦੂਜਾ) ਨਹੀਂ ਦਿੱਸਦਾ।

ਕਰਨ ਕਰਾਵਨ ਕਰਤਾ ਸੋਈ ॥੧॥ ਰਹਾਉ ॥

(ਉਸ ਨੂੰ ਹਰ ਥਾਂ) ਉਹੀ ਕਰਤਾਰ ਦਿੱਸਦਾ ਹੈ ਜੋ ਸਭ ਕੁਝ ਕਰਨ ਦੀ ਸਮਰੱਥਾ ਵਾਲਾ ਹੈ ਤੇ ਸਭ ਜੀਵਾਂ ਪਾਸੋਂ ਕਰਾਣ ਦੀ ਤਾਕਤ ਵਾਲਾ ਹੈ ॥੧॥ ਰਹਾਉ ॥

ਮਨਹਿ ਕਮਾਵੈ ਮੁਖਿ ਹਰਿ ਹਰਿ ਬੋਲੈ ॥

(ਗੁਰੂ ਦੀ ਕਿਰਪਾ ਨਾਲ ਜਿਹੜਾ ਮਨੁੱਖ) ਮਨ ਲਾ ਕੇ ਸਿਮਰਨ ਦੀ ਕਮਾਈ ਕਰਦਾ ਹੈ ਤੇ ਮੂੰਹੋਂ ਸਦਾ ਪਰਮਾਤਮਾ ਦਾ ਨਾਮ ਉਚਾਰਦਾ ਹੈ,

ਸੋ ਜਨੁ ਇਤ ਉਤ ਕਤਹਿ ਨ ਡੋਲੈ ॥੨॥

ਉਹ ਮਨੁੱਖ (ਸੁੱਚੇ ਆਤਮਕ ਜੀਵਨ ਦੀ ਪੱਧਰ ਤੋਂ) ਕਦੇ ਭੀ ਨਹੀਂ ਡੋਲਦਾ, ਨਾਹ ਇਸ ਲੋਕ ਵਿਚ ਤੇ ਨਾਹ ਹੀ ਪਰਲੋਕ ਵਿਚ ॥੨॥

ਜਾ ਕੈ ਹਰਿ ਧਨੁ ਸੋ ਸਚ ਸਾਹੁ ॥

(ਗੁਰੂ ਦੀ ਕਿਰਪਾ ਨਾਲ) ਜਿਸ ਮਨੁੱਖ ਦੇ ਪਾਸ ਪਰਮਾਤਮਾ ਦਾ ਨਾਮ-ਧਨ ਹੈ, ਉਹ ਐਸਾ ਸ਼ਾਹੂਕਾਰ ਹੈ, ਜੋ ਸਦਾ ਹੀ ਸ਼ਾਹੂਕਾਰ ਟਿਕਿਆ ਰਹਿੰਦਾ ਹੈ।

ਗੁਰਿ ਪੂਰੈ ਕਰਿ ਦੀਨੋ ਵਿਸਾਹੁ ॥੩॥

ਪੂਰੇ ਗੁਰੂ ਨੇ (ਪਰਮਾਤਮਾ ਦੀ ਹਜ਼ੂਰੀ ਵਿਚ ਉਸ ਦੀ) ਸਾਖ ਬਣਾ ਦਿੱਤੀ ਹੈ ॥੩॥

ਜੀਵਨ ਪੁਰਖੁ ਮਿਲਿਆ ਹਰਿ ਰਾਇਆ ॥

ਆਖ-(ਗੁਰੂ ਦੀ ਕਿਰਪਾ ਨਾਲ) ਜਿਸ ਮਨੁੱਖ ਨੂੰ ਸਰਬ-ਵਿਆਪਕ ਪ੍ਰਭੂ ਸਭ ਜੀਵਾਂ ਦੀ ਜ਼ਿੰਦਗੀ ਦਾ ਸਹਾਰਾ ਪ੍ਰਭੂ ਮਿਲ ਪਿਆ ਹੈ,

ਕਹੁ ਨਾਨਕ ਪਰਮ ਪਦੁ ਪਾਇਆ ॥੪॥੪੮॥੧੧੭॥

ਹੇ ਨਾਨਕ! ਉਸਨੇ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲਿਆ ਹੈ ॥੪॥੪੮॥੧੧੭॥

ਗਉੜੀ ਮਹਲਾ ੫ ॥

ਨਾਮੁ ਭਗਤ ਕੈ ਪ੍ਰਾਨ ਅਧਾਰੁ ॥

ਭਗਤੀ ਕਰਨ ਵਾਲੇ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਉਸ ਦੀ ਜ਼ਿੰਦਗੀ ਦਾ ਸਹਾਰਾ ਹੈ,

ਨਾਮੋ ਧਨੁ ਨਾਮੋ ਬਿਉਹਾਰੁ ॥੧॥

ਨਾਮ ਹੀ ਉਸ ਦੇ ਵਾਸਤੇ ਧਨ ਹੈ, ਤੇ ਨਾਮ ਹੀ ਉਸ ਦੇ ਵਾਸਤੇ (ਅਸਲੀ) ਵਣਜ-ਵਪਾਰ ਹੈ ॥੧॥

ਨਾਮ ਵਡਾਈ ਜਨੁ ਸੋਭਾ ਪਾਏ ॥

(ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ) ਨਾਮ ਹੈ, ਉਹ ਮਨੁੱਖ (ਲੋਕ ਪਰਲੋਕ ਵਿਚ) ਵਡਿਆਈ ਹਾਸਲ ਕਰਦਾ ਹੈ; ਸੋਭਾ ਖੱਟਦਾ ਹੈ,

ਕਰਿ ਕਿਰਪਾ ਜਿਸੁ ਆਪਿ ਦਿਵਾਏ ॥੧॥ ਰਹਾਉ ॥

(ਪਰ ਇਹ ਹਰਿ-ਨਾਮ ਉਸੇ ਮਨੁੱਖ ਨੂੰ ਮਿਲਦਾ ਹੈ) ਜਿਸ ਨੂੰ ਮਿਹਰ ਕਰ ਕੇ ਪਰਮਾਤਮਾ ਆਪ (ਗੁਰੂ ਪਾਸੋਂ) ਦਿਵਾਂਦਾ ਹੈ ॥੧॥ ਰਹਾਉ ॥

ਨਾਮੁ ਭਗਤ ਕੈ ਸੁਖ ਅਸਥਾਨੁ ॥

ਪਰਮਾਤਮਾ ਦਾ ਨਾਮ ਭਗਤ ਦੇ ਹਿਰਦੇ ਵਿਚ ਆਤਮਕ ਆਨੰਦ ਦੇਣ ਦਾ ਵਸੀਲਾ ਹੈ।

ਨਾਮ ਰਤੁ ਸੋ ਭਗਤੁ ਪਰਵਾਨੁ ॥੨॥

ਜੇਹੜਾ ਮਨੁੱਖ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗਿਆ ਹੋਇਆ ਹੈ, ਉਹੀ ਭਗਤ ਹੈ। ਉਹ ਪਰਮਾਤਮਾ ਦੀ ਹਜ਼ੂਰੀ ਵਿਚ ਕਬੂਲ ਹੈ ॥੨॥

ਹਰਿ ਕਾ ਨਾਮੁ ਜਨ ਕਉ ਧਾਰੈ ॥

ਪਰਮਾਤਮਾ ਦਾ ਨਾਮ (ਪਰਮਾਤਮਾ ਦੇ) ਸੇਵਕ ਨੂੰ ਸਹਾਰਾ ਦੇਂਦਾ ਹੈ,

ਸਾਸਿ ਸਾਸਿ ਜਨੁ ਨਾਮੁ ਸਮਾਰੈ ॥੩॥

ਸੇਵਕ ਆਪਣੇ ਇਕ ਇਕ ਸਾਹ ਦੇ ਨਾਲ ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖਦਾ ਹੈ ॥੩॥

ਕਹੁ ਨਾਨਕ ਜਿਸੁ ਪੂਰਾ ਭਾਗੁ ॥

ਨਾਨਕ ਆਖਦਾ ਹੈ- ਜਿਸ ਮਨੁੱਖ ਦੀ ਵੱਡੀ ਕਿਸਮਤ ਹੁੰਦੀ ਹੈ,

ਨਾਮ ਸੰਗਿ ਤਾ ਕਾ ਮਨੁ ਲਾਗੁ ॥੪॥੪੯॥੧੧੮॥

ਉਸ ਦਾ (ਹੀ) ਮਨ ਪਰਮਾਤਮਾ ਦੇ ਨਾਮ ਨਾਲ ਪਰਚਦਾ ਹੈ ॥੪॥੪੯॥੧੧੮॥

ਗਉੜੀ ਮਹਲਾ ੫ ॥

ਸੰਤ ਪ੍ਰਸਾਦਿ ਹਰਿ ਨਾਮੁ ਧਿਆਇਆ ॥

(ਹੇ ਭਾਈ! ਜਦੋਂ ਤੋਂ) ਗੁਰੂ-ਸੰਤ ਦੀ ਕਿਰਪਾ ਨਾਲ ਮੈਂ ਪਰਮਾਤਮਾ ਦਾ ਨਾਮ ਸਿਮਰ ਰਿਹਾ ਹਾਂ,

ਤਬ ਤੇ ਧਾਵਤੁ ਮਨੁ ਤ੍ਰਿਪਤਾਇਆ ॥੧॥

ਤਦੋਂ ਤੋਂ (ਮਾਇਆ ਦੀ ਖ਼ਾਤਰ) ਦੌੜਨ ਵਾਲਾ (ਮੇਰਾ) ਮਨ ਤ੍ਰਿਪਤ ਹੋ ਗਿਆ ਹੈ ॥੧॥

ਸੁਖ ਬਿਸ੍ਰਾਮੁ ਪਾਇਆ ਗੁਣ ਗਾਇ ॥

(ਹੇ ਭਾਈ! ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦੇ) ਗੁਣ ਗਾ ਕੇ ਮੈਂ (ਉਹ) ਆਤਮਕ ਆਨੰਦ ਦਾ ਦਾਤਾ (ਪਰਮਾਤਮਾ) ਲੱਭ ਲਿਆ ਹੈ।

ਸ੍ਰਮੁ ਮਿਟਿਆ ਮੇਰੀ ਹਤੀ ਬਲਾਇ ॥੧॥ ਰਹਾਉ ॥

(ਹੁਣ ਮਾਇਆ ਦੀ ਖ਼ਾਤਰ ਮੇਰੀ) ਦੌੜ-ਭੱਜ ਮਿਟ ਗਈ ਹੈ, (ਮੇਰੀ ਮਾਇਆ ਦੀ ਤ੍ਰਿਸ਼ਨਾ ਦੀ) ਬਲਾ ਮਰ ਮੁੱਕ ਗਈ ਹੈ ॥੧॥ ਰਹਾਉ ॥

ਚਰਨ ਕਮਲ ਅਰਾਧਿ ਭਗਵੰਤਾ ॥

(ਹੇ ਭਾਈ! ਗੁਰੂ ਦੀ ਕਿਰਪਾ ਨਾਲ) ਭਗਵਾਨ ਦੇ ਸੋਹਣੇ ਚਰਨਾਂ ਦਾ ਧਿਆਨ ਧਰ ਕੇ,

ਹਰਿ ਸਿਮਰਨ ਤੇ ਮਿਟੀ ਮੇਰੀ ਚਿੰਤਾ ॥੨॥

ਪਰਮਾਤਮਾ ਦਾ ਨਾਮ ਸਿਮਰਨ ਨਾਲ ਮੇਰੀ (ਹਰੇਕ ਕਿਸਮ ਦੀ) ਚਿੰਤਾ ਮਿਟ ਗਈ ਹੈ ॥੨॥

ਸਭ ਤਜਿ ਅਨਾਥੁ ਏਕ ਸਰਣਿ ਆਇਓ ॥

(ਹੇ ਭਾਈ! ਜਦੋਂ) ਮੈਂ ਅਨਾਥ ਹੋਰ ਸਾਰੇ ਆਸਰੇ ਛੱਡ ਕੇ ਇਕ ਪਰਮਾਤਮਾ ਦੀ ਸਰਨ ਆ ਗਿਆ,

ਊਚ ਅਸਥਾਨੁ ਤਬ ਸਹਜੇ ਪਾਇਓ ॥੩॥

ਤਦੋਂ ਆਤਮਕ ਅਡੋਲਤਾ ਵਿਚ ਟਿਕ ਕੇ ਮੈਂ ਉਹ ਸਭ (ਟਿਕਾਣਿਆਂ ਤੋਂ) ਉੱਚਾ ਟਿਕਾਣਾ ਪਰਾਪਤ ਕਰ ਲਿਆ ॥੩॥

ਦੂਖੁ ਦਰਦੁ ਭਰਮੁ ਭਉ ਨਸਿਆ ॥

(ਹੁਣ ਮੇਰਾ ਹਰੇਕ ਕਿਸਮ ਦਾ) ਦੁੱਖ-ਦਰਦ, ਭਟਕਣ ਤੇ ਡਰ ਦੂਰ ਹੋ ਗਿਆ ਹੈ,

ਕਰਣਹਾਰੁ ਨਾਨਕ ਮਨਿ ਬਸਿਆ ॥੪॥੫੦॥੧੧੯॥

ਹੇ ਨਾਨਕ! (ਆਖ-ਗੁਰੂ ਦੀ ਕਿਰਪਾ ਨਾਲ) ਸਿਰਜਣਹਾਰ ਪਰਮਾਤਮਾ ਮੇਰੇ ਮਨ ਵਿਚ ਵੱਸ ਗਿਆ ਹੈ ॥੪॥੫੦॥੧੧੯॥

ਗਉੜੀ ਮਹਲਾ ੫ ॥

ਕਰ ਕਰਿ ਟਹਲ ਰਸਨਾ ਗੁਣ ਗਾਵਉ ॥

(ਹੇ ਭਾਈ! ਆਪਣੇ ਗੁਰੂ ਦੀ ਮਿਹਰ ਸਦਕਾ) ਮੈਂ ਆਪਣੇ ਹੱਥਾਂ ਨਾਲ (ਗੁਰਮੁਖਾਂ ਦੀ) ਸੇਵਾ ਕਰਦਾ ਹਾਂ ਤੇ ਜੀਭ ਨਾਲ (ਪਰਮਾਤਮਾ ਦੇ) ਗੁਣ ਗਾਂਦਾ ਹਾਂ,


ਸੂਚੀ (1 - 1430)
ਜਪੁ ਅੰਗ: 1 - 8
ਸੋ ਦਰੁ ਅੰਗ: 8 - 10
ਸੋ ਪੁਰਖੁ ਅੰਗ: 10 - 12
ਸੋਹਿਲਾ ਅੰਗ: 12 - 13
ਸਿਰੀ ਰਾਗੁ ਅੰਗ: 14 - 93
ਰਾਗੁ ਮਾਝ ਅੰਗ: 94 - 150
ਰਾਗੁ ਗਉੜੀ ਅੰਗ: 151 - 346
ਰਾਗੁ ਆਸਾ ਅੰਗ: 347 - 488
ਰਾਗੁ ਗੂਜਰੀ ਅੰਗ: 489 - 526
ਰਾਗੁ ਦੇਵਗੰਧਾਰੀ ਅੰਗ: 527 - 536
ਰਾਗੁ ਬਿਹਾਗੜਾ ਅੰਗ: 537 - 556
ਰਾਗੁ ਵਡਹੰਸੁ ਅੰਗ: 557 - 594
ਰਾਗੁ ਸੋਰਠਿ ਅੰਗ: 595 - 659
ਰਾਗੁ ਧਨਾਸਰੀ ਅੰਗ: 660 - 695
ਰਾਗੁ ਜੈਤਸਰੀ ਅੰਗ: 696 - 710
ਰਾਗੁ ਟੋਡੀ ਅੰਗ: 711 - 718
ਰਾਗੁ ਬੈਰਾੜੀ ਅੰਗ: 719 - 720
ਰਾਗੁ ਤਿਲੰਗ ਅੰਗ: 721 - 727
ਰਾਗੁ ਸੂਹੀ ਅੰਗ: 728 - 794
ਰਾਗੁ ਬਿਲਾਵਲੁ ਅੰਗ: 795 - 858
ਰਾਗੁ ਗੋਂਡ ਅੰਗ: 859 - 875
ਰਾਗੁ ਰਾਮਕਲੀ ਅੰਗ: 876 - 974
ਰਾਗੁ ਨਟ ਨਾਰਾਇਨ ਅੰਗ: 975 - 983
ਰਾਗੁ ਮਾਲੀ ਗਉੜਾ ਅੰਗ: 984 - 988
ਰਾਗੁ ਮਾਰੂ ਅੰਗ: 989 - 1106
ਰਾਗੁ ਤੁਖਾਰੀ ਅੰਗ: 1107 - 1117
ਰਾਗੁ ਕੇਦਾਰਾ ਅੰਗ: 1118 - 1124
ਰਾਗੁ ਭੈਰਉ ਅੰਗ: 1125 - 1167
ਰਾਗੁ ਬਸੰਤੁ ਅੰਗ: 1168 - 1196
ਰਾਗੁ ਸਾਰੰਗ ਅੰਗ: 1197 - 1253
ਰਾਗੁ ਮਲਾਰ ਅੰਗ: 1254 - 1293
ਰਾਗੁ ਕਾਨੜਾ ਅੰਗ: 1294 - 1318
ਰਾਗੁ ਕਲਿਆਨ ਅੰਗ: 1319 - 1326
ਰਾਗੁ ਪ੍ਰਭਾਤੀ ਅੰਗ: 1327 - 1351
ਰਾਗੁ ਜੈਜਾਵੰਤੀ ਅੰਗ: 1352 - 1359
ਸਲੋਕ ਸਹਸਕ੍ਰਿਤੀ ਅੰਗ: 1353 - 1360
ਗਾਥਾ ਮਹਲਾ ੫ ਅੰਗ: 1360 - 1361
ਫੁਨਹੇ ਮਹਲਾ ੫ ਅੰਗ: 1361 - 1663
ਚਉਬੋਲੇ ਮਹਲਾ ੫ ਅੰਗ: 1363 - 1364
ਸਲੋਕੁ ਭਗਤ ਕਬੀਰ ਜੀਉ ਕੇ ਅੰਗ: 1364 - 1377
ਸਲੋਕੁ ਸੇਖ ਫਰੀਦ ਕੇ ਅੰਗ: 1377 - 1385
ਸਵਈਏ ਸ੍ਰੀ ਮੁਖਬਾਕ ਮਹਲਾ ੫ ਅੰਗ: 1385 - 1389
ਸਵਈਏ ਮਹਲੇ ਪਹਿਲੇ ਕੇ ਅੰਗ: 1389 - 1390
ਸਵਈਏ ਮਹਲੇ ਦੂਜੇ ਕੇ ਅੰਗ: 1391 - 1392
ਸਵਈਏ ਮਹਲੇ ਤੀਜੇ ਕੇ ਅੰਗ: 1392 - 1396
ਸਵਈਏ ਮਹਲੇ ਚਉਥੇ ਕੇ ਅੰਗ: 1396 - 1406
ਸਵਈਏ ਮਹਲੇ ਪੰਜਵੇ ਕੇ ਅੰਗ: 1406 - 1409
ਸਲੋਕੁ ਵਾਰਾ ਤੇ ਵਧੀਕ ਅੰਗ: 1410 - 1426
ਸਲੋਕੁ ਮਹਲਾ ੯ ਅੰਗ: 1426 - 1429
ਮੁੰਦਾਵਣੀ ਮਹਲਾ ੫ ਅੰਗ: 1429 - 1429
ਰਾਗਮਾਲਾ ਅੰਗ: 1430 - 1430
Flag Counter