ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ

ਅੰਗ - 241


ਮੋਹਨ ਲਾਲ ਅਨੂਪ ਸਰਬ ਸਾਧਾਰੀਆ ॥

ਹੇ ਮਨ ਨੂੰ ਮੋਹ ਲੈਣ ਵਾਲੇ ਸੋਹਣੇ ਲਾਲ! ਹੇ ਸਭ ਜੀਵਾਂ ਦੇ ਆਸਰੇ ਪ੍ਰਭੂ!

ਗੁਰ ਨਿਵਿ ਨਿਵਿ ਲਾਗਉ ਪਾਇ ਦੇਹੁ ਦਿਖਾਰੀਆ ॥੩॥

ਮੈਂ ਨਿਊਂ ਨਿਊਂ ਕੇ ਗੁਰੂ ਦੀ ਪੈਰੀਂ ਲੱਗਦਾ ਹਾਂ (ਤੇ ਗੁਰੂ ਅੱਗੇ ਬੇਨਤੀ ਕਰਦਾ ਹਾਂ ਕਿ ਮੈਨੂੰ ਤੇਰਾ) ਦਰਸਨ ਕਰਾ ਦੇਵੇ ॥੩॥

ਮੈ ਕੀਏ ਮਿਤ੍ਰ ਅਨੇਕ ਇਕਸੁ ਬਲਿਹਾਰੀਆ ॥

ਮੈਂ ਅਨੇਕਾਂ ਸਾਕ-ਸਨਬੰਧੀਆਂ ਨੂੰ ਆਪਣਾ ਮਿੱਤਰ ਬਣਾਇਆ (ਪਰ ਕਿਸੇ ਨਾਲ ਭੀ ਤੋੜ ਦਾ ਸਾਥ ਨਹੀਂ ਨਿਭਦਾ, ਹੁਣ ਮੈਂ) ਇਕ ਪਰਮਾਤਮਾ ਤੋਂ ਹੀ ਕੁਰਬਾਨ ਜਾਂਦਾ ਹਾਂ (ਉਹੀ ਨਾਲ ਨਿਭਣ ਵਾਲਾ ਸਾਥੀ ਹੈ)।

ਸਭ ਗੁਣ ਕਿਸ ਹੀ ਨਾਹਿ ਹਰਿ ਪੂਰ ਭੰਡਾਰੀਆ ॥੪॥

ਸਾਰੇ ਗੁਣ (ਭੀ) ਹੋਰ ਕਿਸੇ ਵਿਚ ਨਹੀਂ ਹਨ, ਇਕ ਪਰਮਾਤਮਾ ਹੀ ਭਰੇ ਖ਼ਜ਼ਾਨਿਆਂ ਵਾਲਾ ਹੈ ॥੪॥

ਚਹੁ ਦਿਸਿ ਜਪੀਐ ਨਾਉ ਸੂਖਿ ਸਵਾਰੀਆ ॥

(ਹੇ ਪ੍ਰਭੂ!) ਚੌਹੀਂ ਪਾਸੀਂ ਤੇਰਾ ਹੀ ਨਾਮ ਜਪਿਆ ਜਾ ਰਿਹਾ ਹੈ, (ਜੇਹੜਾ ਮਨੁੱਖ ਜਪਦਾ ਹੈ ਉਹ) ਸੁਖ-ਆਨੰਦ ਵਿਚ (ਰਹਿੰਦਾ ਹੈ ਉਸ ਦਾ ਜੀਵਨ) ਸੰਵਰ ਜਾਂਦਾ ਹੈ।

ਮੈ ਆਹੀ ਓੜਿ ਤੁਹਾਰਿ ਨਾਨਕ ਬਲਿਹਾਰੀਆ ॥੫॥

(ਹੇ ਪ੍ਰਭੂ!) ਮੈਂ ਤੇਰਾ ਆਸਰਾ ਤੱਕਿਆ ਹੈ। ਹੇ ਨਾਨਕ! (ਆਖ-) ਮੈਂ ਤੈਥੋਂ ਸਦਕੇ ਹਾਂ ॥੫॥

ਗੁਰਿ ਕਾਢਿਓ ਭੁਜਾ ਪਸਾਰਿ ਮੋਹ ਕੂਪਾਰੀਆ ॥

(ਹੇ ਭਾਈ!) ਗੁਰੂ ਨੇ ਮੈਨੂੰ ਬਾਂਹ ਖਿਲਾਰ ਕੇ ਮੋਹ ਦੇ ਖੂਹ ਵਿਚੋਂ ਕੱਢ ਲਿਆ ਹੈ।

ਮੈ ਜੀਤਿਓ ਜਨਮੁ ਅਪਾਰੁ ਬਹੁਰਿ ਨ ਹਾਰੀਆ ॥੬॥

(ਉਸ ਦੀ ਬਰਕਤਿ ਨਾਲ) ਮੈਂ ਕੀਮਤੀ ਮਨੁੱਖਾ ਜਨਮ (ਦੀ ਬਾਜ਼ੀ) ਜਿੱਤ ਲਈ ਹੈ, ਮੁੜ ਮੈਂ (ਮੋਹ ਦੇ ਟਾਕਰੇ ਤੇ) ਬਾਜ਼ੀ ਨਹੀਂ ਹਾਰਾਂਗਾ ॥੬॥

ਮੈ ਪਾਇਓ ਸਰਬ ਨਿਧਾਨੁ ਅਕਥੁ ਕਥਾਰੀਆ ॥

(ਗੁਰੂ ਦੀ ਕਿਰਪਾ ਨਾਲ) ਮੈਂ ਸਾਰੇ ਗੁਣਾਂ ਦਾ ਖ਼ਜ਼ਾਨਾ ਉਹ ਪਰਮਾਤਮਾ ਲੱਭ ਲਿਆ ਹੈ, ਜਿਸ ਦੀਆਂ ਸਿਫ਼ਤ-ਸਾਲਾਹ ਦੀਆਂ ਕਹਾਣੀਆਂ ਬਿਆਨ ਨਹੀਂ ਕੀਤੀਆਂ ਜਾ ਸਕਦੀਆਂ।

ਹਰਿ ਦਰਗਹ ਸੋਭਾਵੰਤ ਬਾਹ ਲੁਡਾਰੀਆ ॥੭॥

(ਜੇਹੜੇ ਮਨੁੱਖ ਸਰਬ-ਨਿਧਾਨ ਪ੍ਰਭੂ ਨੂੰ ਮਿਲ ਪੈਂਦੇ ਹਨ) ਉਹ ਉਸ ਦੀ ਦਰਗਾਹ ਵਿਚ ਸੋਭਾ ਹਾਸਲ ਕਰ ਲੈਂਦੇ ਹਨ, ਉਹ ਉਥੇ ਬਾਂਹ ਹੁਲਾਰ ਕੇ ਤੁਰਦੇ ਹਨ (ਮੌਜ-ਆਨੰਦ ਵਿਚ ਰਹਿੰਦੇ ਹਨ) ॥੭॥

ਜਨ ਨਾਨਕ ਲਧਾ ਰਤਨੁ ਅਮੋਲੁ ਅਪਾਰੀਆ ॥

ਹੇ ਦਾਸ ਨਾਨਕ! (ਆਖ-ਜਿਨ੍ਹਾਂ ਨੇ ਗੁਰੂ ਦਾ ਪੱਲਾ ਫੜਿਆ ਉਹਨਾਂ ਨੇ) ਪਰਮਾਤਮਾ ਦਾ ਬੇਅੰਤ ਕੀਮਤੀ ਨਾਮ-ਰਤਨ ਹਾਸਲ ਕਰ ਲਿਆ।

ਗੁਰ ਸੇਵਾ ਭਉਜਲੁ ਤਰੀਐ ਕਹਉ ਪੁਕਾਰੀਆ ॥੮॥੧੨॥

(ਹੇ ਭਾਈ!) ਮੈਂ ਪੁਕਾਰ ਕੇ ਆਖਦਾ ਹਾਂ ਕਿ ਗੁਰੂ ਦੀ ਸਰਨ ਪਿਆਂ ਸੰਸਾਰ-ਸਮੁੰਦਰ ਤੋਂ (ਬੇ-ਦਾਗ਼ ਰਹਿ ਕੇ) ਪਾਰ ਲੰਘ ਜਾਈਦਾ ਹੈ ॥੮॥੧੨॥

ਗਉੜੀ ਮਹਲਾ ੫ ॥

ਰਾਗ ਗਉੜੀ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ।

ੴ ਸਤਿਗੁਰ ਪ੍ਰਸਾਦਿ ॥

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਨਾਰਾਇਣ ਹਰਿ ਰੰਗ ਰੰਗੋ ॥

(ਹੇ ਭਾਈ!) ਹਰੀ-ਪਰਮਾਤਮਾ ਦੇ ਪਿਆਰ-ਰੰਗ ਵਿਚ ਆਪਣੇ ਮਨ ਨੂੰ ਰੰਗ।

ਜਪਿ ਜਿਹਵਾ ਹਰਿ ਏਕ ਮੰਗੋ ॥੧॥ ਰਹਾਉ ॥

ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਜਪ, ਹਰੀ ਦੇ ਦਰ ਤੋਂ ਉਸ ਦਾ ਨਾਮ ਮੰਗ ॥੧॥ ਰਹਾਉ ॥

ਤਜਿ ਹਉਮੈ ਗੁਰ ਗਿਆਨ ਭਜੋ ॥

(ਹੇ ਭਾਈ!) ਗੁਰੂ ਦੇ ਬਖ਼ਸ਼ੇ ਗਿਆਨ ਦੀ ਬਰਕਤਿ ਨਾਲ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਪਰਮਾਤਮਾ ਦਾ ਨਾਮ ਸਿਮਰ।

ਮਿਲਿ ਸੰਗਤਿ ਧੁਰਿ ਕਰਮ ਲਿਖਿਓ ॥੧॥

ਜਿਸ ਮਨੁੱਖ ਦੇ ਮੱਥੇ ਉਤੇ ਧੁਰ ਦਰਗਾਹੋਂ ਬਖ਼ਸ਼ਸ਼ ਦਾ ਲੇਖ ਲਿਖਿਆ ਜਾਂਦਾ ਹੈ, ਉਹ ਸਾਧ ਸੰਗਤਿ ਵਿਚ ਮਿਲ ਕੇ (ਹਉਮੈ ਦੂਰ ਕਰਦਾ ਹੈ ਤੇ ਹਰਿ-ਨਾਮ ਜਪਦਾ ਹੈ) ॥੧॥

ਜੋ ਦੀਸੈ ਸੋ ਸੰਗਿ ਨ ਗਇਓ ॥

(ਹੇ ਭਾਈ! ਜਗਤ ਵਿਚ ਅੱਖੀਂ) ਜੋ ਕੁਝ ਦਿੱਸ ਰਿਹਾ ਹੈ, ਇਹ ਕਿਸੇ ਦੇ ਭੀ ਨਾਲ ਨਹੀਂ ਜਾਂਦਾ,

ਸਾਕਤੁ ਮੂੜੁ ਲਗੇ ਪਚਿ ਮੁਇਓ ॥੨॥

ਪਰ ਮੂਰਖ ਮਾਇਆ-ਵੇੜ੍ਹਿਆ ਮਨੁੱਖ (ਇਸ ਦਿੱਸਦੇ ਪਿਆਰ ਵਿਚ) ਲੱਗ ਕੇ ਖ਼ੁਆਰ ਹੋ ਕੇ ਆਤਮਕ ਮੌਤ ਸਹੇੜਦਾ ਹੈ ॥੨॥

ਮੋਹਨ ਨਾਮੁ ਸਦਾ ਰਵਿ ਰਹਿਓ ॥

(ਹੇ ਭਾਈ!) ਮੋਹਨ-ਪ੍ਰਭੂ ਦਾ ਨਾਮ, ਜੋ ਸਦਾ ਹਰ ਥਾਂ ਵਿਆਪ ਰਿਹਾ ਹੈ,

ਕੋਟਿ ਮਧੇ ਕਿਨੈ ਗੁਰਮੁਖਿ ਲਹਿਓ ॥੩॥

ਕ੍ਰੋੜਾਂ ਵਿਚੋਂ ਕਿਸੇ ਵਿਰਲੇ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਪ੍ਰਾਪਤ ਕੀਤਾ ਹੈ ॥੩॥

ਹਰਿ ਸੰਤਨ ਕਰਿ ਨਮੋ ਨਮੋ ॥

(ਹੇ ਭਾਈ!) ਪਰਮਾਤਮਾ ਦੇ ਸੇਵਕ ਸੰਤ ਜਨਾਂ ਨੂੰ ਸਦਾ ਸਦਾ ਨਮਸਕਾਰ ਕਰਦਾ ਰਹੁ,

ਨਉ ਨਿਧਿ ਪਾਵਹਿ ਅਤੁਲੁ ਸੁਖੋ ॥੪॥

ਤੂੰ ਬੇਅੰਤ ਸੁਖ ਪਾਏਂਗਾ , ਤੈਨੂੰ ਉਹ ਨਾਮ ਮਿਲ ਜਾਏਗਾ ਜੋ, ਮਾਨੋ, ਧਰਤੀ ਦੇ ਨੌ ਹੀ ਖ਼ਜ਼ਾਨੇ ਹੈ ॥੪॥

ਨੈਨ ਅਲੋਵਉ ਸਾਧ ਜਨੋ ॥

ਹੇ ਸਾਧ ਜਨੋ! (ਮੇਰੀ ਤਾਂ ਇਹੀ ਅਰਦਾਸ ਹੈ ਕਿ) ਮੈਂ ਆਪਣੀਆਂ ਅੱਖਾਂ ਨਾਲ (ਉਹਨਾਂ ਦਾ) ਦਰਸਨ ਕਰਦਾ ਰਹਾਂ (ਜੋ ਨਾਮ ਜਪਦੇ ਹਨ।)

ਹਿਰਦੈ ਗਾਵਹੁ ਨਾਮ ਨਿਧੋ ॥੫॥

ਆਪਣੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਗਾਂਦੇ ਰਹੋ ਜੋ ਸਾਰੇ ਸੁਖਾਂ ਦਾ ਖ਼ਜ਼ਾਨਾ ਹੈ ॥੫॥

ਕਾਮ ਕ੍ਰੋਧ ਲੋਭੁ ਮੋਹੁ ਤਜੋ ॥

(ਹੇ ਭਾਈ! ਆਪਣੇ ਮਨ ਵਿਚੋਂ) ਕਾਮ, ਕ੍ਰੋਧ, ਲੋਭ ਤੇ ਮੋਹ ਦੂਰ ਕਰੋ।

ਜਨਮ ਮਰਨ ਦੁਹੁ ਤੇ ਰਹਿਓ ॥੬॥

(ਜੇਹੜਾ ਮਨੁੱਖ ਇਹਨਾਂ ਵਿਕਾਰਾਂ ਨੂੰ ਮਿਟਾਂਦਾ ਹੈ) ਉਹ ਜਨਮ ਅਤੇ ਮਰਨ ਦੋਹਾਂ (ਦੇ ਗੇੜ) ਤੋਂ ਬਚ ਜਾਂਦਾ ਹੈ ॥੬॥

ਦੂਖੁ ਅੰਧੇਰਾ ਘਰ ਤੇ ਮਿਟਿਓ ॥

(ਹੇ ਭਾਈ!) ਉਸ ਦੇ ਹਿਰਦੇ-ਘਰ ਵਿਚੋਂ ਦੁਖ ਤੇ ਹਨੇਰਾ ਮਿਟ ਜਾਂਦਾ ਹੈ,

ਗੁਰਿ ਗਿਆਨੁ ਦ੍ਰਿੜਾਇਓ ਦੀਪ ਬਲਿਓ ॥੭॥

ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਨੇ ਪਰਮਾਤਮਾ ਨਾਲ ਡੂੰਘੀ ਸਾਂਝ ਪੱਕੀ ਕਰ ਦਿੱਤੀ। ਉਸ ਦੇ ਅੰਦਰ (ਆਤਮਕ ਸੂਝ ਦਾ) ਦੀਵਾ ਜਗ ਪੈਂਦਾ ਹੈ ॥੭॥

ਜਿਨਿ ਸੇਵਿਆ ਸੋ ਪਾਰਿ ਪਰਿਓ ॥

ਜਿਸ ਮਨੁੱਖ ਨੇ ਪਰਮਾਤਮਾ ਦਾ ਸਿਮਰਨ ਕੀਤਾ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਿਆ।

ਜਨ ਨਾਨਕ ਗੁਰਮੁਖਿ ਜਗਤੁ ਤਰਿਓ ॥੮॥੧॥੧੩॥

ਹੇ ਦਾਸ ਨਾਨਕ! (ਆਖ-) ਗੁਰੂ ਦੀ ਸਰਨ ਪੈ ਕੇ ਜਗਤ (ਸੰਸਾਰ-ਸਮੁੰਦਰ ਨੂੰ) ਤਰ ਜਾਂਦਾ ਹੈ ॥੮॥੧॥੧੩॥

ਮਹਲਾ ੫ ਗਉੜੀ ॥

ਹਰਿ ਹਰਿ ਗੁਰੁ ਗੁਰੁ ਕਰਤ ਭਰਮ ਗਏ ॥

(ਹੇ ਭਾਈ!) ਪਰਮਾਤਮਾ ਦਾ ਨਾਮ ਸਿਮਰਦਿਆਂ, ਗੁਰੂ ਗੁਰੂ ਕਰਦਿਆਂ ਮੇਰੇ ਮਨ ਦੀਆਂ ਸਾਰੀਆਂ ਭਟਕਣਾਂ ਦੂਰ ਹੋ ਗਈਆਂ ਹਨ,

ਮੇਰੈ ਮਨਿ ਸਭਿ ਸੁਖ ਪਾਇਓ ॥੧॥ ਰਹਾਉ ॥

ਤੇ ਮੇਰੇ ਮਨ ਨੇ ਸਾਰੇ ਹੀ ਸੁਖ ਪ੍ਰਾਪਤ ਕਰ ਲਏ ਹਨ ॥੧॥ ਰਹਾਉ ॥

ਬਲਤੋ ਜਲਤੋ ਤਉਕਿਆ ਗੁਰ ਚੰਦਨੁ ਸੀਤਲਾਇਓ ॥੧॥

(ਹੇ ਭਾਈ! ਮਨ ਵਿਕਾਰਾਂ ਵਿਚ) ਸੜ ਰਿਹਾ ਸੀ, ਬਲ ਰਿਹਾ ਸੀ, (ਜਦੋਂ) ਗੁਰੂ ਦਾ ਸ਼ਬਦ-ਚੰਦਨ (ਘਸਾ ਕੇ ਇਸ ਤੇ) ਛਿਣਕਿਆ ਤਾਂ ਇਹ ਮਨ ਠੰਢਾ-ਠਾਰ ਹੋ ਗਿਆ ॥੧॥

ਅਗਿਆਨ ਅੰਧੇਰਾ ਮਿਟਿ ਗਇਆ ਗੁਰ ਗਿਆਨੁ ਦੀਪਾਇਓ ॥੨॥

(ਹੇ ਭਾਈ!) ਜਦੋਂ ਗੁਰੂ ਦਾ ਬਖ਼ਸ਼ਿਆ ਗਿਆਨ (ਮਨ ਵਿਚ) ਰੌਸ਼ਨ ਹੋਇਆ ਤਾਂ (ਮਨ ਵਿਚੋਂ) ਅਗਿਆਨ ਦਾ ਹਨੇਰਾ ਦੂਰ ਹੋ ਗਿਆ ॥੨॥

ਪਾਵਕੁ ਸਾਗਰੁ ਗਹਰੋ ਚਰਿ ਸੰਤਨ ਨਾਵ ਤਰਾਇਓ ॥੩॥

(ਹੇ ਭਾਈ!) ਇਹ ਡੂੰਘਾ ਸੰਸਾਰ-ਸਮੁੰਦਰ (ਵਿਕਾਰਾਂ ਦੀ ਤਪਸ਼ ਨਾਲ) ਅੱਗ (ਹੀ ਅੱਗ ਬਣਿਆ ਪਿਆ ਸੀ) ਮੈਂ ਸਾਧ-ਸੰਗਤਿ-ਬੇੜੀ ਵਿਚ ਚੜ੍ਹ ਕੇ ਇਸ ਤੋਂ ਪਾਰ ਲੰਘ ਆਇਆ ਹਾਂ ॥੩॥

ਨਾ ਹਮ ਕਰਮ ਨ ਧਰਮ ਸੁਚ ਪ੍ਰਭਿ ਗਹਿ ਭੁਜਾ ਆਪਾਇਓ ॥੪॥

(ਹੇ ਭਾਈ!) ਮੇਰੇ ਪਾਸ ਨਾਹ ਕੋਈ ਕਰਮ ਨਾਹ ਧਰਮ ਨਾਹ ਪਵਿਤ੍ਰਤਾ (ਆਦਿਕ ਰਾਸਿ-ਪੂੰਜੀ) ਸੀ, ਪ੍ਰਭੂ ਨੇ ਮੇਰੀ ਬਾਂਹ ਫੜ ਕੇ (ਆਪ ਹੀ ਮੈਨੂੰ) ਆਪਣਾ (ਦਾਸ) ਬਣਾ ਲਿਆ ਹੈ ॥੪॥

ਭਉ ਖੰਡਨੁ ਦੁਖ ਭੰਜਨੋ ਭਗਤਿ ਵਛਲ ਹਰਿ ਨਾਇਓ ॥੫॥

(ਹੇ ਭਾਈ!) ਭਗਤੀ ਨਾਲ ਪਿਆਰ ਕਰਨ ਵਾਲੇ ਹਰੀ ਦਾ ਉਹ ਨਾਮ ਜੋ ਹਰੇਕ ਕਿਸਮ ਦਾ ਡਰ ਤੇ ਦੁੱਖ ਨਾਸ ਕਰਨ ਦੇ ਸਮਰੱਥ ਹੈ (ਮੈਨੂੰ ਉਸ ਦੀ ਆਪਣੀ ਮਿਹਰ ਨਾਲ ਹੀ ਮਿਲ ਗਿਆ ਹੈ) ॥੫॥

ਅਨਾਥਹ ਨਾਥ ਕ੍ਰਿਪਾਲ ਦੀਨ ਸੰਮ੍ਰਿਥ ਸੰਤ ਓਟਾਇਓ ॥੬॥

ਹੇ ਅਨਾਥਾਂ ਦੇ ਨਾਥ! ਹੇ ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਸੰਤਾਂ ਦੇ ਸਹਾਰੇ! ਹੇ ਪ੍ਰਭੂ ਪਾਤਿਸ਼ਾਹ! ॥੬॥

ਨਿਰਗੁਨੀਆਰੇ ਕੀ ਬੇਨਤੀ ਦੇਹੁ ਦਰਸੁ ਹਰਿ ਰਾਇਓ ॥੭॥

ਮੇਰੀ ਗੁਣ-ਹੀਨ ਦੀ ਬੇਨਤੀ ਸੁਣ, ਮੈਨੂੰ ਆਪਣਾ ਦਰਸਨ ਦੇਹ ॥੭॥

ਨਾਨਕ ਸਰਨਿ ਤੁਹਾਰੀ ਠਾਕੁਰ ਸੇਵਕੁ ਦੁਆਰੈ ਆਇਓ ॥੮॥੨॥੧੪॥

ਹੇ ਨਾਨਕ! (ਅਰਦਾਸ ਕਰ, ਤੇ ਆਖ-) ਹੇ ਠਾਕੁਰ! ਮੈਂ ਤੇਰਾ ਸੇਵਕ ਤੇਰੀ ਸਰਨ ਆਇਆ ਹਾਂ, ਤੇਰੇ ਦਰ ਤੇ ਆਇਆ ਹਾਂ ॥੮॥੨॥੧੪॥


ਸੂਚੀ (1 - 1430)
ਜਪੁ ਅੰਗ: 1 - 8
ਸੋ ਦਰੁ ਅੰਗ: 8 - 10
ਸੋ ਪੁਰਖੁ ਅੰਗ: 10 - 12
ਸੋਹਿਲਾ ਅੰਗ: 12 - 13
ਸਿਰੀ ਰਾਗੁ ਅੰਗ: 14 - 93
ਰਾਗੁ ਮਾਝ ਅੰਗ: 94 - 150
ਰਾਗੁ ਗਉੜੀ ਅੰਗ: 151 - 346
ਰਾਗੁ ਆਸਾ ਅੰਗ: 347 - 488
ਰਾਗੁ ਗੂਜਰੀ ਅੰਗ: 489 - 526
ਰਾਗੁ ਦੇਵਗੰਧਾਰੀ ਅੰਗ: 527 - 536
ਰਾਗੁ ਬਿਹਾਗੜਾ ਅੰਗ: 537 - 556
ਰਾਗੁ ਵਡਹੰਸੁ ਅੰਗ: 557 - 594
ਰਾਗੁ ਸੋਰਠਿ ਅੰਗ: 595 - 659
ਰਾਗੁ ਧਨਾਸਰੀ ਅੰਗ: 660 - 695
ਰਾਗੁ ਜੈਤਸਰੀ ਅੰਗ: 696 - 710
ਰਾਗੁ ਟੋਡੀ ਅੰਗ: 711 - 718
ਰਾਗੁ ਬੈਰਾੜੀ ਅੰਗ: 719 - 720
ਰਾਗੁ ਤਿਲੰਗ ਅੰਗ: 721 - 727
ਰਾਗੁ ਸੂਹੀ ਅੰਗ: 728 - 794
ਰਾਗੁ ਬਿਲਾਵਲੁ ਅੰਗ: 795 - 858
ਰਾਗੁ ਗੋਂਡ ਅੰਗ: 859 - 875
ਰਾਗੁ ਰਾਮਕਲੀ ਅੰਗ: 876 - 974
ਰਾਗੁ ਨਟ ਨਾਰਾਇਨ ਅੰਗ: 975 - 983
ਰਾਗੁ ਮਾਲੀ ਗਉੜਾ ਅੰਗ: 984 - 988
ਰਾਗੁ ਮਾਰੂ ਅੰਗ: 989 - 1106
ਰਾਗੁ ਤੁਖਾਰੀ ਅੰਗ: 1107 - 1117
ਰਾਗੁ ਕੇਦਾਰਾ ਅੰਗ: 1118 - 1124
ਰਾਗੁ ਭੈਰਉ ਅੰਗ: 1125 - 1167
ਰਾਗੁ ਬਸੰਤੁ ਅੰਗ: 1168 - 1196
ਰਾਗੁ ਸਾਰੰਗ ਅੰਗ: 1197 - 1253
ਰਾਗੁ ਮਲਾਰ ਅੰਗ: 1254 - 1293
ਰਾਗੁ ਕਾਨੜਾ ਅੰਗ: 1294 - 1318
ਰਾਗੁ ਕਲਿਆਨ ਅੰਗ: 1319 - 1326
ਰਾਗੁ ਪ੍ਰਭਾਤੀ ਅੰਗ: 1327 - 1351
ਰਾਗੁ ਜੈਜਾਵੰਤੀ ਅੰਗ: 1352 - 1359
ਸਲੋਕ ਸਹਸਕ੍ਰਿਤੀ ਅੰਗ: 1353 - 1360
ਗਾਥਾ ਮਹਲਾ ੫ ਅੰਗ: 1360 - 1361
ਫੁਨਹੇ ਮਹਲਾ ੫ ਅੰਗ: 1361 - 1663
ਚਉਬੋਲੇ ਮਹਲਾ ੫ ਅੰਗ: 1363 - 1364
ਸਲੋਕੁ ਭਗਤ ਕਬੀਰ ਜੀਉ ਕੇ ਅੰਗ: 1364 - 1377
ਸਲੋਕੁ ਸੇਖ ਫਰੀਦ ਕੇ ਅੰਗ: 1377 - 1385
ਸਵਈਏ ਸ੍ਰੀ ਮੁਖਬਾਕ ਮਹਲਾ ੫ ਅੰਗ: 1385 - 1389
ਸਵਈਏ ਮਹਲੇ ਪਹਿਲੇ ਕੇ ਅੰਗ: 1389 - 1390
ਸਵਈਏ ਮਹਲੇ ਦੂਜੇ ਕੇ ਅੰਗ: 1391 - 1392
ਸਵਈਏ ਮਹਲੇ ਤੀਜੇ ਕੇ ਅੰਗ: 1392 - 1396
ਸਵਈਏ ਮਹਲੇ ਚਉਥੇ ਕੇ ਅੰਗ: 1396 - 1406
ਸਵਈਏ ਮਹਲੇ ਪੰਜਵੇ ਕੇ ਅੰਗ: 1406 - 1409
ਸਲੋਕੁ ਵਾਰਾ ਤੇ ਵਧੀਕ ਅੰਗ: 1410 - 1426
ਸਲੋਕੁ ਮਹਲਾ ੯ ਅੰਗ: 1426 - 1429
ਮੁੰਦਾਵਣੀ ਮਹਲਾ ੫ ਅੰਗ: 1429 - 1429
ਰਾਗਮਾਲਾ ਅੰਗ: 1430 - 1430