ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ

ਅੰਗ - 668


ਧਨਾਸਰੀ ਮਹਲਾ ੪ ॥

ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥

ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ), ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ।

ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥

ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ ॥੧॥

ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥

ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ।

ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥

ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ ਰਹਾਉ॥

ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥

ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀਂ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ।

ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥

ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ ॥੨॥

ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥

ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ,

ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥

ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ ॥੩॥

ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥

ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ), ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ।

ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥

ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ ॥੪॥੫॥

ਧਨਾਸਰੀ ਮਹਲਾ ੪ ॥

ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥

ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ?

ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥

(ਉੱਤਰ-) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ ॥੧॥

ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥

ਹੇ ਪ੍ਰਭੂ ਜੀ! (ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ।

ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥

ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ ਰਹਾਉ॥

ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥

ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ।

ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥

ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ ॥੨॥

ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥

ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ,

ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥

ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ, ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ) ॥੩॥

ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥

ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ। ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ।

ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥

ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੪॥੬॥

ਧਨਾਸਰੀ ਮਹਲਾ ੪ ਘਰੁ ੫ ਦੁਪਦੇ ॥

ਰਾਗ ਧਨਾਸਰੀ, ਘਰ ੫ ਵਿੱਚ ਗੁਰੂ ਰਾਮਦਾਸ ਜੀ ਦੀ ਦੋ-ਬੰਦਾਂ ਵਾਲੀ ਬਾਣੀ।

ੴ ਸਤਿਗੁਰ ਪ੍ਰਸਾਦਿ ॥

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਉਰ ਧਾਰਿ ਬੀਚਾਰਿ ਮੁਰਾਰਿ ਰਮੋ ਰਮੁ ਮਨਮੋਹਨ ਨਾਮੁ ਜਪੀਨੇ ॥

ਹੇ ਭਾਈ! ਪੂਰੇ ਗੁਰੂ ਨੇ (ਜਿਸ ਮਨੁੱਖ ਦੇ ਹਿਰਦੇ ਵਿਚ ਉਸ ਪਰਮਾਤਮਾ ਦਾ ਨਾਮ) ਪਰਗਟ ਕਰ ਦਿੱਤਾ;

ਅਦ੍ਰਿਸਟੁ ਅਗੋਚਰੁ ਅਪਰੰਪਰ ਸੁਆਮੀ ਗੁਰਿ ਪੂਰੈ ਪ੍ਰਗਟ ਕਰਿ ਦੀਨੇ ॥੧॥

ਜੋ ਇਹਨਾਂ ਅੱਖਾਂ ਨਾਲ ਨਹੀਂ ਦਿੱਸਦਾ, ਜੋ ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, ਬੇਅੰਤ ਹੈ, ਜੋ ਸਭ ਦਾ ਮਾਲਕ ਹੈ, (ਉਹ ਮਨੁੱਖ ਉਸ) ਮੁਰਾਰੀ ਨੂੰ (ਉਸ) ਮਨ-ਮੋਹਨ ਦੇ ਨਾਮ ਨੂੰ ਆਪਣੇ ਹਿਰਦੇ ਵਿਚ ਵਸਾ ਕੇ ਸੋਚ-ਮੰਡਲ ਵਿਚ ਟਿਕਾ ਕੇ ਸਦਾ ਜਪਦਾ ਰਹਿੰਦਾ ਹੈ ॥੧॥

ਰਾਮ ਪਾਰਸ ਚੰਦਨ ਹਮ ਕਾਸਟ ਲੋਸਟ ॥

ਹੇ ਭਾਈ! ਪਰਮਾਤਮਾ ਪਾਰਸ ਹੈ, ਅਸੀਂ ਜੀਵ ਲੋਹਾ ਹਾਂ। ਪਰਮਾਤਮਾ ਚੰਦਨ ਹੈ, ਅਸੀਂ ਜੀਵ ਕਾਠ ਹਾਂ।

ਹਰਿ ਸੰਗਿ ਹਰੀ ਸਤਸੰਗੁ ਭਏ ਹਰਿ ਕੰਚਨੁ ਚੰਦਨੁ ਕੀਨੇ ॥੧॥ ਰਹਾਉ ॥

ਜਿਸ ਮਨੁੱਖ ਦਾ ਪਰਮਾਤਮਾ ਨਾਲ ਸਤਸੰਗ ਹੋ ਜਾਂਦਾ ਹੈ, ਪਰਮਾਤਮਾ ਉਸ ਨੂੰ (ਲੋਹੇ ਤੋਂ) ਸੋਨਾ ਬਣਾ ਦਿੰਦਾ ਹੈ, (ਕਾਠ ਤੋਂ) ਚੰਦਨ ਬਣਾ ਦੇਂਦਾ ਹੈ ॥੧॥ ਰਹਾਉ ॥

ਨਵ ਛਿਅ ਖਟੁ ਬੋਲਹਿ ਮੁਖ ਆਗਰ ਮੇਰਾ ਹਰਿ ਪ੍ਰਭੁ ਇਵ ਨ ਪਤੀਨੇ ॥

(ਹੇ ਭਾਈ! ਕਈ ਪੰਡਿਤ) ਨੌ ਵਿਆਕਰਨ ਅਤੇ ਛੇ ਸ਼ਾਸਤਰ ਮੂੰਹ-ਜ਼ਬਾਨੀ ਉਚਾਰ ਲੈਂਦੇ ਹਨ, (ਪਰ) ਪਿਆਰਾ ਹਰੀ-ਪ੍ਰਭੂ ਇਸ ਤਰ੍ਹਾਂ ਖ਼ੁਸ਼ ਨਹੀਂ ਹੁੰਦਾ।

ਜਨ ਨਾਨਕ ਹਰਿ ਹਿਰਦੈ ਸਦ ਧਿਆਵਹੁ ਇਉ ਹਰਿ ਪ੍ਰਭੁ ਮੇਰਾ ਭੀਨੇ ॥੨॥੧॥੭॥

ਹੇ ਦਾਸ ਨਾਨਕ! (ਆਖ-ਹੇ ਭਾਈ!) ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਸਦਾ ਵਸਾਈ ਰੱਖੋ, (ਸਿਰਫ਼) ਇਸ ਤਰ੍ਹਾਂ ਪਰਮਾਤਮਾ ਪ੍ਰਸੰਨ ਹੁੰਦਾ ਹੈ ॥੨॥੧॥੭॥

ਧਨਾਸਰੀ ਮਹਲਾ ੪ ॥


ਸੂਚੀ (1 - 1430)
ਜਪੁ ਅੰਗ: 1 - 8
ਸੋ ਦਰੁ ਅੰਗ: 8 - 10
ਸੋ ਪੁਰਖੁ ਅੰਗ: 10 - 12
ਸੋਹਿਲਾ ਅੰਗ: 12 - 13
ਸਿਰੀ ਰਾਗੁ ਅੰਗ: 14 - 93
ਰਾਗੁ ਮਾਝ ਅੰਗ: 94 - 150
ਰਾਗੁ ਗਉੜੀ ਅੰਗ: 151 - 346
ਰਾਗੁ ਆਸਾ ਅੰਗ: 347 - 488
ਰਾਗੁ ਗੂਜਰੀ ਅੰਗ: 489 - 526
ਰਾਗੁ ਦੇਵਗੰਧਾਰੀ ਅੰਗ: 527 - 536
ਰਾਗੁ ਬਿਹਾਗੜਾ ਅੰਗ: 537 - 556
ਰਾਗੁ ਵਡਹੰਸੁ ਅੰਗ: 557 - 594
ਰਾਗੁ ਸੋਰਠਿ ਅੰਗ: 595 - 659
ਰਾਗੁ ਧਨਾਸਰੀ ਅੰਗ: 660 - 695
ਰਾਗੁ ਜੈਤਸਰੀ ਅੰਗ: 696 - 710
ਰਾਗੁ ਟੋਡੀ ਅੰਗ: 711 - 718
ਰਾਗੁ ਬੈਰਾੜੀ ਅੰਗ: 719 - 720
ਰਾਗੁ ਤਿਲੰਗ ਅੰਗ: 721 - 727
ਰਾਗੁ ਸੂਹੀ ਅੰਗ: 728 - 794
ਰਾਗੁ ਬਿਲਾਵਲੁ ਅੰਗ: 795 - 858
ਰਾਗੁ ਗੋਂਡ ਅੰਗ: 859 - 875
ਰਾਗੁ ਰਾਮਕਲੀ ਅੰਗ: 876 - 974
ਰਾਗੁ ਨਟ ਨਾਰਾਇਨ ਅੰਗ: 975 - 983
ਰਾਗੁ ਮਾਲੀ ਗਉੜਾ ਅੰਗ: 984 - 988
ਰਾਗੁ ਮਾਰੂ ਅੰਗ: 989 - 1106
ਰਾਗੁ ਤੁਖਾਰੀ ਅੰਗ: 1107 - 1117
ਰਾਗੁ ਕੇਦਾਰਾ ਅੰਗ: 1118 - 1124
ਰਾਗੁ ਭੈਰਉ ਅੰਗ: 1125 - 1167
ਰਾਗੁ ਬਸੰਤੁ ਅੰਗ: 1168 - 1196
ਰਾਗੁ ਸਾਰੰਗ ਅੰਗ: 1197 - 1253
ਰਾਗੁ ਮਲਾਰ ਅੰਗ: 1254 - 1293
ਰਾਗੁ ਕਾਨੜਾ ਅੰਗ: 1294 - 1318
ਰਾਗੁ ਕਲਿਆਨ ਅੰਗ: 1319 - 1326
ਰਾਗੁ ਪ੍ਰਭਾਤੀ ਅੰਗ: 1327 - 1351
ਰਾਗੁ ਜੈਜਾਵੰਤੀ ਅੰਗ: 1352 - 1359
ਸਲੋਕ ਸਹਸਕ੍ਰਿਤੀ ਅੰਗ: 1353 - 1360
ਗਾਥਾ ਮਹਲਾ ੫ ਅੰਗ: 1360 - 1361
ਫੁਨਹੇ ਮਹਲਾ ੫ ਅੰਗ: 1361 - 1663
ਚਉਬੋਲੇ ਮਹਲਾ ੫ ਅੰਗ: 1363 - 1364
ਸਲੋਕੁ ਭਗਤ ਕਬੀਰ ਜੀਉ ਕੇ ਅੰਗ: 1364 - 1377
ਸਲੋਕੁ ਸੇਖ ਫਰੀਦ ਕੇ ਅੰਗ: 1377 - 1385
ਸਵਈਏ ਸ੍ਰੀ ਮੁਖਬਾਕ ਮਹਲਾ ੫ ਅੰਗ: 1385 - 1389
ਸਵਈਏ ਮਹਲੇ ਪਹਿਲੇ ਕੇ ਅੰਗ: 1389 - 1390
ਸਵਈਏ ਮਹਲੇ ਦੂਜੇ ਕੇ ਅੰਗ: 1391 - 1392
ਸਵਈਏ ਮਹਲੇ ਤੀਜੇ ਕੇ ਅੰਗ: 1392 - 1396
ਸਵਈਏ ਮਹਲੇ ਚਉਥੇ ਕੇ ਅੰਗ: 1396 - 1406
ਸਵਈਏ ਮਹਲੇ ਪੰਜਵੇ ਕੇ ਅੰਗ: 1406 - 1409
ਸਲੋਕੁ ਵਾਰਾ ਤੇ ਵਧੀਕ ਅੰਗ: 1410 - 1426
ਸਲੋਕੁ ਮਹਲਾ ੯ ਅੰਗ: 1426 - 1429
ਮੁੰਦਾਵਣੀ ਮਹਲਾ ੫ ਅੰਗ: 1429 - 1429
ਰਾਗਮਾਲਾ ਅੰਗ: 1430 - 1430