ਹੇ ਹਰੀ ਕਿਰਪਾ ਕਰ! ਹੇ ਹਰੀ ਕਿਰਪਾ ਕਰ! (ਸਾਨੂੰ ਵਿਕਾਰਾਂ ਤੋਂ) ਬਚਾ ਲੈ।
ਅਸੀਂ ਪਾਪੀ ਹਾਂ, ਅਸੀਂ ਪਾਪੀ ਹਾਂ, ਗੁਣ-ਹੀਨ ਹਾਂ, ਆਜਿਜ਼ ਹਾਂ, (ਪਰ ਫਿਰ ਭੀ) ਤੇਰੇ ਹਾਂ।
ਅਸੀਂ ਪਾਪੀ ਹਾਂ, ਗੁਣ-ਹੀਨ ਹਾਂ, ਆਜਿਜ਼ ਹਾਂ, (ਪਰ ਫਿਰ ਭੀ) ਤੇਰੇ ਹਾਂ; ਹੇ ਦਇਆ ਦੇ ਘਰ ਹਰੀ!
ਤੂੰ ਦੁੱਖਾਂ ਦਾ ਨਾਸ ਕਰਨ ਵਾਲਾ ਹੈਂ, ਤੂੰ ਸਾਰੇ ਸੁਖ ਦੇਣ ਵਾਲਾ ਹੈਂ। ਅਸੀਂ ਕਠੋਰ-ਚਿੱਤ ਹਾਂ, ਤੇਰੇ ਤਰਾਏ ਹੋਏ ਹੀ ਤਰ ਸਕਦੇ ਹਾਂ।
ਹੇ ਨਾਨਕ! ਗੁਰੂ ਨੂੰ ਮਿਲ ਕੇ ਜਿਨ੍ਹਾਂ ਨੇ ਪਰਮਾਤਮਾ ਦੇ ਨਾਮ ਦਾ ਸੁਆਦ ਚੱਖਿਆ ਹੈ, ਉਹਨਾਂ ਨੂੰ ਹਰਿ-ਨਾਮ ਨੇ (ਵਿਕਾਰਾਂ ਵਿਚ ਡੁਬਦਿਆਂ ਨੂੰ) ਬਚਾ ਲਿਆ ਹੈ।
ਹੇ ਹਰੀ ਕਿਰਪਾ ਕਰ! ਹੇ ਹਰੀ ਕਿਰਪਾ ਕਰ! (ਸਾਨੂੰ ਵਿਕਾਰਾਂ ਤੋਂ) ਬਚਾ ਲੈ ॥੪॥੪॥
ਰਾਗ ਵਡਹੰਸ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ 'ਘੋੜੀਆਂ'।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਮਨੁੱਖ ਦੀ ਇਹ ਕਾਂਇਆਂ (ਮਾਨੋ) ਘੋੜੀ ਹੈ (ਇਸ ਨੂੰ) ਪਰਮਾਤਮਾ ਨੇ ਪੈਦਾ ਕੀਤਾ ਹੈ।
ਮਨੁੱਖਾ ਜਨਮ ਭਾਗਾਂ ਵਾਲਾ ਹੈ ਜੋ ਚੰਗੀ ਕਿਸਮਤ ਨਾਲ ਹੀ ਲਭਦਾ ਹੈ।
ਮਨੁੱਖਾ ਜਨਮ ਵੱਡੀ ਕਿਸਮਤ ਨਾਲ ਹੀ ਲੱਭਦਾ ਹੈ, ਪਰ ਮਨੁੱਖ ਦੀ ਕਾਂਇਆਂ ਸੋਨੇ ਵਰਗੀ ਹੈ ਤੇ ਸੋਹਣੀ ਹੈ,
ਜੇਹੜਾ ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਦਾ ਗੂੜ੍ਹਾ ਰੰਗ ਹਾਸਲ ਕਰਦਾ ਹੈ, ਉਸ ਦੀ ਕਾਂਇਆਂ ਹਰਿ-ਨਾਮ ਦੇ ਨਵੇਂ ਰੰਗ ਨਾਲ ਰੰਗੀ ਜਾਂਦੀ ਹੈ।
ਇਹ ਕਾਂਇਆਂ ਸੋਹਣੀ ਹੈ ਕਿਉਂਕਿ ਇਸ ਕਾਂਇਆਂ ਨਾਲ ਮੈਂ ਪਰਮਾਤਮਾ ਦਾ ਨਾਮ ਜਪ ਸਕਦਾ ਹਾਂ, ਹਰਿ-ਨਾਮ ਦੀ ਬਰਕਤਿ ਨਾਲ ਇਹ ਕਾਂਇਆਂ ਸੋਹਣੀ ਬਣ ਜਾਂਦੀ ਹੈ।
ਉਸੇ ਵੱਡੇ ਭਾਗਾਂ ਵਾਲੇ ਹਨ ਜਿਨ੍ਹਾਂ ਦਾ ਮਿਤਰ ਪਰਮਾਤਮਾ ਦਾ ਨਾਮ ਹੈ। ਹੇ ਦਾਸ ਨਾਨਕ! (ਨਾਮ ਸਿਮਰਨ ਵਾਸਤੇ ਹੀ) ਇਹ ਕਾਂਇਆਂ ਪਰਮਾਤਮਾ ਨੇ ਪੈਦਾ ਕੀਤੀ ਹੈ ॥੧॥
ਪਰਮਾਤਮਾ ਦੇ ਗੁਣਾਂ ਨੂੰ ਵਿਚਾਰ ਕੇ ਮੈਂ (ਆਪਣੇ ਸਰੀਰ-ਘੋੜੀ ਉਤੇ, ਸਿਫ਼ਤ-ਸਾਲਾਹ ਦੀ) ਕਾਠੀ ਪਾਂਦਾ ਹਾਂ,
ਇੰਜ ਇਸ ਉਤੇ ਚੜ੍ਹ ਕੇ ਮੈਂ ਇਸ ਔਖੇ (ਤਰੇ ਜਾਣ ਵਾਲੇ) ਸੰਸਾਰ-ਸਮੁੰਦਰ ਤੋਂ ਪਾਰ ਲੰਘਦਾ ਹਾਂ।
ਕੋਈ ਵਿਰਲਾ ਹੀ ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਹੀ) ਇਸ ਬੇਅੰਤ ਲਹਿਰਾਂ ਵਾਲੇ ਔਖੇ ਸੰਸਾਰ-ਸਮੁੰਦਰ ਤੋਂ ਪਾਰ ਲੰਘਦਾ ਹੈ।
ਕੋਈ ਵਿਰਲਾ ਵੱਡੇ ਭਾਗਾਂ ਵਾਲਾ ਮਨੁੱਖ ਹਰਿ-ਨਾਮ ਦੇ ਜਹਾਜ਼ ਵਿਚ ਚੜ੍ਹ ਕੇ ਪਾਰ ਲੰਘਦਾ ਹੈ, ਗੁਰੂ-ਮਲਾਹ ਆਪਣੇ ਸ਼ਬਦ ਵਿਚ ਜੋੜ ਕੇ ਪਾਰ ਲੰਘਾ ਲੈਂਦਾ ਹੈ।
ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੇ ਪ੍ਰੇਮ-ਰੰਗ ਵਿਚ (ਟਿਕ ਕੇ) ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ,
ਹੇ ਦਾਸ ਨਾਨਕ! ਉਹ ਹਰਿ ਨਾਮ-ਰੰਗ ਵਿਚ ਰੰਗਿਆ ਜਾਂਦਾ ਹੈ ਤੇ ਉਹ ਉੱਚਾ ਤੇ ਸੁੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ ਜਿਥੇ ਵਾਸਨਾ ਪੋਹ ਨਹੀਂ ਸਕਦੀ ॥੨॥
ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਨੇ ਆਤਮਕ ਜੀਵਨ ਦੀ ਸੂਝ ਪੱਕੀ ਕਰ ਦਿੱਤੀ, ਉਸ ਨੇ ਇਹ ਸੂਝ (ਆਪਣੀ ਕਾਂਇਆਂ-ਘੋੜੀ ਦੇ) ਮੂੰਹ ਵਿਚ (ਮਾਨੋ) ਲਗਾਮ ਦੇ ਦਿੱਤੀ ਹੈ।
ਉਸ ਦੇ ਹਿਰਦੇ ਵਿਚ ਪਰਮਾਤਮਾ ਦਾ ਪਿਆਰ ਪੈਦਾ ਹੁੰਦਾ ਹੈ, ਜੋ (ਮਾਨੋ) ਕਾਂਇਆਂ-ਘੋੜੀ ਨੂੰ ਚਾਬੁਕ ਮਾਰਦਾ ਰਹਿੰਦਾ ਹੈ।
ਹਿਰਦੇ ਵਿਚ ਪੈਦਾ ਹੋਇਆ ਹਰਿ-ਨਾਮ ਦਾ ਪ੍ਰੇਮ ਮਨੁੱਖ ਆਪਣੀ ਕਾਂਇਆਂ-ਘੋੜੀ ਨੂੰ ਚਾਬੁਕ ਮਾਰਦਾ ਰਹਿੰਦਾ ਹੈ, ਤੇ, ਆਪਣੇ ਮਨ ਨੂੰ ਵੱਸ ਵਿਚ ਕਰੀ ਰੱਖਦਾ ਹੈ।
ਇੰਜ ਉਹ ਅੱਲ੍ਹੜ ਮਨ ਨੂੰ ਘੜ ਲੈਂਦਾ ਹੈ, ਗੁਰੂ ਦਾ ਸ਼ਬਦ ਪ੍ਰਾਪਤ ਕਰਦਾ ਹੈ ਤੇ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਰਸ ਪੀਂਦਾ ਰਹਿੰਦਾ ਹੈ।
ਆਪਣੇ ਕੰਨਾਂ ਨਾਲ ਗੁਰੂ ਦੀ ਉਚਾਰੀ ਬਾਣੀ ਸੁਣ ਕੇ ਪਰਮਾਤਮਾ ਦਾ ਪਿਆਰ ਪੈਦਾ ਕਰਦਾ ਹੈ, ਤੇ ਇਸ ਤਰ੍ਹਾਂ ਕਾਂਇਆਂ-ਘੋੜੀ ਉਤੇ ਸਵਾਰ ਹੁੰਦਾ ਹੈ (ਕਾਂਇਆਂ ਨੂੰ ਵੱਸ ਕਰਦਾ ਹੈ)।
ਹੇ ਦਾਸ ਨਾਨਕ! (ਇਹ ਮਨੁੱਖਾ ਜੀਵਨ) ਬੜਾ ਔਖਾ ਪੈਂਡਾ ਹੈ ਜੋ (ਗੁਰੂ ਸਰਨ ਪਇਆਂ) ਪਾਰ ਲੰਘਾ ਜਾਂਦਾ ਹੈ ॥੩॥
ਇਹ ਮਨੁੱਖਾ ਸਰੀਰ-ਘੋੜੀ ਪਰਮਾਤਮਾ ਨੇ ਪੈਦਾ ਕੀਤੀ ਹੈ,
ਜੋ ਮਨੁੱਖ (ਸਰੀਰ-ਘੋੜੀ) ਦੀ ਰਾਹੀਂ ਪਰਮਾਤਮਾ ਦਾ ਨਾਮ ਜਪਦਾ ਹੈ, ਉਹ ਧੰਨ ਹੈ, ਉਸ ਨੂੰ ਸ਼ਾਬਾਸ਼ ਮਿਲਦੀ ਹੈ,
ਜੋ ਮਨੁੱਖ (ਸਰੀਰ-ਘੋੜੀ) ਦੀ ਰਾਹੀਂ ਪਰਮਾਤਮਾ ਦਾ ਨਾਮ ਜਪਦਾ ਹੈ, ਉਸ ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਇਕੱਠ ਉੱਘੜ ਪੈਂਦਾ ਹੈ।
ਇਸ ਸੋਹਣੀ ਕਾਂਇਆਂ-ਘੋੜੀ ਉਤੇ ਚੜ੍ਹ, ਜੋ ਔਖੇ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦੀ ਹੈ, (ਇਸ ਦੀ ਰਾਹੀਂ) ਗੁਰੂ ਦੀ ਸਰਨ ਪੈ ਕੇ ਪਰਮ ਆਨੰਦ ਦੇ ਮਾਲਕ ਪਰਮਾਤਮਾ ਨੂੰ ਮਿਲ।
ਪੂਰਨ ਪਰਮਾਤਮਾ ਨੇ ਜਿਸ ਜੀਵ-ਇਸਤ੍ਰੀ ਦਾ (ਮਾਨੋ) ਵਿਆਹ ਰਚਾ ਦਿੱਤਾ ਤੇ ਸਤ ਸੰਗੀਆਂ ਨਾਲ ਮਿਲ ਕੇ (ਮਾਨੋ) ਉਸ ਦੀ ਜੰਞ ਆ ਗਈ।
ਹੇ ਦਾਸ ਨਾਨਕ! ਸੰਤ ਜਨਾਂ ਨੂੰ ਮਿਲ ਕੇ ਉਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ (ਦਾ ਮਿਲਾਪ) ਹਾਸਲ ਕਰ ਲਿਆ, ਉਸ ਨੇ ਆਤਮਕ ਆਨੰਦ ਲੱਭ ਲਿਆ, ਉਸ ਦੇ ਅੰਦਰ ਆਤਮਕ ਸ਼ਾਦੀਆਨੇ ਵੱਜ ਪਏ ॥੪॥੧॥੫॥
(ਮਾਨੋ) ਉਹ ਕਾਂਇਆਂ ਸੋਹਣੀ ਘੋੜੀ ਹੈ ਜੋ ਪਰਮਾਤਮਾ ਦੇ ਪ੍ਰੇਮ ਦੇ ਨਵੇਂ ਰੰਗ ਵਿਚ ਰੰਗੀ ਰਹਿੰਦੀ ਹੈ,
ਜੋ ਗੁਰੂ ਪਾਸੋਂ ਆਤਮਕ ਜੀਵਨ ਦੀ ਸ੍ਰੇਸ਼ਟ ਸੂਝ ਮੰਗਦੀ ਰਹਿੰਦੀ ਹੈ, ਜੋ (ਗੁਰੂ ਪਾਸੋਂ) ਆਤਮਕ ਜੀਵਨ ਦੀ ਸੂਝ ਮੰਗਦੀ ਹੈ,