ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ

ਅੰਗ - 547


ਬਿਨਵੰਤ ਨਾਨਕ ਕਰ ਦੇਇ ਰਾਖਹੁ ਗੋਬਿੰਦ ਦੀਨ ਦਇਆਰਾ ॥੪॥

ਨਾਨਕ ਬੇਨਤੀ ਕਰਦਾ ਹੈ ਕਿ ਹੇ ਗੋਬਿੰਦ! ਹੇ ਦੀਨਾਂ ਉਤੇ ਦਇਆ ਕਰਨ ਵਾਲੇ! ਆਪਣਾ ਹੱਥ ਦੇ ਕੇ ਮੈਨੂੰ (ਮਾਇਆ ਦੇ ਮੋਹ ਵਿਚ ਡੁੱਬਣੋਂ) ਬਚਾ ਲੈ ॥੪॥

ਸੋ ਦਿਨੁ ਸਫਲੁ ਗਣਿਆ ਹਰਿ ਪ੍ਰਭੂ ਮਿਲਾਇਆ ਰਾਮ ॥

ਉਹ ਦਿਨ ਭਾਗਾਂ ਵਾਲਾ ਸਮਝਣਾ ਚਾਹੀਦਾ ਹੈ ਜਦੋਂ ਹਰਿ-ਪ੍ਰਭੂ (ਗੁਰੂ ਦਾ) ਮਿਲਾਇਆ (ਮਿਲ ਪੈਂਦਾ ਹੈ)।

ਸਭਿ ਸੁਖ ਪਰਗਟਿਆ ਦੁਖ ਦੂਰਿ ਪਰਾਇਆ ਰਾਮ ॥

(ਹਿਰਦੇ ਵਿਚ) ਸਾਰੇ ਸੁਖ ਪਰਗਟ ਹੋ ਜਾਂਦੇ ਹਨ, ਤੇ, ਸਾਰੇ ਦੁੱਖ ਦੂਰ ਜਾ ਪੈਂਦੇ ਹਨ।

ਸੁਖ ਸਹਜ ਅਨਦ ਬਿਨੋਦ ਸਦ ਹੀ ਗੁਨ ਗੁਪਾਲ ਨਿਤ ਗਾਈਐ ॥

ਆਓ, ਜਗਤ-ਪਾਲ ਪ੍ਰਭੂ ਦੇ ਗੁਣ ਨਿੱਤ ਗਾਂਦੇ ਰਹੀਏ ਇੰਜ ਸਦਾ ਹੀ ਆਤਮਕ ਅਡੋਲਤਾ ਦੇ ਸੁਖ-ਆਨੰਦ ਬਣੇ ਰਹਿੰਦੇ ਹਨ, ਖ਼ੁਸ਼ੀਆਂ ਬਣੀਆਂ ਰਹਿੰਦੀਆਂ ਹਨ।

ਭਜੁ ਸਾਧਸੰਗੇ ਮਿਲੇ ਰੰਗੇ ਬਹੁੜਿ ਜੋਨਿ ਨ ਧਾਈਐ ॥

ਗੁਰੂ ਦੀ ਸੰਗਤ ਵਿਚ ਪ੍ਰੇਮ ਨਾਲ ਮਿਲ ਕੇ ਪਰਮਾਤਮਾ ਦਾ ਭਜਨ ਕਰਿਆ ਕਰ (ਭਜਨ ਦੀ ਬਰਕਤਿ ਨਾਲ) ਮੁੜ ਮੁੜ ਜੂਨਾਂ ਵਿਚ ਨਹੀਂ ਪਈਦਾ,

ਗਹਿ ਕੰਠਿ ਲਾਏ ਸਹਜਿ ਸੁਭਾਏ ਆਦਿ ਅੰਕੁਰੁ ਆਇਆ ॥

ਪਰਮਾਤਮਾ (ਬਾਹੋਂ) ਫੜ ਕੇ ਆਪਣੇ ਗਲ ਨਾਲ ਲਾ ਲੈਂਦਾ ਹੈ, ਆਤਮਕ ਅਡੋਲਤਾ ਵਿਚ ਪ੍ਰੇਮ ਵਿਚ (ਲੀਨ ਕਰ ਦੇਂਦਾ ਹੈ ਤੇ ਇੰਜ (ਹਿਰਦੇ ਵਿਚ ਭਗਤੀ ਦਾ) ਮੁੱਢਲਾ ਅੰਗੂਰ ਪੁੰਗਰ ਪੈਂਦਾ ਹੈ।

ਬਿਨਵੰਤ ਨਾਨਕ ਆਪਿ ਮਿਲਿਆ ਬਹੁੜਿ ਕਤਹੂ ਨ ਜਾਇਆ ॥੫॥੪॥੭॥

ਨਾਨਕ ਬੇਨਤੀ ਕਰਦਾ ਹੈ ਕਿ (ਸਾਧ ਸੰਗਤ ਵਿਚ ਮਿਲਿਆਂ) ਪ੍ਰਭੂ ਆਪ ਆ ਮਿਲਦਾ ਹੈ, ਫਿਰ (ਉਸ ਦਾ ਦਰ ਛੱਡ ਕੇ) ਹੋਰ ਕਿਤੇ ਭੀ ਨਹੀਂ ਭਟਕੀਦਾ ॥੫॥੪॥੭॥

ਬਿਹਾਗੜਾ ਮਹਲਾ ੫ ਛੰਤ ॥

ਸੁਨਹੁ ਬੇਨੰਤੀਆ ਸੁਆਮੀ ਮੇਰੇ ਰਾਮ ॥

ਹੇ ਮੇਰੇ ਮਾਲਕ! ਮੇਰੀ ਬੇਨਤੀ ਸੁਣ।

ਕੋਟਿ ਅਪ੍ਰਾਧ ਭਰੇ ਭੀ ਤੇਰੇ ਚੇਰੇ ਰਾਮ ॥

(ਅਸੀਂ ਜੀਵ) ਕ੍ਰੋੜਾਂ ਪਾਪਾਂ ਨਾਲ ਲਿਬੜੇ ਹੋਏ ਹਾਂ, ਪਰ ਫਿਰ ਭੀ ਤੇਰੇ (ਦਰ ਦੇ) ਦਾਸ ਹਾਂ।

ਦੁਖ ਹਰਨ ਕਿਰਪਾ ਕਰਨ ਮੋਹਨ ਕਲਿ ਕਲੇਸਹ ਭੰਜਨਾ ॥

ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਹੇ ਕਿਰਪਾ ਕਰਨ ਵਾਲੇ! ਹੇ ਮੋਹਨ! ਹੇ ਸਾਡੇ ਦੁੱਖ-ਕਲੇਸ਼ ਦੂਰ ਕਰਨ ਵਾਲੇ!

ਸਰਨਿ ਤੇਰੀ ਰਖਿ ਲੇਹੁ ਮੇਰੀ ਸਰਬ ਮੈ ਨਿਰੰਜਨਾ ॥

ਹੇ ਸਰਬ-ਵਿਆਪਕ! ਹੇ ਨਿਰਲੇਪ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਮੇਰੀ ਲਾਜ ਰੱਖ ਲੈ।

ਸੁਨਤ ਪੇਖਤ ਸੰਗਿ ਸਭ ਕੈ ਪ੍ਰਭ ਨੇਰਹੂ ਤੇ ਨੇਰੇ ॥

ਹੇ ਪ੍ਰਭੂ! ਤੂੰ ਸਾਡੇ ਅੱਤ ਨੇੜੇ ਵੱਸਦਾ ਹੈਂ, ਤੂੰ ਸਭ ਜੀਵਾਂ ਦੇ ਅੰਗ-ਸੰਗ ਰਹਿੰਦਾ ਹੈਂ, ਤੂੰ ਸਭ ਜੀਵਾਂ ਦੀਆਂ ਅਰਦਾਸਾਂ ਸੁਣਦਾ ਹੈਂ ਤੇ ਸਭ ਦੇ ਕੀਤੇ ਕੰਮ ਵੇਖਦਾ ਹੈਂ।

ਅਰਦਾਸਿ ਨਾਨਕ ਸੁਨਿ ਸੁਆਮੀ ਰਖਿ ਲੇਹੁ ਘਰ ਕੇ ਚੇਰੇ ॥੧॥

ਹੇ ਮੇਰੇ ਸੁਆਮੀ! ਨਾਨਕ ਦੀ ਬੇਨਤੀ ਸੁਣ। ਮੈਂ ਤੇਰੇ ਘਰ ਦਾ ਗ਼ੁਲਾਮ ਹਾਂ, ਮੇਰੀ ਇੱਜ਼ਤ ਰੱਖ ਲੈ ॥੧॥

ਤੂ ਸਮਰਥੁ ਸਦਾ ਹਮ ਦੀਨ ਭੇਖਾਰੀ ਰਾਮ ॥

ਹੇ ਪ੍ਰਭੂ! ਤੂੰ ਸਭ ਤਾਕਤਾਂ ਦਾ ਮਾਲਕ ਹੈਂ, ਅਸੀਂ (ਤੇਰੇ ਦਰ ਤੇ) ਨਿਮਾਣੇ ਮੰਗਤੇ ਹਾਂ।

ਮਾਇਆ ਮੋਹਿ ਮਗਨੁ ਕਢਿ ਲੇਹੁ ਮੁਰਾਰੀ ਰਾਮ ॥

ਹੇ ਮੁਰਾਰੀ! ਮੈਂ ਮਾਇਆ ਦੇ ਮੋਹ ਵਿਚ ਡੁੱਬਾ ਰਹਿੰਦਾ ਹਾਂ, ਮੈਨੂੰ (ਮੋਹ ਵਿਚੋਂ) ਕੱਢ ਲੈ।

ਲੋਭਿ ਮੋਹਿ ਬਿਕਾਰਿ ਬਾਧਿਓ ਅਨਿਕ ਦੋਖ ਕਮਾਵਨੇ ॥

ਮੈਂ ਲੋਭ ਵਿਚ, ਮੋਹ ਵਿਚ, ਵਿਕਾਰ ਵਿਚ ਬੱਝਾ ਰਹਿੰਦਾ ਹਾਂ। ਅਸੀਂ ਜੀਵ ਅਨੇਕਾਂ ਪਾਪ ਕਮਾਂਦੇ ਰਹਿੰਦੇ ਹਾਂ।

ਅਲਿਪਤ ਬੰਧਨ ਰਹਤ ਕਰਤਾ ਕੀਆ ਅਪਨਾ ਪਾਵਨੇ ॥

ਇਕ ਕਰਤਾਰ ਹੀ ਨਿਰਲੇਪ ਰਹਿੰਦਾ ਹੈ, ਤੇ ਬੰਧਨਾਂ ਤੋਂ ਆਜ਼ਾਦ ਹੈ, ਅਸੀਂ ਜੀਵ ਤਾਂ ਆਪਣੇ ਕੀਤੇ ਕਰਮਾਂ ਦਾ ਫਲ ਭੁਗਤਦੇ ਰਹਿੰਦੇ ਹਾਂ।

ਕਰਿ ਅਨੁਗ੍ਰਹੁ ਪਤਿਤ ਪਾਵਨ ਬਹੁ ਜੋਨਿ ਭ੍ਰਮਤੇ ਹਾਰੀ ॥

ਹੇ ਵਿਕਾਰੀਆਂ ਨੂੰ ਪਵਿਤ੍ਰ ਕਰਨ ਵਾਲੇ ਪ੍ਰਭੂ! ਮੇਹਰ ਕਰ, ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ (ਮੇਰੀ ਜਿੰਦ) ਥੱਕ ਗਈ ਹੈ।

ਬਿਨਵੰਤਿ ਨਾਨਕ ਦਾਸੁ ਹਰਿ ਕਾ ਪ੍ਰਭ ਜੀਅ ਪ੍ਰਾਨ ਅਧਾਰੀ ॥੨॥

ਨਾਨਕ ਬੇਨਤੀ ਕਰਦਾ ਹੈ ਕਿ ਉਹ ਉਸ ਹਰੀ ਦਾ ਦਾਸ ਹੈ ਜੋ ਪ੍ਰਭੂ (ਸਭ) ਜੀਵਾਂ ਦੇ ਪ੍ਰਾਣਾਂ ਦਾ ਆਸਰਾ ਹੈ ॥੨॥

ਤੂ ਸਮਰਥੁ ਵਡਾ ਮੇਰੀ ਮਤਿ ਥੋਰੀ ਰਾਮ ॥

ਹੇ ਪ੍ਰਭੂ! ਤੂੰ ਵੱਡੀ ਤਾਕਤ ਵਾਲਾ ਹੈਂ, ਮੇਰੀ ਅਕਲ ਨਿੱਕੀ ਜਿਹੀ ਹੈ (ਤੇਰੇ ਵਡੱਪਣ ਨੂੰ ਸਮਝ ਨਹੀਂ ਸਕਦੀ)।

ਪਾਲਹਿ ਅਕਿਰਤਘਨਾ ਪੂਰਨ ਦ੍ਰਿਸਟਿ ਤੇਰੀ ਰਾਮ ॥

ਹੇ ਪ੍ਰਭੂ! ਤੇਰੀ ਨਿਗਾਹ ਸਦਾ ਇਕ-ਸਾਰ ਹੈ ਤੂੰ ਨਾ-ਸ਼ੁਕਰਿਆਂ ਦੀ ਭੀ ਪਾਲਣਾ ਕਰਦਾ ਰਹਿੰਦਾ ਹੈਂ।

ਅਗਾਧਿ ਬੋਧਿ ਅਪਾਰ ਕਰਤੇ ਮੋਹਿ ਨੀਚੁ ਕਛੂ ਨ ਜਾਨਾ ॥

ਹੇ ਕਰਤਾਰ! ਹੇ ਬੇਅੰਤ ਪ੍ਰਭੂ! ਤੂੰ ਜੀਵਾਂ ਦੀ ਸਮਝ ਤੋਂ ਪਰੇ ਅਥਾਹ ਹੈਂ, ਮੈਂ ਨੀਵੇਂ ਜੀਵਨ ਵਾਲਾ (ਤੇਰੀ ਬਾਬਤ) ਕੁਝ ਭੀ ਨਹੀਂ ਜਾਣ ਸਕਦਾ।

ਰਤਨੁ ਤਿਆਗਿ ਸੰਗ੍ਰਹਨ ਕਉਡੀ ਪਸੂ ਨੀਚੁ ਇਆਨਾ ॥

ਹੇ ਪ੍ਰਭੂ! ਤੇਰਾ ਕੀਮਤੀ ਨਾਮ ਛੱਡ ਕੇ ਮੈਂ ਕਉਡੀਆਂ ਇਕੱਠੀਆਂ ਕਰਦਾ ਰਹਿੰਦਾ ਹਾਂ, ਮੈਂ ਪਸੂ-ਸੁਭਾਉ ਹਾਂ, ਨੀਵਾਂ ਹਾਂ, ਅੰਞਾਣ ਹਾਂ।

ਤਿਆਗਿ ਚਲਤੀ ਮਹਾ ਚੰਚਲਿ ਦੋਖ ਕਰਿ ਕਰਿ ਜੋਰੀ ॥

ਮੈਂ ਪਾਪ ਕਰ ਕਰ ਕੇ (ਉਸ ਮਾਇਆ ਨੂੰ ਹੀ) ਜੋੜਦਾ ਰਿਹਾ ਜੇਹੜੀ ਕਦੇ ਟਿਕ ਕੇ ਨਹੀਂ ਬੈਠਦੀ, ਜੇਹੜੀ ਜੀਵਾਂ ਦਾ ਸਾਥ ਛੱਡ ਜਾਂਦੀ ਹੈ।

ਨਾਨਕ ਸਰਨਿ ਸਮਰਥ ਸੁਆਮੀ ਪੈਜ ਰਾਖਹੁ ਮੋਰੀ ॥੩॥

ਹੇ ਨਾਨਕ! ਹੇ ਸਭ ਤਾਕਤਾਂ ਦੇ ਮਾਲਕ ਮੇਰੇ ਸੁਆਮੀ! ਮੈਂ ਤੇਰੀ ਸਰਨ ਆਇਆ ਹਾਂ, ਮੇਰੀ ਲਾਜ ਰੱਖ ਲੈ ॥੩॥

ਜਾ ਤੇ ਵੀਛੁੜਿਆ ਤਿਨਿ ਆਪਿ ਮਿਲਾਇਆ ਰਾਮ ॥

ਉਸ ਪਰਮਾਤਮਾ ਨੇ ਮਨੁੱਖ ਨੂੰ ਆਪ ਆਪਣੇ ਚਰਨਾਂ ਵਿਚ ਜੋੜ ਲਿਆ ਜਿਸ ਤੋਂ (ਉਹ ਚਿਰਾਂ ਦਾ) ਵਿਛੁੜਿਆ ਆ ਰਿਹਾ ਸੀ।

ਸਾਧੂ ਸੰਗਮੇ ਹਰਿ ਗੁਣ ਗਾਇਆ ਰਾਮ ॥

ਤੇ ਉਸ ਨੇ ਗੁਰੂ ਦੀ ਸੰਗਤ ਵਿਚ ਆ ਕੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਣੇ ਸ਼ੁਰੂ ਕਰ ਦਿੱਤੇ।

ਗੁਣ ਗਾਇ ਗੋਵਿਦ ਸਦਾ ਨੀਕੇ ਕਲਿਆਣ ਮੈ ਪਰਗਟ ਭਏ ॥

ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਸੋਹਣੇ ਗੀਤ ਸਦਾ ਗਾਣ ਦੀ ਬਰਕਤਿ ਨਾਲ ਆਨੰਦ-ਸਰੂਪ ਪਰਮਾਤਮਾ (ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ।

ਸੇਜਾ ਸੁਹਾਵੀ ਸੰਗਿ ਪ੍ਰਭ ਕੈ ਆਪਣੇ ਪ੍ਰਭ ਕਰਿ ਲਏ ॥

ਇੰਜ ਪ੍ਰਭੂ ਦੀ ਸੰਗਤ ਨਾਲ ਉਸ ਦਾ ਹਿਰਦਾ-ਸੇਜ ਆਨੰਦ-ਭਰਪੂਰ ਹੋ ਜਾਂਦਾ ਹੈ ਤੇ ਪ੍ਰਭੂ ਉਸ ਨੂੰ ਆਪਣਾ (ਸੇਵਕ) ਬਣਾ ਲੈਂਦਾ ਹੈ।

ਛੋਡਿ ਚਿੰਤ ਅਚਿੰਤ ਹੋਏ ਬਹੁੜਿ ਦੂਖੁ ਨ ਪਾਇਆ ॥

ਇਸੇ ਤਰ੍ਹਾਂ ਚਿੰਤਾ-ਫ਼ਿਕਰ ਤਿਆਗ ਕੇ ਜੀਵ ਸ਼ਾਂਤ-ਚਿਤ ਹੋ ਜਾਂਦਾ ਹਨ ਤੇ ਮੁੜ ਉਸ ਨੂੰ ਕੋਈ ਦੁੱਖ ਪੋਹ ਨਹੀਂ ਸਕਦਾ।

ਨਾਨਕ ਦਰਸਨੁ ਪੇਖਿ ਜੀਵੇ ਗੋਵਿੰਦ ਗੁਣ ਨਿਧਿ ਗਾਇਆ ॥੪॥੫॥੮॥

ਹੇ ਨਾਨਕ! ਜੇਹੜੇ ਮਨੁੱਖ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦੇ ਹਨ ਉਹ (ਆਪਣੇ ਅੰਦਰ) ਪਰਮਾਤਮਾ ਦਾ ਦਰਸਨ ਕਰ ਕੇ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ ॥੪॥੫॥੮॥

ਬਿਹਾਗੜਾ ਮਹਲਾ ੫ ਛੰਤ ॥

ਬੋਲਿ ਸੁਧਰਮੀੜਿਆ ਮੋਨਿ ਕਤ ਧਾਰੀ ਰਾਮ ॥

ਹੇ (ਸਾਰੀਆਂ ਜੂਨਾਂ ਵਿਚੋਂ) ਉੱਤਮ ਫ਼ਰਜ਼ ਵਾਲੇ, ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਬੋਲ ਬੋਲਿਆ ਕਰ! (ਸਿਫ਼ਤ-ਸਾਲਾਹ ਵਲੋਂ) ਤੂੰ ਕਿਉਂ ਚੁੱਪ ਵੱਟੀ ਹੋਈ ਹੈ?

ਤੂ ਨੇਤ੍ਰੀ ਦੇਖਿ ਚਲਿਆ ਮਾਇਆ ਬਿਉਹਾਰੀ ਰਾਮ ॥

ਆਪਣੀਆਂ ਅੱਖਾਂ ਨਾਲ (ਧਿਆਨ ਨਾਲ) ਵੇਖ; (ਨਿਰਾ) ਮਾਇਆ ਦਾ ਹੀ ਵਿਹਾਰ ਕਰਨ ਵਾਲਾ (ਇਥੋਂ ਖ਼ਾਲੀ ਹੱਥ) ਤੁਰ ਪੈਂਦਾ ਹੈ।

ਸੰਗਿ ਤੇਰੈ ਕਛੁ ਨ ਚਾਲੈ ਬਿਨਾ ਗੋਬਿੰਦ ਨਾਮਾ ॥

ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਚੀਜ਼ ਤੇਰੇ ਨਾਲ ਨਹੀਂ ਜਾ ਸਕਦੀ।

ਦੇਸ ਵੇਸ ਸੁਵਰਨ ਰੂਪਾ ਸਗਲ ਊਣੇ ਕਾਮਾ ॥

ਦੇਸਾਂ (ਦੇ ਰਾਜ), ਕੱਪੜੇ, ਸੋਨਾ, ਚਾਂਦੀ (-ਇਹਨਾਂ ਦੀ ਖ਼ਾਤਰ ਕੀਤੇ ਹੋਏ) ਸਾਰੇ ਉੱਦਮ ਵਿਅਰਥ ਹੋ ਜਾਂਦੇ ਹਨ।

ਪੁਤ੍ਰ ਕਲਤ੍ਰ ਨ ਸੰਗਿ ਸੋਭਾ ਹਸਤ ਘੋਰਿ ਵਿਕਾਰੀ ॥

ਪੁੱਤਰ, ਇਸਤ੍ਰੀ, ਦੁਨੀਆ ਦੀ ਵਡਿਆਈ-ਕੁਝ ਭੀ ਮਨੁੱਖ ਦੇ ਨਾਲ ਨਹੀਂ ਜਾਂਦਾ। ਹਾਥੀ ਘੋੜੇ ਆਦਿਕਾਂ ਦੀ ਲਾਲਸਾ ਭੀ ਵਿਕਾਰਾਂ ਵਲ ਲੈ ਜਾਂਦੀ ਹੈ।

ਬਿਨਵੰਤ ਨਾਨਕ ਬਿਨੁ ਸਾਧਸੰਗਮ ਸਭ ਮਿਥਿਆ ਸੰਸਾਰੀ ॥੧॥

ਨਾਨਕ ਬੇਨਤੀ ਕਰਦਾ ਹੈ ਕਿ ਸਾਧ ਸੰਗਤ ਤੋਂ ਬਿਨਾ ਦੁਨੀਆ ਦੇ ਸਾਰੇ ਉੱਦਮ ਨਾਸਵੰਤ ਹਨ ॥੧॥


ਸੂਚੀ (1 - 1430)
ਜਪੁ ਅੰਗ: 1 - 8
ਸੋ ਦਰੁ ਅੰਗ: 8 - 10
ਸੋ ਪੁਰਖੁ ਅੰਗ: 10 - 12
ਸੋਹਿਲਾ ਅੰਗ: 12 - 13
ਸਿਰੀ ਰਾਗੁ ਅੰਗ: 14 - 93
ਰਾਗੁ ਮਾਝ ਅੰਗ: 94 - 150
ਰਾਗੁ ਗਉੜੀ ਅੰਗ: 151 - 346
ਰਾਗੁ ਆਸਾ ਅੰਗ: 347 - 488
ਰਾਗੁ ਗੂਜਰੀ ਅੰਗ: 489 - 526
ਰਾਗੁ ਦੇਵਗੰਧਾਰੀ ਅੰਗ: 527 - 536
ਰਾਗੁ ਬਿਹਾਗੜਾ ਅੰਗ: 537 - 556
ਰਾਗੁ ਵਡਹੰਸੁ ਅੰਗ: 557 - 594
ਰਾਗੁ ਸੋਰਠਿ ਅੰਗ: 595 - 659
ਰਾਗੁ ਧਨਾਸਰੀ ਅੰਗ: 660 - 695
ਰਾਗੁ ਜੈਤਸਰੀ ਅੰਗ: 696 - 710
ਰਾਗੁ ਟੋਡੀ ਅੰਗ: 711 - 718
ਰਾਗੁ ਬੈਰਾੜੀ ਅੰਗ: 719 - 720
ਰਾਗੁ ਤਿਲੰਗ ਅੰਗ: 721 - 727
ਰਾਗੁ ਸੂਹੀ ਅੰਗ: 728 - 794
ਰਾਗੁ ਬਿਲਾਵਲੁ ਅੰਗ: 795 - 858
ਰਾਗੁ ਗੋਂਡ ਅੰਗ: 859 - 875
ਰਾਗੁ ਰਾਮਕਲੀ ਅੰਗ: 876 - 974
ਰਾਗੁ ਨਟ ਨਾਰਾਇਨ ਅੰਗ: 975 - 983
ਰਾਗੁ ਮਾਲੀ ਗਉੜਾ ਅੰਗ: 984 - 988
ਰਾਗੁ ਮਾਰੂ ਅੰਗ: 989 - 1106
ਰਾਗੁ ਤੁਖਾਰੀ ਅੰਗ: 1107 - 1117
ਰਾਗੁ ਕੇਦਾਰਾ ਅੰਗ: 1118 - 1124
ਰਾਗੁ ਭੈਰਉ ਅੰਗ: 1125 - 1167
ਰਾਗੁ ਬਸੰਤੁ ਅੰਗ: 1168 - 1196
ਰਾਗੁ ਸਾਰੰਗ ਅੰਗ: 1197 - 1253
ਰਾਗੁ ਮਲਾਰ ਅੰਗ: 1254 - 1293
ਰਾਗੁ ਕਾਨੜਾ ਅੰਗ: 1294 - 1318
ਰਾਗੁ ਕਲਿਆਨ ਅੰਗ: 1319 - 1326
ਰਾਗੁ ਪ੍ਰਭਾਤੀ ਅੰਗ: 1327 - 1351
ਰਾਗੁ ਜੈਜਾਵੰਤੀ ਅੰਗ: 1352 - 1359
ਸਲੋਕ ਸਹਸਕ੍ਰਿਤੀ ਅੰਗ: 1353 - 1360
ਗਾਥਾ ਮਹਲਾ ੫ ਅੰਗ: 1360 - 1361
ਫੁਨਹੇ ਮਹਲਾ ੫ ਅੰਗ: 1361 - 1663
ਚਉਬੋਲੇ ਮਹਲਾ ੫ ਅੰਗ: 1363 - 1364
ਸਲੋਕੁ ਭਗਤ ਕਬੀਰ ਜੀਉ ਕੇ ਅੰਗ: 1364 - 1377
ਸਲੋਕੁ ਸੇਖ ਫਰੀਦ ਕੇ ਅੰਗ: 1377 - 1385
ਸਵਈਏ ਸ੍ਰੀ ਮੁਖਬਾਕ ਮਹਲਾ ੫ ਅੰਗ: 1385 - 1389
ਸਵਈਏ ਮਹਲੇ ਪਹਿਲੇ ਕੇ ਅੰਗ: 1389 - 1390
ਸਵਈਏ ਮਹਲੇ ਦੂਜੇ ਕੇ ਅੰਗ: 1391 - 1392
ਸਵਈਏ ਮਹਲੇ ਤੀਜੇ ਕੇ ਅੰਗ: 1392 - 1396
ਸਵਈਏ ਮਹਲੇ ਚਉਥੇ ਕੇ ਅੰਗ: 1396 - 1406
ਸਵਈਏ ਮਹਲੇ ਪੰਜਵੇ ਕੇ ਅੰਗ: 1406 - 1409
ਸਲੋਕੁ ਵਾਰਾ ਤੇ ਵਧੀਕ ਅੰਗ: 1410 - 1426
ਸਲੋਕੁ ਮਹਲਾ ੯ ਅੰਗ: 1426 - 1429
ਮੁੰਦਾਵਣੀ ਮਹਲਾ ੫ ਅੰਗ: 1429 - 1429
ਰਾਗਮਾਲਾ ਅੰਗ: 1430 - 1430