ਪਿਛਲੇ ਬੀਜੇ ਦਾ ਫਲ ਹੀ ਖਾਣਾ ਪੈਂਦਾ ਹੈ।
ਦੁੱਖ ਸੁਖ ਦੇਣ ਵਾਲਾ ਪ੍ਰਭੂ ਆਪ ਹੈ,
(ਤਾਂ ਤੇ) ਹੋਰ (ਆਸਰੇ) ਛੱਡ ਕੇ ਤੂੰ ਉਸੇ ਨੂੰ ਯਾਦ ਕਰ।
ਜੋ ਕੁਝ ਪ੍ਰਭੂ ਕਰਦਾ ਹੈ ਉਸੇ ਨੂੰ ਸੁਖ ਸਮਝ।
ਹੇ ਅੰਞਾਣ! ਕਿਉ ਭੁੱਲਿਆਂ ਫਿਰਦਾ ਹੈਂ?
(ਦੱਸ) ਕੇਹੜੀ ਚੀਜ਼ ਤੇਰੇ ਨਾਲ ਆਈ ਸੀ।
ਹੇ ਲੋਭੀ ਭੰਬਟ! ਤੂੰ (ਮਾਇਆ ਦੇ) ਸੁਆਦ ਵਿਚ ਮਸਤ ਹੋ ਰਿਹਾ ਹੈਂ।
ਹਿਰਦੇ ਵਿਚ ਪ੍ਰਭੂ ਦਾ ਨਾਮ ਜਪ,
ਹੇ ਨਾਨਕ! (ਇਸੇ ਤਰ੍ਹਾਂ) ਇੱਜ਼ਤ ਨਾਲ (ਪਰਲੋਕ ਵਾਲੇ) ਘਰ ਵਿਚ ਜਾਵਹਿਂਗਾ ॥੪॥
(ਹੇ ਭਾਈ!) ਜੇਹੜਾ ਸੌਦਾ ਖ਼ਰੀਦਣ ਵਾਸਤੇ ਤੂੰ (ਜਗਤ ਵਿਚ) ਆਇਆ ਹੈਂ,
ਉਹ ਰਾਮ ਨਾਮ (-ਰੂਪੀ ਸੌਦਾ) ਸੰਤਾਂ ਦੇ ਘਰ ਵਿਚ ਮਿਲਦਾ ਹੈ।
(ਇਸ ਵਾਸਤੇ) ਅਹੰਕਾਰ ਛੱਡ ਦੇਹ, ਤੇ ਮਨ ਦੇ ਵੱਟੇ (ਇਹ ਵੱਖਰ) ਖ਼ਰੀਦ ਲੈ,
ਅਤੇ ਪ੍ਰਭੂ ਦਾ ਨਾਮ ਹਿਰਦੇ ਵਿਚ ਪਰਖ।
ਸੰਤਾਂ ਦੇ ਸੰਗ ਤੁਰ ਤੇ ਰਾਮ ਨਾਮ ਦਾ ਇਹ ਸੌਦਾ ਲੱਦ ਲੈ,
ਮਾਇਆ ਦੇ ਹੋਰ ਧੰਧੇ ਛੱਡ ਦੇਹ।
(ਜੇ ਇਹ ਉੱਦਮ ਕਰਹਿਂਗਾ ਤਾਂ) ਹਰੇਕ ਜੀਵ ਤੈਨੂੰ ਸ਼ਾਬਾਸ਼ੇ ਆਖੇਗਾ,
ਤੇ ਪ੍ਰਭੂ ਦੀ ਦਰਗਾਹ ਵਿਚ ਭੀ ਤੇਰਾ ਮੂੰਹ ਉਜਲਾ ਹੋਵੇਗਾ।
(ਪਰ) ਇਹ ਵਪਾਰ ਕੋਈ ਵਿਰਲਾ ਬੰਦਾ ਕਰਦਾ ਹੈ।
ਹੇ ਨਾਨਕ! ਅਜੇਹੇ (ਵਪਾਰੀ) ਤੋਂ ਸਦਾ ਸਦਕੇ ਜਾਈਏ ॥੫॥
(ਹੇ ਭਾਈ!) ਸਾਧੂ ਜਨਾਂ ਦੇ ਪੈਰ ਧੋ ਧੋ ਕੇ (ਨਾਮ-ਜਲ) ਪੀ,
ਸਾਧ-ਜਨ ਤੋਂ ਆਪਣੀ ਜਿੰਦ ਭੀ ਵਾਰ ਦੇਹ।
ਗੁਰਮੁਖ ਮਨੁੱਖ ਦੇ ਪੈਰਾਂ ਦੀ ਖ਼ਾਕ ਵਿਚ ਇਸ਼ਨਾਨ ਕਰ,
ਗੁਰਮੁਖ ਤੋਂ ਸਦਕੇ ਹੋਹੁ।
ਸੰਤ ਦੀ ਸੇਵਾ ਵੱਡੇ ਭਾਗਾਂ ਨਾਲ ਮਿਲਦੀ ਹੈ,
ਸੰਤ ਦੀ ਸੰਗਤਿ ਵਿਚ ਹੀ ਪ੍ਰਭੂ ਦੀ ਸਿਫ਼ਤ-ਸਾਲਾਹ ਕੀਤੀ ਜਾ ਸਕਦੀ ਹੈ।
ਸੰਤ ਅਨੇਕਾਂ ਔਕੜਾਂ ਤੋਂ (ਜੋ ਆਤਮਕ ਜੀਵਨ ਦੇ ਰਾਹ ਵਿਚ ਆਉਂਦੀਆਂ ਹਨ) ਬਚਾ ਲੈਂਦਾ ਹੈ,
ਸੰਤ ਪ੍ਰਭੂ ਦੇ ਗੁਣ ਗਾ ਕੇ ਨਾਮ-ਅੰਮ੍ਰਿਤ ਦਾ ਸੁਆਦ ਮਾਣਦਾ ਹੈ।
(ਜਿਸ ਮਨੁੱਖ ਨੇ) ਸੰਤਾਂ ਦਾ ਆਸਰਾ ਫੜਿਆ ਹੈ ਜੋ ਸੰਤਾਂ ਦੇ ਦਰ ਤੇ ਆ ਡਿੱਗਾ ਹੈ,
ਉਸ ਨੇ, ਹੇ ਨਾਨਕ! ਸਾਰੇ ਸੁਖ ਪਾ ਲਏ ਹਨ ॥੬॥
(ਪ੍ਰਭੂ) ਮੋਏ ਹੋਏ ਬੰਦੇ ਨੂੰ ਜਿਵਾਲਣ ਜੋਗਾ ਹੈ,
ਭੁੱਖੇ ਨੂੰ ਭੀ ਆਸਰਾ ਦੇਂਦਾ ਹੈ।
ਸਾਰੇ ਖ਼ਜ਼ਾਨੇ ਉਸ ਮਾਲਕ ਦੀ ਨਜ਼ਰ ਵਿਚ ਹਨ,
(ਪਰ ਜੀਵ) ਆਪਣੇ ਪਿਛਲੇ ਕੀਤੇ ਕਰਮਾਂ ਦਾ ਫਲ ਭੋਗਦੇ ਹਨ।
ਸਭ ਕੁਝ ਉਸ ਪ੍ਰਭੂ ਦਾ ਹੀ ਹੈ, ਤੇ ਉਹੀ ਸਭ ਕੁਝ ਕਰਨ ਦੇ ਸਮਰੱਥ ਹੈ;
ਉਸ ਤੋਂ ਬਿਨਾ ਕੋਈ ਦੂਜਾ ਨਾਹ ਹੈ ਤੇ ਨਾਹ ਹੋਵੇਗਾ।
ਹੇ ਜਨ! ਸਦਾ ਹੀ ਦਿਨ ਰਾਤ ਪ੍ਰਭੂ ਨੂੰ ਯਾਦ ਕਰ,
ਹੋਰ ਸਾਰੀਆਂ ਕਰਣੀਆਂ ਨਾਲੋਂ ਇਹੀ ਕਰਣੀ ਉੱਚੀ ਤੇ ਸੁੱਚੀ ਹੈ।
ਮੇਹਰ ਕਰ ਕੇ ਜਿਸ ਮਨੁੱਖ ਨੂੰ ਨਾਮ ਬਖ਼ਸ਼ਦਾ ਹੈ,
ਹੇ ਨਾਨਕ! ਉਹ ਮਨੁੱਖ ਪਵਿਤ੍ਰ ਹੋ ਜਾਂਦਾ ਹੈ ॥੭॥
ਜਿਸ ਮਨੁੱਖ ਦੇ ਮਨ ਵਿਚ ਸਤਿਗੁਰੂ ਦੀ ਸਰਧਾ ਬਣ ਗਈ ਹੈ,
ਉਹ ਮਨੁੱਖ ਸਾਰੇ ਜਗਤ ਵਿਚ ਭਗਤ ਭਗਤ ਸੁਣੀਦਾ ਹੈ,
ਜਿਸ ਦੇ ਹਿਰਦੇ ਵਿਚ ਇਕ ਪ੍ਰਭੂ ਵੱਸਦਾ ਹੈ;
ਉਸ ਦੀ ਅਮਲੀ ਜ਼ਿੰਦਗੀ ਤੇ ਜ਼ਿੰਦਗੀ ਦੇ ਅਸੂਲ ਇਕ-ਰਸ ਹਨ,
ਸੱਚਾ ਪ੍ਰਭੂ ਉਸ ਦੇ ਹਿਰਦੇ ਵਿਚ ਹੈ, ਤੇ ਪ੍ਰਭੂ ਦਾ ਨਾਮ ਹੀ ਉਹ ਮੂੰਹੋਂ ਉੱਚਾਰਦਾ ਹੈ;
ਉਸ ਮਨੁੱਖ ਦੀ ਨਜ਼ਰ ਸੱਚੇ ਪ੍ਰਭੂ ਦੇ ਰੰਗ ਵਿਚ ਰੰਗੀ ਹੋਈ ਹੈ, (ਤਾਹੀਏਂ) ਸਾਰਾ ਦ੍ਰਿਸ਼ਟਮਾਨ ਜਗਤ (ਉਸ ਨੂੰ) ਪ੍ਰਭੂ ਦਾ ਰੂਪ ਦਿੱਸਦਾ ਹੈ,
ਪ੍ਰਭੂ ਹੀ (ਸਭ ਥਾਈਂ) ਮੌਜੂਦ (ਦਿੱਸਦਾ ਹੈ, ਤੇ) ਪ੍ਰਭੂ ਦਾ ਹੀ (ਸਾਰਾ) ਖਿਲਾਰਾ ਦਿੱਸਦਾ ਹੈ।
ਜਿਸ ਮਨੁੱਖ ਨੇ ਅਕਾਲ ਪੁਰਖ ਨੂੰ ਸਦਾ-ਥਿਰ ਰਹਿਣ ਵਾਲਾ ਸਮਝਿਆ ਹੈ,
ਹੇ ਨਾਨਕ! ਉਹ ਮਨੁੱਖ ਸਦਾ ਉਸ ਥਿਰ ਰਹਿਣ ਵਾਲੇ ਵਿਚ ਲੀਨ ਹੋ ਜਾਂਦਾ ਹੈ ॥੮॥੧੫॥
ਪ੍ਰਭੂ ਦਾ ਨ ਕੋਈ ਰੂਪ ਹੈ, ਨ ਚਿਹਨ-ਚੱਕ੍ਰ ਅਤੇ ਨ ਕੋਈ ਰੰਗ। ਪ੍ਰਭੂ ਮਾਇਆ ਦੇ ਤਿੰਨ ਗੁਣਾਂ ਤੋਂ ਬੇ-ਦਾਗ਼ ਹੈ।
ਹੇ ਨਾਨਕ! ਪ੍ਰਭੂ ਆਪਣਾ ਆਪ ਉਸ ਮਨੁੱਖ ਨੂੰ ਸਮਝਾਉਂਦਾ ਹੈ ਜਿਸ ਉਤੇ ਆਪ ਤ੍ਰੁੱਠਦਾ ਹੈ ॥੧॥
(ਹੇ ਭਾਈ!) ਆਪਣੇ ਮਨ ਵਿਚ ਅਕਾਲ ਪੁਰਖ ਨੂੰ ਪ੍ਰੋ ਰੱਖ,
ਅਤੇ ਮਨੁੱਖ ਦਾ ਪਿਆਰ (ਮੋਹ) ਛੱਡ ਦੇਹ।
ਉਸ ਤੋਂ ਬਾਹਰਾ ਹੋਰ ਕੋਈ ਜੀਵ ਨਹੀਂ, ਕੋਈ ਚੀਜ਼ ਨਹੀਂ[
ਸਭ ਜੀਵਾਂ ਦੇ ਅੰਦਰ ਇਕ ਅਕਾਲ ਪੁਰਖ ਹੀ ਵਿਆਪਕ ਹੈ।
ਉਹੀ ਆਪ ਹੀ (ਜੀਵਾਂ ਦੇ ਦਿਲ ਦੀ) ਪਛਾਣਨ ਵਾਲਾ ਤੇ ਜਾਣਨ ਵਾਲਾ ਹੈ,
ਪ੍ਰਭੂ ਬੜਾ ਗੰਭੀਰ ਹੈ ਤੇ ਡੂੰਘਾ ਹੈ, ਸਿਆਣਾ ਹੈ,
ਹੇ ਪਾਰਬ੍ਰਹਮ ਪ੍ਰਭੂ! ਸਭ ਦੇ ਵੱਡੇ ਮਾਲਕ! ਤੇ ਜੀਵਾਂ ਦੇ ਪਾਲਕ!
ਦਇਆ ਦੇ ਖ਼ਜ਼ਾਨੇ! ਦਇਆ ਦੇ ਘਰ! ਤੇ ਬਖ਼ਸ਼ਣਹਾਰ!
ਮੈਂ ਤੇਰੇ ਸਾਧਾਂ ਦੀ ਚਰਨੀਂ ਪਵਾਂ,