(ਇਹ ਨਾਮ ਦੀ ਦਾਤਿ ਪ੍ਰਭੂ ਦੇ ਹੱਥ ਹੈ), ਜਿਨ੍ਹਾਂ ਗੁਰਮੁਖਾਂ ਤੇ ਉਹ ਕਿਰਪਾ ਕਰਦਾ ਹੈ, ਉਹਨਾਂ ਦੇ ਸਾਰੇ ਕੰਮ ਸਫਲ ਹੋ ਜਾਂਦੇ ਹਨ। (ਉਹਨਾਂ ਨੂੰ ਮਨੁੱਖਾ ਜਨਮ ਦੇ ਅਸਲ ਵਣਜ ਵਿਚ ਘਾਟਾ ਨਹੀਂ ਪੈਂਦਾ),
(ਪਰ) ਹੇ ਨਾਨਕ! ਪ੍ਰਭੂ ਨੂੰ ਉਹੀ ਮਿਲੇ ਹਨ; ਜੋ ਦਰਗਾਹ ਤੋਂ ਮਿਲੇ ਹਨ, ਤੇ ਜਿਨ੍ਹਾਂ ਨੂੰ ਸਿਰਜਣਹਾਰ ਹਰੀ ਨੇ ਆਪ ਮੇਲਿਆ ਹੈ ॥੨॥
ਹੇ ਪ੍ਰਭੂ! ਤੂੰ ਸਦਾ-ਥਿਰ ਰਹਿਣ ਵਾਲਾ ਮਾਲਕ ਹੈਂ ਤੇ ਪ੍ਰਿਥਵੀ ਦਾ ਸੱਚਾ ਸਾਈਂ ਹੈਂ,
ਸਾਰੀ ਸ੍ਰਿਸ਼ਟੀ ਤੇਰਾ ਧਿਆਨ ਹੈ ਤੇ ਸਭ ਜੀਅ-ਜੰਤ ਤੇਰੇ ਅਗੇ ਸਿਰ ਨਿਵਾਉਂਦੇ ਹਨ।
ਤੇਰੀ ਸਿਫ਼ਤਿ-ਸਾਲਾਹ ਕਰਨੀ ਇਕ ਸੋਹਣੀ ਸੁੰਦਰ ਕਾਰ ਹੈ। ਜਿਸ ਨੇ ਕੀਤੀ ਹੈ, ਉਸ ਨੂੰ (ਸੰਸਾਰ-ਸਾਗਰ ਤੋਂ) ਪਾਰ ਉਤਾਰਦੀ ਹੈ।
ਹੇ ਪ੍ਰਭੂ! ਜੋ ਜੀਵ ਸਤਿਗੁਰੂ ਦੇ ਸਨਮੁਖ ਰਹਿੰਦੇ ਹਨ; ਤੂੰ ਉਹਨਾਂ ਦੀ ਘਾਲ (ਸਿਫ਼ਤਿ-ਸਾਲਾਹ ਕਰਨ ਦੀ ਘਾਲ) ਸਫਲ ਕਰਦਾ ਹੈਂ, ਤੇਰੇ ਸੱਚੇ ਨਾਮ ਵਿਚ ਉਹ ਲੀਨ ਹੋ ਜਾਂਦੇ ਹਨ।
ਹੇ ਮੇਰੇ ਮਾਲਿਕ (ਪ੍ਰਭੂ! ਜਿਹਾ) ਤੂੰ ਆਪ ਹੈਂ (ਤਿਹੀ) ਤੇਰੀ ਵਡਿਆਈ (ਭੀ) ਵੱਡੀ (ਭਾਵ, ਵੱਡੇ ਗੁਣ ਪੈਦਾ ਕਰਨ ਵਾਲੀ) ਹੈ ॥੧॥
ਹਰੀ ਦੇ ਨਾਮ ਤੋਂ ਬਿਨਾ ਕਿਸੇ ਹੋਰ ਦੀ ਵਡਿਆਈ ਕਰਨੀ-ਇਹ ਬੋਲਣ ਦਾ ਸਾਰਾ (ਉੱਦਮ) ਬੇ-ਸੁਆਦਾ ਕੰਮ ਹੈ (ਭਾਵ, ਇਸ ਵਿਚ ਅਸਲੀ ਅਨੰਦ ਨਹੀਂ ਹੈ)।
ਮਨਮੁਖ ਜੀਵ ਅਹੰਕਾਰ ਹਉਮੈ ਤੇ ਅਪਣੱਤ ਦੀਆਂ ਗੱਲਾਂ ਨੂੰ ਪਸੰਦ ਕਰਦੇ ਹਨ ਭਾਵ ਇਹਨਾਂ ਦੇ ਅਧਾਰ ਤੇ ਕਿਸੇ ਮਨੁੱਖ ਦੀ ਨਿੰਦਾ ਕਰਦੇ ਹਨ।
ਉਹ ਜਿਨ੍ਹਾਂ ਦੀ ਸਿਫ਼ਤ ਕਰਦੇ ਹਨ, ਉਹ ਖਪ ਕੇ ਮਰ ਜਾਂਦੇ ਹਨ ਇਹਨਾਂ ਦਾ ਸਾਰਾ ਝਗੜਾ (ਭਾਵ, ਉਸਤਤਿ ਨਿੰਦਾ ਦੀਆਂ ਗੱਲਾਂ ਦਾ ਸਿਲਸਿਲਾ) ਵਿਅਰਥ ਜਾਂਦਾ ਹੈ।
ਹੇ ਨਾਨਕ! ਸਤਿਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਪੂਰਨ ਅਨੰਦ ਸਰੂਪ ਪ੍ਰਭੂ ਦਾ ਸਿਮਰਨ ਕਰ ਕੇ (ਦੂਜੇ ਮਨੁੱਖਾਂ ਦੀ ਉਸਤਤਿ ਨਿੰਦਾ ਦੇ ਚਸਕੇ ਤੋਂ) ਬਚ ਨਿਕਲਦੇ ਹਨ ॥੧॥
ਹੇ ਸਤਿਗੁਰੂ! ਮੈਨੂੰ ਪ੍ਰਭੂ ਦੀਆਂ ਗੱਲਾਂ ਸੁਣਾ (ਜਿਸ ਕਰਕੇ) ਮੈਂ ਹਿਰਦੇ ਵਿਚ ਪ੍ਰਭੂ ਦਾ ਨਾਮ ਸਿਮਰ ਸਕਾਂ।
ਹੇ ਨਾਨਕ! ਪ੍ਰਭੂ ਦਾ ਨਾਮ ਪਵਿੱਤ੍ਰ ਹੈ (ਇਸ ਕਰਕੇ ਮਨ ਲੋਚਦਾ ਹੈ ਕਿ ਮੈਂ ਭੀ) ਮੂੰਹੋਂ ਉਚਾਰਨ ਕਰ ਕੇ (ਆਪਣੇ) ਸਾਰੇ ਦੁੱਖ ਦੂਰ ਕਰ ਲਵਾਂ ॥੨॥
ਹੇ ਚਾਨਣਾ ਬਖ਼ਸ਼ਣ ਵਾਲੇ ਮਾਇਆ ਤੋਂ ਰਹਿਤ ਪ੍ਰਭੂ! ਤੂੰ ਆਪ ਹੀ ਆਪ ਨਿਰੰਕਾਰ ਹੈਂ।
ਹੇ ਸੱਚੇ (ਸਾਈਂ)! ਜਿਨ੍ਹਾਂ ਨੇ ਇਕਾਗਰ ਹੋ ਕੇ ਤੇਰਾ ਸਿਮਰਨ ਕੀਤਾ ਹੈ, ਉਹਨਾਂ ਦਾ ਤੂੰ ਸਭ ਦੁੱਖ ਦੂਰ ਕਰ ਦਿੱਤਾ ਹੈ।
(ਸੰਸਾਰ ਵਿਚ) ਤੇਰਾ ਸ਼ਰੀਕ ਕੋਈ ਨਹੀਂ ਜਿਸ ਨੂੰ ਬਰਾਬਰੀ ਦੇ ਕੇ (ਤੇਰੇ ਵਰਗਾ) ਆਖੀਏ।
ਹੇ ਮਾਇਆ ਤੋਂ ਰਹਿਤ ਸੱਚੇ ਹਰੀ! ਤੇਰੇ ਜੇਡਾ ਤੂੰ ਆਪ ਹੀ ਦਾਤਾ ਹੈਂ, ਤੂੰ ਹੀ ਮੇਰੇ ਮਨ ਵਿਚ ਪਿਆਰਾ ਲੱਗਦਾ ਹੈਂ।
ਹੇ ਮੇਰੇ ਸੱਚੇ ਸਾਹਿਬ! ਤੇਰੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ ॥੨॥
ਜਿਨ੍ਹਾਂ ਦੇ ਮਨ ਵਿਚ ਹਉਮੈ ਦਾ ਰੋਗ ਹੈ, ਉਹ ਮਨ-ਦੇ-ਮੁਰੀਦ ਵਿਕਾਰੀ ਬੰਦੇ ਭਰਮ ਵਿਚ ਭੁੱਲੇ ਹੋਏ ਹਨ।
ਹੇ ਨਾਨਕ! ਇਹ ਹਉਮੈ ਦਾ ਰੋਗ ਸਤਿਗੁਰੂ ਨੂੰ ਮਿਲ ਕੇ ਤੇ ਸਤਸੰਗ ਵਿਚ ਰਹਿ ਕੇ ਦੂਰ ਕਰ ॥੧॥
ਸਤਿਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦਾ ਮਨ ਤੇ ਸਰੀਰ ਗੁਣ-ਨਿਧਾਨ ਹਰੀ ਦੇ ਪ੍ਰੇਮ ਨਾਲ ਰੰਗਿਆ ਰਹਿੰਦਾ ਹੈ।
ਹੇ ਨਾਨਕ! ਜਿਸ ਜਨ ਨੂੰ ਸਤਿਗੁਰੂ ਦੀ ਥਾਪਣਾ ਮਿਲਦੀ ਹੈ, ਪ੍ਰਭੂ ਦੀ ਸ਼ਰਣੀ ਪਏ ਉਸ ਮਨੁੱਖ ਨੂੰ ਪ੍ਰਭੂ (ਆਪਣੇ ਨਾਲ) ਮੇਲ ਲੈਂਦਾ ਹੈ ॥੨॥
ਹੇ ਪ੍ਰਭੂ! ਤੂੰ (ਸਾਰੀ ਸ੍ਰਿਸ਼ਟੀ ਦਾ) ਰਚਨ ਵਾਲਾ ਹੈਂ, (ਸ੍ਰਿਸ਼ਟੀ ਵਿਚ) ਵਿਆਪਕ ਹੈਂ (ਤੇ ਫੇਰ ਭੀ) ਪਹੁੰਚ ਤੋਂ ਪਰੇ ਹੈਂ। ਕਿਸੇ ਦੇ ਨਾਲ ਤੈਨੂੰ ਤੁਲਨਾ ਨਹੀਂ ਦੇ ਸਕੀਦੀ।
ਕਿਸ ਦਾ ਨਾਮ ਲਈਏ? ਤੇਰੇ ਜੇਡਾ ਹੋਰ ਕੋਈ ਨਹੀਂ, ਤੈਨੂੰ ਹੀ ਤੇਰੇ ਜਿਹਾ ਆਖ ਸਕਦੇ ਹਾਂ।
(ਹੇ ਹਰੀ!) ਤੂੰ ਹਰ ਇਕ ਸਰੀਰ ਵਿਚ ਵਿਆਪਕ ਹੈਂ, (ਪਰ ਇਹ ਗੱਲ) ਉਹਨਾਂ ਤੇ ਪਰਗਟ (ਹੁੰਦੀ ਹੈ) ਜੋ ਸਤਿਗੁਰੂ ਦੇ ਸਨਮੁਖ (ਹੁੰਦੇ ਹਨ)।
(ਹੇ ਪ੍ਰਭੂ!) ਤੂੰ ਸਦਾ-ਥਿਰ ਰਹਿਣ ਵਾਲਾ ਸਭ ਦਾ ਮਾਲਕ ਹੈਂ ਤੇ ਸਭ ਤੋਂ ਸੁੰਦਰ (ਸ੍ਰੇਸ਼ਟ) ਹੈਂ।
ਹੇ ਸੱਚੇ (ਹਰੀ!) (ਜੇ ਸਾਨੂੰ ਇਹ ਨਿਸ਼ਚਾ ਹੋ ਜਾਏ ਕਿ) ਜੋ ਤੂੰ ਕਰਦਾ ਹੈਂ ਸੋਈ ਹੁੰਦਾ ਹੈ, ਤਾਂ ਅਸੀਂ ਕਿਉਂ ਝੂਰੀਏ? ॥੩॥
(ਮਨ ਲੋਚਦਾ ਹੈ ਕਿ) ਅੱਠੇ ਪਹਿਰ ਲੱਗ ਜਾਣ (ਭਾਵ, ਗੁਜ਼ਰ ਜਾਣ) (ਪਰ) ਮੇਰੇ ਹਿਰਦੇ ਤੇ ਸਰੀਰ ਵਿਚ ਪਿਆਰੇ ਦਾ ਪਿਆਰ (ਲੱਗਾ ਰਹੇ, ਭਾਵ, ਨਾ ਮੁੱਕੇ)
(ਕਿਉਂਕਿ) ਹੇ ਨਾਨਕ! (ਜਿਨ੍ਹਾਂ) ਮਨੁੱਖਾਂ ਤੇ ਹਰੀ (ਇਹੋ ਜਿਹੀ) ਕਿਰਪਾ ਕਰਦਾ ਹੈ ਉਹ ਸਤਿਗੁਰੂ ਦੇ (ਬਖ਼ਸ਼ੇ ਹੋਏ) ਸੁਖ ਵਿਚ (ਸਦਾ) ਵੱਸਦੇ ਹਨ ॥੧॥
ਜਿਨ੍ਹਾਂ ਦੇ ਹਿਰਦੇ ਵਿਚ ਪ੍ਰਭੂ ਦਾ ਪਿਆਰ ਹੈ, ਉਹ ਜਿਵੇਂ ਬੋਲਦੇ ਹਨ, ਤਿਵੇਂ ਹੀ ਸੋਭਦੇ ਹਨ (ਭਾਵ, ਉਹਨਾਂ ਦਾ ਬੋਲਿਆ ਮਿੱਠਾ ਲੱਗਦਾ ਹੈ) (ਇਹ ਇਕ ਅਚਰਜ ਕੌਤਕ ਹੈ)।
ਹੇ ਨਾਨਕ! (ਇਸ ਭੇਤ ਦੀ ਜੀਵ ਨੂੰ ਸਾਰ ਨਹੀਂ ਆ ਸਕਦੀ) ਜਿਸ ਪਿਰ (ਪ੍ਰਭੂ) ਨੇ ਇਹ ਪਿਆਰ ਲਾਇਆ ਹੈ, ਉਹ ਆਪੇ ਹੀ ਜਾਣਦਾ ਹੈ ॥੨॥
ਹੇ (ਸ੍ਰਿਸ਼ਟੀ ਦੇ) ਰਚਨਹਾਰ! ਤੂੰ ਆਪ ਅਭੁੱਲ ਹੈਂ, ਭੁੱਲਣ ਵਿਚ ਨਹੀਂ ਆਉਂਦਾ।
ਹੇ ਸੱਚੇ! ਸਤਿਗੁਰੂ ਦੇ ਸ਼ਬਦ ਰਾਹੀਂ ਤੂੰ ਇਹ ਸਮਝਾਉਂਦਾ ਹੈਂ ਕਿ ਜੋ ਤੂੰ ਕਰਦਾ ਹੈਂ ਸੋ ਚੰਗਾ ਕਰਦਾ ਹੈਂ।
ਹੇ ਹਰੀ! ਤੇਰਾ ਕੋਈ ਸ਼ਰੀਕ ਨਹੀਂ ਤੇ ਸ੍ਰਿਸ਼ਟੀ ਦੇ ਇਸ ਸਾਰੇ ਪਰਪੰਚ ਦਾ ਮੂਲ ਤੂੰ ਆਪੇ ਹੀ ਹੈਂ ਤੇ ਸਮਰੱਥਾ ਵਾਲਾ ਹੈਂ।
ਤੂੰ ਦਇਆ ਕਰਨ ਵਾਲਾ ਮਾਲਕ ਹੈਂ (ਪਰ) ਤੇਰੇ ਤਾਈਂ ਪਹੁੰਚ ਨਹੀਂ ਹੋ ਸਕਦੀ; ਸਭ ਜੀਵ ਜੰਤ ਤੈਨੂੰ ਸਿਮਰਦੇ ਹਨ।