ਦਾਸ ਨਾਨਕ (ਭੀ) ਉਹਨਾਂ ਦੇ ਚਰਨਾਂ ਦੀ ਧੂੜ ਮੰਗਦਾ ਹੈ, ਜਿਨ੍ਹਾਂ ਨੇ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਪ੍ਰੋ ਰੱਖਿਆ ਹੈ ॥੨॥੫॥੩੩॥
ਹੇ ਭਾਈ! ਵੈਦ-ਗੁਰੂ (ਸਰਣ-ਪਏ ਮਨੁੱਖ ਦੇ) ਅਨੇਕਾਂ ਜਨਮਾਂ ਦੇ ਦੁੱਖ ਦੂਰ ਕਰ ਦੇਂਦਾ ਹੈ, ਆਤਮਕ ਜੀਵਨ ਦੀ ਹਰਿਆਵਲ ਤੋਂ ਸੱਖਣੇ ਉਸ ਦੇ ਮਨ ਨੂੰ (ਨਾਮ-ਦਾਰੂ ਦਾ ਸਹਾਰਾ ਦੇਂਦਾ ਹੈ।
ਗੁਰੂ ਦਾ ਦਰਸਨ ਕਰਦਿਆਂ ਹੀ (ਮਨੁੱਖ) ਖਿੜ ਆਉਂਦਾ ਹੈ, ਤੇ, ਪਰਮਾਤਮਾ ਦੇ ਨਾਮ ਨੂੰ ਆਪਣੇ ਸੋਚ-ਮੰਡਲ ਵਿਚ ਵਸਾ ਲੈਂਦਾ ਹੈ ॥੧॥
ਹੇ ਭਾਈ! ਗੋਬਿੰਦ ਦਾ ਰੂਪ ਮੇਰਾ ਗੁਰੂ (ਪੂਰਾ) ਹਕੀਮ ਹੈ।
(ਇਹ ਹਕੀਮ ਜਿਸ ਮਨੁੱਖ ਦੇ) ਮੂੰਹ ਵਿਚ ਹਰਿ-ਨਾਮ ਦਵਾਈ ਪਾਂਦਾ ਹੈ, (ਉਸ ਦੀ) ਜਮ ਦੀ ਫਾਹੀ ਕੱਟ ਦੇਂਦਾ ਹੈ (ਆਤਮਕ ਮੌਤ ਲਿਆਉਣ ਵਾਲੇ ਵਿਕਾਰਾਂ ਦੀ ਫਾਹੀ ਉਸ ਦੇ ਅੰਦਰੋਂ ਕੱਟ ਦੇਂਦਾ ਹੈ) ॥੧॥ ਰਹਾਉ ॥
ਹੇ ਨਾਨਕ! (ਆਖ-) ਹੇ ਸਭ ਤਾਕਤਾਂ ਦੇ ਮਾਲਕ! ਹੇ ਸਰਬ-ਵਿਆਪਕ! ਹੇ ਭਰਪੂਰ! ਹੇ ਸਭ ਜੀਵਾਂ ਦੇ ਪੈਦਾ ਕਰਨ ਵਾਲੇ! ਤੂੰ ਆਪ ਹੀ (ਗੁਰੂ ਨੂੰ ਪੂਰਾ ਵੈਦ) ਬਣਾਣ ਵਾਲਾ ਹੈਂ।
ਆਪਣੇ ਸੇਵਕ ਨੂੰ (ਵੈਦ-ਗੁਰੂ ਪਾਸੋਂ) ਨਾਮ ਦਾ ਆਸਰਾ ਦਿਵਾ ਕੇ ਤੂੰ ਆਪ ਹੀ (ਜਮ ਦੀ ਫਾਹੀ ਤੋਂ) ਬਚਾ ਲੈਂਦਾ ਹੈਂ ॥੨॥੬॥੩੪॥
ਹੇ ਮੇਰੇ ਆਪਣੇ ਮਾਲਕ ਪ੍ਰਭੂ! ਮੇਰੇ ਦਿਲ ਦੀ ਹਾਲਤ ਤੂੰ ਹੀ ਜਾਣਦਾ ਹੈਂ, ਤੇਰੀ ਸਰਣ ਪਿਆਂ ਹੀ (ਮੇਰੀ ਅੰਦਰਲੀ ਮੰਦੀ ਹਾਲਤ ਦਾ) ਖ਼ਾਤਮਾ ਹੋ ਸਕਦਾ ਹੈ।
ਮੈਂ ਲੱਖਾਂ ਪਾਪ ਕਰਦਾ ਫਿਰਦਾ ਹਾਂ। ਹੇ ਮੇਰੇ ਮਾਲਕ! ਮੈਨੂੰ ਬਖ਼ਸ਼ ਲੈ ॥੧॥
ਹੇ ਪ੍ਰਭੂ ਜੀ! ਤੂੰ ਮੇਰਾ ਪਾਲਣਹਾਰਾ ਮਾਲਕ ਹੈਂ, ਮੇਰੇ ਅੰਗ-ਸੰਗ ਵੱਸਦਾ ਹੈਂ।
ਹੇ ਹਰੀ! ਮੈਨੂੰ ਆਪਣੇ ਚਰਨਾਂ ਦੀ ਸਰਣ ਵਿਚ ਰੱਖ, ਮੈਨੂੰ ਆਪਣਾ ਦਾਸ ਬਣਾਈ ਰੱਖ ॥੧॥ ਰਹਾਉ ॥
ਹੇ ਬੇਸ਼ੁਮਾਰ ਪ੍ਰਭੂ! ਹੇ ਬੇਅੰਤ! ਹੇ ਮੇਰੇ ਮਾਲਕ! ਤੂੰ ਉੱਚੀ ਆਤਮਕ ਅਵਸਥਾ ਵਾਲਾ ਹੈਂ, ਤੂੰ ਸਾਰੇ ਗੁਣਾਂ ਦਾ ਮਾਲਕ ਹੈਂ, ਤੂੰ ਡੂੰਘਾ ਹੈਂ।
ਹੇ ਨਾਨਕ! (ਆਖ-ਹੇ ਪ੍ਰਭੂ! ਜਦੋਂ ਤੂੰ ਕਿਸੇ ਮਨੁੱਖ ਦੀ ਵਿਕਾਰਾਂ ਦੀ) ਫਾਹੀ ਕੱਟ ਕੇ ਉਸ ਨੂੰ ਆਪਣਾ ਦਾਸ ਬਣਾ ਲੈਂਦਾ ਹੈਂ, ਤਦੋਂ ਉਸ ਨੂੰ ਕਿਸੇ ਦੀ ਮੁਥਾਜੀ ਨਹੀਂ ਰਹਿੰਦੀ ॥੨॥੭॥੩੫॥
ਹੇ ਭਾਈ! ਜਿਸ ਮਨੁੱਖ ਉਤੇ ਪਰਮਾਤਮਾ ਦਾ ਰੂਪ ਗੁਰੂ ਦਇਆਵਾਨ ਹੁੰਦਾ ਹੈ, ਉਸ ਦੇ ਮਨ ਦੀਆਂ ਸਾਰੀਆਂ ਮੁਰਾਦਾਂ ਪੂਰੀਆਂ ਹੋ ਜਾਂਦੀਆਂ ਹਨ (ਕਿਉਂਕਿ)
ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾ ਗਾ ਕੇ ਪ੍ਰਭੂ-ਚਰਨਾਂ ਵਿਚ ਲਗਨ ਲਾ ਕੇ ਉਹ ਮਨੁੱਖ (ਮਾਇਆ ਦੇ ਹੱਲਿਆਂ ਅੱਗੇ) ਡੋਲਣੋਂ ਹਟ ਜਾਂਦਾ ਹੈ ॥੧॥
(ਹੇ ਭਾਈ! ਮਨੁੱਖ ਦੇ ਜੀਵਨ ਵਿਚ) ਉਹ ਸਮਾ ਸੁਹਾਵਣਾ ਹੁੰਦਾ ਹੈ ਸ਼ੁਭ ਹੁੰਦਾ ਹੈ,
ਜਦੋਂ ਪਰਮਾਤਮਾ ਦਾ ਨਾਮ ਜਪ ਕੇ ਉਸ ਦੇ ਅੰਦਰ ਸ਼ਾਂਤੀ, ਆਤਮਕ ਅਡੋਲਤਾ, ਆਨੰਦ ਦੇ ਇਕ-ਰਸ ਵਾਜੇ ਵੱਜਦੇ ਹਨ ॥੧॥ ਰਹਾਉ ॥
ਹੇ ਭਾਈ! ਜਿਸ ਮਨੁੱਖ ਨੂੰ ਆਪਣੇ ਮਾਲਕ ਪ੍ਰੀਤਮ ਪ੍ਰਭੂ ਜੀ ਮਿਲ ਪੈਂਦੇ ਹਨ, ਉਸ ਨੂੰ ਇਹ ਘਰ-ਘਾਟ ਸੁਖ ਦੇਣ ਵਾਲੇ ਪ੍ਰਤੀਤ ਹੁੰਦੇ ਹਨ।
ਹੇ ਦਾਸ ਨਾਨਕ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ-ਖ਼ਜ਼ਾਨਾ ਲੱਭ ਲਿਆ, ਉਸ ਦੀ ਹਰੇਕ ਮਨੋ-ਕਾਮਨਾ ਪੂਰੀ ਹੋ ਜਾਂਦੀ ਹੈ ॥੨॥੮॥੩੬॥
ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਦੇ ਚਰਨ ਵੱਸ ਪਏ, ਪ੍ਰਭੂ ਨੇ (ਉਸ ਦੀ ਜ਼ਿੰਦਗੀ ਵਿਚ) ਸਫਲਤਾ ਪੈਦਾ ਕਰਨ ਵਾਲੇ ਲੱਛਣ ਪੈਦਾ ਕਰ ਦਿੱਤੇ।
ਸਰਬ-ਵਿਆਪਕ ਪ੍ਰਭੂ ਜੀ ਜਿਸ ਮਨੁੱਖ ਉਤੇ ਦਇਆਵਾਨ ਹੋ ਗਏ, ਉਸ ਮਨੁੱਖ ਨੇ ਪਰਮਾਤਮਾ ਦੇ ਨਾਮ ਦੇ ਖ਼ਜ਼ਾਨੇ ਆਪਣੇ ਮਨ ਵਿਚ (ਟਿਕੇ ਹੋਏ) ਪਛਾਣ ਲਏ ॥੧॥
ਹੇ ਭਾਈ! ਮੇਰਾ ਗੁਰੂ ਮੇਰਾ ਰਾਖਾ ਹੈ ਮੇਰਾ ਮਿੱਤਰ ਹੈ।
(ਪ੍ਰਭੂ ਦਾ ਨਾਮ ਦੇ ਕੇ, ਮੈਨੂੰ) ਉਹ ਵਡਿਆਈ ਬਖ਼ਸ਼ਦਾ ਹੈ ਜੋ ਦੂਣੀ ਚਉਣੀ ਹੁੰਦੀ ਜਾਂਦੀ ਹੈ (ਸਦਾ ਵਧਦੀ ਜਾਂਦੀ ਹੈ), ਮੈਨੂੰ ਸਦਾ ਸੋਭਾ ਦਿਵਾਂਦਾ ਹੈ ॥੧॥ ਰਹਾਉ ॥
ਹੇ ਭਾਈ! ਗੁਰੂ ਦਾ ਦਰਸਨ ਕਰਨ ਵਾਲੇ ਸਾਰੇ ਮਨੁੱਖਾਂ ਨੂੰ ਪ੍ਰਭੂ ਨੇ (ਵਿਕਾਰਾਂ ਤੋਂ) ਬਚਾ ਲਿਆ।
ਪੂਰੇ ਗੁਰੂ ਦਾ ਇਤਨਾ ਵੱਡਾ ਦਰਜਾ ਹੈ ਕਿ (ਵੇਖ ਕੇ) ਹੈਰਾਨ ਹੋ ਜਾਈਦਾ ਹੈ। ਹੇ ਨਾਨਕ! (ਆਖ-ਮੈਂ ਗੁਰੂ ਤੋਂ) ਸਦਾ ਕੁਰਬਾਨ ਜਾਂਦਾ ਹਾਂ ॥੨॥੯॥੩੭॥
(ਹੇ ਭਾਈ! ਗੁਰੂ ਦੀ ਕਿਰਪਾ ਨਾਲ) ਮੈਂ ਪਰਮਾਤਮਾ ਦੇ ਪਵਿਤ੍ਰ ਨਾਮ ਦਾ ਧਨ ਇਕੱਠਾ ਕਰ ਰਿਹਾ ਹਾਂ (ਜਿਥੇ ਇਹ ਧਨ ਇਕੱਠਾ ਕੀਤਾ ਜਾਏ, ਉੱਥੇ) ਅਪਹੁੰਚ ਤੇ ਬੇਅੰਤ ਪ੍ਰਭੂ ਦਾ ਨਿਵਾਸ ਹੋ ਜਾਂਦਾ ਹੈ।
ਹੇ (ਗੁਰੂ ਕੇ) ਸਿੱਖ-ਪਰਵਾਰ! (ਹੇ ਗੁਰਸਿੱਖੋ!) ਤੁਸੀ ਭੀ (ਆਤਮਕ ਜੀਵਨ ਵਾਸਤੇ ਇਹ ਨਾਮ-ਭੋਜਨ) ਖਾ ਕੇ ਆਤਮਕ ਜੀਵਨ ਹਾਸਲ ਕਰੋ, ਖ਼ੁਸ਼ ਹੋ ਕੇ ਆਤਮਕ ਚੋਜ ਆਨੰਦ ਸੁਖ ਮਾਣਿਆ ਕਰੋ ॥੧॥
(ਹੇ ਭਾਈ!) ਪਰਮਾਤਮਾ ਦੇ ਕੋਮਲ ਚਰਨਾਂ ਨੂੰ (ਮੈਂ ਆਪਣੀ ਜ਼ਿੰਦਗੀ ਦਾ) ਆਸਰਾ (ਬਣਾ ਲਿਆ ਹੈ)।
ਗੁਰੂ ਦੀ ਕਿਰਪਾ ਨਾਲ ਮੈਂ ਸਦਾ-ਥਿਰ ਪ੍ਰਭੂ ਦਾ ਨਾਮ ਜਹਾਜ਼ ਲੱਭ ਲਿਆ ਹੈ, (ਉਸ ਵਿਚ) ਚੜ੍ਹ ਕੇ ਮੈਂ (ਆਤਮਕ ਮੌਤ ਲਿਆਉਣ ਵਾਲੇ ਵਿਕਾਰਾਂ ਦੇ) ਜ਼ਹਿਰ-ਭਰੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਰਿਹਾ ਹਾਂ ॥੧॥ ਰਹਾਉ ॥
ਹੇ ਭਾਈ! ਜਿਸ ਮਨੁੱਖ ਉੱਤੇ ਸਰਬ-ਵਿਆਪਕ ਅਬਿਨਾਸੀ ਪ੍ਰਭੂ ਜੀ ਦਇਆਵਾਨ ਹੁੰਦੇ ਹਨ, ਉਸ ਦੀ ਸੰਭਾਲ ਆਪ ਹੀ ਕਰਦੇ ਹਨ।
ਨਾਨਕ (ਉਸ ਦਾ ਇਹ ਕੌਤਕ) ਵੇਖ ਵੇਖ ਕੇ ਖ਼ੁਸ਼ ਹੋ ਰਿਹਾ ਹੈ। ਹੇ ਨਾਨਕ! (ਸੇਵਕ ਦੀ ਸੰਭਾਲ ਕਰਨ ਦੀ ਪ੍ਰਭੂ ਦੀ ਦਇਆ ਦਾ) ਅੰਦਾਜ਼ਾ ਨਹੀਂ ਲਾਇਆ ਜਾ ਸਕਦਾ ॥੨॥੧੦॥੩੮॥
ਹੇ ਭਾਈ! ਪੂਰੇ ਗੁਰੂ ਨੇ (ਮੇਰੇ ਅੰਦਰ) ਆਪਣੀ (ਅਜੇਹੀ) ਤਾਕਤ ਭਰ ਦਿੱਤੀ ਹੈ (ਕਿ ਮੇਰੇ ਅੰਦਰ) ਸਭ ਜੀਵਾਂ ਵਾਸਤੇ ਪਿਆਰ ਪੈਦਾ ਹੋ ਗਿਆ ਹੈ।
(ਗੁਰੂ ਨੇ) ਆਪ ਹੀ (ਮੈਨੂੰ ਪ੍ਰਭੂ-ਚਰਨਾਂ ਵਿਚ) ਜੋੜ ਕੇ (ਮੈਨੂੰ) ਆਤਮਕ ਉੱਚਤਾ ਬਖ਼ਸ਼ੀ ਹੈ, (ਹੁਣ ਮੇਰੇ ਅੰਦਰ) ਆਨੰਦ ਹੀ ਆਨੰਦ ਬਣਿਆ ਰਹਿੰਦਾ ਹੈ ॥੧॥
ਹੇ ਭਾਈ! ਪੂਰਾ ਗੁਰੂ (ਹਰ ਵੇਲੇ) ਮੇਰੇ ਨਾਲ (ਮਦਦਗਾਰ) ਹੈ,