ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ

ਅੰਗ - 817


ਤੋਟਿ ਨ ਆਵੈ ਕਦੇ ਮੂਲਿ ਪੂਰਨ ਭੰਡਾਰ ॥

(ਹੇ ਭਾਈ! ਸਾਧ ਸੰਗਤਿ ਇਕ ਐਸਾ ਅਸਥਾਨ ਹੈ ਜਿਥੇ ਬਖ਼ਸ਼ਸ਼ਾਂ ਦੇ) ਭੰਡਾਰੇ ਭਰੇ ਰਹਿੰਦੇ ਹਨ, (ਉਥੇ ਇਹਨਾਂ ਬਖ਼ਸ਼ਸ਼ਾਂ ਦੀ) ਕਦੇ ਭੀ ਤੋਟ ਨਹੀਂ ਆਉਂਦੀ।

ਚਰਨ ਕਮਲ ਮਨਿ ਤਨਿ ਬਸੇ ਪ੍ਰਭ ਅਗਮ ਅਪਾਰ ॥੨॥

(ਜੇਹੜਾ ਭੀ ਮਨੁੱਖ ਸਾਧ ਸੰਗਤਿ ਵਿਚ ਨਿਵਾਸ ਰੱਖਦਾ ਹੈ, ਉਸ ਦੇ) ਮਨ ਵਿਚ (ਉਸ ਦੇ) ਹਿਰਦੇ ਵਿਚ ਅਪਹੁੰਚ ਤੇ ਬੇਅੰਤ ਪ੍ਰਭੂ ਦੇ ਸੋਹਣੇ ਚਰਣ ਟਿਕੇ ਰਹਿੰਦੇ ਹਨ ॥੨॥

ਬਸਤ ਕਮਾਵਤ ਸਭਿ ਸੁਖੀ ਕਿਛੁ ਊਨ ਨ ਦੀਸੈ ॥

(ਹੇ ਭਾਈ! ਜੇਹੜੇ ਭੀ ਮਨੁੱਖ ਸਾਧ ਸੰਗਤਿ ਵਿਚ) ਨਿਵਾਸ ਰੱਖਦੇ ਹਨ ਅਤੇ ਨਾਮ-ਸਿਮਰਨ ਦੀ ਕਮਾਈ ਕਰਦੇ ਹਨ, ਉਹ ਸਾਰੇ ਸੁਖੀ ਰਹਿੰਦੇ ਹਨ, ਉਹਨਾਂ ਨੂੰ ਕਿਸੇ ਗੱਲੇ ਕੋਈ ਥੁੜ ਨਹੀਂ ਦਿੱਸਦੀ।

ਸੰਤ ਪ੍ਰਸਾਦਿ ਭੇਟੇ ਪ੍ਰਭੂ ਪੂਰਨ ਜਗਦੀਸੈ ॥੩॥

ਗੁਰੂ ਦੀ ਕਿਰਪਾ ਨਾਲ ਉਹਨਾਂ ਨੂੰ ਜਗਤ ਦੇ ਮਾਲਕ ਪੂਰਨ ਪ੍ਰਭੂ ਜੀ ਮਿਲ ਪੈਂਦੇ ਹਨ ॥੩॥

ਜੈ ਜੈ ਕਾਰੁ ਸਭੈ ਕਰਹਿ ਸਚੁ ਥਾਨੁ ਸੁਹਾਇਆ ॥

(ਹੇ ਭਾਈ! ਜੇਹੜੇ ਮਨੁੱਖ ਸਾਧ ਸੰਗਤਿ ਵਿਚ ਟਿਕਦੇ ਹਨ) ਸਾਰੇ ਲੋਕ (ਉਹਨਾਂ ਦੀ) ਸੋਭਾ-ਵਡਿਆਈ ਕਰਦੇ ਹਨ। ਸਾਧ ਸੰਗਤਿ ਇਕ ਐਸਾ ਸੋਹਣਾ ਥਾਂ ਹੈ ਜੋ ਸਦਾ ਕਾਇਮ ਰਹਿਣ ਵਾਲਾ ਹੈ।

ਜਪਿ ਨਾਨਕ ਨਾਮੁ ਨਿਧਾਨ ਸੁਖ ਪੂਰਾ ਗੁਰੁ ਪਾਇਆ ॥੪॥੩੩॥੬੩॥

ਹੇ ਨਾਨਕ! (ਸਾਧ ਸੰਗਤਿ ਦੀ ਬਰਕਤਿ ਨਾਲ) ਸਾਰੇ ਸੁਖਾਂ ਦੇ ਖ਼ਜ਼ਾਨੇ ਹਰਿ-ਨਾਮ ਨੂੰ ਜਪ ਕੇ ਪੂਰੇ ਗੁਰੂ ਦਾ (ਸਦਾ ਲਈ) ਮਿਲਾਪ ਪ੍ਰਾਪਤ ਕਰ ਲਈਦਾ ਹੈ ॥੪॥੩੩॥੬੩॥

ਬਿਲਾਵਲੁ ਮਹਲਾ ੫ ॥

ਹਰਿ ਹਰਿ ਹਰਿ ਆਰਾਧੀਐ ਹੋਈਐ ਆਰੋਗ ॥

ਹੇ ਭਾਈ! ਸਦਾ ਹੀ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ, (ਸਿਮਰਨ ਦੀ ਬਰਕਤਿ ਨਾਲ ਵਿਕਾਰ ਆਦਿਕ) ਰੋਗਾਂ ਤੋਂ ਰਹਿਤ ਹੋ ਜਾਈਦਾ ਹੈ।

ਰਾਮਚੰਦ ਕੀ ਲਸਟਿਕਾ ਜਿਨਿ ਮਾਰਿਆ ਰੋਗੁ ॥੧॥ ਰਹਾਉ ॥

ਇਹ ਸਿਮਰਨ ਹੀ ਸ੍ਰੀ ਰਾਮਚੰਦ੍ਰ ਜੀ ਦੀ ਸੋਟੀ ਹੈ (ਜਿਸ ਸੋਟੀ ਦੇ ਡਰ ਕਰਕੇ ਕੋਈ ਦੁਸ਼ਟ ਸਿਰ ਨਹੀਂ ਚੁੱਕ ਸਕਦਾ ਸੀ)। ਇਸ (ਸਿਮਰਨ) ਨੇ (ਹਰੇਕ ਸਿਮਰਨ ਕਰਨ ਵਾਲੇ ਦੇ ਅੰਦਰੋਂ ਹਰੇਕ) ਰੋਗ ਦੂਰ ਕਰ ਦਿੱਤਾ ਹੈ ॥੧॥ ਰਹਾਉ ॥

ਗੁਰੁ ਪੂਰਾ ਹਰਿ ਜਾਪੀਐ ਨਿਤ ਕੀਚੈ ਭੋਗੁ ॥

ਹੇ ਭਾਈ! ਪੂਰੇ ਗੁਰੂ ਦੀ ਸਰਨ ਪੈਣਾ ਚਾਹੀਦਾ ਹੈ ਅਤੇ ਪ੍ਰਭੂ ਦਾ ਨਾਮ ਜਪਣਾ ਚਾਹੀਦਾ ਹੈ। (ਇਸ ਤਰ੍ਹਾਂ) ਸਦਾ ਆਤਮਕ ਆਨੰਦ ਮਾਣ ਸਕੀਦਾ ਹੈ।

ਸਾਧਸੰਗਤਿ ਕੈ ਵਾਰਣੈ ਮਿਲਿਆ ਸੰਜੋਗੁ ॥੧॥

ਗੁਰੂ ਦੀ ਸੰਗਤਿ ਤੋਂ ਕੁਰਬਾਨ ਜਾਣਾ ਚਾਹੀਦਾ ਹੈ (ਸਾਧ ਸੰਗਤਿ ਦੀ ਕਿਰਪਾ ਨਾਲ) ਪਰਮਾਤਮਾ ਦੇ ਮਿਲਾਪ ਦਾ ਅਵਸਰ ਬਣਦਾ ਹੈ ॥੧॥

ਜਿਸੁ ਸਿਮਰਤ ਸੁਖੁ ਪਾਈਐ ਬਿਨਸੈ ਬਿਓਗੁ ॥

ਜਿਸ ਦਾ ਸਿਮਰਨ ਕੀਤਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ ਅਤੇ ਪ੍ਰਭੂ ਨਾਲੋਂ ਵਿਛੋੜਾ ਦੂਰ ਹੋ ਜਾਂਦਾ ਹੈ।

ਨਾਨਕ ਪ੍ਰਭ ਸਰਣਾਗਤੀ ਕਰਣ ਕਾਰਣ ਜੋਗੁ ॥੨॥੩੪॥੬੪॥

ਹੇ ਨਾਨਕ! ਉਸ ਪ੍ਰਭੂ ਦੀ ਸਰਨ ਪਏ ਰਹਿਣਾ ਚਾਹੀਦਾ ਹੈ, ਜੋ ਜਗਤ ਦੀ ਰਚਨਾ ਕਰਨ ਦੇ ਸਮਰੱਥ ਹੈ ॥੨॥੩੪॥੬੪॥

ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੫ ॥

ਰਾਗ ਬਿਲਾਵਲੁ, ਘਰ ੫ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ।

ੴ ਸਤਿਗੁਰ ਪ੍ਰਸਾਦਿ ॥

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਅਵਰਿ ਉਪਾਵ ਸਭਿ ਤਿਆਗਿਆ ਦਾਰੂ ਨਾਮੁ ਲਇਆ ॥

(ਹੇ ਭਾਈ! ਜਿਸ ਮਨੁੱਖ ਨੇ ਸਿਰਫ਼ ਗੁਰੂ ਦਾ ਪੱਲਾ ਫੜਿਆ ਹੈ, ਹੋਰ ਸਾਰੇ ਹੀਲੇ ਛੱਡ ਦਿੱਤੇ ਹਨ ਅਤੇ ਪਰਮਾਤਮਾ ਦਾ ਨਾਮ (ਹੀ) ਦਵਾਈ ਵਰਤੀ ਹੈ,

ਤਾਪ ਪਾਪ ਸਭਿ ਮਿਟੇ ਰੋਗ ਸੀਤਲ ਮਨੁ ਭਇਆ ॥੧॥

ਉਸ ਦੇ ਸਾਰੇ ਦੁੱਖ-ਕਲੇਸ਼, ਸਾਰੇ ਪਾਪ, ਸਾਰੇ ਰੋਗ ਮਿਟ ਗਏ ਹਨ; ਉਸ ਦਾ ਮਨ (ਵਿਕਾਰਾਂ ਦੀ ਤਪਸ਼ ਤੋਂ ਬਚ ਕੇ) ਠੰਢਾ-ਠਾਰ ਹੋਇਆ ਹੈ ॥੧॥

ਗੁਰੁ ਪੂਰਾ ਆਰਾਧਿਆ ਸਗਲਾ ਦੁਖੁ ਗਇਆ ॥

ਹੇ ਭਾਈ! ਜੇਹੜਾ ਮਨੁੱਖ ਪੂਰੇ ਗੁਰੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ, ਉਸ ਦਾ ਸਾਰਾ ਦੁੱਖ-ਕਲੇਸ਼ ਦੂਰ ਹੋ ਜਾਂਦਾ ਹੈ,

ਰਾਖਨਹਾਰੈ ਰਾਖਿਆ ਅਪਨੀ ਕਰਿ ਮਇਆ ॥੧॥ ਰਹਾਉ ॥

(ਕਿਉਂਕਿ) ਰੱਖਿਆ ਕਰਨ ਦੇ ਸਮਰੱਥ ਪਰਮਾਤਮਾ ਨੇ (ਉਸ ਉਤੇ) ਕਿਰਪਾ ਕਰ ਕੇ (ਦੁੱਖਾਂ ਕਲੇਸ਼ਾਂ ਤੋਂ ਸਦਾ) ਉਸ ਦੀ ਰੱਖਿਆ ਕੀਤੀ ਹੈ ॥੧॥ ਰਹਾਉ ॥

ਬਾਹ ਪਕੜਿ ਪ੍ਰਭਿ ਕਾਢਿਆ ਕੀਨਾ ਅਪਨਇਆ ॥

(ਹੇ ਭਾਈ! ਜਿਸ ਮਨੁੱਖ ਨੇ ਗੁਰੂ ਨੂੰ ਆਪਣੇ ਹਿਰਦੇ ਵਿਚ ਵਸਾਇਆ ਹੈ) ਪ੍ਰਭੂ ਨੇ (ਉਸ ਦੀ) ਬਾਂਹ ਫੜ ਕੇ ਉਸ ਨੂੰ ਆਪਣਾ ਬਣਾ ਲਿਆ ਹੈ।

ਸਿਮਰਿ ਸਿਮਰਿ ਮਨ ਤਨ ਸੁਖੀ ਨਾਨਕ ਨਿਰਭਇਆ ॥੨॥੧॥੬੫॥

ਹੇ ਨਾਨਕ! ਪ੍ਰਭੂ ਦਾ ਨਾਮ ਸਿਮਰ ਸਿਮਰ ਕੇ ਉਸ ਦਾ ਮਨ ਉਸ ਦਾ ਹਿਰਦਾ ਆਨੰਦ-ਭਰਪੂਰ ਹੋ ਗਿਆ ਹੈ, ਅਤੇ ਉਸ ਨੂੰ (ਤਾਪ ਪਾਪ ਰੋਗ ਆਦਿਕਾਂ ਦਾ) ਕੋਈ ਡਰ ਨਹੀਂ ਰਹਿ ਜਾਂਦਾ ॥੨॥੧॥੬੫॥

ਬਿਲਾਵਲੁ ਮਹਲਾ ੫ ॥

ਕਰੁ ਧਰਿ ਮਸਤਕਿ ਥਾਪਿਆ ਨਾਮੁ ਦੀਨੋ ਦਾਨਿ ॥

ਹੇ ਭਾਈ! (ਪ੍ਰਭੂ ਆਪਣੇ ਭਗਤ ਜਨਾਂ ਦੇ) ਮੱਥੇ ਉੱਤੇ (ਆਪਣਾ) ਹੱਥ ਧਰ ਕੇ ਉਹਨਾਂ ਨੂੰ ਥਾਪਣਾ ਦੇਂਦਾ ਹੈ ਅਤੇ ਬਖ਼ਸ਼ਸ਼ ਦੇ ਤੌਰ ਤੇ (ਉਹਨਾਂ ਨੂੰ ਆਪਣਾ) ਨਾਮ ਦੇਂਦਾ ਹੈ।

ਸਫਲ ਸੇਵਾ ਪਾਰਬ੍ਰਹਮ ਕੀ ਤਾ ਕੀ ਨਹੀ ਹਾਨਿ ॥੧॥

ਹੇ ਭਾਈ! ਪਰਮਾਤਮਾ ਦੀ ਕੀਤੀ ਹੋਈ ਸੇਵਾ-ਭਗਤੀ ਜੀਵਨ-ਮਨੋਰਥ ਪੂਰਾ ਕਰਦੀ ਹੈ, ਇਹ ਕੀਤੀ ਹੋਈ ਸੇਵਾ-ਭਗਤੀ ਵਿਅਰਥ ਨਹੀਂ ਜਾਂਦੀ ॥੧॥

ਆਪੇ ਹੀ ਪ੍ਰਭੁ ਰਾਖਤਾ ਭਗਤਨ ਕੀ ਆਨਿ ॥

ਹੇ ਭਾਈ! ਆਪਣੇ ਭਗਤਾਂ ਦੀ ਇੱਜ਼ਤ ਪਰਮਾਤਮਾ ਆਪ ਹੀ ਬਚਾਂਦਾ ਹੈ।

ਜੋ ਜੋ ਚਿਤਵਹਿ ਸਾਧ ਜਨ ਸੋ ਲੇਤਾ ਮਾਨਿ ॥੧॥ ਰਹਾਉ ॥

ਪਰਮਾਤਮਾ ਦੇ ਭਗਤ ਜੋ ਕੁਝ ਆਪਣੇ ਮਨ ਵਿਚ ਧਾਰਦੇ ਹਨ, ਪਰਮਾਤਮਾ ਉਹੀ ਕੁਝ ਮੰਨ ਲੈਂਦਾ ਹੈ ॥੧॥ ਰਹਾਉ ॥

ਸਰਣਿ ਪਰੇ ਚਰਣਾਰਬਿੰਦ ਜਨ ਪ੍ਰਭ ਕੇ ਪ੍ਰਾਨ ॥

ਹੇ ਭਾਈ! ਜੇਹੜੇ ਸੰਤ ਜਨ ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈਂਦੇ ਹਨ, ਉਹ ਪ੍ਰਭੂ ਨੂੰ ਜਿੰਦ ਵਰਗੇ ਪਿਆਰੇ ਹੋ ਜਾਂਦੇ ਹਨ।

ਸਹਜਿ ਸੁਭਾਇ ਨਾਨਕ ਮਿਲੇ ਜੋਤੀ ਜੋਤਿ ਸਮਾਨ ॥੨॥੨॥੬੬॥

ਹੇ ਨਾਨਕ! ਉਹ ਸੰਤ ਜਨ ਆਤਮਕ ਅਡੋਲਤਾ ਵਿਚ ਟਿਕ ਕੇ ਪ੍ਰੇਮ ਵਿਚ ਟਿਕ ਕੇ ਪ੍ਰਭੂ ਨਾਲ ਮਿਲ ਜਾਂਦੇ ਹਨ। ਉਹਨਾਂ ਦੀ ਜਿੰਦ ਪ੍ਰਭੂ ਦੀ ਜੋਤਿ ਵਿਚ ਲੀਨ ਹੋ ਜਾਂਦੀ ਹੈ ॥੨॥੨॥੬੬॥

ਬਿਲਾਵਲੁ ਮਹਲਾ ੫ ॥

ਚਰਣ ਕਮਲ ਕਾ ਆਸਰਾ ਦੀਨੋ ਪ੍ਰਭਿ ਆਪਿ ॥

ਹੇ ਭਾਈ! (ਜਿਨ੍ਹਾਂ ਸੇਵਕਾਂ ਨੂੰ ਸਾਧ ਸੰਗਤਿ ਵਿਚ) ਪ੍ਰਭੂ ਨੇ ਆਪ ਆਪਣੇ ਸੋਹਣੇ ਚਰਨਾਂ ਦਾ ਆਸਰਾ ਦਿੱਤਾ ਹੈ,

ਪ੍ਰਭ ਸਰਣਾਗਤਿ ਜਨ ਪਰੇ ਤਾ ਕਾ ਸਦ ਪਰਤਾਪੁ ॥੧॥

ਉਹ ਸੇਵਕ ਉਸ ਦਾ ਸਦਾ ਕਾਇਮ ਰਹਿਣ ਵਾਲਾ ਪਰਤਾਪ ਵੇਖ ਕੇ ਉਸ ਦੀ ਸਰਨ ਪਏ ਰਹਿੰਦੇ ਹਨ ॥੧॥

ਰਾਖਨਹਾਰ ਅਪਾਰ ਪ੍ਰਭ ਤਾ ਕੀ ਨਿਰਮਲ ਸੇਵ ॥

ਹੇ ਭਾਈ! ਪ੍ਰਭੂ ਬੇਅੰਤ ਅਤੇ ਰੱਖਿਆ ਕਰਨ ਦੇ ਸਮਰੱਥ ਹੈ, (ਸਾਧ ਸੰਗਤਿ ਵਿਚ ਟਿਕ ਕੇ ਕੀਤੀ ਹੋਈ) ਉਸ ਦੀ ਸੇਵਾ-ਭਗਤੀ (ਜੀਵਨ ਨੂੰ) ਪਵਿੱਤਰ (ਬਣਾ ਦੇਂਦੀ ਹੈ)।

ਰਾਮ ਰਾਜ ਰਾਮਦਾਸ ਪੁਰਿ ਕੀਨੑੇ ਗੁਰਦੇਵ ॥੧॥ ਰਹਾਉ ॥

ਗੁਰੂ ਨੇ ਸਾਧ ਸੰਗਤਿ ਵਿਚ ਰੂਹਾਨੀ ਰਾਜ ਕਾਇਮ ਕਰ ਦਿੱਤਾ ਹੈ ॥੧॥ ਰਹਾਉ ॥

ਸਦਾ ਸਦਾ ਹਰਿ ਧਿਆਈਐ ਕਿਛੁ ਬਿਘਨੁ ਨ ਲਾਗੈ ॥

(ਸਾਧ ਸੰਗਤਿ ਵਿਚ ਟਿਕ ਕੇ) ਸਦਾ ਹੀ ਪਰਮਾਤਮਾ ਦਾ ਧਿਆਨ ਧਰਨਾ ਚਾਹੀਦਾ ਹੈ (ਇਸ ਤਰ੍ਹਾਂ ਜੀਵਨ ਦੇ ਰਸਤੇ ਵਿਚ) ਕੋਈ ਰੁਕਾਵਟ ਨਹੀਂ ਪੈਂਦੀ।

ਨਾਨਕ ਨਾਮੁ ਸਲਾਹੀਐ ਭਇ ਦੁਸਮਨ ਭਾਗੈ ॥੨॥੩॥੬੭॥

ਹੇ ਨਾਨਕ! ਪਰਮਾਤਮਾ ਦੇ ਨਾਮ ਦੀ ਵਡਿਆਈ ਕਰਨੀ ਚਾਹੀਦੀ ਹੈ (ਪ੍ਰਭੂ ਦੇ) ਡਰ ਦੇ ਕਾਰਨ (ਕਾਮਾਦਿਕ) ਸਾਰੇ ਵੈਰੀ ਨੱਸ ਜਾਂਦੇ ਹਨ ॥੨॥੩॥੬੭॥

ਬਿਲਾਵਲੁ ਮਹਲਾ ੫ ॥

ਮਨਿ ਤਨਿ ਪ੍ਰਭੁ ਆਰਾਧੀਐ ਮਿਲਿ ਸਾਧ ਸਮਾਗੈ ॥

ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਮਨ ਨਾਲ ਹਿਰਦੇ ਨਾਲ ਪਰਮਾਤਮਾ ਦਾ ਆਰਾਧਨ ਕਰਦੇ ਰਹਿਣਾ ਚਾਹੀਦਾ ਹੈ।

ਉਚਰਤ ਗੁਨ ਗੋਪਾਲ ਜਸੁ ਦੂਰ ਤੇ ਜਮੁ ਭਾਗੈ ॥੧॥

ਜਗਤ ਦੇ ਰੱਖਿਅਕ ਪ੍ਰਭੂ ਦੇ ਗੁਣ ਅਤੇ ਜਸ ਉਚਾਰਦਿਆਂ ਜਮ (ਭੀ) ਦੂਰ ਤੋਂ ਹੀ ਭੱਜ ਜਾਂਦਾ ਹੈ ॥੧॥

ਰਾਮ ਨਾਮੁ ਜੋ ਜਨੁ ਜਪੈ ਅਨਦਿਨੁ ਸਦ ਜਾਗੈ ॥

ਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਉਹ ਹਰ ਵੇਲੇ ਸਦਾ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ।


ਸੂਚੀ (1 - 1430)
ਜਪੁ ਅੰਗ: 1 - 8
ਸੋ ਦਰੁ ਅੰਗ: 8 - 10
ਸੋ ਪੁਰਖੁ ਅੰਗ: 10 - 12
ਸੋਹਿਲਾ ਅੰਗ: 12 - 13
ਸਿਰੀ ਰਾਗੁ ਅੰਗ: 14 - 93
ਰਾਗੁ ਮਾਝ ਅੰਗ: 94 - 150
ਰਾਗੁ ਗਉੜੀ ਅੰਗ: 151 - 346
ਰਾਗੁ ਆਸਾ ਅੰਗ: 347 - 488
ਰਾਗੁ ਗੂਜਰੀ ਅੰਗ: 489 - 526
ਰਾਗੁ ਦੇਵਗੰਧਾਰੀ ਅੰਗ: 527 - 536
ਰਾਗੁ ਬਿਹਾਗੜਾ ਅੰਗ: 537 - 556
ਰਾਗੁ ਵਡਹੰਸੁ ਅੰਗ: 557 - 594
ਰਾਗੁ ਸੋਰਠਿ ਅੰਗ: 595 - 659
ਰਾਗੁ ਧਨਾਸਰੀ ਅੰਗ: 660 - 695
ਰਾਗੁ ਜੈਤਸਰੀ ਅੰਗ: 696 - 710
ਰਾਗੁ ਟੋਡੀ ਅੰਗ: 711 - 718
ਰਾਗੁ ਬੈਰਾੜੀ ਅੰਗ: 719 - 720
ਰਾਗੁ ਤਿਲੰਗ ਅੰਗ: 721 - 727
ਰਾਗੁ ਸੂਹੀ ਅੰਗ: 728 - 794
ਰਾਗੁ ਬਿਲਾਵਲੁ ਅੰਗ: 795 - 858
ਰਾਗੁ ਗੋਂਡ ਅੰਗ: 859 - 875
ਰਾਗੁ ਰਾਮਕਲੀ ਅੰਗ: 876 - 974
ਰਾਗੁ ਨਟ ਨਾਰਾਇਨ ਅੰਗ: 975 - 983
ਰਾਗੁ ਮਾਲੀ ਗਉੜਾ ਅੰਗ: 984 - 988
ਰਾਗੁ ਮਾਰੂ ਅੰਗ: 989 - 1106
ਰਾਗੁ ਤੁਖਾਰੀ ਅੰਗ: 1107 - 1117
ਰਾਗੁ ਕੇਦਾਰਾ ਅੰਗ: 1118 - 1124
ਰਾਗੁ ਭੈਰਉ ਅੰਗ: 1125 - 1167
ਰਾਗੁ ਬਸੰਤੁ ਅੰਗ: 1168 - 1196
ਰਾਗੁ ਸਾਰੰਗ ਅੰਗ: 1197 - 1253
ਰਾਗੁ ਮਲਾਰ ਅੰਗ: 1254 - 1293
ਰਾਗੁ ਕਾਨੜਾ ਅੰਗ: 1294 - 1318
ਰਾਗੁ ਕਲਿਆਨ ਅੰਗ: 1319 - 1326
ਰਾਗੁ ਪ੍ਰਭਾਤੀ ਅੰਗ: 1327 - 1351
ਰਾਗੁ ਜੈਜਾਵੰਤੀ ਅੰਗ: 1352 - 1359
ਸਲੋਕ ਸਹਸਕ੍ਰਿਤੀ ਅੰਗ: 1353 - 1360
ਗਾਥਾ ਮਹਲਾ ੫ ਅੰਗ: 1360 - 1361
ਫੁਨਹੇ ਮਹਲਾ ੫ ਅੰਗ: 1361 - 1663
ਚਉਬੋਲੇ ਮਹਲਾ ੫ ਅੰਗ: 1363 - 1364
ਸਲੋਕੁ ਭਗਤ ਕਬੀਰ ਜੀਉ ਕੇ ਅੰਗ: 1364 - 1377
ਸਲੋਕੁ ਸੇਖ ਫਰੀਦ ਕੇ ਅੰਗ: 1377 - 1385
ਸਵਈਏ ਸ੍ਰੀ ਮੁਖਬਾਕ ਮਹਲਾ ੫ ਅੰਗ: 1385 - 1389
ਸਵਈਏ ਮਹਲੇ ਪਹਿਲੇ ਕੇ ਅੰਗ: 1389 - 1390
ਸਵਈਏ ਮਹਲੇ ਦੂਜੇ ਕੇ ਅੰਗ: 1391 - 1392
ਸਵਈਏ ਮਹਲੇ ਤੀਜੇ ਕੇ ਅੰਗ: 1392 - 1396
ਸਵਈਏ ਮਹਲੇ ਚਉਥੇ ਕੇ ਅੰਗ: 1396 - 1406
ਸਵਈਏ ਮਹਲੇ ਪੰਜਵੇ ਕੇ ਅੰਗ: 1406 - 1409
ਸਲੋਕੁ ਵਾਰਾ ਤੇ ਵਧੀਕ ਅੰਗ: 1410 - 1426
ਸਲੋਕੁ ਮਹਲਾ ੯ ਅੰਗ: 1426 - 1429
ਮੁੰਦਾਵਣੀ ਮਹਲਾ ੫ ਅੰਗ: 1429 - 1429
ਰਾਗਮਾਲਾ ਅੰਗ: 1430 - 1430