ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ

ਅੰਗ - 827


ਸਹੀ ਸਲਾਮਤਿ ਮਿਲਿ ਘਰਿ ਆਏ ਨਿੰਦਕ ਕੇ ਮੁਖ ਹੋਏ ਕਾਲ ॥

ਹੇ ਭਾਈ! (ਪ੍ਰਭੂ ਦੇ ਸੇਵਕ ਗੁਰੂ-ਚਰਨਾਂ ਵਿਚ) ਮਿਲ ਕੇ ਆਤਮਕ ਜੀਵਨ ਦੀ ਸਾਰੀ ਰਾਸ-ਪੂੰਜੀ ਸਮੇਤ ਹਿਰਦੇ-ਘਰ ਵਿਚ ਟਿਕੇ ਰਹਿੰਦੇ ਹਨ, ਉਹਨਾਂ ਦੀ ਨਿੰਦਾ ਕਰਨ ਵਾਲੇ ਮਨੁੱਖ ਬਦਨਾਮੀ ਖੱਟਦੇ ਹਨ।

ਕਹੁ ਨਾਨਕ ਮੇਰਾ ਸਤਿਗੁਰੁ ਪੂਰਾ ਗੁਰਪ੍ਰਸਾਦਿ ਪ੍ਰਭ ਭਏ ਨਿਹਾਲ ॥੨॥੨੭॥੧੧੩॥

ਨਾਨਕ ਆਖਦਾ ਹੈ- ਮੇਰਾ ਗੁਰੂ ਸਾਰੀ ਸਮਰਥਾ ਵਾਲਾ ਹੈ, (ਗੁਰੂ ਦੇ ਦਰ ਤੇ ਆਏ ਵਡ-ਭਾਗੀਆਂ ਉਤੇ) ਗੁਰੂ ਦੀ ਕਿਰਪਾ ਨਾਲ ਪਰਮਾਤਮਾ ਖ਼ੁਸ਼ ਰਹਿੰਦਾ ਹੈ ॥੨॥੨੭॥੧੧੩॥

ਬਿਲਾਵਲੁ ਮਹਲਾ ੫ ॥

ਮੂ ਲਾਲਨ ਸਿਉ ਪ੍ਰੀਤਿ ਬਨੀ ॥ ਰਹਾਉ ॥

ਹੇ ਭਾਈ! ਮੇਰਾ ਪਿਆਰ (ਤਾਂ ਹੁਣ) ਸੋਹਣੇ ਪ੍ਰਭੂ ਨਾਲ ਬਣ ਗਿਆ ਹੈ ਰਹਾਉ॥

ਤੋਰੀ ਨ ਤੂਟੈ ਛੋਰੀ ਨ ਛੂਟੈ ਐਸੀ ਮਾਧੋ ਖਿੰਚ ਤਨੀ ॥੧॥

ਹੇ ਭਾਈ! ਪ੍ਰਭੂ ਨੇ ਪਿਆਰ ਦੀ ਡੋਰ ਐਸੀ ਕੱਸੀ ਹੋਈ ਹੈ, ਕਿ ਉਹ ਡੋਰ ਨਾਹ ਹੁਣ ਤੋੜਿਆਂ ਟੁੱਟਦੀ ਹੈ ਅਤੇ ਨਾਹ ਛੱਡਿਆਂ ਛੱਡੀ ਜਾ ਸਕਦੀ ਹੈ ॥੧॥

ਦਿਨਸੁ ਰੈਨਿ ਮਨ ਮਾਹਿ ਬਸਤੁ ਹੈ ਤੂ ਕਰਿ ਕਿਰਪਾ ਪ੍ਰਭ ਅਪਨੀ ॥੨॥

ਹੇ ਭਾਈ! ਉਹ ਪਿਆਰ ਹੁਣ ਦਿਨ ਰਾਤ ਤੇਰੇ ਮਨ ਵਿਚ ਵੱਸ ਰਿਹਾ ਹੈ। ਹੇ ਪ੍ਰਭੂ! ਤੂੰ ਆਪਣੀ ਕਿਰਪਾ ਕਰੀ ਰੱਖ (ਕਿ ਇਹ ਪਿਆਰ ਕਾਇਮ ਰਹੇ) ॥੨॥

ਬਲਿ ਬਲਿ ਜਾਉ ਸਿਆਮ ਸੁੰਦਰ ਕਉ ਅਕਥ ਕਥਾ ਜਾ ਕੀ ਬਾਤ ਸੁਨੀ ॥੩॥

(ਹੇ ਭਾਈ! ਉਸ ਪਿਆਰ ਦੀ ਬਰਕਤ ਨਾਲ) ਮੈਂ (ਹਰ ਵੇਲੇ) ਉਸ ਦਾ ਸੋਹਣੇ ਪ੍ਰਭੂ ਤੋਂ ਸਦਕੇ ਜਾਂਦਾ ਹਾਂ ਜਿਸ ਦੀ ਬਾਬਤ ਇਹ ਗੱਲ ਸੁਣੀ ਹੋਈ ਹੈ ਕਿ ਉਸ ਦੀ ਸਿਫ਼ਤਿ-ਸਾਲਾਹ ਦੀ ਕਹਾਣੀ ਬਿਆਨ ਤੋਂ ਪਰੇ ਹੈ ॥੩॥

ਜਨ ਨਾਨਕ ਦਾਸਨਿ ਦਾਸੁ ਕਹੀਅਤ ਹੈ ਮੋਹਿ ਕਰਹੁ ਕ੍ਰਿਪਾ ਠਾਕੁਰ ਅਪੁਨੀ ॥੪॥੨੮॥੧੧੪॥

ਹੇ ਦਾਸ ਨਾਨਕ! (ਆਖ-ਹੇ ਪ੍ਰਭੂ! ਤੇਰਾ ਇਹ ਸੇਵਕ ਨਾਨਕ ਤੇਰੇ) ਦਾਸਾਂ ਦਾ ਦਾਸ ਅਖਵਾਂਦਾ ਹੈ। ਹੇ ਠਾਕੁਰ! ਆਪਣੀ ਕਿਰਪਾ ਮੇਰੇ ਉਤੇ ਕਰੀ ਰੱਖ (ਤੇ, ਇਹ ਪਿਆਰ ਬਣਿਆ ਰਹੇ) ॥੪॥੨੮॥੧੧੪॥

ਬਿਲਾਵਲੁ ਮਹਲਾ ੫ ॥

ਹਰਿ ਕੇ ਚਰਨ ਜਪਿ ਜਾਂਉ ਕੁਰਬਾਨੁ ॥

ਹੇ ਭਾਈ! ਪਰਮਾਤਮਾ ਦੇ ਚਰਨ ਹਿਰਦੇ ਵਿਚ ਵਸਾ ਕੇ, ਮੈਂ ਉਸ ਤੋਂ (ਸਦਾ) ਸਦਕੇ ਜਾਂਦਾ ਹਾਂ।

ਗੁਰੁ ਮੇਰਾ ਪਾਰਬ੍ਰਹਮ ਪਰਮੇਸੁਰੁ ਤਾ ਕਾ ਹਿਰਦੈ ਧਰਿ ਮਨ ਧਿਆਨੁ ॥੧॥ ਰਹਾਉ ॥

ਹੇ ਮੇਰੇ ਮਨ! ਮੇਰਾ ਗੁਰੂ (ਭੀ) ਪਰਮਾਤਮਾ (ਦਾ ਰੂਪ) ਹੈ, ਹਿਰਦੇ ਵਿਚ ਉਸ (ਗੁਰੂ) ਦਾ ਧਿਆਨ ਧਰਿਆ ਕਰ ॥੧॥ ਰਹਾਉ ॥

ਸਿਮਰਿ ਸਿਮਰਿ ਸਿਮਰਿ ਸੁਖਦਾਤਾ ਜਾ ਕਾ ਕੀਆ ਸਗਲ ਜਹਾਨੁ ॥

ਹੇ ਭਾਈ! ਇਹ ਸਾਰਾ ਜਗਤ ਜਿਸ ਪਰਮਾਤਮਾ ਦਾ ਪੈਦਾ ਕੀਤਾ ਹੋਇਆ ਹੈ, ਸਾਰੇ ਸੁਖ ਦੇਣ ਵਾਲੇ ਉਸ ਪਰਮਾਤਮਾ ਨੂੰ ਸਦਾ ਹੀ ਯਾਦ ਕਰਦਾ ਰਹੁ।

ਰਸਨਾ ਰਵਹੁ ਏਕੁ ਨਾਰਾਇਣੁ ਸਾਚੀ ਦਰਗਹ ਪਾਵਹੁ ਮਾਨੁ ॥੧॥

(ਆਪਣੀ) ਜੀਭ ਨਾਲ ਉਸ ਇੱਕ ਪਰਮਾਤਮਾ ਦਾ ਨਾਮ ਜਪਿਆ ਕਰ, (ਪਰਮਾਤਮਾ ਦੀ) ਸਦਾ ਕਾਇਮ ਰਹਿਣ ਵਾਲੀ ਹਜ਼ੂਰੀ ਵਿਚ ਆਦਰ ਪ੍ਰਾਪਤ ਕਰੇਂਗਾ ॥੧॥

ਸਾਧੂ ਸੰਗੁ ਪਰਾਪਤਿ ਜਾ ਕਉ ਤਿਨ ਹੀ ਪਾਇਆ ਏਹੁ ਨਿਧਾਨੁ ॥

ਪਰ, ਹੇ ਭਾਈ! ਇਹ ਨਾਮ-ਖ਼ਜ਼ਾਨਾ ਉਸ ਮਨੁੱਖ ਨੇ ਹੀ ਹਾਸਲ ਕੀਤਾ ਹੈ, ਜਿਸ ਨੂੰ ਗੁਰੂ ਦੀ ਸੰਗਤਿ ਪ੍ਰਾਪਤ ਹੋਈ ਹੈ।

ਗਾਵਉ ਗੁਣ ਕੀਰਤਨੁ ਨਿਤ ਸੁਆਮੀ ਕਰਿ ਕਿਰਪਾ ਨਾਨਕ ਦੀਜੈ ਦਾਨੁ ॥੨॥੨੯॥੧੧੫॥

ਹੇ ਮੇਰੇ ਮਾਲਕ! ਮੇਹਰ ਕਰ ਕੇ (ਮੈਨੂੰ) ਨਾਨਕ ਨੂੰ ਇਹ ਖ਼ੈਰ ਪਾ ਕਿ ਮੈਂ ਸਦਾ ਤੇਰੇ ਗੁਣ ਗਾਂਦਾ ਰਹਾਂ, ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ ॥੨॥੨੯॥੧੧੫॥

ਬਿਲਾਵਲੁ ਮਹਲਾ ੫ ॥

ਰਾਖਿ ਲੀਏ ਸਤਿਗੁਰ ਕੀ ਸਰਣ ॥

(ਹੇ ਭਾਈ! ਇਹ ਸੰਸਾਰ ਇਕ ਸਮੁੰਦਰ ਹੈ, ਜਿਸ ਵਿਚੋਂ ਜਿਨ੍ਹਾਂ ਮਨੁੱਖਾਂ ਨੂੰ ਉਹ ਬਚਾਣਾ ਚਾਹੁੰਦਾ ਹੈ, ਉਹਨਾਂ ਨੂੰ) ਗੁਰੂ ਦੀ ਸਰਨ ਪਾ ਕੇ (ਇਸ ਸਮੁੰਦਰ ਵਿਚ ਡੁੱਬਣੋਂ) ਬਚਾ ਲੈਂਦਾ ਹੈ।

ਜੈ ਜੈ ਕਾਰੁ ਹੋਆ ਜਗ ਅੰਤਰਿ ਪਾਰਬ੍ਰਹਮੁ ਮੇਰੋ ਤਾਰਣ ਤਰਣ ॥੧॥ ਰਹਾਉ ॥

(ਇਸ ਸੰਸਾਰ ਸਮੁੰਦ੍ਰ ਤੋਂ) ਪਾਰ ਲੰਘਣ ਵਾਸਤੇ ਪਾਰਬ੍ਰਹਮ ਪਰਮਾਤਮਾ (ਮਾਨੋ) ਜਹਾਜ਼ ਹੈ। (ਜਿਹੜੇ ਉਸ ਦੇ ਆਸਰੇ ਪਾਰ ਲੰਘ ਗਏ) ਜਗਤ ਵਿਚ ਉਹਨਾਂ ਦੀ ਸਦਾ ਹੀ ਸੋਭਾ ਹੁੰਦੀ ਹੈ ॥੧॥ ਰਹਾਉ ॥

ਬਿਸ੍ਵੰਭਰ ਪੂਰਨ ਸੁਖਦਾਤਾ ਸਗਲ ਸਮਗ੍ਰੀ ਪੋਖਣ ਭਰਣ ॥

ਹੇ ਭਾਈ! ਪਰਮਾਤਮਾ ਸਾਰੇ ਜਗਤ ਨੂੰ ਪਾਲਣ ਵਾਲਾ ਹੈ, ਸਰਬ-ਵਿਆਪਕ ਹੈ, ਸਾਰੇ ਸੁਖ ਦੇਣ ਵਾਲਾ ਹੈ, (ਜਗਤ ਨੂੰ) ਪਾਲਣ ਪੋਸਣ ਵਾਸਤੇ ਸਾਰੇ ਪਦਾਰਥ ਉਸ ਦੇ ਹੱਥ ਵਿਚ ਹਨ।

ਥਾਨ ਥਨੰਤਰਿ ਸਰਬ ਨਿਰੰਤਰਿ ਬਲਿ ਬਲਿ ਜਾਂਈ ਹਰਿ ਕੇ ਚਰਣ ॥੧॥

ਉਹ ਪਰਮਾਤਮਾ ਹਰੇਕ ਥਾਂ ਵਿਚ ਵੱਸ ਰਿਹਾ ਹੈ, ਸਭਨਾਂ ਵਿਚ ਇਕ ਰਸ ਵੱਸ ਰਿਹਾ ਹੈ। ਮੈਂ ਉਸ ਦੇ ਚਰਨਾਂ ਤੋਂ ਸਦਾ ਸਦਕੇ ਜਾਂਦਾ ਹਾਂ ॥੧॥

ਜੀਅ ਜੁਗਤਿ ਵਸਿ ਮੇਰੇ ਸੁਆਮੀ ਸਰਬ ਸਿਧਿ ਤੁਮ ਕਾਰਣ ਕਰਣ ॥

ਹੇ ਮੇਰੇ ਮਾਲਕ! (ਸਭ ਜੀਵਾਂ ਦੀ) ਜੀਵਨ-ਜੁਗਤਿ ਤੇਰੇ ਵੱਸ ਵਿਚ ਹੈ, ਤੇਰੇ ਵੱਸ ਵਿਚ ਸਾਰੀਆਂ ਤਾਕਤਾਂ ਹਨ, ਤੂੰ ਹੀ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ।

ਆਦਿ ਜੁਗਾਦਿ ਪ੍ਰਭੁ ਰਖਦਾ ਆਇਆ ਹਰਿ ਸਿਮਰਤ ਨਾਨਕ ਨਹੀ ਡਰਣ ॥੨॥੩੦॥੧੧੬॥

ਹੇ ਨਾਨਕ! ਸ਼ੁਰੂ ਤੋਂ ਹੀ ਪਰਮਾਤਮਾ (ਸਰਨ ਪਿਆਂ ਦੀ) ਰੱਖਿਆ ਕਰਦਾ ਆ ਰਿਹਾ ਹੈ। ਉਸ ਦਾ ਨਾਮ ਸਿਮਰਿਆਂ ਕੋਈ ਡਰ ਨਹੀਂ ਰਹਿ ਜਾਂਦਾ ਹੈ ॥੨॥੩੦॥੧੧੬॥

ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੮ ॥

ਰਾਗ ਬਿਲਾਵਲੁ, ਘਰ ੮ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ।

ੴ ਸਤਿਗੁਰ ਪ੍ਰਸਾਦਿ ॥

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਮੈ ਨਾਹੀ ਪ੍ਰਭ ਸਭੁ ਕਿਛੁ ਤੇਰਾ ॥

ਹੇ ਪ੍ਰਭੂ! ਮੇਰੀ (ਆਪਣੇ ਆਪ ਵਿਚ) ਕੋਈ ਪਾਂਇਆਂ ਨਹੀਂ ਹੈ। (ਮੇਰੇ ਪਾਸ) ਹਰੇਕ ਚੀਜ਼ ਤੇਰੀ ਹੀ ਬਖ਼ਸ਼ੀ ਹੋਈ ਹੈ।

ਈਘੈ ਨਿਰਗੁਨ ਊਘੈ ਸਰਗੁਨ ਕੇਲ ਕਰਤ ਬਿਚਿ ਸੁਆਮੀ ਮੇਰਾ ॥੧॥ ਰਹਾਉ ॥

ਹੇ ਭਾਈ! ਇਕ ਪਾਸੇ ਤਾਂ ਪ੍ਰਭੂ ਮਾਇਆ ਦੇ ਤਿੰਨ ਗੁਣਾਂ ਤੋਂ ਪਰੇ ਹੈ, ਦੂਜੇ ਪਾਸੇ ਪ੍ਰਭੂ ਮਾਇਆ ਦੇ ਤਿੰਨ ਗੁਣਾਂ ਸਮੇਤ ਹੈ। ਇਹਨਾਂ ਦੋਹਾਂ ਹੀ ਹਾਲਤਾਂ ਦੇ ਵਿਚਕਾਰ ਮੇਰਾ ਮਾਲਕ-ਪ੍ਰਭੂ ਇਹ ਜਗਤ-ਤਮਾਸ਼ਾ ਰਚਾਈ ਬੈਠਾ ਹੈ ॥੧॥ ਰਹਾਉ ॥

ਨਗਰ ਮਹਿ ਆਪਿ ਬਾਹਰਿ ਫੁਨਿ ਆਪਨ ਪ੍ਰਭ ਮੇਰੇ ਕੋ ਸਗਲ ਬਸੇਰਾ ॥

ਹੇ ਭਾਈ! (ਹਰੇਕ ਸਰੀਰ-) ਨਗਰ ਵਿਚ ਪ੍ਰਭੂ ਆਪ ਹੀ ਹੈ, ਬਾਹਰ (ਸਾਰੇ ਜਗਤ ਵਿਚ) ਭੀ ਆਪ ਹੀ ਹੈ। ਸਭ ਜੀਵਾਂ ਵਿਚ ਮੇਰੇ ਪ੍ਰਭੂ ਦਾ ਹੀ ਨਿਵਾਸ ਹੈ।

ਆਪੇ ਹੀ ਰਾਜਨੁ ਆਪੇ ਹੀ ਰਾਇਆ ਕਹ ਕਹ ਠਾਕੁਰੁ ਕਹ ਕਹ ਚੇਰਾ ॥੧॥

ਹੇ ਭਾਈ! ਪ੍ਰਭੂ ਆਪ ਹੀ ਰਾਜਾ ਹੈ ਆਪ ਹੀ ਰਈਅਤ ਹੈ। ਕਿਤੇ ਮਾਲਕ ਬਣਿਆ ਹੋਇਆ ਹੈ। ਕਿਤੇ ਸੇਵਕ ਬਣਿਆ ਹੋਇਆ ਹੈ ॥੧॥

ਕਾ ਕਉ ਦੁਰਾਉ ਕਾ ਸਿਉ ਬਲਬੰਚਾ ਜਹ ਜਹ ਪੇਖਉ ਤਹ ਤਹ ਨੇਰਾ ॥

ਹੇ ਭਾਈ! ਮੈਂ ਜਿਧਰ ਜਿਧਰ ਵੇਖਦਾ ਹਾਂ, ਹਰ ਥਾਂ ਪਰਮਾਤਮਾ ਹੀ (ਹਰੇਕ ਦੇ) ਅੰਗ-ਸੰਗ ਵੱਸ ਰਿਹਾ ਹੈ। (ਉਸ ਤੋਂ ਬਿਨਾ ਕਿਤੇ ਭੀ ਕੋਈ ਹੋਰ ਨਹੀਂ ਹੈ, ਇਸ ਵਾਸਤੇ) ਕਿਸ ਪਾਸੋਂ ਕੋਈ ਝੂਠ-ਲੁਕਾਉ ਕੀਤਾ ਜਾਏ, ਤੇ, ਕਿਸ ਨਾਲ ਕੋਈ ਠੱਗੀ-ਫ਼ਰੇਬ ਕੀਤਾ ਜਾਏ? (ਉਹ ਤਾਂ ਸਭ ਕੁਝ ਵੇਖਦਾ ਜਾਣਦਾ ਹੈ)।

ਸਾਧ ਮੂਰਤਿ ਗੁਰੁ ਭੇਟਿਓ ਨਾਨਕ ਮਿਲਿ ਸਾਗਰ ਬੂੰਦ ਨਹੀ ਅਨ ਹੇਰਾ ॥੨॥੧॥੧੧੭॥

ਹੇ ਨਾਨਕ! ਜਿਸ ਮਨੁੱਖ ਨੂੰ ਪਵਿੱਤਰ ਹਸਤੀ ਵਾਲਾ ਗੁਰੂ ਮਿਲ ਪੈਂਦਾ ਹੈ, (ਉਸ ਨੂੰ ਇਹ ਸਮਝ ਆ ਜਾਂਦੀ ਹੈ ਕਿ) ਸਮੁੰਦਰ ਵਿਚ ਮਿਲ ਕੇ ਪਾਣੀ ਦੀ ਬੂੰਦ (ਸਮੁੰਦਰ ਨਾਲੋਂ) ਵੱਖਰੀ ਨਹੀਂ ਦਿੱਸਦੀ ॥੨॥੧॥੧੧੭॥

ਬਿਲਾਵਲੁ ਮਹਲਾ ੫ ॥


ਸੂਚੀ (1 - 1430)
ਜਪੁ ਅੰਗ: 1 - 8
ਸੋ ਦਰੁ ਅੰਗ: 8 - 10
ਸੋ ਪੁਰਖੁ ਅੰਗ: 10 - 12
ਸੋਹਿਲਾ ਅੰਗ: 12 - 13
ਸਿਰੀ ਰਾਗੁ ਅੰਗ: 14 - 93
ਰਾਗੁ ਮਾਝ ਅੰਗ: 94 - 150
ਰਾਗੁ ਗਉੜੀ ਅੰਗ: 151 - 346
ਰਾਗੁ ਆਸਾ ਅੰਗ: 347 - 488
ਰਾਗੁ ਗੂਜਰੀ ਅੰਗ: 489 - 526
ਰਾਗੁ ਦੇਵਗੰਧਾਰੀ ਅੰਗ: 527 - 536
ਰਾਗੁ ਬਿਹਾਗੜਾ ਅੰਗ: 537 - 556
ਰਾਗੁ ਵਡਹੰਸੁ ਅੰਗ: 557 - 594
ਰਾਗੁ ਸੋਰਠਿ ਅੰਗ: 595 - 659
ਰਾਗੁ ਧਨਾਸਰੀ ਅੰਗ: 660 - 695
ਰਾਗੁ ਜੈਤਸਰੀ ਅੰਗ: 696 - 710
ਰਾਗੁ ਟੋਡੀ ਅੰਗ: 711 - 718
ਰਾਗੁ ਬੈਰਾੜੀ ਅੰਗ: 719 - 720
ਰਾਗੁ ਤਿਲੰਗ ਅੰਗ: 721 - 727
ਰਾਗੁ ਸੂਹੀ ਅੰਗ: 728 - 794
ਰਾਗੁ ਬਿਲਾਵਲੁ ਅੰਗ: 795 - 858
ਰਾਗੁ ਗੋਂਡ ਅੰਗ: 859 - 875
ਰਾਗੁ ਰਾਮਕਲੀ ਅੰਗ: 876 - 974
ਰਾਗੁ ਨਟ ਨਾਰਾਇਨ ਅੰਗ: 975 - 983
ਰਾਗੁ ਮਾਲੀ ਗਉੜਾ ਅੰਗ: 984 - 988
ਰਾਗੁ ਮਾਰੂ ਅੰਗ: 989 - 1106
ਰਾਗੁ ਤੁਖਾਰੀ ਅੰਗ: 1107 - 1117
ਰਾਗੁ ਕੇਦਾਰਾ ਅੰਗ: 1118 - 1124
ਰਾਗੁ ਭੈਰਉ ਅੰਗ: 1125 - 1167
ਰਾਗੁ ਬਸੰਤੁ ਅੰਗ: 1168 - 1196
ਰਾਗੁ ਸਾਰੰਗ ਅੰਗ: 1197 - 1253
ਰਾਗੁ ਮਲਾਰ ਅੰਗ: 1254 - 1293
ਰਾਗੁ ਕਾਨੜਾ ਅੰਗ: 1294 - 1318
ਰਾਗੁ ਕਲਿਆਨ ਅੰਗ: 1319 - 1326
ਰਾਗੁ ਪ੍ਰਭਾਤੀ ਅੰਗ: 1327 - 1351
ਰਾਗੁ ਜੈਜਾਵੰਤੀ ਅੰਗ: 1352 - 1359
ਸਲੋਕ ਸਹਸਕ੍ਰਿਤੀ ਅੰਗ: 1353 - 1360
ਗਾਥਾ ਮਹਲਾ ੫ ਅੰਗ: 1360 - 1361
ਫੁਨਹੇ ਮਹਲਾ ੫ ਅੰਗ: 1361 - 1663
ਚਉਬੋਲੇ ਮਹਲਾ ੫ ਅੰਗ: 1363 - 1364
ਸਲੋਕੁ ਭਗਤ ਕਬੀਰ ਜੀਉ ਕੇ ਅੰਗ: 1364 - 1377
ਸਲੋਕੁ ਸੇਖ ਫਰੀਦ ਕੇ ਅੰਗ: 1377 - 1385
ਸਵਈਏ ਸ੍ਰੀ ਮੁਖਬਾਕ ਮਹਲਾ ੫ ਅੰਗ: 1385 - 1389
ਸਵਈਏ ਮਹਲੇ ਪਹਿਲੇ ਕੇ ਅੰਗ: 1389 - 1390
ਸਵਈਏ ਮਹਲੇ ਦੂਜੇ ਕੇ ਅੰਗ: 1391 - 1392
ਸਵਈਏ ਮਹਲੇ ਤੀਜੇ ਕੇ ਅੰਗ: 1392 - 1396
ਸਵਈਏ ਮਹਲੇ ਚਉਥੇ ਕੇ ਅੰਗ: 1396 - 1406
ਸਵਈਏ ਮਹਲੇ ਪੰਜਵੇ ਕੇ ਅੰਗ: 1406 - 1409
ਸਲੋਕੁ ਵਾਰਾ ਤੇ ਵਧੀਕ ਅੰਗ: 1410 - 1426
ਸਲੋਕੁ ਮਹਲਾ ੯ ਅੰਗ: 1426 - 1429
ਮੁੰਦਾਵਣੀ ਮਹਲਾ ੫ ਅੰਗ: 1429 - 1429
ਰਾਗਮਾਲਾ ਅੰਗ: 1430 - 1430