ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ

ਅੰਗ - 573


ਏਕ ਦ੍ਰਿਸ੍ਟਿ ਹਰਿ ਏਕੋ ਜਾਤਾ ਹਰਿ ਆਤਮ ਰਾਮੁ ਪਛਾਣੀ ॥

ਮੈਂ ਇਕ ਨਿਗਾਹ ਨਾਲ ਇਕ ਪਰਮਾਤਮਾ ਨੂੰ (ਹਰ ਥਾਂ ਵੱਸਦਾ) ਸਮਝ ਲਿਆ, ਮੈਂ ਸਰਬ-ਵਿਆਪਕ ਰਾਮ ਨੂੰ ਪਛਾਣ ਲਿਆ।

ਹੰਉ ਗੁਰ ਬਿਨੁ ਹੰਉ ਗੁਰ ਬਿਨੁ ਖਰੀ ਨਿਮਾਣੀ ॥੧॥

ਮੈਂ ਗੁਰੂ ਤੋਂ ਬਿਨਾ, ਮੈਂ ਗੁਰੂ ਤੋਂ ਬਿਨਾ ਬਹੁਤ ਹੀ ਵਿਚਾਰੀ ਸਾਂ ॥੧॥

ਜਿਨਾ ਸਤਿਗੁਰੁ ਜਿਨ ਸਤਿਗੁਰੁ ਪਾਇਆ ਤਿਨ ਹਰਿ ਪ੍ਰਭੁ ਮੇਲਿ ਮਿਲਾਏ ਰਾਮ ॥

ਜਿਨ੍ਹਾਂ (ਵਡਭਾਗੀਆਂ) ਨੇ ਗੁਰੂ ਲੱਭ ਲਿਆ, ਉਹਨਾਂ ਨੂੰ ਹਰਿ-ਪ੍ਰਭੂ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ।

ਤਿਨ ਚਰਣ ਤਿਨ ਚਰਣ ਸਰੇਵਹ ਹਮ ਲਾਗਹ ਤਿਨ ਕੈ ਪਾਏ ਰਾਮ ॥

ਮੈਂ ਉਹਨਾਂ ਦੇ ਚਰਨਾਂ ਦੀ ਸੇਵਾ ਕਰਨ ਨੂੰ ਤਿਆਰ ਹਾਂ, ਉਹਨਾਂ ਦੀ ਚਰਨੀਂ ਲੱਗਣ ਨੂੰ ਤਿਆਰ ਹਾਂ।

ਹਰਿ ਹਰਿ ਚਰਣ ਸਰੇਵਹ ਤਿਨ ਕੇ ਜਿਨ ਸਤਿਗੁਰੁ ਪੁਰਖੁ ਪ੍ਰਭੁ ਧੵਾਇਆ ॥

ਹੇ ਹਰੀ! ਜਿਨ੍ਹਾਂ ਮਨੁੱਖਾਂ ਨੇ ਗੁਰੂ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ ਹੈ ਤੇ (ਤੈਨੂੰ) ਪ੍ਰਭੂ ਨੂੰ ਹਿਰਦੇ ਵਿਚ ਟਿਕਾ ਲਿਆ ਹੈ, ਮੈਂ ਉਹਨਾਂ ਦੀ ਸੇਵਾ ਕਰਨੀ ਚਾਹੁੰਦਾ ਹਾਂ।

ਤੂ ਵਡਦਾਤਾ ਅੰਤਰਜਾਮੀ ਮੇਰੀ ਸਰਧਾ ਪੂਰਿ ਹਰਿ ਰਾਇਆ ॥

ਹੇ ਪ੍ਰਭੂ ਪਾਤਸ਼ਾਹ! ਤੂੰ ਵੱਡਾ ਦਾਤਾਰ ਹੈਂ, ਤੂੰ ਸਭ ਦੇ ਦਿਲ ਦੀ ਜਾਣਨ ਵਾਲਾ ਹੈਂ, ਮੇਰੀ ਇਹ ਤਾਂਘ ਪੂਰੀ ਕਰ, ਹੇ ਪ੍ਰਭੂ!

ਗੁਰਸਿਖ ਮੇਲਿ ਮੇਰੀ ਸਰਧਾ ਪੂਰੀ ਅਨਦਿਨੁ ਰਾਮ ਗੁਣ ਗਾਏ ॥

ਮੇਰੀ ਇਹ ਤਾਂਘ ਪੂਰੀ ਕਰ ਕਿ ਗੁਰਸਿੱਖਾਂ ਦੀ ਸੰਗਤ ਵਿਚ ਮੈਂ ਹਰ ਵੇਲੇ ਪਰਮਾਤਮਾ ਦੇ ਗੁਣ ਗਾਣ ਲੱਗ ਪਵਾਂ।

ਜਿਨ ਸਤਿਗੁਰੁ ਜਿਨ ਸਤਿਗੁਰੁ ਪਾਇਆ ਤਿਨ ਹਰਿ ਪ੍ਰਭੁ ਮੇਲਿ ਮਿਲਾਏ ॥੨॥

ਜਿਨ੍ਹਾਂ (ਵਡ-ਭਾਗੀਆਂ) ਨੇ ਗੁਰੂ ਲੱਭ ਲਿਆ, ਉਹਨਾਂ ਨੂੰ ਹਰਿ-ਪ੍ਰਭੂ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ ॥੨॥

ਹੰਉ ਵਾਰੀ ਹੰਉ ਵਾਰੀ ਗੁਰਸਿਖ ਮੀਤ ਪਿਆਰੇ ਰਾਮ ॥

ਮੈਂ ਸਦਕੇ ਜਾਂਦਾ ਹਾਂ, ਸਦਕੇ ਜਾਂਦਾ ਹਾਂ ਉਸ ਪਿਆਰੇ ਮਿੱਤਰ ਗੁਰ-ਸਿੱਖ ਤੋਂ,

ਹਰਿ ਨਾਮੋ ਹਰਿ ਨਾਮੁ ਸੁਣਾਏ ਮੇਰਾ ਪ੍ਰੀਤਮੁ ਨਾਮੁ ਅਧਾਰੇ ਰਾਮ ॥

ਜੇਹੜਾ ਮੈਨੂੰ ਸਦਾ ਪਰਮਾਤਮਾ ਦਾ ਨਾਮ, ਪਰਮਾਤਮਾ ਦਾ ਨਾਮ ਸੁਣਾਂਦਾ ਰਹੇ। ਪਰਮਾਤਮਾ ਦਾ ਨਾਮ ਹੀ ਮੇਰਾ ਆਸਰਾ ਹੈ।

ਹਰਿ ਹਰਿ ਨਾਮੁ ਮੇਰਾ ਪ੍ਰਾਨ ਸਖਾਈ ਤਿਸੁ ਬਿਨੁ ਘੜੀ ਨਿਮਖ ਨਹੀ ਜੀਵਾਂ ॥

ਪਰਮਾਤਮਾ ਦਾ ਨਾਮ ਮੇਰੀ ਜਿੰਦ ਦਾ ਸਾਥੀ ਹੈ, ਉਸ (ਨਾਮ) ਤੋਂ ਬਿਨਾ ਮੈਂ ਇਕ ਘੜੀ ਭਰ ਅੱਖ ਦੇ ਝਮਕਣ ਜਿਤਨੇ ਸਮੇ ਲਈ ਭੀ ਨਹੀਂ ਰਹਿ ਸਕਦਾ।

ਹਰਿ ਹਰਿ ਕ੍ਰਿਪਾ ਕਰੇ ਸੁਖਦਾਤਾ ਗੁਰਮੁਖਿ ਅੰਮ੍ਰਿਤੁ ਪੀਵਾਂ ॥

ਸੁਖਾਂ ਦੇ ਦੇਣ ਵਾਲਾ ਪ੍ਰਭੂ ਜੇ ਮੇਹਰ ਕਰੇ, ਤਾਂ ਹੀ ਮੈਂ ਗੁਰੂ ਦੇ ਸਨਮੁਖ ਰਹਿ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀ ਸਕਦਾ ਹਾਂ।

ਹਰਿ ਆਪੇ ਸਰਧਾ ਲਾਇ ਮਿਲਾਏ ਹਰਿ ਆਪੇ ਆਪਿ ਸਵਾਰੇ ॥

ਪਰਮਾਤਮਾ ਆਪ ਹੀ ਆਪਣੇ (ਮਿਲਾਪ ਦੀ) ਤਾਂਘ ਪੈਦਾ ਕਰਦਾ ਹੈ ਤੇ ਆਪਣੇ ਚਰਨਾਂ ਵਿਚ ਜੋੜਦਾ ਹੈ ਤੇ ਪਰਮਾਤਮਾ ਆਪ ਹੀ (ਆਪਣਾ ਨਾਮ ਦੇ ਕੇ ਮਨੁੱਖ ਦਾ ਜੀਵਨ) ਸੋਹਣਾ ਬਣਾਂਦਾ ਹੈ।

ਹੰਉ ਵਾਰੀ ਹੰਉ ਵਾਰੀ ਗੁਰਸਿਖ ਮੀਤ ਪਿਆਰੇ ॥੩॥

ਮੈਂ ਗੁਰੂ ਦੇ ਸਿੱਖ ਤੋਂ ਪਿਆਰੇ ਮਿੱਤਰ ਤੋਂ ਸਦਕੇ ਜਾਂਦਾ ਹਾਂ, ਕੁਰਬਾਨ ਜਾਂਦਾ ਹਾਂ ॥੩॥

ਹਰਿ ਆਪੇ ਹਰਿ ਆਪੇ ਪੁਰਖੁ ਨਿਰੰਜਨੁ ਸੋਈ ਰਾਮ ॥

ਪ੍ਰਭੁ ਆਪ ਹੀ, ਆਪ ਹੀ ਸਰਬ-ਵਿਆਪਕ ਤੇ ਮਾਇਆ ਦੇ ਪ੍ਰਭਾਵ ਤੋਂ ਰਹਿਤ ਹੈ।

ਹਰਿ ਆਪੇ ਹਰਿ ਆਪੇ ਮੇਲੈ ਕਰੈ ਸੋ ਹੋਈ ਰਾਮ ॥

ਪ੍ਰਭੁ ਆਪ ਹੀ, ਆਪ ਹੀ ਜਿਵਾਂ ਨੂੰ ਮਿਲਾਂਦਾ ਹੈ, ਜੋ ਕੁਝ ਉਹ ਕਰਦਾ ਹੈ ਉਹੀ ਵਰਤਦਾ ਹੈ।

ਜੋ ਹਰਿ ਪ੍ਰਭ ਭਾਵੈ ਸੋਈ ਹੋਵੈ ਅਵਰੁ ਨ ਕਰਣਾ ਜਾਈ ॥

ਜੋ ਕੁਝ ਪਰਮਾਤਮਾ ਨੂੰ ਚੰਗਾ ਲੱਗਦਾ ਹੈ ਉਹੀ ਹੁੰਦਾ ਹੈ, (ਉਸ ਦੀ ਰਜ਼ਾ ਦੇ ਉਲਟ) ਹੋਰ ਕੁਝ ਭੀ ਨਹੀਂ ਕੀਤਾ ਜਾ ਸਕਦਾ।

ਬਹੁਤੁ ਸਿਆਣਪ ਲਇਆ ਨ ਜਾਈ ਕਰਿ ਥਾਕੇ ਸਭਿ ਚਤੁਰਾਈ ॥

ਭਾਵੇਂ ਮਨੁੱਖ ਕਿਨੀ ਵੀ ਸਿਆਣਪ ਦੀ ਵਰਤੋਂ ਕਰੇ (ਪ੍ਰਭੂ ਦੀ ਰਜ਼ਾ ਦੇ ਉਲਟ ਕੁਝ ਨਹੀਂ ਕਰ ਸਕਦਾ) ਆਖਰ ਇਨਸਾਨ ਥਕ ਜਾਂਦਾ ਹੈ।

ਗੁਰਪ੍ਰਸਾਦਿ ਜਨ ਨਾਨਕ ਦੇਖਿਆ ਮੈ ਹਰਿ ਬਿਨੁ ਅਵਰੁ ਨ ਕੋਈ ॥

ਹੇ ਦਾਸ ਨਾਨਕ! ਮੈਂ ਗੁਰੂ ਦੀ ਕਿਰਪਾ ਨਾਲ (ਉਸ ਪਰਮਾਤਮਾ ਦਾ) ਦਰਸਨ ਕੀਤਾ ਹੈ, ਤੇ ਮੈਨੂੰ ਪਰਮਾਤਮਾ ਤੋਂ ਬਿਨਾ ਹੋਰ ਕੋਈ (ਸਹਾਰਾ) ਨਹੀਂ (ਦਿੱਸਦਾ)।

ਹਰਿ ਆਪੇ ਹਰਿ ਆਪੇ ਪੁਰਖੁ ਨਿਰੰਜਨੁ ਸੋਈ ॥੪॥੨॥

ਪ੍ਰਭੁ ਆਪ ਹੀ, ਆਪ ਹੀ ਸਰਬ-ਵਿਆਪਕ ਤੇ ਮਾਇਆ ਦੇ ਪ੍ਰਭਾਵ ਤੋਂ ਰਹਿਤ ਹੈ ॥੪॥੨॥

ਵਡਹੰਸੁ ਮਹਲਾ ੪ ॥

ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ਰਾਮ ॥

ਹੇ ਹਰੀ! ਮੈਨੂੰ ਗੁਰੂ ਦੇ ਚਰਨਾਂ ਵਿਚ ਰੱਖ, ਮੈਨੂੰ ਗੁਰੂ ਦੇ ਚਰਨਾਂ ਵਿਚ ਰੱਖ, ਗੁਰੂ ਦੇ ਚਰਨ ਮੈਨੂੰ ਪਿਆਰੇ ਲੱਗਦੇ ਹਨ।

ਤਿਮਰ ਅਗਿਆਨੁ ਗਵਾਇਆ ਗੁਰ ਗਿਆਨੁ ਅੰਜਨੁ ਗੁਰਿ ਪਾਇਆ ਰਾਮ ॥

ਜਿਸ ਨੇ ਗੁਰੂ ਦੀ ਰਾਹੀਂ ਆਤਮਕ ਜੀਵਨ ਦੀ ਸੂਝ (ਦਾ) ਸੁਰਮਾ ਹਾਸਲ ਕਰ ਲਿਆ, ਉਸ ਦਾ ਆਤਮਕ ਜੀਵਨ ਵਲੋਂ ਬੇਸਮਝੀ (ਦਾ) ਹਨੇਰਾ ਦੂਰ ਹੋ ਗਿਆ।

ਗੁਰ ਗਿਆਨ ਅੰਜਨੁ ਸਤਿਗੁਰੂ ਪਾਇਆ ਅਗਿਆਨ ਅੰਧੇਰ ਬਿਨਾਸੇ ॥

ਜਿਸ ਨੇ ਗੁਰੂ ਪਾਸੋਂ ਗਿਆਨ ਦਾ ਸੁਰਮਾ ਲੈ ਲਿਆ ਉਸ ਦੇ ਅਗਿਆਨ ਦੇ ਹਨੇਰੇ ਨਾਸ ਹੋ ਜਾਂਦੇ ਹਨ,

ਸਤਿਗੁਰ ਸੇਵਿ ਪਰਮ ਪਦੁ ਪਾਇਆ ਹਰਿ ਜਪਿਆ ਸਾਸ ਗਿਰਾਸੇ ॥

ਤੇ ਗੁਰੂ ਦੀ ਦੱਸੀ ਸੇਵਾ ਕਰ ਕੇ ਉਸ ਨੂੰ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਹੁੰਦਾ ਹੈ, ਅਤੇ ਉਹ ਹਰੇਕ ਸਾਹ ਤੇ ਹਰੇਕ ਗਿਰਾਹੀ ਨਾਲ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ।

ਜਿਨ ਕੰਉ ਹਰਿ ਪ੍ਰਭਿ ਕਿਰਪਾ ਧਾਰੀ ਤੇ ਸਤਿਗੁਰ ਸੇਵਾ ਲਾਇਆ ॥

ਹਰਿ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਨੂੰ ਗੁਰੂ ਦੀ ਸੇਵਾ ਵਿਚ ਜੋੜ ਦਿੱਤਾ।

ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ॥੧॥

ਹੇ ਹਰੀ! ਮੈਨੂੰ ਗੁਰੂ ਦੇ ਚਰਨਾਂ ਵਿਚ ਰੱਖ, ਗੁਰੂ ਦੇ ਚਰਨਾਂ ਵਿਚ ਰੱਖ, ਗੁਰੂ ਦੇ ਚਰਨ ਮੈਨੂੰ ਪਿਆਰੇ ਲੱਗਦੇ ਹਨ ॥੧॥

ਮੇਰਾ ਸਤਿਗੁਰੁ ਮੇਰਾ ਸਤਿਗੁਰੁ ਪਿਆਰਾ ਮੈ ਗੁਰ ਬਿਨੁ ਰਹਣੁ ਨ ਜਾਈ ਰਾਮ ॥

ਮੇਰਾ ਸਤਿਗੁਰੂ, ਮੇਰਾ ਸਤਿਗੁਰੂ ਮੈਨੂੰ ਬਹੁਤ ਪਿਆਰਾ ਲੱਗਦਾ ਹੈ, ਗੁਰੂ ਤੋਂ ਬਿਨਾ ਮੈਥੋਂ ਰਿਹਾ ਨਹੀਂ ਜਾ ਸਕਦਾ।

ਹਰਿ ਨਾਮੋ ਹਰਿ ਨਾਮੁ ਦੇਵੈ ਮੇਰਾ ਅੰਤਿ ਸਖਾਈ ਰਾਮ ॥

ਗੁਰੂ ਮੈਨੂੰ ਉਹ ਹਰਿ-ਨਾਮ ਦੇਂਦਾ ਹੈ ਜੇਹੜਾ ਅੰਤ ਵੇਲੇ ਮੇਰਾ ਸਾਥੀ ਬਣੇਗਾ।

ਹਰਿ ਹਰਿ ਨਾਮੁ ਮੇਰਾ ਅੰਤਿ ਸਖਾਈ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ॥

ਸਤਿਗੁਰੂ ਨੇ ਮੇਰੇ ਅੰਦਰ ਹਰਿ-ਨਾਮ ਪੱਕਾ ਕਰ ਦਿੱਤਾ ਹੈ ਤੇ ਹਰਿ-ਹਰਿ-ਨਾਮ ਅੰਤ ਵੇਲੇ ਮੇਰਾ ਸਾਥੀ ਬਣੇਗਾ,

ਜਿਥੈ ਪੁਤੁ ਕਲਤ੍ਰੁ ਕੋਈ ਬੇਲੀ ਨਾਹੀ ਤਿਥੈ ਹਰਿ ਹਰਿ ਨਾਮਿ ਛਡਾਇਆ ॥

ਜਿਥੇ ਪੁਤ੍ਰ ਜਾਂ ਇਸਤ੍ਰੀ ਕੋਈ ਭੀ ਮਦਦਗਾਰ ਨਹੀਂ ਬਣਦਾ, ਉਥੇ ਹਰਿ-ਹਰਿ-ਨਾਮ ਨੇ ਹੀ ਛੁਡਾਣਾ ਹੈ।

ਧਨੁ ਧਨੁ ਸਤਿਗੁਰੁ ਪੁਰਖੁ ਨਿਰੰਜਨੁ ਜਿਤੁ ਮਿਲਿ ਹਰਿ ਨਾਮੁ ਧਿਆਈ ॥

ਸਤਿਗੁਰੂ ਧੰਨ ਧੰਨ ਹੈ, ਨਿਰਲੇਪ ਪਰਮਾਤਮਾ ਦਾ ਰੂਪ ਹੈ, ਜਿਸ ਵਿਚ ਲੀਨ ਹੋ ਕੇ ਮੈਂ ਪਰਮਾਤਮਾ ਦਾ ਨਾਮ ਸਿਮਰਦਾ ਹਾਂ।

ਮੇਰਾ ਸਤਿਗੁਰੁ ਮੇਰਾ ਸਤਿਗੁਰੁ ਪਿਆਰਾ ਮੈ ਗੁਰ ਬਿਨੁ ਰਹਣੁ ਨ ਜਾਈ ॥੨॥

ਮੇਰਾ ਸਤਿਗੁਰੂ, ਮੇਰਾ ਸਤਿਗੁਰੂ ਮੈਨੂੰ ਬਹੁਤ ਪਿਆਰਾ ਲੱਗਦਾ ਹੈ, ਗੁਰੂ ਤੋਂ ਬਿਨਾ ਮੈਂ ਰਹਿ ਨਹੀਂ ਸਕਦਾ ॥੨॥


ਸੂਚੀ (1 - 1430)
ਜਪੁ ਅੰਗ: 1 - 8
ਸੋ ਦਰੁ ਅੰਗ: 8 - 10
ਸੋ ਪੁਰਖੁ ਅੰਗ: 10 - 12
ਸੋਹਿਲਾ ਅੰਗ: 12 - 13
ਸਿਰੀ ਰਾਗੁ ਅੰਗ: 14 - 93
ਰਾਗੁ ਮਾਝ ਅੰਗ: 94 - 150
ਰਾਗੁ ਗਉੜੀ ਅੰਗ: 151 - 346
ਰਾਗੁ ਆਸਾ ਅੰਗ: 347 - 488
ਰਾਗੁ ਗੂਜਰੀ ਅੰਗ: 489 - 526
ਰਾਗੁ ਦੇਵਗੰਧਾਰੀ ਅੰਗ: 527 - 536
ਰਾਗੁ ਬਿਹਾਗੜਾ ਅੰਗ: 537 - 556
ਰਾਗੁ ਵਡਹੰਸੁ ਅੰਗ: 557 - 594
ਰਾਗੁ ਸੋਰਠਿ ਅੰਗ: 595 - 659
ਰਾਗੁ ਧਨਾਸਰੀ ਅੰਗ: 660 - 695
ਰਾਗੁ ਜੈਤਸਰੀ ਅੰਗ: 696 - 710
ਰਾਗੁ ਟੋਡੀ ਅੰਗ: 711 - 718
ਰਾਗੁ ਬੈਰਾੜੀ ਅੰਗ: 719 - 720
ਰਾਗੁ ਤਿਲੰਗ ਅੰਗ: 721 - 727
ਰਾਗੁ ਸੂਹੀ ਅੰਗ: 728 - 794
ਰਾਗੁ ਬਿਲਾਵਲੁ ਅੰਗ: 795 - 858
ਰਾਗੁ ਗੋਂਡ ਅੰਗ: 859 - 875
ਰਾਗੁ ਰਾਮਕਲੀ ਅੰਗ: 876 - 974
ਰਾਗੁ ਨਟ ਨਾਰਾਇਨ ਅੰਗ: 975 - 983
ਰਾਗੁ ਮਾਲੀ ਗਉੜਾ ਅੰਗ: 984 - 988
ਰਾਗੁ ਮਾਰੂ ਅੰਗ: 989 - 1106
ਰਾਗੁ ਤੁਖਾਰੀ ਅੰਗ: 1107 - 1117
ਰਾਗੁ ਕੇਦਾਰਾ ਅੰਗ: 1118 - 1124
ਰਾਗੁ ਭੈਰਉ ਅੰਗ: 1125 - 1167
ਰਾਗੁ ਬਸੰਤੁ ਅੰਗ: 1168 - 1196
ਰਾਗੁ ਸਾਰੰਗ ਅੰਗ: 1197 - 1253
ਰਾਗੁ ਮਲਾਰ ਅੰਗ: 1254 - 1293
ਰਾਗੁ ਕਾਨੜਾ ਅੰਗ: 1294 - 1318
ਰਾਗੁ ਕਲਿਆਨ ਅੰਗ: 1319 - 1326
ਰਾਗੁ ਪ੍ਰਭਾਤੀ ਅੰਗ: 1327 - 1351
ਰਾਗੁ ਜੈਜਾਵੰਤੀ ਅੰਗ: 1352 - 1359
ਸਲੋਕ ਸਹਸਕ੍ਰਿਤੀ ਅੰਗ: 1353 - 1360
ਗਾਥਾ ਮਹਲਾ ੫ ਅੰਗ: 1360 - 1361
ਫੁਨਹੇ ਮਹਲਾ ੫ ਅੰਗ: 1361 - 1663
ਚਉਬੋਲੇ ਮਹਲਾ ੫ ਅੰਗ: 1363 - 1364
ਸਲੋਕੁ ਭਗਤ ਕਬੀਰ ਜੀਉ ਕੇ ਅੰਗ: 1364 - 1377
ਸਲੋਕੁ ਸੇਖ ਫਰੀਦ ਕੇ ਅੰਗ: 1377 - 1385
ਸਵਈਏ ਸ੍ਰੀ ਮੁਖਬਾਕ ਮਹਲਾ ੫ ਅੰਗ: 1385 - 1389
ਸਵਈਏ ਮਹਲੇ ਪਹਿਲੇ ਕੇ ਅੰਗ: 1389 - 1390
ਸਵਈਏ ਮਹਲੇ ਦੂਜੇ ਕੇ ਅੰਗ: 1391 - 1392
ਸਵਈਏ ਮਹਲੇ ਤੀਜੇ ਕੇ ਅੰਗ: 1392 - 1396
ਸਵਈਏ ਮਹਲੇ ਚਉਥੇ ਕੇ ਅੰਗ: 1396 - 1406
ਸਵਈਏ ਮਹਲੇ ਪੰਜਵੇ ਕੇ ਅੰਗ: 1406 - 1409
ਸਲੋਕੁ ਵਾਰਾ ਤੇ ਵਧੀਕ ਅੰਗ: 1410 - 1426
ਸਲੋਕੁ ਮਹਲਾ ੯ ਅੰਗ: 1426 - 1429
ਮੁੰਦਾਵਣੀ ਮਹਲਾ ੫ ਅੰਗ: 1429 - 1429
ਰਾਗਮਾਲਾ ਅੰਗ: 1430 - 1430