ਸਭ ਜੀਵ ਤੇਰੇ (ਰਚੇ ਹੋਏ) ਹਨ, ਤੂੰ ਸਭਨਾਂ ਦਾ (ਮਾਲਕ) ਹੈਂ, ਤੂੰ ਸਾਰਿਆਂ ਨੂੰ (ਦੁੱਖਾਂ ਤੇ ਝੋਰਿਆਂ ਤੋਂ) ਆਪ ਛਡਾਂਦਾ ਹੈਂ ॥੪॥
ਸੱਜਣ ਪ੍ਰਭੂ ਦਾ ਪਿਆਰ-ਭਰਿਆ ਸੁਨੇਹਾ ਸੁਣ ਕੇ (ਜਿਨ੍ਹਾਂ ਦੀਆਂ) ਅੱਖੀਆਂ ਤਾਰ ਵਿਚ (ਭਾਵ, ਦੀਦਾਰ ਦੀ ਤਾਂਘ ਵਿਚ) ਲੱਗ ਜਾਂਦੀਆਂ ਹਨ;
ਹੇ ਨਾਨਕ! ਗੁਰੂ ਨੇ ਪ੍ਰਸੰਨ ਹੋ ਕੇ ਉਹਨਾਂ ਨੂੰ ਸੱਜਣ ਮਿਲਾਇਆ ਹੈ, ਤੇ ਉਹ ਸੁਖ ਵਿਚ ਟਿਕੇ ਰਹਿੰਦੇ ਹਨ ॥੧॥
ਦਾਤਾਂ ਬਖ਼ਸ਼ਣ ਵਾਲਾ ਸਤਿਗੁਰੂ ਦਇਆ ਦਾ ਘਰ ਹੈ, ਉਸ ਦੇ (ਹਿਰਦੇ) ਵਿਚ ਸਦਾ ਦਇਆ (ਹੀ ਦਇਆ) ਹੈ।
ਸਤਿਗੁਰੂ ਦੇ (ਹਿਰਦੇ) ਵਿਚ ਕਿਸੇ ਨਾਲ ਵੈਰ ਨਹੀਂ, ਉਹ ਸਭ ਥਾਈਂ ਇਕ ਪ੍ਰਭੂ ਨੂੰ ਵੇਖ ਰਿਹਾ ਹੈ (ਇਸ ਲਈ ਉਹ ਵੈਰ ਕਿਸ ਦੇ ਨਾਲ ਕਰੇ?
ਪਰ ਕਈ ਮੂਰਖ ਮਨੁੱਖ ਨਿਰਵੈਰ ਗੁਰੂ ਨਾਲ ਭੀ ਵੈਰ ਕਰਨੋਂ ਨਹੀਂ ਮੁੜਦੇ) ਜੋ ਮਨੁੱਖ ਨਿਰਵੈਰਾਂ ਨਾਲ ਵੈਰ ਕਰਦੇ ਹਨ, ਉਹਨਾਂ ਵਿਚੋਂ ਸ਼ਾਂਤੀ ਕਦੀ ਕਿਸੇ ਦੇ ਹਿਰਦੇ ਵਿਚ ਨਹੀਂ ਆਈ (ਭਾਵ, ਉਹ ਸਦਾ ਦੁਖੀ ਰਹਿੰਦੇ ਹਨ;)
(ਤੇ) ਸਤਿਗੁਰੂ ਦਾ ਬੁਰਾ ਤਾਂ ਹੋ ਹੀ ਨਹੀਂ ਸਕਦਾ (ਕਿਉਂਕਿ) ਉਹ ਸਭਨਾਂ ਦਾ ਭਲਾ ਸੋਚਦਾ ਹੈ।
ਜਿਸ ਭਾਵਨਾ ਨਾਲ ਕੋਈ ਜੀਵ ਸਤਿਗੁਰੂ ਪਾਸ ਜਾਂਦਾ ਹੈ, ਉਸ ਨੂੰ ਉਹੋ ਜਿਹਾ ਫਲ ਮਿਲ ਜਾਂਦਾ ਹੈ (ਜ਼ਾਹਰਦਾਰੀ ਸਫਲ ਨਹੀਂ ਹੋ ਸਕਦੀ);
ਕਿਉਂਕਿ ਹੇ ਨਾਨਕ! ਰਚਨਹਾਰ ਪ੍ਰਭੂ ਪਾਸੋਂ ਕੋਈ ਗੱਲ ਲੁਕਾਈ ਨਹੀਂ ਜਾ ਸਕਦੀ, ਉਹ (ਅੰਦਰਲੀ ਬਾਹਰਲੀ) ਸਭ ਜਾਣਦਾ ਹੈ ॥੨॥
ਜਿਸ (ਜੀਵ-ਇਸਤ੍ਰੀ) ਨੂੰ ਮਾਲਕ-ਪ੍ਰਭੂ ਵਡਿਆਏ, ਉਹੀ (ਅਸਲ) ਵੱਡੀ ਸਮਝਣੀ ਚਾਹੀਦੀ ਹੈ।
ਜਿਸ ਨੂੰ ਚਾਹੇ ਪ੍ਰਭੂ ਮਾਲਕ ਬਖ਼ਸ਼ ਲੈਂਦਾ ਹੈ, ਤੇ ਉਹ ਸਾਹਿਬ ਦੇ ਮਨ ਵਿਚ ਪਿਆਰੀ ਲੱਗਦੀ ਹੈ।
ਉਹ (ਜੀਵ-ਇਸਤ੍ਰੀ) ਮੂਰਖ ਤੇ ਅੰਞਾਣ ਹੈ ਜੋ ਉਸ ਦੀ ਰੀਸ ਕਰਦੀ ਹੈ,
(ਕਿਉਂਕਿ ਰੀਸ ਕੀਤਿਆਂ ਕੁਝ ਹੱਥ ਨਹੀਂ ਆਉਂਦਾ, ਇਥੇ ਤਾਂ) ਜਿਸ ਨੂੰ ਸਤਿਗੁਰੂ ਮੇਲਦਾ ਹੈ (ਉਹੀ ਮਿਲਦੀ ਹੈ ਤੇ) (ਹਰੀ ਦੀ) ਸਿਫ਼ਤਿ-ਸਾਲਾਹ ਹੀ ਉਚਾਰਨ ਕਰ ਕੇ (ਹੋਰਨਾਂ ਨੂੰ ਸੁਣਾਉਂਦੀ ਹੈ।
ਹੇ ਨਾਨਕ! ਪ੍ਰਭੂ ਸਦਾ-ਥਿਰ ਰਹਿਣ ਵਾਲਾ ਹੈ, (ਇਸ ਗੱਲ ਨੂੰ ਚੰਗੀ ਤਰ੍ਹਾਂ) ਸਮਝ ਕੇ (ਉਹ ਜੀਵ-ਇਸਤ੍ਰੀ) ਸੱਚੇ ਪ੍ਰਭੂ ਵਿਚ ਲੀਨ ਹੋ ਜਾਂਦੀ ਹੈ ॥੫॥
ਪ੍ਰਭੂ ਸਚ-ਮੁਚ ਹੈ, ਮਾਇਆ ਤੋਂ ਨਿਰਲੇਪ ਹੈ, ਕਾਲ-ਰਹਿਤ ਨਿਰਭਉ ਨਿਰਵੈਰ ਤੇ ਆਕਾਰ-ਰਹਿਤ ਹੈ,
ਜਿਨ੍ਹਾਂ ਨੇ ਇਕਾਗਰ ਮਨ ਹੋ ਕੇ ਉਸ ਦਾ ਸਿਮਰਨ ਕੀਤਾ ਹੈ, ਉਹਨਾਂ ਦੇ ਮਨ ਤੋਂ ਹਉਮੈ ਦਾ ਬੋਝ ਲਹਿ ਗਿਆ ਹੈ।
(ਪਰ) ਉਹਨਾਂ ਸੰਤ ਜਨਾਂ ਨੂੰ ਹੀ ਵਡਿਆਈ ਮਿਲਦੀ ਹੈ, ਜਿਨ੍ਹਾਂ ਨੇ ਗੁਰੂ ਦੇ ਸਨਮੁਖ ਹੋ ਕੇ ਸਿਮਰਨ ਕੀਤਾ ਹੈ।
ਜੋ ਕੋਈ ਪੂਰੇ ਸਤਿਗੁਰੂ ਦੀ ਨਿੰਦਾ ਕਰਦਾ ਹੈ ਉਸ ਨੂੰ ਸਾਰਾ ਸੰਸਾਰ ਫਿਟਕਾਰਾਂ ਪਾਉਂਦਾ ਹੈ,
(ਉਹ ਨਿੰਦਕ ਸਤਿਗੁਰੂ ਦਾ ਕੁਝ ਵਿਗਾੜ ਨਹੀਂ ਸਕਦਾ, ਕਿਉਂਕਿ) ਪ੍ਰਭੂ ਆਪ ਸਤਿਗੁਰ ਵਿਚ ਵੱਸਦਾ ਹੈ ਤੇ ਉਹ ਆਪ ਰੱਖਿਆ ਕਰਨ ਵਾਲਾ ਹੈ।
ਧੰਨ ਹੈ ਗੁਰੂ ਜੋ ਹਰੀ ਦੇ ਗੁਣ ਗਾਉਂਦਾ ਹੈ, ਉਸ ਦੇ ਅੱਗੇ ਸਦਾ ਸਿਰ ਨਿਵਾਉਣਾ ਚਾਹੀਦਾ ਹੈ।
(ਆਖ) ਹੇ ਨਾਨਕ! ਮੈਂ ਸਦਕੇ ਹਾਂ, ਉਹਨਾਂ ਹਰੀ ਦੇ ਦਾਸਾਂ ਤੋਂ ਜਿਨ੍ਹਾਂ ਨੇ ਸਿਰਜਣਹਾਰ ਨੂੰ ਆਰਾਧਿਆ ਹੈ ॥੧॥
ਪ੍ਰਭੂ ਨੇ ਆਪ ਹੀ ਧਰਤੀ ਸਾਜੀ ਤੇ ਆਪ ਹੀ ਅਕਾਸ਼।
ਇਸ ਧਰਤੀ ਵਿਚ ਉਸ ਨੇ ਜੀਅ ਜੰਤ ਪੈਦਾ ਕੀਤੇ ਤੇ ਆਪ ਹੀ (ਜੀਵਾਂ ਦੇ) ਮੂੰਹ ਵਿਚ ਗਰਾਹੀ ਦੇਂਦਾ ਹੈ।
ਗੁਣਾਂ ਦਾ ਖ਼ਜ਼ਾਨਾ (ਹਰੀ) ਆਪ ਹੀ ਸਭ ਜੀਆਂ ਦੇ ਅੰਦਰ ਵਿਆਪਕ ਹੈ।
ਹੇ ਦਾਸ ਨਾਨਕ! ਤੂੰ ਪ੍ਰਭੂ ਦਾ ਨਾਮ ਜਪ, (ਜਿਸ ਨੇ ਜਪਿਆ ਹੈ) ਉਸ ਦੇ ਸਾਰੇ ਪਾਪ ਪ੍ਰਭੂ ਦੂਰ ਕਰਦਾ ਹੈ ॥੨॥
ਹੇ ਹਰੀ! ਤੂੰ ਸੱਚਾ ਤੇ ਥਿਰ ਰਹਿਣ ਵਾਲਾ ਮਾਲਕ ਹੈਂ, ਤੈਨੂੰ ਸੱਚ ਹੀ ਪਿਆਰਾ ਲੱਗਦਾ ਹੈ।
ਹੇ ਸੱਚੇ ਪ੍ਰਭੂ! ਜੋ ਜੀਵ ਤੇਰੀ ਸਿਫ਼ਤਿ-ਸਾਲਾਹ ਕਰਦੇ ਹਨ, ਜਮਦੂਤ ਉਹਨਾਂ ਦੇ ਨੇੜੇ ਨਹੀਂ ਢੁਕਦਾ।
ਜਿਨ੍ਹਾਂ ਦੇ ਹਿਰਦੇ ਵਿਚ ਸੱਚਾ ਪ੍ਰਭੂ ਪਿਆਰਾ ਲੱਗਦਾ ਹੈ, ਉਹਨਾਂ ਦੇ ਮੂੰਹ ਦਰਗਾਹ ਵਿਚ ਉੱਜਲੇ ਹੁੰਦੇ ਹਨ,
(ਪਰ) ਕੂੜ ਦਾ ਵਪਾਰ ਕਰਨ ਵਾਲਿਆਂ ਦੇ ਹਿਰਦੇ ਵਿਚ ਕੂੜ ਤੇ ਕਪਟ ਹੋਣ ਕਰਕੇ ਉਹ ਪਿਛੇ ਸਿੱਟੇ ਜਾਂਦੇ ਹਨ ਤੇ ਬੜਾ ਕਲੇਸ਼ ਉਠਾਂਦੇ ਹਨ।
ਕੂੜਿਆਰਾਂ ਦੇ ਮੂੰਹ (ਦਰਗਾਹ ਵਿਚ) ਕਾਲੇ ਹੁੰਦੇ ਹਨ (ਕਿਉਂਕਿ) ਉਹਨਾਂ ਦੇ ਕੂੜ ਦਾ ਨਿਤਾਰਾ ਹੋ ਜਾਂਦਾ ਹੈ ॥੬॥
(ਧਰਤੀ ਦੇ ਸੁਭਾਵ ਵਾਂਗ) ਸਤਿਗੁਰੂ (ਭੀ) ਧਰਮ ਦੀ ਭੋਏਂ ਹੈ, ਜਿਸ ਤਰ੍ਹਾਂ (ਦੀ ਭਾਵਨਾ) ਦਾ ਬੀਜ ਕੋਈ ਬੀਜਦਾ ਹੈ, ਉਹੋ ਜਿਹਾ ਫਲ ਲੈਂਦਾ ਹੈ।
ਜਿਨ੍ਹਾਂ ਗੁਰਸਿੱਖਾਂ ਨੇ ਨਾਮ-ਅੰਮ੍ਰਿਤ ਬੀਜਿਆ ਹੈ ਉਹਨਾਂ ਨੂੰ ਪ੍ਰਭੂ-ਪ੍ਰਾਪਤੀ-ਰੂਪ ਅੰਮ੍ਰਿਤ ਫਲ ਹੀ ਮਿਲ ਗਿਆ ਹੈ।
ਇਸ ਸੰਸਾਰ ਵਿਚ ਤੇ ਅਗਲੇ ਜਹਾਨ ਵਿਚ ਉਹ ਸੁਰਖ਼ਰੂ ਹੁੰਦੇ ਹਨ, ਤੇ ਪ੍ਰਭੂ ਦੀ ਸੱਚੀ ਦਰਗਾਹ ਵਿਚ ਉਹਨਾਂ ਦਾ ਆਦਰ ਹੁੰਦਾ ਹੈ।
ਇਕਨਾਂ ਜੀਵਾਂ ਦੇ ਹਿਰਦੇ ਵਿਚ ਖੋਟ (ਹੋਣ ਕਰਕੇ) ਉਹ ਸਦਾ ਖੋਟੇ ਕਰਮ ਕਰਦੇ ਹਨ। ਐਸਾ ਬੰਦਾ ਉਹੋ ਜਿਹਾ ਫਲ ਹੀ ਖਾਂਦਾ ਹੈ,