ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ

ਅੰਗ - 825


ਕਰਿ ਕਿਰਪਾ ਪੂਰਨ ਪ੍ਰਭ ਦਾਤੇ ਨਿਰਮਲ ਜਸੁ ਨਾਨਕ ਦਾਸ ਕਹੇ ॥੨॥੧੭॥੧੦੩॥

ਹੇ ਸਰਬ-ਵਿਆਪਕ ਦਾਤਾਰ ਪ੍ਰਭੂ! ਮੇਹਰ ਕਰ, ਤਾ ਕਿ ਤੇਰਾ ਦਾਸ ਨਾਨਕ ਪਵਿੱਤਰ ਕਰਨ ਵਾਲੀ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹੇ ॥੨॥੧੭॥੧੦੩॥

ਬਿਲਾਵਲੁ ਮਹਲਾ ੫ ॥

ਸੁਲਹੀ ਤੇ ਨਾਰਾਇਣ ਰਾਖੁ ॥

(ਹੇ ਪ੍ਰਭੂ! ਮੇਰੀ ਸੇਵਕ ਦੀ ਤਾਂ ਤੇਰੇ ਪਾਸ ਹੀ ਅਰਜ਼ੋਈ ਸੀ ਕਿ) ਹੇ ਪ੍ਰਭੂ! (ਸਾਨੂੰ) ਸੁਲਹੀ (ਖਾਂ) ਤੋਂ ਬਚਾ ਲੈ,

ਸੁਲਹੀ ਕਾ ਹਾਥੁ ਕਹੀ ਨ ਪਹੁਚੈ ਸੁਲਹੀ ਹੋਇ ਮੂਆ ਨਾਪਾਕੁ ॥੧॥ ਰਹਾਉ ॥

ਅਤੇ ਸੁਲਹੀ ਦਾ (ਜ਼ੁਲਮ-ਭਰਿਆ) ਹੱਥ (ਸਾਡੇ ਉੱਤੇ) ਕਿਤੇ ਭੀ ਨਾਹ ਅੱਪੜ ਸਕੇ। (ਹੇ ਭਾਈ! ਪ੍ਰਭੂ ਨੇ ਆਪ ਹੀ ਮੇਹਰ ਕੀਤੀ ਹੈ) ਸੁਲਹੀ (ਖਾਂ) ਮਲੀਨ-ਬੁੱਧਿ ਹੋ ਕੇ ਮਰਿਆ ਹੈ ॥੧॥ ਰਹਾਉ ॥

ਕਾਢਿ ਕੁਠਾਰੁ ਖਸਮਿ ਸਿਰੁ ਕਾਟਿਆ ਖਿਨ ਮਹਿ ਹੋਇ ਗਇਆ ਹੈ ਖਾਕੁ ॥

ਹੇ ਭਾਈ! ਖਸਮ ਪ੍ਰਭੂ ਨੇ (ਮੌਤ-ਰੂਪ) ਕੁਹਾੜਾ ਕੱਢ ਕੇ (ਸੁਲਹੀ ਦਾ) ਸਿਰ ਵੱਢ ਦਿੱਤਾ ਹੈ, (ਜਿਸ ਕਰ ਕੇ ਉਹ) ਇਕ ਖਿਨ ਵਿਚ ਹੀ ਸੁਆਹ ਦੀ ਢੇਰੀ ਹੋ ਗਿਆ ਹੈ।

ਮੰਦਾ ਚਿਤਵਤ ਚਿਤਵਤ ਪਚਿਆ ਜਿਨਿ ਰਚਿਆ ਤਿਨਿ ਦੀਨਾ ਧਾਕੁ ॥੧॥

ਹੋਰਨਾਂ ਦਾ ਨੁਕਸਾਨ ਕਰਨਾ ਸੋਚਦਾ ਸੋਚਦਾ (ਸੁਲਹੀ) ਸੜ ਮਰਿਆ ਹੈ। ਜਿਸ ਪ੍ਰਭੂ ਨੇ ਉਸ ਨੂੰ ਪੈਦਾ ਕੀਤਾ ਸੀ, ਉਸ ਨੇ (ਹੀ ਉਸ ਨੂੰ ਪਰਲੋਕ ਵਲ ਦਾ) ਧੱਕਾ ਦੇ ਦਿੱਤਾ ਹੈ ॥੧॥

ਪੁਤ੍ਰ ਮੀਤ ਧਨੁ ਕਿਛੂ ਨ ਰਹਿਓ ਸੁ ਛੋਡਿ ਗਇਆ ਸਭ ਭਾਈ ਸਾਕੁ ॥

ਹੇ ਭਾਈ! ਸਾਰਾ ਸਾਕ (ਕੁਟੰਬ) ਛੱਡ ਕੇ (ਸੁਲਹੀ ਇਸ ਦੁਨੀਆ ਤੋਂ) ਤੁਰ ਗਿਆ ਹੈ। ਉਸ ਦੇ ਭਾ ਦੇ ਨਾਹ ਕੋਈ ਪੁੱਤਰ ਰਹਿ ਗਏ, ਨਾਹ ਕੋਈ ਮਿੱਤਰ ਰਹਿ ਗਏ, ਨਾਹ ਧਨ ਰਹਿ ਗਿਆ, ਉਸ ਦੇ ਭਾ ਦਾ ਕੁਝ ਭੀ ਨਹੀਂ ਰਹਿ ਗਿਆ।

ਕਹੁ ਨਾਨਕ ਤਿਸੁ ਪ੍ਰਭ ਬਲਿਹਾਰੀ ਜਿਨਿ ਜਨ ਕਾ ਕੀਨੋ ਪੂਰਨ ਵਾਕੁ ॥੨॥੧੮॥੧੦੪॥

ਨਾਨਕ ਆਖਦਾ ਹੈ- ਮੈਂ ਉਸ ਪ੍ਰਭੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ ਆਪਣੇ ਸੇਵਕ ਦੀ ਅਰਦਾਸ ਸੁਣੀ ਹੈ (ਤੇ, ਸੇਵਕ ਨੂੰ ਸੁਲਹੀ ਤੋਂ ਬਚਾਇਆ ਹੈ) ॥੨॥੧੮॥੧੦੪॥

ਬਿਲਾਵਲੁ ਮਹਲਾ ੫ ॥

ਪੂਰੇ ਗੁਰ ਕੀ ਪੂਰੀ ਸੇਵ ॥

ਹੇ ਭਾਈ! ਪੂਰੇ ਗੁਰੂ ਦਾ ਆਸਰਾ (ਜ਼ਿੰਦਗੀ ਨੂੰ) ਕਾਮਯਾਬ (ਬਣਾ ਦੇਂਦਾ ਹੈ)।

ਆਪੇ ਆਪਿ ਵਰਤੈ ਸੁਆਮੀ ਕਾਰਜੁ ਰਾਸਿ ਕੀਆ ਗੁਰਦੇਵ ॥੧॥ ਰਹਾਉ ॥

(ਸਰਨ ਪਏ ਸਿੱਖ ਦਾ) ਹਰੇਕ ਕੰਮ ਗੁਰੂ ਨੇ (ਸਦਾ) ਸਫਲ ਕੀਤਾ ਹੈ। (ਗੁਰੂ ਦੀ ਕਿਰਪਾ ਨਾਲ ਇਹ ਯਕੀਨ ਬਣ ਜਾਂਦਾ ਹੈ ਕਿ) ਮਾਲਕ-ਪ੍ਰਭੂ ਹਰ ਥਾਂ ਆਪ ਹੀ ਆਪ ਮੌਜੂਦ ਹੈ ॥੧॥ ਰਹਾਉ ॥

ਆਦਿ ਮਧਿ ਪ੍ਰਭੁ ਅੰਤਿ ਸੁਆਮੀ ਅਪਨਾ ਥਾਟੁ ਬਨਾਇਓ ਆਪਿ ॥

(ਹੇ ਭਾਈ! ਗੁਰੂ ਇਹ ਸ਼ਰਧਾ ਪੈਦਾ ਕਰਦਾ ਹੈ ਕਿ) ਜਿਸ ਪ੍ਰਭੂ ਨੇ ਆਪਣੀ ਇਹ ਜਗਤ-ਖੇਡ ਬਣਾਈ ਹੈ ਉਹ ਮਾਲਕ ਪ੍ਰਭੂ (ਇਸ ਖੇਡ ਦੇ) ਸ਼ੁਰੂ ਵਿਚ, ਹੁਣ ਅਤੇ ਅਖ਼ੀਰ ਵਿਚ ਸਦਾ ਕਾਇਮ ਰਹਿਣ ਵਾਲਾ ਹੈ।

ਅਪਨੇ ਸੇਵਕ ਕੀ ਆਪੇ ਰਾਖੈ ਪ੍ਰਭ ਮੇਰੇ ਕੋ ਵਡ ਪਰਤਾਪੁ ॥੧॥

(ਗੁਰੂ ਤੋਂ ਇਹ ਨਿਸ਼ਚਾ ਮਿਲਦਾ ਹੈ ਕਿ) ਉਸ ਪਰਮਾਤਮਾ ਦੀ ਬੜੀ ਤਾਕਤ ਹੈ, ਆਪਣੇ ਸੇਵਕ ਦੀ ਲਾਜ ਉਹ ਆਪ ਹੀ (ਸਦਾ) ਰੱਖਦਾ ਹੈ ॥੧॥

ਪਾਰਬ੍ਰਹਮ ਪਰਮੇਸੁਰ ਸਤਿਗੁਰ ਵਸਿ ਕੀਨੑੇ ਜਿਨਿ ਸਗਲੇ ਜੰਤ ॥

ਜਿਸ ਪਾਰਬ੍ਰਹਮ ਪਰਮੇਸਰ ਨੇ ਸਾਰੇ ਜੀਅ ਜੰਤ ਆਪਣੇ ਵੱਸ ਵਿਚ ਰੱਖੇ ਹੋਏ ਹਨ,

ਚਰਨ ਕਮਲ ਨਾਨਕ ਸਰਣਾਈ ਰਾਮ ਨਾਮ ਜਪਿ ਨਿਰਮਲ ਮੰਤ ॥੨॥੧੯॥੧੦੫॥

ਹੇ ਨਾਨਕ! ਉਸ ਦੇ ਸੋਹਣੇ ਚਰਨਾਂ ਦੀ ਸਰਨ ਪਏ ਰਹਿਣਾ ਚਾਹੀਦਾ ਹੈ, ਗੁਰੂ ਦੀ ਸਰਨ ਪਏ ਰਹਿਣਾ ਚਾਹੀਦਾ ਹੈ। (ਗੁਰੂ ਦੀ ਸਰਨ ਪੈ ਕੇ) ਪ੍ਰਭੂ ਦਾ ਨਾਮ-ਮੰਤਰ ਜਪਿਆਂ ਪਵਿੱਤਰ ਜੀਵਨ ਵਾਲਾ ਬਣ ਜਾਈਦਾ ਹੈ ॥੨॥੧੯॥੧੦੫॥

ਬਿਲਾਵਲੁ ਮਹਲਾ ੫ ॥

ਤਾਪ ਪਾਪ ਤੇ ਰਾਖੇ ਆਪ ॥

ਹੇ ਭਾਈ! ਪਰਮਾਤਮਾ ਆਪ ਉਹਨਾਂ ਮਨੁੱਖਾਂ ਨੂੰ ਸਾਰੇ ਦੁੱਖਾਂ-ਕਲੇਸ਼ਾਂ ਤੋਂ ਵਿਕਾਰਾਂ ਤੋਂ ਬਚਾ ਲੈਂਦਾ ਹੈ,

ਸੀਤਲ ਭਏ ਗੁਰ ਚਰਨੀ ਲਾਗੇ ਰਾਮ ਨਾਮ ਹਿਰਦੇ ਮਹਿ ਜਾਪ ॥੧॥ ਰਹਾਉ ॥

ਉਹਨਾਂ ਦੇ ਹਿਰਦੇ ਠੰਢੇ-ਠਾਰ ਹੋ ਜਾਂਦੇ ਹਨ, ਜੇਹੜੇ ਗੁਰੂ ਦੀ ਚਰਨੀਂ ਲੱਗਦੇ ਹਨ ਅਤੇ ਪਰਮਾਤਮਾ ਦਾ ਨਾਮ ਹਿਰਦੇ ਵਿਚ ਜਪਦੇ ਹਨ ॥੧॥ ਰਹਾਉ ॥

ਕਰਿ ਕਿਰਪਾ ਹਸਤ ਪ੍ਰਭਿ ਦੀਨੇ ਜਗਤ ਉਧਾਰ ਨਵ ਖੰਡ ਪ੍ਰਤਾਪ ॥

(ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈ ਕੇ ਪ੍ਰਭੂ ਦਾ ਨਾਮ ਜਾਪਦੇ ਹਨ) ਪ੍ਰਭੂ ਨੇ ਸਦਾ ਮੇਹਰ ਕਰ ਕੇ ਆਪਣੇ ਹੱਥ (ਉਹਨਾਂ ਦੇ ਸਿਰ ਉਤੇ) ਰੱਖੇ ਹਨ। ਉਹ ਪ੍ਰਭੂ ਸਾਰੇ ਜਗਤ ਨੂੰ ਪਾਰ ਲੰਘਾਣ ਵਾਲਾ ਹੈ, ਉਸ ਦਾ ਤੇਜ ਸਾਰੇ ਸੰਸਾਰ ਵਿਚ ਚਮਕ ਰਿਹਾ ਹੈ।

ਦੁਖ ਬਿਨਸੇ ਸੁਖ ਅਨਦ ਪ੍ਰਵੇਸਾ ਤ੍ਰਿਸਨ ਬੁਝੀ ਮਨ ਤਨ ਸਚੁ ਧ੍ਰਾਪ ॥੧॥

(ਸਿਮਰਨ ਕਰਨ ਵਾਲੇ ਮਨੁੱਖਾਂ ਦੇ) ਸਾਰੇ ਦੁੱਖ ਨਾਸ ਹੋ ਜਾਂਦੇ ਹਨ, ਉਹਨਾਂ ਦੇ ਹਿਰਦੇ ਵਿਚ ਸੁਖ ਆਨੰਦ ਆ ਵੱਸਦੇ ਹਨ, ਸਦਾ-ਥਿਰ ਹਰਿ-ਨਾਮ ਜਪ ਕੇ ਉਹਨਾਂ ਦੀ ਤ੍ਰਿਸ਼ਨਾ ਮਿਟ ਜਾਂਦੀ ਹੈ, ਉਹਨਾਂ ਦਾ ਮਨ ਰੱਜ ਜਾਂਦਾ ਹੈ, ਉਹਨਾਂ ਦਾ ਸਰੀਰ (ਇੰਦ੍ਰੇ) ਰੱਜ ਜਾਂਦਾ ਹੈ ॥੧॥

ਅਨਾਥ ਕੋ ਨਾਥੁ ਸਰਣਿ ਸਮਰਥਾ ਸਗਲ ਸ੍ਰਿਸਟਿ ਕੋ ਮਾਈ ਬਾਪੁ ॥

ਹੇ ਨਾਨਕ! ਪਰਮਾਤਮਾ ਨਿਖਸਮਿਆਂ ਦਾ ਖਸਮ ਹੈ, ਸਰਨ ਆਇਆਂ ਦੀ ਸਹਾਇਤਾ ਕਰਨ-ਜੋਗ ਹੈ, ਸਾਰੀ ਸ੍ਰਿਸ਼ਟੀ ਦਾ ਮਾਂ-ਪਿਉ ਹੈ।

ਭਗਤਿ ਵਛਲ ਭੈ ਭੰਜਨ ਸੁਆਮੀ ਗੁਣ ਗਾਵਤ ਨਾਨਕ ਆਲਾਪ ॥੨॥੨੦॥੧੦੬॥

ਉਹ ਮਾਲਕ-ਪ੍ਰਭੂ ਭਗਤੀ ਨੂੰ ਪਿਆਰ ਕਰਨ ਵਾਲਾ ਹੈ, ਸਾਰੇ ਡਰ ਦੂਰ ਕਰਨ ਵਾਲਾ ਹੈ, ਉਸ ਦੇ ਗੁਣ ਗਾ ਗਾ ਕੇ ਉਸ ਦਾ ਨਾਮ ਜਪਿਆ ਕਰ ॥੨॥੨੦॥੧੦੬॥

ਬਿਲਾਵਲੁ ਮਹਲਾ ੫ ॥

ਜਿਸ ਤੇ ਉਪਜਿਆ ਤਿਸਹਿ ਪਛਾਨੁ ॥

ਹੇ ਭਾਈ! ਜਿਸ ਪਰਮਾਤਮਾ ਤੋਂ ਤੂੰ ਪੈਦਾ ਹੋਇਆ ਹੈਂ, ਉਸ ਨਾਲ ਹੀ (ਸਦਾ) ਸਾਂਝ ਪਾਈ ਰੱਖ।

ਪਾਰਬ੍ਰਹਮੁ ਪਰਮੇਸਰੁ ਧਿਆਇਆ ਕੁਸਲ ਖੇਮ ਹੋਏ ਕਲਿਆਨ ॥੧॥ ਰਹਾਉ ॥

ਜਿਸ ਮਨੁੱਖ ਨੇ ਉਸ ਪਾਰਬ੍ਰਹਮ ਪਰਮੇਸਰ ਦਾ ਨਾਮ ਸਿਮਰਿਆ ਹੈ ਉਸ ਦੇ ਅੰਦਰ ਸ਼ਾਂਤੀ ਸੁਖ ਆਨੰਦ ਬਣੇ ਰਹਿੰਦੇ ਹਨ ॥੧॥ ਰਹਾਉ ॥

ਗੁਰੁ ਪੂਰਾ ਭੇਟਿਓ ਬਡ ਭਾਗੀ ਅੰਤਰਜਾਮੀ ਸੁਘੜੁ ਸੁਜਾਨੁ ॥

ਹੇ ਭਾਈ! ਜਿਨ੍ਹਾਂ ਵੱਡੇ ਭਾਗਾਂ ਵਾਲੇ ਬੰਦਿਆਂ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ, ਜੋ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, ਸੋਹਣਾ ਤੇ ਸਿਆਣਾ ਹੈ,

ਹਾਥ ਦੇਇ ਰਾਖੇ ਕਰਿ ਅਪਨੇ ਬਡ ਸਮਰਥੁ ਨਿਮਾਣਿਆ ਕੋ ਮਾਨੁ ॥੧॥

ਜੋ ਵੱਡੀ ਤਾਕਤ ਦਾ ਮਾਲਕ ਹੈ ਅਤੇ ਜੋ ਨਿਮਾਣਿਆਂ ਨੂੰ ਆਦਰ-ਮਾਣ ਦੇਣ ਵਾਲਾ ਹੈ; ਉਹਨਾਂ ਨੂੰ ਹੱਥ ਦੇ ਕੇ ਆਪਣੇ ਬਣਾ ਕੇ ਉਹ ਪਰਮਾਤਮਾ (ਸਭ ਡਰਾਂ ਭਰਮਾਂ ਤੋਂ) ਬਚਾਈ ਰੱਖਦਾ ਹੈ ॥੧॥

ਭ੍ਰਮ ਭੈ ਬਿਨਸਿ ਗਏ ਖਿਨ ਭੀਤਰਿ ਅੰਧਕਾਰ ਪ੍ਰਗਟੇ ਚਾਨਾਣੁ ॥

(ਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ) ਸਾਰੇ ਡਰ ਭਰਮ ਖਿਨ ਵਿਚ ਨਾਸ ਹੋ ਜਾਂਦੇ ਹਨ, (ਉਸ ਦੇ ਅੰਦਰੋਂ ਮੋਹ ਦਾ) ਹਨੇਰਾ ਦੂਰ ਹੋ ਕੇ (ਆਤਮਕ ਜੀਵਨ ਦਾ) ਚਾਨਣ ਹੋ ਜਾਂਦਾ ਹੈ।

ਸਾਸਿ ਸਾਸਿ ਆਰਾਧੈ ਨਾਨਕੁ ਸਦਾ ਸਦਾ ਜਾਈਐ ਕੁਰਬਾਣੁ ॥੨॥੨੧॥੧੦੭॥

ਨਾਨਕ (ਤਾਂ) ਹਰੇਕ ਸਾਹ ਦੇ ਨਾਲ (ਉਸੇ ਪਰਮਾਤਮਾ ਨੂੰ) ਸਿਮਰਦਾ ਹੈ। (ਹੇ ਭਾਈ! ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਣਾ ਚਾਹੀਦਾ ਹੈ ॥੨॥੨੧॥੧੦੭॥

ਬਿਲਾਵਲੁ ਮਹਲਾ ੫ ॥

ਦੋਵੈ ਥਾਵ ਰਖੇ ਗੁਰ ਸੂਰੇ ॥

(ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਦਾ ਹੈ) ਸੂਰਮਾ ਗੁਰੂ (ਉਸ ਦਾ ਇਹ ਲੋਕ ਅਤੇ ਪਰਲੋਕ) ਦੋਵੇਂ ਹੀ (ਵਿਗੜਨ ਤੋਂ) ਬਚਾ ਲੈਂਦਾ ਹੈ।

ਹਲਤ ਪਲਤ ਪਾਰਬ੍ਰਹਮਿ ਸਵਾਰੇ ਕਾਰਜ ਹੋਏ ਸਗਲੇ ਪੂਰੇ ॥੧॥ ਰਹਾਉ ॥

ਪਰਮਾਤਮਾ ਨੇ (ਸਦਾ ਹੀ ਅਜੇਹੇ ਮਨੁੱਖ ਦੇ) ਇਹ ਲੋਕ ਅਤੇ ਪਰਲੋਕ ਸੋਹਣੇ ਬਣਾ ਦਿੱਤੇ, ਉਸ ਮਨੁੱਖ ਦੇ ਸਾਰੇ ਹੀ ਕੰਮ ਸਫਲ ਹੋ ਜਾਂਦੇ ਹਨ ॥੧॥ ਰਹਾਉ ॥

ਹਰਿ ਹਰਿ ਨਾਮੁ ਜਪਤ ਸੁਖ ਸਹਜੇ ਮਜਨੁ ਹੋਵਤ ਸਾਧੂ ਧੂਰੇ ॥

(ਹੇ ਭਾਈ! ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦਾ ਨਾਮ ਜਪਦਿਆਂ ਆਨੰਦ ਪ੍ਰਾਪਤ ਹੁੰਦਾ ਹੈ, ਆਤਮਕ ਅਡੋਲਤਾ ਵਿਚ ਟਿਕੇ ਰਹੀਦਾ ਹੈ, ਗੁਰੂ ਦੇ ਚਰਨਾਂ ਦੀ ਧੂੜ ਵਿਚ ਇਸ਼ਨਾਨ ਪ੍ਰਾਪਤ ਹੁੰਦਾ ਹੈ,

ਆਵਣ ਜਾਣ ਰਹੇ ਥਿਤਿ ਪਾਈ ਜਨਮ ਮਰਣ ਕੇ ਮਿਟੇ ਬਿਸੂਰੇ ॥੧॥

ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ, (ਪ੍ਰਭੂ-ਚਰਨਾਂ ਵਿਚ) ਟਿਕਾਉ ਪ੍ਰਾਪਤ ਹੁੰਦਾ ਹੈ, ਜਨਮ ਤੋਂ ਮਰਨ ਤਕ ਦੇ ਸਾਰੇ ਚਿੰਤਾ-ਝੋਰੇ ਮਿਟ ਜਾਂਦੇ ਹਨ ॥੧॥

ਭ੍ਰਮ ਭੈ ਤਰੇ ਛੁਟੇ ਭੈ ਜਮ ਕੇ ਘਟਿ ਘਟਿ ਏਕੁ ਰਹਿਆ ਭਰਪੂਰੇ ॥

(ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਜਪਦਾ ਹੈ, ਉਹ ਸੰਸਾਰ-ਸਮੁੰਦਰ ਦੇ ਸਾਰੇ) ਡਰਾਂ ਭਰਮਾਂ ਤੋਂ ਪਾਰ ਲੰਘ ਜਾਂਦਾ ਹੈ, ਜਮਦੂਤਾਂ ਬਾਰੇ ਭੀ ਉਸ ਦੇ ਸਾਰੇ ਡਰ ਮੁੱਕ ਜਾਂਦੇ ਹਨ, ਉਸ ਮਨੁੱਖ ਨੂੰ ਪਰਮਾਤਮਾ ਹਰੇਕ ਸਰੀਰ ਵਿਚ ਵਿਆਪਕ ਦਿੱਸਦਾ ਹੈ,


ਸੂਚੀ (1 - 1430)
ਜਪੁ ਅੰਗ: 1 - 8
ਸੋ ਦਰੁ ਅੰਗ: 8 - 10
ਸੋ ਪੁਰਖੁ ਅੰਗ: 10 - 12
ਸੋਹਿਲਾ ਅੰਗ: 12 - 13
ਸਿਰੀ ਰਾਗੁ ਅੰਗ: 14 - 93
ਰਾਗੁ ਮਾਝ ਅੰਗ: 94 - 150
ਰਾਗੁ ਗਉੜੀ ਅੰਗ: 151 - 346
ਰਾਗੁ ਆਸਾ ਅੰਗ: 347 - 488
ਰਾਗੁ ਗੂਜਰੀ ਅੰਗ: 489 - 526
ਰਾਗੁ ਦੇਵਗੰਧਾਰੀ ਅੰਗ: 527 - 536
ਰਾਗੁ ਬਿਹਾਗੜਾ ਅੰਗ: 537 - 556
ਰਾਗੁ ਵਡਹੰਸੁ ਅੰਗ: 557 - 594
ਰਾਗੁ ਸੋਰਠਿ ਅੰਗ: 595 - 659
ਰਾਗੁ ਧਨਾਸਰੀ ਅੰਗ: 660 - 695
ਰਾਗੁ ਜੈਤਸਰੀ ਅੰਗ: 696 - 710
ਰਾਗੁ ਟੋਡੀ ਅੰਗ: 711 - 718
ਰਾਗੁ ਬੈਰਾੜੀ ਅੰਗ: 719 - 720
ਰਾਗੁ ਤਿਲੰਗ ਅੰਗ: 721 - 727
ਰਾਗੁ ਸੂਹੀ ਅੰਗ: 728 - 794
ਰਾਗੁ ਬਿਲਾਵਲੁ ਅੰਗ: 795 - 858
ਰਾਗੁ ਗੋਂਡ ਅੰਗ: 859 - 875
ਰਾਗੁ ਰਾਮਕਲੀ ਅੰਗ: 876 - 974
ਰਾਗੁ ਨਟ ਨਾਰਾਇਨ ਅੰਗ: 975 - 983
ਰਾਗੁ ਮਾਲੀ ਗਉੜਾ ਅੰਗ: 984 - 988
ਰਾਗੁ ਮਾਰੂ ਅੰਗ: 989 - 1106
ਰਾਗੁ ਤੁਖਾਰੀ ਅੰਗ: 1107 - 1117
ਰਾਗੁ ਕੇਦਾਰਾ ਅੰਗ: 1118 - 1124
ਰਾਗੁ ਭੈਰਉ ਅੰਗ: 1125 - 1167
ਰਾਗੁ ਬਸੰਤੁ ਅੰਗ: 1168 - 1196
ਰਾਗੁ ਸਾਰੰਗ ਅੰਗ: 1197 - 1253
ਰਾਗੁ ਮਲਾਰ ਅੰਗ: 1254 - 1293
ਰਾਗੁ ਕਾਨੜਾ ਅੰਗ: 1294 - 1318
ਰਾਗੁ ਕਲਿਆਨ ਅੰਗ: 1319 - 1326
ਰਾਗੁ ਪ੍ਰਭਾਤੀ ਅੰਗ: 1327 - 1351
ਰਾਗੁ ਜੈਜਾਵੰਤੀ ਅੰਗ: 1352 - 1359
ਸਲੋਕ ਸਹਸਕ੍ਰਿਤੀ ਅੰਗ: 1353 - 1360
ਗਾਥਾ ਮਹਲਾ ੫ ਅੰਗ: 1360 - 1361
ਫੁਨਹੇ ਮਹਲਾ ੫ ਅੰਗ: 1361 - 1663
ਚਉਬੋਲੇ ਮਹਲਾ ੫ ਅੰਗ: 1363 - 1364
ਸਲੋਕੁ ਭਗਤ ਕਬੀਰ ਜੀਉ ਕੇ ਅੰਗ: 1364 - 1377
ਸਲੋਕੁ ਸੇਖ ਫਰੀਦ ਕੇ ਅੰਗ: 1377 - 1385
ਸਵਈਏ ਸ੍ਰੀ ਮੁਖਬਾਕ ਮਹਲਾ ੫ ਅੰਗ: 1385 - 1389
ਸਵਈਏ ਮਹਲੇ ਪਹਿਲੇ ਕੇ ਅੰਗ: 1389 - 1390
ਸਵਈਏ ਮਹਲੇ ਦੂਜੇ ਕੇ ਅੰਗ: 1391 - 1392
ਸਵਈਏ ਮਹਲੇ ਤੀਜੇ ਕੇ ਅੰਗ: 1392 - 1396
ਸਵਈਏ ਮਹਲੇ ਚਉਥੇ ਕੇ ਅੰਗ: 1396 - 1406
ਸਵਈਏ ਮਹਲੇ ਪੰਜਵੇ ਕੇ ਅੰਗ: 1406 - 1409
ਸਲੋਕੁ ਵਾਰਾ ਤੇ ਵਧੀਕ ਅੰਗ: 1410 - 1426
ਸਲੋਕੁ ਮਹਲਾ ੯ ਅੰਗ: 1426 - 1429
ਮੁੰਦਾਵਣੀ ਮਹਲਾ ੫ ਅੰਗ: 1429 - 1429
ਰਾਗਮਾਲਾ ਅੰਗ: 1430 - 1430