ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ

ਅੰਗ - 429


ਸਹਜੇ ਨਾਮੁ ਧਿਆਈਐ ਗਿਆਨੁ ਪਰਗਟੁ ਹੋਇ ॥੧॥

ਤਾਂ ਆਤਮਕ ਅਡੋਲਤਾ ਵਿਚ ਟਿਕ ਕੇ ਹਰਿ-ਨਾਮ ਦਾ ਸਿਮਰਨ ਕੀਤਾ ਜਾ ਸਕਦਾ ਹੈ, ਤੇ, ਅੰਦਰ ਆਤਮਕ ਜੀਵਨ ਦੀ ਸੂਝ ਉੱਘੜ ਪੈਂਦੀ ਹੈ ॥੧॥

ਏ ਮਨ ਮਤ ਜਾਣਹਿ ਹਰਿ ਦੂਰਿ ਹੈ ਸਦਾ ਵੇਖੁ ਹਦੂਰਿ ॥

ਹੇ ਮੇਰੇ ਮਨ! ਕਿਤੇ ਇਹ ਨਾਹ ਸਮਝ ਲਈਂ ਕਿ ਪਰਮਾਤਮਾ (ਤੈਥੋਂ) ਦੂਰ ਵੱਸਦਾ ਹੈ, ਉਸ ਨੂੰ ਸਦਾ ਆਪਣੇ ਅੰਗ-ਸੰਗ ਵੱਸਦਾ ਵੇਖ।

ਸਦ ਸੁਣਦਾ ਸਦ ਵੇਖਦਾ ਸਬਦਿ ਰਹਿਆ ਭਰਪੂਰਿ ॥੧॥ ਰਹਾਉ ॥

ਉਹ ਸਦਾ ਸ਼ਭ-ਕੁਝ ਸੁਣ ਰਿਹਾ ਹੈ ਤੇ ਵੇਖ ਰਿਹਾ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਉਹ ਵਿਆਪਕ ਦਿੱਸ ਪਏਗਾ ॥੧॥ ਰਹਾਉ ॥

ਗੁਰਮੁਖਿ ਆਪੁ ਪਛਾਣਿਆ ਤਿਨੑੀ ਇਕ ਮਨਿ ਧਿਆਇਆ ॥

ਗੁਰੂ ਦੇ ਸਨਮੁਖ ਰਹਿਣ ਵਾਲੇ ਆਪਣੇ ਆਤਮਕ ਜੀਵਨ ਨੂੰ ਪੜਤਾਲਦੇ ਰਹਿੰਦੇ ਹਨ ਤੇ ਸੁਰਤ ਜੋੜ ਕੇ ਸਿਮਰਨ ਕਰਦੇ ਹਨ।

ਸਦਾ ਰਵਹਿ ਪਿਰੁ ਆਪਣਾ ਸਚੈ ਨਾਮਿ ਸੁਖੁ ਪਾਇਆ ॥੨॥

ਐਸੇ ਜੀਵ ਸਦਾ ਆਪਣੇ ਪ੍ਰਭੂ-ਪਤੀ ਦਾ ਮਿਲਾਪ ਮਾਣਦੇ ਹਨ, ਤੇ ਸਦਾ-ਥਿਰ ਪ੍ਰਭੂ ਨਾਮ ਵਿਚ ਜੁੜ ਕੇ ਆਤਮਕ ਆਨੰਦ ਹਾਸਲ ਕਰਦੇ ਹਨ ॥੨॥

ਏ ਮਨ ਤੇਰਾ ਕੋ ਨਹੀ ਕਰਿ ਵੇਖੁ ਸਬਦਿ ਵੀਚਾਰੁ ॥

ਹੇ ਮਨ! ਗੁਰੂ ਦੇ ਸ਼ਬਦ ਦੀ ਰਾਹੀਂ ਵਿਚਾਰ ਕਰ ਕੇ ਵੇਖ (ਪ੍ਰਭੂ ਤੋਂ ਬਿਨਾ) ਤੇਰਾ ਕੋਈ (ਸੱਚਾ) ਸਾਥੀ ਨਹੀਂ ਹੈ,

ਹਰਿ ਸਰਣਾਈ ਭਜਿ ਪਉ ਪਾਇਹਿ ਮੋਖ ਦੁਆਰੁ ॥੩॥

ਦੌੜ ਕੇ ਪ੍ਰਭੂ ਦੀ ਸਰਨ ਆ ਪਉ, (ਇਸ ਤਰ੍ਹਾਂ ਮਾਇਆ ਦੇ ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਦਾ ਰਾਹ ਲੱਭ ਲਏਂਗਾ ॥੩॥

ਸਬਦਿ ਸੁਣੀਐ ਸਬਦਿ ਬੁਝੀਐ ਸਚਿ ਰਹੈ ਲਿਵ ਲਾਇ ॥

ਹੇ ਮਨ! ਗੁਰੂ ਦੇ ਸ਼ਬਦ ਦੀ ਰਾਹੀਂ ਹੀ ਹਰਿ-ਨਾਮ ਸੁਣਿਆ ਜਾ ਸਕਦਾ ਹੈ ਤੇ ਸ਼ਬਦ ਦੀ ਰਾਹੀਂ ਹੀ (ਸਹੀ ਜੀਵਨ-ਰਾਹ) ਸਮਝਿਆ ਜਾ ਸਕਦਾ ਹੈ। (ਜੇਹੜਾ ਮਨੁੱਖ ਗੁਰ-ਸ਼ਬਦ ਵਿਚ ਚਿੱਤ ਜੋੜਦਾ ਹੈ ਉਹ) ਸਦਾ-ਥਿਰ ਹਰੀ ਵਿਚ ਸੁਰਤਿ ਜੋੜੀ ਰੱਖਦਾ ਹੈ;

ਸਬਦੇ ਹਉਮੈ ਮਾਰੀਐ ਸਚੈ ਮਹਲਿ ਸੁਖੁ ਪਾਇ ॥੪॥

ਸ਼ਬਦ ਦੀ ਬਰਕਤਿ ਨਾਲ ਹੀ (ਅੰਦਰੋਂ) ਹਉਮੈ ਮੁਕਾਈ ਜਾ ਸਕਦੀ ਹੈ (ਜੇਹੜਾ ਮਨੁੱਖ ਗੁਰ-ਸ਼ਬਦ ਦਾ ਆਸਰਾ ਲੈਂਦਾ ਹੈ ਉਹ) ਸਦਾ-ਥਿਰ ਰਹਿਣ ਵਾਲੇ ਹਰੀ ਦੇ ਚਰਨਾਂ ਵਿਚ ਆਨੰਦ ਮਾਣਦਾ ਹੈ ॥੪॥

ਇਸੁ ਜੁਗ ਮਹਿ ਸੋਭਾ ਨਾਮ ਕੀ ਬਿਨੁ ਨਾਵੈ ਸੋਭ ਨ ਹੋਇ ॥

ਹੇ ਮਨ! ਜਗਤ ਵਿਚ ਨਾਮ ਦੀ ਬਰਕਤਿ ਨਾਲ ਹੀ ਸੋਭਾ ਮਿਲਦੀ ਹੈ, ਹਰਿ-ਨਾਮ ਤੋਂ ਬਿਨਾ ਮਿਲੀ ਹੋਈ ਸੋਭਾ ਅਸਲ ਸੋਭਾ ਨਹੀਂ।

ਇਹ ਮਾਇਆ ਕੀ ਸੋਭਾ ਚਾਰਿ ਦਿਹਾੜੇ ਜਾਦੀ ਬਿਲਮੁ ਨ ਹੋਇ ॥੫॥

ਮਾਇਆ ਦੇ ਪ੍ਰਤਾਪ ਨਾਲ ਮਿਲੀ ਹੋਈ ਸੋਭਾ ਚਾਰ ਦਿਨ ਹੀ ਰਹਿੰਦੀ ਹੈ, ਇਸ ਦੇ ਨਾਸ ਹੁੰਦਿਆਂ ਚਿਰ ਨਹੀਂ ਲੱਗਦਾ ॥੫॥

ਜਿਨੀ ਨਾਮੁ ਵਿਸਾਰਿਆ ਸੇ ਮੁਏ ਮਰਿ ਜਾਹਿ ॥

ਜਿਨ੍ਹਾਂ ਮਨੁੱਖਾਂ ਨੇ ਹਰਿ-ਨਾਮ ਭੁਲਾ ਦਿੱਤਾ ਉਹਨਾਂ ਆਤਮਕ ਮੌਤ ਸਹੇੜ ਲਈ ਉਹ ਆਤਮਕ ਮੌਤੇ ਮਰੇ ਰਹਿੰਦੇ ਹਨ,

ਹਰਿ ਰਸ ਸਾਦੁ ਨ ਆਇਓ ਬਿਸਟਾ ਮਾਹਿ ਸਮਾਹਿ ॥੬॥

ਜਿਨ੍ਹਾਂ ਨੂੰ ਹਰਿ-ਨਾਮ ਦੇ ਰਸ ਦਾ ਸੁਆਦ ਨਾਹ ਆਇਆ ਉਹ ਵਿਕਾਰਾਂ ਦੇ ਗੰਦ ਵਿਚ ਮਸਤ ਹੁੰਦੇ ਹਨ, ਜਿਵੇਂ ਗੰਦ ਦੇ ਕੀੜੇ ਗੰਦ ਵਿਚ ॥੬॥

ਇਕਿ ਆਪੇ ਬਖਸਿ ਮਿਲਾਇਅਨੁ ਅਨਦਿਨੁ ਨਾਮੇ ਲਾਇ ॥

ਕਈ ਐਸੇ ਭਾਗਾਂ ਵਾਲੇ ਹਨ ਜਿਨ੍ਹਾਂ ਨੂੰ ਪਰਮਾਤਮਾ ਨੇ ਹਰ ਵੇਲੇ ਆਪਣੇ ਨਾਮ ਵਿਚ ਲਾ ਕੇ ਮੇਹਰ ਕਰ ਕੇ ਆਪ ਹੀ ਆਪਣੇ ਚਰਨਾਂ ਵਿਚ ਜੋੜ ਰੱਖਿਆ ਹੈ।

ਸਚੁ ਕਮਾਵਹਿ ਸਚਿ ਰਹਹਿ ਸਚੇ ਸਚਿ ਸਮਾਹਿ ॥੭॥

ਉਹ ਸਦਾ-ਥਿਰ ਨਾਮ-ਸਿਮਰਨ ਦੀ ਕਮਾਈ ਕਰਦੇ ਹਨ, ਸਦਾ-ਥਿਰ ਨਾਮ ਵਿਚ ਟਿਕੇ ਰਹਿੰਦੇ ਹਨ, ਹਰ ਵੇਲੇ ਸਦਾ-ਥਿਰ ਹਰੀ ਵਿਚ ਹੀ ਲੀਨ ਰਹਿੰਦੇ ਹਨ ॥੭॥

ਬਿਨੁ ਸਬਦੈ ਸੁਣੀਐ ਨ ਦੇਖੀਐ ਜਗੁ ਬੋਲਾ ਅੰਨੑਾ ਭਰਮਾਇ ॥

ਗੁਰੂ ਦੇ ਸ਼ਬਦ ਤੋਂ ਵਾਂਜਿਆਂ ਰਹਿ ਕੇ ਹਰਿ-ਨਾਮ ਸੁਣਿਆ ਨਹੀਂ ਜਾ ਸਕਦਾ ਤੇ ਪ੍ਰਭੂ ਵੇਖਿਆ ਨਹੀਂ ਜਾ ਸਕਦਾ। ਜਗਤ ਮਾਇਆ ਦੇ ਮੋਹ ਵਿਚ ਅੰਨ੍ਹਾ ਤੇ ਬੋਲਾ ਹੋ ਰਿਹਾ ਹੈ ਤੇ (ਮਾਇਆ ਦੀ ਖ਼ਾਤਰ) ਭਟਕਦਾ ਫਿਰਦਾ ਹੈ।

ਬਿਨੁ ਨਾਵੈ ਦੁਖੁ ਪਾਇਸੀ ਨਾਮੁ ਮਿਲੈ ਤਿਸੈ ਰਜਾਇ ॥੮॥

ਨਾਮ ਤੋਂ ਖੁੰਝ ਕੇ ਜਗਤ ਦੁੱਖ ਹੀ ਸਹਾਰਦਾ ਰਹਿੰਦਾ ਹੈ। ਤੇ ਹਰਿ-ਨਾਮ ਉਸ ਹਰੀ ਦੀ ਰਜ਼ਾ ਨਾਲ ਹੀ ਮਿਲ ਸਕਦਾ ਹੈ ॥੮॥

ਜਿਨ ਬਾਣੀ ਸਿਉ ਚਿਤੁ ਲਾਇਆ ਸੇ ਜਨ ਨਿਰਮਲ ਪਰਵਾਣੁ ॥

ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਬਾਣੀ ਨਾਲ ਆਪਣਾ ਚਿੱਤ ਜੋੜਿਆ ਹੈ ਉਹ ਮਨੁੱਖ ਪਵਿਤ੍ਰ ਜੀਵਨ ਵਾਲੇ ਹੋ ਜਾਂਦੇ ਹਨ ਉਹ ਪ੍ਰਭੂ ਦੀ ਹਜ਼ੂਰੀ ਵਿਚ ਕਬੂਲ ਪੈਂਦੇ ਹਨ।

ਨਾਨਕ ਨਾਮੁ ਤਿਨੑਾ ਕਦੇ ਨ ਵੀਸਰੈ ਸੇ ਦਰਿ ਸਚੇ ਜਾਣੁ ॥੯॥੧੩॥੩੫॥

ਹੇ ਨਾਨਕ! ਉਹਨਾਂ ਨੂੰ ਪਰਮਾਤਮਾ ਦਾ ਨਾਮ ਕਦੇ ਭੁੱਲਦਾ ਨਹੀਂ, ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਦਰ ਤੇ ਉਹ ਉੱਘੇ ਹਨ ॥੯॥੧੩॥੩੫॥

ਆਸਾ ਮਹਲਾ ੩ ॥

ਸਬਦੌ ਹੀ ਭਗਤ ਜਾਪਦੇ ਜਿਨੑ ਕੀ ਬਾਣੀ ਸਚੀ ਹੋਇ ॥

ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਹੀ ਭਗਤ (ਜਗਤ ਵਿਚ) ਉਜਾਗਰ ਹੋ ਜਾਂਦੇ ਹਨ, ਪਰਮਾਤਮਾ ਦੀ ਸਿਫ਼ਤ-ਸਾਲਾਹ ਹੀ ਉਹਨਾਂ ਦਾ ਹਰ ਵੇਲੇ ਦਾ ਬੋਲ-ਚਾਲ ਹੋ ਜਾਂਦਾ ਹੈ।

ਵਿਚਹੁ ਆਪੁ ਗਇਆ ਨਾਉ ਮੰਨਿਆ ਸਚਿ ਮਿਲਾਵਾ ਹੋਇ ॥੧॥

(ਨਾਮ ਦੀ ਬਰਕਤਿ ਨਾਲ) ਉਹਨਾਂ ਦੇ ਅੰਦਰੋਂ ਆਪਾ-ਭਾਵ ਦੂਰ ਹੋ ਜਾਂਦਾ ਹੈ, ਉਹਨਾਂ ਦਾ ਮਨ ਨਾਮ ਨੂੰ ਕਬੂਲ ਕਰ ਲੈਂਦਾ ਹੈ, ਸਦਾ-ਥਿਰ ਹਰੀ ਵਿਚ ਉਹਨਾਂ ਦਾ ਮਿਲਾਪ ਹੋ ਜਾਂਦਾ ਹੈ ॥੧॥

ਹਰਿ ਹਰਿ ਨਾਮੁ ਜਨ ਕੀ ਪਤਿ ਹੋਇ ॥

ਪਰਮਾਤਮਾ ਦੇ ਭਗਤਾਂ ਵਾਸਤੇ ਪਰਮਾਤਮਾ ਦਾ ਨਾਮ ਹੀ ਇੱਜ਼ਤ ਹੈ,

ਸਫਲੁ ਤਿਨੑਾ ਕਾ ਜਨਮੁ ਹੈ ਤਿਨੑ ਮਾਨੈ ਸਭੁ ਕੋਇ ॥੧॥ ਰਹਾਉ ॥

(ਨਾਮ ਜਪ ਕੇ) ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ, ਹਰੇਕ ਜੀਵ ਉਹਨਾਂ ਦਾ ਆਦਰ-ਮਾਣ ਕਰਦਾ ਹੈ ॥੧॥ ਰਹਾਉ ॥

ਹਉਮੈ ਮੇਰਾ ਜਾਤਿ ਹੈ ਅਤਿ ਕ੍ਰੋਧੁ ਅਭਿਮਾਨੁ ॥

'ਮੈਂ ਮੈਂ, ਮੇਰੀ ਮੇਰੀ'-ਇਹ ਹੀ ਪਰਮਾਤਮਾ ਨਾਲੋਂ ਮਨੁੱਖ ਦਾ ਵਖੇਵਾਂ ਬਣਾ ਦੇਂਦਾ ਹੈ, ਇਸੇ ਕਾਰਨ ਮਨੁੱਖ ਦੇ ਅੰਦਰ ਕ੍ਰੋਧ ਅਤੇ ਅਹੰਕਾਰ ਪੈਦਾ ਹੋਇਆ ਰਹਿੰਦਾ ਹੈ।

ਸਬਦਿ ਮਰੈ ਤਾ ਜਾਤਿ ਜਾਇ ਜੋਤੀ ਜੋਤਿ ਮਿਲੈ ਭਗਵਾਨੁ ॥੨॥

ਜਦੋਂ ਗੁਰ-ਸ਼ਬਦ ਦੀ ਰਾਹੀਂ 'ਮੈਂ ਮੇਰੀ' ਦਾ ਅਭਾਵ ਹੋ ਜਾਂਦਾ ਹੈ ਤਾਂ ਵੱਖਰਾ-ਪਨ ਮੁੱਕ ਜਾਂਦਾ ਹੈ, ਹਰਿ-ਜੋਤਿ ਵਿਚ ਸੁਰਤਿ ਲੀਨ ਹੋ ਜਾਂਦੀ ਹੈ, ਰੱਬ ਮਿਲ ਪੈਂਦਾ ਹੈ ॥੨॥

ਪੂਰਾ ਸਤਿਗੁਰੁ ਭੇਟਿਆ ਸਫਲ ਜਨਮੁ ਹਮਾਰਾ ॥

ਜਦੋਂ (ਸਾਨੂੰ ਜੀਵਾਂ ਨੂੰ) ਪੂਰਾ ਗੁਰੂ ਮਿਲ ਪੈਂਦਾ ਹੈ, ਸਾਡੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ,

ਨਾਮੁ ਨਵੈ ਨਿਧਿ ਪਾਇਆ ਭਰੇ ਅਖੁਟ ਭੰਡਾਰਾ ॥੩॥

ਸਾਨੂੰ ਹਰਿ-ਨਾਮ ਮਿਲ ਜਾਂਦਾ ਹੈ ਜੋ ਜਗਤ ਦੇ ਨੌ ਹੀ ਖ਼ਜ਼ਾਨੇ ਹੈ, ਨਾਮ-ਧਨ ਨਾਲ ਸਾਡੇ (ਹਿਰਦੇ ਦੇ) ਖ਼ਜ਼ਾਨੇ ਭਰ ਜਾਂਦੇ ਹਨ, ਇਹ ਖ਼ਜ਼ਾਨੇ ਕਦੀ ਖ਼ਾਲੀ ਨਹੀਂ ਹੋ ਸਕਦੇ ॥੩॥

ਆਵਹਿ ਇਸੁ ਰਾਸੀ ਕੇ ਵਾਪਾਰੀਏ ਜਿਨੑਾ ਨਾਮੁ ਪਿਆਰਾ ॥

ਇਸ ਨਾਮ-ਧਨ ਦੇ ਉਹੀ ਵਣਜਾਰੇ (ਗੁਰੂ ਦੇ ਕੋਲ) ਆਉਂਦੇ ਹਨ ਜਿਨ੍ਹਾਂ ਨੂੰ ਇਹ ਨਾਮ (-ਧਨ) ਪਿਆਰਾ ਲੱਗਦਾ ਹੈ।

ਗੁਰਮੁਖਿ ਹੋਵੈ ਸੋ ਧਨੁ ਪਾਏ ਤਿਨੑਾ ਅੰਤਰਿ ਸਬਦੁ ਵੀਚਾਰਾ ॥੪॥

ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ ਉਹ ਨਾਮ-ਧਨ ਹਾਸਿਲ ਕਰ ਲੈਂਦਾ ਹੈ। ਅਜਿਹੇ ਮਨੁੱਖਾਂ ਦੇ ਅੰਦਰ ਗੁਰ-ਸ਼ਬਦ ਵੱਸ ਪੈਂਦਾ ਹੈ, ਪ੍ਰਭੂ ਦੇ ਗੁਣਾਂ ਦੀ ਵਿਚਾਰ ਆ ਵੱਸਦੀ ਹੈ ॥੪॥

ਭਗਤੀ ਸਾਰ ਨ ਜਾਣਨੑੀ ਮਨਮੁਖ ਅਹੰਕਾਰੀ ॥

(ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਅਹੰਕਾਰੀ ਹੋ ਜਾਂਦੇ ਹਨ ਉਹ ਪ੍ਰਭੂ ਦੀ ਭਗਤੀ ਦੀ ਕਦਰ ਨਹੀਂ ਸਮਝਦੇ,

ਧੁਰਹੁ ਆਪਿ ਖੁਆਇਅਨੁ ਜੂਐ ਬਾਜੀ ਹਾਰੀ ॥੫॥

ਐਸੇ ਮਨੁੱਖਾਂ ਨੂੰ ਪ੍ਰਭੂ ਨੇ ਆਪ ਹੀ ਧੁਰੋਂ ਆਪਣੇ ਹੁਕਮ ਨਾਲ ਕੁਰਾਹੇ ਪਾ ਦਿੱਤਾ ਹੈ, ਉਹ ਜੀਵਨ-ਬਾਜ਼ੀ ਹਾਰ ਜਾਂਦੇ ਹਨ (ਜਿਵੇਂ ਕੋਈ ਜੁਆਰੀਆ) ਜੂਏ ਵਿਚ (ਹਾਰ ਖਾਂਦਾ ਹੈ) ॥੫॥

ਬਿਨੁ ਪਿਆਰੈ ਭਗਤਿ ਨ ਹੋਵਈ ਨਾ ਸੁਖੁ ਹੋਇ ਸਰੀਰਿ ॥

ਜੇ ਹਿਰਦੇ ਵਿਚ ਪ੍ਰਭੂ ਵਾਸਤੇ ਪਿਆਰ ਨਾਹ ਹੋਵੇ ਤਾਂ ਉਸ ਦੀ ਭਗਤੀ ਨਹੀਂ ਕੀਤੀ ਜਾ ਸਕਦੀ, (ਭਗਤੀ ਤੋਂ ਬਿਨਾ) ਸਰੀਰ ਨੂੰ ਆਤਮਕ ਆਨੰਦ ਭੀ ਨਹੀਂ ਮਿਲਦਾ।

ਪ੍ਰੇਮ ਪਦਾਰਥੁ ਪਾਈਐ ਗੁਰ ਭਗਤੀ ਮਨ ਧੀਰਿ ॥੬॥

ਪ੍ਰੇਮ ਦੀ ਦਾਤ (ਗੁਰੂ ਪਾਸੋਂ) ਮਿਲਦੀ ਹੈ, ਗੁਰੂ ਦੀ ਦੱਸੀ ਹੋਈ ਭਗਤੀ ਦੀ ਬਰਕਤਿ ਨਾਲ ਮਨ ਵਿਚ ਸ਼ਾਂਤੀ ਆ ਟਿਕਦੀ ਹੈ ॥੬॥

ਜਿਸ ਨੋ ਭਗਤਿ ਕਰਾਏ ਸੋ ਕਰੇ ਗੁਰਸਬਦ ਵੀਚਾਰਿ ॥

ਗੁਰੂ ਦੇ ਸ਼ਬਦ ਦੀ ਵਿਚਾਰ ਕਰ ਕੇ ਉਹੀ ਮਨੁੱਖ ਪ੍ਰਭੂ ਦੀ ਭਗਤੀ ਕਰ ਸਕਦਾ ਹੈ ਜਿਸ ਪਾਸੋਂ ਪ੍ਰਭੂ ਆਪ ਭਗਤੀ ਕਰਾਂਦਾ ਹੈ,

ਹਿਰਦੈ ਏਕੋ ਨਾਮੁ ਵਸੈ ਹਉਮੈ ਦੁਬਿਧਾ ਮਾਰਿ ॥੭॥

ਤਦ ਅੰਦਰੋਂ ਹਉਮੈ ਤੇ ਮੇਰ-ਤੇਰ ਮੁਕਾ ਜਾਂਦਾ ਹੈ ਤੇ ਹਿਰਦੇ ਵਿਚ ਇਕ ਪਰਮਾਤਮਾ ਦਾ ਨਾਮ ਆ ਵੱਸਦਾ ਹੈ ॥੭॥

ਭਗਤਾ ਕੀ ਜਤਿ ਪਤਿ ਏਕੁੋ ਨਾਮੁ ਹੈ ਆਪੇ ਲਏ ਸਵਾਰਿ ॥

ਪਰਮਾਤਮਾ ਦਾ ਨਾਮ ਭਗਤਾਂ ਵਾਸਤੇ ਨਾਮ ਹੀ ਉੱਚੀ ਜਾਤ ਤੇ ਕੁਲ ਹੈ, ਪਰਮਾਤਮਾ ਆਪ ਹੀ ਉਹਨਾਂ ਦੇ ਜੀਵਨ ਨੂੰ ਸੋਹਣਾ ਬਣਾ ਦੇਂਦਾ ਹੈ।

ਸਦਾ ਸਰਣਾਈ ਤਿਸ ਕੀ ਜਿਉ ਭਾਵੈ ਤਿਉ ਕਾਰਜੁ ਸਾਰਿ ॥੮॥

ਭਗਤ ਸਦਾ ਉਸ ਪ੍ਰਭੂ ਦੀ ਸਰਨ ਪਏ ਰਹਿੰਦੇ ਹਨ, ਜਿਵੇਂ ਪ੍ਰਭੂ ਨੂੰ ਚੰਗਾ ਲੱਗਦਾ ਹੈ ਤਿਵੇਂ ਉਹ ਉਹਨਾਂ ਦਾ ਹਰੇਕ ਕੰਮ ਸਿਰੇ ਚਾੜ੍ਹ ਦੇਂਦਾ ਹੈ ॥੮॥


ਸੂਚੀ (1 - 1430)
ਜਪੁ ਅੰਗ: 1 - 8
ਸੋ ਦਰੁ ਅੰਗ: 8 - 10
ਸੋ ਪੁਰਖੁ ਅੰਗ: 10 - 12
ਸੋਹਿਲਾ ਅੰਗ: 12 - 13
ਸਿਰੀ ਰਾਗੁ ਅੰਗ: 14 - 93
ਰਾਗੁ ਮਾਝ ਅੰਗ: 94 - 150
ਰਾਗੁ ਗਉੜੀ ਅੰਗ: 151 - 346
ਰਾਗੁ ਆਸਾ ਅੰਗ: 347 - 488
ਰਾਗੁ ਗੂਜਰੀ ਅੰਗ: 489 - 526
ਰਾਗੁ ਦੇਵਗੰਧਾਰੀ ਅੰਗ: 527 - 536
ਰਾਗੁ ਬਿਹਾਗੜਾ ਅੰਗ: 537 - 556
ਰਾਗੁ ਵਡਹੰਸੁ ਅੰਗ: 557 - 594
ਰਾਗੁ ਸੋਰਠਿ ਅੰਗ: 595 - 659
ਰਾਗੁ ਧਨਾਸਰੀ ਅੰਗ: 660 - 695
ਰਾਗੁ ਜੈਤਸਰੀ ਅੰਗ: 696 - 710
ਰਾਗੁ ਟੋਡੀ ਅੰਗ: 711 - 718
ਰਾਗੁ ਬੈਰਾੜੀ ਅੰਗ: 719 - 720
ਰਾਗੁ ਤਿਲੰਗ ਅੰਗ: 721 - 727
ਰਾਗੁ ਸੂਹੀ ਅੰਗ: 728 - 794
ਰਾਗੁ ਬਿਲਾਵਲੁ ਅੰਗ: 795 - 858
ਰਾਗੁ ਗੋਂਡ ਅੰਗ: 859 - 875
ਰਾਗੁ ਰਾਮਕਲੀ ਅੰਗ: 876 - 974
ਰਾਗੁ ਨਟ ਨਾਰਾਇਨ ਅੰਗ: 975 - 983
ਰਾਗੁ ਮਾਲੀ ਗਉੜਾ ਅੰਗ: 984 - 988
ਰਾਗੁ ਮਾਰੂ ਅੰਗ: 989 - 1106
ਰਾਗੁ ਤੁਖਾਰੀ ਅੰਗ: 1107 - 1117
ਰਾਗੁ ਕੇਦਾਰਾ ਅੰਗ: 1118 - 1124
ਰਾਗੁ ਭੈਰਉ ਅੰਗ: 1125 - 1167
ਰਾਗੁ ਬਸੰਤੁ ਅੰਗ: 1168 - 1196
ਰਾਗੁ ਸਾਰੰਗ ਅੰਗ: 1197 - 1253
ਰਾਗੁ ਮਲਾਰ ਅੰਗ: 1254 - 1293
ਰਾਗੁ ਕਾਨੜਾ ਅੰਗ: 1294 - 1318
ਰਾਗੁ ਕਲਿਆਨ ਅੰਗ: 1319 - 1326
ਰਾਗੁ ਪ੍ਰਭਾਤੀ ਅੰਗ: 1327 - 1351
ਰਾਗੁ ਜੈਜਾਵੰਤੀ ਅੰਗ: 1352 - 1359
ਸਲੋਕ ਸਹਸਕ੍ਰਿਤੀ ਅੰਗ: 1353 - 1360
ਗਾਥਾ ਮਹਲਾ ੫ ਅੰਗ: 1360 - 1361
ਫੁਨਹੇ ਮਹਲਾ ੫ ਅੰਗ: 1361 - 1663
ਚਉਬੋਲੇ ਮਹਲਾ ੫ ਅੰਗ: 1363 - 1364
ਸਲੋਕੁ ਭਗਤ ਕਬੀਰ ਜੀਉ ਕੇ ਅੰਗ: 1364 - 1377
ਸਲੋਕੁ ਸੇਖ ਫਰੀਦ ਕੇ ਅੰਗ: 1377 - 1385
ਸਵਈਏ ਸ੍ਰੀ ਮੁਖਬਾਕ ਮਹਲਾ ੫ ਅੰਗ: 1385 - 1389
ਸਵਈਏ ਮਹਲੇ ਪਹਿਲੇ ਕੇ ਅੰਗ: 1389 - 1390
ਸਵਈਏ ਮਹਲੇ ਦੂਜੇ ਕੇ ਅੰਗ: 1391 - 1392
ਸਵਈਏ ਮਹਲੇ ਤੀਜੇ ਕੇ ਅੰਗ: 1392 - 1396
ਸਵਈਏ ਮਹਲੇ ਚਉਥੇ ਕੇ ਅੰਗ: 1396 - 1406
ਸਵਈਏ ਮਹਲੇ ਪੰਜਵੇ ਕੇ ਅੰਗ: 1406 - 1409
ਸਲੋਕੁ ਵਾਰਾ ਤੇ ਵਧੀਕ ਅੰਗ: 1410 - 1426
ਸਲੋਕੁ ਮਹਲਾ ੯ ਅੰਗ: 1426 - 1429
ਮੁੰਦਾਵਣੀ ਮਹਲਾ ੫ ਅੰਗ: 1429 - 1429
ਰਾਗਮਾਲਾ ਅੰਗ: 1430 - 1430
Flag Counter