ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ

ਅੰਗ - 238


ਜੋ ਇਸੁ ਮਾਰੇ ਤਿਸ ਕਉ ਭਉ ਨਾਹਿ ॥

(ਹੇ ਭਾਈ!) ਜੇਹੜਾ ਮਨੁੱਖ ਇਸ ਦੁਬਿਧਾ ਨੂੰ ਮਾਰ ਮੁਕਾਂਦਾ ਹੈ, ਉਸ ਨੂੰ (ਦੁਨੀਆ ਦਾ ਕੋਈ) ਡਰ ਪੋਹ ਨਹੀਂ ਸਕਦਾ।

ਜੋ ਇਸੁ ਮਾਰੇ ਸੁ ਨਾਮਿ ਸਮਾਹਿ ॥

ਜੇਹੜਾ ਜੇਹੜਾ ਮਨੁੱਖ ਇਸ ਨੂੰ ਮੁਕਾ ਲੈਂਦਾ ਹੈ, ਉਹ ਸਾਰੇ ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦੇ ਹਨ।

ਜੋ ਇਸੁ ਮਾਰੇ ਤਿਸ ਕੀ ਤ੍ਰਿਸਨਾ ਬੁਝੈ ॥

ਜੇਹੜਾ ਮਨੁੱਖ ਇਸ ਮੇਰ-ਤੇਰ ਨੂੰ ਆਪਣੇ ਅੰਦਰੋਂ ਦੂਰ ਕਰ ਲੈਂਦਾ ਹੈ, ਉਸ ਦੀ ਮਾਇਆ ਦੀ ਤ੍ਰਿਸ਼ਨਾ ਮੁੱਕ ਜਾਂਦੀ ਹੈ,

ਜੋ ਇਸੁ ਮਾਰੇ ਸੁ ਦਰਗਹ ਸਿਝੈ ॥੨॥

ਜੇਹੜਾ ਮਨੁੱਖ ਇਸ (ਮੇਰ-ਤੇਰ ਨੂੰ) ਮੁਕਾ ਲੈਂਦਾ ਹੈ, ਉਹ ਪਰਮਾਤਮਾ ਦੀ ਦਰਗਾਹ ਵਿਚ ਕਾਮਯਾਬ ਹੋ ਜਾਂਦਾ ਹੈ ॥੨॥

ਜੋ ਇਸੁ ਮਾਰੇ ਸੋ ਧਨਵੰਤਾ ॥

(ਹੇ ਭਾਈ!) ਜੇਹੜਾ ਮਨੁੱਖ ਦੁਬਿਧਾ ਨੂੰ ਮਿਟਾ ਲੈਂਦਾ ਹੈ, ਉਹ ਨਾਮ-ਧਨ ਦਾ ਮਾਲਕ ਬਣ ਜਾਂਦਾ ਹੈ,

ਜੋ ਇਸੁ ਮਾਰੇ ਸੋ ਪਤਿਵੰਤਾ ॥

ਜੇਹੜਾ ਮਨੁੱਖ ਇਸ (ਮੇਰ-ਤੇਰ ਨੂੰ) ਮੁਕਾ ਲੈਂਦਾ ਹੈ, ਉਹ ਇੱਜ਼ਤ ਵਾਲਾ ਹੋ ਜਾਂਦਾ ਹੈ,

ਜੋ ਇਸੁ ਮਾਰੇ ਸੋਈ ਜਤੀ ॥

ਜੇਹੜਾ ਮਨੁੱਖ ਇਸ (ਮੇਰ-ਤੇਰ ਨੂੰ) ਮੁਕਾ ਲੈਂਦਾ ਹੈ, ਉਹੀ ਹੈ ਅਸਲ ਜਤੀ;

ਜੋ ਇਸੁ ਮਾਰੇ ਤਿਸੁ ਹੋਵੈ ਗਤੀ ॥੩॥

ਜੇਹੜਾ ਮਨੁੱਖ ਇਸ (ਮੇਰ-ਤੇਰ ਨੂੰ) ਮੁਕਾ ਲੈਂਦਾ ਹੈ, ਉਸ ਨੂੰ ਉੱਚੀ ਆਤਮਕ ਅਵਸਥਾ ਪ੍ਰਾਪਤ ਹੋ ਜਾਂਦੀ ਹੈ ॥੩॥

ਜੋ ਇਸੁ ਮਾਰੇ ਤਿਸ ਕਾ ਆਇਆ ਗਨੀ ॥

(ਹੇ ਭਾਈ!) ਜੇਹੜਾ ਮਨੁੱਖ ਦੁਬਿਧਾ ਨੂੰ ਮਿਟਾ ਲੈਂਦਾ ਹੈ, ਉਸ ਦਾ ਜਗਤ ਵਿਚ ਆਉਣਾ ਸਫਲ ਸਮਝਿਆ ਜਾਂਦਾ ਹੈ,

ਜੋ ਇਸੁ ਮਾਰੇ ਸੁ ਨਿਹਚਲੁ ਧਨੀ ॥

ਜੇਹੜਾ ਮਨੁੱਖ ਇਸ (ਮੇਰ-ਤੇਰ ਨੂੰ) ਮੁਕਾ ਲੈਂਦਾ ਹੈ, ਉਹ ਮਾਇਆ ਦੇ ਹੱਲਿਆਂ ਦੇ ਟਾਕਰੇ ਤੋਂ ਅਡੋਲ ਰਹਿੰਦਾ ਹੈ, ਉਹੀ ਅਸਲ ਧਨਾਢ ਹੈ।

ਜੋ ਇਸੁ ਮਾਰੇ ਸੋ ਵਡਭਾਗਾ ॥

ਜੇਹੜਾ ਮਨੁੱਖ ਆਪਣੇ ਅੰਦਰੋਂ ਮੇਰ-ਤੇਰ ਦੂਰ ਕਰ ਲੈਂਦਾ ਹੈ, ਉਹ ਵੱਡੇ ਭਾਗਾਂ ਵਾਲਾ ਹੈ,

ਜੋ ਇਸੁ ਮਾਰੇ ਸੁ ਅਨਦਿਨੁ ਜਾਗਾ ॥੪॥

ਜੇਹੜਾ ਮਨੁੱਖ ਇਸ (ਮੇਰ-ਤੇਰ ਨੂੰ) ਮੁਕਾ ਲੈਂਦਾ ਹੈ, ਉਹ ਹਰ ਵੇਲੇ ਮਾਇਆ ਦੇ ਹੱਲਿਆਂ ਵੱਲੋਂ ਸੁਚੇਤ ਰਹਿੰਦਾ ਹੈ ॥੪॥

ਜੋ ਇਸੁ ਮਾਰੇ ਸੁ ਜੀਵਨ ਮੁਕਤਾ ॥

ਜੇਹੜਾ ਮਨੁੱਖ ਇਸ ਦੁਬਿਧਾ ਨੂੰ ਮੁਕਾ ਲੈਂਦਾ ਹੈ, ਉਹ ਦੁਨੀਆ ਦੇ ਕਾਰ-ਵਿਹਾਰ ਕਰਦਾ ਹੀ ਵਿਕਾਰਾਂ ਤੋਂ ਆਜ਼ਾਦ ਰਹਿੰਦਾ ਹੈ,

ਜੋ ਇਸੁ ਮਾਰੇ ਤਿਸ ਕੀ ਨਿਰਮਲ ਜੁਗਤਾ ॥

ਜੇਹੜਾ ਮਨੁੱਖ ਇਸ (ਮੇਰ-ਤੇਰ ਨੂੰ) ਮੁਕਾ ਲੈਂਦਾ ਹੈ, ਉਸ ਦੀ ਰਹਿਣੀ-ਬਹਿਣੀ ਸਦਾ ਪਵਿਤ੍ਰ ਹੁੰਦੀ ਹੈ।

ਜੋ ਇਸੁ ਮਾਰੇ ਸੋਈ ਸੁਗਿਆਨੀ ॥

ਜੇਹੜਾ ਮਨੁੱਖ ਇਸ (ਮੇਰ-ਤੇਰ ਨੂੰ) ਮੁਕਾ ਲੈਂਦਾ ਹੈ, ਉਹੀ ਮਨੁੱਖ ਪਰਮਾਤਮਾ ਨਾਲ ਡੂੰਘੀ ਸਾਂਝ ਵਾਲਾ ਹੈ,

ਜੋ ਇਸੁ ਮਾਰੇ ਸੁ ਸਹਜ ਧਿਆਨੀ ॥੫॥

ਜੇਹੜਾ ਮਨੁੱਖ ਇਸ (ਮੇਰ-ਤੇਰ ਨੂੰ) ਮੁਕਾ ਲੈਂਦਾ ਹੈ, ਉਹ ਸਦਾ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ ॥੫॥

ਇਸੁ ਮਾਰੀ ਬਿਨੁ ਥਾਇ ਨ ਪਰੈ ॥

(ਹੇ ਭਾਈ!) ਇਸ ਮੇਰ-ਤੇਰ ਨੂੰ ਦੂਰ ਕਰਨ ਤੋਂ ਬਿਨਾ ਕੋਈ ਮਨੁੱਖ ਪਰਮਾਤਮਾ ਦੀਆਂ ਨਜ਼ਰਾਂ ਵਿਚ ਕਬੂਲ ਨਹੀਂ ਹੁੰਦਾ,

ਕੋਟਿ ਕਰਮ ਜਾਪ ਤਪ ਕਰੈ ॥

ਭਾਵੇਂ ਉਹ ਕ੍ਰੋੜਾਂ ਜਪ ਤੇ ਕ੍ਰੋੜਾਂ ਤਪ ਆਦਿਕ ਕਰਮ ਕਰਦਾ ਰਹੇ।

ਇਸੁ ਮਾਰੀ ਬਿਨੁ ਜਨਮੁ ਨ ਮਿਟੈ ॥

ਦੁਬਿਧਾ ਨੂੰ ਮਿਟਾਣ ਤੋਂ ਬਿਨਾ ਮਨੁੱਖ ਦਾ ਜਨਮਾਂ ਦਾ ਗੇੜ ਮੁੱਕਦਾ ਨਹੀਂ,

ਇਸੁ ਮਾਰੀ ਬਿਨੁ ਜਮ ਤੇ ਨਹੀ ਛੁਟੈ ॥੬॥

ਮੇਰੇ ਤੇਰ ਨੂੰ ਮਿਟਾਣ ਤੋਂ ਬਿਨਾ ਜਮਾਂ ਤੋਂ ਖ਼ਲਾਸੀ ਨਹੀਂ ਹੁੰਦੀ ॥੬॥

ਇਸੁ ਮਾਰੀ ਬਿਨੁ ਗਿਆਨੁ ਨ ਹੋਈ ॥

(ਹੇ ਭਾਈ!) ਦੁਬਿਧਾ ਦੂਰ ਕਰਨ ਤੋਂ ਬਿਨਾ ਮਨੁੱਖ ਦੀ ਪਰਮਾਤਮਾ ਨਾਲ ਡੂੰਘੀ ਸਾਂਝ ਨਹੀਂ ਬਣ ਸਕਦੀ,

ਇਸੁ ਮਾਰੀ ਬਿਨੁ ਜੂਠਿ ਨ ਧੋਈ ॥

ਮੇਰੇ ਤੇਰ ਨੂੰ ਮਿਟਾਣ ਤੋਂ ਬਿਨਾ ਮਨ ਵਿਚੋਂ ਵਿਕਾਰਾਂ ਦੀ ਮੈਲ ਨਹੀਂ ਧੁਪਦੀ।

ਇਸੁ ਮਾਰੀ ਬਿਨੁ ਸਭੁ ਕਿਛੁ ਮੈਲਾ ॥

ਜਦ ਤਕ ਮਨੁੱਖ ਦੁਬਿਧਾ ਨੂੰ ਨਹੀਂ ਮੁਕਾਂਦਾ, (ਉਹ) ਜੋ ਕੁਝ ਭੀ ਕਰਦਾ ਹੈ ਮਨ ਨੂੰ ਹੋਰ ਵਿਕਾਰੀ ਬਣਾਈ ਜਾਂਦਾ ਹੈ,

ਇਸੁ ਮਾਰੀ ਬਿਨੁ ਸਭੁ ਕਿਛੁ ਜਉਲਾ ॥੭॥

ਤੇ ਮੇਰੇ ਤੇਰ ਨੂੰ ਮਿਟਾਣ ਤੋਂ ਬਿਨਾ ਪਰਮਾਤਮਾ ਨਾਲੋਂ ਵਿੱਥ ਬਣਾਈ ਰੱਖਦਾ ਹੈ ॥੭॥

ਜਾ ਕਉ ਭਏ ਕ੍ਰਿਪਾਲ ਕ੍ਰਿਪਾ ਨਿਧਿ ॥

ਜਿਸ ਮਨੁੱਖ ਉਤੇ ਦਇਆ ਦਾ ਖ਼ਜ਼ਾਨਾ ਪਰਮਾਤਮਾ ਦਇਆਵਾਨ ਹੁੰਦਾ ਹੈ,

ਤਿਸੁ ਭਈ ਖਲਾਸੀ ਹੋਈ ਸਗਲ ਸਿਧਿ ॥

ਉਸ ਨੂੰ ਦੁਬਿਧਾ ਤੋਂ ਖ਼ਲਾਸੀ ਮਿਲ ਜਾਂਦੀ ਹੈ। ਉਸ ਨੂੰ ਜੀਵਨ ਵਿਚ ਪੂਰੀ ਸਫਲਤਾ ਪ੍ਰਾਪਤ ਹੋ ਜਾਂਦੀ ਹੈ।

ਗੁਰਿ ਦੁਬਿਧਾ ਜਾ ਕੀ ਹੈ ਮਾਰੀ ॥

ਗੁਰੂ ਨੇ ਜਿਸ ਮਨੁੱਖ ਦੇ ਅੰਦਰੋਂ ਮੇਰ-ਤੇਰ ਦੂਰ ਕਰ ਦਿੱਤੀ,

ਕਹੁ ਨਾਨਕ ਸੋ ਬ੍ਰਹਮ ਬੀਚਾਰੀ ॥੮॥੫॥

ਨਾਨਕ ਆਖਦਾ ਹੈ- ਉਹ ਪਰਮਾਤਮਾ ਦੇ ਗੁਣਾਂ ਦੀ ਵਿਚਾਰ ਕਰਨ-ਜੋਗਾ ਹੋ ਗਿਆ ॥੮॥੫॥

ਗਉੜੀ ਮਹਲਾ ੫ ॥

ਹਰਿ ਸਿਉ ਜੁਰੈ ਤ ਸਭੁ ਕੋ ਮੀਤੁ ॥

(ਹੇ ਭਾਈ!) ਜਦੋਂ ਮਨੁੱਖ ਪਰਮਾਤਮਾ ਨਾਲ ਪਿਆਰ ਪੈਦਾ ਕਰਦਾ ਹੈ, ਤਾਂ ਉਸ ਨੂੰ ਹਰੇਕ ਮਨੁੱਖ ਆਪਣਾ ਮਿੱਤਰ ਦਿੱਸਦਾ ਹੈ,

ਹਰਿ ਸਿਉ ਜੁਰੈ ਤ ਨਿਹਚਲੁ ਚੀਤੁ ॥

ਜਦੋਂ ਮਨੁੱਖ ਪਰਮਾਤਮਾ ਨਾਲ ਜੁੜਦਾ ਹੈ, ਤਦੋਂ ਉਸ ਦਾ ਚਿੱਤ (ਵਿਕਾਰਾਂ ਦੇ ਹੱਲਿਆਂ ਦੇ ਟਾਕਰੇ ਤੇ ਸਦਾ) ਅਡੋਲ ਰਹਿੰਦਾ ਹੈ।

ਹਰਿ ਸਿਉ ਜੁਰੈ ਨ ਵਿਆਪੈ ਕਾੜੑਾ ॥

ਜਦੋਂ ਮਨੁੱਖ ਪਰਮਾਤਮਾ ਨਾਲ ਜੁੜਦਾ ਹੈ, ਤਾਂ ਕੋਈ ਚਿੰਤਾ-ਫ਼ਿਕਰ ਉਸ ਉਤੇ ਆਪਣਾ ਜ਼ੋਰ ਨਹੀਂ ਪਾ ਸਕਦਾ,

ਹਰਿ ਸਿਉ ਜੁਰੈ ਤ ਹੋਇ ਨਿਸਤਾਰਾ ॥੧॥

ਜਦੋਂ ਮਨੁੱਖ ਪਰਮਾਤਮਾ ਨਾਲ ਜੁੜਦਾ ਹੈ, (ਇਸ ਸੰਸਾਰ-ਸਮੁੰਦਰ ਵਿਚੋਂ) ਉਸ ਦਾ ਪਾਰ-ਉਤਾਰਾ ਹੋ ਜਾਂਦਾ ਹੈ ॥੧॥

ਰੇ ਮਨ ਮੇਰੇ ਤੂੰ ਹਰਿ ਸਿਉ ਜੋਰੁ ॥

ਹੇ ਮੇਰੇ ਮਨ! ਤੂੰ ਆਪਣੀ ਪ੍ਰੀਤਿ ਪਰਮਾਤਮਾ ਨਾਲ ਬਣਾ।

ਕਾਜਿ ਤੁਹਾਰੈ ਨਾਹੀ ਹੋਰੁ ॥੧॥ ਰਹਾਉ ॥

(ਪਰਮਾਤਮਾ ਨਾਲ ਪ੍ਰੀਤਿ ਬਣਾਣ ਤੋਂ ਬਿਨਾ) ਕੋਈ ਹੋਰ ਉੱਦਮ ਤੇਰੇ ਕਿਸੇ ਕੰਮ ਨਹੀਂ ਆਵੇਗਾ ॥੧॥ ਰਹਾਉ ॥

ਵਡੇ ਵਡੇ ਜੋ ਦੁਨੀਆਦਾਰ ॥

(ਹੇ ਭਾਈ! ਜਗਤ ਵਿਚ) ਜੇਹੜੇ ਜੇਹੜੇ ਵੱਡੇ ਵੱਡੇ ਜਾਇਦਾਦਾਂ ਵਾਲੇ ਹਨ,

ਕਾਹੂ ਕਾਜਿ ਨਾਹੀ ਗਾਵਾਰ ॥

ਉਹਨਾਂ ਮੂਰਖਾਂ ਦੀ (ਕੋਈ ਜਾਇਦਾਦ ਆਤਮਕ ਜੀਵਨ ਦੇ ਰਸਤੇ ਵਿਚ) ਉਹਨਾਂ ਦੇ ਕੰਮ ਨਹੀਂ ਆਉਂਦੀ।

ਹਰਿ ਕਾ ਦਾਸੁ ਨੀਚ ਕੁਲੁ ਸੁਣਹਿ ॥

(ਦੂਜੇ ਪਾਸੇ) ਪਰਮਾਤਮਾ ਦਾ ਭਗਤ ਨੀਵੀਂ ਕੁਲ ਵਿਚ ਭੀ ਜੰਮਿਆ ਹੋਇਆ ਹੋਵੇ,

ਤਿਸ ਕੈ ਸੰਗਿ ਖਿਨ ਮਹਿ ਉਧਰਹਿ ॥੨॥

ਤਾਂ ਭੀ ਲੋਕ ਉਸ ਦੀ ਸਿੱਖਿਆ ਸੁਣਦੇ ਹਨ, ਤੇ ਉਸ ਦੀ ਸੰਗਤਿ ਵਿਚ ਰਹਿ ਕੇ (ਸੰਸਾਰ-ਸਮੁੰਦਰ ਦੀਆਂ ਵਿਕਾਰਾਂ ਦੀਆਂ ਲਹਰਾਂ ਵਿਚੋਂ) ਇਕ ਪਲ ਵਿਚ ਬਚ ਨਿਕਲਦੇ ਹਨ ॥੨॥

ਕੋਟਿ ਮਜਨ ਜਾ ਕੈ ਸੁਣਿ ਨਾਮ ॥

(ਹੇ ਭਾਈ!) ਜਿਸ ਪਰਮਾਤਮਾ ਦਾ ਨਾਮ ਸੁਣਨ ਵਿਚ ਕ੍ਰੋੜਾਂ ਤੀਰਥ-ਇਸ਼ਨਾਨ ਆ ਜਾਂਦੇ ਹਨ,

ਕੋਟਿ ਪੂਜਾ ਜਾ ਕੈ ਹੈ ਧਿਆਨ ॥

ਜਿਸ ਪਰਮਾਤਮਾ ਦਾ ਧਿਆਨ ਧਰਨ ਵਿਚ ਕ੍ਰੋੜਾਂ ਦੇਵ-ਪੂਜਾ ਆ ਜਾਂਦੀਆਂ ਹਨ,

ਕੋਟਿ ਪੁੰਨ ਸੁਣਿ ਹਰਿ ਕੀ ਬਾਣੀ ॥

ਜਿਸ ਪਰਮਾਤਮਾ ਦੀ ਸਿਫ਼ਤ-ਸਾਲਾਹ ਦੀ ਬਾਣੀ ਸੁਣਨ ਵਿਚ ਕ੍ਰੋੜਾਂ ਪੁੰਨ ਹੋ ਜਾਂਦੇ ਹਨ,

ਕੋਟਿ ਫਲਾ ਗੁਰ ਤੇ ਬਿਧਿ ਜਾਣੀ ॥੩॥

ਗੁਰੂ ਪਾਸੋਂ ਉਸ ਪਰਮਾਤਮਾ ਨਾਲ ਮਿਲਾਪ ਦੀ ਵਿਧੀ ਸਿੱਖਿਆਂ ਇਹ ਸਾਰੇ ਕ੍ਰੋੜਾਂ ਫਲ ਪ੍ਰਾਪਤ ਹੋ ਜਾਂਦੇ ਹਨ ॥੩॥

ਮਨ ਅਪੁਨੇ ਮਹਿ ਫਿਰਿ ਫਿਰਿ ਚੇਤ ॥

(ਹੇ ਭਾਈ!) ਆਪਣੇ ਮਨ ਵਿਚ ਤੂੰ ਸਦਾ ਪਰਮਾਤਮਾ ਨੂੰ ਯਾਦ ਰੱਖ,

ਬਿਨਸਿ ਜਾਹਿ ਮਾਇਆ ਕੇ ਹੇਤ ॥

ਮਾਇਆ ਵਾਲੇ ਤੇਰੇ ਸਾਰੇ ਹੀ ਮੋਹ ਨਾਸ ਹੋ ਜਾਣਗੇ।

ਹਰਿ ਅਬਿਨਾਸੀ ਤੁਮਰੈ ਸੰਗਿ ॥

ਹੇ ਮੇਰੇ ਮਨ! ਉਹ ਕਦੇ ਨਾਸ ਨਾਹ ਹੋਣ ਵਾਲਾ ਪਰਮਾਤਮਾ ਸਦਾ ਤੇਰੇ ਨਾਲ ਵੱਸਦਾ ਹੈ,

ਮਨ ਮੇਰੇ ਰਚੁ ਰਾਮ ਕੈ ਰੰਗਿ ॥੪॥

ਤੂੰ ਉਸ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਸਦਾ ਜੁੜਿਆ ਰਹੁ ॥੪॥

ਜਾ ਕੈ ਕਾਮਿ ਉਤਰੈ ਸਭ ਭੂਖ ॥

(ਹੇ ਭਾਈ!) ਜਿਸ ਦੀ ਸੇਵਾ-ਭਗਤੀ ਵਿਚ ਲੱਗਿਆਂ (ਮਾਇਆ ਦੀ) ਸਾਰੀ ਭੁੱਖ ਦੂਰ ਹੋ ਜਾਂਦੀ ਹੈ,

ਜਾ ਕੈ ਕਾਮਿ ਨ ਜੋਹਹਿ ਦੂਤ ॥

ਤੇ ਉਸ ਦੀ ਸੇਵਾ-ਭਗਤੀ ਵਿਚ ਲੱਗਿਆਂ ਜਮਦੂਤ ਤੱਕ ਭੀ ਨਹੀਂ ਸਕਦੇ।

ਜਾ ਕੈ ਕਾਮਿ ਤੇਰਾ ਵਡ ਗਮਰੁ ॥

(ਹੇ ਭਾਈ!) ਜਿਸ ਦੀ ਸੇਵਾ ਭਗਤੀ ਦੀ ਬਰਕਤਿ ਨਾਲ ਤੇਰਾ (ਹਰ ਥਾਂ) ਵੱਡਾ ਤੇਜ-ਪ੍ਰਤਾਪ ਬਣ ਸਕਦਾ ਹੈ,

ਜਾ ਕੈ ਕਾਮਿ ਹੋਵਹਿ ਤੂੰ ਅਮਰੁ ॥੫॥

ਤੇ ਉਸ ਦੀ ਸੇਵਾ-ਭਗਤੀ ਵਿਚ ਲੱਗਿਆਂ ਤੂੰ ਸਦੀਵੀ ਆਤਮਕ ਜੀਵਨ ਵਾਲਾ ਬਣ ਸਕਦਾ ਹੈਂ ॥੫॥

ਜਾ ਕੇ ਚਾਕਰ ਕਉ ਨਹੀ ਡਾਨ ॥

(ਹੇ ਭਾਈ!) ਜਿਸ ਪਰਮਾਤਮਾ ਦੇ ਸੇਵਕ-ਭਗਤ ਨੂੰ ਕੋਈ ਦੁੱਖ-ਕਲੇਸ਼ ਪੋਹ ਨਹੀਂ ਸਕਦਾ,

ਜਾ ਕੇ ਚਾਕਰ ਕਉ ਨਹੀ ਬਾਨ ॥

ਜਿਸ ਪਰਮਾਤਮਾ ਦੇ ਸੇਵਕ-ਭਗਤ ਨੂੰ ਕੋਈ ਐਬ ਨਹੀਂ ਚੰਬੜ ਸਕਦਾ,

ਜਾ ਕੈ ਦਫਤਰਿ ਪੁਛੈ ਨ ਲੇਖਾ ॥

ਜਿਸ ਪਰਮਾਤਮਾ ਦੇ ਦਫ਼ਤਰ ਵਿਚ (ਸੇਵਕ ਭਗਤ ਪਾਸੋਂ ਕੀਤੇ ਕਰਮਾਂ ਦਾ ਕੋਈ) ਹਿਸਾਬ ਨਹੀਂ ਮੰਗਿਆ ਜਾਂਦਾ, (ਕਿਉਂਕਿ ਸੇਵਾ ਭਗਤੀ ਦੀ ਬਰਕਤਿ ਨਾਲ ਉਸ ਪਾਸੋਂ ਕੋਈ ਕੁਕਰਮ ਹੁੰਦੇ ਹੀ ਨਹੀਂ)

ਤਾ ਕੀ ਚਾਕਰੀ ਕਰਹੁ ਬਿਸੇਖਾ ॥੬॥

ਉਸ ਪਰਮਾਤਮਾ ਦੀ ਸੇਵਾ-ਭਗਤੀ ਉਚੇਚੇ ਤੌਰ ਤੇ ਕਰਦੇ ਰਹੁ ॥੬॥

ਜਾ ਕੈ ਊਨ ਨਾਹੀ ਕਾਹੂ ਬਾਤ ॥

ਹੇ ਮੇਰੇ ਮਨ! ਜਿਸ ਪਰਮਾਤਮਾ ਦੇ ਘਰ ਵਿਚ ਕਿਸੇ ਚੀਜ਼ ਦੀ ਕਮੀ ਨਹੀਂ,

ਏਕਹਿ ਆਪਿ ਅਨੇਕਹਿ ਭਾਤਿ ॥

ਜੇਹੜਾ ਪਰਮਾਤਮਾ ਇਕ ਆਪ ਹੀ ਆਪ ਹੁੰਦਾ ਹੋਇਆ ਅਨੇਕਾਂ ਰੂਪਾਂ ਵਿਚ ਪਰਗਟ ਹੋ ਰਿਹਾ ਹੈ,

ਜਾ ਕੀ ਦ੍ਰਿਸਟਿ ਹੋਇ ਸਦਾ ਨਿਹਾਲ ॥

ਜਿਸ ਪਰਮਾਤਮਾ ਦੀ ਮਿਹਰ ਦੀ ਨਿਗਾਹ ਨਾਲ ਹਰੇਕ ਜੀਵ ਨਿਹਾਲ ਹੋ ਜਾਂਦਾ ਹੈ,

ਮਨ ਮੇਰੇ ਕਰਿ ਤਾ ਕੀ ਘਾਲ ॥੭॥

ਤੂੰ ਉਸ ਪਰਮਾਤਮਾ ਦੀ ਸੇਵਾ-ਭਗਤੀ ਕਰ ॥੭॥

ਨਾ ਕੋ ਚਤੁਰੁ ਨਾਹੀ ਕੋ ਮੂੜਾ ॥

(ਪਰ ਆਪਣੇ ਆਪ) ਨਾਹ ਕੋਈ ਮਨੁੱਖ ਸਿਆਣਾ ਬਣ ਸਕਦਾ ਹੈ, ਨਾਹ ਕੋਈ ਮਨੁੱਖ (ਆਪਣੀ ਮਰਜ਼ੀ ਨਾਲ) ਮੂਰਖ ਟਿਕਿਆ ਰਹਿੰਦਾ ਹੈ,

ਨਾ ਕੋ ਹੀਣੁ ਨਾਹੀ ਕੋ ਸੂਰਾ ॥

ਨਾਹ ਕੋਈ ਨਿਤਾਣਾ ਹੈ ਤੇ ਨਾਹ ਕੋਈ ਸੂਰਮਾ ਹੈ।


ਸੂਚੀ (1 - 1430)
ਜਪੁ ਅੰਗ: 1 - 8
ਸੋ ਦਰੁ ਅੰਗ: 8 - 10
ਸੋ ਪੁਰਖੁ ਅੰਗ: 10 - 12
ਸੋਹਿਲਾ ਅੰਗ: 12 - 13
ਸਿਰੀ ਰਾਗੁ ਅੰਗ: 14 - 93
ਰਾਗੁ ਮਾਝ ਅੰਗ: 94 - 150
ਰਾਗੁ ਗਉੜੀ ਅੰਗ: 151 - 346
ਰਾਗੁ ਆਸਾ ਅੰਗ: 347 - 488
ਰਾਗੁ ਗੂਜਰੀ ਅੰਗ: 489 - 526
ਰਾਗੁ ਦੇਵਗੰਧਾਰੀ ਅੰਗ: 527 - 536
ਰਾਗੁ ਬਿਹਾਗੜਾ ਅੰਗ: 537 - 556
ਰਾਗੁ ਵਡਹੰਸੁ ਅੰਗ: 557 - 594
ਰਾਗੁ ਸੋਰਠਿ ਅੰਗ: 595 - 659
ਰਾਗੁ ਧਨਾਸਰੀ ਅੰਗ: 660 - 695
ਰਾਗੁ ਜੈਤਸਰੀ ਅੰਗ: 696 - 710
ਰਾਗੁ ਟੋਡੀ ਅੰਗ: 711 - 718
ਰਾਗੁ ਬੈਰਾੜੀ ਅੰਗ: 719 - 720
ਰਾਗੁ ਤਿਲੰਗ ਅੰਗ: 721 - 727
ਰਾਗੁ ਸੂਹੀ ਅੰਗ: 728 - 794
ਰਾਗੁ ਬਿਲਾਵਲੁ ਅੰਗ: 795 - 858
ਰਾਗੁ ਗੋਂਡ ਅੰਗ: 859 - 875
ਰਾਗੁ ਰਾਮਕਲੀ ਅੰਗ: 876 - 974
ਰਾਗੁ ਨਟ ਨਾਰਾਇਨ ਅੰਗ: 975 - 983
ਰਾਗੁ ਮਾਲੀ ਗਉੜਾ ਅੰਗ: 984 - 988
ਰਾਗੁ ਮਾਰੂ ਅੰਗ: 989 - 1106
ਰਾਗੁ ਤੁਖਾਰੀ ਅੰਗ: 1107 - 1117
ਰਾਗੁ ਕੇਦਾਰਾ ਅੰਗ: 1118 - 1124
ਰਾਗੁ ਭੈਰਉ ਅੰਗ: 1125 - 1167
ਰਾਗੁ ਬਸੰਤੁ ਅੰਗ: 1168 - 1196
ਰਾਗੁ ਸਾਰੰਗ ਅੰਗ: 1197 - 1253
ਰਾਗੁ ਮਲਾਰ ਅੰਗ: 1254 - 1293
ਰਾਗੁ ਕਾਨੜਾ ਅੰਗ: 1294 - 1318
ਰਾਗੁ ਕਲਿਆਨ ਅੰਗ: 1319 - 1326
ਰਾਗੁ ਪ੍ਰਭਾਤੀ ਅੰਗ: 1327 - 1351
ਰਾਗੁ ਜੈਜਾਵੰਤੀ ਅੰਗ: 1352 - 1359
ਸਲੋਕ ਸਹਸਕ੍ਰਿਤੀ ਅੰਗ: 1353 - 1360
ਗਾਥਾ ਮਹਲਾ ੫ ਅੰਗ: 1360 - 1361
ਫੁਨਹੇ ਮਹਲਾ ੫ ਅੰਗ: 1361 - 1363
ਚਉਬੋਲੇ ਮਹਲਾ ੫ ਅੰਗ: 1363 - 1364
ਸਲੋਕੁ ਭਗਤ ਕਬੀਰ ਜੀਉ ਕੇ ਅੰਗ: 1364 - 1377
ਸਲੋਕੁ ਸੇਖ ਫਰੀਦ ਕੇ ਅੰਗ: 1377 - 1385
ਸਵਈਏ ਸ੍ਰੀ ਮੁਖਬਾਕ ਮਹਲਾ ੫ ਅੰਗ: 1385 - 1389
ਸਵਈਏ ਮਹਲੇ ਪਹਿਲੇ ਕੇ ਅੰਗ: 1389 - 1390
ਸਵਈਏ ਮਹਲੇ ਦੂਜੇ ਕੇ ਅੰਗ: 1391 - 1392
ਸਵਈਏ ਮਹਲੇ ਤੀਜੇ ਕੇ ਅੰਗ: 1392 - 1396
ਸਵਈਏ ਮਹਲੇ ਚਉਥੇ ਕੇ ਅੰਗ: 1396 - 1406
ਸਵਈਏ ਮਹਲੇ ਪੰਜਵੇ ਕੇ ਅੰਗ: 1406 - 1409
ਸਲੋਕੁ ਵਾਰਾ ਤੇ ਵਧੀਕ ਅੰਗ: 1410 - 1426
ਸਲੋਕੁ ਮਹਲਾ ੯ ਅੰਗ: 1426 - 1429
ਮੁੰਦਾਵਣੀ ਮਹਲਾ ੫ ਅੰਗ: 1429 - 1429
ਰਾਗਮਾਲਾ ਅੰਗ: 1430 - 1430