ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ

ਅੰਗ - 205


ਅੰਤਰਿ ਅਲਖੁ ਨ ਜਾਈ ਲਖਿਆ ਵਿਚਿ ਪੜਦਾ ਹਉਮੈ ਪਾਈ ॥

(ਹਰੇਕ ਜੀਵ ਦੇ) ਅੰਦਰ ਅਦ੍ਰਿਸ਼ਟ ਪ੍ਰਭੂ ਵੱਸਦਾ ਹੈ, ਪਰ (ਜੀਵ ਨੂੰ) ਇਹ ਸਮਝ ਨਹੀਂ ਆ ਸਕਦੀ, ਕਿਉਂਕਿ (ਜੀਵ ਦੇ ਅੰਦਰ) ਹਉਮੈ ਦਾ ਪਰਦਾ ਪਿਆ ਹੋਇਆ ਹੈ।

ਮਾਇਆ ਮੋਹਿ ਸਭੋ ਜਗੁ ਸੋਇਆ ਇਹੁ ਭਰਮੁ ਕਹਹੁ ਕਿਉ ਜਾਈ ॥੧॥

ਸਾਰਾ ਜਗਤ ਹੀ ਮਾਇਆ ਦੇ ਮੋਹ ਵਿਚ ਸੁੱਤਾ ਪਿਆ ਹੈ। (ਹੇ ਭਾਈ!) ਦੱਸ, (ਜੀਵ ਦੀ) ਇਹ ਭਟਕਣਾ ਕਿਵੇਂ ਦੂਰ ਹੋਵੇ? ॥੧॥

ਏਕਾ ਸੰਗਤਿ ਇਕਤੁ ਗ੍ਰਿਹਿ ਬਸਤੇ ਮਿਲਿ ਬਾਤ ਨ ਕਰਤੇ ਭਾਈ ॥

(ਹੇ ਭਾਈ! ਆਤਮਾ ਤੇ ਪਰਮਾਤਮਾ ਦੀ) ਇਕੋ ਹੀ ਸੰਗਤਿ ਹੈ, ਦੋਵੇਂ ਇਕੋ ਹੀ (ਹਿਰਦੇ-) ਘਰ ਵਿਚ ਵੱਸਦੇ ਹਨ, ਪਰ (ਆਪੋ ਵਿਚ) ਮਿਲ ਕੇ (ਕਦੇ) ਗੱਲ ਨਹੀਂ ਕਰਦੇ।

ਏਕ ਬਸਤੁ ਬਿਨੁ ਪੰਚ ਦੁਹੇਲੇ ਓਹ ਬਸਤੁ ਅਗੋਚਰ ਠਾਈ ॥੨॥

ਇਕ (ਨਾਮ) ਪਦਾਰਥ ਤੋਂ ਬਿਨਾ (ਜੀਵ ਦੇ) ਪੰਜੇ ਗਿਆਨ-ਇੰਦ੍ਰੇ ਦੁੱਖੀ ਰਹਿੰਦੇ ਹਨ। ਉਹ (ਨਾਮ) ਪਦਾਰਥ ਅਜੇਹੇ ਥਾਂ ਵਿਚ ਹੈ, ਜਿਥੇ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ॥੨॥

ਜਿਸ ਕਾ ਗ੍ਰਿਹੁ ਤਿਨਿ ਦੀਆ ਤਾਲਾ ਕੁੰਜੀ ਗੁਰ ਸਉਪਾਈ ॥

(ਹੇ ਭਾਈ!) ਜਿਸ ਹਰੀ ਦਾ ਇਹ ਬਣਾਇਆ ਹੋਇਆ (ਸਰੀਰ-) ਘਰ ਹੈ, ਉਸ ਨੇ ਹੀ (ਮੋਹ ਦਾ) ਜੰਦ੍ਰਾ ਮਾਰਿਆ ਹੋਇਆ ਹੈ, ਤੇ ਕੁੰਜੀ ਗੁਰੂ ਨੂੰ ਸੌਂਪ ਦਿੱਤੀ ਹੈ।

ਅਨਿਕ ਉਪਾਵ ਕਰੇ ਨਹੀ ਪਾਵੈ ਬਿਨੁ ਸਤਿਗੁਰ ਸਰਣਾਈ ॥੩॥

ਗੁਰੂ ਦੀ ਸਰਨ ਪੈਣ ਤੋਂ ਬਿਨਾ ਜੀਵ ਹੋਰ ਹੋਰ ਅਨੇਕਾਂ ਹੀਲੇ ਕਰਦਾ ਹੈ, (ਪਰ ਉਹਨਾਂ ਹੀਲਿਆਂ ਨਾਲ ਪਰਮਾਤਮਾ ਨੂੰ) ਲੱਭ ਨਹੀਂ ਸਕਦਾ ॥੩॥

ਜਿਨ ਕੇ ਬੰਧਨ ਕਾਟੇ ਸਤਿਗੁਰ ਤਿਨ ਸਾਧਸੰਗਤਿ ਲਿਵ ਲਾਈ ॥

ਹੇ ਸਤਿਗੁਰੂ! ਜਿਨ੍ਹਾਂ ਦੇ (ਮਾਇਆ ਦੇ) ਬੰਧਨ ਤੂੰ ਕੱਟ ਦਿੱਤੇ, ਉਹਨਾਂ ਨੇ ਸਾਧ ਸੰਗਤਿ ਵਿਚ ਟਿਕ ਕੇ (ਪ੍ਰਭੂ ਨਾਲ) ਪ੍ਰੀਤਿ ਬਣਾਈ।

ਪੰਚ ਜਨਾ ਮਿਲਿ ਮੰਗਲੁ ਗਾਇਆ ਹਰਿ ਨਾਨਕ ਭੇਦੁ ਨ ਭਾਈ ॥੪॥

ਹੇ ਨਾਨਕ! (ਆਖ-) ਉਹਨਾਂ ਦੇ ਪੰਜੇ ਗਿਆਨ-ਇੰਦ੍ਰਿਆਂ ਨੇ ਮਿਲ ਕੇ ਸਿਫ਼ਤ-ਸਾਲਾਹ ਦਾ ਗੀਤ ਗਾਇਆ। ਹੇ ਭਾਈ! ਉਹਨਾਂ ਵਿਚ ਤੇ ਹਰੀ ਵਿਚ ਕੋਈ ਵਿੱਥ ਨਾਹ ਰਹਿ ਗਈ ॥੪॥

ਮੇਰੇ ਰਾਮ ਰਾਇ ਇਨ ਬਿਧਿ ਮਿਲੈ ਗੁਸਾਈ ॥

ਹੇ ਮੇਰੇ ਪ੍ਰਭੂ ਪਾਤਿਸ਼ਾਹ! ਇਹਨਾਂ ਤਰੀਕਿਆਂ ਨਾਲ ਧਰਤੀ ਦਾ ਖਸਮ-ਪਰਮਾਤਮਾ ਮਿਲਦਾ ਹੈ।

ਸਹਜੁ ਭਇਆ ਭ੍ਰਮੁ ਖਿਨ ਮਹਿ ਨਾਠਾ ਮਿਲਿ ਜੋਤੀ ਜੋਤਿ ਸਮਾਈ ॥੧॥ ਰਹਾਉ ਦੂਜਾ ॥੧॥੧੨੨॥

ਜਿਸ ਮਨੁੱਖ ਨੂੰ ਆਤਮਕ ਅਡੋਲਤਾ ਪ੍ਰਾਪਤ ਹੋ ਗਈ ਹੈ, ਉਸ ਦੀ (ਮਾਇਆ ਦੀ ਖ਼ਾਤਰ) ਭਟਕਣਾ ਇਕ ਖਿਨ ਵਿਚ ਦੂਰ ਹੋ ਗਈ। ਉਸ ਦੀ ਜੋਤਿ ਪ੍ਰਭੂ ਵਿਚ ਮਿਲ ਕੇ ਪ੍ਰਭੂ ਵਿਚ ਲੀਨ ਹੋ ਗਈ ॥੧॥ਰਹਾਉ ਦੂਜਾ॥੧॥੧੨੨॥

ਗਉੜੀ ਮਹਲਾ ੫ ॥

ਐਸੋ ਪਰਚਉ ਪਾਇਓ ॥

(ਪਰਮਾਤਮਾ ਨਾਲ ਮੇਰੀ) ਇਹੋ ਜਿਹੀ ਸਾਂਝ ਬਣ ਗਈ,

ਕਰੀ ਕ੍ਰਿਪਾ ਦਇਆਲ ਬੀਠੁਲੈ ਸਤਿਗੁਰ ਮੁਝਹਿ ਬਤਾਇਓ ॥੧॥ ਰਹਾਉ ॥

ਕਿ ਉਸ ਮਾਇਆ ਦੇ ਪ੍ਰਭਾਵ ਤੋਂ ਪਰੇ ਟਿਕੇ ਹੋਏ ਦਿਆਲ ਪ੍ਰਭੂ ਨੇ ਮੇਰੇ ਉਤੇ ਕਿਰਪਾ ਕੀਤੀ ਤੇ ਮੈਨੂੰ ਗੁਰੂ ਦਾ ਪਤਾ ਦੱਸ ਦਿੱਤਾ ॥੧॥ ਰਹਾਉ ॥

ਜਤ ਕਤ ਦੇਖਉ ਤਤ ਤਤ ਤੁਮ ਹੀ ਮੋਹਿ ਇਹੁ ਬਿਸੁਆਸੁ ਹੋਇ ਆਇਓ ॥

(ਗੁਰੂ ਦੀ ਸਹਾਇਤਾ ਨਾਲ ਹੁਣ) ਮੈਨੂੰ ਇਹ ਨਿਸ਼ਚਾ ਬਣ ਗਿਆ ਹੈ ਕਿ ਮੈਂ ਜਿਧਰ ਵੇਖਦਾ ਹਾਂ, ਹੇ ਪ੍ਰਭੂ! ਮੈਨੂੰ ਤੂੰ ਹੀ ਤੂੰ ਦਿੱਸਦਾ ਹੈਂ।

ਕੈ ਪਹਿ ਕਰਉ ਅਰਦਾਸਿ ਬੇਨਤੀ ਜਉ ਸੁਨਤੋ ਹੈ ਰਘੁਰਾਇਓ ॥੧॥

(ਹੇ ਭਾਈ! ਮੈਨੂੰ ਯਕੀਨ ਹੋ ਗਿਆ ਹੈ ਕਿ) ਜਦੋਂ ਪਰਮਾਤਮਾ ਆਪ (ਜੀਵਾਂ ਦੀ ਅਰਦਾਸ ਬੇਨਤੀ) ਸੁਣਦਾ ਹੈ ਤਾਂ ਮੈਂ (ਉਸ ਤੋਂ ਬਿਨਾ ਹੋਰ) ਕਿਸ ਦੇ ਪਾਸ ਅਰਜ਼ੋਈ ਕਰਾਂ ਬੇਨਤੀ ਕਰਾਂ? ॥੧॥

ਲਹਿਓ ਸਹਸਾ ਬੰਧਨ ਗੁਰਿ ਤੋਰੇ ਤਾਂ ਸਦਾ ਸਹਜ ਸੁਖੁ ਪਾਇਓ ॥

(ਹੇ ਭਾਈ!) ਗੁਰੂ ਨੇ (ਜਿਸ ਮਨੁੱਖ ਦੇ ਮਾਇਆ ਦੇ) ਬੰਧਨ ਤੋੜ ਦਿੱਤੇ, ਉਸ ਦਾ ਸਾਰਾ ਸਹਮ-ਫ਼ਿਕਰ ਦੂਰ ਹੋ ਗਿਆ, ਤਦੋਂ ਉਸ ਨੇ ਸਦਾ ਲਈ ਆਤਮਕ ਅਡੋਲਤਾ ਦਾ ਆਨੰਦ ਪ੍ਰਾਪਤ ਕਰ ਲਿਆ।

ਹੋਣਾ ਸਾ ਸੋਈ ਫੁਨਿ ਹੋਸੀ ਸੁਖੁ ਦੁਖੁ ਕਹਾ ਦਿਖਾਇਓ ॥੨॥

(ਉਸ ਨੂੰ ਯਕੀਨ ਬਣ ਗਿਆ ਕਿ ਪ੍ਰਭੂ ਦੀ ਰਜ਼ਾ ਅਨੁਸਾਰ) ਜੋ ਕੁਝ ਵਾਪਰਨਾ ਸੀ ਉਹੀ ਵਰਤੇਗਾ (ਉਸ ਦੇ ਹੁਕਮ ਤੋਂ ਬਿਨਾ) ਕੋਈ ਸੁਖ ਜਾਂ ਕੋਈ ਦੁੱਖ ਕਿਤੇ ਭੀ ਵਿਖਾਲੀ ਨਹੀਂ ਦੇ ਸਕਦਾ ॥੨॥

ਖੰਡ ਬ੍ਰਹਮੰਡ ਕਾ ਏਕੋ ਠਾਣਾ ਗੁਰਿ ਪਰਦਾ ਖੋਲਿ ਦਿਖਾਇਓ ॥

(ਹੇ ਭਾਈ!) ਗੁਰੂ ਨੇ (ਜਿਸ ਮਨੁੱਖ ਦੇ ਅੰਦਰੋਂ ਹਉਮੈ ਦਾ) ਪਰਦਾ ਖੋਲ੍ਹ ਕੇ ਪਰਮਾਤਮਾ ਦਾ ਦਰਸਨ ਕਰਾ ਦਿੱਤਾ, ਉਸ ਨੂੰ ਪਰਮਾਤਮਾ ਹੀ ਸਾਰੇ ਖੰਡਾਂ ਬ੍ਰਹਮੰਡਾਂ ਦਾ ਇਕੋ ਟਿਕਾਣਾ ਦਿੱਸਦਾ ਹੈ।

ਨਉ ਨਿਧਿ ਨਾਮੁ ਨਿਧਾਨੁ ਇਕ ਠਾਈ ਤਉ ਬਾਹਰਿ ਕੈਠੈ ਜਾਇਓ ॥੩॥

ਜਿਸ ਮਨੁੱਖ ਦੇ ਹਿਰਦੇ ਵਿਚ ਹੀ (ਗੁਰੂ ਦੀ ਕਿਰਪਾ ਨਾਲ) ਜਗਤ ਦੇ ਨੌ ਹੀ ਖ਼ਜ਼ਾਨਿਆਂ ਦਾ ਰੂਪ ਪ੍ਰਭੂ-ਨਾਮ-ਖ਼ਜ਼ਾਨਾ ਆ ਵੱਸੇ, ਉਸ ਨੂੰ ਕਿਤੇ ਬਾਹਰ ਭਟਕਣ ਦੀ ਲੋੜ ਨਹੀਂ ਰਹਿੰਦੀ ॥੩॥

ਏਕੈ ਕਨਿਕ ਅਨਿਕ ਭਾਤਿ ਸਾਜੀ ਬਹੁ ਪਰਕਾਰ ਰਚਾਇਓ ॥

(ਹੇ ਭਾਈ! ਜਿਵੇਂ) ਇੱਕ ਸੋਨੇ ਤੋਂ ਸੁਨਿਆਰੇ ਨੇ ਗਹਣਿਆਂ ਦੀ ਅਨੇਕਾਂ ਕਿਸਮਾਂ ਦੀ ਬਣਤਰ ਬਣਾ ਦਿੱਤੀ, ਤਿਵੇਂ ਪਰਮਾਤਮਾ ਨੇ ਕਈ ਕਿਸਮਾਂ ਦੀ ਇਹ ਜਗਤ-ਰਚਨਾ ਰਚ ਦਿੱਤੀ ਹੈ।

ਕਹੁ ਨਾਨਕ ਭਰਮੁ ਗੁਰਿ ਖੋਈ ਹੈ ਇਵ ਤਤੈ ਤਤੁ ਮਿਲਾਇਓ ॥੪॥੨॥੧੨੩॥

ਨਾਨਕ ਆਖਦਾ ਹੈ- ਗੁਰੂ ਨੇ ਜਿਸ ਮਨੁੱਖ ਦਾ ਭਰਮ-ਭੁਲੇਖਾ ਦੂਰ ਕਰ ਦਿੱਤਾ, ਉਸ ਨੂੰ ਉਸੇ ਤਰ੍ਹਾਂ ਹਰੇਕ ਤੱਤ (ਮੂਲ-) ਤੱਤ (ਪ੍ਰਭੂ) ਵਿਚ ਮਿਲਦਾ ਦਿੱਸਦਾ ਹੈ (ਜਿਵੇਂ ਅਨੇਕਾਂ ਰੂਪਾਂ ਦੇ ਗਹਣੇ ਮੁੜ ਸੋਨੇ ਵਿਚ ਹੀ ਮਿਲ ਜਾਂਦੇ ਹਨ) ॥੪॥੨॥੧੨੩॥

ਗਉੜੀ ਮਹਲਾ ੫ ॥

ਅਉਧ ਘਟੈ ਦਿਨਸੁ ਰੈਨਾਰੇ ॥

ਹੇ ਭਾਈ! (ਤੇਰੀ) ਉਮਰ (ਇਕ ਇਕ) ਦਿਨ (ਇਕ ਇਕ) ਰਾਤ ਕਰ ਕੇ ਘਟਦੀ ਜਾ ਰਹੀ ਹੈ।

ਮਨ ਗੁਰ ਮਿਲਿ ਕਾਜ ਸਵਾਰੇ ॥੧॥ ਰਹਾਉ ॥

ਹੇ ਮਨ! (ਜਿਸ ਕੰਮ ਲਈ ਤੂੰ ਜਗਤ ਵਿਚ ਆਇਆ ਹੈਂ, ਆਪਣੇ ਉਸ) ਕੰਮ ਨੂੰ ਗੁਰੂ ਨੂੰ ਮਿਲ ਕੇ ਸਿਰੇ ਚਾੜ੍ਹ ॥੧॥ ਰਹਾਉ ॥

ਕਰਉ ਬੇਨੰਤੀ ਸੁਨਹੁ ਮੇਰੇ ਮੀਤਾ ਸੰਤ ਟਹਲ ਕੀ ਬੇਲਾ ॥

ਹੇ ਮੇਰੇ ਮਿੱਤਰ! ਸੁਣ, ਮੈਂ (ਤੇਰੇ ਅੱਗੇ) ਬੇਨਤੀ ਕਰਦਾ ਹਾਂ (ਇਹ ਮਨੁੱਖਾ ਜਨਮ) ਸੰਤਾਂ ਦੀ ਟਹਲ ਕਰਨ ਦਾ ਸਮਾ ਹੈ।

ਈਹਾ ਖਾਟਿ ਚਲਹੁ ਹਰਿ ਲਾਹਾ ਆਗੈ ਬਸਨੁ ਸੁਹੇਲਾ ॥੧॥

ਇਥੋਂ ਹਰਿ-ਨਾਮ ਦਾ ਲਾਭ ਖੱਟ ਕੇ ਤੁਰੋ, ਪਰਲੋਕ ਵਿਚ ਸੌਖਾ ਵਾਸ ਪ੍ਰਾਪਤ ਹੋਵੇਗਾ ॥੧॥

ਇਹੁ ਸੰਸਾਰੁ ਬਿਕਾਰੁ ਸਹਸੇ ਮਹਿ ਤਰਿਓ ਬ੍ਰਹਮ ਗਿਆਨੀ ॥

(ਹੇ ਭਾਈ!) ਇਹ ਜਗਤ ਵਿਕਾਰ-ਰੂਪ ਬਣਿਆ ਪਿਆ ਹੈ (ਵਿਕਾਰਾਂ ਨਾਲ ਭਰਪੂਰ ਹੈ, ਵਿਕਾਰਾਂ ਵਿਚ ਫਸ ਕੇ ਜੀਵ) ਚਿੰਤਾ-ਫ਼ਿਕਰਾਂ ਵਿਚ (ਡੁੱਬੇ ਰਹਿੰਦੇ ਹਨ)। ਜਿਸ ਮਨੁੱਖ ਨੇ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲਈ ਹੈ, ਉਹ (ਇਸ ਸੰਸਾਰ-ਸਮੁੰਦਰ ਵਿਚੋਂ) ਪਾਰ ਲੰਘ ਜਾਂਦਾ ਹੈ।

ਜਿਸਹਿ ਜਗਾਇ ਪੀਆਏ ਹਰਿ ਰਸੁ ਅਕਥ ਕਥਾ ਤਿਨਿ ਜਾਨੀ ॥੨॥

ਜਿਸ ਮਨੁੱਖ ਨੂੰ (ਪਰਮਾਤਮਾ ਵਿਕਾਰਾਂ ਦੀ ਨੀਂਦ ਵਿਚੋਂ) ਸੁਚੇਤ ਕਰਦਾ ਹੈ, ਉਸ ਨੂੰ ਆਪਣਾ ਹਰਿ-ਨਾਮ-ਰਸ ਪਿਲਾਂਦਾ ਹੈ। ਉਸ ਮਨੁੱਖ ਨੇ ਫਿਰ ਉਸ ਪਰਮਾਤਮਾ ਦੀ ਸਿਫ਼ਤ-ਸਾਲਾਹ ਨਾਲ ਡੂੰਘੀ ਸਾਂਝ ਪਾ ਲਈ ਹੈ ਜਿਸ ਦਾ ਮੁਕੰਮਲ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ ॥੨॥

ਜਾ ਕਉ ਆਏ ਸੋਈ ਵਿਹਾਝਹੁ ਹਰਿ ਗੁਰ ਤੇ ਮਨਹਿ ਬਸੇਰਾ ॥

ਹੇ ਭਾਈ! ਜਿਸ (ਨਾਮ-ਪਦਾਰਥ ਦੇ ਖ਼ਰੀਦਣ) ਵਾਸਤੇ (ਜਗਤ ਵਿਚ) ਆਏ ਹੋ, ਉਹ ਸੌਦਾ ਖ਼ਰੀਦੋ।

ਨਿਜ ਘਰਿ ਮਹਲੁ ਪਾਵਹੁ ਸੁਖ ਸਹਜੇ ਬਹੁਰਿ ਨ ਹੋਇਗੋ ਫੇਰਾ ॥੩॥

ਗੁਰੂ ਦੀ ਕਿਰਪਾ ਨਾਲ ਹੀ ਪਰਮਾਤਮਾ ਦਾ ਵਾਸ ਮਨ ਵਿਚ ਹੋ ਸਕਦਾ ਹੈ। ਹੇ ਭਾਈ! (ਗੁਰੂ ਦੀ ਸਰਨ ਪੈ ਕੇ) ਆਤਮਕ ਅਡੋਲਤਾ ਦੇ ਆਨੰਦ ਵਿਚ ਟਿਕ ਕੇ ਆਪਣਾ ਹਿਰਦੇ-ਘਰ ਵਿਚ ਪਰਮਾਤਮਾ ਦਾ ਟਿਕਾਣਾ ਲੱਭੋ। ਇਸ ਤਰ੍ਹਾਂ ਮੁੜ ਜਨਮ ਮਰਨ ਦਾ ਗੇੜ ਨਹੀਂ ਮਿਲੇਗਾ ॥੩॥

ਅੰਤਰਜਾਮੀ ਪੁਰਖ ਬਿਧਾਤੇ ਸਰਧਾ ਮਨ ਕੀ ਪੂਰੇ ॥

ਹੇ ਅੰਤਰਜਾਮੀ ਸਰਬ-ਵਿਆਪਕ ਕਰਤਾਰ! ਮੇਰੇ ਮਨ ਦੀ ਸਰਧਾ ਪੂਰੀ ਕਰ।

ਨਾਨਕੁ ਦਾਸੁ ਇਹੀ ਸੁਖੁ ਮਾਗੈ ਮੋ ਕਉ ਕਰਿ ਸੰਤਨ ਕੀ ਧੂਰੇ ॥੪॥੩॥੧੨੪॥

ਤੇਰਾ ਦਾਸ ਨਾਨਕ ਤੈਥੋਂ ਇਹੀ ਸੁਖ ਮੰਗਦਾ ਹੈ-ਮੈਨੂੰ ਸੰਤ ਜਨਾਂ ਦੇ ਚਰਨਾਂ ਦੀ ਧੂੜ ਬਣਾ ਦੇ ॥੪॥੩॥੧੨੪॥

ਗਉੜੀ ਮਹਲਾ ੫ ॥

ਰਾਖੁ ਪਿਤਾ ਪ੍ਰਭ ਮੇਰੇ ॥

ਹੇ ਮੇਰੇ ਮਿੱਤਰ ਪ੍ਰਭੂ! ਮੈਨੂੰ ਗੁਣ-ਹੀਨ ਨੂੰ ਬਚਾ ਲੈ।

ਮੋਹਿ ਨਿਰਗੁਨੁ ਸਭ ਗੁਨ ਤੇਰੇ ॥੧॥ ਰਹਾਉ ॥

ਸਾਰੇ ਗੁਣ ਤੇਰੇ (ਵੱਸ ਵਿਚ ਹਨ, ਜਿਸ ਤੇ ਮਿਹਰ ਕਰੇਂ, ਉਸੇ ਨੂੰ ਮਿਲਦੇ ਹਨ। ਮੈਨੂੰ ਭੀ ਆਪਣੇ ਗੁਣ ਬਖ਼ਸ਼ ਤੇ ਅਉਗਣਾਂ ਤੋਂ ਬਚਾ ਲੈ) ॥੧॥ ਰਹਾਉ ॥

ਪੰਚ ਬਿਖਾਦੀ ਏਕੁ ਗਰੀਬਾ ਰਾਖਹੁ ਰਾਖਨਹਾਰੇ ॥

ਹੇ ਸਹਾਇਤਾ ਕਰਨ ਦੇ ਸਮਰੱਥ ਪ੍ਰਭੂ! ਮੈਂ ਗਰੀਬ ਇਕੱਲਾ ਹਾਂ ਤੇ ਮੇਰੇ ਵੈਰੀ ਕਾਮ ਆਦਿਕ ਪੰਜ ਹਨ।

ਖੇਦੁ ਕਰਹਿ ਅਰੁ ਬਹੁਤੁ ਸੰਤਾਵਹਿ ਆਇਓ ਸਰਨਿ ਤੁਹਾਰੇ ॥੧॥

ਮੇਰੀ ਸਹਾਇਤਾ ਕਰ, ਮੈਂ ਤੇਰੀ ਸਰਨ ਆਇਆ ਹਾਂ। ਇਹ ਪੰਜੇ ਮੈਨੂੰ ਦੁੱਖ ਦੇਂਦੇ ਹਨ ਤੇ ਬਹੁਤ ਸਤਾਂਦੇ ਹਨ ॥੧॥


ਸੂਚੀ (1 - 1430)
ਜਪੁ ਅੰਗ: 1 - 8
ਸੋ ਦਰੁ ਅੰਗ: 8 - 10
ਸੋ ਪੁਰਖੁ ਅੰਗ: 10 - 12
ਸੋਹਿਲਾ ਅੰਗ: 12 - 13
ਸਿਰੀ ਰਾਗੁ ਅੰਗ: 14 - 93
ਰਾਗੁ ਮਾਝ ਅੰਗ: 94 - 150
ਰਾਗੁ ਗਉੜੀ ਅੰਗ: 151 - 346
ਰਾਗੁ ਆਸਾ ਅੰਗ: 347 - 488
ਰਾਗੁ ਗੂਜਰੀ ਅੰਗ: 489 - 526
ਰਾਗੁ ਦੇਵਗੰਧਾਰੀ ਅੰਗ: 527 - 536
ਰਾਗੁ ਬਿਹਾਗੜਾ ਅੰਗ: 537 - 556
ਰਾਗੁ ਵਡਹੰਸੁ ਅੰਗ: 557 - 594
ਰਾਗੁ ਸੋਰਠਿ ਅੰਗ: 595 - 659
ਰਾਗੁ ਧਨਾਸਰੀ ਅੰਗ: 660 - 695
ਰਾਗੁ ਜੈਤਸਰੀ ਅੰਗ: 696 - 710
ਰਾਗੁ ਟੋਡੀ ਅੰਗ: 711 - 718
ਰਾਗੁ ਬੈਰਾੜੀ ਅੰਗ: 719 - 720
ਰਾਗੁ ਤਿਲੰਗ ਅੰਗ: 721 - 727
ਰਾਗੁ ਸੂਹੀ ਅੰਗ: 728 - 794
ਰਾਗੁ ਬਿਲਾਵਲੁ ਅੰਗ: 795 - 858
ਰਾਗੁ ਗੋਂਡ ਅੰਗ: 859 - 875
ਰਾਗੁ ਰਾਮਕਲੀ ਅੰਗ: 876 - 974
ਰਾਗੁ ਨਟ ਨਾਰਾਇਨ ਅੰਗ: 975 - 983
ਰਾਗੁ ਮਾਲੀ ਗਉੜਾ ਅੰਗ: 984 - 988
ਰਾਗੁ ਮਾਰੂ ਅੰਗ: 989 - 1106
ਰਾਗੁ ਤੁਖਾਰੀ ਅੰਗ: 1107 - 1117
ਰਾਗੁ ਕੇਦਾਰਾ ਅੰਗ: 1118 - 1124
ਰਾਗੁ ਭੈਰਉ ਅੰਗ: 1125 - 1167
ਰਾਗੁ ਬਸੰਤੁ ਅੰਗ: 1168 - 1196
ਰਾਗੁ ਸਾਰੰਗ ਅੰਗ: 1197 - 1253
ਰਾਗੁ ਮਲਾਰ ਅੰਗ: 1254 - 1293
ਰਾਗੁ ਕਾਨੜਾ ਅੰਗ: 1294 - 1318
ਰਾਗੁ ਕਲਿਆਨ ਅੰਗ: 1319 - 1326
ਰਾਗੁ ਪ੍ਰਭਾਤੀ ਅੰਗ: 1327 - 1351
ਰਾਗੁ ਜੈਜਾਵੰਤੀ ਅੰਗ: 1352 - 1359
ਸਲੋਕ ਸਹਸਕ੍ਰਿਤੀ ਅੰਗ: 1353 - 1360
ਗਾਥਾ ਮਹਲਾ ੫ ਅੰਗ: 1360 - 1361
ਫੁਨਹੇ ਮਹਲਾ ੫ ਅੰਗ: 1361 - 1663
ਚਉਬੋਲੇ ਮਹਲਾ ੫ ਅੰਗ: 1363 - 1364
ਸਲੋਕੁ ਭਗਤ ਕਬੀਰ ਜੀਉ ਕੇ ਅੰਗ: 1364 - 1377
ਸਲੋਕੁ ਸੇਖ ਫਰੀਦ ਕੇ ਅੰਗ: 1377 - 1385
ਸਵਈਏ ਸ੍ਰੀ ਮੁਖਬਾਕ ਮਹਲਾ ੫ ਅੰਗ: 1385 - 1389
ਸਵਈਏ ਮਹਲੇ ਪਹਿਲੇ ਕੇ ਅੰਗ: 1389 - 1390
ਸਵਈਏ ਮਹਲੇ ਦੂਜੇ ਕੇ ਅੰਗ: 1391 - 1392
ਸਵਈਏ ਮਹਲੇ ਤੀਜੇ ਕੇ ਅੰਗ: 1392 - 1396
ਸਵਈਏ ਮਹਲੇ ਚਉਥੇ ਕੇ ਅੰਗ: 1396 - 1406
ਸਵਈਏ ਮਹਲੇ ਪੰਜਵੇ ਕੇ ਅੰਗ: 1406 - 1409
ਸਲੋਕੁ ਵਾਰਾ ਤੇ ਵਧੀਕ ਅੰਗ: 1410 - 1426
ਸਲੋਕੁ ਮਹਲਾ ੯ ਅੰਗ: 1426 - 1429
ਮੁੰਦਾਵਣੀ ਮਹਲਾ ੫ ਅੰਗ: 1429 - 1429
ਰਾਗਮਾਲਾ ਅੰਗ: 1430 - 1430