ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ

ਅੰਗ - 670


ਜਪਿ ਮਨ ਸਤਿ ਨਾਮੁ ਸਦਾ ਸਤਿ ਨਾਮੁ ॥

ਹੇ ਮਨ! ਸਦਾ-ਥਿਰ ਪ੍ਰਭੂ ਦਾ ਨਾਮ ਸਦਾ ਜਪਿਆ ਕਰ।

ਹਲਤਿ ਪਲਤਿ ਮੁਖ ਊਜਲ ਹੋਈ ਹੈ ਨਿਤ ਧਿਆਈਐ ਹਰਿ ਪੁਰਖੁ ਨਿਰੰਜਨਾ ॥ ਰਹਾਉ ॥

ਹੇ ਭਾਈ! ਸਰਬ-ਵਿਆਪਕ ਨਿਰਲੇਪ ਹਰੀ ਦਾ ਸਦਾ ਧਿਆਨ ਧਰਨਾ ਚਾਹੀਦਾ ਹੈ, (ਇਸ ਤਰ੍ਹਾਂ) ਲੋਕ ਪਰਲੋਕ ਵਿਚ ਇੱਜ਼ਤ ਖੱਟ ਲਈਦੀ ਹੈ ਰਹਾਉ॥

ਜਹ ਹਰਿ ਸਿਮਰਨੁ ਭਇਆ ਤਹ ਉਪਾਧਿ ਗਤੁ ਕੀਨੀ ਵਡਭਾਗੀ ਹਰਿ ਜਪਨਾ ॥

ਹੇ ਭਾਈ! ਜਿਸ ਹਿਰਦੇ ਵਿਚ ਪਰਮਾਤਮਾ ਦੀ ਭਗਤੀ ਹੁੰਦੀ ਹੈ ਉਸ ਵਿਚੋਂ ਹਰੇਕ ਕਿਸਮ ਦਾ ਝਗੜਾ-ਬਖੇੜਾ ਚਾਲੇ ਪਾ ਜਾਂਦਾ ਹੈ। (ਫਿਰ ਭੀ) ਵੱਡੇ ਭਾਗਾਂ ਨਾਲ ਹੀ ਪਰਮਾਤਮਾ ਦਾ ਭਜਨ ਹੋ ਸਕਦਾ ਹੈ।

ਜਨ ਨਾਨਕ ਕਉ ਗੁਰਿ ਇਹ ਮਤਿ ਦੀਨੀ ਜਪਿ ਹਰਿ ਭਵਜਲੁ ਤਰਨਾ ॥੨॥੬॥੧੨॥

ਹੇ ਭਾਈ! ਦਾਸ ਨਾਨਕ ਨੂੰ (ਤਾਂ) ਗੁਰੂ ਨੇ ਇਹ ਸਮਝ ਬਖ਼ਸ਼ੀ ਹੈ ਕਿ ਪਰਮਾਤਮਾ ਦਾ ਨਾਮ ਜਪ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ ॥੨॥੬॥੧੨॥

ਧਨਾਸਰੀ ਮਹਲਾ ੪ ॥

ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥

ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ।

ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥

ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ? ਰਹਾਉ॥

ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥

ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)।

ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥

ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ॥੧॥

ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥

ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ।

ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥

ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ ॥੨॥

ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥

ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ।

ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥

ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ ॥੩॥

ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥

ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ।

ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥

ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ॥੪॥੭॥੧੩॥

ਧਨਾਸਰੀ ਮਹਲਾ ੫ ਘਰੁ ੧ ਚਉਪਦੇ ॥

ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਅਰਜਨਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।

ੴ ਸਤਿਗੁਰ ਪ੍ਰਸਾਦਿ ॥

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਭਵ ਖੰਡਨ ਦੁਖ ਭੰਜਨ ਸ੍ਵਾਮੀ ਭਗਤਿ ਵਛਲ ਨਿਰੰਕਾਰੇ ॥

ਹੇ ਜਨਮ ਮਰਨ ਦਾ ਗੇੜ ਨਾਸ ਕਰਨ ਵਾਲੇ! ਹੇ ਦੁੱਖਾਂ ਦੇ ਦੂਰ ਕਰਨ ਵਾਲੇ! ਹੇ ਮਾਲਕ! ਹੇ ਭਗਤੀ ਨਾਲ ਪਿਆਰ ਕਰਨ ਵਾਲੇ! ਹੇ ਆਕਾਰ-ਰਹਿਤ!

ਕੋਟਿ ਪਰਾਧ ਮਿਟੇ ਖਿਨ ਭੀਤਰਿ ਜਾਂ ਗੁਰਮੁਖਿ ਨਾਮੁ ਸਮਾਰੇ ॥੧॥

ਜਦੋਂ ਕੋਈ ਮਨੁੱਖ ਗੁਰੂ ਦੀ ਸਰਨ ਪੈ ਕੇ (ਤੇਰਾ) ਨਾਮ ਹਿਰਦੇ ਵਿਚ ਵਸਾਂਦਾ ਹੈ, ਉਸ ਦੇ ਕ੍ਰੋੜਾਂ ਪਾਪ ਇਕ ਖਿਨ ਵਿਚ ਮਿਟ ਜਾਂਦੇ ਹਨ ॥੧॥

ਮੇਰਾ ਮਨੁ ਲਾਗਾ ਹੈ ਰਾਮ ਪਿਆਰੇ ॥

ਹੇ ਭਾਈ! ਮੇਰਾ ਮਨ ਪਿਆਰੇ ਪਰਮਾਤਮਾ (ਦੇ ਨਾਮ) ਨਾਲ ਗਿੱਝ ਗਿਆ ਹੈ।

ਦੀਨ ਦਇਆਲਿ ਕਰੀ ਪ੍ਰਭਿ ਕਿਰਪਾ ਵਸਿ ਕੀਨੇ ਪੰਚ ਦੂਤਾਰੇ ॥੧॥ ਰਹਾਉ ॥

ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ ਨੇ (ਆਪ ਹੀ) ਕਿਰਪਾ ਕੀਤੀ ਹੈ, ਤੇ, ਪੰਜੇ (ਕਾਮਾਦਿਕ) ਵੈਰੀ (ਮੇਰੇ) ਵੱਸ ਵਿਚ ਕਰ ਦਿੱਤੇ ਹਨ ॥੧॥ ਰਹਾਉ ॥

ਤੇਰਾ ਥਾਨੁ ਸੁਹਾਵਾ ਰੂਪੁ ਸੁਹਾਵਾ ਤੇਰੇ ਭਗਤ ਸੋਹਹਿ ਦਰਬਾਰੇ ॥

ਹੇ ਪ੍ਰਭੂ! ਤੇਰਾ ਥਾਂ ਸੋਹਣਾ ਹੈ, ਤੇਰਾ ਰੂਪ ਸੋਹਣਾ ਹੈ। ਤੇਰੇ ਭਗਤ ਤੇਰੇ ਦਰਬਾਰ ਵਿਚ ਸੋਹਣੇ ਲੱਗਦੇ ਹਨ।

ਸਰਬ ਜੀਆ ਕੇ ਦਾਤੇ ਸੁਆਮੀ ਕਰਿ ਕਿਰਪਾ ਲੇਹੁ ਉਬਾਰੇ ॥੨॥

ਹੇ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲੇ ਮਾਲਕ-ਪ੍ਰਭੂ! ਮੇਹਰ ਕਰ; (ਮੈਨੂੰ ਕਾਮਾਦਿਕ ਵੈਰੀਆਂ ਤੋਂ) ਬਚਾਈ ਰੱਖ ॥੨॥

ਤੇਰਾ ਵਰਨੁ ਨ ਜਾਪੈ ਰੂਪੁ ਨ ਲਖੀਐ ਤੇਰੀ ਕੁਦਰਤਿ ਕਉਨੁ ਬੀਚਾਰੇ ॥

ਹੇ ਪ੍ਰਭੂ! ਤੇਰਾ ਕੋਈ ਰੰਗ ਨਹੀਂ ਦਿੱਸਦਾ; ਤੇਰੀ ਕੋਈ ਸ਼ਕਲ ਨਹੀਂ ਦਿੱਸਦੀ। ਕੋਈ ਮਨੁੱਖ ਨਹੀਂ ਸੋਚ ਸਕਦਾ ਕਿ ਤੇਰੀ ਕਿਤਨੀ ਕੁ ਤਾਕਤ ਹੈ।

ਜਲਿ ਥਲਿ ਮਹੀਅਲਿ ਰਵਿਆ ਸ੍ਰਬ ਠਾਈ ਅਗਮ ਰੂਪ ਗਿਰਧਾਰੇ ॥੩॥

ਹੇ ਅਪਹੁੰਚ ਪਰਮਾਤਮਾ! ਤੂੰ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਸਭ ਥਾਈਂ ਮੌਜੂਦ ਹੈਂ ॥੩॥

ਕੀਰਤਿ ਕਰਹਿ ਸਗਲ ਜਨ ਤੇਰੀ ਤੂ ਅਬਿਨਾਸੀ ਪੁਰਖੁ ਮੁਰਾਰੇ ॥

ਹੇ ਮੁਰਾਰੀ! ਤੂੰ ਨਾਸ-ਰਹਿਤ ਹੈਂ; ਤੂੰ ਸਰਬ-ਵਿਆਪਕ ਹੈਂ, ਤੇਰੇ ਸਾਰੇ ਸੇਵਕ ਤੇਰੀ ਸਿਫ਼ਤ-ਸਾਲਾਹ ਕਰਦੇ ਹਨ।

ਜਿਉ ਭਾਵੈ ਤਿਉ ਰਾਖਹੁ ਸੁਆਮੀ ਜਨ ਨਾਨਕ ਸਰਨਿ ਦੁਆਰੇ ॥੪॥੧॥

ਹੇ ਦਾਸ ਨਾਨਕ! (ਆਖ-) ਹੇ ਸੁਆਮੀ! ਮੈਂ ਤੇਰੇ ਦਰ ਤੇ ਆ ਡਿੱਗਾ ਹਾਂ, ਮੈਂ ਤੇਰੀ ਸਰਨ ਆਇਆ ਹਾਂ। ਜਿਵੇਂ ਤੈਨੂੰ ਚੰਗਾ ਲੱਗੇ, ਉਸੇ ਤਰ੍ਹਾਂ ਮੇਰੀ ਰੱਖਿਆ ਕਰ ॥੪॥੧॥

ਧਨਾਸਰੀ ਮਹਲਾ ੫ ॥

ਬਿਨੁ ਜਲ ਪ੍ਰਾਨ ਤਜੇ ਹੈ ਮੀਨਾ ਜਿਨਿ ਜਲ ਸਿਉ ਹੇਤੁ ਬਢਾਇਓ ॥

ਹੇ ਭਾਈ! ਮੱਛੀ ਪਾਣੀ ਤੋਂ ਵਿਛੁੜ ਕੇ ਜਿੰਦ ਦੇ ਦੇਂਦੀ ਹੈ ਕਿਉਂਕਿ ਉਸ (ਮੱਛੀ) ਨੇ ਪਾਣੀ ਨਾਲ ਪਿਆਰ ਵਧਾਇਆ ਹੋਇਆ ਹੈ।

ਕਮਲ ਹੇਤਿ ਬਿਨਸਿਓ ਹੈ ਭਵਰਾ ਉਨਿ ਮਾਰਗੁ ਨਿਕਸਿ ਨ ਪਾਇਓ ॥੧॥

ਕੌਲ-ਫੁੱਲ ਦੇ ਪਿਆਰ ਵਿਚ ਭੌਰੇ ਨੇ ਮੌਤ ਸਹੇੜ ਲਈ, (ਕਿਉਂਕਿ) ਉਸ ਨੇ (ਕੌਲ-ਫੁੱਲ ਵਿਚੋਂ) ਨਿਕਲ ਕੇ (ਬਾਹਰ ਦਾ) ਰਸਤਾ ਨਾਹ ਲੱਭਾ ॥੧॥

ਅਬ ਮਨ ਏਕਸ ਸਿਉ ਮੋਹੁ ਕੀਨਾ ॥

ਹੇ ਮਨ! ਜਿਸ ਮਨੁੱਖ ਨੇ ਹੁਣ (ਇਸ ਜਨਮ ਵਿਚ) ਇੱਕ ਪਰਮਾਤਮਾ ਨਾਲ ਪਿਆਰ ਪਾ ਲਿਆ ਹੈ,

ਮਰੈ ਨ ਜਾਵੈ ਸਦ ਹੀ ਸੰਗੇ ਸਤਿਗੁਰਸਬਦੀ ਚੀਨਾ ॥੧॥ ਰਹਾਉ ॥

ਉਹ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ, ਉਹ ਸਦਾ ਹੀ ਪਰਮਾਤਮਾ ਦੇ ਚਰਨਾਂ ਵਿਚ ਮਗਨ ਰਹਿੰਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜ ਕੇ ਉਹ ਪਰਮਾਤਮਾ ਨਾਲ ਸਾਂਝ ਬਣਾਈ ਰੱਖਦਾ ਹੈ ॥੧॥ ਰਹਾਉ ॥


ਸੂਚੀ (1 - 1430)
ਜਪੁ ਅੰਗ: 1 - 8
ਸੋ ਦਰੁ ਅੰਗ: 8 - 10
ਸੋ ਪੁਰਖੁ ਅੰਗ: 10 - 12
ਸੋਹਿਲਾ ਅੰਗ: 12 - 13
ਸਿਰੀ ਰਾਗੁ ਅੰਗ: 14 - 93
ਰਾਗੁ ਮਾਝ ਅੰਗ: 94 - 150
ਰਾਗੁ ਗਉੜੀ ਅੰਗ: 151 - 346
ਰਾਗੁ ਆਸਾ ਅੰਗ: 347 - 488
ਰਾਗੁ ਗੂਜਰੀ ਅੰਗ: 489 - 526
ਰਾਗੁ ਦੇਵਗੰਧਾਰੀ ਅੰਗ: 527 - 536
ਰਾਗੁ ਬਿਹਾਗੜਾ ਅੰਗ: 537 - 556
ਰਾਗੁ ਵਡਹੰਸੁ ਅੰਗ: 557 - 594
ਰਾਗੁ ਸੋਰਠਿ ਅੰਗ: 595 - 659
ਰਾਗੁ ਧਨਾਸਰੀ ਅੰਗ: 660 - 695
ਰਾਗੁ ਜੈਤਸਰੀ ਅੰਗ: 696 - 710
ਰਾਗੁ ਟੋਡੀ ਅੰਗ: 711 - 718
ਰਾਗੁ ਬੈਰਾੜੀ ਅੰਗ: 719 - 720
ਰਾਗੁ ਤਿਲੰਗ ਅੰਗ: 721 - 727
ਰਾਗੁ ਸੂਹੀ ਅੰਗ: 728 - 794
ਰਾਗੁ ਬਿਲਾਵਲੁ ਅੰਗ: 795 - 858
ਰਾਗੁ ਗੋਂਡ ਅੰਗ: 859 - 875
ਰਾਗੁ ਰਾਮਕਲੀ ਅੰਗ: 876 - 974
ਰਾਗੁ ਨਟ ਨਾਰਾਇਨ ਅੰਗ: 975 - 983
ਰਾਗੁ ਮਾਲੀ ਗਉੜਾ ਅੰਗ: 984 - 988
ਰਾਗੁ ਮਾਰੂ ਅੰਗ: 989 - 1106
ਰਾਗੁ ਤੁਖਾਰੀ ਅੰਗ: 1107 - 1117
ਰਾਗੁ ਕੇਦਾਰਾ ਅੰਗ: 1118 - 1124
ਰਾਗੁ ਭੈਰਉ ਅੰਗ: 1125 - 1167
ਰਾਗੁ ਬਸੰਤੁ ਅੰਗ: 1168 - 1196
ਰਾਗੁ ਸਾਰੰਗ ਅੰਗ: 1197 - 1253
ਰਾਗੁ ਮਲਾਰ ਅੰਗ: 1254 - 1293
ਰਾਗੁ ਕਾਨੜਾ ਅੰਗ: 1294 - 1318
ਰਾਗੁ ਕਲਿਆਨ ਅੰਗ: 1319 - 1326
ਰਾਗੁ ਪ੍ਰਭਾਤੀ ਅੰਗ: 1327 - 1351
ਰਾਗੁ ਜੈਜਾਵੰਤੀ ਅੰਗ: 1352 - 1359
ਸਲੋਕ ਸਹਸਕ੍ਰਿਤੀ ਅੰਗ: 1353 - 1360
ਗਾਥਾ ਮਹਲਾ ੫ ਅੰਗ: 1360 - 1361
ਫੁਨਹੇ ਮਹਲਾ ੫ ਅੰਗ: 1361 - 1663
ਚਉਬੋਲੇ ਮਹਲਾ ੫ ਅੰਗ: 1363 - 1364
ਸਲੋਕੁ ਭਗਤ ਕਬੀਰ ਜੀਉ ਕੇ ਅੰਗ: 1364 - 1377
ਸਲੋਕੁ ਸੇਖ ਫਰੀਦ ਕੇ ਅੰਗ: 1377 - 1385
ਸਵਈਏ ਸ੍ਰੀ ਮੁਖਬਾਕ ਮਹਲਾ ੫ ਅੰਗ: 1385 - 1389
ਸਵਈਏ ਮਹਲੇ ਪਹਿਲੇ ਕੇ ਅੰਗ: 1389 - 1390
ਸਵਈਏ ਮਹਲੇ ਦੂਜੇ ਕੇ ਅੰਗ: 1391 - 1392
ਸਵਈਏ ਮਹਲੇ ਤੀਜੇ ਕੇ ਅੰਗ: 1392 - 1396
ਸਵਈਏ ਮਹਲੇ ਚਉਥੇ ਕੇ ਅੰਗ: 1396 - 1406
ਸਵਈਏ ਮਹਲੇ ਪੰਜਵੇ ਕੇ ਅੰਗ: 1406 - 1409
ਸਲੋਕੁ ਵਾਰਾ ਤੇ ਵਧੀਕ ਅੰਗ: 1410 - 1426
ਸਲੋਕੁ ਮਹਲਾ ੯ ਅੰਗ: 1426 - 1429
ਮੁੰਦਾਵਣੀ ਮਹਲਾ ੫ ਅੰਗ: 1429 - 1429
ਰਾਗਮਾਲਾ ਅੰਗ: 1430 - 1430