ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ

ਅੰਗ - 200


ਅਹੰਬੁਧਿ ਮਨ ਪੂਰਿ ਥਿਧਾਈ ॥

ਹਉਮੈ ਵਾਲੀ ਬੁੱਧੀ ਦੇ ਕਾਰਨ (ਮਨੁੱਖ ਦੇ) ਮਨ ਨੂੰ (ਹਉਮੈ ਦੀ) ਥਿੰਧਾਈ ਲੱਗੀ ਰਹਿੰਦੀ ਹੈ (ਉਸ ਥਿੰਧਾਈ ਦੇ ਕਾਰਨ ਮਨ ਉਤੇ ਕਿਸੇ ਉਪਦੇਸ਼ ਦਾ ਅਸਰ ਨਹੀਂ ਹੁੰਦਾ, ਜਿਵੇਂ ਥਿੰਧੇ ਭਾਂਡੇ ਉਤੋਂ ਦੀ ਪਾਣੀ ਤਿਲਕ ਜਾਂਦਾ ਹੈ।

ਸਾਧ ਧੂਰਿ ਕਰਿ ਸੁਧ ਮੰਜਾਈ ॥੧॥

ਜਿਸ ਮਨੁੱਖ ਨੂੰ 'ਜਨ ਕੀ ਧੂਰਿ' ਮਿੱਠੀ ਲੱਗਦੀ ਹੈ) ਸਾਧੂ ਦੀ ਚਰਨ-ਧੂੜ ਨਾਲ ਉਸ ਦੀ ਬੁੱਧੀ ਮਾਂਜੀ ਜਾਂਦੀ ਹੈ ਤੇ ਸੁੱਧ ਹੋ ਜਾਂਦੀ ਹੈ ॥੧॥

ਅਨਿਕ ਜਲਾ ਜੇ ਧੋਵੈ ਦੇਹੀ ॥

ਜੇ ਮਨੁੱਖ ਅਨੇਕਾਂ (ਤੀਰਥਾਂ ਦੇ) ਪਾਣੀਆਂ ਨਾਲ ਆਪਣੇ ਸਰੀਰ ਨੂੰ ਧੋਂਦਾ ਰਹੇ,

ਮੈਲੁ ਨ ਉਤਰੈ ਸੁਧੁ ਨ ਤੇਹੀ ॥੨॥

ਤਾਂ ਭੀ ਉਸ ਦੇ ਮਨ ਦੀ ਮੈਲ ਨਹੀਂ ਲਹਿੰਦੀ, ਉਸ ਤਰ੍ਹਾਂ (ਭਾਵ, ਤੀਰਥ-ਇਸ਼ਨਾਨਾਂ ਨਾਲ) ਉਹ ਮਨੁੱਖ ਪਵਿਤ੍ਰ ਨਹੀਂ ਹੋ ਸਕਦਾ ॥੨॥

ਸਤਿਗੁਰੁ ਭੇਟਿਓ ਸਦਾ ਕ੍ਰਿਪਾਲ ॥

(ਹੇ ਭਾਈ!) ਜਿਸ ਮਨੁੱਖ ਨੂੰ ਸਤਿਗੁਰੂ ਮਿਲ ਪੈਂਦਾ ਹੈ ਜਿਸ ਉਤੇ ਗੁਰੂ ਸਦਾ ਦਇਆਵਾਨ ਰਹਿੰਦਾ ਹੈ,

ਹਰਿ ਸਿਮਰਿ ਸਿਮਰਿ ਕਾਟਿਆ ਭਉ ਕਾਲ ॥੩॥

ਉਹ ਮਨੁੱਖ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ (ਆਪਣੇ ਅੰਦਰੋਂ) ਮੌਤ ਦਾ ਡਰ (ਆਤਮਕ ਮੌਤ ਦਾ ਖ਼ਤਰਾ) ਦੂਰ ਕਰ ਲੈਂਦਾ ਹੈ ॥੩॥

ਮੁਕਤਿ ਭੁਗਤਿ ਜੁਗਤਿ ਹਰਿ ਨਾਉ ॥

ਪਰਮਾਤਮਾ ਦਾ ਨਾਮ ਹੀ ਵਿਕਾਰਾਂ ਤੋਂ ਖ਼ਲਾਸੀ ਦਿਵਾਂਦਾ ਹੈ, ਨਾਮ ਹੀ ਆਤਮਕ ਜੀਵਨ ਦੀ ਖ਼ੁਰਾਕ ਹੈ, ਨਾਮ ਜਪਣਾ ਹੀ ਜੀਵਨ ਦੀ ਸਹੀ ਜੁਗਤੀ ਹੈ।

ਪ੍ਰੇਮ ਭਗਤਿ ਨਾਨਕ ਗੁਣ ਗਾਉ ॥੪॥੧੦੦॥੧੬੯॥

ਹੇ ਨਾਨਕ! ਪ੍ਰੇਮ-ਭਰੀ ਭਗਤੀ ਨਾਲ ਪਰਮਾਤਮਾ ਦੇ ਗੁਣ ਗਾਂਦਾ ਰਹੁ ॥੪॥੧੦੦॥੧੬੯॥

ਗਉੜੀ ਮਹਲਾ ੫ ॥

ਜੀਵਨ ਪਦਵੀ ਹਰਿ ਕੇ ਦਾਸ ॥

(ਹੇ ਭਾਈ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹ ਹਰੀ ਦੇ ਦਾਸ ਹਨ) ਹਰੀ ਦੇ ਦਾਸਾਂ ਨੂੰ ਉੱਚਾ ਆਤਮਕ ਦਰਜਾ ਪ੍ਰਾਪਤ ਹੈ,

ਜਿਨ ਮਿਲਿਆ ਆਤਮ ਪਰਗਾਸੁ ॥੧॥

ਉਹਨਾਂ (ਹਰੀ ਦੇ ਦਾਸਾਂ) ਨੂੰ ਮਿਲਿਆਂ ਆਤਮਾ ਨੂੰ (ਗਿਆਨ ਦਾ) ਚਾਨਣ ਮਿਲ ਜਾਂਦਾ ਹੈ ॥੧॥

ਹਰਿ ਕਾ ਸਿਮਰਨੁ ਸੁਨਿ ਮਨ ਕਾਨੀ ॥

ਹੇ ਮੇਰੇ ਮਨ! ਧਿਆਨ ਨਾਲ ਪਰਮਾਤਮਾ ਦਾ ਨਾਮ ਸੁਣਿਆ ਕਰ।

ਸੁਖੁ ਪਾਵਹਿ ਹਰਿ ਦੁਆਰ ਪਰਾਨੀ ॥੧॥ ਰਹਾਉ ॥

ਹੇ ਪ੍ਰਾਣੀ! (ਸਿਮਰਨ ਦੀ ਬਰਕਤਿ ਨਾਲ) ਤੂੰ ਹਰੀ ਦੇ ਦਰ ਤੇ ਸੁਖ ਪ੍ਰਾਪਤ ਕਰੇਂਗਾ ॥੧॥ ਰਹਾਉ ॥

ਆਠ ਪਹਰ ਧਿਆਈਐ ਗੋਪਾਲੁ ॥

ਹੇ ਨਾਨਕ! (ਹਰੀ ਦੇ ਦਾਸਾਂ ਦੀ ਸੰਗਤਿ ਵਿਚ ਰਹਿ ਕੇ) ਅੱਠੇ ਪਹਿਰ ਸ੍ਰਿਸ਼ਟੀ ਦੇ ਪਾਲਣਹਾਰ ਪ੍ਰਭੂ ਨੂੰ ਸਿਮਰਨਾ ਚਾਹੀਦਾ ਹੈ।

ਨਾਨਕ ਦਰਸਨੁ ਦੇਖਿ ਨਿਹਾਲੁ ॥੨॥੧੦੧॥੧੭੦॥

(ਸਿਮਰਨ ਦੀ ਬਰਕਤਿ ਨਾਲ ਹਰ ਥਾਂ ਪਰਮਾਤਮਾ ਦਾ) ਦਰਸਨ ਕਰ ਕੇ (ਮਨ) ਖਿੜਿਆ ਰਹਿੰਦਾ ਹੈ ॥੨॥੧੦੧॥੧੭੦॥

ਗਉੜੀ ਮਹਲਾ ੫ ॥

ਸਾਂਤਿ ਭਈ ਗੁਰ ਗੋਬਿਦਿ ਪਾਈ ॥

ਹੇ ਮੇਰੇ ਵੀਰ! ਗੋਬਿੰਦ ਦੇ ਰੂਪ ਗੁਰੂ ਨੇ (ਜਿਸ ਮਨੁੱਖ ਨੂੰ ਨਾਮ ਦੀ ਦਾਤਿ) ਬਖ਼ਸ਼ ਦਿੱਤੀ, ਉਸ ਦੇ ਅੰਦਰ ਠੰਢ ਪੈ ਗਈ,

ਤਾਪ ਪਾਪ ਬਿਨਸੇ ਮੇਰੇ ਭਾਈ ॥੧॥ ਰਹਾਉ ॥

ਉਸ ਦੇ ਸਾਰੇ ਦੁੱਖ-ਕਲੇਸ਼ ਤੇ ਪਾਪ ਨਾਸ ਹੋ ਗਏ ॥੧॥ ਰਹਾਉ ॥

ਰਾਮ ਨਾਮੁ ਨਿਤ ਰਸਨ ਬਖਾਨ ॥

(ਹੇ ਭਾਈ! ਜੇਹੜਾ ਮਨੁੱਖ ਆਪਣੀ ਜੀਭ ਨਾਲ ਸਦਾ ਪਰਮਾਤਮਾ ਦਾ ਨਾਮ ਉਚਾਰਨ ਕਰਦਾ ਹੈ,

ਬਿਨਸੇ ਰੋਗ ਭਏ ਕਲਿਆਨ ॥੧॥

ਉਸ ਦੇ ਸਾਰੇ ਰੋਗ ਦੂਰ ਹੋ ਜਾਂਦੇ ਹਨ, ਉਸ ਦੇ ਅੰਦਰ ਆਨੰਦ ਹੀ ਆਨੰਦ ਬਣੇ ਰਹਿੰਦੇ ਹਨ ॥੧॥

ਪਾਰਬ੍ਰਹਮ ਗੁਣ ਅਗਮ ਬੀਚਾਰ ॥

(ਹੇ ਭਾਈ!) ਜੇਹੜਾ ਮਨੁੱਖ ਅਪਹੁੰਚ ਪਾਰਬ੍ਰਹਮ ਪ੍ਰਭੂ ਦੇ ਗੁਣਾਂ ਦਾ ਵਿਚਾਰ ਕਰਦਾ ਰਹਿੰਦਾ ਹੈ,

ਸਾਧੂ ਸੰਗਮਿ ਹੈ ਨਿਸਤਾਰ ॥੨॥

ਗੁਰੂ ਦੀ ਸੰਗਤਿ ਵਿਚ ਰਹਿ ਕੇ ਉਸ ਦਾ (ਸੰਸਾਰ-ਸਮੁੰਦਰ ਤੋਂ) ਪਾਰ-ਉਤਾਰਾ ਹੋ ਜਾਂਦਾ ਹੈ ॥੨॥

ਨਿਰਮਲ ਗੁਣ ਗਾਵਹੁ ਨਿਤ ਨੀਤ ॥

ਹੇ (ਮੇਰੇ) ਮਿੱਤਰ! ਸਦਾ ਪਰਮਾਤਮਾ ਦੇ ਗੁਣ ਗਾਂਦੇ ਰਹੋ।

ਗਈ ਬਿਆਧਿ ਉਬਰੇ ਜਨ ਮੀਤ ॥੩॥

(ਜੇਹੜੇ ਮਨੁੱਖ ਗੁਣ ਗਾਂਦੇ ਹਨ, ਉਹਨਾਂ ਦਾ ਹਰੇਕ) ਰੋਗ ਦੂਰ ਹੋ ਜਾਂਦਾ ਹੈ, ਉਹ ਮਨੁੱਖ (ਰੋਗਾਂ ਵਿਕਾਰਾਂ ਤੋਂ) ਬਚੇ ਰਹਿੰਦੇ ਹਨ ॥੩॥

ਮਨ ਬਚ ਕ੍ਰਮ ਪ੍ਰਭੁ ਅਪਨਾ ਧਿਆਈ ॥

(ਮਿਹਰ ਕਰ) ਮੈਂ ਆਪਣੇ ਮਨ ਦੀ ਰਾਹੀਂ ਬਚਨਾਂ ਦੀ ਰਾਹੀਂ ਤੇ ਕਰਮਾਂ ਦੀ ਰਾਹੀਂ ਸਦਾ ਆਪਣੇ ਮਾਲਕ-ਪ੍ਰਭੂ ਨੂੰ ਸਿਮਰਦਾ ਰਹਾਂ।

ਨਾਨਕ ਦਾਸ ਤੇਰੀ ਸਰਣਾਈ ॥੪॥੧੦੨॥੧੭੧॥

ਹੇ ਨਾਨਕ! (ਪ੍ਰਭੂ-ਚਰਨਾਂ ਵਿਚ ਅਰਦਾਸ ਕਰ ਤੇ ਆਖ-ਹੇ ਪ੍ਰਭੂ!) ਮੈਂ ਤੇਰਾ ਦਾਸ ਤੇਰੀ ਸਰਨ ਆਇਆ ਹਾਂ ॥੪॥੧੦੨॥੧੭੧॥

ਗਉੜੀ ਮਹਲਾ ੫ ॥

ਨੇਤ੍ਰ ਪ੍ਰਗਾਸੁ ਕੀਆ ਗੁਰਦੇਵ ॥

ਹੇ ਗੁਰਦੇਵ! ਜਿਸ ਮਨੁੱਖ ਦੀਆਂ (ਆਤਮਕ) ਅੱਖਾਂ ਨੂੰ ਤੂੰ (ਗਿਆਨ ਦਾ) ਚਾਨਣ ਬਖ਼ਸ਼ਿਆ,

ਭਰਮ ਗਏ ਪੂਰਨ ਭਈ ਸੇਵ ॥੧॥ ਰਹਾਉ ॥

ਉਸ ਦੇ ਸਾਰੇ ਵਹਮ (ਥਾਂ ਥਾਂ ਦੇ ਭਟਕਣ) ਦੂਰ ਹੋ ਗਏ, ਤੇਰੇ ਦਰ ਤੇ ਟਿਕ ਕੇ ਕੀਤੀ ਹੋਈ ਉਸ ਦੀ) ਸੇਵਾ ਸਿਰੇ ਚੜ੍ਹ ਗਈ ॥੧॥ ਰਹਾਉ ॥

ਸੀਤਲਾ ਤੇ ਰਖਿਆ ਬਿਹਾਰੀ ॥

ਹੇ ਸੁੰਦਰ ਸਰੂਪ! ਤੂੰ ਹੀ ਸੀਤਲਾ ਤੋਂ ਬਚਾਇਆ ਹੈ।

ਪਾਰਬ੍ਰਹਮ ਪ੍ਰਭ ਕਿਰਪਾ ਧਾਰੀ ॥੧॥

ਹੇ ਪਾਰਬ੍ਰਹਮ! ਹੇ ਪ੍ਰਭੂ! ਤੂੰ ਹੀ ਕਿਰਪਾ ਕਰ ਕੇ ਸੀਤਲਾ ਤੋਂ ਬਚਾਇਆ ਹੈ (ਹੋਰ ਕੋਈ ਦੇਵੀ ਆਦਿਕ ਤੇਰੇ ਬਰਾਬਰ ਦੀ ਨਹੀਂ ਹੈ) ॥੧॥

ਨਾਨਕ ਨਾਮੁ ਜਪੈ ਸੋ ਜੀਵੈ ॥

ਹੇ ਨਾਨਕ! (ਆਖ-ਹੇ ਭਾਈ!) ਜੇਹੜਾ ਮਨੁੱਖ (ਹੋਰ ਸਾਰੇ ਆਸਰੇ ਛੱਡ ਕੇ) ਪਰਮਾਤਮਾ ਦਾ ਨਾਮ ਜਪਦਾ ਹੈ, ਉਹ ਆਤਮਕ ਜੀਵਨ ਹਾਸਲ ਕਰ ਲੈਂਦਾ ਹੈ,

ਸਾਧਸੰਗਿ ਹਰਿ ਅੰਮ੍ਰਿਤੁ ਪੀਵੈ ॥੨॥੧੦੩॥੧੭੨॥

(ਕਿਉਂਕਿ) ਉਹ ਸਾਧ ਸੰਗਤਿ ਵਿਚ ਰਹਿ ਕੇ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਰਸ ਪੀਂਦਾ ਰਹਿੰਦਾ ਹੈ ॥੨॥੧੦੩॥੧੭੨॥

ਗਉੜੀ ਮਹਲਾ ੫ ॥

ਧਨੁ ਓਹੁ ਮਸਤਕੁ ਧਨੁ ਤੇਰੇ ਨੇਤ ॥

(ਹੇ ਪ੍ਰਭੂ!) ਭਾਗਾਂ ਵਾਲਾ ਹੈ ਉਹ ਮੱਥਾ (ਜੇਹੜਾ ਤੇਰੇ ਦਰ ਤੇ ਨਿਉਂਦਾ ਹੈ) ਭਾਗਾਂ ਵਾਲੀਆਂ ਹਨ ਉਹ ਅੱਖਾਂ (ਜੋ) ਤੇਰੇ (ਦੀਦਾਰ ਵਿਚ ਮਸਤ ਰਹਿੰਦੀਆਂ ਹਨ)।

ਧਨੁ ਓਇ ਭਗਤ ਜਿਨ ਤੁਮ ਸੰਗਿ ਹੇਤ ॥੧॥

ਭਾਗਾਂ ਵਾਲੇ ਹਨ ਉਹ ਭਗਤ ਜਨ ਜਿਨ੍ਹਾਂ ਦਾ ਤੇਰੇ ਨਾਲ ਪ੍ਰੇਮ ਬਣਿਆ ਰਹਿੰਦਾ ਹੈ ॥੧॥

ਨਾਮ ਬਿਨਾ ਕੈਸੇ ਸੁਖੁ ਲਹੀਐ ॥

(ਹੇ ਭਾਈ!) ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਕਦੇ ਸੁਖ ਨਹੀਂ ਮਿਲ ਸਕਦਾ।

ਰਸਨਾ ਰਾਮ ਨਾਮ ਜਸੁ ਕਹੀਐ ॥੧॥ ਰਹਾਉ ॥

(ਇਸ ਵਾਸਤੇ ਸਦਾ) ਜੀਭ ਨਾਲ ਪਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ, ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ ॥੧॥ ਰਹਾਉ ॥

ਤਿਨ ਊਪਰਿ ਜਾਈਐ ਕੁਰਬਾਣੁ ॥

ਉਹਨਾਂ ਉਤੋਂ (ਸਦਾ) ਸਦਕੇ ਜਾਣਾ ਚਾਹੀਦਾ ਹੈ,

ਨਾਨਕ ਜਿਨਿ ਜਪਿਆ ਨਿਰਬਾਣੁ ॥੨॥੧੦੪॥੧੭੩॥

ਹੇ ਨਾਨਕ! (ਆਖ-ਹੇ ਭਾਈ!) ਜਿਸ ਜਿਸ ਨੇ ਵਾਸਨਾ-ਰਹਿਤ ਪ੍ਰਭੂ ਦਾ ਨਾਮ ਜਪਿਆ ਹੈ ॥੨॥੧੦੪॥੧੭੩॥

ਗਉੜੀ ਮਹਲਾ ੫ ॥

ਤੂੰਹੈ ਮਸਲਤਿ ਤੂੰਹੈ ਨਾਲਿ ॥

ਹੇ ਪ੍ਰਭੂ! ਤੂੰ (ਹਰ ਥਾਂ ਮੇਰਾ) ਸਲਾਹਕਾਰ ਹੈਂ, ਤੂੰ ਹੀ (ਹਰ ਥਾਂ) ਮੇਰੇ ਨਾਲ ਵੱਸਦਾ ਹੈਂ।

ਤੂਹੈ ਰਾਖਹਿ ਸਾਰਿ ਸਮਾਲਿ ॥੧॥

ਤੂੰ ਹੀ (ਜੀਵਾਂ ਦੀ) ਸਾਰ ਲੈ ਕੇ ਸੰਭਾਲ ਕਰ ਕੇ ਰੱਖਿਆ ਕਰਦਾ ਹੈਂ ॥੧॥

ਐਸਾ ਰਾਮੁ ਦੀਨ ਦੁਨੀ ਸਹਾਈ ॥

ਹੇ ਮੇਰੇ ਵੀਰ! ਪਰਮਾਤਮਾ ਇਸ ਲੋਕ ਤੇ ਪਰਲੋਕ ਵਿਚ ਅਜਿਹਾ ਸਾਥੀ ਹੈ,

ਦਾਸ ਕੀ ਪੈਜ ਰਖੈ ਮੇਰੇ ਭਾਈ ॥੧॥ ਰਹਾਉ ॥

ਕਿ ਉਹ ਆਪਣੇ ਸੇਵਕ ਦੀ ਇੱਜ਼ਤ (ਹਰ ਥਾਂ) ਰੱਖਦਾ ਹੈ ॥੧॥ ਰਹਾਉ ॥

ਆਗੈ ਆਪਿ ਇਹੁ ਥਾਨੁ ਵਸਿ ਜਾ ਕੈ ॥

(ਹੇ ਭਾਈ!) ਜਿਸ ਪਰਮਾਤਮਾ ਦੇ ਵੱਸ ਵਿਚ ਸਾਡਾ ਇਹ ਲੋਕ ਹੈ, ਉਹੀ ਆਪ ਪਰਲੋਕ ਵਿਚ ਭੀ (ਸਾਡਾ ਰਾਖਾ) ਹੈ।

ਆਠ ਪਹਰ ਮਨੁ ਹਰਿ ਕਉ ਜਾਪੈ ॥੨॥

(ਹੇ ਭਾਈ!) ਮੇਰਾ ਮਨ ਤਾਂ ਅੱਠੇ ਪਹਿਰ ਉਸ ਪਰਮਾਤਮਾ ਦਾ ਨਾਮ ਜਪਦਾ ਹੈ ॥੨॥

ਪਤਿ ਪਰਵਾਣੁ ਸਚੁ ਨੀਸਾਣੁ ॥

ਹੇ ਪ੍ਰਭੂ! ਉਸ ਨੂੰ (ਤੇਰੇ ਦਰਬਾਰ ਵਿਚ) ਇੱਜ਼ਤ ਮਿਲਦੀ ਹੈ, ਉਹ (ਤੇਰੇ ਦਰ ਤੇ) ਕਬੂਲ ਹੁੰਦਾ ਹੈ, ਉਸ ਨੂੰ (ਜੀਵਨ-ਸਫ਼ਰ ਵਿਚ) ਤੇਰਾ ਸਦਾ-ਥਿਰ ਰਹਿਣ ਵਾਲਾ ਨਾਮ, ਰਾਹਦਾਰੀ (ਵਜੋਂ) ਮਿਲਦਾ ਹੈ,

ਜਾ ਕਉ ਆਪਿ ਕਰਹਿ ਫੁਰਮਾਨੁ ॥੩॥

ਜਿਸ (ਸੇਵਕ) ਦੇ ਵਾਸਤੇ ਤੂੰ ਆਪ ਹੁਕਮ ਕਰਦਾ ਹੈਂ ॥੩॥

ਆਪੇ ਦਾਤਾ ਆਪਿ ਪ੍ਰਤਿਪਾਲਿ ॥

ਪਰਮਾਤਮਾ ਆਪ ਹੀ (ਸਭ ਜੀਵਾਂ ਨੂੰ) ਦਾਤਾਂ ਦੇਣ ਵਾਲਾ ਹੈ, ਆਪ ਹੀ (ਸਭ ਦੀ) ਪਾਲਣਾ ਕਰਨ ਵਾਲਾ ਹੈ।

ਨਿਤ ਨਿਤ ਨਾਨਕ ਰਾਮ ਨਾਮੁ ਸਮਾਲਿ ॥੪॥੧੦੫॥੧੭੪॥

ਹੇ ਨਾਨਕ! ਤੂੰ ਸਦਾ ਹੀ ਉਸ ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ ॥੪॥੧੦੫॥੧੭੪॥

ਗਉੜੀ ਮਹਲਾ ੫ ॥

ਸਤਿਗੁਰੁ ਪੂਰਾ ਭਇਆ ਕ੍ਰਿਪਾਲੁ ॥

(ਹੇ ਭਾਈ!) ਅਭੁੱਲ ਗੁਰੂ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ,

ਹਿਰਦੈ ਵਸਿਆ ਸਦਾ ਗੁਪਾਲੁ ॥੧॥

ਸ੍ਰਿਸ਼ਟੀ ਦੇ ਰੱਖਿਅਕ ਪਰਮਾਤਮਾ (ਦਾ ਨਾਮ) ਸਦਾ ਉਸ ਦੇ ਹਿਰਦੇ ਵਿਚ ਵੱਸਿਆ ਰਹਿੰਦਾ ਹੈ ॥੧॥

ਰਾਮੁ ਰਵਤ ਸਦ ਹੀ ਸੁਖੁ ਪਾਇਆ ॥

(ਹੇ ਭਾਈ!) ਪਰਮਾਤਮਾ ਦਾ ਨਾਮ ਸਿਮਰਦਿਆਂ ਉਸ ਨੇ ਸਦਾ ਹੀ ਆਤਮਕ ਆਨੰਦ ਮਾਣਿਆ ਹੈ,


ਸੂਚੀ (1 - 1430)
ਜਪੁ ਅੰਗ: 1 - 8
ਸੋ ਦਰੁ ਅੰਗ: 8 - 10
ਸੋ ਪੁਰਖੁ ਅੰਗ: 10 - 12
ਸੋਹਿਲਾ ਅੰਗ: 12 - 13
ਸਿਰੀ ਰਾਗੁ ਅੰਗ: 14 - 93
ਰਾਗੁ ਮਾਝ ਅੰਗ: 94 - 150
ਰਾਗੁ ਗਉੜੀ ਅੰਗ: 151 - 346
ਰਾਗੁ ਆਸਾ ਅੰਗ: 347 - 488
ਰਾਗੁ ਗੂਜਰੀ ਅੰਗ: 489 - 526
ਰਾਗੁ ਦੇਵਗੰਧਾਰੀ ਅੰਗ: 527 - 536
ਰਾਗੁ ਬਿਹਾਗੜਾ ਅੰਗ: 537 - 556
ਰਾਗੁ ਵਡਹੰਸੁ ਅੰਗ: 557 - 594
ਰਾਗੁ ਸੋਰਠਿ ਅੰਗ: 595 - 659
ਰਾਗੁ ਧਨਾਸਰੀ ਅੰਗ: 660 - 695
ਰਾਗੁ ਜੈਤਸਰੀ ਅੰਗ: 696 - 710
ਰਾਗੁ ਟੋਡੀ ਅੰਗ: 711 - 718
ਰਾਗੁ ਬੈਰਾੜੀ ਅੰਗ: 719 - 720
ਰਾਗੁ ਤਿਲੰਗ ਅੰਗ: 721 - 727
ਰਾਗੁ ਸੂਹੀ ਅੰਗ: 728 - 794
ਰਾਗੁ ਬਿਲਾਵਲੁ ਅੰਗ: 795 - 858
ਰਾਗੁ ਗੋਂਡ ਅੰਗ: 859 - 875
ਰਾਗੁ ਰਾਮਕਲੀ ਅੰਗ: 876 - 974
ਰਾਗੁ ਨਟ ਨਾਰਾਇਨ ਅੰਗ: 975 - 983
ਰਾਗੁ ਮਾਲੀ ਗਉੜਾ ਅੰਗ: 984 - 988
ਰਾਗੁ ਮਾਰੂ ਅੰਗ: 989 - 1106
ਰਾਗੁ ਤੁਖਾਰੀ ਅੰਗ: 1107 - 1117
ਰਾਗੁ ਕੇਦਾਰਾ ਅੰਗ: 1118 - 1124
ਰਾਗੁ ਭੈਰਉ ਅੰਗ: 1125 - 1167
ਰਾਗੁ ਬਸੰਤੁ ਅੰਗ: 1168 - 1196
ਰਾਗੁ ਸਾਰੰਗ ਅੰਗ: 1197 - 1253
ਰਾਗੁ ਮਲਾਰ ਅੰਗ: 1254 - 1293
ਰਾਗੁ ਕਾਨੜਾ ਅੰਗ: 1294 - 1318
ਰਾਗੁ ਕਲਿਆਨ ਅੰਗ: 1319 - 1326
ਰਾਗੁ ਪ੍ਰਭਾਤੀ ਅੰਗ: 1327 - 1351
ਰਾਗੁ ਜੈਜਾਵੰਤੀ ਅੰਗ: 1352 - 1359
ਸਲੋਕ ਸਹਸਕ੍ਰਿਤੀ ਅੰਗ: 1353 - 1360
ਗਾਥਾ ਮਹਲਾ ੫ ਅੰਗ: 1360 - 1361
ਫੁਨਹੇ ਮਹਲਾ ੫ ਅੰਗ: 1361 - 1663
ਚਉਬੋਲੇ ਮਹਲਾ ੫ ਅੰਗ: 1363 - 1364
ਸਲੋਕੁ ਭਗਤ ਕਬੀਰ ਜੀਉ ਕੇ ਅੰਗ: 1364 - 1377
ਸਲੋਕੁ ਸੇਖ ਫਰੀਦ ਕੇ ਅੰਗ: 1377 - 1385
ਸਵਈਏ ਸ੍ਰੀ ਮੁਖਬਾਕ ਮਹਲਾ ੫ ਅੰਗ: 1385 - 1389
ਸਵਈਏ ਮਹਲੇ ਪਹਿਲੇ ਕੇ ਅੰਗ: 1389 - 1390
ਸਵਈਏ ਮਹਲੇ ਦੂਜੇ ਕੇ ਅੰਗ: 1391 - 1392
ਸਵਈਏ ਮਹਲੇ ਤੀਜੇ ਕੇ ਅੰਗ: 1392 - 1396
ਸਵਈਏ ਮਹਲੇ ਚਉਥੇ ਕੇ ਅੰਗ: 1396 - 1406
ਸਵਈਏ ਮਹਲੇ ਪੰਜਵੇ ਕੇ ਅੰਗ: 1406 - 1409
ਸਲੋਕੁ ਵਾਰਾ ਤੇ ਵਧੀਕ ਅੰਗ: 1410 - 1426
ਸਲੋਕੁ ਮਹਲਾ ੯ ਅੰਗ: 1426 - 1429
ਮੁੰਦਾਵਣੀ ਮਹਲਾ ੫ ਅੰਗ: 1429 - 1429
ਰਾਗਮਾਲਾ ਅੰਗ: 1430 - 1430
Flag Counter