ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ

ਅੰਗ - 874


ਗੋਂਡ ॥

ਮੋਹਿ ਲਾਗਤੀ ਤਾਲਾਬੇਲੀ ॥

ਮੈਨੂੰ (ਪ੍ਰਭੂ ਤੋਂ ਵਿਛੁੜ ਕੇ) ਤੜਫਣੀ ਲੱਗਦੀ ਹੈ,

ਬਛਰੇ ਬਿਨੁ ਗਾਇ ਅਕੇਲੀ ॥੧॥

ਜਿਵੇਂ ਵੱਛੇ ਤੋਂ ਵਿੱਛੜ ਕੇ ਇਕੱਲੀ ਗਾਂ (ਘਾਬਰਦੀ ਹੈ) ॥੧॥

ਪਾਨੀਆ ਬਿਨੁ ਮੀਨੁ ਤਲਫੈ ॥

ਜਿਵੇਂ ਪਾਣੀ ਤੋਂ ਬਿਨਾ ਮੱਛੀ ਫੜਫਦੀ ਹੈ,

ਐਸੇ ਰਾਮ ਨਾਮਾ ਬਿਨੁ ਬਾਪੁਰੋ ਨਾਮਾ ॥੧॥ ਰਹਾਉ ॥

ਤਿਵੇਂ ਮੈਂ ਨਾਮਦੇਵ ਪ੍ਰਭੂ ਦੇ ਨਾਮ ਤੋਂ ਬਿਨਾ ਘਾਬਰਦਾ ਹਾਂ ॥੧॥ ਰਹਾਉ ॥

ਜੈਸੇ ਗਾਇ ਕਾ ਬਾਛਾ ਛੂਟਲਾ ॥

ਜਿਵੇਂ (ਜਦੋਂ) ਗਾਂ ਦਾ ਵੱਛਾ ਕਿੱਲੇ ਨਾਲੋਂ ਖੁਲ੍ਹਦਾ ਹੈ,

ਥਨ ਚੋਖਤਾ ਮਾਖਨੁ ਘੂਟਲਾ ॥੨॥

ਤਾਂ (ਗਾਂ ਦੇ) ਥਣ ਚੁੰਘਦਾ ਹੈ, ਤੇ ਮੱਖਣ ਦੇ ਘੁੱਟ ਭਰਦਾ ਹੈ ॥੨॥

ਨਾਮਦੇਉ ਨਾਰਾਇਨੁ ਪਾਇਆ ॥

ਤਿਵੇਂ ਮੈਨੂੰ ਨਾਮਦੇਵ ਨੂੰ ਮੈਨੂੰ ਰੱਬ ਮਿਲ ਪਿਆ,

ਗੁਰੁ ਭੇਟਤ ਅਲਖੁ ਲਖਾਇਆ ॥੩॥

ਮੈਨੂੰ ਅਲੱਖ ਪ੍ਰਭੂ ਦੀ ਸੂਝ ਪੈ ਗਈ, ਜਦੋਂ ਸਤਿਗੁਰੂ ਮਿਲਿਆ ॥੩॥

ਜੈਸੇ ਬਿਖੈ ਹੇਤ ਪਰ ਨਾਰੀ ॥

ਜਿਵੇਂ (ਵਿਸ਼ਈ ਨੂੰ) ਵਿਸ਼ੇ ਵਾਸਤੇ ਪਰਾਈ ਨਾਰ ਨਾਲ ਪਿਆਰ ਹੁੰਦਾ ਹੈ,

ਐਸੇ ਨਾਮੇ ਪ੍ਰੀਤਿ ਮੁਰਾਰੀ ॥੪॥

ਮੈਨੂੰ ਨਾਮੇ ਨੂੰ ਪ੍ਰਭੂ ਨਾਲ ਪਿਆਰ ਹੈ ॥੪॥

ਜੈਸੇ ਤਾਪਤੇ ਨਿਰਮਲ ਘਾਮਾ ॥

ਜਿਵੇਂ ਚਮਕਦੀ ਧੁੱਪ ਵਿਚ (ਜੀਵ-ਜੰਤ) ਤਪਦੇ-ਲੁੱਛਦੇ ਹਨ,

ਤੈਸੇ ਰਾਮ ਨਾਮਾ ਬਿਨੁ ਬਾਪੁਰੋ ਨਾਮਾ ॥੫॥੪॥

ਪ੍ਰਭੂ ਦੇ ਨਾਮ ਤੋਂ ਵਿੱਛੜ ਕੇ ਮੈਂ ਨਾਮਦੇਵ ਇਉਂ ਘਾਬਰਦਾ ਹਾਂ। ਭਾਵ: ਪ੍ਰੀਤ ਦਾ ਸਰੂਪ-ਵਿਛੋੜਾ ਅਸਹਿ ਹੁੰਦਾ ਹੈ ॥੫॥੪॥

ਰਾਗੁ ਗੋਂਡ ਬਾਣੀ ਨਾਮਦੇਉ ਜੀਉ ਕੀ ਘਰੁ ੨ ॥

ਰਾਗ ਗੋਂਡ, ਘਰ ੨ ਵਿੱਚ ਭਗਤ ਨਾਮਦੇਵ ਜੀ ਦੀ ਬਾਣੀ।

ੴ ਸਤਿਗੁਰ ਪ੍ਰਸਾਦਿ ॥

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਹਰਿ ਹਰਿ ਕਰਤ ਮਿਟੇ ਸਭਿ ਭਰਮਾ ॥

ਹਰਿ-ਨਾਮ ਸਿਮਰਿਆਂ ਸਭ ਭਟਕਣਾਂ ਦੂਰ ਹੋ ਜਾਂਦੀਆਂ ਹਨ;

ਹਰਿ ਕੋ ਨਾਮੁ ਲੈ ਊਤਮ ਧਰਮਾ ॥

ਹੇ ਭਾਈ! ਨਾਮ ਸਿਮਰ, ਇਹੀ ਹੈ ਸਭ ਤੋਂ ਚੰਗਾ ਧਰਮ।

ਹਰਿ ਹਰਿ ਕਰਤ ਜਾਤਿ ਕੁਲ ਹਰੀ ॥

ਨਾਮ ਸਿਮਰਿਆਂ (ਨੀਵੀਂ ਉੱਚੀ) ਜਾਤ ਕੁਲ ਦਾ ਵਿਤਕਰਾ ਦੂਰ ਹੋ ਜਾਂਦਾ ਹੈ।

ਸੋ ਹਰਿ ਅੰਧੁਲੇ ਕੀ ਲਾਕਰੀ ॥੧॥

ਉਹ ਹਰਿ-ਨਾਮ ਹੀ ਮੈਂ ਅੰਨ੍ਹੇ ਦਾ ਆਸਰਾ ਹੈ ॥੧॥

ਹਰਏ ਨਮਸਤੇ ਹਰਏ ਨਮਹ ॥

ਮੇਰੀ ਉਸ ਪਰਮਾਤਮਾ ਨੂੰ ਨਮਸਕਾਰ ਹੈ,

ਹਰਿ ਹਰਿ ਕਰਤ ਨਹੀ ਦੁਖੁ ਜਮਹ ॥੧॥ ਰਹਾਉ ॥

ਜਿਸ ਦਾ ਸਿਮਰਨ ਕੀਤਿਆਂ ਜਮਾਂ ਦਾ ਦੁੱਖ ਨਹੀਂ ਰਹਿੰਦਾ ॥੧॥ ਰਹਾਉ ॥

ਹਰਿ ਹਰਨਾਖਸ ਹਰੇ ਪਰਾਨ ॥

ਪ੍ਰਭੂ ਨੇ ਹਰਨਾਖਸ਼ (ਦੈਂਤ) ਨੂੰ ਮਾਰਿਆ,

ਅਜੈਮਲ ਕੀਓ ਬੈਕੁੰਠਹਿ ਥਾਨ ॥

ਅਜਾਮਲ ਪਾਪੀ ਨੂੰ ਬੈਕੁੰਠ ਵਿਚ ਥਾਂ ਦਿੱਤੀ।

ਸੂਆ ਪੜਾਵਤ ਗਨਿਕਾ ਤਰੀ ॥

ਉਸ ਹਰੀ ਦਾ ਨਾਮ ਤੋਤੇ ਨੂੰ ਪੜ੍ਹਾਉਂਦਿਆਂ ਵੇਸਵਾ ਭੀ ਵਿਕਾਰਾਂ ਵਲੋਂ ਹਟ ਗਈ;

ਸੋ ਹਰਿ ਨੈਨਹੁ ਕੀ ਪੂਤਰੀ ॥੨॥

ਉਹੀ ਪ੍ਰਭੂ ਮੇਰੀਆਂ ਅੱਖਾਂ ਦੀ ਪੁਤਲੀ ਹੈ ॥੨॥

ਹਰਿ ਹਰਿ ਕਰਤ ਪੂਤਨਾ ਤਰੀ ॥

ਪੂਤਨਾ ਦਾਈ ਭੀ ਤਰ ਗਈ, ਜਦੋਂ ਉਸ ਨੇ ਹਰਿ-ਨਾਮ ਸਿਮਰਿਆ;

ਬਾਲ ਘਾਤਨੀ ਕਪਟਹਿ ਭਰੀ ॥

ਬਾਲਾਂ ਨੂੰ ਮਾਰਨ ਵਾਲੀ ਅਤੇ ਕਪਟ ਨਾਲ ਭਰੀ ਹੋਈ (ਉਸ ਪੂਤਨਾ ਦਾ ਉਧਾਰ ਹੋ ਗਿਆ)।

ਸਿਮਰਨ ਦ੍ਰੋਪਦ ਸੁਤ ਉਧਰੀ ॥

ਸਿਮਰਨ ਦੀ ਬਰਕਤ ਨਾਲ ਹੀ ਦ੍ਰੋਪਤੀ (ਨਿਰਾਦਰੀ ਤੋਂ) ਬਚੀ ਸੀ,

ਗਊਤਮ ਸਤੀ ਸਿਲਾ ਨਿਸਤਰੀ ॥੩॥

ਤੇ, ਗੌਤਮ ਦੀ ਨੇਕ ਇਸਤ੍ਰੀ ਦਾ ਪਾਰ-ਉਤਾਰਾ ਹੋਇਆ ਸੀ, ਜੋ (ਗੌਤਮ ਦੇ ਸ੍ਰਾਪ ਨਾਲ) ਸਿਲਾ ਬਣ ਗਈ ਸੀ ॥੩॥

ਕੇਸੀ ਕੰਸ ਮਥਨੁ ਜਿਨਿ ਕੀਆ ॥

ਉਸੇ ਪ੍ਰਭੂ ਨੇ ਕੇਸੀ ਤੇ ਕੰਸ ਦਾ ਨਾਸ ਕੀਤਾ ਸੀ,

ਜੀਅ ਦਾਨੁ ਕਾਲੀ ਕਉ ਦੀਆ ॥

ਤੇ ਕਾਲੀ ਨਾਗ ਦੀ ਜਿੰਦ-ਬਖ਼ਸ਼ੀ ਕੀਤੀ ਸੀ।

ਪ੍ਰਣਵੈ ਨਾਮਾ ਐਸੋ ਹਰੀ ॥

ਨਾਮਦੇਵ ਬੇਨਤੀ ਕਰਦਾ ਹੈ-ਪ੍ਰਭੂ ਐਸਾ (ਬਖ਼ਸ਼ੰਦ) ਹੈ,

ਜਾਸੁ ਜਪਤ ਭੈ ਅਪਦਾ ਟਰੀ ॥੪॥੧॥੫॥

ਕਿ ਉਸ ਦਾ ਨਾਮ ਸਿਮਰਿਆਂ ਸਭ ਡਰ ਤੇ ਮੁਸੀਬਤਾਂ ਟਲ ਜਾਂਦੀਆਂ ਹਨ ॥੪॥੧॥੫॥

ਗੋਂਡ ॥

ਭੈਰਉ ਭੂਤ ਸੀਤਲਾ ਧਾਵੈ ॥

ਜੋ ਮਨੁੱਖ ਭੈਰੋਂ ਵਲ ਜਾਂਦਾ ਹੈ (ਭਾਵ, ਜੋ ਭੈਰੋਂ ਦੀ ਅਰਾਧਨਾ ਕਰਦਾ ਹੈ), ਉਹ (ਵਧ ਤੋਂ ਵਧ ਭੈਰੋਂ ਵਰਗਾ ਹੀ) ਭੂਤ ਬਣ ਜਾਂਦਾ ਹੈ। ਜੋ ਸੀਤਲਾ ਨੂੰ ਅਰਾਧਦਾ ਹੈ,

ਖਰ ਬਾਹਨੁ ਉਹੁ ਛਾਰੁ ਉਡਾਵੈ ॥੧॥

ਉਹ (ਸੀਤਲਾ ਵਾਂਗ) ਖੋਤੇ ਦੀ ਸਵਾਰੀ ਕਰਦਾ ਹੈ ਤੇ (ਖੋਤੇ ਦੇ ਨਾਲ) ਸੁਆਹ ਹੀ ਉਡਾਉਂਦਾ ਹੈ ॥੧॥

ਹਉ ਤਉ ਏਕੁ ਰਮਈਆ ਲੈਹਉ ॥

(ਹੇ ਪੰਡਤ!) ਮੈਂ ਤਾਂ ਇੱਕ ਸੋਹਣੇ ਰਾਮ ਦਾ ਨਾਮ ਹੀ ਲਵਾਂਗਾ,

ਆਨ ਦੇਵ ਬਦਲਾਵਨਿ ਦੈਹਉ ॥੧॥ ਰਹਾਉ ॥

(ਤੁਹਾਡੇ) ਹੋਰ ਸਾਰੇ ਦੇਵਤਿਆਂ ਨੂੰ ਉਸ ਨਾਮ ਦੇ ਵੱਟੇ ਵਿਚ ਦੇ ਦਿਆਂਗਾ, (ਭਾਵ, ਪ੍ਰਭੂ-ਨਾਮ ਦੇ ਟਾਕਰੇ ਤੇ ਮੈਨੂੰ ਤੁਹਾਡੇ ਕਿਸੇ ਭੀ ਦੇਵੀ ਦੇਵਤੇ ਦੀ ਲੋੜ ਨਹੀਂ ਹੈ) ॥੧॥ ਰਹਾਉ ॥

ਸਿਵ ਸਿਵ ਕਰਤੇ ਜੋ ਨਰੁ ਧਿਆਵੈ ॥

ਜੋ ਮਨੁੱਖ ਸ਼ਿਵ ਦਾ ਨਾਮ ਜਪਦਾ ਹੈ,

ਬਰਦ ਚਢੇ ਡਉਰੂ ਢਮਕਾਵੈ ॥੨॥

ਉਹ (ਵਧ ਤੋਂ ਵਧ ਜੋ ਕੁਝ ਹਾਸਲ ਕਰ ਸਕਦਾ ਹੈ ਇਹ ਹੈ ਕਿ ਸ਼ਿਵ ਦਾ ਰੂਪ ਲੈ ਕੇ, ਸ਼ਿਵ ਦੀ ਸਵਾਰੀ) ਬਲਦ ਉੱਤੇ ਚੜ੍ਹਦਾ ਹੈ ਤੇ (ਸ਼ਿਵ ਵਾਂਗ) ਡਮਰੂ ਵਜਾਉਂਦਾ ਹੈ ॥੨॥

ਮਹਾ ਮਾਈ ਕੀ ਪੂਜਾ ਕਰੈ ॥

ਜੋ ਮਨੁੱਖ ਪਾਰਬਤੀ ਦੀ ਪੂਜਾ ਕਰਦਾ ਹੈ,

ਨਰ ਸੈ ਨਾਰਿ ਹੋਇ ਅਉਤਰੈ ॥੩॥

ਉਹ ਮਨੁੱਖ ਤੋਂ ਜ਼ਨਾਨੀ ਬਣ ਕੇ ਜਨਮ ਲੈਂਦਾ ਹੈ (ਕਿਉਂਕਿ ਪੂਜਾ ਕਰਨ ਵਾਲਾ ਆਪਣੇ ਪੂਜਯ ਦਾ ਰੂਪ ਹੀ ਬਣ ਸਕਦਾ ਹੈ) ॥੩॥

ਤੂ ਕਹੀਅਤ ਹੀ ਆਦਿ ਭਵਾਨੀ ॥

ਹੇ ਭਵਾਨੀ! ਤੂੰ ਸਭ ਦਾ ਮੁੱਢ ਅਖਵਾਉਂਦੀ ਹੈਂ,

ਮੁਕਤਿ ਕੀ ਬਰੀਆ ਕਹਾ ਛਪਾਨੀ ॥੪॥

ਪਰ (ਆਪਣੇ ਭਗਤਾਂ ਨੂੰ) ਮੁਕਤੀ ਦੇਣ ਵੇਲੇ ਤੂੰ ਭੀ, ਪਤਾ ਨਹੀਂ, ਕਿੱਥੇ ਲੁਕੀ ਰਹਿੰਦੀ ਹੈਂ (ਭਾਵ, ਮੁਕਤੀ ਭਵਾਨੀ ਪਾਸ ਭੀ ਨਹੀਂ ਹੈ) ॥੪॥

ਗੁਰਮਤਿ ਰਾਮ ਨਾਮ ਗਹੁ ਮੀਤਾ ॥

ਹੇ ਮਿੱਤਰ (ਪੰਡਤ!) ਸਤਿਗੁਰੂ ਦੀ ਸਿੱਖਿਆ ਲੈ ਕੇ ਪਰਮਾਤਮਾ ਦੇ ਨਾਮ ਦੀ ਓਟ ਲੈ,

ਪ੍ਰਣਵੈ ਨਾਮਾ ਇਉ ਕਹੈ ਗੀਤਾ ॥੫॥੨॥੬॥

ਨਾਮਦੇਵ ਬੇਨਤੀ ਕਰਦਾ ਹੈ- (ਤੁਹਾਡੀ ਧਰਮ-ਪੁਸਤਕ) ਗੀਤਾ ਭੀ ਇਹੀ ਆਖਦੀ ਹੈ ॥੫॥੨॥੬॥

ਬਿਲਾਵਲੁ ਗੋਂਡ ॥

ਆਜੁ ਨਾਮੇ ਬੀਠਲੁ ਦੇਖਿਆ ਮੂਰਖ ਕੋ ਸਮਝਾਊ ਰੇ ॥ ਰਹਾਉ ॥

ਹੇ ਪਾਂਡੇ! ਮੈਂ ਤਾਂ ਇਸੇ ਜਨਮ ਵਿਚ ਪਰਮਾਤਮਾ ਦਾ ਦਰਸ਼ਨ ਕਰ ਲਿਆ ਹੈ (ਪਰ ਤੂੰ ਮੂਰਖ ਹੀ ਰਹਿਓਂ, ਤੈਨੂੰ ਦਰਸ਼ਨ ਨਹੀਂ ਹੋਇਆ; ਆ) ਮੈਂ (ਤੈਨੂੰ) ਮੂਰਖ ਨੂੰ ਸਮਝਾਵਾਂ (ਕਿ ਤੈਨੂੰ ਦਰਸ਼ਨ ਕਿਉਂ ਨਹੀਂ ਹੁੰਦਾ) ਰਹਾਉ॥

ਪਾਂਡੇ ਤੁਮਰੀ ਗਾਇਤ੍ਰੀ ਲੋਧੇ ਕਾ ਖੇਤੁ ਖਾਤੀ ਥੀ ॥

ਹੇ ਪਾਂਡੇ! (ਪਹਿਲਾਂ ਤਾਂ ਜਿਸ ਗਾਇਤ੍ਰੀ ਦਾ ਤੂੰ ਪਾਠ ਕਰਦਾ ਹੈਂ ਉਸ ਉੱਤੇ ਤੇਰੀ ਸ਼ਰਧਾ ਨਹੀਂ ਬਣ ਸਕਦੀ, ਕਿਉਂਕਿ) ਤੇਰੀ ਗਾਇਤ੍ਰੀ (ਉਹ ਹੈ ਜਿਸ ਬਾਰੇ ਤੂੰ ਆਪ ਹੀ ਆਖਦਾ ਹੈਂ ਕਿ ਇਕ ਵਾਰੀ ਸ੍ਰਾਪ ਦੇ ਕਾਰਨ ਗਊ ਦੀ ਜੂਨ ਵਿਚ ਆ ਕੇ ਇਹ) ਇਕ ਲੋਧੇ ਜੱਟ ਦੀ ਪੈਲੀ ਖਾਣ ਜਾ ਪਈ,

ਲੈ ਕਰਿ ਠੇਗਾ ਟਗਰੀ ਤੋਰੀ ਲਾਂਗਤ ਲਾਂਗਤ ਜਾਤੀ ਥੀ ॥੧॥

ਉਸ ਨੇ ਸੋਟਾ ਲੈ ਕੇ ਲੱਤ ਤੋੜ ਦਿੱਤੀ ਤਾਂ (ਵਿਚਾਰੀ) ਲੰਙਾ ਲੰਙਾ ਕੇ ਤੁਰਨ ਲੱਗੀ ॥੧॥

ਪਾਂਡੇ ਤੁਮਰਾ ਮਹਾਦੇਉ ਧਉਲੇ ਬਲਦ ਚੜਿਆ ਆਵਤੁ ਦੇਖਿਆ ਥਾ ॥

ਹੇ ਪਾਂਡੇ! (ਫਿਰ ਤੂੰ ਜਿਸ ਸ਼ਿਵ ਜੀ ਦੀ ਅਰਾਧਨਾ ਕਰਦਾ ਹੈਂ ਉਸ ਨੂੰ ਬੜਾ ਕ੍ਰੋਧੀ ਸਮਝਦਾ ਹੈਂ ਤੇ ਆਖਦਾ ਹੈਂ ਕਿ ਗੁੱਸੇ ਵਿਚ ਆ ਕੇ ਉਹ ਸ੍ਰਾਪ ਦੇ ਦੇਂਦਾ ਹੈ, ਭਸਮ ਕਰ ਦੇਂਦਾ ਹੈ। ਐਸੇ ਸ਼ਿਵ ਨਾਲ ਤੂੰ ਪਿਆਰ ਕਿਵੇਂ ਕਰ ਸਕਦਾ ਹੈਂ?)

ਮੋਦੀ ਕੇ ਘਰ ਖਾਣਾ ਪਾਕਾ ਵਾ ਕਾ ਲੜਕਾ ਮਾਰਿਆ ਥਾ ॥੨॥

ਤੇਰਾ ਸ਼ਿਵ (ਤਾਂ ਉਹ ਹੈ ਜਿਸ ਬਾਰੇ ਤੂੰ ਆਖਦਾ ਹੈਂ) ਕਿਸੇ ਭੰਡਾਰੀ ਦੇ ਘਰ ਉਸ ਵਾਸਤੇ ਭੋਜਨ ਤਿਆਰ ਹੋਇਆ, ਸ਼ਿਵ ਨੂੰ ਚਿੱਟੇ ਬਲਦ ਉੱਤੇ ਚੜ੍ਹਿਆ ਜਾਂਦਾ ਵੇਖਿਆ, (ਭਾਵ, ਤੂੰ ਦੱਸਦਾ ਹੈਂ ਕਿ ਸ਼ਿਵ ਜੀ ਚਿੱਟੇ ਬਲਦ ਦੀ ਸਵਾਰੀ ਕਰਦੇ ਸਨ) (ਪਰ ਸ਼ਾਇਦ ਉਹ ਭੋਜਨ ਪਸੰਦ ਨਾ ਆਇਆ, ਸ਼ਿਵ ਜੀ ਨੇ ਸ੍ਰਾਪ ਦੇ ਕੇ) ਉਸ ਦਾ ਮੁੰਡਾ ਮਾਰ ਦਿੱਤਾ ॥੨॥


ਸੂਚੀ (1 - 1430)
ਜਪੁ ਅੰਗ: 1 - 8
ਸੋ ਦਰੁ ਅੰਗ: 8 - 10
ਸੋ ਪੁਰਖੁ ਅੰਗ: 10 - 12
ਸੋਹਿਲਾ ਅੰਗ: 12 - 13
ਸਿਰੀ ਰਾਗੁ ਅੰਗ: 14 - 93
ਰਾਗੁ ਮਾਝ ਅੰਗ: 94 - 150
ਰਾਗੁ ਗਉੜੀ ਅੰਗ: 151 - 346
ਰਾਗੁ ਆਸਾ ਅੰਗ: 347 - 488
ਰਾਗੁ ਗੂਜਰੀ ਅੰਗ: 489 - 526
ਰਾਗੁ ਦੇਵਗੰਧਾਰੀ ਅੰਗ: 527 - 536
ਰਾਗੁ ਬਿਹਾਗੜਾ ਅੰਗ: 537 - 556
ਰਾਗੁ ਵਡਹੰਸੁ ਅੰਗ: 557 - 594
ਰਾਗੁ ਸੋਰਠਿ ਅੰਗ: 595 - 659
ਰਾਗੁ ਧਨਾਸਰੀ ਅੰਗ: 660 - 695
ਰਾਗੁ ਜੈਤਸਰੀ ਅੰਗ: 696 - 710
ਰਾਗੁ ਟੋਡੀ ਅੰਗ: 711 - 718
ਰਾਗੁ ਬੈਰਾੜੀ ਅੰਗ: 719 - 720
ਰਾਗੁ ਤਿਲੰਗ ਅੰਗ: 721 - 727
ਰਾਗੁ ਸੂਹੀ ਅੰਗ: 728 - 794
ਰਾਗੁ ਬਿਲਾਵਲੁ ਅੰਗ: 795 - 858
ਰਾਗੁ ਗੋਂਡ ਅੰਗ: 859 - 875
ਰਾਗੁ ਰਾਮਕਲੀ ਅੰਗ: 876 - 974
ਰਾਗੁ ਨਟ ਨਾਰਾਇਨ ਅੰਗ: 975 - 983
ਰਾਗੁ ਮਾਲੀ ਗਉੜਾ ਅੰਗ: 984 - 988
ਰਾਗੁ ਮਾਰੂ ਅੰਗ: 989 - 1106
ਰਾਗੁ ਤੁਖਾਰੀ ਅੰਗ: 1107 - 1117
ਰਾਗੁ ਕੇਦਾਰਾ ਅੰਗ: 1118 - 1124
ਰਾਗੁ ਭੈਰਉ ਅੰਗ: 1125 - 1167
ਰਾਗੁ ਬਸੰਤੁ ਅੰਗ: 1168 - 1196
ਰਾਗੁ ਸਾਰੰਗ ਅੰਗ: 1197 - 1253
ਰਾਗੁ ਮਲਾਰ ਅੰਗ: 1254 - 1293
ਰਾਗੁ ਕਾਨੜਾ ਅੰਗ: 1294 - 1318
ਰਾਗੁ ਕਲਿਆਨ ਅੰਗ: 1319 - 1326
ਰਾਗੁ ਪ੍ਰਭਾਤੀ ਅੰਗ: 1327 - 1351
ਰਾਗੁ ਜੈਜਾਵੰਤੀ ਅੰਗ: 1352 - 1359
ਸਲੋਕ ਸਹਸਕ੍ਰਿਤੀ ਅੰਗ: 1353 - 1360
ਗਾਥਾ ਮਹਲਾ ੫ ਅੰਗ: 1360 - 1361
ਫੁਨਹੇ ਮਹਲਾ ੫ ਅੰਗ: 1361 - 1663
ਚਉਬੋਲੇ ਮਹਲਾ ੫ ਅੰਗ: 1363 - 1364
ਸਲੋਕੁ ਭਗਤ ਕਬੀਰ ਜੀਉ ਕੇ ਅੰਗ: 1364 - 1377
ਸਲੋਕੁ ਸੇਖ ਫਰੀਦ ਕੇ ਅੰਗ: 1377 - 1385
ਸਵਈਏ ਸ੍ਰੀ ਮੁਖਬਾਕ ਮਹਲਾ ੫ ਅੰਗ: 1385 - 1389
ਸਵਈਏ ਮਹਲੇ ਪਹਿਲੇ ਕੇ ਅੰਗ: 1389 - 1390
ਸਵਈਏ ਮਹਲੇ ਦੂਜੇ ਕੇ ਅੰਗ: 1391 - 1392
ਸਵਈਏ ਮਹਲੇ ਤੀਜੇ ਕੇ ਅੰਗ: 1392 - 1396
ਸਵਈਏ ਮਹਲੇ ਚਉਥੇ ਕੇ ਅੰਗ: 1396 - 1406
ਸਵਈਏ ਮਹਲੇ ਪੰਜਵੇ ਕੇ ਅੰਗ: 1406 - 1409
ਸਲੋਕੁ ਵਾਰਾ ਤੇ ਵਧੀਕ ਅੰਗ: 1410 - 1426
ਸਲੋਕੁ ਮਹਲਾ ੯ ਅੰਗ: 1426 - 1429
ਮੁੰਦਾਵਣੀ ਮਹਲਾ ੫ ਅੰਗ: 1429 - 1429
ਰਾਗਮਾਲਾ ਅੰਗ: 1430 - 1430