ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ

ਅੰਗ - 286


ਤਾ ਕਉ ਰਾਖਤ ਦੇ ਕਰਿ ਹਾਥ ॥

ਉਸ ਨੂੰ ਹੱਥ ਦੇ ਕੇ ਰੱਖਦਾ ਹੈ।

ਮਾਨਸ ਜਤਨ ਕਰਤ ਬਹੁ ਭਾਤਿ ॥

ਮਨੁੱਖ ਕਈ ਕਿਸਮਾਂ ਦੇ ਜਤਨ ਕਰਦਾ ਹੈ,

ਤਿਸ ਕੇ ਕਰਤਬ ਬਿਰਥੇ ਜਾਤਿ ॥

(ਪਰ ਜੇ ਪ੍ਰਭੂ ਸਹਾਇਤਾ ਨਾਹ ਕਰੇ ਤਾਂ) ਉਸ ਦੇ ਕੰਮ ਵਿਅਰਥ ਜਾਂਦੇ ਹਨ।

ਮਾਰੈ ਨ ਰਾਖੈ ਅਵਰੁ ਨ ਕੋਇ ॥

(ਪ੍ਰਭੂ ਤੋਂ ਬਿਨਾ ਜੀਵਾਂ ਨੂੰ) ਨਾਹ ਕੋਈ ਮਾਰ ਸਕਦਾ ਹੈ, ਨਾਹ ਰੱਖ ਸਕਦਾ ਹੈ, (ਪ੍ਰਭੂ ਜੇਡਾ) ਹੋਰ ਕੋਈ ਨਹੀਂ ਹੈ;

ਸਰਬ ਜੀਆ ਕਾ ਰਾਖਾ ਸੋਇ ॥

ਸਾਰੇ ਜੀਵਾਂ ਦਾ ਰਾਖਾ ਪ੍ਰਭੂ ਆਪ ਹੈ।

ਕਾਹੇ ਸੋਚ ਕਰਹਿ ਰੇ ਪ੍ਰਾਣੀ ॥

ਹੇ ਪ੍ਰਾਣੀ! ਤੂੰ ਕਿਉਂ ਫ਼ਿਕਰ ਕਰਦਾ ਹੈਂ?

ਜਪਿ ਨਾਨਕ ਪ੍ਰਭ ਅਲਖ ਵਿਡਾਣੀ ॥੫॥

ਹੇ ਨਾਨਕ! ਅਲੱਖ ਤੇ ਅਚਰਜ ਪ੍ਰਭੂ ਨੂੰ ਸਿਮਰ ॥੫॥

ਬਾਰੰ ਬਾਰ ਬਾਰ ਪ੍ਰਭੁ ਜਪੀਐ ॥

(ਹੇ ਭਾਈ!) ਘੜੀ ਮੁੜੀ ਪ੍ਰਭੂ ਨੂੰ ਸਿਮਰੀਏ,

ਪੀ ਅੰਮ੍ਰਿਤੁ ਇਹੁ ਮਨੁ ਤਨੁ ਧ੍ਰਪੀਐ ॥

ਤੇ (ਨਾਮ-) ਅੰਮ੍ਰਿਤ ਪੀ ਕੇ ਇਸ ਮਨ ਨੂੰ ਤੇ ਸਰੀਰਕ ਇੰਦ੍ਰਿਆਂ ਨੂੰ ਰਜਾ ਦੇਵੀਏ।

ਨਾਮ ਰਤਨੁ ਜਿਨਿ ਗੁਰਮੁਖਿ ਪਾਇਆ ॥

ਜਿਸ ਗੁਰਮੁਖ ਨੇ ਨਾਮ-ਰੂਪੀ ਰਤਨ ਲੱਭ ਲਿਆ ਹੈ,

ਤਿਸੁ ਕਿਛੁ ਅਵਰੁ ਨਾਹੀ ਦ੍ਰਿਸਟਾਇਆ ॥

ਉਸ ਨੂੰ ਪ੍ਰਭੂ ਤੋਂ ਬਿਨਾ ਕਿਤੇ ਹੋਰ ਕੁਝ ਨਹੀਂ ਦਿੱਸਦਾ;

ਨਾਮੁ ਧਨੁ ਨਾਮੋ ਰੂਪੁ ਰੰਗੁ ॥

ਨਾਮ (ਉਸ ਗੁਰਮੁਖ ਦਾ) ਧਨ ਹੈ,

ਨਾਮੋ ਸੁਖੁ ਹਰਿ ਨਾਮ ਕਾ ਸੰਗੁ ॥

ਤੇ ਪ੍ਰਭੂ ਦੇ ਨਾਮ ਦਾ ਉਹ ਸਦਾ ਸੰਗ ਕਰਦਾ ਹੈ।

ਨਾਮ ਰਸਿ ਜੋ ਜਨ ਤ੍ਰਿਪਤਾਨੇ ॥

ਜੋ ਮਨੁੱਖ ਨਾਮ ਦੇ ਸੁਆਦ ਵਿਚ ਰੱਜ ਗਏ ਹਨ,

ਮਨ ਤਨ ਨਾਮਹਿ ਨਾਮਿ ਸਮਾਨੇ ॥

ਉਹਨਾਂ ਦੇ ਮਨ ਤਨ ਕੇਵਲ ਪ੍ਰਭੂ-ਨਾਮ ਵਿਚ ਹੀ ਜੁੜੇ ਰਹਿੰਦੇ ਹਨ।

ਊਠਤ ਬੈਠਤ ਸੋਵਤ ਨਾਮ ॥

ਉਠਦਿਆਂ ਬੈਠਦਿਆਂ, ਸੁੱਤਿਆਂ (ਹਰ ਵੇਲੇ) ਪ੍ਰਭੂ ਦਾ ਨਾਮ ਸਿਮਰਨਾ,

ਕਹੁ ਨਾਨਕ ਜਨ ਕੈ ਸਦ ਕਾਮ ॥੬॥

ਨਾਨਕ ਆਖਦਾ ਹੈ, ਇਹੋ ਹੀ ਸੇਵਕਾਂ ਦਾ ਸਦਾ ਆਹਰ ਹੁੰਦਾ ਹੈ ॥੬॥

ਬੋਲਹੁ ਜਸੁ ਜਿਹਬਾ ਦਿਨੁ ਰਾਤਿ ॥

(ਹੇ ਭਾਈ!) ਦਿਨ ਰਾਤ ਆਪਣੀ ਜੀਭ ਨਾਲ ਪ੍ਰਭੂ ਦੇ ਗੁਣ ਗਾਵੋ,

ਪ੍ਰਭਿ ਅਪਨੈ ਜਨ ਕੀਨੀ ਦਾਤਿ ॥

ਸਿਫ਼ਿਤ-ਸਾਲਾਹ ਦੀ ਇਹ ਬਖ਼ਸ਼ਸ਼ ਪ੍ਰਭੂ ਨੇ ਆਪਣੇ ਸੇਵਕਾਂ ਨੂੰ (ਹੀ) ਕੀਤੀ ਹੈ;

ਕਰਹਿ ਭਗਤਿ ਆਤਮ ਕੈ ਚਾਇ ॥

(ਸੇਵਕ) ਅੰਦਰਲੇ ਉਤਸ਼ਾਹ ਨਾਲ ਭਗਤੀ ਕਰਦੇ ਹਨ,

ਪ੍ਰਭ ਅਪਨੇ ਸਿਉ ਰਹਹਿ ਸਮਾਇ ॥

ਤੇ ਆਪਣੇ ਪ੍ਰਭੂ ਨਾਲ ਜੁੜੇ ਰਹਿੰਦੇ ਹਨ।

ਜੋ ਹੋਆ ਹੋਵਤ ਸੋ ਜਾਨੈ ॥

(ਸੇਵਕ) ਆਪਣੇ ਪ੍ਰਭੂ ਦਾ ਹੁਕਮ ਪਛਾਣ ਲੈਂਦਾ ਹੈ,

ਪ੍ਰਭ ਅਪਨੇ ਕਾ ਹੁਕਮੁ ਪਛਾਨੈ ॥

ਤੇ, ਜੋ ਕੁਝ ਹੋ ਰਿਹਾ ਹੈ, ਉਸ ਨੂੰ (ਰਜ਼ਾ ਵਿਚ) ਜਾਣਦਾ ਹੈ;

ਤਿਸ ਕੀ ਮਹਿਮਾ ਕਉਨ ਬਖਾਨਉ ॥

ਇਹੋ ਜਿਹੇ ਸੇਵਕ ਦੀ ਕੇਹੜੀ ਵਡਿਆਈ ਮੈਂ ਦੱਸਾਂ?

ਤਿਸ ਕਾ ਗੁਨੁ ਕਹਿ ਏਕ ਨ ਜਾਨਉ ॥

ਮੈਂ ਉਸ ਸੇਵਕ ਦਾ ਇਕ ਗੁਣ ਬਿਆਨ ਕਰਨਾ ਭੀ ਨਹੀਂ ਜਾਣਦਾ।

ਆਠ ਪਹਰ ਪ੍ਰਭ ਬਸਹਿ ਹਜੂਰੇ ॥

ਜੋ ਅੱਠੇ ਪਹਰ ਪ੍ਰਭੂ ਦੀ ਹਜ਼ੂਰੀ ਵਿਚ ਵੱਸਦੇ ਹਨ,

ਕਹੁ ਨਾਨਕ ਸੇਈ ਜਨ ਪੂਰੇ ॥੭॥

ਨਾਨਕ ਆਖਦਾ ਹੈ- ਉਹ ਮਨੁੱਖ ਪੂਰੇ ਭਾਂਡੇ ਹਨ ॥੭॥

ਮਨ ਮੇਰੇ ਤਿਨ ਕੀ ਓਟ ਲੇਹਿ ॥

ਹੇ ਮੇਰੇ ਮਨ! (ਜੋ ਮਨੁੱਖ਼ ਸਦਾ ਪ੍ਰਭੂ ਦੀ ਹਜ਼ੂਰੀ ਵਿਚ ਵੱਸਦੇ ਹਨ) ਉਹਨਾਂ ਦੀ ਸਰਣੀ ਪਉ,

ਮਨੁ ਤਨੁ ਅਪਨਾ ਤਿਨ ਜਨ ਦੇਹਿ ॥

ਅਤੇ ਆਪਣਾ ਤਨ ਮਨ ਉਹਨਾਂ ਤੋਂ ਸਦਕੇ ਕਰ ਦੇਹ।

ਜਿਨਿ ਜਨਿ ਅਪਨਾ ਪ੍ਰਭੂ ਪਛਾਤਾ ॥

ਜਿਸ ਮਨੁੱਖ ਨੇ ਅਪਣੇ ਪ੍ਰਭੂ ਨੂੰ ਪਛਾਣ ਲਿਆ ਹੈ,

ਸੋ ਜਨੁ ਸਰਬ ਥੋਕ ਕਾ ਦਾਤਾ ॥

ਉਹ ਮਨੁੱਖ ਸਾਰੇ ਪਦਾਰਥ ਦੇਣ ਦੇ ਸਮਰੱਥ ਹੋ ਜਾਂਦਾ ਹੈ।

ਤਿਸ ਕੀ ਸਰਨਿ ਸਰਬ ਸੁਖ ਪਾਵਹਿ ॥

(ਹੇ ਮਨ!) ਉਸ ਦੀ ਸਰਣੀ ਪਿਆਂ ਤੂੰ ਸਾਰੇ ਸੁਖ ਪਾਵਹਿਂਗਾ,

ਤਿਸ ਕੈ ਦਰਸਿ ਸਭ ਪਾਪ ਮਿਟਾਵਹਿ ॥

ਉਸ ਦੇ ਦੀਦਾਰ ਨਾਲ ਤੂੰ ਸਾਰੇ ਪਾਪ ਦੂਰ ਕਰ ਲਵਹਿਂਗਾ।

ਅਵਰ ਸਿਆਨਪ ਸਗਲੀ ਛਾਡੁ ॥

ਹੋਰ ਚੁਤਰਾਈ ਛੱਡ ਦੇਹ,

ਤਿਸੁ ਜਨ ਕੀ ਤੂ ਸੇਵਾ ਲਾਗੁ ॥

ਤੇ ਉਸ ਸੇਵਕ ਦੀ ਸੇਵਾ ਵਿਚ ਜੁੱਟ ਪਉ।

ਆਵਨੁ ਜਾਨੁ ਨ ਹੋਵੀ ਤੇਰਾ ॥

(ਇਸ ਤਰ੍ਹਾਂ ਮੁੜ ਮੁੜ ਜਗਤ ਵਿਚ) ਤੇਰਾ ਆਉਣ ਜਾਣ ਨਹੀਂ ਹੋਵੇਗਾ।

ਨਾਨਕ ਤਿਸੁ ਜਨ ਕੇ ਪੂਜਹੁ ਸਦ ਪੈਰਾ ॥੮॥੧੭॥

ਹੇ ਨਾਨਕ! ਉਸ ਸੰਤ ਜਨ ਦੇ ਸਦਾ ਪੈਰ ਪੂਜ ॥੮॥੧੭॥

ਸਲੋਕੁ ॥

ਸਤਿ ਪੁਰਖੁ ਜਿਨਿ ਜਾਨਿਆ ਸਤਿਗੁਰੁ ਤਿਸ ਕਾ ਨਾਉ ॥

ਜਿਸ ਨੇ ਸਦਾ-ਥਿਰ ਤੇ ਵਿਆਪਕ ਪ੍ਰਭੂ ਨੂੰ ਜਾਣ ਲਿਆ ਹੈ, ਉਸ ਦਾ ਨਾਮ ਸਤਿਗੁਰੂ ਹੈ,

ਤਿਸ ਕੈ ਸੰਗਿ ਸਿਖੁ ਉਧਰੈ ਨਾਨਕ ਹਰਿ ਗੁਨ ਗਾਉ ॥੧॥

ਉਸ ਦੀ ਸੰਗਤਿ ਵਿਚ (ਰਹਿ ਕੇ) ਸਿੱਖ (ਵਿਕਾਰਾਂ ਤੋਂ) ਬਚ ਜਾਂਦਾ ਹੈ; (ਤਾਂ ਤੇ) ਹੇ ਨਾਨਕ! (ਤੂੰ ਭੀ ਗੁਰੂ ਦੀ ਸੰਗਤਿ ਵਿਚ ਰਹਿ ਕੇ) ਅਕਾਲ ਪੁਰਖ ਦੇ ਗੁਣ ਗਾ ॥੧॥

ਅਸਟਪਦੀ ॥

ਸਤਿਗੁਰੁ ਸਿਖ ਕੀ ਕਰੈ ਪ੍ਰਤਿਪਾਲ ॥

ਸਤਿਗੁਰੂ ਸਿੱਖ ਦੀ ਰੱਖਿਆ ਕਰਦਾ ਹੈ,

ਸੇਵਕ ਕਉ ਗੁਰੁ ਸਦਾ ਦਇਆਲ ॥

ਸਤਿਗੁਰੂ ਆਪਣੇ ਸੇਵਕ ਉਤੇ ਸਦਾ ਮੇਹਰ ਕਰਦਾ ਹੈ।

ਸਿਖ ਕੀ ਗੁਰੁ ਦੁਰਮਤਿ ਮਲੁ ਹਿਰੈ ॥

ਸਤਿਗੁਰੂ ਆਪਣੇ ਸਿੱਖ ਦੀ ਭੈੜੀ ਮਤਿ-ਰੂਪੀ ਮੈਲ ਦੂਰ ਕਰ ਦੇਂਦਾ ਹੈ,

ਗੁਰ ਬਚਨੀ ਹਰਿ ਨਾਮੁ ਉਚਰੈ ॥

ਕਿਉਂਕਿ ਸਿੱਖ ਆਪਣੇ ਸਤਿਗੁਰੂ ਦੇ ਉਪਦੇਸ਼ ਦੀ ਰਾਹੀਂ ਪ੍ਰਭੂ ਦਾ ਨਾਮ ਸਿਮਰਦਾ ਹੈ।

ਸਤਿਗੁਰੁ ਸਿਖ ਕੇ ਬੰਧਨ ਕਾਟੈ ॥

ਸਤਿਗੁਰੂ ਆਪਣੇ ਸਿੱਖ ਦੇ (ਮਾਇਆ ਦੇ) ਬੰਧਨ ਕੱਟ ਦੇਂਦਾ ਹੈ,

ਗੁਰ ਕਾ ਸਿਖੁ ਬਿਕਾਰ ਤੇ ਹਾਟੈ ॥

(ਅਤੇ) ਗੁਰੂ ਦਾ ਸਿੱਖ ਵਿਕਾਰਾਂ ਵਲੋਂ ਹਟ ਜਾਂਦਾ ਹੈ;

ਸਤਿਗੁਰੁ ਸਿਖ ਕਉ ਨਾਮ ਧਨੁ ਦੇਇ ॥

(ਕਿਉਂਕਿ) ਸਤਿਗੁਰੂ ਆਪਣੇ ਸਿੱਖ ਨੂੰ ਪ੍ਰਭੂ ਦਾ ਨਾਮ-ਰੂਪੀ ਧਨ ਦੇਂਦਾ ਹੈ,

ਗੁਰ ਕਾ ਸਿਖੁ ਵਡਭਾਗੀ ਹੇ ॥

(ਤੇ ਇਸ ਤਰ੍ਹਾਂ) ਸਤਿਗੁਰੂ ਦਾ ਸਿੱਖ ਵੱਡੇ ਭਾਗਾਂ ਵਾਲਾ ਬਣ ਜਾਂਦਾ ਹੈ।

ਸਤਿਗੁਰੁ ਸਿਖ ਕਾ ਹਲਤੁ ਪਲਤੁ ਸਵਾਰੈ ॥

ਸਤਿਗੁਰੂ ਆਪਣੇ ਸਿੱਖ ਦਾ ਲੋਕ ਪਰਲੋਕ ਸਵਾਰ ਦੇਂਦਾ ਹੈ।

ਨਾਨਕ ਸਤਿਗੁਰੁ ਸਿਖ ਕਉ ਜੀਅ ਨਾਲਿ ਸਮਾਰੈ ॥੧॥

ਹੇ ਨਾਨਕ! ਸਤਿਗੁਰੂ ਆਪਣੇ ਸਿੱਖ ਨੂੰ ਆਪਣੀ ਜਿੰਦ ਦੇ ਨਾਲ ਯਾਦ ਰੱਖਦਾ ਹੈ ॥੧॥

ਗੁਰ ਕੈ ਗ੍ਰਿਹਿ ਸੇਵਕੁ ਜੋ ਰਹੈ ॥

ਜੇਹੜਾ ਸੇਵਕ (ਸਿੱਖਿਆ ਦੀ ਖ਼ਾਤਰ) ਗੁਰੂ ਦੇ ਘਰ ਵਿਚ (ਭਾਵ ਗੁਰੂ ਦੇ ਦਰ ਤੇ) ਰਹਿੰਦਾ ਹੈ,

ਗੁਰ ਕੀ ਆਗਿਆ ਮਨ ਮਹਿ ਸਹੈ ॥

ਤੇ ਗੁਰੂ ਦਾ ਹੁਕਮ ਮਨ ਵਿਚ ਮੰਨਦਾ ਹੈ;

ਆਪਸ ਕਉ ਕਰਿ ਕਛੁ ਨ ਜਨਾਵੈ ॥

ਜੋ ਆਪਣੇ ਆਪ ਨੂੰ ਵੱਡਾ ਨਹੀਂ ਜਤਾਉਂਦਾ,

ਹਰਿ ਹਰਿ ਨਾਮੁ ਰਿਦੈ ਸਦ ਧਿਆਵੈ ॥

ਪ੍ਰਭੂ ਦਾ ਨਾਮ ਸਦਾ ਹਿਰਦੇ ਵਿਚ ਧਿਆਉਂਦਾ ਹੈ;

ਮਨੁ ਬੇਚੈ ਸਤਿਗੁਰ ਕੈ ਪਾਸਿ ॥

ਜੋ ਆਪਣਾ ਮਨ ਸਤਿਗੁਰੂ ਅੱਗੇ ਵੇਚ ਦੇਂਦਾ ਹੈ (ਭਾਵ ਗੁਰੂ ਦੇ ਹਵਾਲੇ ਕਰ ਦੇਂਦਾ ਹੈ)

ਤਿਸੁ ਸੇਵਕ ਕੇ ਕਾਰਜ ਰਾਸਿ ॥

ਉਸ ਸੇਵਕ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ।

ਸੇਵਾ ਕਰਤ ਹੋਇ ਨਿਹਕਾਮੀ ॥

ਜੋ ਸੇਵਕ (ਗੁਰੂ ਦੀ) ਸੇਵਾ ਕਰਦਾ ਹੋਇਆ ਕਿਸੇ ਫਲ ਦੀ ਖ਼ਾਹਸ਼ ਨਹੀਂ ਰੱਖਦਾ,

ਤਿਸ ਕਉ ਹੋਤ ਪਰਾਪਤਿ ਸੁਆਮੀ ॥

ਉਸ ਨੂੰ ਮਾਲਿਕ ਪ੍ਰਭੂ ਮਿਲ ਪੈਂਦਾ ਹੈ।


ਸੂਚੀ (1 - 1430)
ਜਪੁ ਅੰਗ: 1 - 8
ਸੋ ਦਰੁ ਅੰਗ: 8 - 10
ਸੋ ਪੁਰਖੁ ਅੰਗ: 10 - 12
ਸੋਹਿਲਾ ਅੰਗ: 12 - 13
ਸਿਰੀ ਰਾਗੁ ਅੰਗ: 14 - 93
ਰਾਗੁ ਮਾਝ ਅੰਗ: 94 - 150
ਰਾਗੁ ਗਉੜੀ ਅੰਗ: 151 - 346
ਰਾਗੁ ਆਸਾ ਅੰਗ: 347 - 488
ਰਾਗੁ ਗੂਜਰੀ ਅੰਗ: 489 - 526
ਰਾਗੁ ਦੇਵਗੰਧਾਰੀ ਅੰਗ: 527 - 536
ਰਾਗੁ ਬਿਹਾਗੜਾ ਅੰਗ: 537 - 556
ਰਾਗੁ ਵਡਹੰਸੁ ਅੰਗ: 557 - 594
ਰਾਗੁ ਸੋਰਠਿ ਅੰਗ: 595 - 659
ਰਾਗੁ ਧਨਾਸਰੀ ਅੰਗ: 660 - 695
ਰਾਗੁ ਜੈਤਸਰੀ ਅੰਗ: 696 - 710
ਰਾਗੁ ਟੋਡੀ ਅੰਗ: 711 - 718
ਰਾਗੁ ਬੈਰਾੜੀ ਅੰਗ: 719 - 720
ਰਾਗੁ ਤਿਲੰਗ ਅੰਗ: 721 - 727
ਰਾਗੁ ਸੂਹੀ ਅੰਗ: 728 - 794
ਰਾਗੁ ਬਿਲਾਵਲੁ ਅੰਗ: 795 - 858
ਰਾਗੁ ਗੋਂਡ ਅੰਗ: 859 - 875
ਰਾਗੁ ਰਾਮਕਲੀ ਅੰਗ: 876 - 974
ਰਾਗੁ ਨਟ ਨਾਰਾਇਨ ਅੰਗ: 975 - 983
ਰਾਗੁ ਮਾਲੀ ਗਉੜਾ ਅੰਗ: 984 - 988
ਰਾਗੁ ਮਾਰੂ ਅੰਗ: 989 - 1106
ਰਾਗੁ ਤੁਖਾਰੀ ਅੰਗ: 1107 - 1117
ਰਾਗੁ ਕੇਦਾਰਾ ਅੰਗ: 1118 - 1124
ਰਾਗੁ ਭੈਰਉ ਅੰਗ: 1125 - 1167
ਰਾਗੁ ਬਸੰਤੁ ਅੰਗ: 1168 - 1196
ਰਾਗੁ ਸਾਰੰਗ ਅੰਗ: 1197 - 1253
ਰਾਗੁ ਮਲਾਰ ਅੰਗ: 1254 - 1293
ਰਾਗੁ ਕਾਨੜਾ ਅੰਗ: 1294 - 1318
ਰਾਗੁ ਕਲਿਆਨ ਅੰਗ: 1319 - 1326
ਰਾਗੁ ਪ੍ਰਭਾਤੀ ਅੰਗ: 1327 - 1351
ਰਾਗੁ ਜੈਜਾਵੰਤੀ ਅੰਗ: 1352 - 1359
ਸਲੋਕ ਸਹਸਕ੍ਰਿਤੀ ਅੰਗ: 1353 - 1360
ਗਾਥਾ ਮਹਲਾ ੫ ਅੰਗ: 1360 - 1361
ਫੁਨਹੇ ਮਹਲਾ ੫ ਅੰਗ: 1361 - 1663
ਚਉਬੋਲੇ ਮਹਲਾ ੫ ਅੰਗ: 1363 - 1364
ਸਲੋਕੁ ਭਗਤ ਕਬੀਰ ਜੀਉ ਕੇ ਅੰਗ: 1364 - 1377
ਸਲੋਕੁ ਸੇਖ ਫਰੀਦ ਕੇ ਅੰਗ: 1377 - 1385
ਸਵਈਏ ਸ੍ਰੀ ਮੁਖਬਾਕ ਮਹਲਾ ੫ ਅੰਗ: 1385 - 1389
ਸਵਈਏ ਮਹਲੇ ਪਹਿਲੇ ਕੇ ਅੰਗ: 1389 - 1390
ਸਵਈਏ ਮਹਲੇ ਦੂਜੇ ਕੇ ਅੰਗ: 1391 - 1392
ਸਵਈਏ ਮਹਲੇ ਤੀਜੇ ਕੇ ਅੰਗ: 1392 - 1396
ਸਵਈਏ ਮਹਲੇ ਚਉਥੇ ਕੇ ਅੰਗ: 1396 - 1406
ਸਵਈਏ ਮਹਲੇ ਪੰਜਵੇ ਕੇ ਅੰਗ: 1406 - 1409
ਸਲੋਕੁ ਵਾਰਾ ਤੇ ਵਧੀਕ ਅੰਗ: 1410 - 1426
ਸਲੋਕੁ ਮਹਲਾ ੯ ਅੰਗ: 1426 - 1429
ਮੁੰਦਾਵਣੀ ਮਹਲਾ ੫ ਅੰਗ: 1429 - 1429
ਰਾਗਮਾਲਾ ਅੰਗ: 1430 - 1430