ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ

ਅੰਗ - 574


ਜਿਨੀ ਦਰਸਨੁ ਜਿਨੀ ਦਰਸਨੁ ਸਤਿਗੁਰ ਪੁਰਖ ਨ ਪਾਇਆ ਰਾਮ ॥

ਜਿਨ੍ਹਾਂ ਨੇ, ਜਿਨ੍ਹਾਂ ਨੇ ਗੁਰੂ ਮਹਾਪੁਰਖ ਦਾ ਦਰਸਨ ਨਹੀਂ ਕੀਤਾ,

ਤਿਨ ਨਿਹਫਲੁ ਤਿਨ ਨਿਹਫਲੁ ਜਨਮੁ ਸਭੁ ਬ੍ਰਿਥਾ ਗਵਾਇਆ ਰਾਮ ॥

ਉਹਨਾਂ ਦਾ ਜਨਮ ਬੇ-ਫ਼ਾਇਦਾ, ਬੇ-ਫ਼ਾਇਦਾ ਗਿਆ, ਤੇ ਉਹਨਾਂ ਨੇ ਜੀਵਨ ਵਿਅਰਥ ਗਵਾ ਲਿਆ।

ਨਿਹਫਲੁ ਜਨਮੁ ਤਿਨ ਬ੍ਰਿਥਾ ਗਵਾਇਆ ਤੇ ਸਾਕਤ ਮੁਏ ਮਰਿ ਝੂਰੇ ॥

ਉਹਨਾਂ ਨੇ ਆਪਣਾ ਜਨਮ ਵਿਅਰਥ ਅਕਾਰਥ ਗਵਾ ਲਿਆ, ਪਰਮਾਤਮਾ ਨਾਲੋਂ ਟੁੱਟੇ ਹੋਏ ਉਹ ਮਨੁੱਖ ਆਤਮਕ ਮੌਤੇ ਮਰ ਗਏ।

ਘਰਿ ਹੋਦੈ ਰਤਨਿ ਪਦਾਰਥਿ ਭੂਖੇ ਭਾਗਹੀਣ ਹਰਿ ਦੂਰੇ ॥

ਹਿਰਦੇ-ਘਰ ਵਿਚ ਕੀਮਤੀ ਨਾਮ-ਰਤਨ ਹੁੰਦਿਆਂ ਭੀ ਉਹ ਬਦ-ਨਸੀਬ ਮਰੂੰ-ਮਰੂੰ ਕਰਦੇ ਰਹੇ, ਤੇ, ਪਰਮਾਤਮਾ ਤੋਂ ਵਿਛੁੜੇ ਰਹੇ।

ਹਰਿ ਹਰਿ ਤਿਨ ਕਾ ਦਰਸੁ ਨ ਕਰੀਅਹੁ ਜਿਨੀ ਹਰਿ ਹਰਿ ਨਾਮੁ ਨ ਧਿਆਇਆ ॥

ਰੱਬ ਕਰ ਕੇ ਤੁਸਾਂ ਉਹਨਾਂ ਦਾ ਦਰਸਨ ਨਾਹ ਕਰਨਾ ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਨਹੀਂ ਸਿਮਰਿਆ,

ਜਿਨੀ ਦਰਸਨੁ ਜਿਨੀ ਦਰਸਨੁ ਸਤਿਗੁਰ ਪੁਰਖ ਨ ਪਾਇਆ ॥੩॥

ਤੇ ਜਿਨ੍ਹਾਂ ਨੇ ਗੁਰੂ ਮਹਾਪੁਰਖ ਦਾ ਦਰਸਨ, ਦਰਸਨ ਨਹੀਂ ਕੀਤਾ ॥੩॥

ਹਮ ਚਾਤ੍ਰਿਕ ਹਮ ਚਾਤ੍ਰਿਕ ਦੀਨ ਹਰਿ ਪਾਸਿ ਬੇਨੰਤੀ ਰਾਮ ॥

ਮੈਂ ਨਿਮਾਣਾ ਪਪੀਹਾ, ਨਿਮਾਣਾ ਪਪੀਹਾ ਹਾਂ ਤੇ ਮੈਂ ਪਰਮਾਤਮਾ ਪਾਸ ਬੇਨਤੀ ਕਰਦਾ ਹਾਂ,

ਗੁਰ ਮਿਲਿ ਗੁਰ ਮੇਲਿ ਮੇਰਾ ਪਿਆਰਾ ਹਮ ਸਤਿਗੁਰ ਕਰਹ ਭਗਤੀ ਰਾਮ ॥

ਕਿ ਮੈਨੂੰ ਮੇਰਾ ਪਿਆਰਾ ਗੁਰੂ ਮਿਲਾ, ਗੁਰੂ ਸਤਿਗੁਰੂ ਨੂੰ ਮਿਲ ਕੇ ਮੈਂ ਪਰਮਾਤਮਾ ਦੀ ਭਗਤੀ ਕਰਾਂਗਾ।

ਹਰਿ ਹਰਿ ਸਤਿਗੁਰ ਕਰਹ ਭਗਤੀ ਜਾਂ ਹਰਿ ਪ੍ਰਭੁ ਕਿਰਪਾ ਧਾਰੇ ॥

ਗੁਰੂ ਨੂੰ ਮਿਲ ਕੇ ਪਰਮਾਤਮਾ ਦੀ ਭਗਤੀ ਅਸੀਂ ਤਦੋਂ ਹੀ ਕਰ ਸਕਦੇ ਹਾਂ ਜਦੋਂ ਪਰਮਾਤਮਾ ਕਿਰਪਾ ਕਰਦਾ ਹੈ।

ਮੈ ਗੁਰ ਬਿਨੁ ਅਵਰੁ ਨ ਕੋਈ ਬੇਲੀ ਗੁਰੁ ਸਤਿਗੁਰੁ ਪ੍ਰਾਣ ਹਮੑਾਰੇ ॥

ਗੁਰੂ ਤੋਂ ਬਿਨਾ ਮੈਨੂੰ ਕੋਈ ਹੋਰ ਮਦਦਗਾਰ ਨਹੀਂ ਦਿੱਸਦਾ, ਗੁਰੂ ਹੀ ਮੇਰੀ ਜ਼ਿੰਦਗੀ (ਦਾ ਆਸਰਾ) ਹੈ।

ਕਹੁ ਨਾਨਕ ਗੁਰਿ ਨਾਮੁ ਦ੍ਰਿੜ੍ਹਾਇਆ ਹਰਿ ਹਰਿ ਨਾਮੁ ਹਰਿ ਸਤੀ ॥

ਨਾਨਕ ਆਖਦਾ ਹੈ- ਕਿ ਗੁਰੂ ਨੇ ਮੇਰੇ ਹਿਰਦੇ ਹਰਿ-ਨਾਮ ਪੱਕਾ ਕੀਤਾ ਹੈ ਜੋ ਸਦਾ ਕਾਇਮ ਰਹਿਣ ਵਾਲਾ ਹੈ।

ਹਮ ਚਾਤ੍ਰਿਕ ਹਮ ਚਾਤ੍ਰਿਕ ਦੀਨ ਹਰਿ ਪਾਸਿ ਬੇਨੰਤੀ ॥੪॥੩॥

ਮੈਂ ਨਿਮਾਣਾ ਪਪੀਹਾ, ਨਿਮਾਣਾ ਪਪੀਹਾ ਹਾਂ ਤੇ ਮੈਂ ਪਰਮਾਤਮਾ ਪਾਸ ਬੇਨਤੀ ਕਰਦਾ ਹਾਂ ॥੪॥੩॥

ਵਡਹੰਸੁ ਮਹਲਾ ੪ ॥

ਹਰਿ ਕਿਰਪਾ ਹਰਿ ਕਿਰਪਾ ਕਰਿ ਸਤਿਗੁਰੁ ਮੇਲਿ ਸੁਖਦਾਤਾ ਰਾਮ ॥

ਹੇ ਹਰੀ, ਮੇਹਰ ਕਰ! ਹੇ ਹਰੀ, ਮੇਹਰ ਕਰ! ਮੈਨੂੰ ਆਤਮਕ ਆਨੰਦ ਦੇਣ ਵਾਲਾ ਗੁਰੂ ਮਿਲਾ,

ਹਮ ਪੂਛਹ ਹਮ ਪੂਛਹ ਸਤਿਗੁਰ ਪਾਸਿ ਹਰਿ ਬਾਤਾ ਰਾਮ ॥

ਮੈਂ ਗੁਰੂ ਪਾਸੋਂ ਪਰਮਾਤਮਾ ਦੀ ਸਿਫ਼ਤ-ਸਾਲਾਹ ਦੀਆਂ ਗੱਲਾਂ ਪੁੱਛਿਆ ਕਰਾਂਗਾ।

ਸਤਿਗੁਰ ਪਾਸਿ ਹਰਿ ਬਾਤ ਪੂਛਹ ਜਿਨਿ ਨਾਮੁ ਪਦਾਰਥੁ ਪਾਇਆ ॥

ਉਸ ਗੁਰੂ ਪਾਸੋਂ ਮੈਂ ਪਰਮਾਤਮਾ ਦੀ ਸਿਫ਼ਤ-ਸਾਲਾਹ ਦੀਆਂ ਗੱਲਾਂ ਪੁੱਛਿਆ ਕਰਾਂਗਾ, ਜਿਸ ਨੇ ਪਰਮਾਤਮਾ ਦਾ ਅਮੋਲਕ ਨਾਮ-ਰਤਨ ਹਾਸਲ ਕੀਤਾ ਹੋਇਆ ਹੈ।

ਪਾਇ ਲਗਹ ਨਿਤ ਕਰਹ ਬਿਨੰਤੀ ਗੁਰਿ ਸਤਿਗੁਰਿ ਪੰਥੁ ਬਤਾਇਆ ॥

ਜਿਸ ਗੁਰੂ ਨੇ ਜੀਵਨ ਦਾ ਸਹੀ ਰਸਤਾ ਦੱਸਿਆ ਹੈ, ਮੈਂ ਉਸ ਗੁਰੂ ਦੀ ਸਦਾ ਚਰਨੀਂ ਲੱਗਾਂਗਾ ਤੇ ਉਸ ਗੁਰੂ ਅੱਗੇ ਬੇਨਤੀ ਕਰਾਂਗਾ।

ਸੋਈ ਭਗਤੁ ਦੁਖੁ ਸੁਖੁ ਸਮਤੁ ਕਰਿ ਜਾਣੈ ਹਰਿ ਹਰਿ ਨਾਮਿ ਹਰਿ ਰਾਤਾ ॥

ਉਹ (ਗੁਰੂ) ਹੀ (ਅਸਲ) ਭਗਤ ਹੈ, ਗੁਰੂ ਦੁਖ ਤੇ ਸੁਖ ਨੂੰ ਇਕੋ ਜਿਹਾ ਕਰ ਕੇ ਜਾਣਦਾ ਹੈ, ਗੁਰੂ ਸਦਾ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗਿਆ ਰਹਿੰਦਾ ਹੈ।

ਹਰਿ ਕਿਰਪਾ ਹਰਿ ਕਿਰਪਾ ਕਰਿ ਗੁਰੁ ਸਤਿਗੁਰੁ ਮੇਲਿ ਸੁਖਦਾਤਾ ॥੧॥

ਹੇ ਹਰੀ, ਮੇਹਰ ਕਰ! ਹੇ ਹਰੀ, ਮੇਹਰ ਕਰ! ਮੈਨੂੰ ਆਤਮਕ ਆਨੰਦ ਦੇਣ ਵਾਲਾ ਗੁਰੂ ਮਿਲਾ ॥੧॥

ਸੁਣਿ ਗੁਰਮੁਖਿ ਸੁਣਿ ਗੁਰਮੁਖਿ ਨਾਮਿ ਸਭਿ ਬਿਨਸੇ ਹੰਉਮੈ ਪਾਪਾ ਰਾਮ ॥

ਜੋ ਗੁਰੂ ਦੀ ਸਰਨ ਪੈ ਕੇ ਗੁਰਮਤ ਸੁਣਦਾ ਹੈ, ਉਸ ਦੇ ਨਾਮ ਦੀ ਰਾਹੀਂ ਹਉਮੈ ਆਦਿਕ ਸਾਰੇ ਪਾਪ ਨਾਸ ਹੋ ਜਾਂਦੇ ਹਨ।

ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਲਥਿਅੜੇ ਜਗਿ ਤਾਪਾ ਰਾਮ ॥

ਹਰਿ-ਨਾਮ ਜਪ ਕੇ, ਹਰਿ-ਨਾਮ ਜਪ ਕੇ ਜਗਤ ਵਿਚ (ਜਿਤਨੇ ਭੀ) ਦੁੱਖ-ਕਲੇਸ਼ (ਹਨ ਉਹ ਸਾਰੇ) ਲਹਿ ਜਾਂਦੇ ਹਨ।

ਹਰਿ ਹਰਿ ਨਾਮੁ ਜਿਨੀ ਆਰਾਧਿਆ ਤਿਨ ਕੇ ਦੁਖ ਪਾਪ ਨਿਵਾਰੇ ॥

ਜਿਨ੍ਹਾਂ ਨੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਹਨਾਂ ਦੇ ਸਾਰੇ ਦੁੱਖ ਪਾਪ ਦੂਰ ਹੋ ਜਾਂਦੇ ਹਨ।

ਸਤਿਗੁਰਿ ਗਿਆਨ ਖੜਗੁ ਹਥਿ ਦੀਨਾ ਜਮਕੰਕਰ ਮਾਰਿ ਬਿਦਾਰੇ ॥

ਜਿਨ੍ਹਾਂ ਨੂੰ ਗੁਰੂ ਨੇ ਹੱਥ ਵਿਚ ਆਤਮਕ ਜੀਵਨ ਦੀ ਸੂਝ ਦਾ ਖੰਡਾ ਫੜਾ ਦਿੱਤਾ ਉਨ੍ਹਾਂ ਦੇ ਜਮਰਾਜ ਦੇ ਦੂਤ ਮਰ ਮੁਕਾ ਗਏ।

ਹਰਿ ਪ੍ਰਭਿ ਕ੍ਰਿਪਾ ਧਾਰੀ ਸੁਖਦਾਤੇ ਦੁਖ ਲਾਥੇ ਪਾਪ ਸੰਤਾਪਾ ॥

ਸੁਖਾਂ ਦੇ ਦਾਤੇ ਹਰੀ-ਪ੍ਰਭੂ ਨੇ ਜਿਸ ਮਨੁੱਖ ਉਤੇ ਮੇਹਰ ਕੀਤੀ, ਉਸ ਦੇ ਸਾਰੇ ਦੁੱਖ ਪਾਪ ਕਲੇਸ਼ ਲਹਿ ਗਏ।

ਸੁਣਿ ਗੁਰਮੁਖਿ ਸੁਣਿ ਗੁਰਮੁਖਿ ਨਾਮੁ ਸਭਿ ਬਿਨਸੇ ਹੰਉਮੈ ਪਾਪਾ ॥੨॥

ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸੁਣਿਆ ਕਰ ਇੰਜ ਹਉਮੈ ਆਦਿਕ ਸਾਰੇ ਪਾਪ ਨਾਸ ਹੋ ਜਾਂਦੇ ਹਨ ॥੨॥

ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਮੇਰੈ ਮਨਿ ਭਾਇਆ ਰਾਮ ॥

ਹਰਿ-ਨਾਮ ਜਪ ਕੇ, ਹਰਿ-ਨਾਮ ਜਪ ਕੇ ਮੇਰੇ ਮਨ ਵਿਚ ਪਰਮਾਤਮਾ ਦਾ ਨਾਮ ਪਿਆਰਾ ਲੱਗ ਰਿਹਾ ਹੈ।

ਮੁਖਿ ਗੁਰਮੁਖਿ ਮੁਖਿ ਗੁਰਮੁਖਿ ਜਪਿ ਸਭਿ ਰੋਗ ਗਵਾਇਆ ਰਾਮ ॥

ਗੁਰੂ ਦੀ ਸਰਨ ਪੈ ਕੇ ਮੂੰਹ ਨਾਲ ਹਰਿ-ਨਾਮ ਜਪਣ ਨਾਲ ਸਾਰੇ ਰੋਗ ਦੂਰ ਹੋ ਜਾਂਦੇ ਹਨ।

ਗੁਰਮੁਖਿ ਜਪਿ ਸਭਿ ਰੋਗ ਗਵਾਇਆ ਅਰੋਗਤ ਭਏ ਸਰੀਰਾ ॥

ਗੁਰੂ ਦੀ ਸਰਨ ਪੈ ਕੇ ਮੂੰਹ ਨਾਲ ਹਰਿ-ਨਾਮ ਜਪਣ ਨਾਲ ਸਾਰੇ ਰੋਗ ਦੂਰ ਹੋ ਜਾਂਦੇ ਹਨ ਤੇ ਸਰੀਰ ਨਰੋਆ ਹੋ ਜਾਂਦਾ ਹੈ।

ਅਨਦਿਨੁ ਸਹਜ ਸਮਾਧਿ ਹਰਿ ਲਾਗੀ ਹਰਿ ਜਪਿਆ ਗਹਿਰ ਗੰਭੀਰਾ ॥

ਡੂੰਘੇ ਤੇ ਵੱਡੇ ਜਿਗਰੇ ਵਾਲੇ ਹਰੀ ਦਾ ਨਾਮ ਜਪਿਆਂ ਹਰ ਵੇਲੇ ਆਤਮਕ ਅਡੋਲਤਾ ਵਿਚ ਸੁਰਤ ਜੁੜੀ ਰਹਿੰਦੀ ਹੈ।

ਜਾਤਿ ਅਜਾਤਿ ਨਾਮੁ ਜਿਨ ਧਿਆਇਆ ਤਿਨ ਪਰਮ ਪਦਾਰਥੁ ਪਾਇਆ ॥

ਉੱਚੀ ਜਾਤਿ ਦੇ ਹੋਣ ਚਾਹੇ ਨੀਵੀਂ ਜਾਤਿ ਦੇ, ਜਿਨ੍ਹਾਂ ਨੇ ਹਰੀ-ਨਾਮ ਸਿਮਰਿਆ ਹੈ ਉਹਨਾਂ ਨੇ ਇਹ ਸਭ ਤੋਂ ਸ੍ਰੇਸ਼ਟ (ਨਾਮ-) ਪਦਾਰਥ ਹਾਸਲ ਕਰ ਲਿਆ ਹੈ।

ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਮੇਰੈ ਮਨਿ ਭਾਇਆ ॥੩॥

ਹਰਿ-ਨਾਮ ਜਪ ਕੇ, ਹਰਿ-ਨਾਮ ਜਪ ਕੇ ਮੇਰੇ ਮਨ ਵਿਚ ਪਰਮਾਤਮਾ ਦਾ ਨਾਮ ਪਿਆਰਾ ਲੱਗ ਰਿਹਾ ਹੈ ॥੩॥


ਸੂਚੀ (1 - 1430)
ਜਪੁ ਅੰਗ: 1 - 8
ਸੋ ਦਰੁ ਅੰਗ: 8 - 10
ਸੋ ਪੁਰਖੁ ਅੰਗ: 10 - 12
ਸੋਹਿਲਾ ਅੰਗ: 12 - 13
ਸਿਰੀ ਰਾਗੁ ਅੰਗ: 14 - 93
ਰਾਗੁ ਮਾਝ ਅੰਗ: 94 - 150
ਰਾਗੁ ਗਉੜੀ ਅੰਗ: 151 - 346
ਰਾਗੁ ਆਸਾ ਅੰਗ: 347 - 488
ਰਾਗੁ ਗੂਜਰੀ ਅੰਗ: 489 - 526
ਰਾਗੁ ਦੇਵਗੰਧਾਰੀ ਅੰਗ: 527 - 536
ਰਾਗੁ ਬਿਹਾਗੜਾ ਅੰਗ: 537 - 556
ਰਾਗੁ ਵਡਹੰਸੁ ਅੰਗ: 557 - 594
ਰਾਗੁ ਸੋਰਠਿ ਅੰਗ: 595 - 659
ਰਾਗੁ ਧਨਾਸਰੀ ਅੰਗ: 660 - 695
ਰਾਗੁ ਜੈਤਸਰੀ ਅੰਗ: 696 - 710
ਰਾਗੁ ਟੋਡੀ ਅੰਗ: 711 - 718
ਰਾਗੁ ਬੈਰਾੜੀ ਅੰਗ: 719 - 720
ਰਾਗੁ ਤਿਲੰਗ ਅੰਗ: 721 - 727
ਰਾਗੁ ਸੂਹੀ ਅੰਗ: 728 - 794
ਰਾਗੁ ਬਿਲਾਵਲੁ ਅੰਗ: 795 - 858
ਰਾਗੁ ਗੋਂਡ ਅੰਗ: 859 - 875
ਰਾਗੁ ਰਾਮਕਲੀ ਅੰਗ: 876 - 974
ਰਾਗੁ ਨਟ ਨਾਰਾਇਨ ਅੰਗ: 975 - 983
ਰਾਗੁ ਮਾਲੀ ਗਉੜਾ ਅੰਗ: 984 - 988
ਰਾਗੁ ਮਾਰੂ ਅੰਗ: 989 - 1106
ਰਾਗੁ ਤੁਖਾਰੀ ਅੰਗ: 1107 - 1117
ਰਾਗੁ ਕੇਦਾਰਾ ਅੰਗ: 1118 - 1124
ਰਾਗੁ ਭੈਰਉ ਅੰਗ: 1125 - 1167
ਰਾਗੁ ਬਸੰਤੁ ਅੰਗ: 1168 - 1196
ਰਾਗੁ ਸਾਰੰਗ ਅੰਗ: 1197 - 1253
ਰਾਗੁ ਮਲਾਰ ਅੰਗ: 1254 - 1293
ਰਾਗੁ ਕਾਨੜਾ ਅੰਗ: 1294 - 1318
ਰਾਗੁ ਕਲਿਆਨ ਅੰਗ: 1319 - 1326
ਰਾਗੁ ਪ੍ਰਭਾਤੀ ਅੰਗ: 1327 - 1351
ਰਾਗੁ ਜੈਜਾਵੰਤੀ ਅੰਗ: 1352 - 1359
ਸਲੋਕ ਸਹਸਕ੍ਰਿਤੀ ਅੰਗ: 1353 - 1360
ਗਾਥਾ ਮਹਲਾ ੫ ਅੰਗ: 1360 - 1361
ਫੁਨਹੇ ਮਹਲਾ ੫ ਅੰਗ: 1361 - 1663
ਚਉਬੋਲੇ ਮਹਲਾ ੫ ਅੰਗ: 1363 - 1364
ਸਲੋਕੁ ਭਗਤ ਕਬੀਰ ਜੀਉ ਕੇ ਅੰਗ: 1364 - 1377
ਸਲੋਕੁ ਸੇਖ ਫਰੀਦ ਕੇ ਅੰਗ: 1377 - 1385
ਸਵਈਏ ਸ੍ਰੀ ਮੁਖਬਾਕ ਮਹਲਾ ੫ ਅੰਗ: 1385 - 1389
ਸਵਈਏ ਮਹਲੇ ਪਹਿਲੇ ਕੇ ਅੰਗ: 1389 - 1390
ਸਵਈਏ ਮਹਲੇ ਦੂਜੇ ਕੇ ਅੰਗ: 1391 - 1392
ਸਵਈਏ ਮਹਲੇ ਤੀਜੇ ਕੇ ਅੰਗ: 1392 - 1396
ਸਵਈਏ ਮਹਲੇ ਚਉਥੇ ਕੇ ਅੰਗ: 1396 - 1406
ਸਵਈਏ ਮਹਲੇ ਪੰਜਵੇ ਕੇ ਅੰਗ: 1406 - 1409
ਸਲੋਕੁ ਵਾਰਾ ਤੇ ਵਧੀਕ ਅੰਗ: 1410 - 1426
ਸਲੋਕੁ ਮਹਲਾ ੯ ਅੰਗ: 1426 - 1429
ਮੁੰਦਾਵਣੀ ਮਹਲਾ ੫ ਅੰਗ: 1429 - 1429
ਰਾਗਮਾਲਾ ਅੰਗ: 1430 - 1430