ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ

ਅੰਗ - 204


ਰਾਗੁ ਗਉੜੀ ਪੂਰਬੀ ਮਹਲਾ ੫ ॥

ਰਾਗ ਗਉੜੀ-ਪੂਰਬੀ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ।

ੴ ਸਤਿਗੁਰ ਪ੍ਰਸਾਦਿ ॥

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਕਵਨ ਗੁਨ ਪ੍ਰਾਨਪਤਿ ਮਿਲਉ ਮੇਰੀ ਮਾਈ ॥੧॥ ਰਹਾਉ ॥

ਹੇ ਮੇਰੀ ਮਾਂ! ਮੈਂ ਕੇਹੜੇ ਗੁਣਾਂ ਦੀ ਬਰਕਤਿ ਨਾਲ ਆਪਣੀ ਜਿੰਦ ਦੇ ਮਾਲਕ ਪ੍ਰਭੂ ਨੂੰ ਮਿਲ ਸਕਾਂ? (ਮੇਰੇ ਵਿਚ ਤਾਂ ਕੋਈ ਗੁਣ ਨਹੀਂ ਹੈ) ॥੧॥ ਰਹਾਉ ॥

ਰੂਪ ਹੀਨ ਬੁਧਿ ਬਲ ਹੀਨੀ ਮੋਹਿ ਪਰਦੇਸਨਿ ਦੂਰ ਤੇ ਆਈ ॥੧॥

(ਹੇ ਮੇਰੀ ਮਾਂ!) ਮੈਂ ਆਤਮਕ ਰੂਪ ਤੋਂ ਸੱਖਣੀ ਹਾਂ, ਅਕਲ-ਹੀਣ ਹਾਂ, (ਮੇਰੇ ਅੰਦਰ ਆਤਮਕ) ਤਾਕਤ ਭੀ ਨਹੀਂ ਹੈ (ਫਿਰ) ਮੈਂ ਪਰਦੇਸਣ ਹਾਂ (ਪ੍ਰਭੂ-ਚਰਨਾਂ ਨੂੰ ਕਦੇ ਮੈਂ ਆਪਣਾ ਘਰ ਨਹੀਂ ਬਣਾਇਆ) ਅਨੇਕਾਂ ਜੂਨਾਂ ਦੇ ਸਫ਼ਰ ਤੋਂ ਲੰਘ ਕੇ (ਇਸ ਮਨੁੱਖਾ ਜਨਮ ਵਿਚ) ਆਈ ਹਾਂ ॥੧॥

ਨਾਹਿਨ ਦਰਬੁ ਨ ਜੋਬਨ ਮਾਤੀ ਮੋਹਿ ਅਨਾਥ ਕੀ ਕਰਹੁ ਸਮਾਈ ॥੨॥

(ਹੇ ਮੇਰੇ ਪ੍ਰਾਨਪਤਿ!) ਮੇਰੇ ਪਾਸ ਤੇਰਾ ਨਾਮ-ਧਨ ਨਹੀਂ ਹੈ, ਮੇਰੇ ਅੰਦਰ ਆਤਮਕ ਗੁਣਾਂ ਦਾ ਜੋਬਨ ਭੀ ਨਹੀਂ ਜਿਸ ਦਾ ਮੈਨੂੰ ਹੁਲਾਰਾ ਆ ਸਕੇ। ਮੈਨੂੰ ਅਨਾਥ ਨੂੰ ਆਪਣੇ ਚਰਨਾਂ ਵਿਚ ਜੋੜ ਲੈ ॥੨॥

ਖੋਜਤ ਖੋਜਤ ਭਈ ਬੈਰਾਗਨਿ ਪ੍ਰਭ ਦਰਸਨ ਕਉ ਹਉ ਫਿਰਤ ਤਿਸਾਈ ॥੩॥

(ਹੇ ਮੇਰੀ ਮਾਂ!) ਆਪਣੇ ਪ੍ਰਾਨਪਤੀ-ਪ੍ਰਭੂ ਦੇ ਦਰਸਨ ਵਾਸਤੇ ਮੈਂ ਤਿਹਾਈ ਫਿਰ ਰਹੀ ਹਾਂ, ਉਸ ਨੂੰ ਲੱਭਦੀ ਲੱਭਦੀ ਮੈਂ ਕਮਲੀ ਹੋਈ ਪਈ ਹਾਂ ॥੩॥

ਦੀਨ ਦਇਆਲ ਕ੍ਰਿਪਾਲ ਪ੍ਰਭ ਨਾਨਕ ਸਾਧਸੰਗਿ ਮੇਰੀ ਜਲਨਿ ਬੁਝਾਈ ॥੪॥੧॥੧੧੮॥

ਹੇ ਨਾਨਕ! (ਆਖ-) ਹੇ ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਕਿਰਪਾ ਦੇ ਘਰ! ਹੇ ਪ੍ਰਭੂ! (ਤੇਰੀ ਮਿਹਰ ਨਾਲ) ਸਾਧ ਸੰਗਤਿ ਨੇ ਮੇਰੀ ਇਹ ਵਿਛੋੜੇ ਦੀ ਸੜਨ ਬੁਝਾ ਦਿੱਤੀ ਹੈ ॥੪॥੧॥੧੧੮॥

ਗਉੜੀ ਮਹਲਾ ੫ ॥

ਪ੍ਰਭ ਮਿਲਬੇ ਕਉ ਪ੍ਰੀਤਿ ਮਨਿ ਲਾਗੀ ॥

(ਹੇ ਭੈਣ!) ਪਰਮਾਤਮਾ ਨੂੰ ਮਿਲਣ ਵਾਸਤੇ ਮੇਰੇ ਮਨ ਵਿਚ ਪ੍ਰੀਤਿ ਪੈਦਾ ਹੋ ਗਈ ਹੈ।

ਪਾਇ ਲਗਉ ਮੋਹਿ ਕਰਉ ਬੇਨਤੀ ਕੋਊ ਸੰਤੁ ਮਿਲੈ ਬਡਭਾਗੀ ॥੧॥ ਰਹਾਉ ॥

(ਪਰਮਾਤਮਾ ਨਾਲ ਮਿਲਾ ਸਕਣ ਵਾਲਾ ਜੇ) ਵੱਡੇ ਭਾਗਾਂ ਵਾਲਾ (ਗੁਰੂ-) ਸੰਤ ਮੈਨੂੰ ਮਿਲ ਪਏ, ਤਾਂ ਮੈਂ ਉਸ ਦੇ ਪੈਰੀਂ ਲੱਗਾਂ, ਮੈਂ ਉਸ ਅਗੇ ਬੇਨਤੀ ਕਰਾਂ (ਕਿ ਮੈਨੂੰ ਪਰਮਾਤਮਾ ਨਾਲ ਮਿਲਾ ਦੇ) ॥੧॥ ਰਹਾਉ ॥

ਮਨੁ ਅਰਪਉ ਧਨੁ ਰਾਖਉ ਆਗੈ ਮਨ ਕੀ ਮਤਿ ਮੋਹਿ ਸਗਲ ਤਿਆਗੀ ॥

ਮੈਂ ਆਪਣਾ ਮਨ ਉਸ ਦੇ ਹਵਾਲੇ ਕਰ ਦਿਆਂ, ਮੈਂ ਆਪਣਾ ਧਨ ਉਸ ਦੇ ਅੱਗੇ ਰੱਖ ਦਿਆਂ। (ਹੇ ਭੈਣ!) ਮੈਂ ਆਪਣੇ ਮਨ ਦੀ ਸਾਰੀ ਚਤੁਰਾਈ ਛੱਡ ਦਿੱਤੀ ਹੈ।

ਜੋ ਪ੍ਰਭ ਕੀ ਹਰਿ ਕਥਾ ਸੁਨਾਵੈ ਅਨਦਿਨੁ ਫਿਰਉ ਤਿਸੁ ਪਿਛੈ ਵਿਰਾਗੀ ॥੧॥

(ਹੇ ਭੈਣ!) ਜੇਹੜਾ (ਵਡਭਾਗੀ ਸੰਤ ਮੈਨੂੰ) ਪਰਮਾਤਮਾ ਦੀਆਂ ਸਿਫ਼ਤ-ਸਾਲਾਹ ਦੀਆਂ ਗੱਲਾਂ ਸੁਣਾਂਦਾ ਰਹੇ, ਮੈਂ ਹਰ ਵੇਲੇ ਉਸ ਦੇ ਪਿੱਛੇ ਪਿੱਛੇ ਪ੍ਰੇਮ ਵਿਚ ਕਮਲੀ ਹੋਈ ਫਿਰਦੀ ਰਹਾਂ ॥੧॥

ਪੂਰਬ ਕਰਮ ਅੰਕੁਰ ਜਬ ਪ੍ਰਗਟੇ ਭੇਟਿਓ ਪੁਰਖੁ ਰਸਿਕ ਬੈਰਾਗੀ ॥

ਪਹਿਲੇ ਜਨਮਾਂ ਵਿਚ ਕੀਤੇ ਭਲੇ ਕਰਮਾਂ ਦੇ ਸੰਸਕਾਰਾਂ ਦੇ ਅੰਗੂਰ ਜਿਸ ਜੀਵ-ਇਸਤ੍ਰੀ ਦੇ ਉੱਘੜ ਪਏ, ਉਸ ਨੂੰ ਉਹ ਸਰਬ-ਵਿਆਪਕ ਪ੍ਰਭੂ ਮਿਲ ਪਿਆ ਹੈ ਜੋ ਸਾਰੇ ਜੀਵਾਂ ਵਿਚ ਬੈਠਾ ਸਭ ਰਸ ਮਾਣਨ ਵਾਲਾ ਹੈ ਤੇ ਜੋ ਰਸਾਂ ਤੋਂ ਨਿਰਲੇਪ ਭੀ ਹੈ।

ਮਿਟਿਓ ਅੰਧੇਰੁ ਮਿਲਤ ਹਰਿ ਨਾਨਕ ਜਨਮ ਜਨਮ ਕੀ ਸੋਈ ਜਾਗੀ ॥੨॥੨॥੧੧੯॥

ਹੇ ਨਾਨਕ! (ਆਖ-) ਪਰਮਾਤਮਾ ਨੂੰ ਮਿਲਦਿਆਂ ਹੀ ਉਸ ਜੀਵ-ਇਸਤ੍ਰੀ ਦੇ ਅੰਦਰੋਂ ਮਾਇਆ ਦੇ ਮੋਹ ਦਾ ਹਨੇਰਾ ਦੂਰ ਹੋ ਜਾਂਦਾ ਹੈ, ਉਹ ਅਨੇਕਾਂ ਜਨਮਾਂ ਤੋਂ ਮਾਇਆ ਦੇ ਮੋਹ ਵਿਚ ਸੁੱਤੀ ਹੋਈ ਜਾਗ ਪੈਂਦੀ ਹੈ ॥੨॥੨॥੧੧੯॥

ਗਉੜੀ ਮਹਲਾ ੫ ॥

ਨਿਕਸੁ ਰੇ ਪੰਖੀ ਸਿਮਰਿ ਹਰਿ ਪਾਂਖ ॥

ਹੇ ਜੀਵ-ਪੰਛੀ! (ਮਾਇਆ ਦੇ ਮੋਹ ਦੇ ਆਲ੍ਹਣੇ ਵਿਚੋਂ ਬਾਹਰ) ਨਿਕਲ। ਪਰਮਾਤਮਾ ਦਾ ਸਿਮਰਨ ਕਰ। (ਪ੍ਰਭੂ ਦਾ ਸਿਮਰਨ) ਖੰਭ ਹਨ (ਇਹਨਾਂ ਖੰਭਾਂ ਦੀ ਸਹਾਇਤਾ ਨਾਲ ਹੀ ਤੂੰ ਮੋਹ ਦੇ ਆਲ੍ਹਣੇ ਵਿਚੋਂ ਬਾਹਰ ਉੱਡ ਕੇ ਜਾ ਸਕੇਂਗਾ)।

ਮਿਲਿ ਸਾਧੂ ਸਰਣਿ ਗਹੁ ਪੂਰਨ ਰਾਮ ਰਤਨੁ ਹੀਅਰੇ ਸੰਗਿ ਰਾਖੁ ॥੧॥ ਰਹਾਉ ॥

(ਹੇ ਭਾਈ!) ਗੁਰੂ ਨੂੰ ਮਿਲ ਕੇ ਪੂਰਨ-ਪ੍ਰਭੂ ਦਾ ਆਸਰਾ ਲੈ, ਪਰਮਾਤਮਾ ਦਾ ਨਾਮ-ਰਤਨ ਆਪਣੇ ਹਿਰਦੇ ਨਾਲ (ਸਾਂਭ ਕੇ) ਰੱਖ ॥੧॥ ਰਹਾਉ ॥

ਭ੍ਰਮ ਕੀ ਕੂਈ ਤ੍ਰਿਸਨਾ ਰਸ ਪੰਕਜ ਅਤਿ ਤੀਖੵਣ ਮੋਹ ਕੀ ਫਾਸ ॥

(ਹੇ ਭਾਈ! ਮਾਇਆ ਦੀ ਖ਼ਾਤਰ) ਭਟਕਣ ਦੀ ਖੂਹੀ ਹੈ, ਮਾਇਆ ਦੀ ਤ੍ਰਿਸ਼ਨਾ ਤੇ ਵਿਕਾਰਾਂ ਦੇ ਚਸਕੇ (ਉਸ ਖੂਹੀ ਵਿਚ) ਚਿੱਕੜ ਹੈ, (ਜੀਵਾਂ ਦੇ ਗਲ ਵਿਚ ਪਈ ਹੋਈ) ਮੋਹ ਦੀ ਫਾਹੀ ਬੜੀ ਪੱਕੀ (ਤ੍ਰਿੱਖੀ) ਹੈ।

ਕਾਟਨਹਾਰ ਜਗਤ ਗੁਰ ਗੋਬਿਦ ਚਰਨ ਕਮਲ ਤਾ ਕੇ ਕਰਹੁ ਨਿਵਾਸ ॥੧॥

ਇਸ ਫਾਹੀ ਨੂੰ ਕੱਟਣ-ਜੋਗਾ ਜਗਤ ਦਾ ਗੁਰੂ ਗੋਬਿੰਦ ਹੀ ਹੈ। (ਹੇ ਭਾਈ!) ਉਸ ਗੋਬਿੰਦ ਦੇ ਚਰਨ-ਕਮਲਾਂ ਵਿਚ ਨਿਵਾਸ ਕਰੀ ਰੱਖ ॥੧॥

ਕਰਿ ਕਿਰਪਾ ਗੋਬਿੰਦ ਪ੍ਰਭ ਪ੍ਰੀਤਮ ਦੀਨਾ ਨਾਥ ਸੁਨਹੁ ਅਰਦਾਸਿ ॥

ਹੇ ਗੋਬਿੰਦ! ਹੇ ਪ੍ਰੀਤਮ ਪ੍ਰਭੂ! ਹੇ ਗਰੀਬਾਂ ਦੇ ਮਾਲਕ! ਹੇ ਨਾਨਕ ਦੇ ਸੁਆਮੀ! ਮਿਹਰ ਕਰ, ਮੇਰੀ ਬੇਨਤੀ ਸੁਣ,

ਕਰੁ ਗਹਿ ਲੇਹੁ ਨਾਨਕ ਕੇ ਸੁਆਮੀ ਜੀਉ ਪਿੰਡੁ ਸਭੁ ਤੁਮਰੀ ਰਾਸਿ ॥੨॥੩॥੧੨੦॥

ਹੇ ਨਾਨਕ ਦੇ ਮਾਲਕ ਪ੍ਰਭੂ! ਮੇਰਾ ਹੱਥ ਫੜ ਲੈ (ਤੇ ਮੈਨੂੰ ਇਸ ਖੂਹੀ ਵਿਚੋਂ ਕੱਢ ਲੈ) ਮੇਰੀ ਇਹ ਜਿੰਦ ਤੇਰਾ ਦਿੱਤਾ ਹੋਇਆ ਸਰਮਾਇਆ ਹੈ, ਮੇਰਾ ਇਹ ਸਰੀਰ ਤੇਰੀ ਬਖ਼ਸ਼ੀ ਹੋਈ ਪੂੰਜੀ ਹੈ (ਇਸ ਰਾਸਿ-ਪੂੰਜੀ ਨੂੰ ਮੋਹ ਦੇ ਹੱਥੀਂ ਉਜੜਨ ਤੋਂ ਤੂੰ ਆਪ ਹੀ ਬਚਾ ਲੈ) ॥੨॥੩॥੧੨੦॥

ਗਉੜੀ ਮਹਲਾ ੫ ॥

ਹਰਿ ਪੇਖਨ ਕਉ ਸਿਮਰਤ ਮਨੁ ਮੇਰਾ ॥

(ਹੇ ਭੈਣ!) ਪ੍ਰਭੂ-ਪਤੀ ਦਾ ਦਰਸਨ ਕਰਨ ਵਾਸਤੇ ਮੇਰਾ ਮਨ ਉਸ ਦਾ ਸਿਮਰਨ ਕਰ ਰਿਹਾ ਹੈ।

ਆਸ ਪਿਆਸੀ ਚਿਤਵਉ ਦਿਨੁ ਰੈਨੀ ਹੈ ਕੋਈ ਸੰਤੁ ਮਿਲਾਵੈ ਨੇਰਾ ॥੧॥ ਰਹਾਉ ॥

ਉਸ ਦੇ ਦਰਸਨ ਦੀ ਆਸ ਨਾਲ ਵਿਆਕੁਲ ਹੋਈ ਮੈਂ ਦਿਨ ਰਾਤ ਉਸ ਦਾ ਨਾਮ ਚਿਤਾਰਦੀ ਰਹਿੰਦੀ ਹਾਂ। (ਹੇ ਭੈਣ! ਮੈਨੂੰ) ਕੋਈ ਐਸਾ ਸੰਤ (ਮਿਲ ਜਾਏ, ਜੇਹੜਾ ਮੈਨੂੰ ਉਸ ਪ੍ਰਭੂ-ਪਤੀ ਨਾਲ) ਨੇੜੇ ਹੀ ਮਿਲਾ ਦੇਵੇ ॥੧॥ ਰਹਾਉ ॥

ਸੇਵਾ ਕਰਉ ਦਾਸ ਦਾਸਨ ਕੀ ਅਨਿਕ ਭਾਂਤਿ ਤਿਸੁ ਕਰਉ ਨਿਹੋਰਾ ॥

(ਹੇ ਭੈਣ! ਜੇ ਉਹ ਗੁਰੂ-ਸੰਤ ਮਿਲ ਪਏ ਤਾਂ) ਮੈਂ ਉਸ ਦੇ ਦਾਸਾਂ ਦੀ ਸੇਵਾ ਕਰਾਂ, ਮੈਂ ਅਨੇਕਾਂ ਤਰੀਕਿਆਂ ਨਾਲ ਉਸ ਅੱਗੇ ਤਰਲੇ ਕਰਾਂ।

ਤੁਲਾ ਧਾਰਿ ਤੋਲੇ ਸੁਖ ਸਗਲੇ ਬਿਨੁ ਹਰਿ ਦਰਸ ਸਭੋ ਹੀ ਥੋਰਾ ॥੧॥

(ਹੇ ਭੈਣ!) ਤੱਕੜੀ ਉਤੇ ਰੱਖ ਕੇ ਮੈਂ (ਦੁਨੀਆ ਦੇ) ਸਾਰੇ ਸੁਖ ਤੋਲੇ ਹਨ, ਪ੍ਰਭੂ-ਪਤੀ ਦੇ ਦਰਸਨ ਤੋਂ ਬਿਨਾ ਇਹ ਸਾਰੇ ਹੀ ਸੁਖ (ਦਰਸਨ ਦੇ ਸੁਖ ਨਾਲੋਂ) ਹੌਲੇ ਹਨ ॥੧॥

ਸੰਤ ਪ੍ਰਸਾਦਿ ਗਾਏ ਗੁਨ ਸਾਗਰ ਜਨਮ ਜਨਮ ਕੋ ਜਾਤ ਬਹੋਰਾ ॥

ਜੇਹੜਾ ਮਨੁੱਖ ਗੁਰੂ ਦੀ ਕਿਰਪਾ ਨਾਲ ਗੁਣਾਂ ਦੇ ਸਮੁੰਦਰ ਪਰਮਾਤਮਾ ਦੇ ਗੁਣ ਗਾਂਦਾ ਹੈ (ਗੁਰੂ ਪਰਮੇਸਰ ਉਸ ਨੂੰ) ਅਨੇਕਾਂ ਜਨਮਾਂ ਦੇ ਭਟਕਦੇ ਨੂੰ (ਜਨਮ ਮਰਨ ਦੇ ਗੇੜ ਵਿਚੋਂ) ਮੋੜ ਲਿਆਉਂਦਾ ਹੈ।

ਆਨਦ ਸੂਖ ਭੇਟਤ ਹਰਿ ਨਾਨਕ ਜਨਮੁ ਕ੍ਰਿਤਾਰਥੁ ਸਫਲੁ ਸਵੇਰਾ ॥੨॥੪॥੧੨੧॥

ਹੇ ਨਾਨਕ! ਪਰਮਾਤਮਾ ਨੂੰ ਮਿਲਿਆਂ ਬੇਅੰਤ ਸੁਖ ਆਨੰਦ ਪ੍ਰਾਪਤ ਹੋ ਜਾਂਦੇ ਹਨ, ਮਨੁੱਖਾ ਜਨਮ ਦਾ ਮਨੋਰਥ ਪੂਰਾ ਹੋ ਜਾਂਦਾ ਹੈ ਜਨਮ ਵੇਲੇ-ਸਿਰ (ਇਸੇ ਜਨਮ ਵਿਚ) ਸਫਲ ਹੋ ਜਾਂਦਾ ਹੈ ॥੨॥੪॥੧੨੧॥

ਰਾਗੁ ਗਉੜੀ ਪੂਰਬੀ ਮਹਲਾ ੫ ॥

ਰਾਗ ਗਉੜੀ-ਪੂਰਬੀ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ।

ੴ ਸਤਿਗੁਰ ਪ੍ਰਸਾਦਿ ॥

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਕਿਨ ਬਿਧਿ ਮਿਲੈ ਗੁਸਾਈ ਮੇਰੇ ਰਾਮ ਰਾਇ ॥

ਹੇ ਮੇਰੇ ਪ੍ਰਭੂ ਪਾਤਿਸ਼ਾਹ! ਮੈਨੂੰ ਧਰਤੀ ਦਾ ਖਸਮ-ਪ੍ਰਭੂ ਕਿਨ੍ਹਾਂ ਤਰੀਕਿਆਂ ਨਾਲ ਮਿਲ ਸਕੇ?

ਕੋਈ ਐਸਾ ਸੰਤੁ ਸਹਜ ਸੁਖਦਾਤਾ ਮੋਹਿ ਮਾਰਗੁ ਦੇਇ ਬਤਾਈ ॥੧॥ ਰਹਾਉ ॥

ਆਤਮਕ ਅਡੋਲਤਾ ਦਾ ਆਨੰਦ ਦੇਣ ਵਾਲਾ ਕੋਈ ਇਹੋ ਜਿਹਾ ਸੰਤ ਮੈਨੂੰ ਮਿਲ ਪਏ, ਜੇਹੜਾ ਮੈਨੂੰ ਰਸਤਾ ਦੱਸ ਦੇਵੇ ॥੧॥ ਰਹਾਉ ॥


ਸੂਚੀ (1 - 1430)
ਜਪੁ ਅੰਗ: 1 - 8
ਸੋ ਦਰੁ ਅੰਗ: 8 - 10
ਸੋ ਪੁਰਖੁ ਅੰਗ: 10 - 12
ਸੋਹਿਲਾ ਅੰਗ: 12 - 13
ਸਿਰੀ ਰਾਗੁ ਅੰਗ: 14 - 93
ਰਾਗੁ ਮਾਝ ਅੰਗ: 94 - 150
ਰਾਗੁ ਗਉੜੀ ਅੰਗ: 151 - 346
ਰਾਗੁ ਆਸਾ ਅੰਗ: 347 - 488
ਰਾਗੁ ਗੂਜਰੀ ਅੰਗ: 489 - 526
ਰਾਗੁ ਦੇਵਗੰਧਾਰੀ ਅੰਗ: 527 - 536
ਰਾਗੁ ਬਿਹਾਗੜਾ ਅੰਗ: 537 - 556
ਰਾਗੁ ਵਡਹੰਸੁ ਅੰਗ: 557 - 594
ਰਾਗੁ ਸੋਰਠਿ ਅੰਗ: 595 - 659
ਰਾਗੁ ਧਨਾਸਰੀ ਅੰਗ: 660 - 695
ਰਾਗੁ ਜੈਤਸਰੀ ਅੰਗ: 696 - 710
ਰਾਗੁ ਟੋਡੀ ਅੰਗ: 711 - 718
ਰਾਗੁ ਬੈਰਾੜੀ ਅੰਗ: 719 - 720
ਰਾਗੁ ਤਿਲੰਗ ਅੰਗ: 721 - 727
ਰਾਗੁ ਸੂਹੀ ਅੰਗ: 728 - 794
ਰਾਗੁ ਬਿਲਾਵਲੁ ਅੰਗ: 795 - 858
ਰਾਗੁ ਗੋਂਡ ਅੰਗ: 859 - 875
ਰਾਗੁ ਰਾਮਕਲੀ ਅੰਗ: 876 - 974
ਰਾਗੁ ਨਟ ਨਾਰਾਇਨ ਅੰਗ: 975 - 983
ਰਾਗੁ ਮਾਲੀ ਗਉੜਾ ਅੰਗ: 984 - 988
ਰਾਗੁ ਮਾਰੂ ਅੰਗ: 989 - 1106
ਰਾਗੁ ਤੁਖਾਰੀ ਅੰਗ: 1107 - 1117
ਰਾਗੁ ਕੇਦਾਰਾ ਅੰਗ: 1118 - 1124
ਰਾਗੁ ਭੈਰਉ ਅੰਗ: 1125 - 1167
ਰਾਗੁ ਬਸੰਤੁ ਅੰਗ: 1168 - 1196
ਰਾਗੁ ਸਾਰੰਗ ਅੰਗ: 1197 - 1253
ਰਾਗੁ ਮਲਾਰ ਅੰਗ: 1254 - 1293
ਰਾਗੁ ਕਾਨੜਾ ਅੰਗ: 1294 - 1318
ਰਾਗੁ ਕਲਿਆਨ ਅੰਗ: 1319 - 1326
ਰਾਗੁ ਪ੍ਰਭਾਤੀ ਅੰਗ: 1327 - 1351
ਰਾਗੁ ਜੈਜਾਵੰਤੀ ਅੰਗ: 1352 - 1359
ਸਲੋਕ ਸਹਸਕ੍ਰਿਤੀ ਅੰਗ: 1353 - 1360
ਗਾਥਾ ਮਹਲਾ ੫ ਅੰਗ: 1360 - 1361
ਫੁਨਹੇ ਮਹਲਾ ੫ ਅੰਗ: 1361 - 1663
ਚਉਬੋਲੇ ਮਹਲਾ ੫ ਅੰਗ: 1363 - 1364
ਸਲੋਕੁ ਭਗਤ ਕਬੀਰ ਜੀਉ ਕੇ ਅੰਗ: 1364 - 1377
ਸਲੋਕੁ ਸੇਖ ਫਰੀਦ ਕੇ ਅੰਗ: 1377 - 1385
ਸਵਈਏ ਸ੍ਰੀ ਮੁਖਬਾਕ ਮਹਲਾ ੫ ਅੰਗ: 1385 - 1389
ਸਵਈਏ ਮਹਲੇ ਪਹਿਲੇ ਕੇ ਅੰਗ: 1389 - 1390
ਸਵਈਏ ਮਹਲੇ ਦੂਜੇ ਕੇ ਅੰਗ: 1391 - 1392
ਸਵਈਏ ਮਹਲੇ ਤੀਜੇ ਕੇ ਅੰਗ: 1392 - 1396
ਸਵਈਏ ਮਹਲੇ ਚਉਥੇ ਕੇ ਅੰਗ: 1396 - 1406
ਸਵਈਏ ਮਹਲੇ ਪੰਜਵੇ ਕੇ ਅੰਗ: 1406 - 1409
ਸਲੋਕੁ ਵਾਰਾ ਤੇ ਵਧੀਕ ਅੰਗ: 1410 - 1426
ਸਲੋਕੁ ਮਹਲਾ ੯ ਅੰਗ: 1426 - 1429
ਮੁੰਦਾਵਣੀ ਮਹਲਾ ੫ ਅੰਗ: 1429 - 1429
ਰਾਗਮਾਲਾ ਅੰਗ: 1430 - 1430
Flag Counter