ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ

ਅੰਗ - 842


ਤੂ ਸੁਖਦਾਤਾ ਲੈਹਿ ਮਿਲਾਇ ॥

ਸਾਰੇ ਸੁਖ ਦੇਣ ਵਾਲਾ ਤੂੰ (ਆਪ ਹੀ ਉਹਨਾਂ ਨੂੰ ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈਂ।

ਏਕਸ ਤੇ ਦੂਜਾ ਨਾਹੀ ਕੋਇ ॥

ਹੇ ਭਾਈ! ਇਕ ਪਰਮਾਤਮਾ ਤੋਂ ਬਿਨਾ (ਉਸ ਵਰਗਾ) ਹੋਰ ਕੋਈ ਨਹੀਂ।

ਗੁਰਮੁਖਿ ਬੂਝੈ ਸੋਝੀ ਹੋਇ ॥੯॥

ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ (ਇਸ ਗੱਲ ਨੂੰ) ਸਮਝ ਲੈਂਦਾ ਹੈ, (ਉਸ ਨੂੰ ਆਤਮਕ ਜੀਵਨ ਦੀ ਸੂਝ ਆ ਜਾਂਦੀ ਹੈ) ॥੯॥

ਪੰਦ੍ਰਹ ਥਿਤਂੀ ਤੈ ਸਤ ਵਾਰ ॥

ਹੇ ਭਾਈ! (ਜਿਵੇਂ) ਪੰਦ੍ਰਾਂ ਥਿੱਤਾਂ ਅਤੇ ਸੱਤ ਵਾਰ,

ਮਾਹਾ ਰੁਤੀ ਆਵਹਿ ਵਾਰ ਵਾਰ ॥

ਮਹੀਨੇ, ਰੁੱਤਾਂ ਮੁੜ ਮੁੜ ਆਉਂਦੇ ਰਹਿੰਦੇ ਹਨ,

ਦਿਨਸੁ ਰੈਣਿ ਤਿਵੈ ਸੰਸਾਰੁ ॥

ਰਾਤ, ਦਿਨ (ਦੀ ਗਤੀ ਵਾਂਗ) ਤਿਵੇਂ ਇਹ ਜਗਤ ਹੈ (ਭਾਵ, ਜਗਤ ਦੇ ਜੀਵ ਜੰਮਦੇ ਮਰਦੇ ਰਹਿੰਦੇ ਹਨ।

ਆਵਾ ਗਉਣੁ ਕੀਆ ਕਰਤਾਰਿ ॥

ਕਰਤਾਰ ਨੇ (ਆਪ ਹੀ ਜੀਵਾਂ ਵਾਸਤੇ) ਜਨਮ ਮਰਨ ਦਾ ਗੇੜ ਬਣਾ ਦਿੱਤਾ ਹੈ।

ਨਿਹਚਲੁ ਸਾਚੁ ਰਹਿਆ ਕਲ ਧਾਰਿ ॥

ਅਟੱਲ ਰਹਿਣ ਵਾਲਾ ਸਦਾ-ਥਿਰ ਪ੍ਰਭੂ ਹੀ ਹੈ ਜੋ (ਸਾਰੀ ਸ੍ਰਿਸ਼ਟੀ ਵਿਚ ਆਪਣੀ) ਸੱਤਾ ਟਿਕਾ ਰਿਹਾ ਹੈ।

ਨਾਨਕ ਗੁਰਮੁਖਿ ਬੂਝੈ ਕੋ ਸਬਦੁ ਵੀਚਾਰਿ ॥੧੦॥੧॥

ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲਾ ਕੋਈ (ਭਾਗਾਂ ਵਾਲਾ) ਮਨੁੱਖ (ਗੁਰੂ ਦੇ) ਸ਼ਬਦ ਨੂੰ (ਆਪਣੇ) ਮਨ ਵਿਚ ਵਸਾ ਕੇ (ਇਸ ਗੱਲ ਨੂੰ) ਸਮਝ ਲੈਂਦਾ ਹੈ ॥੧੦॥੧॥

ਬਿਲਾਵਲੁ ਮਹਲਾ ੩ ॥

ਆਦਿ ਪੁਰਖੁ ਆਪੇ ਸ੍ਰਿਸਟਿ ਸਾਜੇ ॥

ਹੇ ਭਾਈ! ਸਾਰੇ ਜਗਤ ਦਾ ਮੂਲ ਅਕਾਲ ਪੁਰਖ ਆਪ ਹੀ ਜਗਤ ਨੂੰ ਪੈਦਾ ਕਰਦਾ ਹੈ,

ਜੀਅ ਜੰਤ ਮਾਇਆ ਮੋਹਿ ਪਾਜੇ ॥

(ਕੀਤੇ ਕਰਮਾਂ ਅਨੁਸਾਰ) ਜੀਵਾਂ ਨੂੰ (ਉਸ ਨੇ) ਮਾਇਆ ਦੇ ਮੋਹ ਵਿਚ ਜੋੜਿਆ ਹੋਇਆ ਹੈ।

ਦੂਜੈ ਭਾਇ ਪਰਪੰਚਿ ਲਾਗੇ ॥

(ਜੀਵ ਪਰਮਾਤਮਾ ਨੂੰ ਭੁਲਾ ਕੇ) ਹੋਰ ਪਿਆਰ ਵਿਚ ਦਿੱਸਦੇ ਜਗਤ ਦੇ ਮੋਹ ਵਿਚ ਫਸੇ ਰਹਿੰਦੇ ਹਨ।

ਆਵਹਿ ਜਾਵਹਿ ਮਰਹਿ ਅਭਾਗੇ ॥

(ਇਹੋ ਜਿਹੇ) ਭਾਗਹੀਨ ਜੀਵ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ, ਆਤਮਕ ਮੌਤ ਸਹੇੜੀ ਰੱਖਦੇ ਹਨ।

ਸਤਿਗੁਰਿ ਭੇਟਿਐ ਸੋਝੀ ਪਾਇ ॥

ਜੇ (ਕਿਸੇ ਭਾਗਾਂ ਵਾਲੇ ਨੂੰ) ਗੁਰੂ ਮਿਲ ਪਏ, ਤਾਂ ਉਹ (ਆਤਮਕ ਜੀਵਨ ਦੀ) ਸਮਝ ਹਾਸਲ ਕਰ ਲੈਂਦਾ ਹੈ।

ਪਰਪੰਚੁ ਚੂਕੈ ਸਚਿ ਸਮਾਇ ॥੧॥

(ਉਸ ਦੇ ਅੰਦਰੋਂ) ਜਗਤ ਦਾ ਮੋਹ ਮੁੱਕ ਜਾਂਦਾ ਹੈ, (ਉਹ ਮਨੁੱਖ) ਸਦਾ ਕਾਇਮ ਰਹਿਣ ਵਾਲੇ ਪਰਮਾਤਮਾ (ਦੀ ਯਾਦ) ਵਿਚ ਲੀਨ ਰਹਿੰਦਾ ਹੈ ॥੧॥

ਜਾ ਕੈ ਮਸਤਕਿ ਲਿਖਿਆ ਲੇਖੁ ॥

ਹੇ ਭਾਈ! ਜਿਸ ਮਨੁੱਖ ਦੇ ਮੱਥੇ ਉੱਤੇ (ਮਨੁੱਖ ਦੇ ਕੀਤੇ ਕਰਮਾਂ ਅਨੁਸਾਰ ਪਰਮਾਤਮਾ ਵਲੋਂ) ਲੇਖ ਲਿਖਿਆ ਹੁੰਦਾ ਹੈ,

ਤਾ ਕੈ ਮਨਿ ਵਸਿਆ ਪ੍ਰਭੁ ਏਕੁ ॥੧॥ ਰਹਾਉ ॥

ਉਸ (ਮਨੁੱਖ) ਦੇ ਮਨ ਵਿਚ ਇਕ ਪਰਮਾਤਮਾ (ਹੀ) ਟਿਕਿਆ ਰਹਿੰਦਾ ਹੈ ॥੧॥ ਰਹਾਉ ॥

ਸ੍ਰਿਸਟਿ ਉਪਾਇ ਆਪੇ ਸਭੁ ਵੇਖੈ ॥

ਹੇ ਭਾਈ! ਜਗਤ ਪੈਦਾ ਕਰ ਕੇ (ਪਰਮਾਤਮਾ) ਆਪ ਹੀ ਹਰੇਕ ਦੀ ਸੰਭਾਲ ਕਰਦਾ ਹੈ।

ਕੋਇ ਨ ਮੇਟੈ ਤੇਰੈ ਲੇਖੈ ॥

(ਹੇ ਪ੍ਰਭੂ! ਜੀਵ ਦੇ ਕੀਤੇ ਕਰਮਾਂ ਅਨੁਸਾਰ ਉਸ ਦੇ ਮੱਥੇ ਉੱਤੇ ਜਿਹੜਾ ਲੇਖ ਤੂੰ ਲਿਖਦਾ ਹੈਂ) ਤੇਰੇ (ਉਸ ਲਿਖੇ) ਲੇਖ ਨੂੰ ਕੋਈ ਜੀਵ (ਆਪਣੇ ਉੱਦਮ ਨਾਲ) ਮਿਟਾ ਨਹੀਂ ਸਕਦਾ।

ਸਿਧ ਸਾਧਿਕ ਜੇ ਕੋ ਕਹੈ ਕਹਾਏ ॥

ਹੇ ਭਾਈ! (ਆਪਣੀ ਹਉਮੈ ਦੇ ਆਸਰੇ) ਜੇ ਕੋਈ ਮਨੁੱਖ (ਆਪਣੇ ਆਪ ਨੂੰ) ਸਿੱਧ ਆਖਦਾ ਅਖਵਾਂਦਾ ਹੈ, ਸਾਧਿਕ ਆਖਦਾ ਅਖਵਾਂਦਾ ਹੈ,

ਭਰਮੇ ਭੂਲਾ ਆਵੈ ਜਾਏ ॥

ਉਹ ਮਨੁੱਖ (ਹਉਮੈ ਦੀ) ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ, ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ।

ਸਤਿਗੁਰੁ ਸੇਵੈ ਸੋ ਜਨੁ ਬੂਝੈ ॥

ਹੇ ਭਾਈ! ਜਿਹੜਾ ਮਨੁੱਖ (ਆਪਣੀ ਹਉਮੈ ਦੀ ਟੇਕ ਛੱਡ ਕੇ) ਗੁਰੂ ਦੀ ਸਰਨ ਪੈਂਦਾ ਹੈ, ਉਹ ਮਨੁੱਖ (ਜੀਵਨ ਦਾ ਸਹੀ ਰਸਤਾ ਸਮਝ ਪੈਂਦਾ ਹੈ।

ਹਉਮੈ ਮਾਰੇ ਤਾ ਦਰੁ ਸੂਝੈ ॥੨॥

ਜਦੋਂ ਮਨੁੱਖ (ਆਪਣੇ ਅੰਦਰੋਂ) ਹਉਮੈ ਮੁਕਾਂਦਾ ਹੈ, ਤਦੋਂ (ਉਸ ਨੂੰ ਪਰਮਾਤਮਾ ਦਾ) ਦਰ ਦਿੱਸ ਪੈਂਦਾ ਹੈ ॥੨॥

ਏਕਸੁ ਤੇ ਸਭੁ ਦੂਜਾ ਹੂਆ ॥

ਹੇ ਭਾਈ! (ਪਰਮਾਤਮਾ ਤੋਂ) ਵੱਖਰਾ ਦਿੱਸਦਾ ਇਹ ਸਾਰਾ ਜਗਤ ਇਕ ਪਰਮਾਤਮਾ ਤੋਂ ਹੀ ਬਣਿਆ ਹੈ।

ਏਕੋ ਵਰਤੈ ਅਵਰੁ ਨ ਬੀਆ ॥

(ਸਾਰੇ ਜਗਤ ਵਿਚ) ਇਕ ਪ੍ਰਭੂ ਹੀ ਮੌਜੂਦ ਹੈ, (ਉਸ ਤੋਂ ਬਿਨਾ) ਕੋਈ ਹੋਰ ਦੂਜਾ ਨਹੀਂ ਹੈ।

ਦੂਜੇ ਤੇ ਜੇ ਏਕੋ ਜਾਣੈ ॥

ਜੇ (ਮਨੁੱਖ) ਇਸ ਵੱਖਰੇ ਦਿੱਸ ਰਹੇ ਜਗਤ (ਦੇ ਮੋਹ) ਤੋਂ (ਉੱਚਾ ਹੋ ਕੇ) ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਰੱਖੇ,

ਗੁਰ ਕੈ ਸਬਦਿ ਹਰਿ ਦਰਿ ਨੀਸਾਣੈ ॥

ਤਾਂ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਰਾਹਦਾਰੀ ਸਮੇਤ (ਬਿਨਾ ਰੋਕ-ਟੋਕ) ਪ੍ਰਭੂ ਦੇ ਦਰ ਤੇ (ਪਹੁੰਚ ਜਾਂਦਾ ਹੈ)।

ਸਤਿਗੁਰੁ ਭੇਟੇ ਤਾ ਏਕੋ ਪਾਏ ॥

ਜੇ (ਮਨੁੱਖ ਨੂੰ) ਗੁਰੂ ਮਿਲ ਪਏ, ਤਾਂ ਉਹ ਉਸ ਪਰਮਾਤਮਾ ਦਾ ਮਿਲਾਪ ਪ੍ਰਾਪਤ ਕਰ ਲੈਂਦਾ ਹੈ,

ਵਿਚਹੁ ਦੂਜਾ ਠਾਕਿ ਰਹਾਏ ॥੩॥

ਅਤੇ (ਆਪਣੇ) ਅੰਦਰੋਂ ਵੱਖਰੇ ਦਿੱਸ ਰਹੇ ਜਗਤ ਦਾ ਮੋਹ ਰੋਕ ਰੱਖਦਾ ਹੈ ॥੩॥

ਜਿਸ ਦਾ ਸਾਹਿਬੁ ਡਾਢਾ ਹੋਇ ॥

ਹੇ ਭਾਈ! (ਮਾਇਆ ਦੇ ਕਾਮਾਦਿਕ ਸੂਰਮੇ ਹਨ ਤਾਂ ਬੜੇ ਬਲੀ, ਪਰ) ਜਿਸ ਮਨੁੱਖ ਦੇ ਸਿਰ ਉੱਤੇ ਰਾਖਾ ਸਭ ਤੋਂ ਬਲੀ ਮਾਲਕ-ਪ੍ਰਭੂ ਆਪ ਹੋਵੇ,

ਤਿਸ ਨੋ ਮਾਰਿ ਨ ਸਾਕੈ ਕੋਇ ॥

ਉਸ ਨੂੰ ਕੋਈ (ਕਾਮਾਦਿਕ ਵੈਰੀ) ਢਾਹ ਨਹੀਂ ਸਕਦਾ।

ਸਾਹਿਬ ਕੀ ਸੇਵਕੁ ਰਹੈ ਸਰਣਾਈ ॥

(ਕਿਉਂਕਿ) ਸੇਵਕ (ਆਪਣੇ) ਮਾਲਕ-ਪ੍ਰਭੂ ਦੀ ਸਰਨ ਪਿਆ ਰਹਿੰਦਾ ਹੈ,

ਆਪੇ ਬਖਸੇ ਦੇ ਵਡਿਆਈ ॥

ਉਹ ਆਪ ਹੀ (ਉਸ ਉਤੇ) ਬਖ਼ਸ਼ਸ਼ ਕਰਦਾ ਹੈ, (ਤੇ, ਉਸ ਨੂੰ) ਇੱਜ਼ਤ ਦੇਂਦਾ ਹੈ।

ਤਿਸ ਤੇ ਊਪਰਿ ਨਾਹੀ ਕੋਇ ॥

ਹੇ ਭਾਈ! ਉਸ (ਪਰਮਾਤਮਾ) ਨਾਲੋਂ ਵੱਡਾ ਹੋਰ ਕੋਈ ਨਹੀਂ ਹੈ।

ਕਉਣੁ ਡਰੈ ਡਰੁ ਕਿਸ ਕਾ ਹੋਇ ॥੪॥

(ਸੇਵਕ ਨੂੰ ਇਹ ਨਿਸ਼ਚਾ ਬਣ ਜਾਂਦਾ ਹੈ, ਇਸ ਵਾਸਤੇ) ਕਿਸੇ ਤੋਂ ਨਹੀਂ ਡਰਦਾ, ਉਸ ਨੂੰ ਕਿਸੇ (ਕਾਮਾਦਿਕ ਵੈਰੀ) ਦਾ ਡਰ-ਦਬਾਉ ਨਹੀਂ ਹੁੰਦਾ ॥੪॥

ਗੁਰਮਤੀ ਸਾਂਤਿ ਵਸੈ ਸਰੀਰ ॥

ਹੇ ਭਾਈ! ਗੁਰੂ ਦੀ ਮਤਿ ਉੱਤੇ ਤੁਰ ਕੇ (ਵਡਭਾਗੀ ਮਨੁੱਖ ਦੇ) ਹਿਰਦੇ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ,

ਸਬਦੁ ਚੀਨਿੑ ਫਿਰਿ ਲਗੈ ਨ ਪੀਰ ॥

ਗੁਰੂ ਦੇ ਸ਼ਬਦ ਨਾਲ ਡੂੰਘੀ ਸਾਂਝ ਪਾ ਕੇ ਉਸ ਨੂੰ (ਕਾਮਾਦਿਕ ਵੈਰੀ ਤੋਂ ਕੋਈ) ਕਲੇਸ਼ ਨਹੀਂ ਪੋਹ ਸਕਦਾ।

ਆਵੈ ਨ ਜਾਇ ਨਾ ਦੁਖੁ ਪਾਏ ॥

ਉਹ ਮਨੁੱਖ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ, ਉਹ (ਇਸ ਗੇੜ ਦਾ) ਦੁੱਖ ਨਹੀਂ ਸਹਾਰਦਾ।

ਨਾਮੇ ਰਾਤੇ ਸਹਜਿ ਸਮਾਏ ॥

ਹੇ ਭਾਈ! ਪਰਮਾਤਮਾ ਦੇ ਨਾਮ ਵਿਚ ਰੰਗੇ ਹੋਏ ਮਨੁੱਖ ਆਤਮਕ ਅਡੋਲਤਾ ਵਿਚ ਟਿਕੇ ਰਹਿੰਦੇ ਹਨ।

ਨਾਨਕ ਗੁਰਮੁਖਿ ਵੇਖੈ ਹਦੂਰਿ ॥

ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਪਰਮਾਤਮਾ ਨੂੰ ਆਪਣੇ) ਅੰਗ-ਸੰਗ ਵੱਸਦਾ ਵੇਖਦਾ ਹੈ,

ਮੇਰਾ ਪ੍ਰਭੁ ਸਦ ਰਹਿਆ ਭਰਪੂਰਿ ॥੫॥

(ਅਤੇ ਆਖਦਾ ਹੈ ਕਿ) ਮੇਰਾ ਪਰਮਾਤਮਾ ਸਦਾ ਹਰ ਥਾਂ ਮੌਜੂਦ ਹੈ ॥੫॥

ਇਕਿ ਸੇਵਕ ਇਕਿ ਭਰਮਿ ਭੁਲਾਏ ॥

ਹੇ ਭਾਈ! ਕਈ (ਜੀਵਾਂ ਨੂੰ ਉਸ ਨੇ ਆਪਣੇ) ਸੇਵਕ ਬਣਾਇਆ ਹੋਇਆ ਹੈ, ਅਤੇ ਕਈ ਜੀਵਾਂ ਨੂੰ ਭਟਕਣਾ (ਪਾ ਕੇ) ਕੁਰਾਹੇ ਪਾਇਆ ਹੋਇਆ ਹੈ।

ਆਪੇ ਕਰੇ ਹਰਿ ਆਪਿ ਕਰਾਏ ॥

(ਸਭ ਜੀਵਾਂ ਵਿਚ ਵਿਆਪਕ ਹੋ ਕੇ) ਪਰਮਾਤਮਾ ਆਪ ਹੀ (ਸਭ ਕੁਝ) ਕਰਦਾ ਹੈ, ਆਪ ਹੀ (ਜੀਵਾਂ ਪਾਸੋਂ) ਕਰਾਂਦਾ ਹੈ।

ਏਕੋ ਵਰਤੈ ਅਵਰੁ ਨ ਕੋਇ ॥

(ਹਰ ਥਾਂ) ਪਰਮਾਤਮਾ ਆਪ ਹੀ ਮੌਜੂਦ ਹੈ, (ਉਸ ਤੋਂ ਬਿਨਾ) ਹੋਰ ਕੋਈ ਨਹੀਂ ਹੈ।

ਮਨਿ ਰੋਸੁ ਕੀਜੈ ਜੇ ਦੂਜਾ ਹੋਇ ॥

(ਕਿਸੇ ਨੂੰ ਗੁਰਮੁਖ ਅਤੇ ਕਿਸੇ ਨੂੰ ਮਨਮੁਖ ਵੇਖ ਕੇ) ਮਨ ਵਿਚ ਗਿਲਾ ਤਾਂ ਹੀ ਕੀਤਾ ਜਾਏ ਜੇ (ਪਰਮਾਤਮਾ ਤੋਂ ਬਿਨਾ ਕਿਤੇ) ਕੋਈ ਹੋਰ ਹੋਵੇ।

ਸਤਿਗੁਰੁ ਸੇਵੇ ਕਰਣੀ ਸਾਰੀ ॥

ਹੇ ਭਾਈ! (ਗੁਰੂ ਦੀ ਸਰਨ ਪਏ ਰਹਿਣਾ ਹੀ) ਸਭ ਤੋਂ ਸ੍ਰੇਸ਼ਟ ਕਰਤੱਬ ਹੈ।

ਦਰਿ ਸਾਚੈ ਸਾਚੇ ਵੀਚਾਰੀ ॥੬॥

ਜਿਹੜੇ ਮਨੁੱਖ ਗੁਰੂ ਦੀ ਸਰਨ ਪਏ ਰਹਿੰਦੇ ਹਨ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼ਰੂ ਹੁੰਦੇ ਹਨ, ਵਿਚਾਰਵਾਨ (ਮੰਨੇ ਜਾਂਦੇ) ਹਨ ॥੬॥

ਥਿਤੀ ਵਾਰ ਸਭਿ ਸਬਦਿ ਸੁਹਾਏ ॥

ਹੇ ਭਾਈ! (ਲੋਕ ਖ਼ਾਸ ਖ਼ਾਸ ਥਿੱਤਾਂ ਤੇ ਵਾਰਾਂ ਨੂੰ ਪਵਿੱਤਰ ਮੰਨ ਕੇ ਖ਼ਾਸ ਖ਼ਾਸ ਧਾਰਮਿਕ ਕਰਮ ਕਰਦੇ ਹਨ ਅਤੇ ਖ਼ਾਸ ਖ਼ਾਸ ਫਲ ਮਿਲਣ ਦੀ ਆਸ ਰੱਖਦੇ ਹਨ, ਪਰ) ਸਾਰੀਆਂ ਥਿੱਤਾਂ ਸਾਰੇ ਵਾਰ (ਤਦੋਂ ਹੀ) ਸੋਹਣੇ ਹਨ (ਜੇ ਮਨੁੱਖ ਗੁਰੂ ਦੇ) ਸ਼ਬਦ ਵਿਚ (ਜੁੜੇ ਰਹਿਣ)।

ਸਤਿਗੁਰੁ ਸੇਵੇ ਤਾ ਫਲੁ ਪਾਏ ॥

(ਮਨੁੱਖ) ਗੁਰੂ ਦੀ ਸਰਨ ਪਏ, ਤਦੋਂ ਹੀ (ਮਨੁੱਖਾ ਜੀਵਨ ਦਾ ਸ੍ਰੇਸ਼ਟ) ਫਲ ਹਾਸਲ ਕਰਦਾ ਹੈ।

ਥਿਤੀ ਵਾਰ ਸਭਿ ਆਵਹਿ ਜਾਹਿ ॥

ਇਹ ਥਿੱਤਾਂ ਇਹ ਵਾਰ ਸਾਰੇ ਆਉਂਦੇ ਹਨ ਅਤੇ ਲੰਘ ਜਾਂਦੇ ਹਨ।

ਗੁਰਸਬਦੁ ਨਿਹਚਲੁ ਸਦਾ ਸਚਿ ਸਮਾਹਿ ॥

ਗੁਰੂ ਦਾ ਸ਼ਬਦ (ਹੀ) ਅਟੱਲ ਰਹਿਣ ਵਾਲਾ ਹੈ (ਸ਼ਬਦ ਦੀ ਬਰਕਤ ਨਾਲ ਮਨੁੱਖ) ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਸਦਾ ਲੀਨ ਰਹਿ ਸਕਦੇ ਹਨ।

ਥਿਤੀ ਵਾਰ ਤਾ ਜਾ ਸਚਿ ਰਾਤੇ ॥

(ਇਹ) ਥਿੱਤਾਂ ਤੇ ਵਾਰ ਤਦੋਂ ਹੀ (ਮਨੁੱਖਾਂ ਲਈ ਭਲੇ ਹੁੰਦੇ ਹਨ) ਜਦੋਂ ਮਨੁੱਖ ਸਦਾ-ਥਿਰ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੇ ਜਾਂਦੇ ਹਨ।

ਬਿਨੁ ਨਾਵੈ ਸਭਿ ਭਰਮਹਿ ਕਾਚੇ ॥੭॥

ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਖੁੰਝੇ ਹੋਏ ਸਾਰੇ ਜੀਵ ਕਮਜ਼ੋਰ ਆਤਮਕ ਜੀਵਨ ਵਾਲੇ (ਹੋਣ ਕਰ ਕੇ) ਭਟਕਦੇ ਰਹਿੰਦੇ ਹਨ ॥੭॥

ਮਨਮੁਖ ਮਰਹਿ ਮਰਿ ਬਿਗਤੀ ਜਾਹਿ ॥

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਆਤਮਕ ਮੌਤ ਸਹੇੜ ਲੈਂਦੇ ਹਨ, ਆਤਮਕ ਮੌਤੇ ਮਰ ਕੇ (ਜਗਤ ਤੋਂ) ਮੰਦੀ ਆਤਮਕ ਹਾਲਤ ਵਿਚ ਹੀ ਜਾਂਦੇ ਹਨ,

ਏਕੁ ਨ ਚੇਤਹਿ ਦੂਜੈ ਲੋਭਾਹਿ ॥

(ਕਿਉਂਕਿ) ਉਹ (ਕਦੇ) ਪਰਮਾਤਮਾ ਦਾ ਸਿਮਰਨ ਨਹੀਂ ਕਰਦੇ; ਅਤੇ ਮਾਇਆ ਦੇ ਮੋਹ ਵਿਚ ਹੀ ਫਸੇ ਰਹਿੰਦੇ ਹਨ।

ਅਚੇਤ ਪਿੰਡੀ ਅਗਿਆਨ ਅੰਧਾਰੁ ॥

ਹੇ ਭਾਈ! ਮੂਰਖ ਮਤਿ ਵਾਲਾ ਮਨੁੱਖ, ਆਤਮਕ ਜੀਵਨ ਵਲੋਂ ਬੇ-ਸਮਝ ਮਨੁੱਖ, ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਮਨੁੱਖ-

ਬਿਨੁ ਸਬਦੈ ਕਿਉ ਪਾਏ ਪਾਰੁ ॥

(ਵਿਕਾਰਾਂ-ਭਰੇ ਸੰਸਾਰ-ਸਮੁੰਦਰ ਦਾ) ਪਾਰਲਾ ਬੰਨਾ ਨਹੀਂ ਲੱਭ ਸਕਦਾ (ਉਹ ਸਦਾ ਵਿਕਾਰਾਂ ਵਿਚ ਹੀ ਡੁੱਬਾ ਰਹਿੰਦਾ ਹੈ)।

ਆਪਿ ਉਪਾਏ ਉਪਾਵਣਹਾਰੁ ॥

(ਪਰ ਜੀਵ ਦੇ ਵੱਸ ਦੀ ਗੱਲ ਨਹੀਂ), (ਜੀਵਾਂ ਨੂੰ) ਪੈਦਾ ਕਰਨ ਦੀ ਸਮਰਥਾ ਵਾਲੇ ਪਰਮਾਤਮਾ ਨੇ ਆਪ (ਹੀ ਜੀਵਾਂ ਨੂੰ) ਪੈਦਾ ਕੀਤਾ ਹੈ,

ਆਪੇ ਕੀਤੋਨੁ ਗੁਰ ਵੀਚਾਰੁ ॥੮॥

(ਉਸ ਨੇ) ਆਪ ਹੀ (ਸਹੀ ਜੀਵਨ ਬਾਰੇ) ਗੁਰੂ ਦਾ (ਦੱਸਿਆ) ਵਿਚਾਰ ਬਣਾਇਆ ਹੋਇਆ ਹੈ (ਗੁਰੂ ਦੇ ਰਸਤੇ ਉੱਤੇ ਉਹ ਆਪ ਹੀ ਜੀਵਾਂ ਨੂੰ ਤੋਰਦਾ ਹੈ) ॥੮॥

ਬਹੁਤੇ ਭੇਖ ਕਰਹਿ ਭੇਖਧਾਰੀ ॥

ਹੇ ਭਾਈ! ਨਿਰੇ ਧਾਰਮਿਕ ਪਹਿਰਾਵੇ ਦਾ ਆਸਰਾ ਲੈਣ ਵਾਲੇ ਮਨੁੱਖ ਅਨੇਕਾਂ ਭੇਖ ਕਰਦੇ ਰਹਿੰਦੇ ਹਨ,

ਭਵਿ ਭਵਿ ਭਰਮਹਿ ਕਾਚੀ ਸਾਰੀ ॥

(ਤੀਰਥ ਆਦਿਕ ਕਈ ਥਾਈਂ) ਭੌਂ ਭੋਂ ਕੇ ਭਟਕਦੇ ਰਹਿੰਦੇ ਹਨ, (ਅਜਿਹੇ ਮਨੁੱਖ) ਕੱਚੀਆਂ ਨਰਦਾਂ (ਵਾਂਗ ਵਿਕਾਰਾਂ ਤੋਂ ਮਾਰ ਖਾਂਦੇ ਹੀ ਰਹਿੰਦੇ ਹਨ)।

ਐਥੈ ਸੁਖੁ ਨ ਆਗੈ ਹੋਇ ॥

ਉਹਨਾਂ ਨੂੰ ਆਤਮਕ ਆਨੰਦ ਨਾਹ ਇਸ ਲੋਕ ਵਿਚ ਮਿਲਦਾ ਹੈ ਨਾਹ ਪਰਲੋਕ ਵਿਚ ਮਿਲਦਾ ਹੈ।


ਸੂਚੀ (1 - 1430)
ਜਪੁ ਅੰਗ: 1 - 8
ਸੋ ਦਰੁ ਅੰਗ: 8 - 10
ਸੋ ਪੁਰਖੁ ਅੰਗ: 10 - 12
ਸੋਹਿਲਾ ਅੰਗ: 12 - 13
ਸਿਰੀ ਰਾਗੁ ਅੰਗ: 14 - 93
ਰਾਗੁ ਮਾਝ ਅੰਗ: 94 - 150
ਰਾਗੁ ਗਉੜੀ ਅੰਗ: 151 - 346
ਰਾਗੁ ਆਸਾ ਅੰਗ: 347 - 488
ਰਾਗੁ ਗੂਜਰੀ ਅੰਗ: 489 - 526
ਰਾਗੁ ਦੇਵਗੰਧਾਰੀ ਅੰਗ: 527 - 536
ਰਾਗੁ ਬਿਹਾਗੜਾ ਅੰਗ: 537 - 556
ਰਾਗੁ ਵਡਹੰਸੁ ਅੰਗ: 557 - 594
ਰਾਗੁ ਸੋਰਠਿ ਅੰਗ: 595 - 659
ਰਾਗੁ ਧਨਾਸਰੀ ਅੰਗ: 660 - 695
ਰਾਗੁ ਜੈਤਸਰੀ ਅੰਗ: 696 - 710
ਰਾਗੁ ਟੋਡੀ ਅੰਗ: 711 - 718
ਰਾਗੁ ਬੈਰਾੜੀ ਅੰਗ: 719 - 720
ਰਾਗੁ ਤਿਲੰਗ ਅੰਗ: 721 - 727
ਰਾਗੁ ਸੂਹੀ ਅੰਗ: 728 - 794
ਰਾਗੁ ਬਿਲਾਵਲੁ ਅੰਗ: 795 - 858
ਰਾਗੁ ਗੋਂਡ ਅੰਗ: 859 - 875
ਰਾਗੁ ਰਾਮਕਲੀ ਅੰਗ: 876 - 974
ਰਾਗੁ ਨਟ ਨਾਰਾਇਨ ਅੰਗ: 975 - 983
ਰਾਗੁ ਮਾਲੀ ਗਉੜਾ ਅੰਗ: 984 - 988
ਰਾਗੁ ਮਾਰੂ ਅੰਗ: 989 - 1106
ਰਾਗੁ ਤੁਖਾਰੀ ਅੰਗ: 1107 - 1117
ਰਾਗੁ ਕੇਦਾਰਾ ਅੰਗ: 1118 - 1124
ਰਾਗੁ ਭੈਰਉ ਅੰਗ: 1125 - 1167
ਰਾਗੁ ਬਸੰਤੁ ਅੰਗ: 1168 - 1196
ਰਾਗੁ ਸਾਰੰਗ ਅੰਗ: 1197 - 1253
ਰਾਗੁ ਮਲਾਰ ਅੰਗ: 1254 - 1293
ਰਾਗੁ ਕਾਨੜਾ ਅੰਗ: 1294 - 1318
ਰਾਗੁ ਕਲਿਆਨ ਅੰਗ: 1319 - 1326
ਰਾਗੁ ਪ੍ਰਭਾਤੀ ਅੰਗ: 1327 - 1351
ਰਾਗੁ ਜੈਜਾਵੰਤੀ ਅੰਗ: 1352 - 1359
ਸਲੋਕ ਸਹਸਕ੍ਰਿਤੀ ਅੰਗ: 1353 - 1360
ਗਾਥਾ ਮਹਲਾ ੫ ਅੰਗ: 1360 - 1361
ਫੁਨਹੇ ਮਹਲਾ ੫ ਅੰਗ: 1361 - 1363
ਚਉਬੋਲੇ ਮਹਲਾ ੫ ਅੰਗ: 1363 - 1364
ਸਲੋਕੁ ਭਗਤ ਕਬੀਰ ਜੀਉ ਕੇ ਅੰਗ: 1364 - 1377
ਸਲੋਕੁ ਸੇਖ ਫਰੀਦ ਕੇ ਅੰਗ: 1377 - 1385
ਸਵਈਏ ਸ੍ਰੀ ਮੁਖਬਾਕ ਮਹਲਾ ੫ ਅੰਗ: 1385 - 1389
ਸਵਈਏ ਮਹਲੇ ਪਹਿਲੇ ਕੇ ਅੰਗ: 1389 - 1390
ਸਵਈਏ ਮਹਲੇ ਦੂਜੇ ਕੇ ਅੰਗ: 1391 - 1392
ਸਵਈਏ ਮਹਲੇ ਤੀਜੇ ਕੇ ਅੰਗ: 1392 - 1396
ਸਵਈਏ ਮਹਲੇ ਚਉਥੇ ਕੇ ਅੰਗ: 1396 - 1406
ਸਵਈਏ ਮਹਲੇ ਪੰਜਵੇ ਕੇ ਅੰਗ: 1406 - 1409
ਸਲੋਕੁ ਵਾਰਾ ਤੇ ਵਧੀਕ ਅੰਗ: 1410 - 1426
ਸਲੋਕੁ ਮਹਲਾ ੯ ਅੰਗ: 1426 - 1429
ਮੁੰਦਾਵਣੀ ਮਹਲਾ ੫ ਅੰਗ: 1429 - 1429
ਰਾਗਮਾਲਾ ਅੰਗ: 1430 - 1430