ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ

ਅੰਗ - 569


ਨਾਨਕ ਸਬਦਿ ਮਿਲੈ ਭਉ ਭੰਜਨੁ ਹਰਿ ਰਾਵੈ ਮਸਤਕਿ ਭਾਗੋ ॥੩॥

ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਭਾਗ ਜਾਗ ਪੈਂਦਾ ਹੈ, ਉਸ ਨੂੰ ਗੁਰ-ਸ਼ਬਦ ਦੀ ਰਾਹੀਂ ਡਰ ਨਾਸ ਕਰਨ ਵਾਲਾ ਪਰਮਾਤਮਾ ਮਿਲ ਪੈਂਦਾ ਹੈ, ਉਹ ਮਨੁੱਖ ਸਦਾ ਹਰਿ-ਨਾਮ ਨੂੰ ਹਿਰਦੇ ਵਿਚ ਵਸਾਈ ਰੱਖਦਾ ਹੈ ॥੩॥

ਖੇਤੀ ਵਣਜੁ ਸਭੁ ਹੁਕਮੁ ਹੈ ਹੁਕਮੇ ਮੰਨਿ ਵਡਿਆਈ ਰਾਮ ॥

ਵਾਹੀ-ਖੇਤੀ ਤੇ ਵਪਾਰ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੁੰਦੀ ਹੈ, ਰਜ਼ਾ ਨੂੰ ਮੰਨਣ ਨਾਲ ਵਡਿਆਈ ਮਿਲਦੀ ਹੈ।

ਗੁਰਮਤੀ ਹੁਕਮੁ ਬੂਝੀਐ ਹੁਕਮੇ ਮੇਲਿ ਮਿਲਾਈ ਰਾਮ ॥

ਗੁਰੂ ਦੀ ਮੱਤ ਉਤੇ ਤੁਰਿਆਂ ਹੀ ਪਰਮਾਤਮਾ ਦੀ ਰਜ਼ਾ ਨੂੰ ਸਮਝਿਆ ਜਾ ਸਕਦਾ ਹੈ ਤੇ ਪ੍ਰਭੂ ਦੀ ਰਜ਼ਾ ਨਾਲ ਹੀ ਪ੍ਰਭੂ-ਚਰਨਾਂ ਵਿਚ ਮਿਲਾਪ ਹੁੰਦਾ ਹੈ।

ਹੁਕਮਿ ਮਿਲਾਈ ਸਹਜਿ ਸਮਾਈ ਗੁਰ ਕਾ ਸਬਦੁ ਅਪਾਰਾ ॥

ਪ੍ਰਭੂ ਦੀ ਰਜ਼ਾ ਨਾਲ ਹੀ ਮਨੁੱਖ ਗੁਰੂ ਦੇ ਸ਼ਬਦ ਵਿਚ ਜੋੜਦਾ ਹੈ, ਆਤਮਕ ਅਡੋਲਤਾ ਵਿਚ ਲੀਨ ਹੁੰਦਾ ਹੈ ਤੇ ਅਪਾਰ ਪ੍ਰਭੂ ਨੂੰ ਮਿਲ ਪੈਂਦਾ ਹੈ।

ਸਚੀ ਵਡਿਆਈ ਗੁਰ ਤੇ ਪਾਈ ਸਚੁ ਸਵਾਰਣਹਾਰਾ ॥

ਗੁਰੂ ਦੀ ਰਾਹੀਂ ਸਚੀ ਇੱਜ਼ਤ ਪ੍ਰਾਪਤ ਹੁੰਦੀ ਹੈ ਤੇ ਜੀਵਨ ਸੋਹਣਾ ਬਣਾਣ ਵਾਲੇ ਪ੍ਰਭੂ ਨੂੰ ਮਿਲਦੀ ਹੈ।

ਭਉ ਭੰਜਨੁ ਪਾਇਆ ਆਪੁ ਗਵਾਇਆ ਗੁਰਮੁਖਿ ਮੇਲਿ ਮਿਲਾਈ ॥

ਗੁਰੂ ਦੀ ਰਾਹੀਂ ਪ੍ਰਭੂ ਲਈ ਪਿਆਰ-ਅਦਬ ਪੈਦਾ ਹੁੰਦਾ ਹੈ, ਆਪਾ-ਭਾਵ ਦੂਰ ਹੁੰਦਾ ਹੈ ਤੇ ਪ੍ਰਭੂ-ਚਰਨਾਂ ਵਿਚ ਲੀਨ ਹੋ ਜਾਈਦਾ ਹੈ।

ਕਹੁ ਨਾਨਕ ਨਾਮੁ ਨਿਰੰਜਨੁ ਅਗਮੁ ਅਗੋਚਰੁ ਹੁਕਮੇ ਰਹਿਆ ਸਮਾਈ ॥੪॥੨॥

ਹੇ ਨਾਨਕ! ਪਵਿੱਤਰ, ਅਥਾਹ ਅਤੇ ਪਹੁੰਚ ਤੋਂ ਪਰੇ ਪ੍ਰਭੂ ਦਾ ਨਾਮ ਆਪਣੀ ਰਜ਼ਾ ਅਨੁਸਾਰ ਹਰ ਥਾਂ ਰਮਿਆ ਹੋਇਆ ਹੈ ॥੪॥੨॥

ਵਡਹੰਸੁ ਮਹਲਾ ੩ ॥

ਮਨ ਮੇਰਿਆ ਤੂ ਸਦਾ ਸਚੁ ਸਮਾਲਿ ਜੀਉ ॥

ਹੇ ਮੇਰੇ ਮਨ! ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਤੂੰ ਸਦਾ ਆਪਣੇ ਅੰਦਰ ਵਸਾਈ ਰੱਖ,

ਆਪਣੈ ਘਰਿ ਤੂ ਸੁਖਿ ਵਸਹਿ ਪੋਹਿ ਨ ਸਕੈ ਜਮਕਾਲੁ ਜੀਉ ॥

ਇੰਜ ਤੂੰ ਆਪਣੇ ਅੰਤਰ ਆਤਮੇ ਆਨੰਦ ਨਾਲ ਟਿਕਿਆ ਰਹੇਂਗਾ ਤੇ ਆਤਮਕ ਮੌਤ ਤੇਰੇ ਉਤੇ ਆਪਣਾ ਜ਼ੋਰ ਨਹੀਂ ਪਾ ਸਕੇਗੀ।

ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਾਚੈ ਸਬਦਿ ਲਿਵ ਲਾਏ ॥

ਜੇਹੜਾ ਗੁਰੂ ਦੇ ਸਦਾ-ਥਿਰ ਪ੍ਰਭੂ ਵਾਲੇ ਸ਼ਬਦ ਵਿਚ ਸੁਰਤ ਜੋੜੀ ਰੱਖਦਾ ਹੈ, ਉਸ ਵਲ ਮੌਤ (ਆਤਮਕ ਮੌਤ) ਤੱਕ ਭੀ ਨਹੀਂ ਸਕਦੀ।

ਸਦਾ ਸਚਿ ਰਤਾ ਮਨੁ ਨਿਰਮਲੁ ਆਵਣੁ ਜਾਣੁ ਰਹਾਏ ॥

ਉਸ ਦਾ ਮਨ ਸਦਾ-ਥਿਰ ਪ੍ਰਭੂ ਦੇ ਰੰਗ ਵਿਚ ਸਦਾ ਰੰਗਿਆ ਰਹਿ ਕੇ ਪਵਿਤ੍ਰ ਹੋ ਜਾਂਦਾ ਹੈ, ਉਸ ਮਨੁੱਖ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ।

ਦੂਜੈ ਭਾਇ ਭਰਮਿ ਵਿਗੁਤੀ ਮਨਮੁਖਿ ਮੋਹੀ ਜਮਕਾਲਿ ॥

ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਾਇਆ ਦੇ ਪਿਆਰ ਦੀ ਭਟਕਣਾ ਵਿਚ ਖ਼ੁਆਰ ਹੁੰਦਾ ਹੈ ਤੇ ਉਸ ਨੂੰ ਆਤਮਕ ਮੌਤ ਨੇ ਆਪਣੇ ਮੋਹ ਵਿਚ ਫਸਾ ਰੱਖਿਆ ਹੁੰਦਾ ਹੈ।

ਕਹੈ ਨਾਨਕੁ ਸੁਣਿ ਮਨ ਮੇਰੇ ਤੂ ਸਦਾ ਸਚੁ ਸਮਾਲਿ ॥੧॥

ਹੇ ਨਾਨਕ ਆਖਦਾ ਹੈ ਕਿ, ਹੇ ਮੇਰੇ ਮਨ! (ਮੇਰੀ ਗੱਲ) ਸੁਣ, ਤੂੰ ਸਦਾ-ਥਿਰ ਪ੍ਰਭੂ ਨੂੰ ਸਦਾ ਆਪਣੇ ਅੰਦਰ ਵਸਾਈ ਰੱਖ ॥੧॥

ਮਨ ਮੇਰਿਆ ਅੰਤਰਿ ਤੇਰੈ ਨਿਧਾਨੁ ਹੈ ਬਾਹਰਿ ਵਸਤੁ ਨ ਭਾਲਿ ॥

ਹੇ ਮੇਰੇ ਮਨ! (ਸਾਰੇ ਸੁਖਾਂ ਦਾ) ਖ਼ਜ਼ਾਨਾ (ਪਰਮਾਤਮਾ) ਤੇਰੇ ਅੰਦਰ ਵੱਸ ਰਿਹਾ ਹੈ, ਤੂੰ ਇਸ ਪਦਾਰਥ ਨੂੰ ਬਾਹਰ ਨਾਹ ਢੂੰਢਦਾ ਫਿਰ।

ਜੋ ਭਾਵੈ ਸੋ ਭੁੰਚਿ ਤੂ ਗੁਰਮੁਖਿ ਨਦਰਿ ਨਿਹਾਲਿ ॥

ਪਰਮਾਤਮਾ ਦੀ ਰਜ਼ਾ ਨੂੰ ਆਪਣੀ ਖ਼ੁਰਾਕ ਬਣਾ ਤੇ ਗੁਰੂ ਦੇ ਸਨਮੁਖ ਰਹਿਣ ਵਾਲੇ ਬੰਦਿਆਂ ਦੀ ਨਿਗਾਹ ਨਾਲ ਵੇਖ।

ਗੁਰਮੁਖਿ ਨਦਰਿ ਨਿਹਾਲਿ ਮਨ ਮੇਰੇ ਅੰਤਰਿ ਹਰਿ ਨਾਮੁ ਸਖਾਈ ॥

ਹੇ ਮੇਰੇ ਮਨ! ਗੁਰਮੁਖਾਂ ਵਾਲੀ ਨਜ਼ਰ ਨਾਲ ਵੇਖ, ਤੇਰੇ ਅੰਦਰ ਹੀ ਤੈਨੂੰ ਹਰਿ ਨਾਮ-ਮਿੱਤਰ (ਲੱਭ ਪਏਗਾ)।

ਮਨਮੁਖ ਅੰਧੁਲੇ ਗਿਆਨ ਵਿਹੂਣੇ ਦੂਜੈ ਭਾਇ ਖੁਆਈ ॥

ਆਪਣੇ ਮਨ ਪਿਛੇ ਚਲਣ ਵਾਲੇ ਮਨੁੱਖ ਮਾਇਆ ਦੇ ਮੋਹ ਵਿਚ ਅੰਨ੍ਹੇ ਹੋਏ ਅਤੇ ਆਤਮਕ ਗਿਆਨ ਤੋਂ ਵਙੇ ਹੋਏ ਮਾਇਆ ਦੇ ਮੋਹ ਦੇ ਕਾਰਨ ਖ਼ੁਆਰ ਹੁੰਦੇ ਹਨ।

ਬਿਨੁ ਨਾਵੈ ਕੋ ਛੂਟੈ ਨਾਹੀ ਸਭ ਬਾਧੀ ਜਮਕਾਲਿ ॥

ਪਰਮਾਤਮਾ ਦੇ ਨਾਮ ਤੋਂ ਬਿਨਾ ਕੋਈ ਜੀਵ ਖ਼ਲਾਸੀ ਨਹੀਂ ਪਾ ਸਕਦਾ; ਆਤਮਕ ਮੌਤ ਨੇ ਸਾਰੀ ਲੁਕਾਈ ਨੂੰ (ਆਪਣੇ ਜਾਲ ਵਿਚ) ਬੰਨ੍ਹ ਰੱਖਿਆ ਹੈ।

ਨਾਨਕ ਅੰਤਰਿ ਤੇਰੈ ਨਿਧਾਨੁ ਹੈ ਤੂ ਬਾਹਰਿ ਵਸਤੁ ਨ ਭਾਲਿ ॥੨॥

ਹੇ ਨਾਨਕ! ਤੇਰੇ ਅੰਦਰ ਹੀ ਨਾਮ-ਖ਼ਜ਼ਾਨਾ ਮੌਜੂਦ ਹੈ, ਤੂੰ ਇਸ ਖ਼ਜ਼ਾਨੇ ਨੂੰ ਬਾਹਰ ਨਾਹ ਢੂੰਢਦਾ ਫਿਰ ॥੨॥

ਮਨ ਮੇਰਿਆ ਜਨਮੁ ਪਦਾਰਥੁ ਪਾਇ ਕੈ ਇਕਿ ਸਚਿ ਲਗੇ ਵਾਪਾਰਾ ॥

ਹੇ ਮੇਰੇ ਮਨ! ਕਈ ਹਨ ਜੇਹੜੇ ਇਹ ਕੀਮਤੀ ਮਨੁੱਖਾ ਜਨਮ ਹਾਸਲ ਕਰ ਕੇ ਸਦਾ-ਥਿਰ ਪਰਮਾਤਮਾ ਦੇ ਸਿਮਰਨ ਦੇ ਵਪਾਰ ਵਿਚ ਲੱਗ ਪੈਂਦੇ ਹਨ।

ਸਤਿਗੁਰੁ ਸੇਵਨਿ ਆਪਣਾ ਅੰਤਰਿ ਸਬਦੁ ਅਪਾਰਾ ॥

ਉਹ ਆਪਣੇ ਗੁਰੂ ਦੀ ਦੱਸੀ ਸੇਵਾ ਕਰਦੇ ਹਨ ਤੇ ਬੇਅੰਤ ਪ੍ਰਭੂ ਦੀ ਸਿਫ਼ਤ-ਸਾਲਾਹ ਦਾ ਸ਼ਬਦ ਆਪਣੇ ਹਿਰਦੇ ਵਿਚ ਵਸਾਂਦੇ ਹਨ।

ਅੰਤਰਿ ਸਬਦੁ ਅਪਾਰਾ ਹਰਿ ਨਾਮੁ ਪਿਆਰਾ ਨਾਮੇ ਨਉ ਨਿਧਿ ਪਾਈ ॥

ਉਹ ਹਰੀ ਦੀ ਸਿਫ਼ਤ-ਸਾਲਾਹ ਦੀ ਬਾਣੀ ਆਪਣੇ ਅੰਦਰ ਵਸਾਂਦੇ ਹਨ, ਪਰਮਾਤਮਾ ਦਾ ਨਾਮ ਉਹਨਾਂ ਨੂੰ ਪਿਆਰਾ ਲੱਗਦਾ ਹੈ ਤੇ ਪ੍ਰਭੂ ਦੇ ਨਾਮ ਵਿਚ ਹੀ ਉਹਨਾਂ ਨੇ (ਮਾਨੋ, ਦੁਨੀਆ ਦੇ) ਨੌ ਹੀ ਖ਼ਜ਼ਾਨੇ ਲੱਭ ਲਏ ਹੁੰਦੇ ਹਨ।

ਮਨਮੁਖ ਮਾਇਆ ਮੋਹ ਵਿਆਪੇ ਦੂਖਿ ਸੰਤਾਪੇ ਦੂਜੈ ਪਤਿ ਗਵਾਈ ॥

ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ, ਦੁੱਖ ਵਿਚ (ਗ੍ਰਸੇ ਹੋਏ) ਵਿਆਕੁਲ ਹੋਏ ਰਹਿੰਦੇ ਹਨ ਤੇ ਮਾਇਆ ਦੇ ਮੋਹ ਵਿਚ ਫਸ ਕੇ ਉਹਨਾਂ ਨੇ ਆਪਣੀ ਇੱਜ਼ਤ ਗਵਾ ਲਈ ਹੁੰਦੀ ਹੈ।

ਹਉਮੈ ਮਾਰਿ ਸਚਿ ਸਬਦਿ ਸਮਾਣੇ ਸਚਿ ਰਤੇ ਅਧਿਕਾਈ ॥

ਉਹ ਮਨੁੱਖ ਹਉਮੈ ਦੂਰ ਕਰ ਕੇ ਸਦਾ-ਥਿਰ ਹਰੀ ਦੀ ਸਿਫ਼ਤ-ਸਾਲਾਹ ਦੇ ਸ਼ਬਦ ਵਿਚ ਲੀਨ ਰਹਿੰਦੇ ਹਨ ਤੇ ਸਦਾ-ਥਿਰ ਪ੍ਰਭੂ (ਦੇ ਪ੍ਰੇਮ-ਰੰਗ ਵਿਚ) ਬਹੁਤ ਰੰਗੇ ਰਹਿੰਦੇ ਹਨ;

ਨਾਨਕ ਮਾਣਸ ਜਨਮੁ ਦੁਲੰਭੁ ਹੈ ਸਤਿਗੁਰਿ ਬੂਝ ਬੁਝਾਈ ॥੩॥

ਜਿਨ੍ਹਾਂ ਮਨੁੱਖਾਂ ਨੂੰ ਸਤਿਗੁਰੂ ਨੇ ਇਹ ਸਮਝ ਬਖ਼ਸ਼ ਦਿੱਤੀ ਹੁੰਦੀ ਹੈ ਕਿ ਮਨੁੱਖਾ ਜਨਮ ਬੜੀ ਔਖਿਆਈ ਨਾਲ ਮਿਲਦਾ ਹੈ, ਹੇ ਨਾਨਕ!॥੩॥

ਮਨ ਮੇਰੇ ਸਤਿਗੁਰੁ ਸੇਵਨਿ ਆਪਣਾ ਸੇ ਜਨ ਵਡਭਾਗੀ ਰਾਮ ॥

ਹੇ ਮੇਰੇ ਮਨ! ਉਹ ਮਨੁੱਖ ਬੜੇ ਭਾਗਾਂ ਵਾਲੇ ਹੁੰਦੇ ਹਨ ਜੇਹੜੇ ਆਪਣੇ ਗੁਰੂ ਦੀ ਦੱਸੀ ਸੇਵਾ ਕਰਦੇ ਹਨ,

ਜੋ ਮਨੁ ਮਾਰਹਿ ਆਪਣਾ ਸੇ ਪੁਰਖ ਬੈਰਾਗੀ ਰਾਮ ॥

ਤੇ ਜੇਹੜੇ ਆਪਣੇ ਮਨ ਨੂੰ ਵੱਸ ਵਿਚ ਰੱਖਦੇ ਹਨ ਤੇ (ਦੁਨੀਆ ਦੀ ਕਿਰਤ-ਕਾਰ ਕਰਦੇ ਹੋਏ ਭੀ ਮਾਇਆ ਵਲੋਂ) ਨਿਰਮੋਹ ਰਹਿੰਦੇ ਹਨ।

ਸੇ ਜਨ ਬੈਰਾਗੀ ਸਚਿ ਲਿਵ ਲਾਗੀ ਆਪਣਾ ਆਪੁ ਪਛਾਣਿਆ ॥

ਉਹ ਮਨੁੱਖ ਦੁਨੀਆ ਵਲੋਂ ਵਿਰਕਤ ਰਹਿੰਦੇ ਹਨ, ਸਦਾ-ਥਿਰ ਪ੍ਰਭੂ ਵਿਚ ਉਹਨਾਂ ਦੀ ਸੁਰਤ ਜੁੜੀ ਰਹਿੰਦੀ ਹੈ ਅਤੇ ਉਹ ਆਪਣੇ ਆਤਮਕ ਜੀਵਨ ਨੂੰ ਪੜਤਾਲਦੇ ਰਹਿੰਦੇ ਹਨ।

ਮਤਿ ਨਿਹਚਲ ਅਤਿ ਗੂੜੀ ਗੁਰਮੁਖਿ ਸਹਜੇ ਨਾਮੁ ਵਖਾਣਿਆ ॥

ਗੁਰੂ ਦੀ ਸਰਨ ਪੈ ਕੇ ਉਹਨਾਂ ਦੀ ਮੱਤ (ਮਾਇਆ ਵਲੋਂ) ਅਡੋਲ ਰਹਿੰਦੀ ਹੈ, ਪ੍ਰੇਮ-ਰੰਗ ਵਿਚ ਗੂੜ੍ਹੀ ਰੰਗੀ ਰਹਿੰਦੀ ਹੈ, ਆਤਮਕ ਅਡੋਲਤਾ ਵਿਚ ਟਿਕ ਕੇ ਉਹ ਪਰਮਾਤਮਾ ਦਾ ਨਾਮ ਸਿਮਰਦੇ ਰਹਿੰਦੇ ਹਨ।

ਇਕ ਕਾਮਣਿ ਹਿਤਕਾਰੀ ਮਾਇਆ ਮੋਹਿ ਪਿਆਰੀ ਮਨਮੁਖ ਸੋਇ ਰਹੇ ਅਭਾਗੇ ॥

ਕਈ ਐਸੇ ਬਦ-ਨਸੀਬ ਹੁੰਦੇ ਹਨ ਜੋ (ਕਾਮ-ਵੱਸ ਹੋ ਕੇ) ਇਸਤ੍ਰੀ ਨਾਲ (ਹੀ) ਹਿਤ ਕਰਦੇ ਹਨ, ਜੋ ਮਾਇਆ ਦੇ ਮੋਹ ਵਿਚ ਹੀ ਮਗਨ ਰਹਿੰਦੇ ਹਨ ਜੋ ਆਪਣੇ ਮਨ ਦੇ ਪਿੱਛੇ ਤੁਰਦੇ ਹੋਏ (ਗ਼ਫ਼ਲਤ ਦੀ ਨੀਂਦ ਵਿਚ) ਸੁੱਤੇ ਰਹਿੰਦੇ ਹਨ।

ਨਾਨਕ ਸਹਜੇ ਸੇਵਹਿ ਗੁਰੁ ਅਪਣਾ ਸੇ ਪੂਰੇ ਵਡਭਾਗੇ ॥੪॥੩॥

ਹੇ ਨਾਨਕ! ਉਹ ਮਨੁੱਖ ਵੱਡੇ ਭਾਗਾਂ ਵਾਲੇ ਹੁੰਦੇ ਹਨ ਜੋ ਆਤਮਕ ਅਡੋਲਤਾ ਵਿਚ ਟਿਕ ਕੇ ਆਪਣੇ ਗੁਰੂ ਦੀ ਦੱਸੀ ਸੇਵਾ ਕਰਦੇ ਰਹਿੰਦੇ ਹਨ ॥੪॥੩॥

ਵਡਹੰਸੁ ਮਹਲਾ ੩ ॥

ਰਤਨ ਪਦਾਰਥ ਵਣਜੀਅਹਿ ਸਤਿਗੁਰਿ ਦੀਆ ਬੁਝਾਈ ਰਾਮ ॥

ਉਹ ਮਨੁੱਖ (ਆਤਮਕ ਜੀਵਨ ਦੇ) ਕੀਮਤੀ ਰਤਨਾਂ ਦਾ ਵਪਾਰ ਕਰਦਾ ਰਹਿੰਦਾ ਹੈ ਜਿਸ ਨੂੰ ਗੁਰੂ ਨੇ ਸੂਝ ਬਖ਼ਸ਼ ਦਿੱਤੀ ਹੈ।

ਲਾਹਾ ਲਾਭੁ ਹਰਿ ਭਗਤਿ ਹੈ ਗੁਣ ਮਹਿ ਗੁਣੀ ਸਮਾਈ ਰਾਮ ॥

ਉਸ ਨੂੰ ਪਰਮਾਤਮਾ ਦੀ ਭਗਤੀ ਦੀ ਖੱਟੀ ਪ੍ਰਾਪਤ ਹੁੰਦੀ ਰਹਿੰਦੀ ਹੈ, ਪਰਮਾਤਮਾ ਦੀ ਸਿਫ਼ਤ-ਸਾਲਾਹ ਵਿਚ ਜੁੜ ਕੇ ਉਸ ਦੀ ਲੀਨਤਾ ਗੁਣਾਂ ਦੇ ਮਾਲਕ-ਪ੍ਰਭੂ ਵਿਚ ਹੋ ਜਾਂਦੀ ਹੈ।


ਸੂਚੀ (1 - 1430)
ਜਪੁ ਅੰਗ: 1 - 8
ਸੋ ਦਰੁ ਅੰਗ: 8 - 10
ਸੋ ਪੁਰਖੁ ਅੰਗ: 10 - 12
ਸੋਹਿਲਾ ਅੰਗ: 12 - 13
ਸਿਰੀ ਰਾਗੁ ਅੰਗ: 14 - 93
ਰਾਗੁ ਮਾਝ ਅੰਗ: 94 - 150
ਰਾਗੁ ਗਉੜੀ ਅੰਗ: 151 - 346
ਰਾਗੁ ਆਸਾ ਅੰਗ: 347 - 488
ਰਾਗੁ ਗੂਜਰੀ ਅੰਗ: 489 - 526
ਰਾਗੁ ਦੇਵਗੰਧਾਰੀ ਅੰਗ: 527 - 536
ਰਾਗੁ ਬਿਹਾਗੜਾ ਅੰਗ: 537 - 556
ਰਾਗੁ ਵਡਹੰਸੁ ਅੰਗ: 557 - 594
ਰਾਗੁ ਸੋਰਠਿ ਅੰਗ: 595 - 659
ਰਾਗੁ ਧਨਾਸਰੀ ਅੰਗ: 660 - 695
ਰਾਗੁ ਜੈਤਸਰੀ ਅੰਗ: 696 - 710
ਰਾਗੁ ਟੋਡੀ ਅੰਗ: 711 - 718
ਰਾਗੁ ਬੈਰਾੜੀ ਅੰਗ: 719 - 720
ਰਾਗੁ ਤਿਲੰਗ ਅੰਗ: 721 - 727
ਰਾਗੁ ਸੂਹੀ ਅੰਗ: 728 - 794
ਰਾਗੁ ਬਿਲਾਵਲੁ ਅੰਗ: 795 - 858
ਰਾਗੁ ਗੋਂਡ ਅੰਗ: 859 - 875
ਰਾਗੁ ਰਾਮਕਲੀ ਅੰਗ: 876 - 974
ਰਾਗੁ ਨਟ ਨਾਰਾਇਨ ਅੰਗ: 975 - 983
ਰਾਗੁ ਮਾਲੀ ਗਉੜਾ ਅੰਗ: 984 - 988
ਰਾਗੁ ਮਾਰੂ ਅੰਗ: 989 - 1106
ਰਾਗੁ ਤੁਖਾਰੀ ਅੰਗ: 1107 - 1117
ਰਾਗੁ ਕੇਦਾਰਾ ਅੰਗ: 1118 - 1124
ਰਾਗੁ ਭੈਰਉ ਅੰਗ: 1125 - 1167
ਰਾਗੁ ਬਸੰਤੁ ਅੰਗ: 1168 - 1196
ਰਾਗੁ ਸਾਰੰਗ ਅੰਗ: 1197 - 1253
ਰਾਗੁ ਮਲਾਰ ਅੰਗ: 1254 - 1293
ਰਾਗੁ ਕਾਨੜਾ ਅੰਗ: 1294 - 1318
ਰਾਗੁ ਕਲਿਆਨ ਅੰਗ: 1319 - 1326
ਰਾਗੁ ਪ੍ਰਭਾਤੀ ਅੰਗ: 1327 - 1351
ਰਾਗੁ ਜੈਜਾਵੰਤੀ ਅੰਗ: 1352 - 1359
ਸਲੋਕ ਸਹਸਕ੍ਰਿਤੀ ਅੰਗ: 1353 - 1360
ਗਾਥਾ ਮਹਲਾ ੫ ਅੰਗ: 1360 - 1361
ਫੁਨਹੇ ਮਹਲਾ ੫ ਅੰਗ: 1361 - 1663
ਚਉਬੋਲੇ ਮਹਲਾ ੫ ਅੰਗ: 1363 - 1364
ਸਲੋਕੁ ਭਗਤ ਕਬੀਰ ਜੀਉ ਕੇ ਅੰਗ: 1364 - 1377
ਸਲੋਕੁ ਸੇਖ ਫਰੀਦ ਕੇ ਅੰਗ: 1377 - 1385
ਸਵਈਏ ਸ੍ਰੀ ਮੁਖਬਾਕ ਮਹਲਾ ੫ ਅੰਗ: 1385 - 1389
ਸਵਈਏ ਮਹਲੇ ਪਹਿਲੇ ਕੇ ਅੰਗ: 1389 - 1390
ਸਵਈਏ ਮਹਲੇ ਦੂਜੇ ਕੇ ਅੰਗ: 1391 - 1392
ਸਵਈਏ ਮਹਲੇ ਤੀਜੇ ਕੇ ਅੰਗ: 1392 - 1396
ਸਵਈਏ ਮਹਲੇ ਚਉਥੇ ਕੇ ਅੰਗ: 1396 - 1406
ਸਵਈਏ ਮਹਲੇ ਪੰਜਵੇ ਕੇ ਅੰਗ: 1406 - 1409
ਸਲੋਕੁ ਵਾਰਾ ਤੇ ਵਧੀਕ ਅੰਗ: 1410 - 1426
ਸਲੋਕੁ ਮਹਲਾ ੯ ਅੰਗ: 1426 - 1429
ਮੁੰਦਾਵਣੀ ਮਹਲਾ ੫ ਅੰਗ: 1429 - 1429
ਰਾਗਮਾਲਾ ਅੰਗ: 1430 - 1430
Flag Counter